ਤਾਜਾ ਖ਼ਬਰਾਂ


ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  19 minutes ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  22 minutes ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  26 minutes ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  36 minutes ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  36 minutes ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 1 hour ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 1 hour ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  1 minute ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 2 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 3 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 3 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 1 hour ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 4 hours ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 4 hours ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਉਠਾਇਆ ਗਿਆ ਤਿੱਬਤ, ਸ਼ਿਨਜਿਆਂਗ ਵਿਚ ਚੀਨ ਦੇ ਜਬਰ ਨੂੰ
. . .  about 4 hours ago
ਜੇਨੇਵਾ, 24 ਮਾਰਚ -ਜਿਨੇਵਾ 'ਚ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 52ਵੇਂ ਸੈਸ਼ਨ ਦੌਰਾਨ ਇਕ ਖੋਜ ਵਿਸ਼ਲੇਸ਼ਕ ਨੇ ਤਿੱਬਤ ਅਤੇ ਸ਼ਿਨਜਿਆਂਗ 'ਚ ਚੀਨ ਦੀਆਂ ਦਮਨਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ।ਰਿਪੋਰਟ ਅਨੁਸਾਰ ਦੁਨੀਆਂ ਵਿਚ ਬਹੁਤ ਸਾਰੀਆਂ...
ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ 'ਚ ਐਕਟ ਸ਼ਾਮਿਲ ਕਰਨ ਵਾਸਤੇ ਕਰਨਾਟਕ ਵਲੋਂ ਕੇਂਦਰ ਨੂੰ ਪ੍ਰਸਤਾਵ
. . .  about 4 hours ago
ਬੈਂਗਲੁਰੂ, 24 ਮਾਰਚ-ਕਰਨਾਟਕ ਨੇ ਰਾਜ ਵਿਚ ਸਿੱਖਿਆ, ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ ਵਿਚ ਐਕਟ ਸ਼ਾਮਿਲ ਕਰਨ ਲਈ ਕੇਂਦਰ ਨੂੰ ਪ੍ਰਸਤਾਵ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਅੰਮ੍ਰਿਤਸਰ

ਅੰਮਿ੍ਤਸਰ ਜਲੰਧਰ ਮੁੱਖ ਮਾਰਗ 'ਤੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ 6 ਮੈਂਬਰ ਗਿ੍ਫ਼ਤਾਰ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ) - ਅੰਮਿ੍ਤਸਰ-ਜਲੰਧਰ ਹਾਈਵੇਅ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਲੁਟੇਰਾ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫਤਾਰ ਕਰਨ 'ਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 2 ਪਿਸਤੌਲ, 10 ਜਿੰਦਾ ਰੋਂਦ, ਖੋਹਸ਼ੁਦਾ 2 ਮੋਟਰਸਾਈਕਲ ਅਤੇ 10 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ | ਇਹ ਪ੍ਰਗਟਾਵਾ ਅੱਜ ਇਥੇ ਕਰਵਾਏ ਪੱਤਰਕਾਰ ਸੰਮੇਲਨ 'ਚ ਐਸ.ਪੀ. (ਪੀ.ਬੀ.ਆਈ.) ਤੇਜਬੀਰ ਸਿੰਘ ਹੁੰਦਲ ਨੇ ਕਰਦਿਆਂ ਦਸਿਆ ਕਿ ਇਹ ਗਰੋਹ ਦੇ ਮੈਂਬਰ ਤਿੰਨ ਤਿੰਨ ਜਣੇ ਇਕ ਮੋਟਰਸਾਇਕਲ 'ਤੇ ਸਵਾਰ ਹੁੰਦੇ ਸਨ ਅਤੇ ਚਲਦੇ ਵਾਹਨਾਂ ਅਗੇ ਮੋਟਰਸਾਇਕਲ ਡਾਹ ਕੇ ਰਾਹਗੀਰਾਂ ਨੂੰ ਡੱਕ ਲੈਂਦੇ ਸਨ ਅਤੇ ਉਨ੍ਹਾਂ ਪਾਸੋਂ ਨਕਦੀ, ਮੋਬਾਇਲ ਤੇ ਵਾਹਨ ਆਦਿ ਖੋਹ ਲੈਂਦੇ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਡੀ.ਐੱਸ.ਪੀ. ਤਰਸੇਮ ਮਸੀਹ ਤੇ ਸੀ.ਆਈ.ਏ. ਦੇ ਇੰਚਾਰਜ ਸਬ ਇੰਸਪੈਕਟਰ ਬਿਕਰਮਜੀਤ ਸਿੰਘ 'ਤੇ ਆਧਾਰਿਤ ਪੁਲਿਸ ਟੀਮ ਵਲੋਂ ਨਾਕੇਬੰਦੀ ਦੌਰਾਨ ਗਿ੍ਫਤਾਰ ਕੀਤਾ ਜਿਨ੍ਹਾਂ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਿਸ ਟੀਮ ਨੇ ਮੁਸ਼ਤੈਦੀ ਨਾਲ ਇਨ੍ਹਾਂ ਨੂੰ ਗਿ੍ਫਤਾਰ ਕਰ ਲਿਆ ਗਿਆ | ਗਿ੍ਫਤਾਰ ਕੀਤੇ ਕਥਿਤ ਦੋਸ਼ੀਆਂ ਦੀ ਸ਼ਨਾਖਤ ਹਰਜਿੰਦਰ ਸਿੰਘ ਉਰਫ ਜਿੰਦਾ ਵਾਸੀ ਪਿੰਡ ਮਾਨਾਂਵਾਲਾ, ਗਗਨਦੀਪ ਸਿੰਘ ਵਾਸੀ ਪਿੰਡ ਹਰੜ ਭੂਰੇ ਗਿੱਲ, ਮਨਰਾਜ ਸਿੰਘ ਵਾਸੀ ਪਿੰਡ ਮੱਲੀਆਂ, ਨਵਦੀਪ ਸਿੰਘ ਵਾਸੀ ਨੰਗਲ ਦਿਆਲ, ਮਨਪ੍ਰੀਤ ਸਿੰਘ ਉਰਫ ਮਨੀ ਤੇ ਬਲਕਾਰ ਸਿੰਘ ਉਰਫ ਮਿਠੀ ਵਾਸੀਆਂ ਮਾਨਾਂਵਾਲਾ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਚਾਟੀਵਿੰਡ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗਿ੍ਫਤਾਰ ਕੀਤੇ ਨੌਜਵਾਨਾਂ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ |

ਅਦਾਲਤ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਨੂੰ 9 ਨੂੰ ਪੇਸ਼ ਹੋਣ ਦੀ ਹਦਾਇਤ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ) - ਅਦਾਲਤ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵਿਖੇ ਅੱਜ ਇਥੇ ਇਕ ਧਾਰਮਿਕ ਸਿੱਖ ਸੰਪਰਦਾ ਵਲੋਂ ਪਾਵਨ ਗੁਰਬਾਣੀ ਦੇ ਅਰਥ ਕਥਿਤ ਤੌਰ 'ਤੇ ਆਪਣੇ ਢੰਗ ਨਾਲ ਕਰਨ ਤੇ ਗੁਟਕਾ ਸਾਹਿਬ 'ਤੇ ਭੂਮਿਕਾ ਲਿਖਣ ਦੇ ਸੰਬੰਧ 'ਚ ਲੋਕ ਭਲਾਈ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਬਾਹਰ ਲੱਗੇ ਧਰਨੇ 'ਚ ਔਰਤਾਂ ਵਲੋਂ ਤਿੱਖਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਦਫ਼ਤਰਾਂ ਅੱਗੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਪੰਜਾਬ ਭਰ 'ਚ ਸ਼ੁਰੂ ਕੀਤੇ ਗਏ ਮੋਰਚਿਆਂ 'ਚ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਡਵੀਜ਼ਨ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ 16 ਰੇਲ ਗੱਡੀਆਂ ਰੱਦ

ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)-ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ 16 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਅਜਿਹੇ ਵਿਚ ਤਿੰਨ ਮਹੀਨੇ ਲਗਾਤਾਰ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਵੇਗੀ | ਜਾਣਕਾਰੀ ਅਨੁਸਾਰ ਅੱਜ (14618) ...

ਪੂਰੀ ਖ਼ਬਰ »

ਰੇਲਵੇ ਲਾਈਨ ਤੋਂ ਲਾਸ਼ ਮਿਲੀ

ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)- ਜੀ. ਆਰ. ਪੀ. ਅੰਮਿ੍ਤਸਰ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-7 ਦੀ ਰੇਲਵੇ ਲਾਈਨਾਂ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਏ. ਐਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 40-42 ਸਾਲ ਹੈ ਅਤੇ ਹਾਲ ਦੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਬਾਹਰ ਲੱਗੇ ਧਰਨੇ 'ਚ ਔਰਤਾਂ ਵਲੋਂ ਤਿੱਖਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਦਫ਼ਤਰਾਂ ਅੱਗੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਪੰਜਾਬ ਭਰ 'ਚ ਸ਼ੁਰੂ ਕੀਤੇ ਗਏ ਮੋਰਚਿਆਂ 'ਚ ...

ਪੂਰੀ ਖ਼ਬਰ »

ਗੈਸ ਚੁੱਲ੍ਹਾ ਬਾਲਣ ਵਾਲੇ ਲਾਈਟਰ ਨਾਲ ਕੀਤੀ ਸੀ ਮੈਡੀਕਲ ਸਟੋਰ 'ਤੇ ਲੁੱਟ ਖੋਹ- ਨੌਜਵਾਨ ਗਿ੍ਫ਼ਤਾਰ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ) - ਇਥੇ ਸਿਵਲ ਲਾਈਨ ਖੇਤਰ ਨੇੜੇ ਰਿਆਲਟੋ ਚੌਕ 'ਚ ਇਕ ਮੈਡੀਕਲ ਸਟੋਰ ਤੋਂ ਪਿਸਤੌਲ ਨਾਲ ਲੁੱਟ ਖੋਹ ਕਰਕੇ ਸਨਸਨੀ ਫ਼ੈਲਾਉਣ ਦਾ ਮਾਮਲਾ ਵੀ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਇਹ ਲੁੱਟ ਖੋਹ ਪਿਸਤੌਲ ਨਾਲ ਨਹੀਂ ਬਲਕਿ ਗੈਸ ਚੁੱਲ੍ਹਾ ...

ਪੂਰੀ ਖ਼ਬਰ »

ਰਾਮ ਬਾਗ਼ ਤੋਂ ਬੱਸ ਅੱਡੇ ਤੱਕ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਜਾਰੀ

ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ) - ਰਾਮ ਬਾਗ਼ ਤੋਂ ਬੱਸ ਅੱਡੇ ਦੀ ਸੜਕ 'ਤੇ ਲੱਗਣ ਵਾਲੇ ਆਵਾਜਾਈ ਦੇ ਜਾਮ ਸੜਕ 'ਤੇ ਰੇਹੜੀ ਫੜ੍ਹੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਦੇ ਅਸਟੇਟ ਵਿਭਾਗ ਅਤੇ ਪੁਲਿਸ ਵਲੋਂ ਸਾਂਝੇ ਤੋਂ ਚਲਾਈ ਮੁਹਿੰਮ ਨੂੰ ਅੱਜ ...

ਪੂਰੀ ਖ਼ਬਰ »

ਰਣਜੀਤ ਐਵੀਨਿਊ ਵਿਖੇ ਬਜ਼ੁਰਗ ਔਰਤ ਦਾ ਕਾਤਲ ਗੁਆਂਢੀ ਹੀ ਨਿਕਲਿਆ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ) - ਇਥੇ ਰਣਜੀਤ ਐਵੀਨਿਊ ਵਿਖੇ ਇਕ ਬਜ਼ੁਰਗ ਔਰਤ ਦੇ ਬੇਰਹਿਮੀ ਨਾਲ ਹੋਏ ਕਤਲ ਦੀ ਗੁੱਥੀ ਸੁਲਝ ਗਈ ਹੈ ਅਤੇ ਇਹ ਕਤਲ ਕਿਸੇ ਹੋਰ ਵਲੋਂ ਨਹੀਂ ਬਲਕਿ ਉਸ ਦੇ ਹੀ ਇਕ ਗੁਆਂਢੀ ਵਲੋਂ ਹੀ ਕੀਤਾ ਗਿਆ ਸੀ ਜਿਸ ਦੇ ਸਵਾ ਮਹੀਨੇ ਦੇ ਪੱੁਤਰ ਨੂੰ ...

ਪੂਰੀ ਖ਼ਬਰ »

ਸੇਵਾ ਮੁਕਤ ਐਸ. ਐਮ. ਓ. ਇਕ ਲੱਖ 15 ਹਜ਼ਾਰ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਗਿ੍ਫ਼ਤਾਰ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ) - ਵਿਜੀਲੈਂਸ ਪੁਲਿਸ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ ਜੋ ਹੁਣ ਸੇਵਾ ਮੁਕਤ ਹੋ ਚੁੱਕਿਆ ਹੈ, ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭਿ੍ਸ਼ਟਾਚਾਰ ਦੇ ਦੋਸ਼ਾਂ ਦਾ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲਾ ਕਾਬੂ

ਵੇਰਕਾ, 1 ਦਸੰਬਰ (ਪਰਮਜੀਤ ਸਿੰਘ ਬੱਗਾ) - ਥਾਣਾ ਮੋਹਕਮਪੁਰਾ ਅਧੀਨ ਪੈਂਦੀ ਪੁਲਿਸ ਚੌਕੀ ਗੋਲਡਨ ਐਵੀਨਿਊ ਦੀ ਪੁਲਿਸ ਨੇ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਵਾਲੇ ਨੌਜਵਾਨ ਨੂੰ ਕਾਬੂ ਕਰਨ ਉਪਰੰਤ ਲੜਕੀ ਨੂੰ ਬਰਾਮਦ ਕਰਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ | ...

ਪੂਰੀ ਖ਼ਬਰ »

ਡਾ: ਅਮਨਪ੍ਰੀਤ ਕੌਰ ਨੇ ਖ਼ਾਲਸਾ ਕਾਲਜ ਆਫ ਨਰਸਿੰਗ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ) - ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਡਾ. ਅਮਨਪ੍ਰੀਤ ਕੌਰ ਨੂੰ ਨਵੇਂ ਪਿ੍ੰਸੀਪਲ ਵਜੋਂ ਨਿਯੁਕਤ ਕੀਤਾ ਗਿਆ ਹੈ, ਉਹ ਇਸੇ ਸੰਸਥਾ 'ਚ ਕਾਫ਼ੀ ਲੰਮੇਂ ਸਮੇਂ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ ਦੇ ਏ.ਪੀ. ਸਿੰਘ ਹੋਏ ਸੇਵਾ ਮੁਕਤ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ) - ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਕੰਮ ਕਰਦੇ ਕਰਮਚਾਰੀ ਅਰਵਿੰਦਰ ਪਾਲ ਸਿੰਘ (ਏ.ਪੀ. ਸਿੰਘ) ਸਿਨੇਮਾ ਆਪਰੇਟਰ ਜੋ ਆਪਣੀ 28 ਸਾਲ ਸੇਵਾ ਉਪਰੰਤ ਸੇਵਾ ਮੁਕਤ ਹੋਏ ਹਨ, ਨੂੰ ਸ: ਸ਼ੇਰਜੰਗ ਸਿੰਘ ਹੁੰਦਲ ਜ਼ਿਲ੍ਹਾ ਲੋਕ ਸੰਪਰਕ ...

ਪੂਰੀ ਖ਼ਬਰ »

ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਅ) ਰਾਜੇਸ਼ ਸ਼ਰਮਾ ਨੇ ਸੰਭਾਲਿਆ ਅਹੁਦਾ

ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਨਵੀਂਆਂ ਤੈਨਾਤੀਆਂ ਤਹਿਤ ਅੰਮਿ੍ਤਸਰ ਜ਼ਿਲ੍ਹੇ ਦੇ ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ.) ਰਾਜੇਸ਼ ਸ਼ਰਮਾ ਨੇ ਮਿੰਨੀ ਸਕੱਤਰੇਤ ਦਫਤਰ ਵਿਖੇ ਆਪਣਾ ਅਹੁਦਾ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਲੋਂ ਕੈਮਲ ਕਲਾ ਸੰਮੇਲਨ-2022 ਤਹਿਤ ਵਰਕਸ਼ਾਪ ਲਗਾਈ

ਅੰਮਿ੍੍ਰਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਿਖੇ ਕੋਕੂਆ ਕੈਮਲਿਨ ਲਿਮਟਿਡ ਵਲੋਂ ਆਰਟਸ ਕੈਮਲ ਕਲਾ ਸੰਮੇਲਨ-2022 ਤਹਿਤ ਕਲਾ ਵਿਭਾਗ ਦੇ ਅਧਿਆਪਕਾਂ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਦਾ ...

ਪੂਰੀ ਖ਼ਬਰ »

ਵਿਰਾਸਤੀ ਮਾਰਗ 'ਤੇ ਈ-ਰਿਕਸ਼ਿਆਂ ਦੀ ਬੇਲੋੜੀ ਆਵਾਜਾਈ ਸੈਲਾਨੀਆਂ ਦਾ ਸਫ਼ਰ ਕਰ ਰਹੀ 'ਬੇਸੁਆਦਲਾ'

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ) - ਸਥਾਨਕ ਟਾਊਨ ਹਾਲ ਚੌਕ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਤੇ ਉਸਾਰੇ ਗਏ ਲਗਭਗ ਪੌਣਾ ਕਿੱਲੋਮੀਟਰ ਲੰਬੇ ਵਿਰਾਸਤੀ ਮਾਰਗ 'ਤੇ ਦਿਨ ਸ਼ੁਰੂ ਹੋਣ ਤੋਂ ਲੈ ਕੇ ਦੇਰ ਰਾਤ ਤਕ ਜਾਰੀ ਰਹਿਣ ਵਾਲੀ ਈ-ਰਿਕਸ਼ਿਆਂ ਅਤੇ ਹੋਰਨਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਹਿੰਦੀ ਵਿਭਾਗ ਵਲੋਂ ਨਵੀਂ ਸਿੱਖਿਆ ਨੀਤੀ : ਹਿੰਦੀ ਅਤੇ ਭਾਰਤੀ ਭਾਸ਼ਾਵਾਂ-ਸੁਰੱਖਿਆ ਅਤੇ ਪ੍ਰਚਾਰ ਵਿਸ਼ੇ 'ਤੇ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਇਹ ਪ੍ਰੋਗਰਾਮ ਕੇਂਦਰੀ ਹਿੰਦੀ ...

ਪੂਰੀ ਖ਼ਬਰ »

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਭਾਸ਼ਨ ਮੁਕਾਬਲੇ

ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ, ਅੰਮਿ੍ਤਸਰ (ਕੇਂਦਰੀ) ਵਲੋਂ ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਪਿੰ੍ਰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਵਿਖੇ ਖੇਡ ਮੁਕਾਬਲੇ ਕਰਵਾਏ

ਚੱਬਾ, 1 ਦਸੰਬਰ (ਜੱਸਾ ਅਨਜਾਣ) - ਬੀਤੇ ਦਿਨੀਂ ਬਾਬਾ ਵਧਾਵਾ ਸਿੰਘ ਜੀ ਵਿੱਦਿਆ ਕੇਂਦਰ ਚੱਬਾ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਜੀ ਭੁੱਚੋਂ ਸਾਹਿਬ ਵਾਲਿਆਂ ਦੀ ਰਹਿਣਨੁਮਾਈ ਹੇਠ ਖੇਡ ਦਿਵਸ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ ਗਏ | ਇਸ ਖੇਡਾਂ ਵਿਚ ਜਿਵੇਂ ...

ਪੂਰੀ ਖ਼ਬਰ »

ਸੀ. ਆਰ. ਐੱਸ. ਹੀਰਾ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਦਿੱਤੀ

ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)- ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਡਿਊਟੀ ਕਰਦੇ ਸੀ. ਆਰ. ਐਸ. (ਚੀਫ਼ ਰਿਜ਼ਰਵੇਸ਼ਨ ਸੁਪਰਵਾਈਜ਼ਰ) ਹੀਰਾ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਉਨ੍ਹਾਂ ਦੇ ਦਫ਼ਤਰੀ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਟਾਫ਼ ...

ਪੂਰੀ ਖ਼ਬਰ »

ਸੰਤਸਰ ਪਬਲਿਕ ਸਕੂਲ ਬੁਤਾਲਾ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਇਲਾਕੇ ਦੀ ਸਿਰਮੌਰ ਸੰਸਥਾ ਸੰਤਸਰ ਪਬਲਿਕ ਸਕੂਲ ਬੁਤਾਲਾ ਵਿਚ ਸਾਲਾਨਾ ਸਪੋਰਟਸ ਮੀਟ ਬੜੀ ਧੂਮਧਾਮ ਨਾਲ ਸੰਪੰਨ ਹੋਈ ਜਿਸ ਵਿਚ ਨਰਸਰੀ ਕਲਾਸ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਵੱਲ੍ਹਾ 'ਚ ਚੌਥੀ ਅੰਤਰਰਾਸ਼ਟਰੀ ਆਨਕੋਲੋਜੀ ਨਰਸਿੰਗ ਕਾਰਨਫਰੰਸ

ਨਵਾਂ ਪਿੰਡ, 1 ਦਸੰਬਰ (ਜਸਪਾਲ ਸਿੰਘ)- ਡਾ. ਏ.ਪੀ. ਸਿੰਘ ਡੀਨ, ਐਸ.ਜੀ.ਆਰ.ਡੀ. ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਤੇ ਆਰਗੇਨਾਈਜ਼ਿੰਗ ਚੇਅਰਪਰਸਨ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ, ਸ੍ਰੀ ਅੰਮਿ੍ਤਸਰ ਤੇ ਆਨਕੋਲੋਜੀ ਨਰਸਿਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਸੁੱਖ ਧਾਲੀਵਾਲ ਜਗਦੇਵ ਕਲਾਂ ਦੇ ਮਾਤਾ ਹਰਜੀਤ ਕੌਰ ਧਾਲੀਵਾਲ ਨਮਿਤ ਅੰਤਿਮ ਅਰਦਾਸ ਭਲਕੇ

ਜਗਦੇਵ ਕਲਾਂ, 1 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸੀਨੀਅਰ ਕਾਂਗਰਸੀ ਆਗੂ ਸੁਖਬੀਰ ਸਿੰਘ ਧਾਲੀਵਾਲ (ਛੋਟਾ ਸੁਖ) ਅਤੇ ਸਤਨਾਮ ਸਿੰਘ ਧਾਲੀਵਾਲ ਪਿੰਡ ਜਗਦੇਵ ਕਲਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਹਰਜੀਤ ਕੌਰ ਧਾਲੀਵਾਲ ਜੋ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ 'ਚ ਜ਼ਿਲੇ੍ਹ ਦੇ 6 ਸੀਨੀਅਰ ਅਕਾਲੀ ਆਗੂਆਂ ਨੂੰ ਮਿਲੀ ਨੁਮਾਇੰਦਗੀ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰੰਘ ਬਾਦਲ ਵਲੋਂ ਬੀਤੇ ਦਿਨ ਪਾਰਟੀ ਦੇ ਐਲਾਨੇ ਗਏ ਨਵੇਂ ਜਥੇਬੰਦਕ ਢਾਂਚੇ ਵਿਚ ਅੰਮਿ੍ਤਸਰ ਜ਼ਿਲੇ੍ਹ ਦੇ 6 ਸੀਨੀਅਰ ਅਕਾਲੀ ਆਗੂਆਂ ਨੂੰ ਸ਼ਾਮਿਲ ਹੋਣ ਦਾ ਮਾਣ ਮਿਲਿਆ ਹੈ | ਦੋ ...

ਪੂਰੀ ਖ਼ਬਰ »

ਨਿਗਮ ਅਧਿਕਾਰੀ ਨਿੱਜੀ ਹਿੱਤਾਂ ਦੀ ਪੂਰਤੀ ਲਈ ਨਹੀਂ ਕਰਦੇ ਪ੍ਰਾਪਰਟੀ ਟੈਕਸ ਦੀ ਪੂਰਨ ਸਕਰੂਟਨੀ : ਸੁਰੇਸ਼ ਸ਼ਰਮਾ

ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਆਰ. ਟੀ. ਆਈ ਐਕਟੀਵਿਸਟ ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਪ੍ਰਾਪਰਟੀ ਟੈਕਸ ਹਰ ਨਗਰ ਨਿਗਮ ਲਈ ਆਮਦਨ ਦਾ ਵੱਡਾ ਸ੍ਰੋਤ ਹੁੰਦਾ ਹੈ ਪਰੰਤੂ ਅੰਮਿ੍ਤਸਰ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮੌਕੇ ਮਾਲ ਮੰਡੀ ਵਿਖੇ ਜਾਗਰੂਕਤਾ ਸੈਮੀਨਾਰ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ) - ਵਿਸ਼ਵ ਏਡਜ ਦਿਵਸ ਮੌਕੇ ਕਰਵਾਏ ਜਾ ਰਹੇ ਜਾਗਰੂਕਤਾ ਸੇਮੀਨਾਰ ਦੀ ਲੜੀ ਤਹਿਤ ਦੂਜਾ ਪ੍ਰੋਗਰਾਮ ਇਥੇ 5 ਆਈ.ਆਰ.ਬੀ. ਮਾਲ ਮੰਡੀ ਵਿਖੇ ਸਪੰਪਨ ਹੋਇਆ ਜਿਸ 'ਚ ਪੁਲਿਸ ਮੁਲਾਜਮਾਂ ਨੂੰ ਐਚ.ਆਈ.ਵੀ. ਤੇ ਏਡਜ ਤੋਂ ਜਾਗਰੂਕ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੋ੍ਰ: ਲਕਸ਼ਮੀਕਾਂਤਾ ਚਾਵਲਾ ਨੇ ਸ੍ਰੀ ਦੁਰਗਿਆਣਾ ਸੁੰਦਰੀਕਰਨ 'ਚ ਬੇਨਿਯਮੀਆਂ ਦਾ ਲਗਾਇਆ ਦੋਸ਼

ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਪੋ੍ਰ: ਲਕਸ਼ਮੀਕਾਂਤਾ ਚਾਵਲਾ ਨੇ ਸ੍ਰੀ ਦੁਰਗਿਆਣਾ ਸੁੰਦਰੀਕਰਨ ਤੇ ਵਿਰਾਸਤੀ ਮਾਰਗ ਦੇ ਨਿਰਮਾਣ 'ਚ ਬੇਨਿਯਮੀਆਂ ਦਾ ਗੰਭੀਰ ਦੋਸ਼ ਲਗਾਇਆ ਹੈ | 'ਅਜੀਤ' ਨਾਲ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਿਹਤ ਵਿਭਾਗ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੀ ਕੀਤੀ ਪੜਤਾਲ

ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਡਾ: ਕਿਰਨ ਕੁਮਾਰ ਦੀ ਅਗਵਾਈ ਹੇਠ ਕੂੜਾ ਚੁੱਕਣ ਵਾਲੀ ਨਿੱਜੀ ਕੰਪਨੀ ਦੀਆਂ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਇਕਰਾਰਨਾਮੇ ਤੋਂ ਬਹੁਤ ਸਾਰੀਆਂ ਗੱਡੀਆਂ ਕੰਮ ...

ਪੂਰੀ ਖ਼ਬਰ »

ਇਸਾਈ ਆਗੂਆਂ ਵਲੋਂ ਬਿ੍ਜ ਮੋਹਨ ਸੂਰੀ ਖ਼ਿਲਾਫ਼ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)- ਇਸਾਈ ਭਾਈਚਾਰੇ ਦੇ ਨੁਮਾਇੰਦਿਆਂ ਵਲੋਂ ਅੱਜ ਪੁਲਿਸ ਕਮਿਸ਼ਨਰ ਨੂੰ ਸੁਧੀਰ ਸੂਰੀ ਦੇ ਭਰਾ ਅਤੇ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਬਿ੍ਜ ਮੋਹਨ ਸੂਰੀ ਖ਼ਿਲਾਫ਼ ਕਾਰਵਾਈ ਲਈ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁ. ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਦਸਤਖਤ ਮੁਹਿੰਮ ਸ਼ੁਰੂ

ਰਮਦਾਸ, 1 ਦਸੰਬਰ (ਜਸਵੰਤ ਸਿੰਘ ਵਾਹਲਾ)- ਪਿਛਲੇ ਲੰਮੇਂ ਸਮੇਂ ਤੋਂ ਜੇਲ੍ਹ ਦੀਆਂ ਕਾਲਕੋਠੜੀਆਂ ਵਿਚ ਬੰਦ ਉਹ ਬੰਦੀ ਸਿੰਘ ਜਿਹੜੇ ਕਾਨੂੰਨ ਵਲੋਂ ਮਿਲੀਆਂ ਸਜ਼ਾਵਾਂ ਤੋਂ ਦੁਗਣੀਆਂ ਸਜ਼ਾਵਾਂ ਕੱਟ ਚੁੱਕੇ ਹਨ, ਪ੍ਰੰਤੂ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਈ.ਟੀ.ਓ.

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਸ: ਹਰਭਜਨ ਸਿੰਘ ਈ.ਟੀ.ਓ. (ਕੈਬਨਿਟ ਮੰਤਰੀ ਬਿਜਲੀ ਅਤੇ ਜਨਤਕ ਕੰਮਾਂ ਬਾਰੇ) ਪੰਜਾਬ ਤਹਿਸੀਲ ਬਾਬਾ ਬਕਾਲਾ ਸਾਹਿਬ ਕੰਪਲੈਕਸ ਵਿਚ ਪੁਜੇ, ਜਿੱਥੇ ਕਿ ਉਨ੍ਹਾਂ ਨੇ ਸਬ ਡਵੀਜਨਲ ਮੈਜਿਸਟਰੇਟ, ...

ਪੂਰੀ ਖ਼ਬਰ »

-ਮਾਮਲਾ ਸਦੀਆਂ ਪੁਰਾਣੇ ਪੁਰਾਤਨ ਬੋਹੜ ਦੇ ਵੱਢਣ ਦਾ- ਵਾਤਾਵਰਨ ਪ੍ਰੇਮੀਆਂ ਤੇ ਲੋਕ ਵਿਰੋਧ ਦੇ ਚੱਲਦਿਆਂ ਰਾਸ਼ਟਰੀ ਮੁੱਖ ਮਾਰਗ ਅਥਾਰਟੀ ਨੇ ਲਿਆ ਯੂ-ਟਰਨ

ਨਵਾਂ ਪਿੰਡ, 1 ਦਸੰਬਰ (ਜਸਪਾਲ ਸਿੰਘ) - ਅੰਮਿ੍ਤਸਰ-ਹਿਮਾਚਲ ਰਾਸ਼ਟਰੀ ਰਾਜ ਮਾਰਗ-503 ਵਾਇਆ ਮਹਿਤਾ-ਉਨ੍ਹਾਂ ਨੂੰ 6 ਲਾਈਨ ਕਰਨ ਲਈ ਚੱਲ ਰਹੇ ਕੰਮ ਦੇ ਚੱਲਦਿਆਂ ਇਸ ਮਾਰਗ ਵਿਚਾਲੇ ਢਪੱਈਆਂ ਵਿਖੇ ਆ ਰਹੇ ਸਦੀਆਂ ਪੁਰਾਣੇ ਪੁਰਾਤਨ ਬੋਹੜ ਨੂੰ ਵੱਢਣ ਦੇ ਵਿਰੋਧ 'ਚ ਕੁਝ ਚਿਰ ...

ਪੂਰੀ ਖ਼ਬਰ »

ਆਈ.ਐਚ.ਆਰ.ਐਮ.ਐਸ ਪ੍ਰਣਾਲੀ 'ਚ ਲਿਆਂਦੀ ਜਾਵੇੇਗੀ ਹਰ ਮੁਲਾਜ਼ਮ ਦੀ ਜਾਣਕਾਰੀ- ਸੰਯੁਕਤ ਕਮਿਸ਼ਨਰ

ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ) - ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਮੁਲਾਜਮਾਂ ਨੂੰ ੂ ਇੰਟਰਗਰੇਟਰ ਹਿਊਮਨ ਰਿਸੋਰਸ ਮੈਨੇਜ਼ਮੈਂਟ ਪ੍ਰਣਾਲੀ (ਆਈ. ਐਚ. ਆਰ. ਐਮ. ਐਸ.) ਵਿਚ ਲਿਆਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ, ਜਿਸ ਨੂੰ ਲੈ ਕੇ ਲਗਭਗ ਸਾਰੇ ਹੀ ਸਰਕਾਰੀ ...

ਪੂਰੀ ਖ਼ਬਰ »

ਡੀ. ਈ. ਓ. (ਸ) ਜੁਗਰਾਜ ਸਿੰਘ ਰੰਧਾਵਾ ਦੇ ਕਾਰਜਕਾਲ 'ਚ 1 ਸਾਲ ਦਾ ਵਾਧਾ

ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਵਲੋਂ ਸਿੱਖਿਆ ਦੇ ਖੇਤਰ 'ਚ ਪ੍ਰਭਾਵਸ਼ਾਲੀ ਕਾਰਗੁਜਾਰੀ ਦਿਖਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਸ: ਜੁਗਰਾਜ ਸਿੰਘ ਰੰਧਾਵਾ ਦੇ ਕਾਰਜਕਾਲ 'ਚ 1 ਸਾਲ ਦਾ ਹੋਰ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਝਪਟਮਾਰ ਕਰਨ ਵਾਲਾ ਕਾਬੂ

ਵੇਰਕਾ, 1 ਦਸੰਬਰ (ਪਰਮਜੀਤ ਸਿੰਘ ਬੱਗਾ)- ਥਾਣਾ ਵੱਲਾ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਔਰਤ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋਏ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਐਸ.ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੰਯੁਕਤ ਕਮਿਸ਼ਨਰ ਵਲੋਂ ਨਿਗਮ ਦੇ ਵੱਖ-ਵੱਖ ਵਿਭਾਗਾਂ ਦੀ ਹਾਜ਼ਰੀ ਦੀ ਜਾਂਚ

ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਅੱਜ ਨਗਰ ਨਿਗਮ ਦੇ ਵੱਖ ਵੱਖ ਵਿਭਾਗਾਂ ਦੀ ਅਚਾਨਕ ਚੈਕਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਵਿਭਾਗਾਂ ਦੀ ਹਾਜ਼ਰੀ ਦੇਖੀ ਜਿਸ ਦੌਰਾਨ 18 ਮੁਲਾਜਮ ਗ਼ੈਰ ਹਾਜ਼ਰ ਪਾਏ ਗਏ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਜ਼ਰੂਰਤਮੰਦ ਵਿਦਿਆਰਥਣਾਂ ਨੂੰ ਬੂਟ-ਜੁਰਾਬਾਂ ਵੰਡੀਆਂ

ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ) - ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਪ੍ਰਧਾਨ ਅਸ਼ਵਨੀ ਅਵਸਥੀ ਅਤੇ ਸਕੱਤਰ ਅਮਨ ਸ਼ਰਮਾ ਦੀ ਅਗਵਾਈ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਜ਼ਰੂਰਤਮੰਦ ਵਿਦਿਆਰਥਣਾਂ ਨੂੰ ਬੂਟ-ਜੁਰਾਬਾਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕਮਿਸ਼ਨਰ ਨੇ ਕੀਤੀ ਮੀਟਿੰਗ

ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵਲੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਅੱਜ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਤੋਂ ਪਹਿਲਾਂ ਉਕਤ ਵਿਭਾਗ ਦੇ ਅਧਿਕਾਰੀਆਂ ਵਲੋਂ ਨਿਗਮ ਕਮਿਸ਼ਨਰ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX