ਤਾਜਾ ਖ਼ਬਰਾਂ


ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  5 minutes ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  13 minutes ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  21 minutes ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  32 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  42 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 2 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 2 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 2 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  1 minute ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 3 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਦਿੱਲੀ / ਹਰਿਆਣਾ

ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਵੀ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ : ਜਥੇ. ਬਲਦੇਵ ਸਿੰਘ ਕੈਮਪੁਰ

ਸ਼ਾਹਬਾਦ ਮਾਰਕੰਡਾ, 1 ਦਸੰਬਰ (ਅਵਤਾਰ ਸਿੰਘ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਸਜ਼ਾ ਪੂਰੀ ਹੋਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਚਲਾਈ ਗਈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਚਲਾਈ ਗਈ ਇਸ ਮੁਹਿੰਮ ਤਹਿਤ ਕੁਰੂਕਸ਼ੇਤਰ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਤੋਂ ਦਸਤਖ਼ਤ ਲਏ ਗਏ | ਹਸਤਾਖ਼ਰ ਮੁਹਿੰਮ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕੈਮਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਭਜਨ ਸਿੰਘ ਮਸਾਣਾ, ਧਰਮ ਪ੍ਰਚਾਰ ਕਮੇਟੀ ਮੈਂਬਰ ਤਜਿੰਦਰ ਸਿੰਘ ਲਾਡਵਾ, ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਉਪ ਸਕੱਤਰ ਸਿਮਰਜੀਤ ਸਿੰਘ ਕੰਗ ਸ਼ਾਮਿਲ ਹੋਏ | ਪਰਮਜੀਤ ਸਿੰਘ ਦੁਨੀਆਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਸੁਖਜਿੰਦਰ ਸਿੰਘ ਮਸਾਣਾ, ਸੁਖਪਾਲ ਸਿੰਘ ਬੁੱਟਰ, ਮੁੱਖ ਦਫ਼ਤਰ ਇੰਟਰਨਲ ਐਡੀਟਰ ਬੇਅੰਤ ਸਿੰਘ, ਕਾਨੂੰਨੀ ਸਹਾਇਕ ਰਾਜਪਾਲ ਸਿੰਘ, ਮੈਨੇਜਰ ਅਮਰਿੰਦਰ ਸਿੰਘ ਧੰਤੌਦੀ, ਹੈੱਡ ਗ੍ਰੰਥੀ ਭਾਈ ਗੁਰਦਾਸ ਸਿੰਘ, ਜੱਜ ਸਿੰਘ, ਗਿਆਨੀ ਸੁੱਚਾ ਸਿੰਘ, ਰਜਿੰਦਰ ਸਿੰਘ ਕੰਗ ਸ਼ਾਮਿਲ ਸਨ | ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕੈਮਪੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਐਲਾਨ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ | ਬਹੁਤ ਦੁੱਖ ਦੀ ਗੱਲ ਹੈ ਕਿ ਕਈ ਸਿੱਖ ਕੈਦੀਆਂ ਨੇ ਉਮਰ ਕੈਦ ਨਾਲੋਂ ਦੁੱਗਣਾ ਸਮਾਂ ਜੇਲ੍ਹਾਂ ਵਿਚ ਗੁਜ਼ਾਰਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਬਾਅਦ ਵੀ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਇਸ ਦੀ ਇਕ ਉਦਾਹਰਣ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਹਨ, ਜਿਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ | ਇਹ ਉਹ ਬੰਦੀ ਸਿੱਖ ਹਨ, ਜਿਨ੍ਹਾਂ ਨੇ 1984 ਵਿੱਚ ਉਸ ਵੇਲੇ ਦੀ ਕਾਂਗਰਸ ਸਰਕਾਰ ਵਲੋਂ ਸਿੱਖ ਗੁਰਧਾਮਾਂ 'ਤੇ ਕੀਤੇ ਫ਼ੌਜੀ ਹਮਲਿਆਂ ਵਿਰੁੱਧ ਸੰਘਰਸ਼ ਦਾ ਰਾਹ ਚੁਣਿਆ ਸੀ | ਇਨ੍ਹਾਂ ਸਿੱਖ ਕੈਦੀਆਂ ਨੂੰ ਰਿਹਾਅ ਨਾ ਕਰਕੇ ਸਰਕਾਰਾਂ ਸਿੱਖਾਂ ਨਾਲ ਲਗਾਤਾਰ ਵਿਤਕਰਾ ਕਰ ਰਹੀਆਂ ਹਨ, ਜੋ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ | ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਭਜਨ ਸਿੰਘ ਮਸਾਣਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਿੱਖ ਜਰਨੈਲਾਂ ਨੇ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤਾਂ ਦੇ ਕੇ ਦੇਸ਼ ਦੀ ਅਣਖ ਤੇ ਅਖੰਡਤਾ ਨੂੰ ਕਾਇਮ ਰੱਖਿਆ ਹੈ | ਮਹਾਨ ਕੁਰਬਾਨੀਆਂ ਤੋਂ ਬਾਅਦ ਵੀ ਆਜ਼ਾਦ ਦੇਸ਼ ਵਿਚ ਸਿੱਖ ਕੌਮ ਨਾਲ ਹਮੇਸ਼ਾ ਹੀ ਵਿਤਕਰਾ ਹੁੰਦਾ ਰਿਹਾ ਹੈ ਅਤੇ ਸਿੱਖਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ | ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਨਾ ਕਰਨਾ ਵੀ ਇਸੇ ਵਿਤਕਰੇ ਦਾ ਹਿੱਸਾ ਹੈ | ਧਰਮ ਪ੍ਰਚਾਰ ਮੈਂਬਰ ਤਜਿੰਦਰ ਸਿੰਘ ਲਾਡਵਾ ਨੇ ਦੱਸਿਆ ਕਿ ਸਿੱਖ ਜੇਲ੍ਹਾਂ ਵਿਚ ਬੰਦ ਕੈਦੀਆਂ ਵਿਚ ਭਾਈ ਗੁਰਦੀਪ ਸਿੰਘ ਖਹਿਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰ ਬਹੁਤ ਸਾਰੇ ਸਿੱਖ | ਸਵਾਲ ਇਹ ਹੈ ਕਿ ਜਦੋਂ ਦੇਸ਼ ਦਾ ਕਾਨੂੰਨ ਅਤੇ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ ਤਾਂ ਫਿਰ ਸਿੱਖਾਂ ਨਾਲ ਵਿਤਕਰਾ ਕਿਉਂ ਹੋ ਰਿਹਾ ਹੈ | ਇਹ ਸਰਕਾਰਾਂ ਅਤੇ ਕਾਨੂੰਨਾਂ ਲਈ ਵੱਡਾ ਸਵਾਲ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਪੁਰਜ਼ੋਰ ਮੰਗ ਕਰਦੀ ਹੈ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਜੋ ਸਿੱਖਾਂ ਅੰਦਰ ਵਿਤਕਰੇ ਦੀ ਭਾਵਨਾ ਪੈਦਾ ਨਾ ਹੋਵੇ | ਐਡੀਸ਼ਨਲ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ ਪਰ ਜਦੋਂ ਸਿੱਖਾਂ ਦੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਸਾਰੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਰੱਖ ਦਿੱਤਾ ਜਾਂਦਾ ਹੈ | ਭਾਵੇਂ ਦੇਸ਼ ਦੀ ਆਜ਼ਾਦੀ ਵਿਚ ਸਿੱਖਾਂ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ | ਇਸ ਦੇ ਬਾਵਜੂਦ ਅੱਜ ਤੱਕ ਕੋਈ ਵੀ ਸਰਕਾਰ ਸਿੱਖਾਂ ਨੂੰ ਇਨਸਾਫ਼ ਦੇਣ ਲਈ ਅੱਗੇ ਨਹੀਂ ਆਈ | ਇਸ ਦੌਰਾਨ ਪਟਵਾਰੀ ਤਜਿੰਦਰਪਾਲ ਸਿੰਘ ਸ਼ਾਹਪੋਸ਼, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬੋਧੀ, ਰਜਿੰਦਰ ਸਿੰਘ ਸੋਢੀ, ਸੁਖਪਾਲ ਸਿੰਘ ਬੁੱਟਰ, ਜੋਗਾ ਸਿੰਘ ਰੋਹਟੀ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਾਜ਼ਰ ਸੀ |

ਹਰ ਰੋਜ਼ 190 ਅਤੇ ਹਰ ਘੰਟੇ 8 ਲੋਕ ਏਡਜ਼ ਨਾਲ ਸੰਕ੍ਰਮਿਤ ਹੋ ਰਹੇ ਹਨ-ਡਾ. ਰਵੀ ਸ਼ੰਕਰ

ਗੂਹਲਾ ਚੀਕਾ, 1 ਦਸੰਬਰ (ਓ.ਪੀ. ਸੈਣੀ)-ਐੱਚ.ਆਈ.ਵੀ. ਏਡਜ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਰੋਤਾਂ, ਤਕਨੀਕਾਂ ਦਾ ਪ੍ਰਬੰਧਨ ਕਰਨ ਅਤੇ ਗਲੋਬਲ ਅਤੇ ਸਥਾਨਕ ਪੱਧਰ 'ਤੇ ਠੋਸ ਉਪਰਾਲੇ ਕਰਨ ਦੀ ਲੋੜ ਹੈ | ਨੈਸ਼ਨਲ ਏਡਜ ਕੰਟਰੋਲ ਆਰਗੇਨਾਈਜ਼ੇਸ਼ਨ ਦੀ ਹਾਲ ਹੀ ਵਿਚ ਜਾਰੀ ਕੀਤੀ ਗਈ ...

ਪੂਰੀ ਖ਼ਬਰ »

ਚੀਕਾ 'ਚ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ 'ਤੇ ਚਲਾਈਆਂ ਗੋਲੀਆਂ

ਗੂਹਲਾ ਚੀਕਾ, 1 ਦਸੰਬਰ (ਓ.ਪੀ. ਸੈਣੀ)-ਗੂਹਲਾ ਚੀਕਾ ਪੁਲਿਸ ਦੀ ਟੀਮ ਕਥਿਤ ਗੋਲੀ ਬਾਰੀ ਦੀ ਘਟਨਾ ਦੀ ਪੁਸ਼ਟੀ ਕਰਨ ਲਈ ਪਟਿਆਲਾ ਦੇ ਹਸਪਤਾਲ ਲਈ ਰਵਾਨਾ ਹੋਈ | ਉਪਰੋਕਤ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਗੂਹਲਾ ਸੁਨੀਲ ਕੁਮਾਰ ਨੇ ਦੱਸਿਆ ਕਿ ਉਕਤ ਘਟਨਾ ਦਾ ਕੋਈ ਵੀ ...

ਪੂਰੀ ਖ਼ਬਰ »

ਸ਼ਾਰਦਾ ਪਬਲਿਕ ਸਕੂਲ ਦੇ 6 ਖਿਡਾਰੀਆਂ ਨੇ ਸੋਨ ਤਗਮੇ ਅਤੇ 7 ਖਿਡਾਰੀਆਂ ਨੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਗੂਹਲਾ ਚੀਕਾ, 1 ਦਸੰਬਰ (ਓ.ਪੀ. ਸੈਣੀ)-ਹਾਲ ਹੀ ਵਿਚ ਗੋਆ ਵਿਖੇ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲੇ ਵਿਚ ਸ਼ਾਰਦਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ਸ਼ਾਰਦਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਡਲ ...

ਪੂਰੀ ਖ਼ਬਰ »

ਐਂਟੀ ਕੁਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਨੇ ਸਕੂਲੀ ਬੱਚਿਆਂ ਨੂੰ ਦਿੱਤੀਆਂ ਜਰਸੀਆਂ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)-ਐਂਟੀ ਕੁਰੱਪਸ਼ਨ ਫਾਊਾਡੇਸ਼ਨ ਆਫ ਇੰਡੀਆ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਜਾਗਰੂਕਤਾ ਦੇ ਨਾਲ-ਨਾਲ ਮਨੁੱਖਤਾ ਦੀ ਮਿਸਾਲ ਪੇਸ਼ ਕਰ ਰਹੀ ਹੈ | ਇਕ ਪਾਸੇ ਤਾਂ ਫਾਊਾਡੇਸ਼ਨ ਸਮੇਂ-ਸਮੇਂ 'ਤੇ ਲੋੜਵੰਦ ਵਿਦਿਆਰਥੀਆਂ ਨੂੰ ਫ਼ੀਸਾਂ, ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਉੱਪਲ ਵਿਖੇ ਮਜ਼ਦੂਰਾਂ ਦਾ ਇਕੱਠ

ਮੀਆਂਵਿੰਡ, 1 ਦਸੰਬਰ (ਸੰਧੂ)-ਦਿਹਾਤੀ ਮਜ਼ਦੂਰ ਸਭਾ ਵਲੋਂ ਅੱਤਵਾਦੀਆਂ ਹੱਥੋਂ ਮਾਰੇ ਗਏ ਸੂਬਾ ਆਗੂ ਗੁਰਨਾਮ ਸਿੰਘ ਉੱਪਲ ਦੀ ਸ਼ਹੀਦੀ ਸਮਾਰਕ 'ਤੇ ਫੁੱਲ ਭੇਟ ਕਰਨ ਤੋਂ ਬਾਅਦ ਮਜ਼ਦੂਰਾਂ ਦਾ ਭਰਵਾਂ ਇਕੱਠ ਕੀਤਾ ਗਿਆ | ਇਸ ਮੌਕੇ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਕਰਨਾਲ ਦਾ ਚੋਣ ਪ੍ਰੋਗਰਾਮ ਜਾਰੀ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਕਰਨਾਲ ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ | ਪ੍ਰਧਾਨ ਸਮੇਤ ਪੰਜ ਅਹੁਦੇਦਾਰਾਂ ਦੀ ਚੋਣ ਲਈ ਵੋਟਿੰਗ 16 ਦਸੰਬਰ ਨੂੰ ਹੋਵੇਗੀ | ਚੋਣ ਲਈ ਨਿਯੁਕਤ ਕੀਤੇ ਗਏ ਆਰ. ਓ. ਦਵਿੰਦਰ ਸਿੰਘ ਮਾਨ, ਏ. ਆਰ. ...

ਪੂਰੀ ਖ਼ਬਰ »

ਸ਼ਾਂਤੀਪੂਰਨ ਧਰਨਾ ਦੇ ਰਹੇ ਕਿਰਤੀਆਂ 'ਤੇ ਲਾਠੀਚਾਰਜ ਦੀ ਨਿੰਦਾ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ, ਸਾਥੀ ਮੰਗਤ ਰਾਮ ਪਾਸਲਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਸੰਗਰੂਰ ਵਿਖੇ ਸ਼ਾਂਤੀ ਪੂਰਵਕ ਧਰਨਾ ਦੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਗੋਇੰਦਵਾਲ 'ਚੋਂ 7 ਮੋਬਾਈਲ ਤੇ ਹੋਰ ਸਾਮਾਨ ਬਰਾਮਦ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਫ਼ੋਨ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਪੀ. ਆਰ. ਟੀ. ਸੀ. ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਸਰਹਾਲੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਬੱਸ ਡਰਾਈਵਰ ...

ਪੂਰੀ ਖ਼ਬਰ »

ਐਨ.ਆਈ.ਏ ਦੀ ਛਾਪੇਮਾਰੀ ਖ਼ਿਲਾਫ਼ ਵਕੀਲਾਂ ਵਲੋਂ 'ਨੋ ਵਰਕ ਡੇਅ'

ਜਲੰਧਰ, 1 ਦਸੰਬਰ (ਚੰਦੀਪ ਭੱਲਾ)-ਤਰਨਤਾਰਨ ਵਿਖੇ ਵਕੀਲ ਦੇ ਦਫ਼ਤਰ ਵਿਖੇ ਐਨ.ਆਈ.ਏ ਵਲੋਂ ਛਾਪੇਮਾਰੀ ਕੀਤੇ ਜਾਣ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ 'ਨੋ ਵਰਕ ਡੇਅ' ਰੱਖਿਆ ਗਿਆ ਤੇ ਇਸ ਦੌਰਾਨ ਕੋਈ ਵੀ ਵਕੀਲ ਅਦਾਲਤਾਂ 'ਚ ਨਹੀਂ ਗਿਆ ਜਿਸ ਕਰਕੇ ਅੱਜ ...

ਪੂਰੀ ਖ਼ਬਰ »

ਟਰੱਕ ਅਤੇ ਕਾਰ ਦੀ ਟੱਕਰ, ਇਕ ਜ਼ਖ਼ਮੀ

ਜਮਸ਼ੇਰ ਖਾਸ, 1 ਦਸੰਬਰ (ਅਵਤਾਰ ਤਾਰੀ)-ਥਾਣਾ ਸਦਰ ਅਧੀਨ ਆਉਂਦੇ ਕਸਬਾ ਜਮਸ਼ੇਰ ਖਾਸ ਵਿਖੇ ਦੁੱਧ ਵਾਲੇ ਟਰੱਕ ਪੀ. ਬੀ. 13-ਬੀ ਐਮ-0565 ਅਤੇ ਕਾਰ (ਜ਼ੈਨ) ਪੀ. ਬੀ. 32 ਈ-6363 ਦੀ ਟੱਕਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸੰਬੰਧੀ ਥਾਣਾ ਸਦਰ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਵਿਆਹ ਦੇ ਕੱਪੜੇ ਦੇ ਦੋ ਕਾਰੋਬਾਰੀ ਅਦਾਰਿਆਂ 'ਤੇ ਜੀ. ਐੱਸ. ਟੀ. ਦਾ ਛਾਪਾ

ਜਲੰਧਰ, ਜੀ. ਐੱਸ. ਟੀ. ਵਿਭਾਗ ਜਲੰਧਰ 2 ਦੇ ਏ. ਈ. ਟੀ. ਸੀ. ਸ਼ੁਭੀ ਆਂਗਰਾ ਦੀ ਹਦਾਇਤ 'ਤੇ ਵਿਭਾਗ ਦੀਆਂ ਟੀਮਾਂ ਵਲੋਂ ਵਿਆਹ ਦੇ ਕੱਪੜਿਆਂ ਦੇ ਦੋ ਕਾਰੋਬਾਰੀ ਅਦਾਰਿਆਂ ਮੈਸਰਜ਼ ਬਨਾਰਸੀ ਲਹਿੰਗਾ ਹਾਊਸ, ਬ੍ਰਾਂਡਰੱਥ ਰੋਡ, ਮੈਸਰਜ਼ ਕੁਆਲਿਟੀ ਲਹਿੰਗਾ ਹਾਊਸ ਕਿਲਾ ...

ਪੂਰੀ ਖ਼ਬਰ »

ਪ੍ਰਤਾਪ ਬਾਗ਼ ਕੋਲ ਮੋਬਾਈਲ ਵਿੰਗ ਨੇ ਫੜੀ ਸਾਮਾਨ ਨਾਲ ਭਰੀ ਗੱਡੀ

ਜਲੰਧਰ, 1 ਦਸੰਬਰ (ਸ਼ਿਵ)- ਜੀ. ਐੱਸ. ਟੀ. ਦੇ ਮੋਬਾਈਲ ਵਿੰਗ ਨੇ ਕਰ ਚੋਰੀ ਦੀ ਸੂਚਨਾ ਮਿਲਣ 'ਤੇ ਪ੍ਰਤਾਪ ਬਾਗ਼ ਪਾਣੀ ਦੀ ਟੈਂਕੀ ਕੋਲ ਪਿੱਛਾ ਕਰਕੇ ਸਮਾਨ ਨਾਲ ਭਰੀ ਗੱਡੀ ਨੂੰ ਕਾਬੂ ਕਰਕੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ | ਮੋਬਾਈਲ ਵਿੰਗ ਦੀ ਟੀਮ ਨੇ ਇਹ ਕਾਰਵਾਈ ਡਿਪਟੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵਿਚ ਵਿਕਾਸ ਨੂੰ ਲੈ ਕੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ

ਜਲੰਧਰ, ਮਹਾਰਾਜਾ ਰਣਜੀਤ ਸਿੰਘ ਐਵਿਨਿਊ ਵੈੱਲਫੇਅਰ ਸੁਸਾਇਟੀ ਦੇ ਇਕ ਵਫ਼ਦ ਨੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮੱਸਿਆਵਾਂ ਹੱਲ ਕਰਵਾਉਣ ਲਈ ਇਕ ਮੰਗ ਪੱਤਰ ਦਿੱਤਾ ਹੈ | ਆਪਣੀਆਂ ਮੰਗਾਂ ਵਿਚ ...

ਪੂਰੀ ਖ਼ਬਰ »

ਭੰਗ ਹੋਣ ਤੋਂ ਬਾਅਦ ਨਗਰ ਕੌਂਸਲ 'ਚ ਹੋਵੇਗਾ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦਾ ਰਲੇਵਾਂ

ਜਲੰਧਰ, 1 ਦਸੰਬਰ (ਸ਼ਿਵ)- ਪੰਜਾਬ ਸਰਕਾਰ ਵਲੋਂ ਨਵੀਆਂ ਸਕੀਮਾਂ ਨਾ ਹੋਣ ਅਤੇ ਪੈ ਰਹੇ ਖ਼ਰਚਿਆਂ ਤੋਂ ਬਚਣ ਲਈ ਜਿਨ੍ਹਾਂ 9 ਟਰੱਸਟਾਂ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਕਰਤਾਰਪੁਰ ਟਰੱਸਟ ਵੀ ਸ਼ਾਮਿਲ ਹੈ ਜਿਸ ਦੀ ਮੌਜੂਦਾ ਸਥਿਤੀ ਬਾਰੇ ਟਰੱਸਟ ਦੇ ...

ਪੂਰੀ ਖ਼ਬਰ »

ਲਤੀਫ਼ਪੁਰਾ ਦੇ ਲੋਕਾਂ ਨੇ ਸਰਕਾਰ ਤੋਂ ਨਾ ਉਜਾੜਨ ਦੀ ਕੀਤੀ ਮੰਗ

ਜਲੰਧਰ, 1 ਦਸੰਬਰ (ਸ਼ਿਵ)- ਲਤੀਫਪੁਰਾ ਦੇ ਇਲਾਕਾ ਵਾਸੀ ਕਸ਼ਮੀਰ ਸਿੰਘ ਤੇ ਹੋਰ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ 70 ਸਾਲਾਂ ਤੋਂ ਇਸ ਜਗਾ ਤੋਂ ਰਹਿ ਰਹੇ ਹਨ ਤਾਂ ਉਨ੍ਹਾਂ ਨੂੰ ਇਸ ਜਗ੍ਹਾ ਤੋਂ ਨਾ ਉਜਾੜਿਆ ਜਾਵੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਲਾਕਾ ...

ਪੂਰੀ ਖ਼ਬਰ »

ਦਿੱਲੀ ਭਾਜਪਾ ਨੇ ਵਪਾਰੀਆਂ ਲਈ ਜਾਰੀ ਕੀਤਾ ਸੰਕਲਪ ਪੱਤਰ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਗਰ ਦੀਆਂ ਚੋਣਾਂ 'ਚ ਲੋਕਾਂ ਦੇ ਆਮ ਮੁੱਦਿਆਂ ਦਾ ਰਾਜਨੀਤਕ ਪਾਰਟੀਆਂ 'ਚ ਖੂਬ ਬੋਲਬਾਲਾ ਹੈ | ਦਿੱਲੀ ਭਾਜਪਾ ਨੇ ਵਪਾਰੀਆਂ ਲਈ ਵੱਖਰੇ ਤੋਂ ਸੰਕਲਪ ਪੱਤਰ ਜਾਰੀ ਕੀਤਾ ਹੈ ਅਤੇ ਵਪਾਰੀਆਂ ਦੇ ਨਾਲ ਲਾਇਸੰਸ ਤੇ ...

ਪੂਰੀ ਖ਼ਬਰ »

ਅੰਤਰ ਸਕੂਲ ਕਲਾ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਐੱਮ. ਐੱਮ. ਪਬਲਿਕ ਸਕੂਲ ਪੀਤਮਪੁਰਾ ਦਿੱਲੀ ਨੇ ਬੱਚਿਆਂ ਦਾ 18ਵਾਂ ਅੰਤਰ ਸਕੂਲ ਕਲਾ ਅਤੇ ਸ਼ਿਲਪ ਮੁਕਾਬਲਾ ਕਰਵਾਇਆ | ਜਿਸ 'ਚ ਦਿੱਲੀ ਦੇ 103 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ | ਸਕੂਲ ਦੀ ਪਿ੍ੰਸੀਪਲ ਰੂਮਾ ਪਾਠਕ ਨੇ ਇਸ ...

ਪੂਰੀ ਖ਼ਬਰ »

ਦੋ ਗੁੱਟਾਂ 'ਚ ਚੱਲੇ ਚਾਕੂ-ਇਕ ਵਿਅਕਤੀ ਦੀ ਹੋਈ ਮੌਤ-ਇਕ ਗੰਭੀਰ ਜ਼ਖ਼ਮੀ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੰਗੋਲਪੁਰੀ ਇਲਾਕੇ 'ਚ ਦੋ ਗੁੱਟਾਂ ਦੀ ਆਪਸੀ ਲੜਾਈ 'ਚ ਚਾਕੂਬਾਜ਼ੀ ਹੋਣ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਸਰੇ ਗੁੱਟ ਦਾ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰ ਕੇ ...

ਪੂਰੀ ਖ਼ਬਰ »

ਸਰੋਜਨੀ ਨਗਰ ਦੇ ਬਾਜ਼ਾਰ ਤੋਂ ਪੁਲਿਸ ਨੇ ਬੈਰੀਕੇਡ ਹਟਾਏ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦਾ ਸਰੋਜਨੀ ਨਗਰ ਦਾ ਬਾਜ਼ਾਰ ਰੇਡੀਮੇਡ ਕੱਪੜਿਆਂ ਦਾ ਪ੍ਰਸਿੱਧ ਬਾਜ਼ਾਰ ਹੈ, ਜਿੱਥੋਂ ਦਿੱਲੀ ਦੇ ਹਰ ਇਲਾਕੇ ਅਤੇ ਹੋਰਨਾਂ ਰਾਜਾਂ ਤੋਂ ਵੀ ਲੋਕ ਕੱਪੜਿਆਂ ਦੀ ਖਰੀਦਦਾਰੀ ਲਈ ਆਉਂਦੇ ਹਨ | ਇਸ ਬਾਜ਼ਾਰ ਦੀ ਸਭ ਤੋਂ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ 'ਚ ਮਨਾਇਆ ਖੇਡ ਦਿਵਸ

ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ, ਦਿੱਲੀ ਵਲੋਂ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਪ੍ਰੀ-ਨਰਸਰੀ ਅਤੇ ਨਰਸਰੀ ਕਲਾਸ ਦੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ | ਜਿਸ 'ਚ ਕਈ ਬੱਚਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਮੁਹੱਲਾ ਨਾਨਕਸਰ ਨੂੰ ਜਾਂਦੀ ਰੋਹੀ ਕੰਢੇ ਵਾਲੀ ਸੜਕ ਦੀ ਹਾਲਤ ਖ਼ਸਤਾ, ਲੋਕ ਪ੍ਰੇਸ਼ਾਨ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ 'ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਜੋ ਕਿ ਸਭ ਖੋਖਲੇ ਸਾਬਿਤ ਹੋ ਰਹੇ ਹਨ, ਜਿਸ ਦੀ ਮਿਸਾਲ ਮੁਹੱਲਾ ਨਾਨਕਸਰ ਨੂੰ ਜਾਣ ਵਾਲੀ ਰੋਹੀ ਕੰਢੇ ਵਾਲੀ ਸੜਕ ਤੋਂ ਮਿਲਦੀ ਹੈ, ...

ਪੂਰੀ ਖ਼ਬਰ »

ਬ੍ਰਹਮਪੁਰਾ, ਮਜੀਠੀਆ ਤੇ ਵਲਟੋਹਾ ਦੀ ਨਿਯੁਕਤੀ ਦਾ ਹਲਕਾ ਖਡੂਰ ਸਾਹਿਬ ਦੇ ਆਗੂਆਂ ਵਲੋਂ ਸਵਾਗਤ

ਫਤਿਆਬਾਦ, 1 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ...

ਪੂਰੀ ਖ਼ਬਰ »

ਸੂਬੇ ਦੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਕੇ ਦੂਜੇ ਸੂਬਿਆਂ 'ਚ ਚੋਣ ਪ੍ਰਚਾਰ ਕਰ ਰਹੇ ਹਨ-ਔਲਖ

ਗੋਇਦਵਾਲ ਸਾਹਿਬ, 1 ਦਸੰਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਲਵਾਰਿਸ ਛੱਡ ਕੇ ਦੂਜੇ ਸੂਬਿਆਂ ਵਿਚ ਚੋਣ ਪ੍ਰਚਾਰ ਕਰ ਰਹੇ ਹਨ, ਪਰ ਪੰਜਾਬ ਵਿਚ ਅੱਜ ਕੋਈ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ ਦਦੇਹਰ ਸਾਹਿਬ ਵਿਖੇ ਕਾਨਫਰੰਸ 6 ਨੂੰ

ਸਰਹਾਲੀ ਕਲਾਂ, 1 ਦਸੰਬਰ (ਅਜੇ ਸਿੰਘ ਹੁੰਦਲ)-ਦੇਸ਼ ਭਗਤ ਬਾਬਾ ਵਿਸਾਖਾ ਜੀ ਦੀ ਬਰਸੀ 'ਤੇ 6 ਦਸੰਬਰ ਨੂੰ ਕੀਤੀ ਜਾਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ਜਾਣਕਾਰੀ ਦਿੰਦਿਆਂ ਕਾਮਰੇਡ ਦਦੇਹਰ ਸਾਹਿਬ ਨੇ ਦੱਸਿਆ ਦੇਸ਼ ਭਗਤ ਬਾਬਾ ਵਿਸਾਖਾ ਸਿੰਘ ਤੇ ਹੋਰ ...

ਪੂਰੀ ਖ਼ਬਰ »

ਦਿਵਿਆਂਗਜਨ ਨੈਸ਼ਨਲ ਟਰੱਸਟ ਦੀ ਨਿਰਮਾਇਆ ਸਿਹਤ ਬੀਮਾ ਯੋਜਨਾ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ-ਡੀ. ਸੀ.

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਭਾਰਤ ਸਰਕਾਰ ਦੇ ਨੈਸ਼ਨਲ ਟਰੱਸਟ ਦੀ ਨਿਰਮਾਇਆ ਸਿਹਤ ਬੀਮਾ ਯੋਜਨਾ ਸਕੀਮ ਰਾਹੀਂ ਬੌਧਿਕ ਦਿਵਿਆਂਗਤਾ (ਐੱਮ. ਆਰ.), ਓਟੀਸਟਿਕ ਦਿਵਿਆਂਗਜਨ, ਸੈਰੀਬਲ ਪਾਲਿਸੀ, ਮਲਟੀਪਲ ਡਿਸੇਬਿਲਟੀ ਚਾਰ ਦਿਵਿਆਂਗਤਾਵਾਂ ਨਾਲ ਸਬੰਧ ਰੱਖਣ ਵਾਲੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਬੰਟੀ ਰੁਮਾਣਾ ਨਾਲ ਸ਼ੇਖ ਨੇ ਕੀਤੀ ਮੁਲਾਕਾਤ

ਜੀਓਬਾਲਾ, 1 ਦਸੰਬਰ (ਰਜਿੰਦਰ ਸਿੰਘ ਰਾਜੂ)-ਯੂਥ ਅਕਾਲੀ ਦਲ ਤਰਨ ਤਾਰਨ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਬੰਟੀ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਅਧਿਆਪਕ ਵਰਕਸ਼ਾਪ ਲਗਾਈ

ਗੋਇੰਦਵਾਲ ਸਾਹਿਬ, 1 ਦਸੰਬਰ (ਸਕੱਤਰ ਸਿੰਘ ਅਟਵਾਲ)-ਸਮਾਂ ਪ੍ਰਬੰਧਨ (ਟਾਈਮ ਮੈਨੇਜਮੈਂਟ) ਦੇ ਵਿਸ਼ੇ 'ਤੇ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਅਧਿਆਪਕਾਂ ਦੀ ਇਕ ਦਿਨਾਂ ਵਰਕਸ਼ਾਪ ਲਗਾਈ ਗਈ | ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਮੋਟੀਵੇਸ਼ਨਲ ਸਪੀਕਰ ਤੇ ਕੈਰੀਅਰ ...

ਪੂਰੀ ਖ਼ਬਰ »

ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ ਮੇਰਾ ਮੁੱਖ ਮੰਤਵ- ਜ਼ਿਲ੍ਹਾ ਸਿੱਖਿਆ ਅਫ਼ਸਰ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਸਰਹੱਦੀ ਜ਼ਿਲ੍ਹਾ ਤਰਨ ਤਾਰਨ 'ਚ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ 'ਤੇ ਲਿਜਾਣਾ ਮੇਰਾ ਮੁੱਖ ਮੰਤਵ ਰਹੇਗਾ | ਇਹ ਸ਼ਬਦ ਸਤਨਾਮ ਸਿੰਘ ਬਾਠ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ ਦਾ ਚਾਰਜ ਸੰਭਾਲਣ ਤੋਂ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਪੱਟੀ ਹਲਕੇ ਦੇ ਵਾਤਾਵਰਨ ਪ੍ਰੇਮੀਆਂ ਦਾ ਸਨਮਾਨ

ਪੱਟੀ, 1 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਕਾਲਜ ਖਡੂਰ ਸਾਹਿਬ ਵਿਖੇ ਪਦਮ ਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਵਾਤਾਵਰਨ ਸੰਬਧੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਕਰਨਾਲ ਦੀ ਬਾਸਕਟਬਾਲ ਟੀਮ ਬਣੀ ਕੁਰੂਕਸ਼ੇਤਰ ਯੂਨੀਵਰਸਿਟੀ ਚੈਂਪੀਅਨ

ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਚੈਂਪੀਅਨ ਬਣ ਗਈ | ਕਾਲਜ ਦੇ ਪਿ੍ੰਸੀਪਲ ਡਾ. ਗੁਰਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਦੀ ਬਾਸਕਟਬਾਲ ਟੀਮ ਆਪਣੇ ਸਾਰੇ ਮੈਚ ਜਿੱਤ ਕੇ ਕੁਰੂਕਸ਼ੇਤਰ ...

ਪੂਰੀ ਖ਼ਬਰ »

ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਦਾ ਸਹੁੰ ਚੁੱਕ ਪ੍ਰੋਗਰਾਮ 3 ਦਸੰਬਰ ਨੂੰ : ਡਿਪਟੀ ਕਮਿਸ਼ਨਰ ਅਨੀਸ਼ ਯਾਦਵ

ਇਹ ਅਧਿਕਾਰੀ ਬਲਾਕ ਸਮਿਤੀ ਦੇ ਮੈਂਬਰਾਂ ਨੂੰ ਸਹੁੰ ਚੁਕਾਉਣਗੇ- ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਦੱਸਿਆ ਕਿ ਬਲਾਕ ਸਮਿਤੀ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਉੱਚ ਪੱਧਰੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ | ਇਨ੍ਹਾਂ ਵਿਚ ਕਰਨਾਲ ਅਤੇ ਕੁੰਜਪੁਰਾ ਬਲਾਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਲੋਂ ਇਤਿਹਾਸਕ ਸਥਾਨਾਂ ਦੀ ਯਾਤਰਾ

ਨਕੋਦਰ, 1 ਦਸੰਬਰ (ਗੁਰਵਿੰਦਰ ਸਿੰਘ)- ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਦੇ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਯੂਨਿਟਾਂ ਤੇ ਕਾਮਰਸ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਵਿਦਿਆਰਥੀਆਂ ਦਾ ਇਕ ਟੂਰ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੂੰ ਸ਼ਹੀਦ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਦੇ ਕੇ ਕੀਤੀ ਹੌਂਸਲਾ ਅਫ਼ਜ਼ਾਈ

ਲੋਹੀਆਂ ਖਾਸ, 1 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਵਾਤਾਵਰਣ ਨੂੰ ਬਚਾਉਣ ਨੂੰ ਲੈ ਕੇ ਜਿੱਥੇ ਸਰਕਾਰਾਂ ਖੋਖਲੇ ਵਾਅਦੇ ਕਰਕੇ ਕੇਵਲ ਕਿਸਾਨਾਂ ਸਿਰ ਹੀ 'ਪਰਾਲੀ' ਦਾ ਬੰਦੋਬਸਤ ਕਰਨ ਦਾ ਦਬਾਅ ਬਣਾ ਰਹੀਆਂ ਹਨ ਅਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਤੇ ਕਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

ਸ. ਸੀ. ਸੈਕੰ. ਸਕੂਲ (ਲੜਕੇ) ਨਕੋਦਰ ਦੇ ਕਰਨ ਨੇ 66ਵੀਆਂ ਸਟੇਟ ਖੇਡਾਂ 'ਚ ਕੀਤਾ ਨਾਂਅ ਰੌਸ਼ਨ

ਨਕੋਦਰ, 1 ਦਸੰਬਰ (ਗੁਰਵਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨਕੋਦਰ ਦੇ ਕਰਨ ਵਿਦਿਆਰਥੀ ਨੇ ਪਹਿਲਾਂ ਜ਼ਿਲ੍ਹਾ ਜਲੰਧਰ ਵਿਚੋਂ ਕੁਸ਼ਤੀ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਫਿਰ ਅੰਮਿ੍ਤਸਰ ਵਿਖੇ ਹੋਇਆਂ 66ਵੀਆਂ ਸਟੇਟ ਖੇਡਾਂ ਵਿਚੋਂ ਕੁਸ਼ਤੀ ...

ਪੂਰੀ ਖ਼ਬਰ »

'ਆਪ' ਹਲਕਾ ਇੰਚਾਰਜ ਕਾਕੜ ਕਲਾਂ ਵਲੋਂ 'ਸ਼ਾਹਕੋਟ ਮਨੋਰੰਜਨ ਮੇਲੇ' ਦਾ ਉਦਘਾਟਨ

ਸ਼ਾਹਕੋਟ, 1 ਦਸੰਬਰ (ਦਲਜੀਤ ਸਿੰਘ ਸਚਦੇਵਾ)- ਖ਼ੂਬਸੂਰਤ ਇਨਵੈਂਚਰ ਵਲੋਂ ਦਸਹਿਰਾ ਗਰਾਊਾਡ ਸ਼ਾਹਕੋਟ ਵਿਖੇ 'ਸ਼ਾਹਕੋਟ ਮਨੋਰੰਜਨ ਮੇਲਾ' ਮੁੱਖ ਪ੍ਰਬੰਧਕ ਮੋਸੀਨ ਪਾਣੀਪਤ ਤੇ ਨਰੇਸ਼ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਇਸ ਮੇਲੇ ਦਾ ਉਦਘਾਟਨ ਆਮ ਆਦਮੀ ਪਾਰਟੀ ਹਲਕਾ ...

ਪੂਰੀ ਖ਼ਬਰ »

ਸਵ. ਜਸਵਿੰਦਰ ਬਾਜਵਾ ਦੇ ਪਰਿਵਾਰ ਵਲੋਂ ਬਾਜਵਾ ਕਲਾਂ ਸਕੂਲ ਦੇ ਵਿਕਾਸ ਲਈ 11 ਹਜ਼ਾਰ ਭੇਟ

ਸ਼ਾਹਕੋਟ, 1 ਦਸੰਬਰ (ਦਲਜੀਤ ਸਿੰਘ ਸਚਦੇਵਾ)- ਸਵ. ਜਸਵਿੰਦਰ ਸਿੰਘ ਬਾਜਵਾ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਬਾਜਵਾ ਕਲਾਂ ਦੇ ਪਰਿਵਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਜਵਾ ਕਲਾਂ (ਸ਼ਾਹਕੋਟ) ਦੀ ਮਾਲੀ ਸਹਾਇਤਾ ਕੀਤੀ ਗਈ ਹੈ | ਸਕੂਲ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਕਿਸ਼ਨਗੜ੍ਹ, 1 ਦਸੰਬਰ (ਹੁਸਨ ਲਾਲ)- ਮਨੁੱਖੀ ਆਧਿਕਾਰਾਂ ਦੇ ਰਾਖੇ, ਧਰਮ ਦੀ ਚਾਦਰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਆਲਮਗੀਰ ਜਲਾਲਾਬਾਦ ਵਿਖੇ ਦੋਵੇਂ ਪਿੰਡਾਂ ਦੀਆਂ ਸਮੂਹ ਸੰਗਤਾਂ ਵਲੋਂ ਗੁਰਮਤਿ ਸਮਾਗਮ ...

ਪੂਰੀ ਖ਼ਬਰ »

'ਮੇਰੇ ਸਮਿਆਂ 'ਚ ਮੈ' ਦਾ ਵਿਸ਼ਾਲ ਸਾਹਿਤਕ ਸਮਾਗਮ

ਮੱਲੀਆਂ ਕਲਾਂ, 1 ਦਸੰਬਰ (ਬਲਜੀਤ ਸਿੰਘ ਚਿੱਟੀ)- ਸਾਹਿਤ ਸਭਾ ਨਿੱਝਰਾ, ਜਨਵਾਦੀ ਲੇਖਕ ਸਭਾ ਉੱਗੀ ਵਲੋਂ ਪ੍ਰਸਿੱਧ ਲੇਖਕ ਧਰਮਪਾਲ ਉੱਗੀ ਦੀ ਲਿਖੀ ਪੁਸਤਕ 'ਮੇਰੇ ਸਮਿਆਂ 'ਚ ਮੈ' ਦਾ ਰੀਲੀਜ਼ ਸਮਾਰੋਹ ਗੁਰੂ ਨਾਨਕ ਦੇਵ ਪਬਲਿਕ ਸਕੂਲ ਉੱਗੀ ਵਿਖੇ ਕੀਤਾ ਗਿਆ | ਵਿਸ਼ਾਲ ...

ਪੂਰੀ ਖ਼ਬਰ »

ਜੀ.ਟੀ.ਯੂ. (ਵਿਗਿਆਨਕ) ਦਾ ਵਫ਼ਦ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਜਲੰਧਰ ਨੂੰ ਮਿਲਿਆ

ਸ਼ਾਹਕੋਟ, 1 ਦਸੰਬਰ (ਸੁਖਦੀਪ ਸਿੰਘ)- ਗੌਰਮਿੰਟ ਟੀਚਰ ਯੂਨੀਅਨ (ਵਿਗਿਆਨਿਕ) ਵੱਲੋਂ ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ ਅਤੇ ਬਲਾਕ ਪ੍ਰਧਾਨ ਸ਼ਾਹਕੋਟ ਰਮਨ ਗੁਪਤਾ ਦੀ ਅਗਵਾਈ 'ਚ ਵਫ਼ਦ ਨੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਜਲੰਧਰ ਜਰਨੈਲ ...

ਪੂਰੀ ਖ਼ਬਰ »

ਪੰਜਾਬ 'ਚੋਂ ਗੋਲਡ ਮੈਡਲ ਜੇਤੂ ਦਾ ਸਕੂਲ ਪੁੱਜਣ 'ਤੇ ਸਵਾਗਤ

ਗੁਰਾਇਆ, 1 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਜ਼ੋਨ ਨੰਬਰ 9 ਦੇ ਪਹਿਲਾਂ ਜ਼ਿਲ੍ਹਾ ਜੇਤੂ 'ਤੇ ਹੁਣ 66ਵੀਆਂ ਪੰਜਾਬ ਸਕੂਲ ਖੇਡਾਂ 'ਚ ਸੋਨ ਤਗਮਾ ਜੇਤੂ ਅਤੇ ਸਟੇਟ ਚੈਂਪੀਅਨ ਬਣਨ 'ਤੇ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਦੀ ਜਾਣਕਾਰੀ ਦਿੰਦੇ ਪੰਜਾਬ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਸਮਾਗਮ 4 ਨੂੰ - ਰਹੇਲੂ

ਸ਼ਾਹਕੋਟ, 1 ਦਸੰਬਰ (ਸੁਖਦੀਪ ਸਿੰਘ)- ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ (ਰਜਿ.) ਪੰਜਾਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ 13ਵਾਂ ਸਾਲਾਨਾ ਸ਼ਹੀਦੀ ਸਮਾਗਮ 4 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਨਾਮਵਰ ਸ਼ਖ਼ਸੀਅਤਾਂ ਦੇ ਸਨਮਾਨ ਲਈ ਦਾਅਵੇ ਭੇਜੇ ਜਾਣ- ਅਜਾਇਬ ਸਿੰਘ ਚੱਠਾ

ਸ਼ਾਹਕੋਟ, 1 ਦਸੰਬਰ (ਸੁਖਦੀਪ ਸਿੰਘ)- ਜਗਤ ਪੰਜਾਬੀ ਸਭਾ ਕੈਨੇਡਾ ਵਲੋਂ 19 ਫਰਵਰੀ, 2023 ਨੂੰ ਇਕ ਵਿਸ਼ੇਸ਼ ਸਮਾਗਮ ਦੌਰਾਨ ਸ਼ਾਹਕੋਟ ਇਲਾਕੇ ਦੀਆਂ ਵੱਖ-ਵੱਖ ਖੇਤਰਾਂ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਨਾਮਵਰ ਸਖ਼ਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਕਿਸਾਨੀ ਤੇ ਨÏਜਵਾਨੀ ਦੇ ਹਿਤਾਂ 'ਤੇ ਪਹਿਰਾ ਦੇਣਾ ਹੀ ਸਾਡਾ ਮੁੱਖ ਟੀਚਾ-ਬਚਿੱਤਰ ਸਿੰਘ

ਕਰਤਾਰਪੁਰ, 1 ਦਸੰਬਰ (ਜਨਕ ਰਾਜ ਗਿੱਲ)- ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦਾ ਮੁੱਖ ਟੀਚਾ ਸੂਬੇ ਦੇ ਅੰਦਰ ਭਖਦੇ ਕਿਸਾਨੀ ਮਸਲਿਆਂ ਦੀ ਗੱਲ ਕਰਨਾ ਤੇ ਕਿਸਾਨੀ ਹਿਤਾਂ 'ਤੇ ਪਹਿਰਾ ਦੇਣਾ ਹੈ ਤਾਂ ਜੋ ਸੂਬੇ ਤੇ ਕੇਂਦਰ ਦੀਆਂ ਹਾਕਮ ਧਿਰਾਂ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸੀ.ਐੱਚ.ਸੀ. ਸ਼ਾਹਕੋਟ ਵਿਖੇ 'ਦੰਤ ਪੰਦ੍ਹਰਵਾੜੇ' ਦਾ ਸਮਾਪਤੀ ਸਮਾਗਮ

ਸ਼ਾਹਕੋਟ, 1 ਦਸੰਬਰ (ਦਲਜੀਤ ਸਿੰਘ ਸਚਦੇਵਾ)- ਸਿਵਲ ਸਰਜਨ ਜਲੰਧਰ ਡਾ. ਰਮਨ ਸ਼ਰਮਾ ਅਤੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਜਲੰਧਰ ਡਾ. ਬਲਜੀਤ ਕੌਰ ਰੂਬੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀ.ਐੱਚ.ਸੀ ਸ਼ਾਹਕੋਟ ਵਿਖੇ ਲਗਾਇਆ ਦੰਤ ਪੰਦਰਵਾੜਾ ਸਮਾਪਤ ਹੋਇਆ | ਦੰਤ ਪੰਦਰਵਾੜੇ ...

ਪੂਰੀ ਖ਼ਬਰ »

ਕਲਮਛੋੜ ਹੜਤਾਲ 9ਵੇਂ ਦਿਨ 'ਚ ਸ਼ਾਮਿਲ, ਹਲਕਾ ਇੰਚਾਰਜ ਨੂੰ ਦਿੱਤਾ ਮੰਗ ਪੱਤਰ

ਲੋਹੀਆਂ ਖਾਸ, 1 ਦਸੰਬਰ (ਬਲਵਿੰਦਰ ਸਿੰਘ ਵਿੱਕੀ)- ਸਥਾਨਕ ਬਲਾਕ ਸੰਮਤੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 'ਤੇ ਬੈਠੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਨੀਟਾ, ਬਲਾਕ ਪ੍ਰਧਾਨ ਰਜਿੰਦਰ ਸਿੰਘ ਖਿੰਡਾ ਵਲੋਂ ਜਾਣਕਾਰੀ ਦੱਸਿਆ ਗਿਆ ਅੱਜ ਸੰਮਤੀ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX