ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਰੂਪਨਗਰ

ਬੱਸ ਸਟੈਂਡ ਵਿਖੇ 3 ਅਸਥਾਈ ਦੁਕਾਨਾਂ ਅੱਗ ਨਾਲ ਸੜੀਆਂ • ਸਮਾਜ ਸੇਵੀ ਆਗੂਆਂ ਨੇ ਚੁੱਕਿਆ ਦੁਕਾਨਦਾਰਾਂ ਦੇ ਹੱਕ ਵਿਚ ਭਰਪਾਈ ਦਾ ਬੀੜਾ

ਨੂਰਪੁਰ ਬੇਦੀ, 2 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਬੀਤੀ ਰਾਤ ਇੱਥੇ ਪੀਰ ਬਾਬਾ ਜਿੰਦਾ ਸ਼ਹੀਦ ਚੌਕ 'ਤੇ ਤਿੰਨ ਵੱਖ-ਵੱਖ ਅਸਥਾਈ ਦੁਕਾਨਾਂ ਨੂੰ ਅੱਗ ਲੱਗਣ ਕਾਰਨ ਦੁਕਾਨਾ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਇਸ ਦੀ ਜਾਣਕਾਰੀ ਦਿੰਦਿਆਂ ਨੂਰਪੁਰ ਬੇਦੀ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਉਨ੍ਹਾਂ ਨੂੰ ਡੇਢ ਵਜੇ ਫ਼ੋਨ ਆਇਆ ਕਿ ਨੂਰਪੁਰ ਬੇਦੀ ਮੁੱਖ ਮਾਰਗ 'ਤੇ ਸਥਿਤ ਪੀਰ ਬਾਬਾ ਜ਼ਿੰਦਾ ਤੇ ਸਥਿਤ ਤਿੰਨ ਅਲਗ-ਅਲਗ ਦੁਕਾਨਾਂ ਨੂੰ ਅੱਗ ਲੱਗੀ ਹੋਈ ਹੈ ਜਿਸ ਦੇ ਚੱਲਦਿਆਂ ਉਹ ਆਪਣੀ ਟੀਮ ਨੂੰ ਨਾਲ ਲੈ ਕੇ ਮੌਕੇ 'ਤੇ ਪਹੁੰਚ ਗਏ ਤੇ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੁੱਕਾ ਮਸਾਲਾ ਵੇਚਣ ਵਾਲੇ ਦੁਕਾਨਦਾਰ ਸ਼ਾਮ ਲਾਲ ਪਲਾਸਟਿਕ ਦੇ ਦੁਕਾਨਦਾਰ ਨਰੇਸ਼ ਕੁਮਾਰ ਬਿੱਲਾ ਤੇ ਮਨਿਆਰੀ ਦੀ ਦੁਕਾਨ ਦੇ ਮਾਲਕ ਵਿਸ਼ਾਲ ਭਾਰਦਵਾਜ਼ ਨੇ ਦੱਸਿਆ ਕੀ ਬੀਤੀ ਰਾਤ ਉਨ੍ਹਾਂ ਨੂੰ ਵੀ ਵੱਖ ਵੱਖ ਲੋਕਾਂ ਦੇ ਫ਼ੋਨ ਆਉਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਦੁਕਾਨਾਂ ਚ ਅੱਗ ਲੱਗੀ ਹੋਈ ਸੀ ਤੇ ਸਾਰਾ ਸਮਾਨ ਜਲ ਕੇ ਰਾਖ ਹੋ ਗਿਆ ਸੀ ਤੇ ਇਸ ਅੱਗ ਦੇ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ | ਭਾਵੇਂ ਕਿ ਅੱਗ ਲੱਗਣ ਦੇ ਕਾਰਨ ਦਾ ਅਜੇ ਕੁੱਝ ਪਤਾ ਨਹੀਂ ਚੱਲਿਆ ਪਰ ਪੁਲਸ ਵਲੋਂ ਕੀਤੀ ਜਾਂਚ ਰਾਹੀਂ ਉਨ੍ਹਾਂ ਨੇ ਦੱਸਿਆ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਰਟ ਸਰਕਟ ਹੋ ਸਕਦਾ ਹੈ | ਅੱਗ ਦੀ ਘਟਨਾ ਸਬੰਧੀ ਪਤਾ ਲੱਗਣ ਤੇ ਸਵੇਰ ਸਾਰ ਹੀ ਅੱਡਾ ਮਾਰਕੀਟ ਦੇ ਦੁਕਾਨਦਾਰਾਂ ਅਤੇ ਇਲਾਕੇ ਦੇ ਸਮਾਜ ਸੇਵੀ ਗੌਰਵ ਰਾਣਾ ਬੱਬੂ ਚੱਡਾ ਮਾਸਟਰ ਗੁਰਨੈਬ ਸਿੰਘ ਜੇਤੇਵਾਲ ਆਰ ਕੇ ਬਾਵਾ ਰਾਣੂ ਬਾਂਸਲ ਫ਼ੌਜੀ ਸਮੇਤ ਸੈਂਕੜੇ ਲੋਕ ਮੌਕੇ 'ਤੇ ਪਹੁੰਚ ਗਏ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਇਨ੍ਹਾਂ ਦੀ ਮੁੱਢਲੀ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ | ਤੇ ਨਾਲ ਹੀ ਸਮਾਜ ਸੇਵੀ ਆਗੂਆਂ ਨੇ ਕਿਹਾ ਕਿ ਪੀੜਤ ਦੁਕਾਨਦਾਰਾਂ ਦੀ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਦੇ ਫ਼ੰਡ ਚੋਂ ਮਦਦ ਦੇਵੇ ਉੱਥੇ ਹੀ ਹੋਰ ਦੁਕਾਨਦਾਰ ਅਤੇ ਇਲਾਕੇ ਦੇ ਲੋਕ ਆਪਣੇ ਪੱਧਰ 'ਤੇ ਮਦਦ ਲਈ ਜੁੱਟ ਗਏ ਸਨ | ਤੇ ਮੌਕੇ 'ਤੇ ਹੀ ਇੱਕ ਪੰਜ ਮੈਂਬਰੀ ਕਮੇਟੀ ਬਣਾ ਕੇ ਕੁੱਝ ਆਰਥਿਕ ਸਹਾਇਤਾ ਵੀ ਇਕੱਤਰ ਕੀਤੀ ਗਈ, ਤੇ ਇਲਾਕੇ ਦੇ ਲੋਕਾਂ ਅਤੇ ਦੁਕਾਨਦਾਰਾਂ ਦਾ ਇੱਕ ਇਕੱਠ ਕਰਨ ਦਾ ਫ਼ੈਸਲਾ ਕੀਤਾ ਗਿਆ | ਘਟਨਾ ਸਥਲ 'ਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਭਾਜਪਾ ਆਗੂ ਵਿਜੇ ਪੁਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਆਦਿ ਪਹੁੰਚੇ ਜਦ ਕਿ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਨੂਰਪੁਰ ਬੇਦੀ ਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚੇ |

ਏਡਜ਼ ਕੰਟਰੋਲ ਪ੍ਰੋਗਰਾਮ ਵਿਚ ਚੰਗੀ ਕਾਰਗੁਜ਼ਾਰੀ ਬਦਲੇ ਜ਼ਿਲ੍ਹਾ ਰੂਪਨਗਰ ਨੂੰ ਮਿਲਿਆ ਰਾਜ ਪੱਧਰੀ ਸਨਮਾਨ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਜ਼ਿਲ੍ਹਾ ਰੂਪਨਗਰ ਨੇ ਏਡਜ਼ ਕੰਟਰੋਲ ਪ੍ਰੋਗਰਾਮ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਂਦੇ ਹੋਏ ਰਾਜ ਪੱਧਰ 'ਤੇ ਸਨਮਾਨ ਹਾਸਲ ਕੀਤਾ ਹੈ | ਇਹ ਸਨਮਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜ਼ੋੜਾਮਾਜਰਾ ਵਲੋਂ ...

ਪੂਰੀ ਖ਼ਬਰ »

ਸੋਨੇ ਦੀਆਂ ਵਾਲੀਆਂ ਤੇ ਮੁੰਦਰੀ ਖੋਹ ਕੇ ਕਾਰ ਸਵਾਰ ਫ਼ਰਾਰ

ਭਰਤਗੜ੍ਹ, 2 ਦਸੰਬਰ (ਜਸਬੀਰ ਸਿੰਘ ਬਾਵਾ)-ਨਾਲਾਗੜ੍ਹ-ਭਰਤਗੜ੍ਹ ਮਾਰਗ 'ਤੇ ਕਰੀਬ 10 ਵਜੇ ਸਥਾਨਕ ਵਾਸੀ ਇੱਕ ਔਰਤ ਨੂੰ ਚਿੱਟੀ ਮਾਰੂਤੀ ਕਾਰ 'ਚ ਬਿਠਾਉਣ ਤੋਂ ਬਾਅਦ ਉਸ ਦੀਆਂ ਸੋਨੇ ਦੀਆਂ ਵਾਲੀਆਂ ਤੇ ਸੋਨੇ ਦੀ ਮੁੰਦਰੀ ਖੋਹ ਕੇ ਕਾਰ ਸਵਾਰ ਫ਼ਰਾਰ ਹੋ ਗਏ | ਗੁਰਮੀਤ ਕੌਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ-ਸੰਧੂਆਂ ਮਾਰਗ ਦੀ ਹਾਲਤ ਬਦਤਰ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਸੰਧੂਆਂ ਮਾਰਗ ਦੀ ਬਦਤਰ ਹਾਲਤ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ੍ਰੀ ਚਮਕੌਰ ਸਾਹਿਬ ਤੋਂ ਇਹ ਸੜਕ ਬਰਾਸਤਾ ਸੰਧੂਆਂ ਖਮਾਣੋਂ ਅਤੇ ਖੰਨਾ ਜਾਂਦੀ ਹੈ ...

ਪੂਰੀ ਖ਼ਬਰ »

ਘੱਟ ਗਿਣਤੀਆਂ ਸੰਬੰਧੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ-ਇਕਬਾਲ ਸਿੰਘ ਲਾਲਪੁਰਾ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਘੱਟ ਗਿਣਤੀਆਂ ਸਬੰਧੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਲੋਕਾਂ ਨੂੰ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਇਹ ਗੱਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਮੀਆਂਪੁਰ ਦੇ ਰੇਲਵੇ ਫਾਟਕ ਤੇ ਓਵਰਬਿ੍ਜ ਦੀ ਉਸਾਰੀ ਨਾ ਹੋਣ ਕਾਰਨ ਇਲਾਕਾ ਵਾਸੀ ਹਰ ਰੋਜ਼ ਭੁਗਤ ਰਹੇ ਹਨ ਸਜਾ...

ਪੁਰਖਾਲੀ, 2 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਦੇ ਰੇਲਵੇ ਫਾਟਕ ਨੂੰ ਅਜੇ ਤੱਕ ਓਵਰਬਿ੍ਜ ਨਸੀਬ ਨਾ ਹੋਣ ਕਾਰਨ ਇਲਾਕਾ ਵਾਸੀ ਲੰਮਾ ਸਮਾਂ ਫਾਟਕ ਬੰਦ ਰਹਿਣ ਦੀ ਹਰ ਰੋਜ਼ ਸਜਾ ਭੁਗਤ ਰਹੇ ਹਨ | ਦੱਸਣਯੋਗ ਹੈ ਕਿ ਮੀਆਂਪੁਰ ਦਾ ਰੇਲਵੇ ਫਾਟਕ ਸਮੁੱਚੇ ਇਲਾਕੇ ਦੇ ...

ਪੂਰੀ ਖ਼ਬਰ »

ਡਾ. ਚੀਮਾ ਨੂੰ ਸ਼੍ਰੋ: ਅ: ਦਲ ਦੀ ਕੋਰ ਕਮੇਟੀ 'ਚ ਨਿਯੁਕਤ ਕਰਨ 'ਤੇ ਖ਼ੁਸ਼ੀ ਪ੍ਰਗਟਾਈ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)- ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਅਕਾਲੀ ਜਥਾ ਰੂਪਨਗਰ ਸ਼ਹਿਰੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ | ...

ਪੂਰੀ ਖ਼ਬਰ »

ਟਰੇਡ ਯੂਨੀਅਨ ਸੈਂਟਰ ਦਾ ਵਫ਼ਦ ਥਰਮਲ ਪਲਾਂਟ ਦੇ ਮੁੱਖ ਇੰਜੀ. ਨੂੰ ਮਿਲਿਆ

ਘਨੌਲੀ, 2 ਦਸੰਬਰ (ਜਸਵੀਰ ਸਿੰਘ ਸੈਣੀ)-ਟਰੇਡ ਯੂਨੀਅਨ ਸੈਂਟਰ ਜ਼ਿਲ੍ਹਾ ਰੂਪਨਗਰ ਦਾ ਇੱਕ ਵਫ਼ਦ ਸਾਥੀ ਬੀ ਐੱਸ ਸੈਣੀ ਪ੍ਰਧਾਨ ਦੀ ਅਗਵਾਈ ਵਿਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੁੱਖ ਇੰਜੀਨੀਅਰ ਮਨਜੀਤ ਸਿੰਘ ਨੂੰ ਮਿਲਿਆ | ਪ੍ਰੈੱਸ ਨੂੰ ...

ਪੂਰੀ ਖ਼ਬਰ »

ਸਟੇਮ ਸੈੱਲ ਰਜਿਸਟਰੇਸ਼ਨ ਕੈਂਪ 4 ਨੂੰ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਨਿੱਕੂਵਾਲ)-ਅਰਜਨ ਵੀਰ ਫਾਊਾਡੇਸ਼ਨ ਵਲੋਂ ਕੈਂਸਰ ਅਤੇ ਕੈਂਸਰ ਵਰਗੀਆਂ ਹੋਰ 70 ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਦੇ ਉਦੇਸ਼ ਨਾਲ 4 ਦਸੰਬਰ ਨੂੰ ਪਿੰਡ ਲੋਧੀਪੁਰ ਵਿਖੇ ਸਵੇਰੇ 11 ਵਜੋਂ ਤੋਂ 02 ਵਜੇ ਤੱਕ ਸਟੇਮ ਸੈਲ ਰਜਿਸਟਰੇਸ਼ਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ

ਪੁਰਖਾਲੀ, 2 ਦਸੰਬਰ (ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਤਰਲੋਚਨ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦ ਪੁਲਿਸ ਚੌਂਕੀ ਪੁਰਖਾਲੀ ਦੀ ਟੀਮ ਵਲੋਂ ਇਲਾਕੇ ਦੇ ਦੋ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਜ਼ਹਿਰ ਖਾਣ ਨਾਲ ਵਿਅਕਤੀ ਦੀ ਮੌਤ, ਮੁਕੱਦਮਾ ਦਰਜ

ਮੋਰਿੰਡਾ, 2 ਦਸੰਬਰ (ਕੰਗ)-ਮੋਰਿੰਡਾ ਦੇ ਵਾਰਡ ਨੰਬਰ 11 ਦੇ ਵਸਨੀਕ ਇੰਦਰਜੀਤ ਸਿੰਘ ਪੁੱਤਰ ਬੁੱਧਰਾਮ ਨੇ ਪਰਿਵਾਰਕ ਝਗੜੇ ਕਾਰਨ ਜ਼ਹਿਰ ਖਾ ਲਿਆ | ਜਿਸ ਦੀ ਸਰਕਾਰੀ ਹਸਪਤਾਲ 6 ਫ਼ੇਜ਼ ਮੁਹਾਲੀ ਜਾਂਦੇ-ਜਾਂਦੇ ਮੌਤ ਹੋ ਗਈ | ਮੋਰਿੰਡਾ ਪੁਲਿਸ ਨੇ ਮਿ੍ਤਕ ਇੰਦਰਜੀਤ ਸਿੰਘ ...

ਪੂਰੀ ਖ਼ਬਰ »

7ਵੀਂ ਸੂਬਾਈ ਗਤਕਾ ਚੈਂਪੀਅਨਸ਼ਿਪ 'ਚ ਖ਼ਾਲਸਾ ਸਕੂਲ ਦਾ ਸੂਰਿਆ ਛਾਇਆ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)- ਰਤਵਾੜਾ ਸਾਹਿਬ (ਚੰਡੀਗੜ੍ਹ) ਵਿਖੇ ਕਰਵਾਈ ਗਈ ਸੱਤਵੀਂ ਸੂਬਾਈ ਗਤਕਾ ਚੈਂਪੀਅਨਸ਼ਿਪ ਦੌਰਾਨ ਗਤਕੇ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸੂਰਿਆ ਜੋ ਕਿ +1 ਦਾ ਵਿਦਿਆਰਥੀ ਹੈ, ਨੇ ...

ਪੂਰੀ ਖ਼ਬਰ »

ਨਾਮੀ ਬਿਲਡਰ ਦੇ ਅਕਾਊਾਟੈਂਟ ਦੇ ਘਰ 'ਤੇ ਆਈ ਟੀ ਦੀ ਰੇਡ

ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ)-ਬੀਤੇ ਦਿਨੀਂ ਖਰੜ ਦੇ ਨਾਮੀ ਬਿਲਡਰ ਅਤੇ ਸੀਨੀਅਰ ਅਕਾਲੀ ਆਗੂ 'ਤੇ ਪਈ ਇਨਕਮ ਟੈਕਸ ਦੀ ਰੇਡ ਦਾ ਸੇਕ ਨੇੜਲੇ ਪਿੰਡ ਭਲਿਆਣ ਵਿਚ ਵੀ ਪੁੱਜਾ | ਬਿਲਡਰ ਦੇ ਟਿਕਾਣਿਆਂ 'ਤੇ ਪਈ ਰੇਡ ਨੂੰ ਲੈ ਕੇ ਕੰਪਨੀ ਦੇ ਖਰੜ ਸਥਿਤ ਦਫ਼ਤਰ ਵਿਚ ਬਿਲਡਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ • 'ਗੁਰੂ ਤੇਗ ਬਹਾਦਰ ਜਰਨਲ ਆਫ਼ ਰਿਲੀਜੀਅਸ ਸਟੱਡੀਜ਼' ਕੀਤਾ ਗਿਆ ਜਾਰੀ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਲਜ ਗੁਰਦੁਆਰਾ ਪ੍ਰਦੇਸੀ ਬਾਗ ਸਾਹਿਬ ਵਿਖੇ ਆਰੰਭ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

'ਸੀਸ ਸਸਕਾਰ ਦਿਵਸ' ਨੂੰ ਸਮਰਪਿਤ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਮਾਗਮ ਆਰੰਭ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸੀਸ ਸਸਕਾਰ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ ਸ਼ੁਰੂ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਪ੍ਰੋਗਰਾਮ ਅਨੁਸਾਰ ਰੋਪੜ ਸੀ.ਡੀ.ਪੀ.ਓ. ਦਫ਼ਤਰ ਦੇ ਸਮੂਹ ਸਟਾਫ਼ ਨੇ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਜ਼ਿਲ੍ਹਾ ਰੋਪੜ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਅੱਜ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਕਿਸਾਨ ਸਨਮਾਨ ਸੰਮੇਲਨ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਬੇਲਾ ਕਾਲਜ ਦੇ ਕੈਡਿਟਸ ਨੇ ਐਨ.ਸੀ.ਸੀ. ਅਕੈਡਮੀ ਵਿਚ ਹਾਸਲ ਕੀਤੀਆਂ ਪ੍ਰਾਪਤੀਆਂ

ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਐਨ.ਸੀ.ਸੀ. ਕੈਡਿਟਸ ਨੇ 23ਵੀਂ ਪੰਜਾਬ ਬਟਾਲੀਅਨ ਵਲੋਂ ਸੈਸ਼ਨ 2022-23 ਲਈ ਐਨ.ਸੀ.ਸੀ. ਵਿਖੇ ਚੱਲ ਰਹੇ ਕੰਬਾਈਾਡ ਐਨੂਅਲ ਟ੍ਰੇਨਿੰਗ ਕੈਂਪ-129 ਵਿਚ 22 ਨਵੰਬਰ 2022 ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਗੰਨੇ ਦੀ ਪਿੜਾਈ ਸ਼ੁਰੂ

ਮੋਰਿੰਡਾ, 2 ਦਸੰਬਰ (ਕੰਗ)-ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂਆਤ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਦੇ ਸਾਲਾਨਾ ਸੌਵੀਨਰ-2022 ਦੀ ਘੁੰਡ ਚੁਕਾਈ • ਐਸਕੋਨ ਤੋਂ ਕੌਮੀ ਅਵਾਰਡ ਪ੍ਰਾਪਤ ਪ੍ਰਧਾਨ ਅਤੇ ਹੋਰਾਂ ਦਾ ਸਨਮਾਨ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨ ਕੌਂਸਲ (ਰਜ਼ਿ), ਰੂਪਨਗਰ ਦੀ ਮਹੀਨਾਵਾਰ ਮੀਟਿੰਗ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਹੋਈ | ਮੀਟਿੰਗ ਦੇ ਆਰੰਭ ਵਿਚ ਵਿੱਛੜੇ ਮੈਂਬਰ ਸ੍ਰੀਮਤੀ ਪਿ੍ਤਪਾਲ ਕੌਰ (ਕੋਟਲਾ ਨਿਹੰਗ), ਕਿ੍ਸ਼ਨ ਕੁਮਾਰ ...

ਪੂਰੀ ਖ਼ਬਰ »

ਨੰਗਲ ਖੇਤਰ ਲਈ ਈਕੋ ਟੂਰਿਜ਼ਮ ਅਤੇ ਸਪੋਰਟਸ ਹੱਬ ਦੇ ਮਾਸਟਰ ਪਲਾਨ ਸੰਬੰਧੀ ਮੀਟਿੰਗ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਮਾਸਟਰ ਪਲਾਨ ਨੰਗਲ (2022-2042) ਦੀ ਤਜਵੀਜ਼ ਸਬੰਧੀ ਥਿੰਕ ਟੈਂਕ ਮੀਟਿੰਗ ਜ਼ਿਲ੍ਹਾ ਟਾਊਨ ਪਲੈਨਰ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ, ਰੂਪਨਗਰ ਸ੍ਰੀਮਤੀ ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ...

ਪੂਰੀ ਖ਼ਬਰ »

'ਮੇਰਾ ਸ਼ਹਿਰ ਮੇਰਾ ਮਾਣ' ਯੋਜਨਾ ਤਹਿਤ ਨਗਰ ਕੌਂਸਲ ਵਲੋਂ ਵਾਰਡ 18 'ਚ ਚਲਾਇਆ ਸਵੱਛਤਾ ਅਭਿਆਨ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਅੱਜ ਮੇਰਾ ਸ਼ਹਿਰ ਮੇਰਾ ਮਾਣ ਯੋਜਨਾ ਤਹਿਤ ਸ਼ਹਿਰ ਦੇ ਵਾਰਡ ਨੰਬਰ 18 ਵਿਚ ਸਵੱਛਤਾ ਅਭਿਆਨ ਚਲਾਇਆ ਗਿਆ | ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਅਤੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ ਦੇ ...

ਪੂਰੀ ਖ਼ਬਰ »

ਕੁਆਲਿਟੀ ਅਤੇ ਸਟੈਂਡਰਡ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਬੀ.ਆਈ.ਐਸ. (ਬਿਊਰੋ ਆਫ਼ ਇੰਡੀਅਨ ਸਟੈਂਡਰਡਸ) ਦੇ ਸਹਿਯੋਗ ਨਾਲ ਸਟੈਂਡਰਡ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਵਲੋਂ ਸਤਲੁਜ ਦਰਿਆ 'ਚ ਪਾਣੀ ਛੱਡਣ ਕਾਰਨ ਟਰੱਕ ਆਪ੍ਰੇਟਰਾਂ ਵਲੋਂ ਬਣਾਇਆ ਆਰਜ਼ੀ ਲਾਂਘਾ ਟੁੱਟਿਆ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਿਚ ਕੱਛੂ ਚਾਲ ਨਾਲ ਬਣ ਰਹੇ ਫਲਾਈ ਓਵਰ ਕਾਰਨ ਨਿੱਤ ਲੱਗਦੇ ਟ੍ਰੈਫਿਕ ਜਾਮ ਤੋਂ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਨਿਜਾਤ ਦੁਆਉਣ ਦੇ ਮਕਸਦ ਨਾਲ ਟਰੱਕ ਯੂਨੀਅਨ ਦੇ ਟਰੱਕ ਆਪ੍ਰੇਟਰਾਂ ਵਲੋਂ ਪਿਛਲੇ ਦਿਨੀਂ ਸਤਲੁਜ ...

ਪੂਰੀ ਖ਼ਬਰ »

ਸੀਸ ਸਸਕਾਰ ਦਿਵਸ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ. ਐਸ. ਨਿਕੂਵਾਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਹਿੰਦੂ ਧਰਮ ਲਈ ਦਿੱਲੀ ਵਿਖੇ ਹੋਈ ਸ਼ਹੀਦੀ ਉਪਰੰਤ ਭਾਈ ਜੈਤਾ ਜੀ ਵਲੋਂ ਛੇ ਦਿਨਾਂ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਸ੍ਰੀ ...

ਪੂਰੀ ਖ਼ਬਰ »

14 ਸਾਲ ਉਮਰ ਵਰਗ 'ਚ ਰੂਪਨਗਰ ਦੀਆਂ ਕੁੜੀਆਂ ਨੇ ਸੂਬਾ ਪੱਧਰੀ ਫੁੱਟਬਾਲ ਮੁਕਾਬਲਾ ਜਿੱਤਿਆ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-66ਵੀਂ ਪੰਜਾਬ ਰਾਜ ਸਕੂਲ ਖੇਡਾਂ 2022-2023 ਤਹਿਤ ਫੁੱਟਬਾਲ ਦੇ ਸੂਬਾ ਪੱਧਰੀ ਖੇਡ ਮੁਕਾਬਲੇ ਜ਼ਿਲ੍ਹਾ ਬਟਾਲਾ ਦੇ ਸਰਕਾਰੀ ਆਈ.ਟੀ.ਆਈ ਦੇ ਖੇਡ ਮੈਦਾਨ ਵਿਖੇ ਕਰਵਾਏ ਗਏ, ਦੌਰਾਨ ਰੂਪਨਗਰ ਦੀਆਂ ਅੰਡਰ-14 ਵਰਗ ਦੀਆਂ ਲੜਕੀਆਂ ਨੇ ਪਹਿਲਾ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਸਕੂਲ 'ਚ ਕਰਵਾਇਆ ਧਾਰਮਿਕ ਸਮਾਗਮ

ਮੋਰਿੰਡਾ, 2 ਦਸੰਬਰ (ਕੰਗ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸੰਸਥਾ ਦੇ ਬਾਨੀ ਸੰਤ ਬਾਬਾ ਸੁਰਜਨ ਸਿੰਘ ਦੀ 39ਵੀਂ ਬਰਸੀ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੈਡਮ ਮਨਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਮੁਲਾਜ਼ਮ ਆਗੂ ਹਰਜਿੰਦਰ ਸਿੰਘ ਗਜ਼ਪੁਰ ਨੂੰ ਕੀਤਾ ਸਨਮਾਨਿਤ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਵਲੋਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਗਜਪੁਰ ਨੂੰ ਮੁਲਾਜ਼ਮਾਂ ਦੇ ਹਿਤਾਂ ਲਈ ਜਥੇਬੰਦੀ ਵਿਚ ਕੰਮ ਕਰਨ ਲਈ ਉਨ੍ਹਾਂ ਦੇ ਵਿਦਾਇਗੀ ਸਮਾਰੋਹ ਮੌਕੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਸੰਬੰਧੀ ਪੋਸਟਰ ਕੀਤਾ ਜਾਰੀ

ਭਰਤਗੜ੍ਹ, 2 ਦਸੰਬਰ (ਜਸਬੀਰ ਸਿੰਘ ਬਾਵਾ)-ਸਥਾਨਕ ਹੰਸਾਲੀ ਸਰ ਨਿਰਮਲ ਆਸ਼ਰਮ ਭਰਤਗੜ੍ਹ 'ਚ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਮਿੱਠੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਤਕਸੀਮ ਦੇ ਕੇਸਾਂ ਦਾ ਮੌਕੇ 'ਤੇ ਜਾ ਕੇ ਨਿਪਟਾਰਾ ਕੀਤਾ ਜਾ ਰਿਹਾ ਹੈ-ਮਨੀਸ਼ਾ ਰਾਣਾ • ਉਪ ਮੰਡਲ ਅਦਾਲਤ ਵਿਚ ਚੱਲਦੇ ਤਕਸੀਮ ਦੇ ਕੇਸ ਜਲਦੀ ਨਿਪਟਾਏ ਜਾਣਗੇ-ਐਸ. ਡੀ. ਐਮ.

ਕਾਹਨਪੁਰ ਖੂਹੀ, 2 ਦਸੰਬਰ (ਗੁਰਬੀਰ ਵਾਲੀਆ)-ਉਪ ਮੰਡਲ ਅਦਾਲਤ ਵਿਚ ਚੱਲਦੇ ਤਕਸੀਮ ਦੇ ਕੇਸਾਂ ਦਾ ਜਲਦੀ ਨਿਪਟਾਰਾ ਕਰਕੇ ਲੋਕਾਂ ਨੂੰ ਇਨਸਾਫ਼ ਦੇਣ ਲਈ ਮੌਕੇ ਉੱਤੇ ਜਾ ਕੇ ਸਾਰੀਆਂ ਧਿਰਾਂ ਦੇ ਪੱਖ ਸੁਣ ਕੇ ਫ਼ੈਸਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਮਨੀਸ਼ਾ ਰਾਣਾ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹਿਊਮੈਨਟੀਜ਼ ਵਿਭਾਗ ਦੇ ਉਪਰਾਲੇ ਨਾਲ਼ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ ਖ਼ਾਸ ਤੌਰ ਤੇ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ/ਢੇਰ, 2 ਦਸੰਬਰ (ਜੇ. ਐਸ. ਨਿੱਕੂਵਾਲ, ਕਾਲੀਆ)-ਇੱਥੋਂ ਦੇ ਗੰਗੂਵਾਲ ਮੋੜ ਸਥਿਤ ਕਪੂਰ ਮੈਡੀਕਲ ਸਟੋਰ ਵਲੋਂ ਮੁਫ਼ਤ ਮੈਡੀਕਲ ਕੈਂਪ ਡਾ. ਗੁਰਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਲਗਾਇਆ ਗਿਆ | ਇਸ ਕੈਂਪ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX