ਤਾਜਾ ਖ਼ਬਰਾਂ


ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  4 minutes ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  12 minutes ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  20 minutes ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  31 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  41 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 2 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 2 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 2 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 3 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 3 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰੂਪਨਗਰ

ਨੰਗਲ ਦੇ ਪਿੰਡ ਬਰਾਰੀ ਵਿਖੇ ਸਤਲੁਜ ਦਰਿਆ 'ਤੇ ਬਣਿਆ ਅਸਥਾਈ ਪੁਲ ਬਾਹਰੀ ਗੱਡੀਆਂ ਦੇ ਲਈ ਬੰਦ

ਨੰਗਲ, 1 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ 'ਚ ਲੱਗਣ ਵਾਲੇ ਲੰਬੇ ਜਾਮਾਂ ਤੋਂ ਨਿਜਾਤ ਦਿਵਾਉਣ ਹਿਤ ਪਿੰਡ ਬਰਾਰੀ ਨੇੜੇ ਸਤਲੁਜ ਦਰਿਆ 'ਤੇ ਇੱਕ ਅਸਥਾਈ ਪੁਲ ਦਾ ਨਿਰਮਾਣ ਟਰੱਕ ਯੂਨੀਅਨ ਅਤੇ ਖੇਤਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ ਜਿਸ ਤੋਂ ਸ਼ਹਿਰ ਵਿਚ ਲੱਗਣ ਵਾਲੇ ਲੰਬੇ-ਲੰਬੇ ਜਾਮਾਂ ਤੋਂ ਵਾਹਨ ਚਾਲਕਾਂ ਨੂੰ ਕਾਫ਼ੀ ਰਾਹਤ ਮਿਲੀ ਸੀ ਪਰ ਹੁਣ ਉਕਤ ਅਸਥਾਈ ਪੁਲ ਦੇ ਦੋਨਾਂ ਪਾਸੇ ਫਲੈਕਸ ਲਗਾ ਕੇ ਬਾਹਰ ਤੋਂ ਆਉਣ ਵਾਲੀਆਂ ਗੱਡੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ ਜਿਸ ਕਾਰਨ ਵਾਹਨ ਚਾਲਕ ਪ੍ਰੇਸ਼ਾਨ ਹੁੰਦੇ ਦੇਖੇ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਹਿਮਾਂਸ਼ੂ ਤੇ ਦਿਲਾਵਰ ਸਿੰਘ ਨੇ ਕਿਹਾ ਕਿ ਉਹ ਅੱਜ ਤੋਂ ਪਹਿਲਾਂ ਵੀ ਇਸੇ ਪੁਲ ਤੋਂ ਲੰਘਦੇ ਸਨ ਪਰ ਅੱਜ ਬਾਹਰੀ ਟਰੱਕਾਂ 'ਤੇ ਇੱਥੋਂ ਲੰਘਣ 'ਤੇ ਰੋਕ ਲਗਾ ਦਿੱਤੀ ਗਈ ਹੈ ਜਦੋਂਕਿ ਇਸ ਅਸਥਾਈ ਪੁਲ ਬਣਾਉਣ ਲਈ ਉਨ੍ਹਾਂ ਨੇ ਇੱਕ ਹਜ਼ਾਰ ਰੁਪਏ ਦਾ ਸਹਿਯੋਗ ਵੀ ਕੀਤਾ ਸੀ | ਇਸ ਬਾਬਤ 'ਆਪ' ਆਗੂ ਡਾ. ਸੰਜੀਵ ਗੌਤਮ ਨੇ ਕਿਹਾ ਕਿ ਬਰਾਰੀ ਰੇਲ ਕਰਾਸਿੰਗ ਫਾਟਕ ਦੇ ਨੇੜੇ ਸੀਵਰੇਜ ਦਾ ਕੰਮ ਹੋਣ ਕਾਰਨ ਉਕਤ ਫਾਟਕ ਨੂੰ ਬੰਦ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪਿੰਡ ਕਥੇੜਾ ਵਿਚ ਬਣਿਆ ਪੁਲ ਵੀ ਕਈ ਮਹੀਨਿਆਂ ਤੋਂ ਪ੍ਰਭਾਵਿਤ ਹੈ ਅਤੇ ਤੀਸਰਾ ਕਾਰਨ ਬੀ.ਬੀ.ਐਮ.ਬੀ. ਮੈਨੇਜਮੈਂਟ ਵਲੋਂ ਰੁਟੀਨ 'ਚ ਜ਼ਿਆਦਾ ਪਾਣੀ ਸਤਲੁਜ ਦਰਿਆ ਵਿਚ ਛੱਡੇ ਜਾਣ ਕਾਰਨ ਇਹ ਰੋਕ ਲਗਾਈ ਗਈ ਹੈ | 15 ਦਿਨਾਂ ਵਿਚ ਇਹ ਪੁਲ ਮੁੜ ਚਾਲੂ ਹੋ ਜਾਵੇਗਾ | ਸਬ ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਕਿਹਾ ਕਿ ਵੱਡੇ ਵਾਹਨ ਅਗੰਮਪੁਰ ਹੁੰਦੇ ਹੋਏ ਨੰਗਲ ਆਉਣ ਤੇ ਹਿਮਾਚਲ ਤੋਂ ਚੰਡੀਗੜ੍ਹ ਵੱਲ ਨੂੰ ਜਾਣ ਵਾਲੇ ਵਾਹਨ ਵੀ ਵਾਇਆ ਭਲਾਣ ਹੋ ਕੇ ਜਾਣ |

ਪੀ.ਡਬਲਿਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਨੰਗਲ, 1 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਪੀ.ਡਬਲਿਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਵਲੋਂ ਸੂਬਾ ਪੱਧਰੀ ਫ਼ੈਸਲੇ ਤਹਿਤ ਜਲ-ਨਿਕਾਸ-ਕਮ-ਮਾਈਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਦੇ ਅੜੀਅਲ ਰਵੱਈਏ ਦੇ ਵਿਰੋਧ ਵਿਚ ਕਾਰਜਕਾਰੀ ...

ਪੂਰੀ ਖ਼ਬਰ »

ਪਿੰਡ ਝੱਲੀਆਂ ਕਲਾਂ ਦੀ ਪੰਚਾਇਤ, ਯੂਥ ਕਲੱਬ ਤੇ ਗੁਰਦੁਆਰਾ ਕਮੇਟੀ ਵਲੋਂ ਪਿ੍ੰ: ਜਤਿੰਦਰ ਸਿੰਘ ਗਿੱਲ ਦਾ ਸਨਮਾਨ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)- ਸਰਕਾਰੀ ਕਾਲਜ ਰੂਪਨਗਰ ਦੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦਾ ਪਿੰਡ ਝੱਲੀਆਂ ਕਲਾਂ ਦੀ ਗਰਾਮ ਪੰਚਾਇਤ, ਸ. ਹਰਬੰਸ ਸਿੰਘ ਗਿੱਲ ਮੈਮੋਰੀਅਲ ਯੂਥ ਕਲੱਬ ਅਤੇ ਗੁਰਦੁਆਰਾ ਕਮੇਟੀ ਵਲੋਂ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਈ. ਡੀ. ਵਲੋਂ ਅਕਾਲੀ ਆਗੂ ਤੇ ਨਾਮੀ ਬਿਲਡਰ ਦੇ ਐਮ. ਡੀ. ਦੇ ਘਰ ਛਾਪਾਮਾਰੀ

ਪੁਰਖਾਲੀ, 1 ਦਸੰਬਰ (ਬੰਟੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਨਾਮੀ ਬਿਲਡਰ 'ਤੇ ਈ. ਡੀ. ਵਲੋਂ ਕੀਤੀ ਛਾਪੇਮਾਰੀ ਦਾ ਸੇਕ ਪੁਰਖਾਲੀ ਨੇੜਲੇ ਪਿੰਡ ਰਾਮਪੁਰ ਤੱਕ ਵੀ ਪੁੱਜ ਗਿਆ | ਬਿਲਡਰ ਦੇ ਟਿਕਾਣਿਆਂ 'ਤੇ ਈ. ਡੀ. ਦੀ ਪਈ ਰੇਡ ਨੂੰ ਲੈ ਕੇ ਉਨ੍ਹਾਂ ਦੇ ਮੈਨੇਜਰ ...

ਪੂਰੀ ਖ਼ਬਰ »

ਅਰਵਿੰਦਰਪਾਲ ਸਿੰਘ ਨੇ ਐਸ.ਡੀ.ਐਮ. ਨੰਗਲ ਦਾ ਕਾਰਜ ਸੰਭਾਲਿਆ

ਨੰਗਲ, 1 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਅਰਵਿੰਦਰਪਾਲ ਸਿੰਘ ਸੋਮਲ ਨੇ ਅੱਜ ਨੰਗਲ ਦੇ ਐਸ.ਡੀ.ਐਮ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਨੰਗਲ ਦੇ ਐਸ.ਡੀ.ਐਮ. ਕਿਰਨ ਸ਼ਰਮਾ ਦਾ ਤਬਾਦਲਾ ਹੋ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸੰਬੰਧੀ ਡਿਪਟੀ ਡਾਇਰੈਕਟਰ ਵਲੋਂ ਪ੍ਰਬੰਧਾਂ ਦਾ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਕਰਨੈਲ ਸਿੰਘ ਸੈਣੀ)- ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੀ ਤਿਆਰੀਆਂ ਨੂੰ ਲੈ ਕੇ ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਵਲੋਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਪਿੰਡ ਬਲਦੇਵ ਨਗਰ 'ਚ ਦੋ ਦਿਨਾਂ ਤੋਂ ਬਿਜਲੀ-ਪਾਣੀ ਠੱਪ, ਲੋਕੀ ਪੀਣ ਵਾਲੇ ਪਾਣੀ ਨੂੰ ਵੀ ਤਰਸੇ

ਮੋਰਿੰਡਾ, 1 ਦਸੰਬਰ (ਕੰਗ)- ਮੋਰਿੰਡਾ ਸਰਹਿੰਦ ਰੋਡ 'ਤੇ ਪੈਂਦੇ ਪਿੰਡ ਬਲਦੇਵ ਨਗਰ, ਜਿਸ ਦੀ ਆਬਾਦੀ ਘੱਟੋ-ਘੱਟ ਤਿੰਨ ਹਜ਼ਾਰ ਦੇ ਕਰੀਬ ਹੈ ਤੇ ਇਸ ਪਿੰਡ ਵਿਚ ਲਗਭਗ ਪੰਜ ਸੌ ਬਿਜਲੀ ਦੇ ਕੁਨੈਕਸ਼ਨ ਚੱਲਦੇ ਹਨ | ਇਹਨਾਂ ਦੀ ਬਿਜਲੀ ਸਪਲਾਈ ਪਿਛਲੇ 48 ਘੰਟਿਆਂ ਤੋਂ ਬੰਦ ਹੋਣ ...

ਪੂਰੀ ਖ਼ਬਰ »

ਰੂਪਨਗਰ ਦੀਆਂ ਸੜਕਾਂ ਤੋਂ ਨਜਾਇਜ਼ ਕਬਜ਼ੇ ਹਟਵਾਏ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਐਸ.ਡੀ.ਐਮ. ਰੂਪਨਗਰ ਹਰਬੰਸ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੀ ਨਗਰ ਕੌਂਸਲ ਦੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ...

ਪੂਰੀ ਖ਼ਬਰ »

ਜਨਮ ਤੇ ਮੌਤ ਨੂੰ 21 ਦਿਨ ਦੇ ਅੰਦਰ ਰਜਿਸਟਰ ਕਰਵਾ ਕੇ ਮੁਫ਼ਤ ਸਹੂਲਤ ਪਾਓ- ਡਿਪਟੀ ਕਮਿਸ਼ਨਰ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)- ਜਨਮ ਅਤੇ ਮੌਤ ਨੂੰ 21 ਦਿਨਾਂ ਦੇ ਅੰਦਰ-ਅੰਦਰ ਦਰਜ਼ ਕਰਵਾਉਣਾ ਨਾਲ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਫ਼ੀਸ ਨਹੀਂ ਦੇਣੀ ਪੈਂਦੀ | ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜੇਕਰ ਜਨਮ ਤੇ ਮੌਤ ਨੂੰ 21 ਦਿਨਾਂ ਦੇ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਗੰਨੇ ਦੀ ਪਿੜਾਈ ਅੱਜ ਤੋਂ

ਮੋਰਿੰਡਾ, 1 ਦਸੰਬਰ (ਕੰਗ)- ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਸੀਜ਼ਨ 2022-23 ਲਈ ਗੰਨੇ ਦੀ ਪਿੜਾਈ ਦਾ ਕੰਮ ਮਿਤੀ 2 ਦਸੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਮਿੱਲ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ ਦਾਤਾਰਪੁਰ ਨੇ ਦੱਸਿਆ ਕਿ ਗੰਨੇ ਦੀ ਪਿੜਾਈ ਸਬੰਧੀ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਸਕੂਟਰੀ 'ਤੇ ਜਾ ਰਹੇ ਬਜ਼ੁਰਗਾਂ ਨੂੰ ਕਾਰ ਨੇ ਪਿੱਛੋਂ ਮਾਰੀ ਫੇਟ, ਇਕ ਦੀ ਮੌਤ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)-ਥਾਣਾ ਸਦਰ ਪੁਲੀਸ ਵਲੋਂ ਇੱਕ ਵਿਅਕਤੀ ਵਿਰੁੱਧ ਲਾਪਰਵਾਹੀ ਨਾਲ ਕਾਰ ਚਲਾਉਣ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਇਹ ਮਾਮਲਾ ਹਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਚੌਂਤਾ ...

ਪੂਰੀ ਖ਼ਬਰ »

ਅੱਪਰ ਮੀਢਵਾਂ ਸਕੂਲ ਦੀ ਕਰਾਟੇ ਟੀਮ ਜ਼ਿਲ੍ਹੇ ਭਰ 'ਚੋਂ ਰਹੀ ਪਹਿਲੇ ਸਥਾਨ 'ਤੇ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਕਰਨੈਲ ਸਿੰਘ ਸੈਣੀ)- ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਅੱਪਰ ਮੀਢਵਾਂ ਦੀ ਕਰਾਟੇ ਦੀ ਟੀਮ ਨੇ ਜ਼ਿਲੇ੍ਹ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਦੱਸਣਯੋਗ ਹੈ ਕਿ ਸਕੂਲ ਦੀ ਟੀਮ ਨੇ ਬਲਾਕ ਕੀਰਤਪੁਰ ਸਾਹਿਬ ਦੀ ਨੁਮਾਇੰਦਗੀ ...

ਪੂਰੀ ਖ਼ਬਰ »

ਸੁਨੀਤਾ ਚੌਧਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ 'ਚ ਸ਼ਾਮਿਲ ਕਰਨ 'ਤੇ ਗੁੱਜਰ ਭਾਈਚਾਰੇ ਵਲੋਂ ਧੰਨਵਾਦ

ਰੂਪਨਗਰ, 1 ਦਸੰਬਰ (ਸਟਾਫ਼ ਰਿਪੋਰਟਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਰਵੇਸ਼ ਸਿਆਸਤਦਾਨ ਚੌਧਰੀ ਨੰਦ ਲਾਲ ਦੀ ਨੂੰ ਹ ਬੀਬੀ ਸੁਨੀਤਾ ਚੌਧਰੀ ਨੂੰ ਪਾਰਟੀ ਦੀ ਸਰਵ ਉੱਚ ਕੋਰ ਕਮੇਟੀ ਦਾ ਮੈਂਬਰ ਲੈਣ 'ਤੇ ਹਲਕੇ ਦੀ ਗੁੱਜਰ ਬਿਰਾਦਰੀ ਨੇ ...

ਪੂਰੀ ਖ਼ਬਰ »

ਰੁਜ਼ਗਾਰ ਕੈਂਪ ਦੌਰਾਨ 15 ਉਮੀਦਵਾਰਾਂ ਦੀ ਚੋਣ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਪ੍ਰਾਪਤ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਰੁਜ਼ਗਾਰ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਜਨ ਸੁਣਵਾਈ ਕੈਂਪ ਦੌਰਾਨ ਦੁਬੇਟਾ ਤੇ ਤਲਵਾੜਾ 'ਚ ਪ੍ਰਸ਼ਾਸਨ ਨੇ ਲੋਕਾਂ ਦੀਆਂ ਸਮੱਸਿਆਵਾ ਦਾ ਕੀਤੀਆਂ ਹੱਲ

ਨੰਗਲ, 1 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣਾ ਸਾਡੀ ਜਿੰਮੇਵਾਰੀ ਹੈ | ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਸਾਝੀ ਥਾਂ 'ਤੇ ਜਨ ਸੁਣਵਾਈ ਕੈਂਪ ਲਗਾਏ ਗਏ ਹਨ | ਇਹ ਪ੍ਰਗਟਾਵਾ ਨੀਰਜ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਸਟਾਫ਼ ਦੇ ਕਰਮਚਾਰੀਆਂ ਨੇ ਤਨਖ਼ਾਹ ਨਾ ਮਿਲਣ 'ਤੇ ਪ੍ਰਗਟਾਇਆ ਰੋਸ

ਨੂਰਪੁਰ ਬੇਦੀ, 1 ਦਸੰਬਰ (ਹਰਦੀਪ ਸਿੰਘ ਢੀਂਡਸਾ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕਰਮਚਾਰੀਆਂ ਨੂੰ ਬੀਤੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਉਨ੍ਹਾਂ ਨੇ ਦਫ਼ਤਰ ਮੂਹਰੇ ਧਰਨਾ ਦਿੱਤਾ | ਇਸ ਮੌਕੇ ਸਮੂਹ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਪਿੰਡਾਂ ਨੂੰ ਸਿਹਤ ਸੇਵਾਵਾਂ ਦੇਣ ਵਾਲਾ ਬੱਲਮਗੜ੍ਹ ਮੰਦਵਾੜਾ ਦਾ 'ਤੰਦਰੁਸਤ ਪੰਜਾਬ ਸਿਹਤ ਕੇਂਦਰ' ਆਪਣੀ ਹੀ ਤੰਦਰੁਸਤੀ ਨੂੰ ਤਰਸਿਆ...

ਪੁਰਖਾਲੀ, 1 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸਰਕਾਰ ਨੇ ਪਿੰਡ ਬੱਲਮਗੜ੍ਹ ਮੰਦਵਾੜਾ ਦੇ ਸਬ ਸੈਂਟਰ ਦਾ ਦਰਜਾ ਵਧਾ ਕੇ ਇਸ ਨੂੰ ਤੰਦਰੁਸਤ ਪੰਜਾਬ ਸਿਹਤ ਕੇਂਦਰ ਦਾ ਦਰਜਾ ਤਾਂ ਦੇ ਦਿੱਤਾ ਹੈ ਪਰ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਇਸ ਤੰਦਰੁਸਤ ਪੰਜਾਬ ਸਿਹਤ ਕੇਂਦਰ ...

ਪੂਰੀ ਖ਼ਬਰ »

ਦੂਜੀ ਬਾਕੋ ਇੰਡੀਆ ਓਪਨ ਇੰਟਰਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਮੈਡਲ ਜਿੱਤਣ ਵਾਲੇ ਖਿਡਾਰੀ ਸਨਮਾਨਿਤ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)- ਦੂਜੀ ਬਾਕੋ ਇੰਡੀਆ ਓਪਨ ਇੰਟਰਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2022 'ਚ ਰੂਪਨਗਰ ਜ਼ਿਲ੍ਹੇ ਦੇ ਖਿਡਾਰੀਆਂ ਨੇ ਵੀ ਭਾਗ ਲਿਆ | ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੇ ਅਰੁਣ ਕੁਮਾਰ ਨੇ ਲਾਇਟ ਕੁਟੈਕਟ-94 ਵਿਚ ਗੋਲਡ ਮੈਡਲ ਤੇ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)-ਕਾਂਗਰਸ ਹਾਈਕਮਾਂਡ ਵਲੋਂ ਪਿੰਡ ਚੈੜੀਆਂ ਦੇ ਜੰਮਪਲ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਪੰਜਾਬ ਨੂੰ ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ਤੋਂ ਬਾਅਦ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਬੇਲਾ ਕਾਲਜ ਦੀ ਕੁਸ਼ਤੀ ਟੀਮ ਯੂਨੀਵਰਸਿਟੀ ਮੁਕਾਬਲਿਆਂ ਦੀ ਲਗਾਤਾਰ ਦੂਜੀ ਵਾਰੀ ਬਣੀ ਚੈਂਪੀਅਨ

ਬੇਲਾ, 1 ਦਸੰਬਰ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਕੁਸ਼ਤੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਫ਼ਰੀ ਸਟਾਈਲ ਕੁਸ਼ਤੀ ਚੈਂਪੀਅਨਸ਼ਿਪ ਲਗਾਤਾਰ ਦੂਜੀ ਵਾਰੀ ਝੰਡੀ ਰਹੀ | ਇਸ ਮੌਕੇ ...

ਪੂਰੀ ਖ਼ਬਰ »

ਲੈਕਚਰਾਰ ਹਰਪ੍ਰੀਤ ਕੌਰ ਨੂੰ ਸੇਵਾਮੁਕਤੀ 'ਤੇ ਨਿੱਘੀ ਵਿਦਾਇਗੀ

ਬੇਲਾ, 1 ਦਸੰਬਰ (ਮਨਜੀਤ ਸਿੰਘ ਸੈਣੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਲੈਕਚਰਾਰ ਇਤਿਹਾਸ ਵਜੋਂ ਸੇਵਾਵਾਂ ਨਿਭਾਅ ਰਹੀ ਹਰਪ੍ਰੀਤ ਕੌਰ ਨੂੰ 28 ਸਾਲਾਂ ਦੀ ਸਰਕਾਰੀ ਸੇਵਾ ਉਪਰੰਤ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ...

ਪੂਰੀ ਖ਼ਬਰ »

ਵਿਦਿਆਰਥੀ ਵਿਗਿਆਨਕ ਸੋਚ ਦੇ ਧਾਰਨੀ ਬਣਨ- ਡਾ: ਗੁਰਪ੍ਰੀਤ ਸਿੰਘ

ਬੇਲਾ, 1 ਦਸੰਬਰ (ਮਨਜੀਤ ਸਿੰਘ ਸੈਣੀ)- ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬੜਾ ਵਿਖੇ ਸੀਨੀਅਰ ਵੈਟਰਨਰੀ ਡਾਕਟਰ ਗੁਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ | ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗ੍ਰੀਨਵੇਜ਼ ਸਕੂਲ ਰੁੜਕੀ ਹੀਰਾਂ ਦੀਆਂ ਸਾਲਾਨਾ ਖੇਡਾਂ ਕਰਵਾਈਆਂ

ਸ੍ਰੀ ਚਮਕੌਰ ਸਾਹਿਬ, 1 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਰੁੜਕੀ ਹੀਰਾਂ ਦੇ ਗ੍ਰੀਨਵੇਜ ਸਕੂਲ ਦੀਆ ਅੱਜ ਸਾਲਾਨਾ ਅੰਤਰ ਹਾਊਸ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਜਿਸ ਦੀ ਸ਼ੁਰੂਆਤ ਕਰਵਾਉਂਦਿਆਂ ਸੰਸਥਾ ਦੇ ਚੇਅਰਮੈਨ ਸ: ਗੁਰਮੁੱਖ ਸਿੰਘ ਮੱਲ੍ਹੀ ...

ਪੂਰੀ ਖ਼ਬਰ »

ਸੀ. ਜੇ. ਐਮ. ਵਲੋਂ ਜਾਗਰੂਕਤਾ ਸੈਮੀਨਾਰ

ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)- ਸ੍ਰੀ ਅਸ਼ੀਸ਼ ਕੁਮਾਰ ਬਾਂਸਲ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੋਪੜ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰਾਮਪੁਰ ਜ਼ਿਮੀਂਦਾਰੀ ਵਿਖੇ ਵਿਸ਼ਵ ਏਡਜ਼ ਦਿਵਸ, ਸੰਵਿਧਾਨ ਸਪਤਾਹ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ, ਅਧਿਕਾਰੀਆਂ ਤੇ ਕਰਮਚਾਰੀਆਂ ਲਈ ਦੋ ਰੋਜ਼ਾ ਸਿਖਲਾਈ ਕੈਂਪ ਸ਼ੁਰੂ

ਸ੍ਰੀ ਚਮਕੌਰ ਸਾਹਿਬ, 1 ਦਸੰਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਬਲਾਕ ਡਿਵੈਲਪਮੈਂਟ ਪੰਚਾਇਤ ਦਫ਼ਤਰ ਵਿਖੇ ਪੰਚਾਇਤ ਦੇ ਨੁਮਾਇੰਦਿਆਂ, ਅਧਿਕਾਰੀਆਂ, ਕਰਮਚਾਰੀਆਂ, ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਲਈ ਦੋ ਦਿਨਾਂ ਸਿਖਲਾਈ ਕੈਂਪ ਦੀ ਸ਼ੁਰੂਆਤ ਹੋਈ | ਰਿਸੋਰਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 1 ਦਸੰਬਰ (ਜਗਮੋਹਣ ਸਿੰਘ ਨਾਰੰਗ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਗੁ:ਬਾਬਾ ਸੰਗਤ ਸਿੰਘ ਵਿਖੇ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਬਸਪਾ ਪੰਜਾਬ ਦੇ ਜ/ਸ ਅਤੇ ਇੰਚਾਰਜ ਚੰਡੀਗੜ੍ਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਖੋਸਾ) ਵਲੋਂ ਪਿੰਡ ਖੇੜੀ ਵਿਖੇ ਨਵੀਂ ਇਕਾਈ ਦਾ ਗਠਨ

ਪੁਰਖਾਲੀ, 1 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਜ਼ਿਲ੍ਹਾ ਰੋਪੜ ਟੀਮ ਦੀ ਮੀਟਿੰਗ ਬਲਾਕ ਰੋਪੜ ਦੇ ਪਿੰਡ ਖੇੜੀ ਵਿਖੇ ਬਲਾਕ ਪ੍ਰਧਾਨ ਜਗਰੂਪ ਸਿੰਘ ਮੀਆਂਪੁਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਭੁਪਿੰਦਰ ਸਿੰਘ ਡੇਕਵਾਲਾ ਦੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਜੇ.ਐਸ. ਨਿੱਕੂਵਾਲ)- ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਤੇ ਚੀਫ਼ ਖ਼ਾਲਸਾ ਦੀਵਾਨ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪੁਸ਼ਪਾ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ

ਨੰਗਲ, 1 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ ਵਲੋਂ ਵਰਲਡ ਏਡਜ਼ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਮੌਕੇ ਪ੍ਰੋਫੈਸਰ ਜਯੋਤੀ ਪ੍ਰਕਾਸ਼ ਨੇ ਏਡਜ਼ ਉੱਪਰ ਬੱਚਿਆਂ ਨੂੰ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾਕਟਰ ਡੀ. ਐਨ. ਪ੍ਰਸਾਦ ਨੇ ...

ਪੂਰੀ ਖ਼ਬਰ »

ਸ਼ਿਕਾਇਤਾਂ/ਸਮੱਸਿਆਵਾਂ ਦੂਰ ਕਰਨ ਲਈ ਲਗਾਇਆ ਜਨ-ਸੁਣਵਾਈ ਕੈਂਪ

ਨੂਰਪੁਰ ਬੇਦੀ, 1 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪੇਂਡੂ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਹੱਲ ਕਰਵਾਉਣ ਲਈ ਦਫ਼ਤਰਾਂ ਵਿਚ ਆਉਣ ਜਾਣ ਦੀ ਬੇਲੋੜੀ ਖੱਜਲ ਖ਼ੁਆਰੀ ਨੂੰ ਦੂਰ ਕਰਨ ਲਈ ਪ੍ਰਸ਼ਾਸਨ ਨੇ ਪਿੰਡਾਂ ਵਿਚ ਜਨ ...

ਪੂਰੀ ਖ਼ਬਰ »

ਅਦਾਲਤ ਨੇ ਮੁਲਜ਼ਮ ਨੂੰ ਭਗੌੜਾ ਐਲਾਨਿਆ

ਚੰਡੀਗੜ੍ਹ, 1 ਦਸੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਲੋਂ ਆਦਰਸ਼ ਨਗਰ ਡੇਰਾਬਸੀ ਜ਼ਿਲ੍ਹਾ ਮੋਹਾਲੀ ਦੇ ਰਹਿਣ ਵਾਲੇ ਹਰਨੇਕ ਸਿੰਘ ਨੂੰ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ | ਉਕਤ ਮੁਲਜ਼ਮ ਖਿਲਾਫ਼ ਪੁਲਿਸ ਸਟੇਸ਼ਨ ਸੈਕਟਰ-36 ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਲਗਾਇਆ ਜਾਵੇਗਾ 'ਕਿਤਾਬਾਂ ਦਾ ਲੰਗਰ'

ਐੱਸ. ਏ. ਐੱਸ. ਨਗਰ, 1 ਦਸੰਬਰ (ਰਾਣਾ)- ਜਸਵੰਤ ਸਿੰਘ ਪੂਨੀਆ ਵਾਸੀ ਪਿੰਡ ਮਾਣਕ ਮਾਜਰਾ ਅਤੇ ਜਸਪਾਲ ਸਿੰਘ ਗਿੱਲ ਵਾਸੀ ਪਿੰਡ ਲਾਂਡਰਾਂ ਵਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 'ਕਿਤਾਬਾਂ ਦਾ ਲੰਗਰ' ਲਗਾਉਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਦੇ ...

ਪੂਰੀ ਖ਼ਬਰ »

ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)- ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਨੇ ਐਵਰੈਸਟ ਬੈਟਰ ਕਿਚਨ ਕਲੀਨਰੀ ਚੈਲੰਜ ਦੇ ਸੀਜ਼ਨ-4 ਦੀ ਕੀਤੀ ਮੇਜ਼ਬਾਨੀ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਕਾਲਜ ਆਫ਼ ਹਾਸਪਿਟੈਲਿਟੀ ਸੀ. ਜੀ. ਸੀ. ਲਾਂਡਰਾਂ ਨੇ ਐਵਰੈਸਟ-ਬੈਟਰ ਕਿਚਨ ਕਲੀਨਰੀ ਚੈਲੰਜ (ਐਵਰੈਸਟ-ਬੀ. ਕੇ. ਸੀ. ਸੀ.) ਦੇ ਸੀਜ਼ਨ 4 ਦੀ ਮੇਜ਼ਬਾਨੀ ਕੀਤੀ ਜਿਸ 'ਚ ਜੀ. ਐਨ. ਏ. ਯੂਨੀਵਰਸਿਟੀ ਫਗਵਾੜਾ ਜੇਤੂ ਵਜੋਂ ...

ਪੂਰੀ ਖ਼ਬਰ »

ਡੀ. ਸੀ. ਮੁਹਾਲੀ ਨੇ ਡੇਰਾਬੱਸੀ ਹਲਕੇ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ • ਮੁਬਾਰਕਪੁਰ ਵਿਖੇ ਬਣ ਰਹੇ ਬੱਸ ਅੱਡੇ ਸਮੇਤ ਡੇਰਾਬੱਸੀ ਬੱਸ ਅੱਡੇ ਤੇ ਹਸਪਤਾਲ ਦਾ ਕੀਤਾ ਦੌਰਾ

ਓਵਰਲੋਡ ਤੇ ਤੇਜ਼ ਰਫ਼ਤਾਰ ਦੌੜਦੇ ਟਿੱਪਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ ਡੀ. ਸੀ. ਮੁਹਾਲੀ ਨੇ ਮੁਬਾਰਕਪੁਰ ਦੌਰੇ ਦੌਰਾਨ ਸੜਕਾਂ 'ਤੇ ਦੌੜਦੇ ਬੇਲਗਾਮ ਟਿੱਪਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ

ਐੱਸ. ਏ. ਐੱਸ. ਨਗਰ, 1 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਵਲੋਂ ਸੈਕਟਰ-71 ਵਿਚਲੇ ਇਕ ਘਰ 'ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਅਮਰਬੀਰ ਕੌਰ ਵਾਸੀ ਸੈਕਟਰ-71 ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਮੰਤਰੀ ਦੀ ਪੋਸਟ 'ਤੇ ਕੀਤੇ ਕੁਮੈਂਟ ਨਾ ਹਟਾਉਣ 'ਤੇ ਪਰਿਵਾਰ ਦੀ ਘਰ ਅੰਦਰ ਵੜ੍ਹ ਕੇ ਕੀਤੀ ਕੁੱਟਮਾਰ

ਐੱਸ. ਏ. ਐੱਸ. ਨਗਰ, 1 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੈਦਪੁਰ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਘਰ ਵਿਚ ਜਬਰਦਸਤੀ ਵੜ੍ਹ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ 'ਚ 7 ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਰਾਸ਼ਟਰੀ ਰਾਜਮਾਰਗ 205-ਏ ਲਈ ਪ੍ਰਾਪਤ ਕੀਤੀ ਜ਼ਮੀਨ ਦਾ ਹਾਈਵੇਅ ਅਥਾਰਟੀ ਨੇ ਲਿਆ ਕਬਜ਼ਾ • ਕਈ ਥਾਵਾਂ 'ਤੇ ਜ਼ਮੀਨ ਮਾਲਕਾਂ ਨੇ ਕੀਤਾ ਵਿਰੋਧ

ਖਰੜ, 1 ਦਸੰਬਰ (ਗੁਰਮੁੱਖ ਸਿੰਘ ਮਾਨ)- ਭਾਰਤ ਸਰਕਾਰ ਦੀ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਖਰੜ-ਬਨੂੰੜ ਸੜਕ 'ਤੇ ਆਈ. ਟੀ. ਪਾਰਕ ਤੋਂ ਲੈ ਕੇ ਖਰੜ-ਕੁਰਾਲੀ ਤੱਕ ਰਾਸ਼ਟਰੀ ਰਾਜ ਮਾਰਗ 205-ਏ ਲਈ ਪ੍ਰਾਪਤ ਕੀਤੀ ਗਈ ਜ਼ਮੀਨ ਦਾ ਕਬਜ਼ਾ ਲੈਣ ਲਈ ਅੱਜ ਕਈ ਥਾਵਾਂ 'ਤੇ ਜ਼ਮੀਨਾਂ ਦੇ ...

ਪੂਰੀ ਖ਼ਬਰ »

ਏਡਜ਼ ਨੂੰ ਰੋਕਣ 'ਚ ਔਕੜਾਂ ਪੈਦਾ ਕਰਦੀਆਂ ਅਸਮਾਨਤਾਵਾਂ ਨੂੰ ਖ਼ਤਮ ਕਰਨ ਦੀ ਲੋੜ: ਚੇਤਨ ਸਿੰਘ ਜੌੜਾਮਾਜਰਾ • 'ਵਿਸ਼ਵ ਏਡਜ਼ ਦਿਵਸ' ਸੰਬੰਧੀ ਮੁਹਾਲੀ ਦੇ ਕਿਸਾਨ ਵਿਕਾਸ ਚੈਂਬਰ ਵਿਖੇ ਕਰਵਾਇਆ ਰਾਜ ਪੱਧਰੀ ਸਮਾਗਮ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ 'ਵਿਸ਼ਵ ਏਡਜ਼ ਦਿਵਸ' ਸੰਬੰਧੀ ਮੁਹਾਲੀ ਦੇ ਕਿਸਾਨ ਵਿਕਾਸ ਚੈਂਬਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਸਿਹਤ ਤੇ ਪਰਿਵਾਰ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਯੂਥ ਕਾਂਗਰਸ ਨੇ ਜਾਗਰੂਕਤਾ ਮੁਹਿੰਮ ਆਰੰਭੀ : ਰਵੀ ਵੜੈਚ

ਕੁਰਾਲੀ, 1 ਦਸੰਬਰ (ਬਿੱਲਾ ਅਕਾਲਗੜ੍ਹੀਆ)- ਯੂਥ ਕਾਂਗਰਸ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਲਦੀ ਹੀ 'ਹੰਝੂ ਪੰਜਾਬ ਦੇ' ਜਾਗਰੂਕਤਾ ਮੁਹਿੰਮ ਵਿੱਢੀ ਜਾ ਰਹੀ ਹੈ | ਇਸ ਮੁਹਿੰਮ ਦਾ ਅੱਜ ਸਥਾਨਕ ਸ਼ਹਿਰ ਵਿਖੇ ਕਰਵਾਏ ਇਕ ਸਮਾਗਮ ਦੌਰਾਨ ...

ਪੂਰੀ ਖ਼ਬਰ »

ਡਾ: ਗੁਰਬਚਨ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)- ਡਾ. ਗੁਰਬਚਨ ਸਿੰਘ ਨੇ ਮੁਹਾਲੀ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਡਾ. ਗੁਰਬਚਨ ਸਿੰਘ ਇਸ ਤੋਂ ਪਹਿਲਾਂ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਤੇ ਬਲਾਕ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ 'ਮਾਨ ਸਰਕਾਰ' ਦੀ ਤਰਜੀਹ- ਧਾਲੀਵਾਲ • ਗ੍ਰਾਮ ਸਭਾ ਦੇ ਸਾਉਣੀ ਆਮ ਇਜਲਾਸ ਤਹਿਤ 'ਮੇਰਾ ਪਿੰਡ ਮੇਰੀ ਰੂਹ' ਮੁਹਿੰਮ ਦਾ ਆਗਾਜ਼

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)- ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ ਅਤੇ ਸੂਬੇ ਦੇ ਪੰਚ/ਸਰਪੰਚ ਤੇ ਪਿੰਡ ਵਾਸੀ ਰਾਜਨੀਤੀ ਤੇ ਧੜੇਬੰਦੀ ਤੋਂ ...

ਪੂਰੀ ਖ਼ਬਰ »

ਮਿਆਦ ਪੁੱਗਾ ਚੁੱਕੇ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਇਕ ਹਫ਼ਤੇ ਅੰਦਰ ਲਾਇਸੰਸ ਰੀਨਿਊ ਕਰਾਉਣ ਦੀ ਹਦਾਇਤ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)- ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਅਮਿਤ ਤਲਵਾੜ ਵਲੋਂ ਮਿਆਦ ਪੁੱਗ ਚੁੱਕੇ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਕ ਹਫ਼ਤੇ ਦੇ ਅੰਦਰ-ਅੰਦਰ ਅਸਲ੍ਹਾ ਲਾਇਸੰਸ ਰੀਨਿਊ ਕਰਾਉਣ ਲਈ ਅਪਲਾਈ ਕਰਨ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX