ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦਾਂ ਦੇ ਕਰਮਚਾਰੀਆਂ ਤੇ ਸਰਪੰਚਾਂ/ਪੰਚਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਡੀ. ਸੀ. ਦਫ਼ਤਰ ਦੇ ਸਾਹਮਣੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ ਵਲੋਂ ਵੱਖ-ਵੱਖ ਬਲਾਕਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝਾ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੁਖਵਿੰਦਰ ਕੁਮਾਰ ਸਫ਼ਰੀ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ, ਮੁਖ਼ਤਿਆਰ ਸਿੰਘ ਉਪ ਪ੍ਰਧਾਨ, ਪਵਨ ਕੁਮਾਰ ਪ੍ਰਧਾਨ ਗਰਾਮ ਰੋਜ਼ਗਾਰ ਸਹਾਇਕ ਯੂਨੀਅਨ ਨੇ ਕਿਹਾ ਕਿ ਜਿਵੇਂ ਪਿਛਲੀਆਂ ਸਰਕਾਰਾਂ ਨੇ ਉਕਤ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ | ਉਸੇ ਤਰ੍ਹਾਂ 'ਆਪ' ਦੀ ਸਰਕਾਰ ਨੇ ਵੀ ਅਜੇ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਰਪੰਚਾਂ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਪੜਤਾਲ ਦੇ ਨਾਮ 'ਤੇ ਜੋ ਮੌਜੂਦਾ ਸਰਪੰਚਾਂ ਨੂੰ ਜ਼ਲੀਲ ਕਰਨ ਦਾ ਤਾਨਾਸ਼ਾਹੀ ਹੁਕਮ ਜਾਰੀ ਕੀਤਾ ਹੈ | ਉਸ ਦੀ ਸਮੂਹ ਸਰਪੰਚ ਅਤੇ ਪੰਚ ਸਖ਼ਤ ਨਿਖੇਧੀ ਕਰਦੇ ਹਨ | ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਭਾਗ ਦੀ ਅਫ਼ਸਰਸ਼ਾਹੀ 'ਤੇ ਹੀ ਨਿਰਭਰ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਸਿੱਧੇ ਤੌਰ 'ਤੇ ਧਿਆਨ ਦੇਣ | ਉਨ੍ਹਾਂ ਕਿਹਾ ਕਿ ਜੇਕਰ ਉਹ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ, ਸਰਪੰਚਾਂ ਅਤੇ ਪੰਚਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੇ ਤਾਂ ਉਹ 9 ਦਸੰਬਰ ਦਿਨ ਸ਼ੁੱਕਰਵਾਰ ਨੂੰ ਤਿੰਨੋ ਡਵੀਜ਼ਨਾਂ ਪਟਿਆਲਾ, ਜਲੰਧਰ ਅਤੇ ਫ਼ਿਰੋਜ਼ਪੁਰ ਵਿਖੇ ਵੱਡਾ ਇਕੱਠ ਕਰਕੇ ਰੋਸ ਧਰਨਾ ਦੇਣਗੇ | ਉਨ੍ਹਾਂ ਮੰਗ ਕੀਤੀ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਦੀ ਤੁਰੰਤ ਬਦਲੀ ਕੀਤੀ ਜਾਵੇ ਅਤੇ ਉਨ੍ਹਾਂ ਵਲੋਂ ਜਾਰੀ ਪੜਤਾਲ ਦੇ ਹੁਕਮ ਵਾਪਸ ਲਏ ਜਾਣ, ਕਿਉਂਕਿ ਸਰਪੰਚ/ਪੰਚ ਪੰਚਾਇਤ ਵਿਭਾਗ ਦੀ ਰੀੜ੍ਹ ਦੀ ਹੱਡੀ ਦਾ ਕੰਮ ਕਰ ਰਹੇ ਹਨ | ਇਸ ਮੌਕੇ ਸੰਜੀਵ ਕੁਮਾਰ, ਅਮਰਜੀਤ ਰਾਮ, ਵਿਸ਼ੰਭਰ ਲਾਲ, ਅਸ਼ੋਕ ਕੁਮਾਰ, ਪਰਮਜੀਤ ਬਜਾੜ, ਸੋਨੂੰ ਗੌਤਮ, ਕੁਲਦੀਪ ਰਾਮ (ਸਾਰੇ ਪੰਚਾਇਤ ਸਕੱਤਰ), ਸੰਤੋਖ ਜੱਸੀ ਪ੍ਰਧਾਨ ਸਰਪੰਚ ਯੂਨੀਅਨ, ਜਰਨੈਲ ਸਿੰਘ ਸਰਪੰਚ, ਹੁਕਮ ਚੰਦ ਸਰਪੰਚ ਆਦਿ ਵੀ ਹਾਜ਼ਰ ਸਨ |

ਵਿਧਾਇਕ ਡਾ. ਸੁੱਖੀ ਨੂੰ ਪਾਰਟੀ ਦੀ ਕੋਰ ਕਮੇਟੀ ਮੈਂਬਰ ਲੈਣ 'ਤੇ ਖੁਸ਼ੀ ਦੀ ਲਹਿਰ - ਡਾ. ਸੁਰਿੰਦਰ ਮੇਹਲੀ

ਬਹਿਰਾਮ, 2 ਦਸੰਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਗਿਆ ਅਤੇ 24 ਮੈਂਬਰੀ ਕੋਰ ਕਮੇਟੀ ਬਣਾਈ ਗਈ | ਕੋਰ ਕਮੇਟੀ ਵਿੱਚ ...

ਪੂਰੀ ਖ਼ਬਰ »

ਸਰਦਾਰ ਹਰਬੰਸ ਸਿੰਘ ਪੁਰੇਵਾਲ ਯਾਦਗਾਰੀ ਟਰੱਸਟ ਖਿਡਾਰੀਆਂ ਦੀ ਤਰੱਕੀ ਲਈ ਵਚਨਬਧ-ਗੁਰਜੀਤ ਸਿੰਘ ਪੁਰੇਵਾਲ

ਮੁਕੰਦਪੁਰ, 2 ਦਸੰਬਰ (ਅਮਰੀਕ ਸਿੰਘ ਢੀਂਡਸਾ)- ਉੱਘੇ ਸਮਾਜ ਸੇਵਕ, ਖੇਡ ਪ੍ਰਮੋਟਰ, ਪੁਰੇਵਾਲ ਮਿੰਨੀ ਪੇਂਡੂ ਉਲੰਪਿਕ ਖੇਡਾਂ ਦੇ ਰੂਹੇ ਰਵਾਂ ਅਤੇ ਬਹੁਪੱਖੀ ਸ਼ਖ਼ਸੀਅਤ ਸਰਦਾਰ ਗੁਰਜੀਤ ਸਿੰਘ ਪੁਰੇਵਾਲ ਪਿਛਲੇ ਦਿਨੀਂ ਪੰਜਾਬ ਵਿਚ ਆਪਣੇ ਪਿੰਡ ਹਕੀਮਪੁਰ ਵਿਖੇ ਆਪਣੀ ...

ਪੂਰੀ ਖ਼ਬਰ »

ਬੰਗਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਦੀ ਮੁਹਿੰਮ ਅੱਜ - ਖਾਲਸਾ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ) - ਵੱਖ-ਵੱਖ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ- ਬੰਗਾ ਤੋਂ ਦਸਤਖ਼ਤ ਮੁਹਿੰਮ 3 ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਜਥੇ. ...

ਪੂਰੀ ਖ਼ਬਰ »

ਬਲਾਚੌਰ ਹਲਕੇ 'ਚ 6 ਮੁਹੱਲਾ ਕਲੀਨਿਕ ਖੋਲ੍ਹਣ ਦੀ ਪ੍ਰਕਿਰਿਆ ਮੁਕੰਮਲ-ਵਿਧਾਇਕਾ ਸੰਤੋਸ਼ ਕਟਾਰੀਆ

ਬਲਾਚੌਰ, 2 ਦਸੰਬਰ (ਸ਼ਾਮ ਸੁੰਦਰ ਮੀਲੂ)- ਪਿੰਡ-ਪਿੰਡ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਥਾਵਾਂ 'ਤੇ ਜਲਦ ਹੀ 6 ਮੁਹੱਲਾ ਕਲੀਨਿਕ ਖੋਲ੍ਹਣ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣ ਦੀ ਮੰਗ

ਔੜ, 2 ਦਸੰਬਰ (ਜਰਨੈਲ ਸਿੰਘ ਖੁਰਦ)- ਹਰੇਕ ਫ਼ਸਲ ਉੱਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਹਮਾਇਤ ਕਰਦਿਆਂ ਦੋਆਬਾ ਕਿਸਾਨ ਯੂਨੀਅਨ ਪੰਜਾਬ ਰਜਿ. ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਨੇ ਆਪਣੀ ਜਥੇਬੰਦੀ ਦੀ ਇਸੇ ਵਿਸ਼ੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਲਾਚੌਰ ਵਿਖੇ 'ਕੇਅਰ ਕੰਪੇਨੀਅਨ ਪ੍ਰੋਗਰਾਮ' ਦੀ ਸ਼ੁਰੂਆਤ

ਬਲਾਚੌਰ, 2 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਹੁ-ਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ 'ਕੇਅਰ ਕੰਪੇਨੀਅਨ' (ਸੀ.ਸੀ.ਪੀ.) ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ 'ਚ ਫੁੱਟਬਾਲ ਚੈਂਪੀਅਨਸ਼ਿਪ ਦੌਰਾਨ ਖਾਲਸਾ ਕਾਲਜ ਜੇਤੂ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਈ ਅੰਤਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ 2022-23 ਦੇ ਤਿੰਨ ਮੈਚ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਗਰਾਊਾਡ ਵਿੱਚ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਲਧਾਣਾ ਉੱਚਾ- ਮੋਰਾਂਵਾਲੀ ਰੋਡ 'ਤੇ ਦਰਸ਼ਨੀ ਗੇਟ ਦਾ ਨੀਂਹ-ਪੱਥਰ ਰੱਖਿਆ

ਬੰਗਾ, 2 ਦਸੰਬਰ (ਕਰਮ ਲਧਾਣਾ) - ਪਿੰਡ ਲਧਾਣਾ ਉੱਚਾ ਤੋਂ ਪਿੰਡ ਮੋਰਾਂਵਾਲੀ ਨੂੰ ਜਾਂਦੀ ਸੜਕ 'ਤੇ ਪੁਰਾਣੇ ਸਮਿਆਂ ਤੋਂ ਬਣੀ ਸਰਾਂ ਦੇ ਨੇੜੇ ਇੱਕ ਸੁੰਦਰ ਗੇਟ ਬਣਾਇਆ ਜਾ ਰਿਹਾ ਹੈ | ਜਿਸ ਦਾ ਨੀਂਹ ਪੱਥਰ ਸੰਤ ਬਾਬਾ ਗੁਰਬਚਨ ਸਿੰਘ ਜੀ ਮੁੱਖ ਸੇਵਾਦਾਰ ਗੁ. ਨਿਰਮਲ ਬੁੰਗਾ ...

ਪੂਰੀ ਖ਼ਬਰ »

ਪੰਜਾਬ ਵਾਂਗ ਗੁਜਰਾਤ 'ਚ ਵੀ 'ਆਪ' ਦਾ ਸੂਰਜ ਚੜ੍ਹੇਗਾ- ਹਰਜੋਤ ਕੌਰ

ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ) - ਗੁਜਰਾਤ 'ਚ ਵਿਧਾਨ ਸਭਾ ਚੋਣਾਂ 'ਚ ਵੱਖ -ਵੱਖ ਖੇਤਰਾਂ 'ਚ ਚੋਣ ਪ੍ਰਚਾਰ ਕਰ ਕੇ ਆਏ 'ਆਪ' ਦੀ ਸੀਨੀਅਰ ਮਹਿਲਾ ਆਗੂ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਗੁਜਰਾਤ 'ਚ ਭਾਜਪਾ ਦਾ ਸੂਰਜ ਡੁੱਬੇਗਾ ਤੇ ਆਮ ਆਦਮੀ ਪਾਰਟੀ ਸੂਰਜ ਚੜ੍ਹੇਗਾ | ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਭਲਕੇ

ਮਾਹਿਲਪੁਰ, 2 ਦਸੰਬਰ (ਰਜਿੰਦਰ ਸਿੰਘ)-ਵਿਸ਼ਵ ਮਾਨਵ ਕੇਂਦਰ ਬ੍ਰਾਂਚ ਮਾਹਿਲਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ 4 ਦਸੰਬਰ ਨੂੰ 11 ਵਜੇ ਲਗਾਇਆ ਦਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਨਵੀਨਰ ਮੂਲ ਰਾਜ ਤੇ ਮਾ. ਸ਼ਿੰਗਾਰਾਂ ਸਿੰਘ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ 'ਚ ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

ਘੁੰਮਣਾਂ, 2 ਦਸੰਬਰ (ਮਹਿੰਦਰਪਾਲ ਸਿੰਘ) - ਕਣਕ ਦੀ ਫ਼ਸਲ ਦੀ ਬੀਜਾਈ ਤੇ ਸਿੰਚਾਈ ਹੋ ਰਹੀ ਹੈ ਪਰ ਯੂਰੀਆ ਖਾਦ ਨਾ ਤਾਂ ਸਹਿਕਾਰੀ ਸਭਾਵਾਂ ਅਤੇ ਨਾ ਹੀ ਪ੍ਰਾਈਵੇਟ ਡੀਲਰਾਂ ਕੋਲੋਂ ਮਿਲ ਰਹੀ ਹੈ ਜਿਸ ਕਰਕੇ ਕਿਸਾਨ ਡਾਢੇ ਪ੍ਰੇਸ਼ਾਨ ਹਨ | ਜਦਕਿ ਸਰਕਾਰਾਂ ਦਾ ਫਰਜ ਬਣਦਾ ਹੈ ...

ਪੂਰੀ ਖ਼ਬਰ »

ਸੋਤਰਾਂ ਸਕੂਲ ਦੇ ਵਿਦਿਆਰਥੀ ਨੇ ਜਿੱਤੇ ਤਗਮੇ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਸੋਤਰਾਂ ਦੇ ਵਿਦਿਆਰਥੀ ਰਣਵੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ 200 ਮੀਟਰ ਦੌੜ ਵਿਚ ਸੋਨ ਤਗਮਾ ਜਿੱਤ ਕੇ ਪਿੰਡ ਦਾ ਨਾਮ ਰੌਸ਼ਨ ਕੀਤਾ | ਹੈੱਡ ਟੀਚਰ ਬਲਕਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸਵਾਮੀ ਦਾਸਾ ਨੰਦ ਭੂਰੀਵਾਲਿਆਂ ਦੀ ਸਿਹਤ ਵਿਗੜੀ

ਭੱਦੀ, 2 ਦਸੰਬਰ (ਨਰੇਸ਼ ਧੌਲ)- ਭੂਰੀਵਾਲੇ ਗਰੀਬਦਾਸੀ ਭਾੇਖ ਦੇ ਸਿਰਮੌਰ ਸਤਿਗੁਰੂ ਗੰਗਾ ਨੰਦ ਮਹਾਰਾਜ, ਸਤਿਗੁਰੂ ਓਾਕਾਰਾ ਨੰਦ ਮਹਾਰਾਜ ਅਤੇ ਸਤਿਗੁਰੂ ਅਨੁਭਵਾ ਨੰਦ ਮਹਾਰਾਜ ਦੇ ਮੌਜੂਦਾ ਗੱਦੀ ਨਸ਼ੀਨ ਪਰਮ ਸੰਤ ਸਵਾਮੀ ਦਾਸਾ ਨੰਦ (ਸ੍ਰੀ ਅਨੁਭਵ ਧਾਮ ਨਾਨੋਵਾਲ) ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਧਾਰਮਿਕ ਸਮਾਗਮ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਰਾਹੋਂ ਰੋਡ ਸਥਿਤ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਸਾਲਾਨਾ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਹੇੜੀਆਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਔੜ/ਝਿੰਗੜਾਂ, 2 ਦਸੰਬਰ, (ਕੁਲਦੀਪ ਸਿੰਘ ਝਿੰਗੜ)- ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਾਇੰਸ ਅਧਿਆਪਕ ਜਤਿੰਦਰ ਕੁਮਾਰ ਨੇ ਬੱਚਿਆਂ ਨੂੰ ਏਡਜ਼ ਫੈਲਣ ਦੇ ਕਾਰਨ ਅਤੇ ਬਚਾਓ ਸੰਬੰਧੀ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ 12 ਤੋਂ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਦਸੰਬਰ, 2022 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫ਼ਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ...

ਪੂਰੀ ਖ਼ਬਰ »

ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਉਪਰੰਤ ਮਰੀਜ਼ਾਂ ਨੂੰ ਘਰੀਂ ਪਹੁੰਚਾਇਆ

ਸੜੋਆ/ਮਜਾਰੀ ਸਾਹਿਬਾ, 2 ਦਸੰਬਰ (ਨਾਨੋਵਾਲੀਆ, ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ ਸਮੂਹ ਸੰਗਤਾਂ ਪਿੰਡ ਛਦੌੜੀ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਟਾਰੀਆਂ ਦੇ ਬੱਚਿਆਂ ਨੂੰ ਕੋਟੀਆਂ ਭੇਟ

ਕਟਾਰੀਆਂ, 2 ਦਸੰਬਰ (ਨਵਜੋਤ ਸਿੰਘ ਜੱਖੂ) - ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵੈਲਫੇਅਰ ਸੋਸਾਇਟੀ ਪੰਜਾਬ ਦੇ ਸਮੂਹ ਅਹੁਦੇਦਾਰਾਂ ਵਲੋਂ ਸਰਦੀਆਂ ਦੀ ਰੁੱਤ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਟਾਰੀਆਂ ਵਿਖੇ ਨਰਸਰੀ, ਐਲ. ਕੇ. ਜੀ, ਯੂ. ਕੇ. ਜੀ ਜਮਾਤ ਦੇ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਨਵੀਂ ਸਿੱੱਖਿਆ ਨੀਤੀ 'ਤੇ ਸੈਮੀਨਾਰ ਕਰਾਇਆ

ਉੜਾਪੜ/ਲਸਾੜਾ, 2 ਦਸੰਬਰ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਨਵੀਂ ਸਿੱਖਿਆ ਨੀਤੀ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਵਕਤਾ ਟੌਪਰੈਂਕਰ ਤੇ ਮੈਨੇਜਿੰਗ ਡਾਇਰੈਕਟਰ ਅਤੇ ਰਾਸ਼ਟਰੀ ਐਵਾਰਡ ਦੇ ਵਿਜੇਤਾ ਵਿਪਨ ਸ਼ਰਮਾ ਸਨ | ਉਨਾਂ ...

ਪੂਰੀ ਖ਼ਬਰ »

ਰਾਸ਼ਟਰੀ ਪ੍ਰਦੂਸ਼ਣ ਮੁਕਤੀ ਦਿਵਸ ਮਨਾਇਆ

ਉਸਮਾਨਪੁਰ, 2 ਦਸੰਬਰ (ਸੰਦੀਪ ਮਝੂਰ)- ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਵਿਖੇ ਰਾਸ਼ਟਰੀ ਪ੍ਰਦੂਸ਼ਣ ਮੁਕਤੀ ਦਿਵਸ ਪਿ੍ੰ.ਰਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਉਨ੍ਹਾਂ ਕਿਹਾ ਕਿ ਭਾਰਤ ਵਿਚ ਹਰ ਸਾਲ 2 ਦਸੰਬਰ ਨੂੰ ਰਾਸ਼ਟਰੀ ਪ੍ਰਦੂਸ਼ਣ ...

ਪੂਰੀ ਖ਼ਬਰ »

ਮਹਿੰਦਰ ਪਾਲ ਹੀਰ ਦੀ ਬਰਸੀ ਮੌਕੇ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ

ਬਹਿਰਾਮ, 2 ਦਸੰਬਰ (ਨਛੱਤਰ ਸਿੰਘ ਬਹਿਰਾਮ) - ਗਰੀਬਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾ ਹੀ ਸਾਥ ਦਿੰਦੇ ਰਹੇ ਸਵ: ਮਹਿੰਦਰ ਪਾਲ ਹੀਰ ਦੀ ਪੰਜਵੀਂ ਬਰਸੀ ਮੌਕੇ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਦੇ ਨੇੜੇ ਉਨ੍ਹਾਂ ਦੀ ਸਮਾਜ ਸੇਵਿਕਾ ਧਰਮ ਪਤਨੀ ਬੀਬੀ ਸ਼ੀਲਾ ਦੇਵੀ ਹੀਰ ਯੂ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਨੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਬੰਗਾ, 2 ਦਸੰਬਰ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਲਾਇਨ ਸੁਨੀਲ ਕੁਮਾਰ ਮਦਾਨ ਦੀ ਪ੍ਰਧਾਨਗੀ ਹੇਠ ਇਸ ਸਾਲ ਦਾ ਨੌਵਾਂ ਸ਼ੂਗਰ ਜਾਂਚ ਕੈਂਪ ਰਾਏ ਹਸਪਤਾਲ ਅਤੇ ਹਾਰਟ ਕੈਅਰ ਸੈਂਟਰ ਬੰਗਾ ਵਿਖੇ ਲਗਾਇਆ ਗਿਆ | ਇਹ ਕੈਂਪ ਲਾਇਨ ਸੁਰਿੰਦਰ ਪ੍ਰਕਾਸ਼ ...

ਪੂਰੀ ਖ਼ਬਰ »

ਕਾਹਮਾ ਦੇ ਫੁੱਟਬਾਲ ਟੂਰਨਾਮੈਂਟ 'ਚ ਕਾਹਮਾ ਅਕੈਡਮੀ ਦੀ ਝੰਡੀ ਰਹੀ

ਮੱਲਪੁਰ ਅੜਕਾਂ, 2 ਦਸੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਸਮੂਹ ਐਨ. ਆਰ. ਆਈ ਵੀਰਾਂ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਚਮਨ ਲਾਲ ਤੇ ਸ਼ਹੀਦ ਸੋਹਣ ਸਿੰਘ ਦੀ ਯਾਦ ਵਿਚ ਤੇ ਸਵ: ਪਰਮਜੀਤ ਕਾਹਮਾ ਨੂੰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਬੰਗਾ 'ਚ ਵਿਦਿਆਰਥੀਆਂ ਦੀ ਮਦਦ 'ਤੇ ਸਮਾਗਮ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ) - ਇਕਬਾਲਜੀਤ ਸਿੰਘ ਸ਼ੈਰੀ ਆਸਟ੍ਰੇਲੀਆ ਨਿਵਾਸੀ ਨੇ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਸ੍ਰੀ ਗੁਰੂ ਹਰਿਗੋਬਿੰਦ ਖਾਲਸਾ ਹਾਈ ਸਕੂਲ ਚਰਨ ਕੰਵਲ ਬੰਗਾ ਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰ ਕੇ ਸ਼ਾਨਦਾਰ ਪਿ੍ਤ ਪਾਈ ਹੈ ...

ਪੂਰੀ ਖ਼ਬਰ »

ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ ਦੌਰਾਨ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਆਏ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਵਲੋਂ ...

ਪੂਰੀ ਖ਼ਬਰ »

21 ਦਿਨਾ ਸਕਿੱਲਡ ਬਰਥ ਅਟੈਂਡੈਂਟ ((ਐੱਸ. ਬੀ. ਏ) ਸਿਖਲਾਈ ਸ਼ੁਰੂ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ 21 ਦਿਨਾ ਸਕਿੱਲਡ ਬਰਥ ਅਟੈਂਡੈਂਟ (ਐੱਸ.ਬੀ.ਏ) ...

ਪੂਰੀ ਖ਼ਬਰ »

ਮਜ਼ਦੂਰਾਂ 'ਤੇ ਲਾਠੀਚਾਰਜ ਦੀ ਘਟਨਾ ਮੰਦਭਾਗੀ - ਬਲਵੰਤ ਲਾਦੀਆਂ

ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ) - ਮੁੱਖ ਮੰਤਰੀ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਪੇਂਡੂ ਤੇ ਖੇਤ ਮਜ਼ਦੂਰਾਂ 'ਤੇ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਘੋਰ ਨਿੰਦਾ ਕਰਦਿਆਂ ...

ਪੂਰੀ ਖ਼ਬਰ »

ਬਿਲਕਿਸ ਬਾਨੋ ਘੱਟ ਗਿਣਤੀਆਂ ਤੇ ਔਰਤਾਂ ਲਈ ਪ੍ਰੇਰਨਾ ਸਰੋਤ ਬਣੇਗੀ- ਕਾ: ਸੇਖੋਂ

ਬੰਗਾ, 2 ਦਸੰਬਰ (ਕਰਮ ਲਧਾਣਾ) - ਬਿਲਕੀਸ ਬਾਨੋ ਜਬਰ ਜਨਾਹ ਤੇ ਕਤਲ ਕੇਸ ਦੇ ਦੋਸ਼ੀਆਂ ਨੂੰ ਗੁਜਰਾਤ ਸਰਕਾਰ ਵਲੋਂ ਸਮੇਂ ਤੋਂ ਪਹਿਲਾਂ ਰਿਹਾਅ ਕੀਤੇ ਜਾਣ ਨਾਲ ਜਿੱਥੇ ਪੀੜ੍ਹਤ ਬਾਨੋ ਦਾ ਹਿਰਦਾ ਵਲੂੰਧਰਿਆ ਗਿਆ ਉੱਥੇ ਭਾਰਤ ਦੀ ਹਰ ਔਰਤ ਨਿਰਾਸ਼ ਤੇ ਉਦਾਸ ਹੋਈ ਸੀ | ਇਹ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਦੇ ਮਤੇ ਪਾਸ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਨਗਰ ਕੌਂਸਲ ਬੰਗਾ ਦੀ ਵਿਸ਼ੇਸ਼ ਮੀਟਿੰਗ ਕੌਂਸਲ ਦਫ਼ਤਰ ਬੰਗਾ ਵਿਖੇ ਹੋਈ | ਜਿਸ ਵਿਚ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸਮੂਹ ਕੌਂਸਲਰਾਂ ਵੱਲੋਂ ਪਰਚੀ ਨਾਲ ਚੇਅਰਮੈਨ ਦੀ ਚੋਣ ਕੀਤੀ ਗਈ | ਇਸੇ ਅਧਾਰ 'ਤੇ ਜਸਵਿੰਦਰ ਸਿੰਘ ਮਾਨ ...

ਪੂਰੀ ਖ਼ਬਰ »

ਔਰਤਾਂ 'ਤੇ ਬੱਚਿਆਂ ਦੀ ਸੁਰੱਖਿਆ ਲਈ ਬਹਿਰਾਮ ਸਕੂਲ 'ਚ ਸੈਮੀਨਾਰ

ਬਹਿਰਾਮ, 2 ਦਸੰਬਰ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਪੁਲਿਸ ਮੁਖੀ ਭਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਔਰਤਾਂ, ਬੱਚਿਆਂ ਦੀ ਸੁਰੱਖਿਆ ਅਤੇ ਠੱਗ ਕਿਸਮ ਦੇ ਲੋਕਾਂ ਵਲੋਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਠੱਗੀਆਂ ...

ਪੂਰੀ ਖ਼ਬਰ »

ਬਾਬਾ ਸ਼ਹੀਦਾਂ ਸਿੰਘਾਂ ਅਸਥਾਨ ਚੱਕ ਹਾਜੀਪੁਰ ਦਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਸਮੁੰਦੜਾ, 2 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਚੱਕ ਹਾਜੀਪੁਰ ਦੇ ਗੁਰਦੁਆਰਾ ਬਾਬਾ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਾਲਾਨਾ ਕਬੱਡੀ ਟੂਰਨਾਮੈਂਟ ਸਮਾਪਤ ਹੋ ਗਿਆ | ਦੋ ਦਿਨ ਚੱਲੇ ਇਸ ਟੂਰਨਾਮੈਂਟ ਦੇ ਪਹਿਲੇ ਦਿਨ ਕਬੱਡੀ ਪਿੰਡ ਪੱਧਰ ਭਾਰ ਵਰਗ ਅਤੇ ਦੂਸਰੇ ਦਿਨ ...

ਪੂਰੀ ਖ਼ਬਰ »

ਕੇਨਰਾ ਬੈਂਕ ਵਲੋਂ ਅਸ਼ਾਹੂਰ ਸਕੂਲ ਦੀਆਂ ਲੜਕੀਆਂ ਨੂੰ ਵਜ਼ੀਫ਼ਾ

ਉੜਾਪੜ/ਲਸਾੜਾ, 2 ਦਸੰਬਰ (ਲਖਵੀਰ ਸਿੰਘ ਖੁਰਦ) - ਕੈਨਰਾ ਬੈਂਕ ਦੀ ਨਗਰ ਬ੍ਰਾਂਚ ਵਲੋਂ ਸ਼ੁਰੂ ਕੀਤੀ ਕੈਨਰਾ ਵਿੱਦਿਆ ਜਿਓਤੀ ਸਕੀਮ ਅਧੀਨ ਐਸ. ਸੀ ਟਾਪਰ ਲੜਕੀਆਂ ਨੂੰ ਸ਼ਪੈਸ਼ਲ ਵਜੀਫ਼ਾ ਦੇਣ ਲਈ ਸਰਕਾਰੀ ਹਾਈ ਸਕੂਲ ਅਸ਼ਾਹੂਰ ਦੀ ਚੋਣ ਕੀਤੀ ਗਈ | ਇਸ ਸਬੰਧੀ ਸਕੂਲ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ - ਰਜੇਸ਼ ਸ਼ਰਮਾ

ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ) - ਸੰਤ ਜੀਵਾ ਦਾਸ ਦੇ ਤਪ ਅਸਥਾਨ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ 'ਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੰਗਾ 295 ਦੀ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ ਨੇ ਕਿਹਾ ਕਿ ...

ਪੂਰੀ ਖ਼ਬਰ »

ਅਮਰਦੀਪ ਸਕੂਲ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ

ਮੁਕੰਦਪੁਰ, 2 ਦਸੰਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਦੇ ਤਹਿਤ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪਿੰਡਾਂ ਵਿੱਚ ਬਣੇ ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਮੇਹਲੀ, 2 ਦਸੰਬਰ (ਸੰਦੀਪ ਸਿੰਘ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ ਬੰਗਾ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਸੇਵਾ ਕੇਂਦਰਾਂ ਨੂੰ 2017 ਵਿਚ ਆਈ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ | ਪਰ ਕੁੱਝ ਕੁ ਪਿੰਡਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX