?ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਸਰਹੱਦੀ ਖੇਤਰ 'ਚ ਅਮਨ ਕਾਨੂੰਨ ਬਣਾਈ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਤੇ ਬੀ.ਐੱਸ.ਐਫ. ਦੇ ਅਧਿਕਾਰੀਆਂ ਵਲੋਂ ਕੌਮਾਂਤਰੀ ਸਰਹੱਦ ਦਾ ਦੌਰਾ ਕੀਤਾ ਗਿਆ ਅਤੇ ਅਹਿਮ ਮੀਟਿੰਗ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਅਨੁਸਾਰ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਨੂੰਨ ਵਿਵਸਥਾ ਬਹਾਲ ਰੱਖਣ ਅਤੇ ਆਮ ਪਬਲਿਕ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਇਕ ਸਰਹੱਦੀ ਜ਼ਿਲ੍ਹਾ ਹੈ, ਜਿਸ ਦਾ ਇਕ ਵੱਡਾ ਭਾਗ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦਾ ਹੈ, ਜਿੱਥੇ ਸਮਾਜ ਵਿਰੋਧੀ ਅਨਸਰ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਰਹਿੰਦੇ ਹਨ | ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਵਿਭਾਗ ਅਤੇ ਬੀ.ਐੱਸ.ਐਫ. ਦੁਆਰਾ ਸਾਂਝੇ ਤੌਰ 'ਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਇਕ ਡਿਟੇਲ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੇ ਤਹਿਤ ਆਉਣ ਵਾਲੇ ਦਿਨਾਂ ਵਿਚ ਸਰਹੱਦੀ ਇਲਾਕਿਆਂ ਖ਼ਾਸ ਕਰਕੇ ਸੰਵੇਦਨਸ਼ੀਲ ਇਲਾਕਿਆਂ ਵਿਚ ਵੱਖ-ਵੱਖ ਤਰ੍ਹਾਂ ਦੇ ਅਭਿਆਨ ਚਲਾ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਵਲੋਂ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨਾਲ ਵੀ ਬਿਹਤਰ ਤਾਲਮੇਲ ਬਣਾਉਣ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਏਜੰਸੀਆਂ ਦਾ ਸਹਿਯੋਗ ਦੇਣ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਕਾਨੂੰਨ ਵਿਵਸਥਾ ਬਹਾਲ ਰੱਖਦੇ ਹੋਏ ਆਮ ਪਬਲਿਕ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਈ ਜਾ ਸਕੇ | ਮੀਟਿੰਗ ਵਿਚ ਰਣਜੀਤ ਸਿੰਘ ਢਿੱਲੋਂ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ, ਡਿਪਟੀ ਇੰਸਪੈਕਟਰ ਜਨਰਲ ਬੀ.ਐੱਸ.ਐਫ. ਹੈੱਡਕੁਆਟਰਜ਼ ਫ਼ਿਰੋਜ਼ਪੁਰ ਅਤੇ ਕਮਾਡੈਂਟ ਬੀ.ਐੱਸ.ਐਫ. ਹਾਜ਼ਰ ਸਨ | ਮੀਟਿੰਗ ਵਿਚ ਦੋਹਾਂ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਵਲੋਂ ਅੰਤਰ-ਰਾਸ਼ਟਰੀ ਸਰਹੱਦ ਰਾਹੀਂ ਸਮਾਜ ਵਿਰੋਧੀ ਅਨਸਰ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਦੋਹਾਂ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਦੁਆਰਾ ਆਪਸੀ ਤਾਲਮੇਲ ਨਾਲ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਰਣਨੀਤੀ ਤੈਅ ਕੀਤੀ ਗਈ |
ਜ਼ੀਰਾ, 1 ਦਸੰਬਰ (ਪ੍ਰਤਾਪ ਸਿੰਘ ਹੀਰਾ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸੰਘਰਸ਼ ਕਰਦੇ ਆ ਰਹੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਨੇ ਹੱਕੀ ਮੰਗਾਂ ਦੀ ਸਰਕਾਰ ਤੋਂ ਪੂਰਤੀ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰ ਦਿੱਤਾ ...
ਮਮਦੋਟ, 1 ਦਸੰਬਰ (ਸੁਖਦੇਵ ਸਿੰਘ ਸੰਗਮ)-ਪੰਚਾਇਤ ਸੰਮਤੀ ਕਰਮਚਾਰੀ ਬਲਾਕ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਅਣਮਿੱਥੇ ਸਮੇਂ ਲਈ ਕਲਮ ਛੋੜ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਤੋਂ ਅੱਜ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬੀਤੇ ਦਿਨ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਸੀ, ਜਿੱਥੇ ਪੁਲਿਸ ਪ੍ਰਸ਼ਾਸਨ ਵਲੋਂ ਮਜ਼ਦੂਰਾਂ 'ਤੇ ਵੱਡੀ ਪੱਧਰ 'ਤੇ ਲਾਠੀਚਾਰਜ ਕੀਤਾ ਗਿਆ, ਜਿਸ ਦੀ ...
ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)-ਟਰੱਕ ਆਪ੍ਰੇਟਰਾਂ ਅਤੇ ਟਰੱਕ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆਂ ਨੂੰ ਮੰਗ-ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਵਿਗੜੀ ਟਰੈਫ਼ਿਕ ਵਿਵਸਥਾ ਨੂੰ ਕੰਟਰੋਲ ਕਰਨ ਲਈ ਸਿਰ ਤੋੜ ਯਤਨ ਕਰ ਰਹੀ ਟਰੈਫ਼ਿਕ ਪੁਲਿਸ ਨੂੰ ਅਨੇਕਾਂ ਚੁਨੌਤੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਵੀਰਵਾਰ ਸ਼ਹਿਰ ਦੇ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)-ਨਸ਼ਿਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ...
ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਕਚਹਿਰੀ ਦੇ ਨੌਜਵਾਨ ਵਕੀਲ ਚੰਦਰ ਸ਼ੇਖਰ 25 ਨਵੰਬਰ ਸ਼ਾਮ ਤੋਂ ਲਾਪਤਾ ਹੈ, ਜਿਸ ਨੂੰ ਲੈ ਕੇ ਚੰਦਰ ਸ਼ੇਖਰ ਦੇ ਦੋਸਤ ਵਕੀਲਾਂ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੌਜੂਦਾ ਅਤੇ ਸਾਬਕਾ ਅਹੁਦੇਦਾਰਾਂ ਵਲੋਂ ...
ਫ਼ਿਰੋਜ਼ਪੁਰ, 1 ਦਸੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਕੁਝ ਦਿਨ ਪਹਿਲਾਂ ਸ਼ਹਿਰ-ਛਾਉਣੀ ਨੂੰ ਮਿਲਾਉਂਦੇ ਰੇਲਵੇ ਪੁਲ 'ਤੇ ਐਕਟਿਵਾ ਸਵਾਰ ਲੜਕੀ ਤੋਂ ਹੋਈ ਖੋਹ ਦੀ ਵਾਰਦਾਤ, ...
ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਅੰਦਰ ਪੁਲਿਸ ਦੀ ਨਾਕਾਮੀ ਕਰਕੇ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ | ਦਿਨ-ਦਿਹਾੜੇ ਆਏ ਦਿਨ ਮੋਬਾਇਲ ਖੋਹਣ ਅਤੇ ਚੋਰੀ ਦੀਆਂ ਘਟਨਾਵਾਂ ਨੇ ਕੈਂਟ ਵਾਸੀਆਂ ਦਾ ਜਿਊੁਣਾ ਮੁਸ਼ਕਿਲ ਕਰ ਛੱਡਿਆ ਹੈ, ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਵਾਉਣ ਅਤੇ ਸੁੱਤੀ ...
ਕੁੱਲਗੜ੍ਹੀ, 1 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਸਕੂਲਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀਆਂ ਚੋਰੀਆਂ ਕਾਰਨ ਅਧਿਆਪਕ ਵਰਗ ਵਿਚ ਭਾਰੀ ਨਿਰਾਸ਼ ਹੈ, ਕਿਉਂਕਿ ਚੋਰ ਸਰਕਾਰੀ ਸਕੂਲਾਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਹਨ | ਇਨ੍ਹਾਂ ਚੋਰੀ ਦੀਆਂ ਘਟਨਾਵਾਂ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ)-ਨਾਮਵਰ ਸਮਾਜ ਸੇਵੀ ਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਤੇ ਉਨ੍ਹਾਂ ਦੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰੂਹਰਸਹਾਏ ਵਿਚ ਆਧੁਨਿਕ ਸਾਜੋ-ਸਮਾਨ ਨਾਲ ਪੂਰੀ ਤਰ੍ਹਾਂ ਲੈਸ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਨਿਰਦੇਸ਼ਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਕਵਲਜੀਤ ਸਿੰਘ ਹਮਜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੀ ਅਗਵਾਈ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਬਰਕਰਾਰ ਰੱਖਣ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਵਲੋਂ ਗਠਿਤ ਫ਼ਿਰੋਜ਼ਪੁਰ ਫ਼ਰੰਟ ਦੇ ਵਫ਼ਦ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਅਤੇ ਐੱਸ.ਐੱਸ.ਪੀ ਕੰਵਰਦੀਪ ਕੌਰ ...
ਮੱਲਾਂਵਾਲਾ, 1 ਦਸੰਬਰ (ਗੁਰਦੇਵ ਸਿੰਘ)-ਮਾਈਨਿੰਗ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕਰਕੇ ਇਕ ਟਰੈਕਟਰ ਅਤੇ ਇਕ ਜੇ.ਸੀ.ਬੀ. ਕਾਬੂ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਥਾਣਾ ਮੱਲਾਂਵਾਲਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਪੱਤਰ ਰਾਧੇ ...
ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਚੈੱਕ ਬਾਊਾਸ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਬਸਤੀ ਟੈਂਕਾ ਵਾਲੀ ਅਧੀਨ ਖੂਹ ਚਾਹ ਪਾਸੀਆਂ ਵਾਸੀ ਰਮਨਦੀਪ ਕੌਰ ਪਤਨੀ ਹਰਦੀਪ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ | ਮਿਲੀ ਜਾਣਕਾਰੀ ...
ਜ਼ੀਰਾ, 1 ਦਸੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੇ ਐੱਸ.ਡੀ.ਐਮ. ਜ਼ੀਰਾ-ਕਮ ਰਿਟਰਨਿੰਗ ਅਫ਼ਸਰ ਚੋਣ ਹਲਕਾ ਜ਼ੀਰਾ ਗਗਨਦੀਪ ਸਿੰਘ ਦੇ ਹੁਕਮਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਅਤੇ ਸੰਵਿਧਾਨ ਅਨੁਸਾਰ ਵੋਟ ਦੇ ਹੱਕ ਦਾ ਇਸਤੇਮਾਲ ...
ਗੁਰੂਹਰਸਹਾਏ, 1 ਦਸੰਬਰ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ...
ਮੰਡੀ ਲਾਧੂਕਾ, 1 ਦਸੰਬਰ (ਰਾਕੇਸ਼ ਛਾਬੜਾ/ਮਨਪ੍ਰੀਤ ਸਿੰਘ ਸੈਣੀ)-ਪਿੰਡ ਲਾਧੂਕਾ ਨੂੰ ਗੁੱਦੜ ਭੈਣੀ ਅਤੇ ਅੱਗੇ ਕਈ ਹੋਰ ਪਿੰਡਾਂ ਦੇ ਨਾਲ ਜੋੜਨ ਵਾਲੀ ਸੜਕ ਲਈ ਕਿਸਾਨਾਂ ਨੇ ਜ਼ਮੀਨ ਦਾਨ ਕਰਕੇ ਸੜਕ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ | ਇਸ ਸਬੰਧ ਵਿਚ ...
ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਵਾਲਾ)-ਸ਼ਹਿਰ ਵਿਚ ਵਧ ਰਹੀ ਗੁੰਡਾਗਰਦੀ ਤੇ ਲੁੱਟ-ਖੋਹ ਦੇ ਮਾਮਲਿਆਂ 'ਤੇ ਸਮੇਂ-ਸਮੇਂ ਸਿਰ ਆਵਾਜ਼ ਚੁੱਕਣ ਵਾਲੇ ਸਾਬਕਾ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਨੇ ...
ਜ਼ੀਰਾ, 1 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਵੱਖ-ਵੱਖ ਸਹਾਇਤਾ ਨੰਬਰਾਂ ਬਾਰੇ ਲੜਕੀਆਂ ਨੂੰ ਵਿਸ਼ੇਸ਼ ਜਾਣਕਾਰੀ ਦੇਣ ਲਈ ਸ਼ਹੀਦ ਗੁਰਦਾਸ ...
ਫ਼ਿਰੋਜ਼ਪੁਰ, 1 ਦਸੰਬਰ (ਕੁਲਬੀਰ ਸਿੰਘ ਸੋਢੀ)-ਡੀ.ਸੀ. ਫ਼ਿਰੋਜ਼ਪੁਰ ਦਫ਼ਤਰ ਅੱਗੇ ਲੱਗੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪੱਕੇ ਮੋਰਚੇ ਦੇ ਛੇਵੇਂ ਦਿਨ ਦੀ ਕਾਰਵਾਈ ਬੀਬੀਆਂ ਦੀ ਪ੍ਰਧਾਨਗੀ ਹੇਠ ਚੱਲੀ, ਜਿਸ ਵਿਚ ਪੂਰੇ ਉਤਸ਼ਾਹ ਤੇ ਜੋਸ਼ ਨਾਲ ਨਾਅਰੇਬਾਜ਼ੀ ...
ਮਖੂ, 1 ਦਸੰਬਰ (ਵਰਿੰਦਰ ਮਨਚੰਦਾ)-ਹਰ ਸਾਲ ਪਤੰਗਬਾਜ਼ੀ ਦੇ ਮੌਸਮ ਵਿਚ ਚਾਈਨਾ ਡੋਰ ਦੀ ਸ਼ਰੇਆਮ ਖੁੱਲ ਕੇ ਵਰਤੋਂ ਕੀਤੀ ਜਾਂਦੀ ਹੈ | ਇਸ ਖ਼ਤਰਨਾਕ ਡੋਰ ਨਾਲ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਪੰਛੀ ਜ਼ਖ਼ਮੀ ਹੋ ਕੇ ਮਰ ਜਾਂਦੇ ਹਨ | ਇਸੇ ਡੋਰ ਨਾਲ ਬਹੁਤ ਸਾਰੇ ਬੱਚਿਆਂ ਅਤੇ ...
ਮਮਦੋਟ, 1 ਦਸੰਬਰ (ਸੁਖਦੇਵ ਸਿੰਘ ਸੰਗਮ)-ਵਾਹਨ ਚਲਾਉਣ ਸਮੇਂ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮਮਦੋਟ ਦੀ ਪੁਲਿਸ ਵਲੋਂ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ | ਥਾਣਾ ਮੁਖੀ ਇੰਸਪੈਕਟਰ ਲੇਖ ਰਾਜ ਬੱਟੀ ਨੇ ਦੱਸਿਆ ਕਿ ਦੇਰ ਸ਼ਾਮ ...
ਫ਼ਿਰੋਜ਼ਪੁਰ, 1 ਦਸੰਬਰ (ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਨਿਰਦੇਸ਼ਾਂ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਮਿਸ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲਗਾਤਾਰ ਯਤਨ ਕਰਦੇ ਹੋਏ ਲੋਕਾਂ ਦੇ ...
ਗੁਰੂਹਰਸਹਾਏ, 1 ਦਸੰਬਰ (ਹਰਚਰਨ ਸਿੰਘ ਸੰਧੂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਢਿੱਲੋਂ ਨੂੰ ਕਾਂਗਰਸ ਨੇ ਭਾਰਤ ਜੋੜੋ ਯਾਤਰਾ ਦੀ ਮੁਹਿੰਮ ਤਹਿਤ ਫ਼ਰੀਦਕੋਟ ਦਾ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ...
ਮਮਦੋਟ, 1 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਫਿਰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ: ਸੇਖੋਂ ਦੀ ਇਸ ਨਿਯੁਕਤੀ ...
ਫ਼ਿਰੋਜ਼ਪੁਰ, 1 ਦਸੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਅਰਥ-ਸ਼ਾਸਤਰ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਏਡਜ਼ ਜਾਗਰੂਕਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX