ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  5 minutes ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  13 minutes ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  24 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  34 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  56 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 2 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 2 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 2 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 3 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਟਿਆਲਾ

ਮਾਮਲਾ ਗਰੀਨ ਬੈਲਟ ਉੱਤੇ ਪੀਲਾ ਪੰਜਾ ਚਲਾਏ ਜਾਣ ਦਾ ਅਰਬਨ ਅਸਟੇਟ ਦੇ ਵਾਸੀਆਂ ਵਲੋਂ ਪੁੱਡਾ ਦਫ਼ਤਰ ਸਾਹਮਣੇ ਪ੍ਰਦਰਸ਼ਨ

ਪਟਿਆਲਾ, 1 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਪਟਿਆਲਾ ਦੇ ਪੁੱਡਾ ਦਫ਼ਤਰ ਸਾਹਮਣੇ ਸਥਾਨਕ ਨਿਵਾਸੀਆਂ ਵਲੋਂ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਤੇ ਧਰਨੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਇਲਾਕਾ ਵਾਸੀਆਂ ਨੇ ਕਿਹਾ ਕਿ ਪੁੱਡਾ ਵਲੋਂ ਅਰਬਨ ਅਸਟੇਟ ਵਿਖੇ ਘਰਾਂ ਦੇ ਬਾਹਰ ਬਣਾਈ ਗਰੀਨ ਬੈਲਟ ਉੱਤੇ ਪੀਲਾ ਪੰਜਾ ਚਲਾਇਆ ਗਿਆ ਹੈ, ਜਿਸ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੁੱਡਾ ਵਲੋਂ ਇਹ ਕਾਰਵਾਈ ਬਗੈਰ ਕੋਈ ਨੋਟਿਸ ਦਿੱਤਿਆਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਇਲਾਕਾ ਨਿਵਾਸੀਆਂ ਨੂੰ ਇਸ ਸੰਬੰਧੀ ਪਤਾ ਲੱਗਿਆ ਤਾਂ ਇਲਾਕਾ ਨਿਵਾਸੀਆਂ ਦਾ ਇਕ ਵਫ਼ਦ ਸਥਾਨਕ ਵਿਧਾਇਕ ਨੂੰ ਮਿਲਿਆ ਸੀ ਜਿਸ ਉਪਰੰਤ ਵਫ਼ਦ ਨੇ ਪੁੱਡਾ ਅਥਾਰਟੀ ਨਾਲ ਵੀ ਮੁਲਾਕਾਤ ਕੀਤੀ | ਪੁੱਡਾ ਅਫ਼ਸਰਾਂ ਤੇ ਇਲਾਕਾ ਨਿਵਾਸੀਆਂ ਵਿਚਕਾਰ ਇਸ ਗੱਲ 'ਤੇ ਸਹਿਮਤੀ ਹੋਈ ਕਿ ਇਲਾਕਾ ਨਿਵਾਸੀ ਪੁੱਡਾ ਦੇ ਕਹੇ ਅਨੁਸਾਰ ਗਰੀਨ ਬੈਲਟ 'ਚ ਤਬਦੀਲੀ ਕਰ ਲੈਣ ਤੇ ਇਸ ਗੱਲ ਦੀ ਸਹਿਮਤੀ ਦੇ ਦੇਣ | ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੇ ਸਹਿਮਤੀ ਦੇਣ ਦੇ ਬਾਵਜੂਦ ਵੀ ਪੁੱਡਾ ਵਲੋਂ ਅਚਾਨਕ ਕਾਰਵਾਈ ਕਰਕੇ ਗਰੀਨ ਬੈਲਟ ਨੂੰ ਨੁਕਸਾਨ ਪਹੁੰਚਾਇਆ ਗਿਆ | ਉਨ੍ਹਾਂ ਕਿਹਾ ਕਿ ਪੁੱਡਾ ਵਲੋਂ ਕੁਝ ਰਸੂਖਵਾਨ ਲੋਕਾਂ ਨੂੰ ਬਚਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ ਜਿੰਨਾ ਗਰੀਨ ਬੈਲਟ ਦੇ ਨਾਂਅ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਉਨ੍ਹਾਂ ਕਿਹਾ ਕਿ ਪੁੱਡਾ ਦੀ ਇਸ ਕਾਰਵਾਈ ਵਿਰੁੱਧ ਇਲਾਕਾ ਨਿਵਾਸੀਆਂ ਵਲੋਂ ਇਕ ਸੰਘਰਸ਼ ਕਮੇਟੀ ਬਣਾਈ ਗਈ ਹੈ ਤੇ ਜੇਕਰ ਪੁੱਡਾ ਨੇ ਇਹ ਨੋਟਿਸ ਜਲਦ ਵਾਪਸ ਨਾ ਲਿਆ ਤਾਂ ਸੰਘਰਸ਼ ਕਮੇਟੀ ਫ਼ੈਸਲਾ ਕਰਕੇ ਸੰਘਰਸ਼ ਨੂੰ ਹੋਰ ਤੇਜ ਕਰੇਗੀ |

ਸ਼ੋ੍ਰਮਣੀ ਕਮੇਟੀ ਵਲੋਂ ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ 'ਦਸਤਖ਼ਤੀ ਮੁਹਿੰਮ' ਆਰੰਭ

ਪਟਿਆਲਾ, 1 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 'ਦਸਤਖ਼ਤੀ ਮੁਹਿੰਮ' ਦੀ ਸ਼ੁਰੂਆਤ ਨੌਵੇਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸਮਾਣਾ ਦੇ ਅਧਿਕਾਰੀਆਂ ਨੇ ਚਾਵਲਾਂ ਦੇ ਭਰੇ ਵਾਹਨ ਕੀਤੇ ਕਾਬੂ

ਸਮਾਣਾ, 1 ਦਸੰਬਰ (ਪ੍ਰੀਤਮ ਸਿੰਘ ਨਾਗੀ)-ਦੋ ਟਰੈਕਟਰ-ਟਰਾਲੀਆਂ ਤੇ ਇਕ ਟਰੱਕ 'ਚ ਭਰ ਕੇ ਹੋਰ ਸੂਬਿਆਂ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਪੰਜਾਬ 'ਚ ਲਿਆਂਦਾ ਗਿਆ ਲੱਖਾਂ ਰੁਪਏ ਕੀਮਤ ਦਾ ਚਾਵਲ ਮਾਰਕੀਟ ਕਮੇਟੀ ਸਮਾਣਾ ਵਲੋਂ ਕਾਬੂ ਕੀਤਾ ਗਿਆ ਹੈ | ਅਧਿਕਾਰੀਆਂ ਨੇ ਚਾਵਲਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਮਗਨਰੇਗਾ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਕੰਮ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਤਜਵੀਜ਼ਾਂ ਬਣਾਉਣ ਦੇ ਆਦੇਸ਼

ਪਟਿਆਲਾ, 1 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਸਮੂਹ ਵਿਭਾਗੀ ਮੁਖੀਆਂ ਨੂੰ ਆਦੇਸ਼ ਦਿੱਤੇ ਹਨ ਕਿ ਮਗਨਰੇਗਾ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਕੰਮ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਤਜਵੀਜਾਂ ਬਣਾ ਕੇ 15 ...

ਪੂਰੀ ਖ਼ਬਰ »

ਨਗਰ ਨਿਗਮ ਸ਼ਹਿਰ 'ਚ ਵੈਂਡਰ ਪਾਲਿਸੀ ਲਾਗੂ ਕਰਨ 'ਚ ਹੋਇਆ ਬੁਰੀ ਤਰ੍ਹਾਂ ਫ਼ੇਲ੍ਹ

ਪਟਿਆਲਾ, 1 ਦਸੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਸ਼ਹਿਰ 'ਚ ਵੈਂਡਰ ਪਾਲਿਸੀ ਲਾਗੂ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ | ਪਿਛਲੇ ਸਾਲਾਂ ਦੌਰਾਨ ਇਸ ਨੀਤੀ ਨੂੰ ਲਾਗੂ ਕਰਨ ਤੇ ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਦਾ ਨਿਗਮ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਜ਼ਿਆਦਾਤਰ ਸਿਵਲ ਹਸਪਤਾਲਾਂ ਤੇ ਡਿਸਪੈਂਸਰੀਆਂ 'ਚ ਡਾਕਟਰ, ਦਵਾਈਆਂ, ਮਸ਼ੀਨਰੀ ਤੇ ਕਿੱਟਾਂ ਦੀ ਕਮੀ, ਪਰ ਖੋਲ੍ਹੇ ਜਾ ਰਹੇ ਨੇ ਆਮ ਆਦਮੀ ਕਲੀਨਿਕ

ਮਨਦੀਪ ਸਿੰਘ ਖਰੌੜ ਪਟਿਆਲਾ, 1 ਦਸੰਬਰ -ਜ਼ਿਲੇ੍ਹ ਦੇ ਸਿਵਲ ਹਸਪਤਾਲਾਂ ਤੇ ਡਿਸਪੈਂਸਰੀਆਂ 'ਚ ਗਾਇਨੀ, ਬੱਚਿਆਂ ਦੇ ਡਾਕਟਰ, ਸਰਜਨ, ਮੈਡੀਸਨ, ਮਨੋਵਿਗਿਆਨੀ ਤੇ ਰੈਡੀਓਲੋਜਿਸਟ, ਐਨਥੀਸੀਆ ਦੇ ਡਾਕਟਰਾਂ ਤੇ ਸਹਾਇਕ ਸਟਾਫ਼ ਦੀ ਕਮੀ ਨੂੰ ਪਹਿਲਾਂ ਪੂਰਾ ਕਰਨ ਦੀ ਬਜਾਏ ...

ਪੂਰੀ ਖ਼ਬਰ »

ਜੇਲ੍ਹ ਅੰਦਰ ਸੁੱਟਿਆ ਸਾਮਾਨ ਮੌਕੇ 'ਤੇ ਬਰਾਮਦ

ਪਟਿਆਲਾ, 1 ਦਸੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਚਲਾਈ ਗਈ ਨਸ਼ਾ ਤੇ ਮੋਬਾਇਲ ਫ੍ਰੀ ਜੇਲ੍ਹਾਂ ਮੁਹਿੰਮ ਦੇ ਤਹਿਤ ਏ.ਡੀ.ਜੀ.ਪੀ. ਜੇਲ੍ਹਾਂ ਬੀ. ਚੰਦਰਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਤੇ ਮਨਜੀਤ ਸਿੰਘ ਟਿਵਾਣਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਪਟਿਆਲਾ, 1 ਦਸੰਬਰ (ਮਨਦੀਪ ਸਿੰਘ ਖਰੌੜ)-ਸ਼ੀਸ਼ ਮਹਿਲ ਲਾਗੇ ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਕਾਗ਼ਜ਼ਾਤ ਚੈੱਕ ਕਰਨ ਦੌਰਾਨ ਮੋਟਰਸਾਈਕਲ ਚੋਰੀ ਦਾ ਨਿਕਲਿਆ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਪਟਿਆਲਾ ...

ਪੂਰੀ ਖ਼ਬਰ »

ਚੰਡੀਗੜ੍ਹ ਰਾਇਲ ਸਿਟੀ ਕਰਾਲਾ ਵਿਖੇ ਈ ਡੀ ਵਲੋਂ ਛਾਪੇਮਾਰੀ-ਜਾਂਚ ਜਾਰੀ

ਬਨੂੜ, 1 ਦਸੰਬਰ (ਭੁਪਿੰਦਰ ਸਿੰਘ)-ਚੰਡੀਗੜ੍ਹ ਰਾਇਲ ਸਿਟੀ ਕਰਾਲਾ (ਮੁਹਾਲੀ) ਵਿਖੇ ਅੱਜ ਈ ਡੀ ਵਲੋਂ ਅਚਾਨਕ ਛਾਪੇਮਾਰੀ ਕੀਤੀ ਗਈ | ਜਿਨ੍ਹਾਂ ਸਮੁੱਚੇ ਦਸਤਾਵੇਜ਼ ਕਬਜ਼ੇ 'ਚ ਲੈ ਕੇ ਜਾਂਚ ਅਰੰਭੀ ਹੋਈ ਹੈ | ਭਾਵੇਂ ਜਾਂਚ ਸੰਬੰਧੀ ਕੋਈ ਪੁਖ਼ਤਾ ਜਾਣਕਾਰੀ ਨਹੀਂ ਦਿੱਤੀ ...

ਪੂਰੀ ਖ਼ਬਰ »

ਨਾਭਾ ਜੇਲ੍ਹ 'ਚ ਮੋਬਾਈਲ ਬਰਾਮਦ

ਨਾਭਾ, 1 ਦਸੰਬਰ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ ਤਲਾਸ਼ੀ ਕਰਨ ਦੌਰਾਨ ਹਵਾਲਾਤੀ ਦੀ ਲੋਅਰ 'ਚੋਂ ਇਕ ਮੋਬਾਈਲ ਫ਼ੋਨ ਸਿੰਮ ਸਮੇਤ ਬੈਟਰੀ ਤੇ ਇਕ ਡਾਟਾ ਕੇਬਲ ਬਰਾਮਦ ਹੋਇਆ | ਇਸ ਸੰਬੰਧ 'ਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਗਿੱਲ ਵਲੋਂ ਸੂਬੇ ਦੇ ਸਿਹਤ ਮੰਤਰੀ ਨਾਲ ਮੁਲਾਕਾਤ

ਨਾਭਾ, 1 ਦਸੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਰਾਹੀਂ ਸਥਾਨਕ ਫੋਕਲ ਪੁਆਇੰਟ ਦੇ ਪ੍ਰਧਾਨ ਅਮਰੀਕ ਸਿੰਘ ਗਿੱਲ ਵਲੋਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ...

ਪੂਰੀ ਖ਼ਬਰ »

ਗਿਆਨ ਅੰਜਨੁ ਪਬਲਿਕ ਸਕੂਲ 'ਚ ਖੇਡ ਮੇਲਾ ਕਰਵਾਇਆ

ਸਮਾਣਾ, 1 ਦਸੰਬਰ (ਹਰਵਿੰਦਰ ਸਿੰਘ ਟੋਨੀ)-ਗਿਆਨ ਅੰਜਨੁ ਪਬਲਿਕ ਸਕੂਲ ਸਮਾਣਾ ਵਿਚ ਵਿਦਿਆਰਥੀਆਂ ਦਾ ਅੰਤਰ ਸਕੂਲ ਖੇਡ ਮੇਲਾ ਕਰਵਾਇਆ ਜਿਸ 'ਚ ਸਕੂਲ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਦੇ ਦੌੜ, ਡੱਡੂ ਦੌੜ, ਇਕ ਲੱਤ ਦੌੜ, ਖੋਹ-ਖੋਹ, ਵਾਲੀਬਾਲ, ...

ਪੂਰੀ ਖ਼ਬਰ »

ਸਾਂਝ ਗਲੋਬਲ ਫਾਊਾਡੇਸ਼ਨ ਵਲੋਂ ਖ਼ੂਨਦਾਨ ਕੈਂਪ

ਪਾਤੜਾਂ, 1 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਸਮਾਜਸੇਵੀ ਕੰਮਾਂ 'ਚ ਵੱਡਾ ਯੋਗਦਾਨ ਪਾ ਰਹੀ ਸਮਾਜ ਸੇਵੀ ਸੰਸਥਾ ਸਾਂਝ ਗਲੋਬਲ ਫਾਊਾਡੇਸ਼ਨ ਨੇ ਸਮਾਜ ਸੇਵੀ ਕੰਮ ਜਾਰੀ ਰੱਖਦਿਆਂ ਪ੍ਰੇਮੀ ਜਵਾਹਰ ਲਾਲ ਇੰਸਾਂ ਹਸਪਤਾਲ ਪਾਤੜਾਂ ਵਿਖੇ ਅੱਖਾਂ ਦਾ ...

ਪੂਰੀ ਖ਼ਬਰ »

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰਜਿਸਟਰਾਰ ਵਜੋਂ ਪ੍ਰੋ. ਮਨਜੀਤ ਸਿੰਘ ਨੇ ਅਹੁਦਾ ਸੰਭਾਲਿਆ

ਪਟਿਆਲਾ, 1 ਦਸੰਬਰ (ਗੁਰਵਿੰਦਰ ਸਿੰਘ ਔਲਖ)-ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਪ੍ਰੋ. ਮਨਜੀਤ ਸਿੰਘ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਦਾ ਅਹੁਦਾ ਸੰਭਾਲਿਆ ਹੈ | ਪ੍ਰੋ: ਮਨਜੀਤ ਸਿੰਘ ਜੋ ਕਿ ਇਸ ਮਹੱਤਵਪੂਰਨ ਅਹੁਦੇ ਤੋਂ ਪਹਿਲਾਂ ...

ਪੂਰੀ ਖ਼ਬਰ »

ਨਾਨ-ਗਜ਼ਟਿਡ ਫਾਰੈਸਟ ਆਫ਼ੀਸਰਜ਼ ਯੂਨੀਅਨ ਦੀ ਚੋਣ

ਪਟਿਆਲਾ, 1 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਨਾਨ ਗਜ਼ਟਿਡ ਆਫ਼ੀਸਰਜ਼ ਯੂਨੀਅਨ ਦੇ ਵਣ ਮੰਡਲ (ਵਿਸਥਾਰ) ਪਟਿਆਲਾ ਕਮੇਟੀ ਦੀ ਚੋਣ ਫਾਰੈਸਟਰ ਬਲਿਹਾਰ ਸਿੰਘ ਤੇ ਫਾਰੈਸਟਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ | ਸਕੱਤਰ ਤੋਂ ਇਲਾਵਾ ਮੰਡਲ ਕਮੇਟੀ ਦੇ ਬਾਕੀ ਸਾਰੇ ...

ਪੂਰੀ ਖ਼ਬਰ »

ਪੰਜਾਬੀ ਮਹੀਨੇ ਦੌਰਾਨ ਉਜਾਗਰ ਸਿੰਘ ਤੇ ਨਿਰਪਾਲ ਸਿੰਘ ਸ਼ੇਰਗਿੱਲ ਦਾ ਸਨਮਾਨ

ਪਟਿਆਲਾ, 1 ਦਸੰਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਵਲੋਂ ਨਵੰਬਰ ਦਾ ਮਹੀਨਾ 'ਪੰਜਾਬੀ ਮਹੀਨਾ' ਮਨਾਉਣ ਦੇ ਆਖ਼ਰੀ ਦਿਨ ਵਿਭਾਗ ਦੇ ਵਿਹੜੇ 'ਚ ਸਮਾਪਤੀ ਸਮਾਗਮ ਦੌਰਾਨ ਪੰਜਾਬੀ ਦੇ ਇਕ ਦਰਜਨ ਲੇਖਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ, ...

ਪੂਰੀ ਖ਼ਬਰ »

ਡਾ. ਬੀ.ਐੱਸ. ਸੰਧੂ ਮੈਮੋਰੀਅਲ ਸਕੂਲ ਵਿਖੇ ਸਲਾਨਾ ਸਮਾਗਮ

ਦੇਵੀਗੜ੍ਹ, 1 ਦਸੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿਖੇ ਸਲਾਨਾ ਸਮਾਗਮ ਤੇ ਇਨਾਮ ਵੰਡ ਸਮਾਗਮ ਚੇਅਰਮੈਨ ਹਰਦੀਪ ਸਿੰਘ ਸੰਧੂ ਤੇ ਪਿ੍ੰਸੀਪਲ ਰਜਿੰਦਰ ਕੌਰ ਸੰਧੂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸਮਾਗਮ 'ਚ ਡਾ. ...

ਪੂਰੀ ਖ਼ਬਰ »

ਆਦਰਸ਼ ਨਰਸਿੰਗ ਕਾਲਜ ਵਿਖੇ 'ਵਿਸ਼ਵ ਏਡਜ਼ ਦਿਵਸ' ਮਨਾਇਆ

ਸਮਾਣਾ, 1 ਦਸੰਬਰ (ਹਰਵਿੰਦਰ ਸਿੰਘ ਟੋਨੀ)-ਵਿਸ਼ਵ ਏਡਜ਼ ਦਿਵਸ ਦੇ ਮੌਕੇ ਆਦਰਸ਼ ਨਰਸਿੰਗ ਕਾਲਜ ਸਮਾਣਾ-ਪਟਿਆਲਾ ਵਿਖੇ 'ਕਮਿਊਨਿਟੀ ਹੈਲਥ ਨਰਸਿੰਗ ਤੇ ਮੈਡੀਕਲ ਸਰਜੀਕਲ ਨਰਸਿੰਗ ਵਿਭਾਗ' ਦੇ ਸਹਿਯੋਗ ਨਾਲ ਸਮਾਗਮ ਕੀਤਾ ਗਿਆ | ਵਿਦਿਆਰਥੀਆਂ ਨੇ ਵਿਸ਼ਵ ਏਡਜ਼ ਦਿਵਸ ਦੀ ...

ਪੂਰੀ ਖ਼ਬਰ »

ਰੂਰਲ ਡਿਵੈਲਪਮੈਂਟ ਫ਼ੰਡ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਗੋਡੇ ਟੇਕੇ- ਚੰਦੂਮਾਜਰਾ

ਪਟਿਆਲਾ, 1 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਜਿੱਥੇ ਪੰਜਾਬ ਦਾ ...

ਪੂਰੀ ਖ਼ਬਰ »

ਡਾਕਟਰ ਬਣੀ ਜਸਮੀਨ ਕੌਰ ਕੋਛੜ ਦਾ ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਸਨਮਾਨ

ਸਮਾਣਾ, 1 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸੀਨੀਅਰ ਸਿਟੀਜ਼ਨ ਕੌਂਸਲ ਸਮਾਣਾ ਦੀ ਮਹੀਨਾਵਾਰ ਮੀਟਿੰਗ ਆਸਾਨੰਦ ਦੀ ਪ੍ਰਧਾਨਗੀ 'ਚ ਸੀਨੀ: ਸਿਟੀਜ਼ਨ ਹੋਮ ਵਿਚ ਹੋਈ | ਜਿਸ 'ਚ ਮੁੱਖ ਮਹਿਮਾਨ ਵਜੋਂ ਰਮੇਸ਼ ਕੁਮਾਰ ਗਰਗ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਪਵਨ ਬਾਂਸਲ, ਜਵਾਹਰ ...

ਪੂਰੀ ਖ਼ਬਰ »

ਏਸ਼ੀਅਨ ਡਰੈਗਨ ਬੋਟ ਚੈਂਪੀਅਨਸ਼ਿਪ 'ਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ

ਪਟਿਆਲਾ, 1 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਹਾਲ ਹੀ ਵਿਚ ਇੰਟਰਨੈਸ਼ਨਲ ਡਰੈਗਨ ਬੋਟ ਸੰਘ ਵਲੋਂ ਥਾਈਲੈਂਡ ਦੇ ਕਿਯਾਂਗ ਸ਼ਹਿਰ ਵਿਖੇ ਕਰਵਾਈ ਗਈ 14ਵੀਂ ਏਸ਼ੀਅਨ ਡਰੈਗਨ ਬੋਟ ਚੈਂਪੀਅਨਸ਼ਿਪ ਵਿਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕਾਂਸੀ ਦੇ ਤਗਮੇ ਜਿੱਤਣ ...

ਪੂਰੀ ਖ਼ਬਰ »

ਗੈਰ ਯੋਜਨਾਬੱਧ ਢੰਗ ਨਾਲ ਸੀਵਰੇਜ ਪਾਏ ਜਾਣ ਦੇ ਕੰਮ ਕਾਰਨ ਲੋਕ ਪੇ੍ਰਸ਼ਾਨ

ਬਹਾਦਰਗੜ੍ਹ, 1 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਨੇੜਲੇ ਲਗਭਗ ਇਕ ਦਰਜਨ ਪਿੰਡਾਂ 'ਚ ਸੀਵਰੇਜ ਪਾਏ ਜਾਣ ਦਾ ਕੰਮ ਚੱਲ ਰਿਹਾ ਹੈ | ਇਹ ਕੰਮ ਸਾਲ 2020 'ਚ ਸ਼ੁਰੂ ਹੋਇਆ ਸੀ | 2022 ਲਗਭਗ ਪੂਰਾ ਬੀਤਣ 'ਤੇ ਵੀ ਮੁਕੰਮਲ ਹੁੰਦਾ ਨਜ਼ਰ ਨਹੀਂ ਆ ਰਿਹਾ | ਇਸ ਕੰਮ ਦੇ ਚੱਲਦਿਆਂ ...

ਪੂਰੀ ਖ਼ਬਰ »

ਸ਼ਰਾਬ ਦੀ ਚਾਲੂ ਭੱਠੀ ਸਣੇ ਕਾਬੂ

ਸਮਾਣਾ, 1 ਦਸੰਬਰ (ਪ੍ਰੀਤਮ ਸਿੰਘ ਨਾਗੀ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਦੀ ਚਾਲੂ ਭੱਠੀ ਸਣੇ ਕਾਬੂ ਕੀਤਾ ਹੈ | ਥਾਣਾ ਸਦਰ ਦੇ ਮੁਖੀ ਇੰਸਪੈਕਟਰ ਮਹਿਮਾ ਸਿੰਘ ਨੇ ਦੱਸਿਆ ਕਿ ਹੌਲਦਾਰ ਦਿਲਬਾਗ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਭੈੜੇ ...

ਪੂਰੀ ਖ਼ਬਰ »

ਆਦਰਸ਼ ਪਬਲਿਕ ਸਕੂਲ ਦੀ ਵਿਦਿਆਰਥਣ ਦੀ ਰਾਸ਼ਟਰੀ ਖੇਡਾਂ ਲਈ ਚੋਣ

ਸ਼ੁਤਰਾਣਾ, 1 ਦਸੰਬਰ (ਬਲਦੇਵ ਸਿੰਘ ਮਹਿਰੋਕ)-ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ੁਤਰਾਣਾ ਦੀ 9ਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਦੀ ਨੈਸ਼ਨਲ ਖੇਡਾਂ ਲਈ ਚੋਣ ਹੋ ਗਈ ਜਦਕਿ ਇਸੇ ਸਕੂਲ ਦੀਆਂ ਲੜਕੀਆਂ ਦੀ ਟੀਮ ਨੇ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ...

ਪੂਰੀ ਖ਼ਬਰ »

ਨਿੱਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਪੱਖੀ ਸਿੱਖਿਆ ਨੀਤੀ ਨੂੰ 'ਆਪ' ਸਰਕਾਰ ਲਾਗੂ ਕਰਨ ਲਈ ਕਾਹਲੀ-ਅਧਿਆਪਕ ਆਗੂ

ਪਟਿਆਲਾ, 1 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ-2020 ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਵੀ ਲਾਗੂ ਕਰਨ ਜਾ ਰਹੀ ਹੈ | ਜਿਸ ਦੇ ਪਹਿਲੇ ਕਦਮ ਵਜੋਂ ਪੀ.ਐੱਮ. ਸ੍ਰੀ ਸਕੂਲ ਸਕੀਮ ਤਹਿਤ ਦੇਸ਼ 'ਚ 14,500 ਸਕੂਲਾਂ ਦੀ ਚੋਣ ਕੀਤੀ ਜਾ ...

ਪੂਰੀ ਖ਼ਬਰ »

ਪਾਸਟਰ ਰਣਜੀਤ ਦੀ ਕੁੱਟਮਾਰ ਸੰਬੰਧੀ ਕਈ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ

ਨਾਭਾ, 1 ਦਸੰਬਰ (ਕਰਮਜੀਤ ਸਿੰਘ)-ਹਲਕਾ ਨਾਭਾ ਦੇ ਪਿੰਡ ਹਿੰਮਤਪੁਰਾ ਦੇ ਰਹਿਣ ਵਾਲੇ ਪਾਸਟਰ ਰਣਜੀਤ ਦਾ ਪਿੰਡ ਦੇ ਹੀ ਕਰੀਬ 10-12 ਵਿਅਕਤੀਆਂ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦਾ ਮੋਟਰਸਾਈਕਲ ਵੀ ਭੰਨ ਦਿੱਤਾ ਤੇ ਪਾਸਟਰ ਨਾਲ ਕੁੱਟਮਾਰ ਕੀਤੀ | ਪਾਸਟਰ ਨੇ ਆਪਣੀ ...

ਪੂਰੀ ਖ਼ਬਰ »

ਅਮਿੱਟ ਛਾਪ ਛੱਡ ਗਿਆ ਸਕਾਲਰਜ਼ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ

ਰਾਜਪੁਰਾ, 1 ਦਸੰਬਰ (ਅ.ਬ.)-ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਥਾਨਕ ਸਕਾਲਰਜ਼ ਪਬਲਿਕ ਸਕੂਲ ਨੇ ਆਪਣਾ 20ਵਾਂ ਸਾਲਾਨਾ ਸਮਾਗਮ ਪਿ੍ੰਸੀਪਲ ਭਾਰਤੀ ਜੋਸ਼ੀ ਦੀ ਦੇਖ-ਰੇਖ 'ਚ 'ਮੰਜ਼ਿਲੋ' ਬੜੀ ਧੂਮਧਾਮ ਨਾਲ ਮਨਾਇਆ | ਜਿਸ 'ਚ 500 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਜਿਸ 'ਚ ...

ਪੂਰੀ ਖ਼ਬਰ »

ਪਸਿਆਣਾ ਪੁਲਿਸ ਨੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਕੀਤੀ ਜਾਂਚ

ਡਕਾਲਾ, 1 ਦਸੰਬਰ (ਪਰਗਟ ਸਿੰਘ ਬਲਬੇੜਾ)-ਥਾਣਾ ਪਸਿਆਣਾ ਦੇ ਐਸ.ਐਚ.ਓ. ਦੀ ਅਗਵਾਈ ਹੇਠ ਪੁਲਿਸ ਚੌਕੀ ਡਕਾਲਾ ਦੇ ਇਲਾਕੇ ਪਟਿਆਲਾ-ਰਾਜਪੁਰਾ ਬਾਈਪਾਸ 'ਤੇ ਖੇੜਾ ਜੱਟਾਂ ਟੀ ਪੁਆਇੰਟ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਬੁਲੇਟ ...

ਪੂਰੀ ਖ਼ਬਰ »

ਭਾਈ ਅਮੀਰ ਸਿੰਘ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਤੋਂ ਹੋਏ ਸੇਵਾਮੁਕਤ

ਰਾਜਪੁਰਾ, 1 ਦਸੰਬਰ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਵਿਖੇ ਪਿਛਲੇ ਕਈ ਸਾਲਾਂ ਤੋਂ ਕੀਰਤਨ ਦੀ ਸੇਵਾ ਨਿਭਾਅ ਰਹੇ ਗਿਆਨੀ ਅਮੀਰ ਸਿੰਘ ਦੇ ਸੇਵਾਮੁਕਤ ਹੋਣ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਨਮਾਨ ਕਰਕੇ ਵਿਦਾਇਗੀ ਦਿੱਤੀ ਗਈ | ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX