ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫ਼ਤਹਿਗੜ੍ਹ ਸਾਹਿਬ

ਦਿੱਲੀ ਤੋਂ ਆਰੰਭ ਹੋਏ ਸੀਸ ਭੇਟ ਨਗਰ ਕੀਰਤਨ ਦਾ ਫ਼ਤਹਿਗੜ੍ਹ ਸਾਹਿਬ ਵਿਖੇ ਭਰਵਾਂ ਸਵਾਗਤ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਦਿੱਲੀ ਦੇ ਚਾਂਦਨੀ ਚੌਕ ਵਿਚ ਹੋਈ ਸ਼ਹਾਦਤ ਤੋਂ ਬਾਅਦ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਵਲੋਂ ਉਨ੍ਹਾਂ ਦੇ ਸੀਸ ਨੂੰ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ 'ਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਦਿੱਲੀ ਤੋਂ ਸਜਾਇਆ ਸੀਸ ਭੇਟ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਿਆ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਦੀ ਅਗਵਾਈ ਹੇਠ ਸੀਸ ਭੇਟ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਇਹ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੰੂਜ ਵਿਚ ਆਪਣੇ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ | ਇਸ ਮੌਕੇ ਨਗਰ ਕੀਰਤਨ ਦੇ ਪ੍ਰਬੰਧਕ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਹੇਠ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੀਸ ਭੇਟ ਨਗਰ ਕੀਰਤਨ 28 ਨਵੰਬਰ ਨੂੰ ਦਿੱਲੀ ਤੋਂ ਆਰੰਭ ਹੋਇਆ ਸੀ ਅਤੇ ਉਸੇ ਰਸਤੇ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ ਜਿਸ ਰਸਤੇ ਤੋਂ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਗੁਰੂ ਸਾਹਿਬ ਜੀ ਦਾ ਸੀਸ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜੇ ਸਨ | ਇਹ ਨਗਰ ਕੀਰਤਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਯਾਦ ਨੂੰ ਵੀ ਸਮਰਪਿਤ ਹੈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੀਤ ਮੈਨੇਜਰ ਅਤੇ ਗੁਰਦੀਪ ਸਿੰਘ ਨੌਲੱਖਾ ਵਲੋਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਸਮੇਤ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਲਾਕੇ ਦੀਆਂ ਲੋਕਲ ਪ੍ਰਬੰਧਕ ਕਮੇਟੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਸੀਸ ਭੇਟ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਅਜਿਹੇ ਉੱਦਮ ਸਿੱਖ ਕੌਮ ਦੇ ਲਹੂ ਭਿੱਜੇ ਸ਼ਾਨਾਮੱਤੇ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਉਣ 'ਚ ਸਹਾਈ ਹੁੰਦੇ ਹਨ | ਇਸ ਮੌਕੇ ਬਰਿੰਦਰ ਸਿੰਘ ਸੋਢੀ, ਹਰਵਿੰਦਰ ਸਿੰਘ ਬੱਬਲ, ਕਸ਼ਮੀਰਾ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਹੈੱਡ, ਗੁਰਦੀਪ ਸਿੰਘ ਨੌਲੱਖਾ, ਹਰਵਿੰਦਰ ਸਿੰਘ, ਹਰਮਨਜੀਤ ਸਿੰਘ, ਹਰਜੀਤ ਸਿੰਘ ਅਲੀਪੁਰ, ਗੁਰਇਕਬਾਲ ਸਿੰਘ ਮਾਨ, ਗਗਨਦੀਪ ਸਿੰਘ, ਗ੍ਰੰਥੀ ਭਾਈ ਹਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਹਾਜ਼ਰ ਸਨ |

ਸਰਹਿੰਦ-ਰਾਜਪੁਰਾ ਮਾਰਗ 'ਤੇ ਸੇਬਾਂ ਦਾ ਭਰਿਆ ਟਰੱਕ ਪਲਟਿਆ

ਫ਼ਤਹਿਗੜ੍ਹ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਜਿੰਦਰਗੜ੍ਹ ਨੇੜੇ ਅੱਜ ਤੜਕੇ ਵੇਲੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ ਜਿਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਤੋਂ ਵੱਧ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਜਾਏ ਜਾਣ ਵਾਲੇ ਚੇਤਨਾ ਮਾਰਚ ਦਾ 11 ਨੂੰ ਭਰਵਾਂ ਸਵਾਗਤ ਕੀਤਾ ਜਾਵੇਗਾ-ਧੰਗੇੜਾ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸੱਚਖੰਡ ਵਾਸੀ ਸੰਤ ਬਾਬਾ ਨਰੈਣ ਸਿੰਘ ਮੋਨੀ ਤਪਾ ਦਰਾਜ ਵਾਲਿਆਂ ਦੀ ਪ੍ਰੇਰਨਾ ਸਦਕਾ ਸ੍ਰੀ ਚਮਕੌਰ ਸਾਹਿਬ ਦੀ ਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਯਾਦ ...

ਪੂਰੀ ਖ਼ਬਰ »

ਨਗਰ ਕੌਂਸਲ ਬਸੀ ਪਠਾਣਾਂ ਦੀ ਲਗਾਤਾਰ ਦੂਜੀ ਵਾਰ ਮੀਟਿੰਗ ਰੱਦ

ਬਸੀ ਪਠਾਣਾਂ, 2 ਦਸੰਬਰ (ਰਵਿੰਦਰ ਮੌਦਗਿਲ)- ਸਰਕਾਰ ਬਦਲਣ ਦੇ ਬਾਅਦ ਤੋਂ ਹੀ ਨਗਰ ਕੌਂਸਲ ਬਸੀ ਪਠਾਣਾਂ ਦੇ ਕੌਂਸਲਰਾਂ ਵਿਚਕਾਰ ਚੱਲ ਰਹੀ ਖਿੱਚੋਤਾਣ ਜਾਰੀ ਹੈ, ਜਿਸ ਦੇ ਚਲਦੇ ਅੱਜ ਲਗਾਤਾਰ ਦੂਜੀ ਮੀਟਿੰਗ ਨੂੰ ਰੱਦ ਕਰਨਾ ਪਿਆ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਨੇ ਪੰਚਾਇਤ ਸਕੱਤਰ, ਸੰਮਤੀ ਕਰਮਚਾਰੀ ਤੇ ਗ੍ਰਾਮ ਸੇਵਕਾਂ ਨਾਲ ਸਾਂਝੇ ਰੂਪ 'ਚ ਕੀਤਾ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਇਸ ਪਾਸੇ ਜਿੱਥੇ ਪੰਚਾਇਤ ਸਕੱਤਰ ਤੇ ਗ੍ਰਾਮ ਸੇਵਕ ਯੂਨੀਅਨ ਦੀ ਅਗਵਾਈ ਹੇਠ ਪੰਚਾਇਤ ਸਕੱਤਰ, ਸੰਮਤੀ ਕਰਮਚਾਰੀ ਤੇ ਗ੍ਰਾਮ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਬਲਾਕ ਵਿਕਾਸ ਤੇ ...

ਪੂਰੀ ਖ਼ਬਰ »

ਯੂ-ਟਿਊਬ 'ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਵਿਅਕਤੀਆਂ 'ਤੇ ਮਾਮਲਾ ਦਰਜ

ਭੜੀ, 2 ਦਸੰਬਰ (ਭਰਪੂਰ ਸਿੰਘ ਹਵਾਰਾ)-ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਗਰੇਵਾਲ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਦੇ ਕਿਸੇ ਵੀ ਕਿਸਮ ਦੇ ਪ੍ਰਦਰਸ਼ਨ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ 'ਤੇ ਪਾਬੰਦ ਲਗਾਈ ਗਈ ਹੈ ਜਿਸ ਸਬੰਧੀ ਡੀ.ਐਸ.ਪੀ ਰਮਿੰਦਰ ਸਿੰਘ ਕਾਹਲੋਂ ਦੀਆਂ ...

ਪੂਰੀ ਖ਼ਬਰ »

ਔਰਤ ਨੂੰ ਭੱਦੀ ਸ਼ਬਦਾਵਲੀ ਵਰਤਣ 'ਤੇ ਮੁਕੱਦਮਾ ਦਰਜ

ਖਮਾਣੋਂ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਔਰਤ ਨੂੰ ਭੱਦੀ ਸ਼ਬਦਾਵਲੀ ਵਰਤਣ ਵਾਲੇ ਉਸ ਦੇ ਪਿੰਡ ਦੇ ਹੀ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਇਕ ਔਰਤ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਜਦੋਂ ਉਹ ...

ਪੂਰੀ ਖ਼ਬਰ »

ਦਸੰਬਰ ਮਹੀਨੇ ਦੌਰਾਨ ਕਿਸੇ ਵੀ ਅਧਿਕਾਰੀ ਕਰਮਚਾਰੀ ਨੂੰ ਨਹੀਂ ਮਿਲੇਗੀ ਛੁੱਟੀ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ...

ਪੂਰੀ ਖ਼ਬਰ »

'ਆਪ' ਸਰਕਾਰ ਗਰੀਬਾਂ ਦੇ ਮਸਲੇ ਹੱਲ ਕਰੇ, ਨਾ ਕੇ ਲਾਠੀਚਾਰਜ-ਸੁਹਾਗਹੇੜੀ

ਜਖਵਾਲੀ, 2 ਦਸੰਬਰ (ਨਿਰਭੈ ਸਿੰਘ)- ਡਾ. ਭੀਮ ਰਾਓ ਅੰਬੇਡਕਰ ਦੀ ਵਾਰਿਸ ਅਖਵਾਉਣ ਵਾਲੀ 'ਆਪ' ਸਰਕਾਰ ਨੇ ਸੰਗਰੂਰ ਵਿਖੇ ਮਜ਼ਦੂਰ ਵਰਗ 'ਤੇ ਲਾਠੀਚਾਰਜ ਕਰਕੇ ਸਿੱਧ ਕਰ ਦਿੱਤਾ ਹੈ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਨਹੀ ਹੈ | ਇਹ ਪ੍ਰਗਟਾਵਾ ਦਲਿਤ ਆਗੂ ਗੁਰਮੁਖ ਸਿੰਘ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 2 ਦਸੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਲੁਧਿਆਣਾ ਦੀ ਸਾਂਝੀ ...

ਪੂਰੀ ਖ਼ਬਰ »

ਐਸ.ਡੀ.ਐਮ. ਬਸੀ ਪਠਾਣਾਂ ਵਲੋਂ ਡਿਊਟੀ 'ਚ ਲਾਪਰਵਾਹੀ ਕਰਨ ਵਾਲੇ ਸੁਪਰਵਾਈਜ਼ਰਾਂ ਨੂੰ ਚਿਤਾਵਨੀ

ਬਸੀ ਪਠਾਣਾਂ, 2 ਦਸੰਬਰ (ਰਵਿੰਦਰ ਮੌਦਗਿਲ)- ਹਲਕਾ ਚੋਣ ਅਫ਼ਸਰ-ਕਮ-ਐਸ.ਡੀ.ਐਮ. ਅਸ਼ੋਕ ਕੁਮਾਰ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਮੱਦੇਨਜ਼ਰ ਸਮੂਹ ਚੋਣ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਚੀਨੀ ਡੋਰ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਅਟਵਾਲ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ) - ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਚਾਈਨੀਜ਼ ਡੋਰ 'ਤੇ ਲਗਾਈ ਗਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਡੋਰ ਦੀ ਵਿੱਕਰੀ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਦੱੁਲਵਾਂ ਦਾ ਸਾਲਾਨਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਰਾਜਿੰਦਰ ਸਿੰਘ)- ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਦੁੱਲਵਾਂ ਦਾ ਸਾਲਾਨਾ ਨਿਰੀਖਣ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪੰਜਾਬ ਤੇ ਸਿੱਖ ਕੌਮ ਨਾਲ ਸੰਬੰਧਿਤ ਹੋਰ ਮੁੱਦਿਆਂ ਬਾਰੇ ਚੁੱਪ ਕਿਉਂ-ਮਾਨ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਮੁਲਕੀ ਪੱਧਰ 'ਤੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਉੱਦਮ ਤਾਂ ਠੀਕ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬਾਇਓਲੋਜੀ ਪ੍ਰੈਕਟੀਕਲ ਵਰਕਸ਼ਾਪ ਸਮਾਪਤ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਰਾਜਿੰਦਰ ਸਿੰਘ)- ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਰੋਜ਼ਾ ਜ਼ਿਲ੍ਹਾ ਪੱਧਰੀ ਬਾਇਓਲੋਜੀ ਪ੍ਰੈਕਟੀਕਲ ਵਰਕਸ਼ਾਪ ਦੀ ਸਮਾਪਤੀ ਹੋ ਗਈ | ਪਿਛਲੇ ਤਿੰਨ ਦਿਨਾਂ 'ਚ ਇਸ ਵਰਕਸ਼ਾਪ 'ਚ ਜ਼ਿਲੇ੍ਹ 'ਚੋਂ 18 ਬਾਇਓਲੋਜ਼ੀ ਲੈਕਚਰਾਰਾਂ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 2 ਦਸੰਬਰ (ਬਲਜਿੰਦਰ ਸਿੰਘ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਮੰਡੀ ਗੋਬਿੰਦਗੜ੍ਹ ਵਿਖੇ ਪੰਜਾਬ ਸਟੱਡੀ ਸਰਕਲ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪੰਜਾਬ ਤੇ ਸਿੱਖ ਕੌਮ ਨਾਲ ਸੰਬੰਧਿਤ ਹੋਰ ਮੁੱਦਿਆਂ ਬਾਰੇ ਚੁੱਪ ਕਿਉਂ-ਮਾਨ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਮੁਲਕੀ ਪੱਧਰ 'ਤੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਉੱਦਮ ਤਾਂ ਠੀਕ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਸ਼ਹੀਦੀ ਸਿੰਘ ਸਭਾ ਮੌਕੇ ਲਗਾਏਗੀ ਲੰਗਰ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ 'ਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 26 ...

ਪੂਰੀ ਖ਼ਬਰ »

ਐਸ.ਡੀ.ਐਮ. ਦੀ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਰਾਜਸੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ

ਬਸੀ ਪਠਾਣਾਂ, 2 ਦਸੰਬਰ (ਰਵਿੰਦਰ ਮੌਦਗਿਲ)- ਚੋਣ ਅਫ਼ਸਰ ਕਮ ਐਸ.ਡੀ.ਐਮ ਬਸੀ ਪਠਾਣਾਂ ਅਸ਼ੋਕ ਕੁਮਾਰ ਵਲੋਂ ਅੱਜ ਦਫ਼ਤਰ ਵਿਖੇ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ 'ਚ ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਦੋ ਰੋਜ਼ਾ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਇਸੇ ਤਹਿਤ 3 ਤੇ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਬਸੀ ਪਠਾਣਾਂ, 2 ਦਸੰਬਰ (ਰਵਿੰਦਰ ਮੌਦਗਿਲ)- ਐਸ.ਡੀ.ਐਮ ਅਸ਼ੋਕ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵਲੋਂ ਤਹਿਸੀਲਦਾਰ ਅਵਤਾਰ ਸਿੰਘ ਜੰਗੂ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਕੂਲੀ ਬੱਸਾਂ 'ਚ ਸੇਫ਼ ਸਕੂਲ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ

ਅਮਲੋਹ, 2 ਦਸੰਬਰ (ਕੇਵਲ ਸਿੰਘ)- ਗੌਰਮਿੰਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਮਲੋਹ ਵਿਖੇ ਰੌਸ਼ਨ ਲਾਲ ਸੂਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਗਦੀਸ਼ ਮੋਦੀ ਨੇ ਸਰਕਾਰ ਵਲੋਂ ਅਧੂਰਾ ਡੀ.ਏ. ਦੇਣ ਦੀ ਨਿਖੇਧੀ ...

ਪੂਰੀ ਖ਼ਬਰ »

ਸਰਪੰਚ ਐਸੋਸੀਏਸ਼ਨ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਸਰਪੰਚ ਐਸੋਸੀਏਸ਼ਨ ਬਲਾਕ ਖਮਾਣੋਂ ਦੀ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਪ੍ਰਧਾਨ ਗੁਰਜੀਤ ਸਿੰਘ ਅਜਨੇਰ, ਗੁਰਦੀਪ ਸਿੰਘ ਦੀਪਾ ਅਤੇ ਦਵਿੰਦਰ ਸਿੰਘ ਮਾਜਰੀ ਦੀ ਅਗਵਾਈ ਹੇਠ ਹੋਈ | ਇਸ ...

ਪੂਰੀ ਖ਼ਬਰ »

ਸਰਕਾਰ ਲਘੂ ਉਦਯੋਗਾਂ 'ਚ ਬਣੇ ਸਾਮਾਨ ਲਈ ਨਿਰਯਾਤ ਦਾ ਰਸਤਾ ਖੋਲ੍ਹੇ-ਬਲਵੰਤ ਗੋਗੀ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਰਾਜਿੰਦਰ ਸਿੰਘ)- ਆਲ ਇੰਡੀਆ ਬੋਬਿਨ ਕੇਸ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਪ੍ਰਧਾਨ ਬਲਵੰਤ ਸਿੰਘ ਗੋਗੀ ਨੇ ਕਿਹਾ ਕਿ ਸਰਕਾਰ ਲਘੂ ਉਦਯੋਗਾਂ ਵੱਲ ਵਿਸ਼ੇਸ਼ ਧਿਆਨ ਦੇਵੇ ਤਾਂ ਜੋ ਇਨ੍ਹਾਂ ਉਦਯੋਗਾਂ ਨਾਲ ਜੁੜੇ ਲੋਕ ਵੀ ਆਪਣੀ ਰੋਜ਼ੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ 'ਚ ਮਾਤ ਭਾਸ਼ਾ ਨੂੰ ਸਮਰਪਿਤ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਮਾਤ-ਭਾਸ਼ਾ ਮਾਹ ਨੂੰ ਸਮਰਪਿਤ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਂਦਿਆਂ ਕਾਲਜ ਪਿ੍ੰ: ਡਾ. ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮੁਹੱਲਾ ਸੰਗਤਪੁਰਾ 'ਚ ਅੱਖਾਂ ਦਾ ਜਾਂਚ ਕੈਂਪ ਕੱਲ੍ਹ

ਮੰਡੀ ਗੋਬਿੰਦਗੜ੍ਹ, 2 ਦਸੰਬਰ (ਬਲਜਿੰਦਰ ਸਿੰਘ)- ਸਰਬੱਤ ਦਾ ਭਲਾ ਟਰੱਸਟ ਵਲੋਂ ਜਨ ਸੇਵਾ ਟਰੱਸਟ, ਰਾਮਗੜ੍ਹੀਆ ਅਕਾਲ ਜਥੇਬੰਦੀ ਤੇ ਬਾਬਾ ਦੀਪ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਦੇ ਸਹਿਯੋਗ ਨਾਲ 4 ਦਸੰਬਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਮੁਹੱਲਾ ...

ਪੂਰੀ ਖ਼ਬਰ »

ਸ:ਸੀ:ਸੈ: ਸਕੂਲ ਫਰੌਰ ਵਿਖੇ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ

ਜਟਾਣਾ ਉੱਚਾ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ | ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਸਵੇਰ ਦੀ ਪ੍ਰਰਾਥਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX