ਤਾਜਾ ਖ਼ਬਰਾਂ


ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  1 day ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਬਠਿੰਡਾ

ਵੋਟਰ ਸੂਚੀਆਂ ਦੀ ਸੁਧਾਈ ਦੇ ਸੰਬੰਧ 'ਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਰਾਮਪੁਰਾ ਫੂਲ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਭਾਈਰੂਪਾ, 30 ਨਵੰਬਰ (ਵਰਿੰਦਰ ਲੱਕੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 9 ਨਵੰਬਰ 2022 ਤੋਂ ਸ਼ੁਰੂ ਹੋ ਚੁੱਕਾ ਹੈ¢ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਕੈਂਪ ਲਗਾਏ ਜਾ ਰਹੇ ਹਨ |
ਇਸ ਸਬੰਧੀ ਪਹਿਲਾ 19/20 ਨਵੰਬਰ ਨੂੰ ਸਪੈਸ਼ਲ ਕੈਂਪ ਲਗਾਇਆ ਜਾ ਚੁੱਕਾ ਹੈ ਤੇ ਹੁਣ ਦੂਜਾ ਕੈਂਪ 3 ਤੇ 4 ਦਸੰਬਰ ਨੂੰ ਲਗਾਇਆ ਜਾਣਾ ਹੈ, ਜਿਸ ਸਬੰਧੀ ਬੂਥ ਲੈਵਲ ਅਫ਼ਸਰ ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਉਪਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਸਪੈਸ਼ਲ ਕੈਂਪ ਲਾਉਣਗੇ¢ ਇਸ ਦੌਰਾਨ ਜਿਨ੍ਹਾਂ ਵਿਅਕਤੀਆਂ ਵਲੋਂ ਨਵੀਂ ਵੋਟ/ਦਰੁਸਤੀ/ਵੋਟ ਕਟਵਾਉਣੀ ਹੈ ਉਹ ਆਪਣਾ ਫ਼ਾਰਮ ਸਬੰਧਿਤ ਬੂਥ ਲੈਵਲ ਅਫ਼ਸਰ ਪਾਸ ਦੇ ਸਕਦੇ ਹਨ¢ ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-90 ਓਮ ਪਰਕਾਸ਼ ਪੀ. ਸੀ. ਐਸ. ਵਲੋਂ ਵਿਧਾਨ ਸਭਾ ਚੋਣ ਹਲਕੇ ਨਾਲ ਸਬੰਧਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦਿੱਤੀ¢
ਉਨ੍ਹਾਂ ਦੱਸਿਆ ਕਿ 8 ਦਸੰਬਰ ਤੱਕ ਇਹ ਫ਼ਾਰਮ ਬੂਥ ਲੈਵਲ ਅਫ਼ਸਰਾਂ ਪਾਸ ਕਿਸੇ ਵੀ ਸਮੇਂ ਦਿੱਤੇ ਜਾ ਸਕਦੇ ਹਨ¢ ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਆਨਲਾਈਨ ਐਨ. ਵੀ . ਐਸ. ਪੀ. ਪੋਰਟਲ ਰਾਹੀਂ ਆਪ ਵੀ ਅਪਲਾਈ ਕੀਤੇ ਜਾ ਸਕਦੇ ਹਨ¢ ਉਨ੍ਹਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਚੋਣ ਹਲਕੇ ਦੇ ਪੋਲਿੰਗ ਸਟੇਸ਼ਨਾਂ ਉਪਰ ਬੀ. ਐਲ. ਓ. ਨਿਯੁੱਕਤ ਕਰਨ ਲਈ ਕਿਹਾ¢ ਉਨ੍ਹਾਂ ਦੱਸਿਆ ਕਿ ਆਪ ਵਲੋਂ ਨਿਯੁੱਕਤ ਬੀ. ਐਲ. ਓ. ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਇਕ ਦਿਨ ਬੂਥ ਲੈਵਲ ਅਫ਼ਸਰ ਨੂੰ 10 ਫ਼ਾਰਮ ਜਮ੍ਹਾਂ ਕਰਵਾ ਸਕਦੇ ਹਨ¢ ਇਸ ਮੌਕੇ ਮੀਟਿੰਗ 'ਚ ਹਾਜ਼ਰੀਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫ਼ਾਰਮ ਨੰਬਰ 9, 10, 11, 11ਏ ਤੇ 11ਬੀ ਦੀਆਂ ਲਿਸਟਾਂ ਦਿੱਤੀਆਂ ਗਈਆਂ¢ ਮੌਕੇ 'ਤੇ ਤਹਿਸੀਲਦਾਰ ਸੁਖਬੀਰ ਸਿੰਘ ਤੇ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਆਦਿ ਹਾਜ਼ਰ ਸਨ¢

ਏ. ਟੀ. ਐਮ. ਕਾਰਡ ਬਣਾਉਣ ਲਈ ਕਰੀਬ ਡੇਢ ਮਹੀਨੇ ਤੋਂ ਬੈਂਕ ਦੇ ਚੱਕਰ ਕੱਟ ਰਹੇ ਹਨ ਖ਼ਾਤਾਧਾਰਕ

ਰਾਮਾਂ ਮੰਡੀ, 30 ਨਵੰਬਰ (ਤਰਸੇਮ ਸਿੰਗਲਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡਿਜ਼ੀਟਲ ਇੰਡੀਆ ਬਣਾਉਣ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ ਜਦ ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ਵਿਚ ਆਪਣੀ ਧੀ ਦੇ ਖਾਤੇ ਦਾ ਏ ਟੀ ਐਮ ਕਾਰਡ ਬਨਾਉਣ ਲਈ ਪਿਛਲੇ ਡੇਢ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਭਾਰ ਤੋਲਕਾਂ ਦਾ ਸਕੂਲ ਪੁੱਜਣ 'ਤੇ ਵਿਸ਼ੇਸ਼ ਸਨਮਾਨ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਭਾਰ ਤੋਲਕਾਂ ਦਾ ਸ਼ਹੀਦ ਸਿਪਾਹੀ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ, ਪਰਸਰਾਮ ਨਗਰ, ਬਠਿੰਡਾ ਵਿਖੇ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 30 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਜਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਦੇ ਦਿਸ਼ਾ-ਨਿਰਦੇਸ਼ ਤਹਿਤ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖਿਲ਼ਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਐਂਟੀ ਨਾਰਕੋਟਿਕ ਸੈੱਲ ਵਲੋਂ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਦੇਸੀ ਪਿਸਟਲ ਤੇ ਜਿੰਦਾ ਕਾਰਤੂਸਾਂ ਸਮੇਤ ਕਾਰ ਸਵਾਰ ਗਿ੍ਫ਼ਤਾਰ

ਬਠਿੰਡਾ, 30 ਨਵੰਬਰ (ਪੱਤਰ ਪ੍ਰੇਰਕ) -ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਜੇ. ਇਲਨਚੇਲੀਅਨ ਦੀ ਰਹਿਨੁਮਾਈ ਹੇਠ ਬਠਿੰਡਾ ਪੁਲਿਸ ਵਲੋਂ ਹਥਿਆਰਾਂ ਦੀ ਸਮੀਖਿਆ ...

ਪੂਰੀ ਖ਼ਬਰ »

ਆਵਾਰਾ ਕੁੱਤੇ ਨਾਲ ਮੋਟਰਸਾਈਕਲ ਟਕਰਾਇਆ-ਦੋ ਜ਼ਖ਼ਮੀ

ਕੋਟਫੱਤਾ, 30 ਨਵੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ-ਮਾਨਸਾ ਰੋਡ 'ਤੇ ਕੋਟਫੱਤਾ ਬੱਸ ਅੱਡੇ ਕੋਲ ਦੋ ਮੋਟਰਸਾਈਕਲ ਸਵਾਰ ਸੜਕ 'ਤੇ ਇਕ ਆਵਾਰਾ ਕੁੱਤੇ ਦੇ ਆ ਜਾਣ ਨਾਲ ਡਿਗ ਪਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ¢ ਹੌਲਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਥਰਮਲ ਪਲਾਂਟ ਦੀ ਝੀਲ 'ਚ ਛੱਡੀਆਂ ਮੱਛੀਆਂ ਕਾਰਨ ਪਾਣੀ ਹੋਇਆ ਦੂਸ਼ਿਤ

ਲਹਿਰਾ ਮੁਹੱਬਤ, 30 ਨਵੰਬਰ (ਸੁਖਪਾਲ ਸਿੰਘ ਸੁੱਖੀ):-ਸਥਾਨਕ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਵਿਚਲੀਆਂ ਪਾਣੀ ਵਾਲੀਆਂ ਝੀਲਾਂ ਦਾ ਪਾਣੀ ਠੇਕੇ 'ਤੇ ਮੱਛੀਆਂ ਲਈ ਵਰਤਿਆ ਜਾਣ ਕਾਰਨ ਹੱਦ ਤੋਂ ਵੱਧ ਗੰਦਾ ਹੋ ਗਿਆ ਹੈ¢ ਜਿਸ ਨਾਲ ਪਾਣੀ ਪੀਣ ਯੋਗ ਤੇ ਬੋਆਇਲਰ ਵਿਚ ਵਰਤਣ ...

ਪੂਰੀ ਖ਼ਬਰ »

ਪੁਲਿਸ ਕਪਤਾਨਾਂ ਤੋਂ ਸੱਖਣਾ ਹੈ ਜ਼ਿਲ੍ਹਾ ਬਠਿੰਡਾ

ਰਾਮਪੁਰਾ ਫੂਲ, 30 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਦਾ ਮਹੱਤਵਪੂਰਨ ਜ਼ਿਲ੍ਹਾ ਬਠਿੰਡਾ ਪੁਲਿਸ ਕਪਤਾਨਾਂ ਤੋਂ ਸੱਖਣਾ ਹੈ | ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੀ ਪੁਲਿਸ ਕਪਤਾਨ ਨਿਯੁਕਤ ਕਰਨ ਵਿਚ ਬੇਲੋੜੀ ਦੇਰੀ ਦਾ ਖ਼ਮਿਆਜ਼ਾ ਕਿਸੇ ਵੀ ਪਲ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦੀ ਸੰਪੂਰਨਤਾ ਨੂੰ ਸਮਰਪਿਤ ਸੰਵਿਧਾਨ ਦਿਵਸ ਮੌਕੇ ਸੈਮੀਨਾਰ ਕਰਵਾਇਆ

ਬਠਿੰਡਾ, 30 ਨਵੰਬਰ (ਅਵਤਾਰ ਸਿੰਘ ਕੈਂਥ):-ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਐਸੋਸੀਏਸ਼ਨ ਬਾਬਾ ਫ਼ਰੀਦ ਨਗਰ ਬਠਿੰਡਾ ਅਤੇ ਰਾਸ਼ਟਰੀ ਮੂਲ ਭਾਰਤੀ ਚਿੰਤਨ ਸੰਘ ਵਲੋਂ ਭਾਰਤੀ ਸੰਵਿਧਾਨ ਦੀ ਸੰਪੂਰਨਤਾ ਨੂੰ ਸਮਰਪਿਤ ਸੰਵਿਧਾਨ ਦਿਵਸ ਸਥਾਨਕ ਟੀਚਰਜ਼ ਹੋਮ ਵਿਖੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਮੁੱਖ ਮੰਤਰੀ ਨੂੰ ਭੇਜਣਗੀਆਂ ਮੰਗ ਪੱਤਰ

ਬਠਿੰਡਾ, 30 ਨਵੰਬਰ (ਅਵਤਾਰ ਸਿੰਘ ਕੈਂਥ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ...

ਪੂਰੀ ਖ਼ਬਰ »

ਫੌਜ ਦੇ ਤਿੰਨ ਜਵਾਨਾਂ ਵਲੋਂ ਟਰੱਕ ਡਰਾਈਵਰ ਨੂੰ ਅਗਵਾ ਕਰ ਕੇ ਕੀਤੀ ਕੁੱਟਮਾਰ

ਬਠਿੰਡਾ, 30 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ 'ਚ ਭਾਰਤੀ ਫੌਜ ਦੇ ਤਿੰਨ ਜਵਾਨਾਂ ਵਲੋਂ ਇਕ ਟਰੱਕ ਡਰਾਈਵਰ ਨੂੰ ਅਗਵਾ ਕਰ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀਆਂ ਖਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ...

ਪੂਰੀ ਖ਼ਬਰ »

ਲਿੰਗ ਆਧਾਰਿਤ ਹਿੰਸਾ ਵਿਰੁੱਧ ਕੌਮੀ ਪੱਧਰੀ ਮੁਹਿੰਮ ਅੱਜ ਤੋਂ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲਿੰਗ ਅਧਾਰਿਤ ਹਿੰਸਾ ਵਿਰੁੱਧ ਕÏਮੀ ਪੱਧਰੀ ਮੁਹਿੰਮ ਜ਼ਿਲ੍ਹੇ ਭਰ ਵਿਚ ਬੁੱਧਵਾਰ ਤੋਂ ਸ਼ੁਰੂ ਹੋ ਗਈ ਹੈ ਜੋ ਕਿ 23 ਦਸੰਬਰ 2022 ਤੱਕ ਚੱਲੇਗੀ¢ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਦੇ 9 ਬਲਾਕਾਂ ਦੇ 135 ਪਿੰਡਾਂ 'ਚੋਂ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਰਾਮਾਂ ਮੰਡੀ, 30 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਵਲੋਂ ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ਼ ਪਾਓ' ਮਿਸ਼ਨ ਦੇ ਤਹਿਤ ਅੱਜ ਏਡੀਆਰ ਸੈਂਟਰ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਲੀਗਲ ਏਡ ...

ਪੂਰੀ ਖ਼ਬਰ »

ਪੰਜਾਬੀ ਮਾਹ ਲੜੀ ਤਹਿਤ ਪੰਜਾਬੀ ਭਾਸ਼ਾ ਸਾਹਿਤ ਤੇ ਸੱਭਿਆਚਾਰ ਸੰਬੰਧੀ ਕਰਵਾਇਆ ਲੈਕਚਰ

ਗੋਨਿਆਣਾ, 30 ਨਵੰਬਰ (ਲਛਮਣ ਦਾਸ ਗਰਗ)-ਸ਼੍ਰੀਮਾਨ 108 ਮਹੰਤ ਭਾਈ ਕਾਹਨ ਸਿੰਘ ਜੀ ਦੀ ਸਰਪ੍ਰਸਤੀ ਹੇਠ ਭਾਈ ਜਗਤਾ ਜੀ ਐਜੂਕੇਸ਼ਨ ਸੁਸਾਇਟੀ ਵਲੋਂ ਕਾਲਜ ਚੇਅਰਮੈਨ ਮਨਪ੍ਰੀਤ ਸਿੰਘ ਵਿਰਕ ਦੀ ਯੋਗ ਅਗਵਾਈ ਅਧੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਂੱਨ.ਐੱਸ.ਐੱਸ. ਵਿਭਾਗ ...

ਪੂਰੀ ਖ਼ਬਰ »

ਜੇਲ੍ਹ 'ਚੋਂ ਤਲਾਸ਼ੀ ਦੌਰਾਨ ਬੀੜੀਆਂ ਤੇ ਜ਼ਰਦੇ ਦੇ ਪੁੜੇ ਬਰਾਮਦ

ਬਠਿੰਡਾ, 30 ਨਵੰਬਰ (ਸੱੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਕੁਝ ਹਵਾਲਾਤੀਆਂ ਅਤੇ ਕੈਦੀਆਂ ਕੋਲੋਂ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸ਼ਨ ਵਲੋਂ ਵੱਡੀ ਮਾਤਰਾ 'ਚ ਬੀੜੀਆਂ ਤੇ ਜ਼ਰਦੇ ਦੇ ਪੁੜੇ ਬਰਾਮਦ ਕੀਤੇ ਗਏ ਹਨ, ਜਿਸ ਤਹਿਤ ਅੱਧੀ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਸੁਖਬੀਰ ਨੇ ਵੱਖਰੇ ਵਿਚਾਰਾਂ ਵਾਲਿਆਂ ਨੂੰ ਖੂੰਜੇ ਲਗਾਉਣ ਲਈ ਕੀਤਾ ਸੀ ਢਾਂਚਾ ਭੰਗ- ਗਿੱਲਪੱਤੀ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):- ਵਿਧਾਨ ਸਭਾ ਚੋਣਾਂ 'ਚ ਹੋਈ ਕਰਾਰੀ ਹਾਰ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਝੂੰਦਾ ਕਮੇਟੀ ਦੇ ਫ਼ੈਸਲੇ ਅਨੁਸਾਰ ਦਲ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰਨ ਬਾਅਦ ਹੁਣ ਕਈ ...

ਪੂਰੀ ਖ਼ਬਰ »

ਡੀ. ਸੀ. ਸ਼ੌਕਤ ਅਹਿਮਦ ਪਰੇ ਦੇ ਨਾਂਅ 'ਤੇ ਜਾਅਲੀ ਆਈ. ਡੀ. ਬਣਾ ਕੇ ਪੈਸੇ ਦੀ ਕੀਤੀ ਮੰਗ

ਬਠਿੰਡਾ, 30 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਨਾਂਅ 'ਤੇ ਜਾਅਲੀ ਫੇਸਬੁੱਕ ਆਈ. ਡੀ. ਬਣਾ ਕੇ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਪਤਾ ਲੱਗਦੇ ਹੀ ਡੀ.ਸੀ. ਵਲੋਂ ਤੁਰੰਤ ਬੈਂਕ ਨਾਲ ਰਾਬਤਾ ਕਰਨ ਤੋਂ ...

ਪੂਰੀ ਖ਼ਬਰ »

ਸੁਰਿੰਦਰ ਧੀਰ ਬਣੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਦੇ ਪ੍ਰਧਾਨ

ਰਾਮਪੁਰਾ ਫੂਲ, 30 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)-ਸਥਾਨਕ ਮਹਿਰਾਜ਼ ਕਾਲੋਨੀ ਨੇੜੇ ਬਰਾਂਚ ਭਾਰਤੀਆ ਮਾਡਲ ਸਕੂਲ ਦੇ ਵਸਨੀਕਾਂ ਵਲੋਂ ਮੁਹੱਲੇ ਦੀਆਂ ਸਮੱਸਿਆਵਾਂ ਦੇ ਹੱਲ ਕਰਵਾਉਣ ਸੰਬੰਧੀ ਇਕ ਅਹਿਮ ਮੀਟਿੰਗ ਗੁਰਤੇਜ ਸਿੰਘ ਗੋਗੀ ਬਰਾੜ ਦੀ ਅਗਵਾਈ 'ਚ ਯੂ. ਈ. ਐਸ. ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ., ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਗੇਟ ਰੋਸ ਰੈਲੀ ਕੀਤੀ

ਬਠਿੰਡਾ, 30 ਨਵੰਬਰ (ਵੀਰਪਾਲ ਸਿੰਘ):-ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ 27 ਡਿੱਪੂਆਂ 'ਤੇ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਕੜੀ ਤਹਿਤ ਸੂਬਾ ਪ੍ਰਧਾਨ ਕਲਵੰਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਘਾ 'ਚ ਸਾਂਝ ਕੇਂਦਰ ਰਾਮਾਂ ਨੇ ਜਾਗਰੂਕਤਾ ਸੈਮੀਨਾਰ ਲਗਾਇਆ

ਰਾਮਾਂ ਮੰਡੀ, 30 ਨਵੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬਾਘਾ ਵਿਖੇ ਸਰਕਾਰੀ ਸਕੂਲ ਵਿਚ ਪੁਲਿਸ ਸਾਂਝ ਕੇਂਦਰ ਰਾਮਾਂ ਵਲੋਂ ਏ.ਡੀ.ਜੀ.ਪੀ ਮੈਡਮ ਗੁਰਪ੍ਰੀਤ ਕੌਰ ਦਿਉ ਦੀਆਂ ਹਦਾਇਤਾਂ ਅਤੇ ਐਸ.ਐਸ.ਪੀ ਜੇ.ਏਲਨਚੇਲੀਅਨ ਦੇ ਦਿਸ਼ਾ ਨਿਰਦੇਸਾਂ ਹੇਠ ਇੰਸਪੈਕਟਰ ...

ਪੂਰੀ ਖ਼ਬਰ »

ਡੀ. ਈ. ਓ. ਸ਼ਿਵਪਾਲ ਗੋਇਲ ਦਾ ਐਜ਼ੂਕੇਸ਼ਨ ਐਸੋਸੀਏਸ਼ਨ ਵਲੋਂ ਸਨਮਾਨ

ਬਠਿੰਡਾ, 30 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਠਿੰਡਾ (ਐਲੀਮੈਂਟਰੀ ਵਿਭਾਗ) ਸ਼ਿਵਪਾਲ ਗੋਇਲ ਨੂੰ ਤਰੱਕੀ ਦੇਣ ਉਪਰੰਤ ਸੈਕੰਡਰੀ ਵਿਭਾਗ ਦਾ ਬਠਿੰਡਾ ਦਾ ਜ਼ਿਲਾ ਸਿੱਖਿਆ ਅਧਿਕਾਰੀ ਨਿਯੁਕਤ ...

ਪੂਰੀ ਖ਼ਬਰ »

ਓਮੈਕਸ ਸਿਟੀ ਦੀ ਨਵੀਂ ਚੋਣ ਪ੍ਰਕਿਰਿਆ ਹੋਈ ਮੁਕੰਮਲ ਸੂਬਾ ਜਰਨੈਲ ਸਿੰਘ ਨਾਮਧਾਰੀ ਨੂੰ ਦੂਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਗੋਨਿਆਣਾ, 30 ਨਵੰਬਰ (ਬਰਾੜ ਆਰ. ਸਿੰਘ)-ਸ਼ਹਿਰ ਦੀ ਓਮੈਕਸ ਸਿਟੀ ਕਾਲੋਨੀ ਵਿਖੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੀ ਪੁਰਾਣੀ ਕਮੇਟੀ ਦਾ ਕਾਰਜਕਾਲ ਪੂਰਾ ਹੋਣ 'ਤੇ ਨਵੀਂ ਚੋਣ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੂਬਾ ਜਰਨੈਲ ਸਿੰਘ ਨਾਮਧਾਰੀ ਨੂੰ ਦੂਜੀ ਵਾਰ ਸਰਵਸੰਮਤੀ ...

ਪੂਰੀ ਖ਼ਬਰ »

ਪੰਜਾਬ 'ਚ ਧਰਤੀ ਹੇਠਲਾ ਪਾਣੀ ਦਿਨ-ਬ-ਦਿਨ ਘੱਟਣ ਤੇ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕਾਂ ਦੀ ਰਾਖ਼ੀ ਬਾਰੇ ਸੈਮੀਨਾਰ ਕਰਵਾਇਆ

ਬਠਿੰਡਾ, 30 ਨਵੰਬਰ (ਵੀਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਜਨਰਲ ਸਕੱਤਰ ਨੇ ਆਪਣੇ ਬਿਆਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਠਿੰਡਾ ਟੀਚਰ ਹੋਮ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਦਰਿਆਈ ਪਾਣੀਆਂ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਇੰਟਰ ਹਾਊਸ ਖੇਡ ਮੁਕਾਬਲੇ

ਲਹਿਰਾ ਮੁਹੱਬਤ, 30 ਨਵੰਬਰ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿਖੇ ਵਿਦਿਆਰਥੀਆਂ ਵਿਚਕਾਰ ਇੰਟਰ ਹਾਊਸ ਜੈਵਲਿਨ ਥਰੋਅ, ਡਿਸਕਸ ਥਰੋਅ, ਸ਼ਾਟ ਪੁੱਟ ਮੁਕਾਬਲੇ ਕਰਵਾਏ ਗਏ¢ ਅੰਤਰ ਹਾਊਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਖ਼ਸਰਾ ਤੇ ਰੁਬੇਲਾ ਦੇ ਖ਼ਾਤਮੇ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ

ਬਠਿੰਡਾ, 30 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖ਼ਸਰਾ ਤੇ ਰੁਬੇਲਾ ਦੇ ਦਸੰਬਰ 2023 ਤੱਕ ਖ਼ਾਤਮੇ ਦੇ ਟੀਚੇ ਨੂੰ ਲੈ ਕੇ ਨਿਯਮਿਤ ਟੀਕਾਕਰਨ ਤੇ ਨਿਗਰਾਨੀ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

20 ਰੁਪਏ ਦਾ ਬੀਮਾ ਵਿਧਵਾ ਦਾ ਬਣਿਆ ਸਹਾਰਾ

ਭੁੱਚੋ ਮੰਡੀ, 30 ਨਵੰਬਰ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਵਿਖੇ ਇਕ ਵਿਧਵਾ ਨੂੰ ਉਸ ਸਮੇਂ ਵੱਡਾ ਸਹਾਰਾ ਮਿਲਿਆ ਜਦ ਪਤੀ ਦੀ ਮੌਤ ਤੋਂ ਬਾਅਦ ਉਸ ਨੂੰ ਦੋ ਲੱਖ ਰੁਪਏ ਬੀਮੇ ਦੇ ਮਿਲੇ¢ ਪਿੰਡ ਦੇ ਬਿੱਕਰ ਸਿੰਘ ਪੁੱਤਰ ਕਪੂਰ ਸਿੰਘ ਦੀ ਕੁੱਝ ਸਮਾਂ ਪਹਿਲਾਂ ਸੜਕ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਾਸਿਲੰਗ

ਲਹਿਰਾ ਮੁਹੱਬਤ, 30 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਤੇ ਮਾਰਗਦਰਸ਼ਨ ਲਈ ਪਿ੍ੰਸੀਪਲ ਅੰਜੂ ਨਾਗਪਾਲ ਦੀ ਅਗਵਾਈ ਹੇਠ ਕਰੀਅਰ ਗਾਈਡੈਂਸ ਤੇ ਕਾਊਾਸਿਲੰਗ ਪ੍ਰੋਗਰਾਮ ...

ਪੂਰੀ ਖ਼ਬਰ »

ਭੁੱਚੋ ਮੰਡੀ ਦੇ ਵੈਟਰਨਰੀ ਅਫ਼ਸਰ ਨਿਯੁਕਤ ਹੋਏ 3 ਨੌਜਵਾਨਾਂ ਦਾ ਵਿਧਾਇਕ ਵਲੋਂ ਸਨਮਾਨ

ਭੁੱਚੋ ਮੰਡੀ, 30 ਨਵੰਬਰ (ਪਰਵਿੰਦਰ ਸਿੰਘ ਜੌੜਾ)-ਇਥੋਂ ਦੇ ਵੈਟਰਨਰੀ ਅਫ਼ਸਰ ਨਿਯੁਕਤ ਹੋਏ 3 ਨੌਜਵਾਨਾਂ ਨੂੰ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਉਨ੍ਹਾਂ ਦੇ ਗ੍ਰਹਿ ਚੱਕ ਫਤਹਿ ਸਿੰਘ ਵਾਲਾ ਵਿਖੇ ਸਨਮਾਨਿਤ ਕੀਤਾ ਗਿਆ | ਇਨ੍ਹਾਂ 3 ਨੌਜਵਾਨਾਂ ਅਮਨਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਚੇਅਰਮੈਨ ਅੰਮਿ੍ਤ ਲਾਲ ਅਗਰਵਾਲ ਵਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਬਠਿੰਡਾ, 30 ਨਵੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਅੰਮਿ੍ਤ ਲਾਲ ਅਗਰਵਾਲ ਨੇ ਸਥਾਨਕ ਗਰੋਥ ਸੈਂਟਰ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਅਚਾਨਕ ਦੌਰਾ ਕੀਤਾ | ਚੇਅਰਮੈਨ ਨੇ ਜਿੱਥੇ ਕੇਂਦਰ ਦੇ ਸਟਾਫ਼ ਨਾਲ ਗੱਲਬਾਤ ਕਰਕੇ ਉਨ੍ਹਾਂ ਕੋਲੋਂ ...

ਪੂਰੀ ਖ਼ਬਰ »

ਹਰਚਰਨ ਸਿੰਘ ਸਿੱਧੂ ਚੁਣੇ ਗਏ ਪਿੰਡ ਗੰਗਾ ਦੇ ਸਰਪੰਚ

ਰਾਮਾਂ ਮੰਡੀ, 30 ਨਵੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨਾਲ ਲੱਗਦੇ ਹਰਿਆਣਾ 'ਚ ਹੋਈਆਂ ਗ੍ਰਾਂਮ ਪੰਚਾਇਤ ਦੀਆਂ ਚੋਣਾਂ 'ਚ ਪਿੰਡ ਗੰਗਾ ਦੇ ਨਵ ਨਿਯੁਕਤ ਸਰਪੰਚ ਹਰਚਰਨ ਸਿੰਘ ਸਿੱਧੂ ਨੇ 900 ਤੋਂ ਵੱਧ ਵੋਟਾਂ ਹਾਸਲ ਕਰ ਕੇ ਸਰਪੰਚੀ ਦੀ ਚੋਮ ਜਿੱਤ ਲਈ, ਜਿਸ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX