ਤਾਜਾ ਖ਼ਬਰਾਂ


ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  1 day ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸ੍ਰੀ ਮੁਕਤਸਰ ਸਾਹਿਬ

ਗਿੱਦੜਬਾਹਾ 'ਚ ਬੇਰੋਕ-ਟੋਕ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਖ਼ੂਬਸੂਰਤੀ ਨੂੰ ਲਇਆ ਗ੍ਰਹਿਣ

ਸ਼ਿਵਰਾਜ ਸਿੰਘ ਬਰਾੜ
ਗਿੱਦੜਬਾਹਾ-ਕਿਸੇ ਸਮੇਂ ਕਿਲ੍ਹੇ ਦੀ ਤਰ੍ਹਾਂ ਬੰਦ ਰਹਿੰਦੇ ਖੁੱਲ੍ਹੇ ਅਤੇ ਖ਼ੂਬਸੂਰਤ ਸ਼ਹਿਰ ਵਜੋਂ ਜਾਣੇ ਜਾਂਦੇ ਗਿੱਦੜਬਾਹਾ ਸ਼ਹਿਰ 'ਚ ਸਥਾਨਕ ਸਰਕਾਰ ਦੀ ਕਥਿਤ ਮਿਲੀਭੁਗਤ ਨਾਲ ਹੋ ਰਹੇ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਖ਼ੂਬਸੂਰਤੀ ਨੂੰ ਗ੍ਰਹਿਣ ਲਗਾਇਆ ਹੋਇਆ ਹੈ | ਟ੍ਰੈਫ਼ਿਕ ਦੀ ਸਮੱਸਿਆ ਦਿਨੋਂ-ਦਿਨ ਵਧਣ ਕਰਕੇ ਸ਼ਹਿਰ ਵਿਚ ਹਰ ਸਮੇਂ ਭੀੜ ਬਣੀ ਰਹਿੰਦੀ ਹੈ | ਇੰਝ ਲੱਗ ਰਿਹਾ ਹੈ ਕਿ ਇਸ ਸ਼ਹਿਰ ਦਾ ਕੋਈ ਵਾਲੀ-ਵਾਰਸ ਨਹੀਂ ਹੈ | ਜ਼ਿਕਰਯੋਗ ਹੈ ਕਿ 1909 'ਚ ਵਸਾਏ ਗਏ ਗਿੱਦੜਬਾਹਾ ਸ਼ਹਿਰ ਦੇ 6 ਦਰਵਾਜ਼ੇ ਅਤੇ ਚਾਰ ਛੋਟੀਆਂ ਖਿੜਕੀਆਂ ਨੂੰ ਸ਼ਾਮਾਂ ਸਮੇਂ ਬੰਦ ਕਰਨ ਨਾਲ ਸਾਰਾ ਸ਼ਹਿਰ ਬੰਦ ਹੋ ਜਾਂਦਾ ਸੀ ਅਤੇ ਸੁਰੱਖਿਅਤ ਸੀ | ਸਮੇਂ ਦੇ ਬਦਲਾਅ ਨੇ ਸ਼ਹਿਰ ਦਾ ਨਕਸ਼ਾ ਹੀ ਬਦਲ ਕੇ ਰੱਖ ਦਿੱਤਾ ਹੈ | ਇਕੱਤਰ ਜਾਣਕਾਰੀ ਅਨੁਸਾਰ ਸਥਾਨਕ ਸਰਕਾਰ ਦੀ ਕਥਿਤ ਮਿਲੀਭੁਗਤ ਅਤੇ ਕੁਝ ਸਿਆਸੀ ਆਗੂਆਂ ਦੀ ਸ਼ਹਿ 'ਤੇ ਦਿਨੋਂ-ਦਿਨ ਕਥਿਤ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਨਾਲ ਸ਼ਹਿਰ ਦਾ ਅੰਦਰਲਾ ਅਤੇ ਬਾਹਰੀ ਹਿੱਸਾ ਸੁੰਗੜਦਾ ਦਿਖਾਈ ਦੇ ਰਿਹਾ ਹੈ | ਇਸ ਸਮੇਂ ਹਾਲਾਤ ਇਹ ਹਨ ਕਿ ਹੁਣ ਆਮ ਛੋਟਾ-ਵੱਡਾ ਵਹੀਕਲ ਸ਼ਹਿਰ ਦੇ ਅੰਦਰ ਅਤੇ ਬਾਹਰੀ ਸੜਕ ਤੋਂ ਆਰਾਮ ਨਾਲ ਨਹੀਂ ਲੰਘ ਸਕਦਾ | ਈ-ਰਿਕਸ਼ਾ ਅਤੇ ਛੋਟੇ ਤਿੰਨ ਪਹੀਆ ਟੈਂਪੂ ਸੜਕਾਂ 'ਤੇ ਬੇਢੰਗੇ ਚੱਲਦੇ ਹਨ | ਸ਼ਹਿਰ 'ਚ ਦਾਖ਼ਲ ਹੋਣ ਵਾਲੇ ਕਚਹਿਰੀ ਰੋਡ, ਭਾਰੂ ਰੋਡ ਅਤੇ ਲੰਬੀ ਰੋਡ ਮੁੱਖ ਮਾਰਗ ਤੋਂ ਇਲਾਵਾ ਸਰਕੂਲਰ ਰੋਡ 'ਤੇ ਦੁਕਾਨਦਾਰਾਂ ਵਲੋਂ ਸੜਕ ਦੇ ਕਿਨਾਰਿਆਂ 'ਤੇ ਅਨੇਕਾਂ ਹੀ ਜਗ੍ਹਾ 'ਤੇ 8 ਤੋਂ 10 ਫੁੱਟ ਤੱਕ ਆਪਣਾ ਸਾਮਾਨ ਰੱਖਿਆ ਹੋਇਆ ਹੈ, ਜੋ ਕਿ ਆਮ ਆਵਾਜਾਈ ਵਿਚ ਵੱਡਾ ਅੜਿੱਕਾ ਬਣ ਰਹੇ ਹਨ | ਕੁਝ ਸਮਾਂ ਪਹਿਲਾਂ ਸ਼ਹਿਰ ਵਿਚ ਆਏ ਇਕ ਪੁਲਿਸ ਅਫ਼ਸਰ ਵਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਸੜਕਾਂ 'ਤੇ ਪੀਲੀ ਪੱਟੀ ਲਗਾਈ ਗਈ ਸੀ, ਜਿਸ ਦੇ ਅੰਦਰ ਹੀ ਕੋਈ ਵਿਅਕਤੀ ਆਪਣਾ ਵਾਹਨ ਖੜ੍ਹਾ ਕਰ ਸਕਦਾ ਸੀ | ਉਕਤ ਪੁਲਿਸ ਅਫ਼ਸਰ ਦੀ ਬਦਲੀ ਹੋਣ ਦੀ ਹੀ ਦੇਰ ਸੀ ਕਿ ਪਰਨਾਲਾ ਉੱਥੇ ਦਾ ਉੱਥੇ ਹੀ ਆ ਗਿਆ | ਕੱਝ ਮਹੀਨੇ ਪਹਿਲਾਂ ਘੰਟਾ ਘਰ ਦੇ ਹੇਠਾਂ ਇਕ ਦੁਕਾਨ ਨੂੰ ਅੱਗ ਲੱਗਣ ਕਾਰਨ ਨਾਲ ਲਗਦੀਆਂ ਦੁਕਾਨਾਂ ਦਾ ਵੀ ਨੁਕਸਾਨ ਹੋਇਆ ਸੀ | ਸ਼ਹਿਰ 'ਚ ਹਰ ਸਮੇਂ ਰਹਿੰਦੇ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਜੇਕਰ ਕੋਈ ਮੰਦਭਾਗੀ ਘਟਨਾ ਵਾਪਰ ਜਾਵੇ, ਤਾਂ ਸਮੇਂ ਸਿਰ ਉਚਿਤ ਸਹਾਇਤਾ ਪਹੁੰਚਾਉਣ ਵਿਚ ਦੇਰੀ ਹੋਣ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ | ਸ਼ਹਿਰ ਵਿਚੋਂ ਗੁਜ਼ਰ ਰਹੀ ਚਹੁੰਮਾਰਗੀ ਸੜਕ 'ਤੇ ਸ਼ਹਿਰ ਦੀ ਹਦੂਦ 'ਚ ਅਕਸਰ ਹੀ ਛੋਟੇ-ਵੱਡੇ ਵਾਹਨ ਉਲਟ ਦਿਸ਼ਾ 'ਚ ਚੱਲਣ ਕਰਕੇ ਕਈ ਭਿਆਨਕ ਹਾਦਸੇ ਵੀ ਵਾਪਰ ਚੁੱਕੇ ਹਨ | ਅਜਿਹੇ ਵਹੀਕਲਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਸਥਾਨਕ ਟ੍ਰੈਫ਼ਿਕ ਪੁਲਿਸ ਦੀ ਸਰਗਰਮੀ ਦਿਖਾਈ ਨਹੀਂ ਦੇ ਰਹੀ | ਇੰਝ ਦਿਖਾਈ ਦੇ ਰਿਹਾ ਹੈ ਕਿ ਸ਼ਹਿਰ ਦੇ ਸੰਵੇਦਨਸ਼ੀਲ ਥਾਵਾਂ 'ਤੇ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਕੋਈ ਲੋੜੀਂਦਾ ਮੈਪ ਤਿਆਰ ਨਹੀਂ ਕੀਤਾ | ਕੁਝ ਸਮਾਜਸੇਵੀਆਂ ਦਾ ਕਹਿਣਾ ਹੈ ਕਿ ਜੇਕਰ ਨਾਜਾਇਜ਼ ਕਬਜ਼ਿਆਂ ਨੂੰ ਛੁਡਾਇਆ ਜਾਵੇ ਅਤੇ ਟ੍ਰੈਫ਼ਿਕ ਦੀ ਸਮੱਸਿਆ ਦਾ ਪ੍ਰਮੁੱਖਤਾ ਨਾਲ ਹੱਲ ਕੀਤਾ ਜਾਵੇ, ਤਾਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਣ ਤੋਂ ਇਲਾਵਾ ਸ਼ਹਿਰ ਦੀ ਸੁੰਦਰਤਾ ਅਤੇ ਸੁਰੱਖਿਆ ਨੂੰ ਮਜ਼ਬੂਤੀ ਮਿਲ ਸਕਦੀ ਹੈ |

ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਪਹੁੰਚੀਆਂ ਖ਼ਤਮ ਹੋਣ ਕਿਨਾਰੇ

ਲੰਬੀ, 30 ਜਨਵਰੀ (ਮੇਵਾ ਸਿੰਘ)-ਪੇਂਡੂ ਕਿਸਾਨਾਂ ਲਈ ਪਿੰਡਾਂ ਵਿਚ ਬਣੀਆਂ ਸਹਿਕਾਰੀ ਸਭਾਵਾਂ ਖ਼ਾਸਕਰ ਛੋਟੇ ਅਤੇ ਥੋੜ੍ਹੀ ਜ਼ਮੀਨ ਵਾਲੇ ਕਿਸਾਨ ਜੋ ਇਨ੍ਹਾਂ ਸਭਾਵਾਂ ਦੇ ਮੈਂਬਰ ਬਣਦੇ ਹਨ, ਉਨ੍ਹਾਂ ਨੂੰ ਕਾਫ਼ੀ ਰਾਹਤ ਦਿੰਦੀਆਂ ਹਨ ਕਿਉਂਕਿ ਛੋਟੇ ਜ਼ਿਮੀਂਦਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਗੇਟ 'ਤੇ ਅੱਗੇ ਗੇਟ ਰੈਲੀ ਕੀਤੀ ਗਈ | ਸੰਬੋਧਨ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ ਅਤੇ ਸੂਬਾ ...

ਪੂਰੀ ਖ਼ਬਰ »

ਗੈਸ ਸਿਲੰਡਰ ਫ਼ਟਣ ਕਾਰਨ ਕਾਰ ਨੂੰ ਲੱਗੀ ਅੱਗ

ਗਿੱਦੜਬਾਹਾ, 30 ਨਵੰਬਰ (ਸ਼ਿਵਰਾਜ ਸਿੰਘ ਬਰਾੜ, ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਸ਼ਹਿਰ 'ਚੋਂ ਗੁਜ਼ਰਦੇ ਰਾਸ਼ਟਰੀ ਮਾਰਗ 'ਤੇ ਇਕ ਕਾਰ ਦਾ ਗੈਸ ਸਿਲੰਡਰ ਫ਼ਟਣ ਕਾਰਨ ਕਾਰ ਨੂੰ ਅੱਗ ਲੱਗ ਗਈ ਹੈ, ਜਿਸ ਕਾਰਨ ਕਾਰ ਚਾਲਕ ਮਾਮੂਲੀ ਝੁਲਸ ਗਿਆ ਹੈ ਅਤੇ ਜਾਨੀ ਨੁਕਸਾਨ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਹਰਮਹਿੰਦਰ ਪਾਲ, ਰਣਜੀਤ ਸਿੰਘ ਢਿੱਲੋਂ)-ਆਪਣੀਆਂ ਮੰਗਾਂ ਨੂੰ ਲੈ ਕੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਬਿੱਲ ਲੈਣ ਲਈ ਵੀ ਨਹੀਂ ਹੈ ਕੋਈ ਮੁਲਾਜ਼ਮ-ਲੋਕ ਪੇ੍ਰਸ਼ਾਨ

ਮੰਡੀ ਲੱਖੇਵਾਲੀ, 30 ਨਵੰਬਰ (ਮਿਲਖ ਰਾਜ)-ਲੱਖੇਵਾਲੀ ਪਾਵਰਕਾਮ ਦਫ਼ਤਰ ਵਿਖੇ ਸਟਾਫ਼ ਦੀ ਘਾਟ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੇ ਪਾਵਰਕਾਮ ਦਫ਼ਤਰ ਵਿਚ 2 ਨਵੰਬਰ ਤੋਂ ਬਾਅਦ ਖ਼ਜ਼ਾਨਚੀ ਹੀ ਨਹੀਂ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਨਗਰ ਪਾਲਿਕਾ ਦੀਆਂ ਟੀਮਾਂ ਨੇ ਮੱਛਰਾਂ ਨਾਲ ਪ੍ਰਭਾਵਿਤ ਖੇਤਰਾਂ 'ਚ ਫ਼ੋਗਿੰਗ ਕਰਵਾਈ

ਮਲੋਟ, 30 ਨਵੰਬਰ (ਪਾਟਿਲ)-ਸ਼ਹਿਰ ਵਿਚ ਵੱਧ ਰਹੀ ਡੇਂਗੂ ਮਰੀਜ਼ਾਂ ਦੀ ਗਿਣਤੀ ਕਾਰਨ ਤੇ ਰੋਕਥਾਮ ਲਈ ਜਿੱਥੇ ਸਿਹਤ ਵਿਭਾਗ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ੳੱੁਥੇ ਪ੍ਰਸ਼ਾਸਨ ਵਲੋਂ ਅਤੇ ਵਿਸ਼ੇਸ਼ ਕਰਕੇ ਨਗਰ ਪਾਲਿਕਾ ਦੀਆਂ ਟੀਮਾਂ ਵਲੋਂ ਮੱਛਰਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਕੇਸਾਂ ਦੀ ਗਿਣਤੀ 327 ਹੋਈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ...

ਪੂਰੀ ਖ਼ਬਰ »

ਵਿਰਾਸਤੀ ਮੇਲੇ ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰਿਦਮ ਇੰਸਟੀਚਿਊਟ ਆਫ਼ ਪਰਫ਼ਾਰਮਿੰਗ ਆਰਟਸ ਸ੍ਰੀ ਮੁਕਤਸਰ ਸਾਹਿਬ ਵਲੋਂ ਸੱਭਿਆਚਾਰਕ ਚੇਤਨਾ ਮੁਹਿੰਮ ਤਹਿਤ 15 ਦਸੰਬਰ ਨੂੰ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਰਾਸਤ ਮੇਲੇ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਹੋਣ ਲਈ ਲਿਖ਼ਤੀ ਪੇਪਰ ਦੀ ਕਰਵਾਈ ਜਾ ਰਹੀ ਹੈ ਮੁਫ਼ਤ ਤਿਆਰੀ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਹਰਮਹਿੰਦਰ ਪਾਲ)-ਦਵਿੰਦਰ ਪਾਲ ਸਿੰਘ ਮਾਸਟਰ ਕੈਂਪ ਇੰਚਾਰਜ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ , ਫ਼ਾਜਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ...

ਪੂਰੀ ਖ਼ਬਰ »

ਵਿਜੀਲੈਂਸ ਦੀ ਧੱਕੇਸ਼ਾਹੀ ਖ਼ਿਲਾਫ਼ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਅਫ਼ਸਰਾਂ ਕੀਤਾ ਹੜਤਾਲ ਦਾ ਐਲਾਨ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਅਫ਼ਸਰਾਂ ਦੀ ਕਨਫੈੱਡਰੇਸ਼ਨ ਸਮੂਹ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸ ਦੀ ਤਾਲਮੇਲ ਕਮੇਟੀ, ਮਨਿਸਟਰੀਅਲ ਸਟਾਫ਼ ਦੇ ਅਧਿਕਾਰੀਆਂ ਵਲੋਂ ਵਿਜੀਲੈਂਸ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ 3 ਨੂੰ

ਮਲੋਟ, 30 ਨਵੰਬਰ (ਅਜਮੇਰ ਸਿੰਘ ਬਰਾੜ)-ਜੀ.ਓ.ਜੀ. ਦੀਆਂ ਸੇਵਾਵਾਂ ਬੰਦ ਕਰਨ ਤੋਂ ਖਫ਼ਾ ਹੋਏ ਜੀ.ਓ.ਜੀ. ਕਾਰਕੁੰਨਾਂ ਵਲੋਂ 3 ਦਸੰਬਰ ਨੂੰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੀ ਮਲੋਟ ਸਥਿਤ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਦੀ ਦੇ ਮੱਦੇਨਜ਼ਰ ਬੱਚਿਆਂ ਨੂੰ ਕੋਟੀਆਂ ਵੰਡੀਆਂ

ਮਲੋਟ, 30 ਨਵੰਬਰ (ਪਾਟਿਲ)-ਸਹਿਯੋਗ ਜਨਸੇਵਾ ਸੰਸਥਾ ਦੇ ਐਗਜੀਕਿਊਟਿਵ ਮੈਂਬਰ ਐੱਨ.ਆਰ.ਆਈ. ਰਵਿੰਦਰ ਮੱਕੜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ਼ ਕੈਂਪ-3 ਮਲੋਟ ਦੇ ਪ੍ਰੀ-ਪ੍ਰਾਇਮਰੀ ਕਲਾਸ ਦੇ 80 ਬੱਚਿਆਂ ਨੂੰ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਕੋਟੀਆਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਪਿੰਡ ਭਾਗਸਰ ਵਿਖੇ ਨਾਟਕ 'ਲੱਛੂ ਕਬਾੜੀਆ' ਖੇਡਿਆ

ਮੰਡੀ ਲੱਖੇਵਾਲੀ, 30 ਨਵੰਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਪਹਿਲਕਦਮੀ 'ਤੇ ਪੰਜਾਬੀ ਦੇ ਹੋਣਹਾਰ ਨਾਟਕਕਾਰ ਡਾ: ਸਾਹਿਬ ਸਿੰਘ ਦੇ ਚਰਚਿਤ ਨਾਟਕ 'ਲੱਛੂ ਕਬਾੜੀਆ' ਨੇ ਮਜ਼ਦੂਰਾਂ ਦੀ ਔਖੀਆਂ ਜਿਊਣ ਹਾਲਾਤਾਂ ਨੂੰ ਕਲਾਤਮਕ ਰੰਗ ਨਾਲ ...

ਪੂਰੀ ਖ਼ਬਰ »

ਅੰਤਰ ਕਾਲਜ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ ਕਾਲਜ ਦੇ ਵਿਦਿਆਰਥੀ ਮੋਹਰੀ ਰਹੇ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਅੰਤਰ ਕਾਲਜ ਅਥਲੈਟਿਕਸ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਰਿਕਾਰਡ ਤੋੜ ਪ੍ਰਦਰਸ਼ਨ ਕੀਤਾ ਹੈ | ਅਥਲੈਟਿਕਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹੁਸਨਰ ਦੀ ਯੋਗਾ ਟੀਮ ਨੇ ਜਿੱਤੇ ਚਾਂਦੀ ਤੇ ਕਾਂਸੀ ਦੇ ਤਗ਼ਮੇ

ਗਿੱਦੜਬਾਹਾ, 30 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਕਪੂਰਥਲਾ ਵਿਖੇ ਹੋਈਆਂ 66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਸਰਕਾਰੀ ਹਾਈ ਸਕੂਲ ਹੁਸਨਰ ਦੇ ਵਿਦਿਆਰਥੀਆਂ ਨੇ ਯੋਗਾ 'ਚ ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੀ ਹੋਈ ਚੋਣ

ਮੰਡੀ ਬਰੀਵਾਲਾ, 30 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੀ ਚੋਣ ਸਰਬਸੰਮਤੀ ਨਾਲ ਸੁਖਦੇਵ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਚੋਣ 'ਚ ਜਸਵੀਰ ਸਿੰਘ ਵੱਟੂ ਨੂੰ ਬਲਾਕ ਬਰੀਵਾਲਾ ਦਾ ...

ਪੂਰੀ ਖ਼ਬਰ »

'ਆਪ' ਵਲੋਂ ਨਵੀਂ ਸਿੱਖਿਆ ਨੀਤੀ ਨੂੰ ਪੰਜਾਬ 'ਚ ਲਾਗੂ ਕਰਨ ਦਾ ਡੀ.ਟੀ.ਐੱਫ਼. ਵਲੋਂ ਵਿਰੋਧ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ-2020 ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਵੀ ਲਾਗੂ ਕਰਨ ਜਾ ਰਹੀ ਹੈ, ਜਿਸ ਦੇ ਪਹਿਲੇ ਕਦਮ ਵਜੋਂ ਪੀ.ਐੱਮ. ਸ੍ਰੀ ਸਕੂਲ ਸਕੀਮ ਤਹਿਤ ਦੇਸ਼ 'ਚ 14,500 ਸਕੂਲਾਂ ਦੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਗਤੀਵਿਧੀਆਂ ਕਰਵਾਈਆਂ

ਗਿੱਦੜਬਾਹਾ, 30 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਆਨਲਾਈਨ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ...

ਪੂਰੀ ਖ਼ਬਰ »

ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ-ਡੀ. ਸੀ.

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਅਧਿਆਪਕਾ ਦਾ ਪਰਸ ਝਪਟ ਹੋਏ ਫ਼ਰਾਰ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਦੇ ਪੋਸ਼ ਇਲਾਕੇ ਦਸਮੇਸ਼ ਨਗਰ ਟੈਂਕੀ ਵਾਲੀ ਗਲੀ 'ਚ ਦੁਪਹਿਰ ਪੌਣੇ ਚਾਰ ਵਜੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਅਧਿਆਪਕਾ ਤੋਂ ਪਰਸ ਅਤੇ ਇਕ ਲਿਫ਼ਾਫ਼ਾ ਖੋਹ ਲਿਆ | ਘਟਨਾ ਵਾਪਰਨ ਸਮੇਂ ਉਹ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸੀ.ਡੀ.ਪੀ.ਓ. ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੁਲਾਜ਼ਮ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਮੋਗਾ ਦੇ ਡੀ.ਪੀ.ਓ. ਦਫ਼ਤਰ ਅਤੇ ਸੀ.ਡੀ.ਪੀ.ਓ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਪਿਛਲੇ 3 ਮਹੀਨਿਆਂ ਤੋਂ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫ਼ੇਅਰ ਕਲੱਬ ਨੇ ਲੋੜਵੰਦਾਂ ਦੀ ਕੀਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਤਾ ਗੁਜਰੀ ਵੈੱਲਫ਼ੇਅਰ ਕਲੱਬ (ਰਜਿ:) ਵਲੋਂ ਲੋੜਵੰਦਾਂ ਦੀ ਮਦਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਪੰਜਾਬ ਭਰ ਵਿਚ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ | ਇਸ ਸੰਬੰਧੀ ਪ੍ਰਧਾਨ ਪਿ੍ਤਪਾਲ ਸਿੰਘ ਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਲੰਬੀ, 30 ਨਵੰਬਰ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਲੰਬੀ ਦੇ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਇਕ ਦਿਨ ਬਠਿੰਡਾ ਸ਼ਹਿਰ ਦਾ ਟੂਰ ਪਿ੍ੰ. ਮਨਪ੍ਰੀਤ ਕੌਰ ਬਰਾੜ ਦੀ ਅਗਵਾਈ 'ਚ ਲਿਜਾਇਆ ਗਿਆ | ਇਸ ਦੌਰਾਨ ਬੱਚਿਆਂ ਨੂੰ ਚਿੜੀਆ ਘਰ ਦਿਖਾਇਆ, ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਦੁੱਖ ਪ੍ਰਗਟ

ਮੰਡੀ ਲੱਖੇਵਾਲੀ, 30 ਨਵੰਬਰ (ਮਿਲਖ ਰਾਜ)-ਪਿੰਡ ਮਦਰੱਸਾ ਦੇ ਸਾਬਕਾ ਸਰਪੰਚ ਬੋਹੜ ਸਿੰਘ ਦੇ ਅਕਾਲ ਚਲਾਣੇ 'ਤੇ ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਸਮੇਂ ਸਾਬਕਾ ਸਰਪੰਚ ਨਿਸ਼ਾਨ ਸਿੰਘ ਮਦਰੱਸਾ, ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ 'ਚ ਟ੍ਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ

ਫ਼ਰੀਦਕੋਟ, 30 ਨਵੰਬਰ (ਜਸਵੰਤ ਸਿੰਘ ਪੁਰਬਾ)-ਲਗਾਤਾਰ ਵੱਧ ਰਹੇ ਸੜਕ ਹਾਦਸਿਆਂ ਨੂੰ ਧਿਆਨ ਵਿਚ ਰੱਖਦਿਆ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ 'ਚ ਅੱਜ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦਾ ਸੜਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

'ਜਨਤਕ ਫ਼ੈਸਲੇ ਲੈਣ 'ਚ ਔਰਤਾਂ ਦੀ ਮਰਦਾਂ ਦੇ ਬਰਾਬਰ ਭਾਗੀਦਾਰੀ' ਵਿਸ਼ੇ 'ਤੇ ਸੈਮੀਨਾਰ

ਕੋਟਕਪੂਰਾ, 30 ਨਵੰਬਰ (ਮੇਘਰਾਜ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ 'ਜਨਤਕ ਫ਼ੈਸਲੇ ਲੈਣ 'ਚ ਔਰਤਾਂ ਦੀ ਮਰਦਾਂ ਦੇ ਬਰਾਬਰ ਭਾਗੀਦਾਰੀ' ਵਿਸ਼ੇ 'ਤੇ ਕਾਰਜਕਾਰੀ ਪਿੰ੍ਰਸੀਪਲ ਡਾ. ਹਰੀਸ਼ ਸ਼ਰਮਾ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਮੌਕੇ ...

ਪੂਰੀ ਖ਼ਬਰ »

ਤਾਜ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਹੋਈ ਚੋਣ

ਸਾਦਿਕ, 30 ਨਵੰਬਰ (ਆਰ.ਐਸ.ਧੁੰਨਾ)-ਬੀਤੇ ਦਿਨੀਂ ਫ਼ਰੀਦਕੋਟ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਤਾਜ ਪਬਲਿਕ ਸਕੂਲ ਜੰਡ ਸਾਹਿਬ ਦੀ ਫ਼ੁੱਟਬਾਲ ਟੀਮ ਅੰਡਰ-11 (ਲੜਕੇ) ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਐੱਸ.ਆਈ. ਜਗਦੀਸ਼ ਸਿੰਘ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਦੇਣਗੇ ਸੇਵਾਵਾਂ

ਗਿੱਦੜਬਾਹਾ, 30 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ 'ਚ ਵੱਧ ਰਹੇ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਐੱਸ.ਆਈ. ਜਗਦੀਸ਼ ਸਿੰਘ ਦੀ ਡਿਊਟੀ ਸੀ.ਐੱਚ.ਸੀ. ਦੋਦਾ ਤੋਂ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਲਗਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਲਈ ਸਿੱਖ ਇਤਿਹਾਸ ਨੂੰ ਪੜ੍ਹਨਾ ਤੇ ਸਮਝਣਾ ਬੇਹੱਦ ਜ਼ਰੂਰੀ-ਬਾਬਾ ਬਲਜੀਤ ਸਿੰਘ

ਮਲੋਟ, 30 ਨਵੰਬਰ (ਅਜਮੇਰ ਸਿੰਘ ਬਰਾੜ)-ਨੌਜਵਾਨ ਪੀੜ੍ਹੀ ਲਈ ਸਿੱਖ ਇਤਿਹਾਸ ਨੂੰ ਪੜ੍ਹਨਾ ਅਤੇ ਸਮਝਣਾ ਬਹੁਤ ਜਰੂਰੀ ਹੈ, ਤਾਂ ਜੋ ਇਹ ਨੌਜਵਾਨ ਆਪਣੇ ਮਹਾਨ ਸਿੱਖੀ ਵਿਰਸੇ ਨਾਲ ਆਪ ਮੁਹਾਰੇ ਜੁੜ ਸਕਣ | ਅੱਜ ਇਕ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ...

ਪੂਰੀ ਖ਼ਬਰ »

ਮਾਨਵਤਾ ਬਾਲ ਆਸ਼ਰਮ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਪੂਰ ਸਹਿਯੋਗ-ਡਾ: ਪਰੂਥੀ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਉਦੇਕਰਨ ਰੋਡ ਵਿਖੇ ਮਾਨਵਤਾ ਫਾਊਾਡੇਸ਼ਨ ਵਲੋਂ ਅਨਾਥ, ਬੇਸਹਾਰਾ, ਲੋੜਵੰਦ ਬੱਚਿਆਂ ਲਈ ਚਲਾਏ ਜਾ ਰਹੇ ਮਾਨਵਤਾ ਬਾਲ ਆਸ਼ਰਮ ਨੂੰ ਚਲਾਉਣ ਲਈ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਸੰਮਤੀ ਮੁਲਾਜ਼ਮਾਂ ਵਲੋਂ 2 ਨੂੰ ਧਰਨੇ ਦਾ ਐਲਾਨ

ਲੰਬੀ, 30 ਨਵੰਬਰ (ਮੇਵਾ ਸਿੰਘ)-ਬਲਾਕ ਸੰਮਤੀ ਲੰਬੀ ਦੇ ਸਮੂਹ ਕਰਮਚਾਰੀ 9 ਦਿਨਾਂ ਤੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲੰਬੀ ਦੇ ਦਫ਼ਤਰ ਵਿਚ ਆਪਣੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਤੋਂ ਮੰਨਵਾਉਣ ਲਈ ਕਲਮਛੋੜ ਹੜਤਾਲ 'ਤੇ ਬੈਠੇ ਹਨ | ਪੰਚਾਇਤ ਸਕੱਤਰ ਯੂਨੀਅਨ ਬਲਾਕ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਪੰਦ੍ਹਰਵਾੜਾ ਕੈਂਪ ਲਗਾਇਆ

ਦੋਦਾ, 30 ਨਵੰਬਰ (ਰਵੀਪਾਲ)-34ਵੇਂ ਦੰਦਾਂ ਦੇ ਪੰਦ੍ਹਰਵਾੜਾ ਤਹਿਤ ਮੁਫ਼ਤ ਦੰਦਾਂ ਦਾ ਕੈਂਪ ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਲਗਾਇਆ ਗਿਆ | ਕੈਂਪ ਸੰਬੰਧੀ ਡਾ: ਸਾਕਸ਼ੀ ਪਠੇਲਾ ਨੇ ਦੱਸਿਆ ਕਿ ਇਸ ਪੰਦ੍ਹਰਵਾੜਾ ਦੌਰਾਨ ਸੀ.ਐੱਚ.ਸੀ. ਦੋਦਾ ਵਿਖੇ ਸਕੂਲੀ ਬੱਚਿਆਂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX