ਤਾਜਾ ਖ਼ਬਰਾਂ


ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  7 minutes ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  10 minutes ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  14 minutes ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  24 minutes ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  24 minutes ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  48 minutes ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  54 minutes ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 1 hour ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 1 hour ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 2 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 2 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 3 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 1 hour ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 4 hours ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 4 hours ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਉਠਾਇਆ ਗਿਆ ਤਿੱਬਤ, ਸ਼ਿਨਜਿਆਂਗ ਵਿਚ ਚੀਨ ਦੇ ਜਬਰ ਨੂੰ
. . .  about 4 hours ago
ਜੇਨੇਵਾ, 24 ਮਾਰਚ -ਜਿਨੇਵਾ 'ਚ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 52ਵੇਂ ਸੈਸ਼ਨ ਦੌਰਾਨ ਇਕ ਖੋਜ ਵਿਸ਼ਲੇਸ਼ਕ ਨੇ ਤਿੱਬਤ ਅਤੇ ਸ਼ਿਨਜਿਆਂਗ 'ਚ ਚੀਨ ਦੀਆਂ ਦਮਨਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ।ਰਿਪੋਰਟ ਅਨੁਸਾਰ ਦੁਨੀਆਂ ਵਿਚ ਬਹੁਤ ਸਾਰੀਆਂ...
ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ 'ਚ ਐਕਟ ਸ਼ਾਮਿਲ ਕਰਨ ਵਾਸਤੇ ਕਰਨਾਟਕ ਵਲੋਂ ਕੇਂਦਰ ਨੂੰ ਪ੍ਰਸਤਾਵ
. . .  about 4 hours ago
ਬੈਂਗਲੁਰੂ, 24 ਮਾਰਚ-ਕਰਨਾਟਕ ਨੇ ਰਾਜ ਵਿਚ ਸਿੱਖਿਆ, ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ ਵਿਚ ਐਕਟ ਸ਼ਾਮਿਲ ਕਰਨ ਲਈ ਕੇਂਦਰ ਨੂੰ ਪ੍ਰਸਤਾਵ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਾਜ਼ਿਲਕਾ / ਅਬੋਹਰ

ਨਵੀਆਂ ਵੋਟਾਂ ਬਣਾਉਣ ਦੇ ਕੈਂਪਾਂ ਸੰਬੰਧੀ ਐੱਸ. ਡੀ. ਐੱਮ. ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

ਅਬੋਹਰ, 1 ਦਸੰਬਰ(ਵਿਵੇਕ ਹੂੜੀਆ)-ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਸਾਲ ਤੱਕ ਦੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਅਤੇ ਮਰ ਚੁੱਕੇ ਵਿਅਕਤੀਆਂ ਦੀਆਂ ਵੋਟਾਂ ਕਟਾਉਣ ਲਈ 3 ਅਤੇ 4 ਦਸੰਬਰ ਨੂੰ ਸਾਰੇ ਬੂਥਾਂ ਤੇ ਬੂਥ ਪੱਧਰੀ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ਐੱਸ.ਡੀ.ਐਮ. ਆਕਾਸ਼ ਬਾਂਸਲ ਨੇ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾ ਕੇ ਵੱਧ ਤੋਂ ਵੱਧ ਬਣਾਉਣ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਐੱਸ.ਡੀ.ਐਮ. ਸ਼੍ਰੀ ਬਾਂਸਲ ਨੇ ਦੱਸਿਆ ਕਿ ਇਹ ਦੋ ਰੋਜ਼ਾ ਬੂਥ ਲੈਵਲ ਕੈਂਪ ਵਿਚ ਲਵੀਆਂ ਵੋਟਾਂ ਬਣਾਈਆਂ ਜਾਣਗੀਆਂ, ਮਿ੍ਤਕ ਵਿਅਕਤੀਆਂ ਦੀਆਂ ਕੱਟੀਆਂ ਜਾਣਗੀਆਂ ਅਤੇ ਵੋਟਰ ਸ਼ਨਾਖ਼ਤੀ ਕਾਰਡਾਂ ਦੀਆਂ ਗ਼ਲਤੀਆਂ ਨੂੰ ਸੁਧਾਰਿਆ ਜਾਵੇਗਾ | ਪਰ ਚੋਣ ਕਮਿਸ਼ਨਰ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਤੇ ਜ਼ੋਰ ਦੇ ਰਿਹਾ ਹੈ | ਇਸ ਲਈ ਸਾਰੇ ਸਿਆਸੀ ਨੁਮਾਇੰਦਿਆਂ ਨੂੰ ਆਪੋ ਆਪਣੇ ਵਾਰਡਾਂ ਦੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਦਾ ਪਰਿਆਸ ਕਰਨਾ ਚਾਹੀਦਾ ਹੈ | ਇਸ ਦੌਰਾਨ ਅਕਾਲੀ ਦਲ ਦੀ ਨੁਮਾਇੰਦਗੀ ਕਰ ਰਹੇ ਸੁਰੇਸ਼ ਸਤੀਜਾ ਨੇ ਕਿਹਾ ਕ ਉਹ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ ਇਸ ਕੈਂਪ ਵਿਚ ਵੱਧ ਤੋਂ ਵੱਧ ਸਹਿਯੋਗ ਕਰਨਗੇ | ਪਰ ਨਵੀਆਂ ਵੋਟਾਂ ਬਣਾਉਣ ਲਈ ਸਕੂਲਾਂ ਕਾਲਜਾਂ ਵਿਚ ਕੈਂਪ ਲਗਾਏ ਜਾਣ ਤਾਂ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣ ਸਕਦੀਆਂ ਹਨ | ਜਿਸ ਤੇ ਐੱਸ.ਡੀ.ਐਮ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ | ਸੀਨੀਅਰ ਅਕਾਲੀ ਆਗੂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ | ਪਰ ਵਿਭਾਗ ਦੇ ਬੀ.ਐਲ.ਓ. ਪ੍ਰਸ਼ਾਸਨ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ | ਉਨ੍ਹਾਂ ਕਿਹਾ ਕਿ ਬੀ.ਐਲ.ਓ. ਦੀ ਅਣਗਹਿਲੀ ਕਾਰਨ ਕਈ ਵਾਰਡਾਂ ਵਿਚ ਹਰੇਕ ਪਰਿਵਾਰ ਦੀਆਂ ਚਾਰ-ਚਾਰ ਵੋਟਾਂ ਹਰੇਕ ਵਾਰਡ ਵਿਚ ਵੰਡੀਆਂ ਗਈਆਂ ਹਨ | ਜਿਸ ਕਾਰਨ ਪਰਿਵਾਰ ਦੇ ਕਈ ਮੈਂਬਰ ਵੋਟ ਪਾਉਣ ਨਹੀਂ ਜਾਂਦੇ ਅਤੇ ਪੋਿਲੰਗ ਪ੍ਰਤੀਸ਼ਤਤਾ ਤੇ ਮਾੜਾ ਅਸਰ ਪੈਂਦਾ ਹੈ | ਦੂਜੇ ਪਾਸੇ ਜਦੋਂ ਵੀ ਬੂਥ ਪੱਧਰ ਤੇ ਵੋਟਾਂ ਬਣਾਉਣ ਲਈ ਕੈਂਪ ਲਗਾਇਆ ਜਾਂਦਾ ਹੈ ਤਾਂ ਬੀ.ਐਲ.ਓ. ਨਵੇਂ ਵੋਟਰਾਂ ਦੇ ਫਾਰਮਾਂ ਵਿਚ ਕੋਈ ਨਾ ਕੋਈ ਕਮੀ ਲੱਭ ਕੇ ਉਨ੍ਹਾਂ ਨੂੰ ਉੱਥੋਂ ਭੇਜ ਦਿੰਦੇ ਹਨ | ਜਿਸ ਕਾਰਨ ਨੌਜਵਾਨ ਵੋਟ ਪਾਉਣ ਲਈ ਪ੍ਰੇਰਿਤ ਨਹੀਂ ਹੁੰਦੇ | ਉਨ੍ਹਾਂ ਐੱਸ.ਡੀ.ਐਮ.ਤੋਂ ਮੰਗ ਕੀਤੀ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਅਤੇ ਨਵੇਂ ਵੋਟ ਬਣਾਉਣ ਦੇ ਫਾਰਮ ਦਿੱਤੇ ਜਾਣ ਤਾਂ ਜੋ ਉਹ ਫਾਰਮ ਸਹੀਂ ਢੰਗ ਨਾਲ ਭਰ ਕੇ ਵੱਧ ਤੋਂ ਵੱਧ ਵੋਟਾਂ ਬਣਾ ਸਕਣ | ਇਸ ਮੌਕੇ ਅਕਾਲੀ ਦਲ ਤੋਂ ਸੁਰੇਸ਼ ਸਤੀਜਾ ਤੇ ਹਰਚਰਨ ਸਿੰਘ ਪੱਪੂ, ਅਜੀਤ ਸਿੰਘ ਰਿੰਕੂ, ਕਾਂਗਰਸ ਪ੍ਰਧਾਨ ਸੁਭਾਸ਼ ਬਾਘਲਾ, ਭਾਜਪਾ ਤੋਂ ਮੰਡਲ ਪ੍ਰਧਾਨ ਗੌਰਵ ਟੱਕਰ ਅਤੇ ਦਵਿੰਦਰ ਸਿੰਘ ਕਾਕਾ, ਨਗਰ ਨਿਗਮ ਤੋਂ ਜਸਵਿੰਦਰ ਸਿੰਘ ਤੇ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ |

ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ 'ਚ ਹਿੱਸਾ ਲੈਣਗੇ ਕਾਲਜ ਦੇ ਖਿਡਾਰੀ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਸਰਕਾਰੀ ਐਮ.ਆਰ. ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਇੰਟਰ ਕਾਲਜ ਵੇਟ ਲਿਫ਼ਟਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਗੋਲਡ ਅਤੇ ਸਿਲਵਰ ਮੈਡਲ ਪ੍ਰਾਪਤ ਕਰ ਕੇ ਇਲਾਕੇ ਅਤੇ ...

ਪੂਰੀ ਖ਼ਬਰ »

ਭਾਈ ਗੁਰਚਰਨ ਸਿੰਘ ਗਰੇਵਾਲ ਦਾ ਪਿੰਡ ਲੱਖੋਵਾਲੀ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ

ਮੰਡੀ ਲਾਧੂਕਾ, 1 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਭਾਈ ਗੁਰਚਰਨ ਸਿੰਘ ਗਰੇਵਾਲ ਦਾ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਕੀਰਤਨ ਸਿੰਘ ਦੇ ਗ੍ਰਹਿ ਪਿੰਡ ਲੱਖੋਵਾਲੀ ਪਹੁੰਚਣ ਤੇ ਗੁਰਕੀਰਤਨ ਸਿੰਘ ਦੇ ਸਮੂਹ ਪਰਿਵਾਰ ਤੇ ਸਾਥੀਆਂ ਵਲੋਂ ਭਾਈ ਗੁਰਚਰਨ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦਾ ਵਫ਼ਦ ਥਾਣਾ ਇੰਚਾਰਜ ਨੂੰ ਮਿਲਿਆ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਅਬੋਹਰ ਦੇ ਇਕ ਵਿਸ਼ੇਸ਼ ਵਫ਼ਦ ਨੇ ਅੱਜ ਥਾਣਾ ਸਿਟੀ ਇਕ ਦੇ ਐਸ.ਐੱਚ.ਓ.ਨੂੰ ਮਿਲ ਕੇ ਸ਼ਹਿਰ ਵਿਚ ਦਿਨ ਦਿਹਾੜੇ ਹੋ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਮੰਗ-ਪੱਤਰ ਸੌਂਪ ...

ਪੂਰੀ ਖ਼ਬਰ »

ਕੇਰੀਆਂ ਸਕੂਲ ਦੀ ਵਿਦਿਆਰਥਣ ਨੇ ਦੌੜ 'ਚ ਜਿੱਤਿਆ ਗੋਲਡ ਮੈਡਲ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਸਰਕਾਰੀ ਹਾਈ ਸਕੂਲ ਕੇਰੀਆਂ ਦੀ ਇਕ ਵਿਦਿਆਰਥਣ ਨੇ ਸਰਕਾਰੀ ਐਮ.ਆਰ.ਕਾਲਜ ਵਿਖੇ ਆਯੋਜਿਤ 50 ਅਤੇ 100 ਮੀਟਰ ਦੌੜ ਵਿਚ ਇਕ ਵਾਰ ਫਿਰ ਵਧੀਆ ਪ੍ਰਦਰਸ਼ਨ ਕਰ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਮੁੱਖ ...

ਪੂਰੀ ਖ਼ਬਰ »

ਪੈਨੇਸੀਆ ਸਕੂਲ ਦੀਆਂ ਵਿਦਿਆਰਥਣਾਂ ਨੇ ਸਾਫਟਬਾਲ ਵਿਚ ਸੂਬਾ ਪੱਧਰ 'ਤੇ ਜਿੱਤਿਆ ਕਾਂਸੀ ਦਾ ਤਗਮਾ

ਜਲਾਲਾਬਾਦ, 1 ਦਸੰਬਰ (ਜਤਿੰਦਰ ਪਾਲ ਸਿੰਘ)-ਖੇਡਾਂ ਦੇ ਨਾਲ ਨਾਲ ਪੜ੍ਹਾਈ ਅਤੇ ਅਨੁਸ਼ਾਸਨ ਵਿਚ ਨਾਂ ਬਣਾ ਚੁੱਕੇ ਜਲਾਲਾਬਾਦ ਦੇ ਮੰਨੇ ਵਾਲਾ ਸੜਕ 'ਤੇ ਸਥਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਖੇਡਾਂ ਵਿਚ ਮੱਲ੍ਹਾਂ ...

ਪੂਰੀ ਖ਼ਬਰ »

ਸਰਵਣ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਸਰਵਣ ਸਿੰਘ ਨੇ ਅੱਜ ਇੱਥੇ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦਾ ਖੇਤੀਬਾੜੀ ਵਿਭਾਗ ਵਿਚ ਲੰਬਾ ਤਜਰਬਾ ਹੈ ਅਤੇ ਉਹ ਕਿਸਾਨਾਂ ਨਾਲ ਨਿੱਘੇ ਸੰਬੰਧਾਂ ਲਈ ਜਾਣੇ ਜਾਂਦੇ ਹਨ | ਆਪਣਾ ...

ਪੂਰੀ ਖ਼ਬਰ »

34ਵੇਂ ਦੁੱਖ ਨਿਵਾਰਨ ਕੈਂਪ ਦੇ ਸਫ਼ਲਤਾਪੂਰਵਕ ਨੇਪਰੇ ਚੜ੍ਹਨ 'ਤੇ ਪ੍ਰਬੰਧਕੀ ਕਮੇਟੀ ਨੇ ਸੰਗਤਾਂ ਤੇ ਸੇਵਾਦਾਰਾਂ ਦਾ ਕੀਤਾ ਧੰਨਵਾਦ

ਜਲਾਲਾਬਾਦ, 1 ਦਸੰਬਰ (ਜਤਿੰਦਰ ਪਾਲ ਸਿੰਘ)-ਗੁਰਦੁਆਰਾ ਸਾਹਿਬ ਵਿਚ ਸਾਲਾਨਾ 34ਵਾਂ ਦੁੱਖ ਨਿਵਾਰਨ ਕੈਂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਬਹੁਤ ਹੀ ਖ਼ੂਬਸੂਰਤ ਢੰਗ ਦੇ ਨਾਲ ਨੇਪਰੇ ਚੜਿ੍ਹਆ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਦੋਸ਼ 'ਚ 2 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੀ ਚੁੱਘ ਗਲੀ ਮਲਕਾਨਾ ਮੁਹੱਲਾ ਵਿਖੇ ਰਿਸ਼ਤੇਦਾਰ ਦੇ ਘਰ ਦੇ ਬਾਹਰ ਖੜ੍ਹੇ ਇਕ ਵਿਅਕਤੀ ਤੋਂ ਦੋ ਨਾਮਾਲੂਮ ਵਿਅਕਤੀਆਂ ਨੇ ਮੋਬਾਈਲ ਖੋਹ ਲਿਆ ਅਤੇ ਫ਼ਰਾਰ ਹੋ ਗਏ | ਸਿਟੀ ਥਾਣਾ ਪੁਲਿਸ ਨੇ ਨਾਮਾਲੂਮ ਵਿਅਕਤੀਆਂ ...

ਪੂਰੀ ਖ਼ਬਰ »

ਚੋਰੀ ਦੇ 5 ਮੋਟਰਸਾਈਕਲਾਂ ਸਮੇਤ 2 ਗਿ੍ਫ਼ਤਾਰ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਸਿਟੀ ਥਾਣਾ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਪੁੱਤਰ ਬਿਸ਼ੰਬਰ ਸਿੰਘ ਵਾਸੀ ਅਰਨੀਵਾਲਾ ਅਤੇ ਗੇਜਾ ...

ਪੂਰੀ ਖ਼ਬਰ »

ਬਿਜਲੀ ਟਰਾਂਸਫ਼ਾਰਮਰ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ, ਪੁਲਿਸ ਵਲੋਂ ਮਾਮਲਾ ਦਰਜ

ਮੰਡੀ ਅਰਨੀਵਾਲਾ, 1 ਦਸੰਬਰ (ਨਿਸ਼ਾਨ ਸਿੰਘ ਮੋਹਲਾਂ)-ਪਿੰਡ ਪਾਕਾਂ ਵਿਖੇ ਬਿਜਲੀ ਟਰਾਂਸਫ਼ਾਰਮਰ ਰੱਖਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਦੋਵਾਂ ਧਿਰਾਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਦਿਆਲ ਸਿੰਘ ਪੁੱਤਰ ...

ਪੂਰੀ ਖ਼ਬਰ »

ਨਿਹਾਲ ਖੇੜਾ ਦੇ ਸਕੂਲ 'ਚ ਏਡਜ਼ ਦਿਵਸ ਮੌਕੇ ਕਰਵਾਇਆ ਸਮਾਗਮ

ਬੱਲੂਆਣਾ, 1 ਦਸੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿਚ ਸਾਰਡ ਐਨ.ਜੀ.ਓ. ਦੇ ਸਹਿਯੋਗ ਨਾਲ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਵਲੋਂ ਏਡਜ਼ ਦੇ ਫੈਲਣ ਦੇ ਕਾਰਨ ਅਤੇ ਉਸ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਆਈ. ਟੀ. ਆਈ. 'ਚ ਕਰਵਾਏ ਮੁਕਾਬਲੇ ਤੇ ਸੈਮੀਨਾਰ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਸਰਕਾਰੀ ਆਈ. ਟੀ. ਆਈ. ਫ਼ਾਜ਼ਿਲਕਾ ਵਿਚ ਰੈੱਡ ਰਿਬਨ ਕਲੱਬ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਵਿਸ਼ਵ ਏਡਜ਼ ਦਿਵਸ 'ਤੇ ਭਾਸ਼ਣ ਮੁਕਾਬਲੇ, ਚਾਰਟ ਮੇਕਿੰਗ ਮੁਕਾਬਲੇ ਅਤੇ ਸੈਮੀਨਾਰ ਕਰਵਾਇਆ | ਸਰਕਾਰੀ ਆਈ. ਟੀ. ਆਈ. ਫ਼ਾਜ਼ਿਲਕਾ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਕਰਮਚਾਰੀ ਭਲਕੇ 'ਆਪ' ਵਿਧਾਇਕਾਂ ਨੂੰ ਸੌਂਪਣਗੇ ਮੰਗ-ਪੱਤਰ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਆਲ ਪੰਜਾਬ ਆਂਗਣਵਾੜੀ ਕਰਮਚਾਰੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੇ ਤਹਿਤ ਹੁਣ ਸਾਰੇ ਆਂਗਣਵਾੜੀ ਵਰਕਰ ਅਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਦੌਲਤ ਰਾਮ ਨਵੇਂ ਡੀ.ਈ.ਓ. (ਐਲੀਮੈਂਟਰੀ) ਤਾਇਨਾਤ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਵਿਖੇ ਤਿਲਕ ਰਾਮ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਤਾਇਨਾਤ ਕੀਤਾ ਗਿਆ ਹੈ | ਅੱਜ ਉਨ੍ਹਾਂ ਫ਼ਾਜ਼ਿਲਕਾ ਦਫ਼ਤਰ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਬਾਕਸਿੰਗ ਲਈ ਅਬੋਹਰ ਖੇਤਰ ਦੇ ਪਿੰਡਾਂ ਦੇ ਤਿੰਨ ਨੌਜਵਾਨ ਚੁਣੇ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਸੀਨੀਅਰ ਸਟੇਟ ਬਾਕਸਿੰਗ ਮੁਕਾਬਲੇ ਲਈ ਅਬੋਹਰ ਖੇਤਰ ਦੇ ਪਿੰਡਾਂ ਵਿਚੋਂ ਤਿੰਨ ਨੌਜਵਾਨ ਚੁਣੇ ਗਏ ਹਨ, ਜੋ ਕੋਚ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਸਿਖਲਾਈ ਲੈ ਰਹੇ ਸਨ | ਪ੍ਰਵੀਨ ਕੁਮਾਰ ਕੋਚ ਨੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

ਜਲਾਲਾਬਾਦ, 1 ਦਸੰਬਰ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੁਖ਼ਤਿਆਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਸਵਾਇਆ ਰਾਏ ਉਤਾੜ ਗੁਰੂਹਰਸਹਾਏ ਨੇ ...

ਪੂਰੀ ਖ਼ਬਰ »

ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਹਰਮੰਦਰ ਸਿੰਘ ਬਰਾੜ ਨੇ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 1 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਦਿਉਦਰ ਤੋਂ ਉਮੀਦਵਾਰ ਭਾਈ ਭੀਮਾ ਚੌਧਰੀ ਦੇ ਹੱਕ ਵਿਚ ਹਲਕਾ ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਪੰਜ ਪੀਰ ਨਗਰ ਵਿਚ ਨਾਰੀ ਸ਼ਕਤੀ ਯੂਨੀਅਨ ਦੀ ਹੋਈ ਚੋਣ

ਅਬੋਹਰ, 1 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਨਾਰੀ ਸ਼ਕਤੀ ਦੇ ਵਧਦੇ ਕਦਮ ਪੰਜ ਪੀਰ ਨਗਰ ਦੇ ਪੰਜ ਪੀਰਨੀਆਂ ਸਥਾਨ ਤੇ ਔਰਤਾਂ ਦਾ ਵੱਡਾ ਇਕੱਠ ਹੋਇਆ | ਨਾਰੀ ਸ਼ਕਤੀ ਯੂਨੀਅਨ ਦੀ ਚੋਣ ਆਗੂ ਰਾਮ ਕੁਮਾਰ ਵਰਮਾ ਦੀ ਦੇਖ ਰੇਖ ਹੇਠ ਕੀਤੀ ਗਈ | ਇਸ ਦੌਰਾਨ ਪੱਪੀ ਨੂੰ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਜੂਡੋ ਚੈਂਪੀਅਨਸ਼ਿਪ ਵਿਚ ਅਬੋਹਰ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 1 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਪੰਜਾਬ ਜੂਡੋ ਐਸੋਸੀਏਸ਼ਨ ਵਲੋਂ 43ਵੀਂ ਸਬ ਜੂਨੀਅਰ ਤੇ ਕੈਡਿਟ ਪੰਜਾਬ ਜੂਡੋ ਚੈਂਪੀਅਨਸ਼ਿਪ ਦਾ ਆਯੋਜਨ ਬੀਤੀ ਦਿਨੀਂ ਅੰਮਿ੍ਤਸਰ ਵਿਖੇ ਕੀਤਾ ਗਿਆ | ਇਸ ਦੌਰਾਨ ਪੰਜਾਬ ਦੇ ਅਲੱਗ ਅਲੱਗ ਜ਼ਿਲਿ੍ਹਆਂ ਤੋਂ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਐੱਸ.ਐੱਸ.ਪੀ. ਦਫ਼ਤਰ ਵਿਖੇ ਗੁਪਤ ਵਿਭਾਗ ਦੇ ਦਫ਼ਤਰ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਮੁਸ਼ਕਿਲਾਂ ਸੰਬੰਧੀ ਕੀਤਾ ਵਿਚਾਰ ਵਟਾਂਦਰਾ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗ਼ਾਲਿਬ) ਦੀ ਤਹਿਸੀਲ ਪੱਧਰੀ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਰਾਮਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਪੂਰਨ ਸਿੰਘ ਡੱਬਵਾਲਾ ਕਲਾਂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕੁੱਟਮਾਰ, ਧਮਕੀਆਂ ਤੇ ਛੋਟੇ ਹਾਥੀ ਦੀ ਭੰਨਤੋੜ ਕਰਨ ਦੇ ਦੋਸ਼ 'ਚ 5 ਨਾਮਜ਼ਦ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਕੁੱਟਮਾਰ ਕਰਨ, ਧਮਕੀਆਂ ਦੇਣ ਅਤੇ ਛੋਟੇ ਹਾਥੀ ਦੀ ਭੰਨਤੋੜ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 5 ਨਾਮਜ਼ਦ ਅਤੇ 10-12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਐਸ਼ਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਲਈ ਜ਼ਮੀਨ ਕੀਤੀ ਦਾਨ

ਮੰਡੀ ਲਾਧੂਕਾ, 1 ਦਸੰਬਰ (ਰਾਕੇਸ਼ ਛਾਬੜਾ/ਮਨਪ੍ਰੀਤ ਸਿੰਘ ਸੈਣੀ)-ਪਿੰਡ ਲਾਧੂਕਾ ਨੂੰ ਗੁੱਦੜ ਭੈਣੀ ਅਤੇ ਅੱਗੇ ਕਈ ਹੋਰ ਪਿੰਡਾਂ ਦੇ ਨਾਲ ਜੋੜਨ ਵਾਲੀ ਸੜਕ ਲਈ ਕਿਸਾਨਾਂ ਨੇ ਜ਼ਮੀਨ ਦਾਨ ਕਰਕੇ ਸੜਕ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸਰਕਾਰੀ ਕਾਲਜ ਜ਼ੀਰਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂੰ ਕਰਵਾਇਆ

ਜ਼ੀਰਾ, 1 ਦਸੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੇ ਐੱਸ.ਡੀ.ਐਮ. ਜ਼ੀਰਾ-ਕਮ ਰਿਟਰਨਿੰਗ ਅਫ਼ਸਰ ਚੋਣ ਹਲਕਾ ਜ਼ੀਰਾ ਗਗਨਦੀਪ ਸਿੰਘ ਦੇ ਹੁਕਮਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਅਤੇ ਸੰਵਿਧਾਨ ਅਨੁਸਾਰ ਵੋਟ ਦੇ ਹੱਕ ਦਾ ਇਸਤੇਮਾਲ ...

ਪੂਰੀ ਖ਼ਬਰ »

ਸੀ.ਜੇ.ਐੱਮ. ਮਿਸ ਏਕਤਾ ਉੱਪਲ ਵਲੋਂ ਬਤੌਰ ਮਿਡੀਏਟਰ ਚੈੱਕ ਦੇ ਦੋ ਕੇਸਾਂ ਦਾ ਕਰਵਾਇਆ ਰਾਜ਼ੀਨਾਮਾ

ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਨਿਰਦੇਸ਼ਾਂ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਮਿਸ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲਗਾਤਾਰ ਯਤਨ ਕਰਦੇ ਹੋਏ ਲੋਕਾਂ ਦੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ ਵਿਸ਼ਵ ਏਡਜ਼ ਦਿਵਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਅਰਥ-ਸ਼ਾਸਤਰ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਏਡਜ਼ ਜਾਗਰੂਕਤਾ ...

ਪੂਰੀ ਖ਼ਬਰ »

ਐੱਸ.ਕੇ. ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਸਪੋਰਟਸ ਮੀਟ ਕਰਵਾਈ

ਤਲਵੰਡੀ ਭਾਈ, 1 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ.ਕੇ. ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਸਪੋਰਟਸ ਮੀਟ ਕਰਵਾਈ ਗਈ | ਅਥਲੈਟਿਕਸ ਮੀਟ ਦੀ ਆਰੰਭਤਾ ਚੇਅਰਮੈਨ ਤਰਸੇਮ ਸਿੰਘ ਮੱਲਾ ਵਲੋਂ ਹਵਾ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੂੰ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਮਲਸੀਆਂ, ਵੈਰੜ ਅਤੇ ਹੋਰਾਂ ਵਲੋਂ ਸਵਾਗਤ

ਮਮਦੋਟ, 1 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਫਿਰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ: ਸੇਖੋਂ ਦੀ ਇਸ ਨਿਯੁਕਤੀ ...

ਪੂਰੀ ਖ਼ਬਰ »

ਸਵ: ਮੋਹਨ ਲਾਲ ਭਾਸਕਰ ਦੇ 80ਵੇਂ ਜਨਮ ਦਿਨ 'ਤੇ ਬਜ਼ੁਰਗਾਂ ਨੂੰ 'ਵਯੋਸ੍ਰੇਸ਼ਠ ਰਤਨ' ਪੁਰਸਕਾਰ ਨਾਲ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)- ਸਵ: ਮੋਹਨ ਲਾਲ ਭਾਸਕਰ ਦੇ 80ਵੇਂ ਜਨਮ ਦਿਨ ਮੌਕੇ ਵਿਵੇਕਾਨੰਦ ਵਰਲਡ ਸਕੂਲ ਪਲੇਅ ਵੇਅ ਬਸਤੀ ਟੈਂਕਾਂ ਵਾਲੀ ਵਿਖੇ ਬਜ਼ੁਰਗਾਂ ਨੂੰ 'ਵਯੋਸ੍ਰੇਸ਼ਠ ਰਤਨ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੁਸਾਇਟੀ ਮੁਲਾਜ਼ਮ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਦੇ ਮੁਲਾਜ਼ਮ ਨਾਲ ਲੁੱਟ ਦੀ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਗਈ | ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ 'ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਨਕਦੀ ਖੋਹਣ ਦੀ ...

ਪੂਰੀ ਖ਼ਬਰ »

ਅਦਾਲਤ 'ਚ ਸ਼ਾਮਿਲ ਨਾ ਹੋਣ 'ਤੇ 2 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਜਲਾਲਾਬਾਦ, 1 ਦਸੰਬਰ (ਕਰਨ ਚੁਚਰਾ)-ਮਾਨਯੋਗ ਅਦਾਲਤ ਵਿਚ ਪੇਸ਼ ਨਾ ਹੋਣ ਦੇ ਚੱਲਦਿਆਂ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਾਹਿਲ ਰਹੇਜ਼ਾ ਕਿ੍ਮੀਨਲ ਅਹਲਮਦ (ਐਸ.ਡੀ.ਜੇ.ਐਮ. ਜਲਾਲਾਬਾਦ) ...

ਪੂਰੀ ਖ਼ਬਰ »

ਕ੍ਰਿਕਟ ਦੇ ਅੰਡਰ-16 ਟੀਮ ਲਈ ਟਰਾਇਲ 4 ਨੂੰ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਦੀ ਫ਼ਾਜ਼ਿਲਕਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ 4 ਦਸੰਬਰ ਨੂੰ ਅੰਡਰ-16 ਟੀਮ ਦੀ ਚੋਣ ਲਈ ਟਰਾਇਲ ਲਏ ਜਾਣਗੇ | ਇਸ ਉਮਰ ਵਰਗ ਵਿਚ ਸਿਰਫ਼ 1 ਸਤੰਬਰ 2007 ਤੋਂ ਬਾਅਦ ਪੈਦਾ ਹੋਏ ਖਿਡਾਰੀਆਂ ਨੂੰ ਹੀ ਸ਼ਾਮਿਲ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਕੀੜਿਆਂ ਵਾਲੀ ਸਕੂਲ 'ਚ ਵਿਦਿਆਰਥੀਆਂ ਨੂੰ ਵੰਡੀਆਂ ਜਰਸੀਆਂ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜਿਆਂ ਵਾਲਾ ਵਿਖੇ ਸਮਾਜ ਸੇਵੀ ਪਰਮਜੀਤ ਸਿੰਘ ਗਿੱਲ ਪਿੰਡ ਕੀੜਿਆਂ ਵਾਲਾ ਵਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਜਰਸੀਆਂ ਲਈ 25 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਸਹਿਯੋਗ ਵਜੋਂ ...

ਪੂਰੀ ਖ਼ਬਰ »

ਇੰਸਟੀਚਿਊਟ 'ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਿਖ਼ਆ ਲਈ ਰਜਿਸਟ੍ਰੇਸ਼ਨ ਸ਼ੁਰੂ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ 13ਵੇਂ ਦਾਖਲਾ ਕੋਰਸ ਲਈ ਦਾਖਲਾ ਪ੍ਰੀਖਿਆ 15 ਜਨਵਰੀ 2023 ਨੂੰ ਲਈ ਜਾ ਰਹੀ ਹੈ, ਜਿਸ ਲਈ ਆਨਲਾਈਨ ਅਪਲਾਈ 1 ਦਸੰਬਰ, 2022 ਤੋਂ 5 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਭਿ੍ਸ਼ਟਾਚਾਰ ਦਾ ਖ਼ਾਤਮਾ-ਪੂਜਾ ਲੂਥਰਾ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬ ਵਿਚ ਜੜ੍ਹਾਂ ਪੱਕੀਆਂ ਕਰ ਚੁੱਕੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ | ਸਰਕਾਰ ਬਣਦਿਆਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਮੁੱਖ ...

ਪੂਰੀ ਖ਼ਬਰ »

ਜੰਡ ਵਾਲਾ ਭੀਮੇਸ਼ਾਹ ਦੇ ਸੈਂਟਰਾਂ 'ਚ ਕੀਤਾ ਲੋਕਾਂ ਨੂੰ ਜਾਗਰੂਕ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਪੀ.ਐੱਚ.ਸੀ. ਜੰਡ ਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਰਿੰਦਰ ਸਿੰਘ ਸੇਠੀ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਪੀ.ਐੱਚ.ਸੀ. ਦੇ ਵੱਖ-ਵੱਖ ਸੈਂਟਰਾਂ ਵਿਚ ਲੋਕਾਂ ਨੂੰ ਏਡਜ਼ ਦੀ ...

ਪੂਰੀ ਖ਼ਬਰ »

ਨੀਰਜ ਗਾਬਾ ਨੇ ਬਜ਼ੁਰਗਾਂ ਨਾਲ ਮਨਾਇਆ ਜਨਮਦਿਨ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਨਿਊ ਐਂਟੀ ਕਰੱਪਸ਼ਨ ਸੁਸਾਇਟੀ ਵਲੋਂ ਅੱਜ ਵਿਰੱੁਧ ਆਸ਼ਰਮ ਵਿਚ ਮੈਡਮ ਨੀਰਜ ਗਾਬਾ ਦਾ ਜਨਮਦਿਨ ਮਨਾਇਆ ਗਿਆ | ਮੈਡਮ ਨੀਰਜ ਗਾਬਾ ਨੇ ਦੱਸਿਆ ਕਿ ਅੱਜ ਜੰਮੂ ਬਸਤੀ ਦੇ ਬਿਰਧ ਆਸ਼ਰਮ ਵਿਚ ਆਪਣਾ ਜਨਮਦਿਨ ਮਨਾ ਕੇ ਜੋ ਖ਼ੁਸ਼ੀ ਉਨ੍ਹਾਂ ...

ਪੂਰੀ ਖ਼ਬਰ »

ਬੱਚਿਆਂ ਨੇ ਕੀਤਾ ਗਊਸ਼ਾਲਾ ਦਾ ਦੌਰਾ

ਅਬੋਹਰ, 1 ਦਸੰਬਰ (ਵਿਵੇਕ ਹੂੜੀਆ)-ਕਿਲਕਾਰੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਗਊਸ਼ਾਲਾ ਦਾ ਦੌਰਾ ਕਰਕੇ ਉੱਥੋਂ ਦੇ ਪ੍ਰਬੰਧਾਂ ਨੂੰ ਦੇਖਿਆ, ਜਿੱਥੇ ਗਊਸ਼ਾਲਾ ਦੇ ਸਟਾਫ਼ ਨੇ ਬੱਚਿਆਂ ਨੂੰ ਗਊਸ਼ਾਲਾ ਦੇ ਪ੍ਰਬੰਧਾਂ ਅਤੇ ਸੰਭਾਲ ਲਈ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX