ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਪਟਿਆਲਾ

ਨਿਗਮ ਨਾਲ ਮਿਲ ਕੇ 50 ਸੰਸਥਾਵਾਂ ਸਫ਼ਾਈ ਪ੍ਰਤੀ ਜਨ ਭਾਗੀਦਾਰੀ ਵਧਾਉਣਗੀਆਂ-ਨਿਗਮ ਕਮਿਸ਼ਨਰ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ) - ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਸਵੱਛਤਾ ਸਰਵੇਖਣ-2023 ਲਈ ਸ਼ੁੱਕਰਵਾਰ ਨੂੰ ਸ਼ਹਿਰ ਦੀਆਂ 50 ਸਮਾਜਿਕ ਸੰਸਥਾਵਾਂ ਨਾਲ ਅਹਿਮ ਮੀਟਿੰਗ ਕੀਤੀ | ਨਿਗਮ ਕਮਿਸ਼ਨਰ ਦੇ ਇਸ ਫ਼ੈਸਲੇ ਨਾਲ ਸਾਰੀਆਂ ਜਥੇਬੰਦੀਆਂ ਨੇ ਸਹਿਮਤੀ ਜਤਾਈ ਹੈ ਕਿ ਉਹ ਨਿਗਮ ਦੇ ਨਾਲ ਵਾਰਡ ਪੱਧਰ 'ਤੇ ਸਫ਼ਾਈ ਲਈ ਜਨ ਭਾਗੀਦਾਰੀ ਵਧਾਉਣਗੇ | ਹਰੇਕ ਸੰਸਥਾ ਆਪੋ-ਆਪਣੇ ਖੇਤਰ ਵਿਚ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਕੇ ਘਰਾਂ ਵਿਚ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰੇਗੀ | ਇਸ ਦੇ ਨਾਲ ਹੀ ਖ਼ਤਰਨਾਕ ਕੂੜੇ ਜਿਵੇਂ ਕੱਚ, ਸੈਨੇਟਰੀ ਨੈਪਕਿਨ, ਪੈਨਸਿਲ ਸੈੱਲ, ਬੈਟਰੀ ਨਾਲ ਸੰਬੰਧਿਤ ਕੂੜੇ ਆਦਿ ਦੀ ਸਹੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ | ਸਮਾਜ ਸੇਵੀ ਸੰਸਥਾਵਾਂ ਵਿਚ ਸਫ਼ਾਈ ਪ੍ਰਤੀ ਵਧੀ ਰੁਚੀ ਨੂੰ ਦੇਖਦਿਆਂ ਨਿਗਮ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿਚ ਵਾਰਡ ਪੱਧਰ 'ਤੇ ਲੋਕਾਂ ਦੀ ਸ਼ਮੂਲੀਅਤ ਸ਼ੁਰੂ ਹੋਣ ਤੋਂ ਬਾਅਦ ਸਫ਼ਾਈ ਵਿਵਸਥਾ ਨੂੰ ਲੈ ਕੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ | ਨਗਰ ਨਿਗਮ ਦੇ ਕਮਿਸ਼ਨਰ ਨਾਲ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਸਮਾਜ ਸੇਵੀ ਜਥੇਬੰਦੀਆਂ ਦੇ ਨਾਲ-ਨਾਲ ਨਗਰ ਨਿਗਮ ਦੀਆਂ ਸਾਰੀਆਂ ਜਥੇਬੰਦੀਆਂ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨ ਲਈ ਪੂਰੀ ਤਰ੍ਹਾਂ ਸਹਿਮਤੀ ਪ੍ਰਗਟਾਈ | ਨਗਰ ਨਿਗਮ ਦੇ ਬਰਾਂਡ ਅੰਬੈਸਡਰ ਹਰਿੰਦਰਪਾਲ ਸਿੰਘ ਲਾਂਬਾ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਇੱਕਜੁੱਟ ਕਰਨ ਲਈ ਹਰ ਸੰਭਵ ਯਤਨ ਕਰਨਗੇ | ਨਿਗਮ ਕਮਿਸ਼ਨਰ ਨੇ ਇਕ ਵਾਰ ਫਿਰ ਸਪਸ਼ਟ ਕੀਤਾ ਕਿ ਨਿਗਮ ਆਪਣੇ ਪੱਧਰ 'ਤੇ ਆਜ਼ਾਦੀ ਘੁਲਾਟੀਆਂ ਦੇ ਨਾਂ 'ਤੇ ਬਣੇ ਪਾਰਕਾਂ ਦੀ ਸਫ਼ਾਈ ਤਾਂ ਕਰ ਸਕਦਾ ਹੈ ਪਰ ਜਨ ਭਾਗੀਦਾਰੀ ਵਧਾ ਕੇ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰਨਾ ਚਾਹੁੰਦਾ ਹੈ ਕਿ ਆਜ਼ਾਦੀ ਘੁਲਾਟੀਏ ਸਾਡੇ ਸਭ ਤੋਂ ਅਹਿਮ ਲੋਕ ਹਨ | ਪਿਛਲੇ ਦੋ ਸਾਲਾਂ ਤੋਂ ਨਿਗਮ ਦੇ ਨਾਲ ਮਿਲ ਕੇ ਕੰਮ ਕਰ ਰਹੇ ਪਟਿਆਲਾ ਬਲੌਗਰਜ ਕਲੱਬ ਨੇ ਹਾਲ ਹੀ ਵਿਚ ਹੋਰਸ ਪੋਲੋ ਦੀ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਹੈ | ਇਸ ਸੰਸਥਾ ਦੇ ਨਿਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਸਫ਼ਾਈ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ | ਸੰਸਥਾ ਦੇ ਮੁਖੀ ਦੇਵ ਸੋਲੰਕੀ ਦਾ ਕਹਿਣਾ ਹੈ ਕਿ ਰਾਸ਼ਟਰੀ ਪੱਧਰ 'ਤੇ ਸਵੱਛਤਾ ਸਰਵੇਖਣ 'ਚ ਪਟਿਆਲਾ ਦੀ ਦਰਜਾਬੰਦੀ ਨੂੰ ਸੁਧਾਰਨ ਲਈ ਸ਼ਹਿਰ ਦੇ ਸਮੂਹ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ |ਨਿਗਮ ਕਮਿਸ਼ਨਰ ਨੇ ਕੂੜਾ ਚੁੱਕਣ ਵਾਲਿਆਂ ਨਾਲ ਮੀਟਿੰਗ ਵੀ ਕੀਤੀ
ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲੇ 60 ਦੇ ਕਰੀਬ ਸਫ਼ਾਈ ਸੇਵਕਾਂ ਨਾਲ ਨਿਗਮ ਦਫ਼ਤਰ ਵਿਖੇ ਇਕ ਅਹਿਮ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਸਮੂਹ ਸਫ਼ਾਈ ਮਿੱਤਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਫ਼ਾਈ ਸਰਵੇਖਣ ਲਈ ਸਾਰੇ ਸਫ਼ਾਈ ਮਿੱਤਰਾਂ ਵਲੋਂ ਹਰੇਕ ਯੂਨਿਟ ਦੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਖ਼ਤਰਨਾਕ ਕੂੜੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਖ਼ਤਰਨਾਕ ਕੂੜੇ ਦਾ ਵੱਖਰਾ ਇਕੱਠਾ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਤੋਂ ਇਲਾਵਾ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ, ਨਮਨ ਮੜਕਣ, ਡਾ. ਜਸਬੀਰ ਕੌਰ, ਚੀਫ਼ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਸ਼ਾਮ ਲਾਲ, ਰਿਸ਼ਭ ਗੁਪਤਾ, ਮੋਹਿਤ ਜਿੰਦਲ, ਕੁਲਦੀਪ ਸਿੰਘ, ਰਾਜੇਸ਼ ਮੱਟੂ, ਇੰਦਰਜੀਤ ਸਿੰਘ, ਜਗਤਾਰ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਕਿਸਾਨਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ

ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਭਟੇੜੀ ਕਲਾਂ) ਵਲੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਰੋਸ ਵਜੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਸਾਹਮਣੇ ਰੋਸ ਧਰਨਾ ਲਾਇਆ ਗਿਆ | ਕੈਪਟਨ ਅਮਰਿੰਦਰ ਸਿੰਘ ਨੇ 2017 ਵਿਚ ਸਹੁੰ ...

ਪੂਰੀ ਖ਼ਬਰ »

ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਵਲੋਂ ਵਾਰਡ 60 ਦੇ ਕਾਂਗਰਸ ਵਰਕਰਾਂ ਨਾਲ ਕੀਤੀ ਬੈਠਕ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਵਲੋਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਨਿਪੀ ਦੀ ਅਗਵਾਈ 'ਚ ਵਾਰਡ ਨੰਬਰ 60 ਦੇ ਕਾਂਗਰਸੀ ਵਰਕਰਾਂ ਨਾਲ ਬੈਠਕ ਕੀਤੀ ਗਈ | ਇਸ ਮੌਕੇ ਸ੍ਰੀ ਦੁੱਗਲ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਮੰਗਾਂ ਸੰਬੰਧੀ ਹੋਈ ਤਹਿਸੀਲ ਪੱਧਰੀ ਇਕੱਤਰਤਾ

ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਨੰਬਰਦਾਰਾ ਵਲੋਂ ਆਪਣੀਆਂ ਮੰਗਾਂ ਸੰਬੰਧੀ ਅੱਜ ਸਥਾਨਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜੀਆਂਵਾਲਾ ਵਿਖੇ ਨੰਬਰਦਾਰ ਐਸੋਸੀਏਸ਼ਨ ਦੀ ਇਕੱਤਰਤਾ ਤਹਿਸੀਲ ਪ੍ਰਧਾਨ ਉਗਰ ਸਿੰਘ ਅਗੇਤਾ ਦੀ ਪ੍ਰਧਾਨਗੀ ਵਿਚ ਬਲਦੇਵ ਸਿੰਘ ...

ਪੂਰੀ ਖ਼ਬਰ »

ਵਿਧਾਇਕ ਦੇਵਮਾਨ ਨੇ ਪੀ.ਐਚ.ਸੀ. ਸੌਜਾ ਦਾ ਕੀਤਾ ਦੌਰਾ

ਨਾਭਾ, 2 ਦਸੰਬਰ (ਜਗਨਾਰ ਸਿੰਘ ਦੁਲੱਦੀ) - ਰਿਜ਼ਰਵ ਹਲਕਾ ਨਾਭਾ ਦੇ ਪਿੰਡ ਸੌਜਾ ਸਥਿਤ ਸਵੇਰੇ-ਸਵੇਰੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਮਿੰਨੀ ਪੀ.ਐਚ.ਸੀ. ਦਾ ਅਚਨਚੇਤ ਦੋਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਮਰੀਜਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਲੀਬਾਲ ਵੂਮੈਨ ਅੰਤਰ ਕਾਲਜ ਮੁਕਾਬਲਾ ਖ਼ਾਲਸਾ ਕਾਲਜ ਪਟਿਆਲਾ ਵਿਖੇ ਸ਼ੁਰੂ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਇਆ ਜਾ ਰਿਹਾ ਵਾਲੀਬਾਲ ਵੁਮੈਨ ਦਾ ਅੰਤਰ ਕਾਲਜ ਮੁਕਾਬਲਾ ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ਧੂਮਧਾਮ ਨਾਲ ਆਰੰਭ ਹੋ ਗਿਆ | ਮੁਕਾਬਲੇ ਦੇ ਪਹਿਲੇ ਦਿਨ ਡਾਇਰੈਕਟਰ ਸਪੋਰਟ ...

ਪੂਰੀ ਖ਼ਬਰ »

ਅਮਰੂਦ ਫ਼ੈਸਟੀਵਲ ਤੇ ਫਲਾਵਰ ਸ਼ੋਅ ਦੀਆਂ ਤਿਆਰੀਆਂ ਦਾ ਡੀ.ਸੀ. ਵਲੋਂ ਜਾਇਜ਼ਾ

ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਿਆਲਾ ਦੇ ਪੁਰਾਤਨ ਬਾਰਾਂਦਰੀ ਬਾਗ਼ ਵਿਖੇ 14 ਅਤੇ 15 ਦਸੰਬਰ ਨੂੰ ਅਮਰੂਦ ਫ਼ੈਸਟੀਵਲ ਅਤੇ ਗੁਲਦਾਊਦੀ ਫੁੱਲਾਂ ਦਾ ਸ਼ੋਅ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ...

ਪੂਰੀ ਖ਼ਬਰ »

ਲੜਕੀ ਨੂੰ ਗੈਰ ਕਾਨੂੰਨੀ ਹਿਰਾਸਤ 'ਚ ਰੱਖਣ 'ਤੇ ਮਾਮਲਾ ਦਰਜ

ਪਾਤੜਾਂ, 2 ਦਸੰਬਰ (ਖ਼ਾਲਸਾ)-ਇਕ ਲੜਕੀ ਨੂੰ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਰੱਖਣ ਦੇ ਦੋਸ਼ ਹੇਠ ਪਾਤੜਾਂ ਦੇ ਨਾਲ ਲੱਗਦੇ ਪਿੰਡ ਕਾਹਨਗੜ੍ਹ ਦੇ ਇਕ ਲੜਕੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਸ਼ਿਕਾਇਤ ਵਿਚ ਇਕ ਵਿਅਕਤੀ ਨੇ ਦੱਸਿਆ ਹੈ ਕਿ 23 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਰਾਜਪੁਰਾ, 2 ਦਸੰਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਸੜਕ ਹਾਦਸੇ 'ਚ 2 ਵਿਅਕਤੀਆਂ ਦੇ ਸੱਟਾ ਲੱਗਣ 'ਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਰਦੀਪ ਸਿੰਘ ਵਾਸੀ ਪਿੰਡ ਮੰਡੋਲੀ ਨੇ ...

ਪੂਰੀ ਖ਼ਬਰ »

ਪੈਸੇ ਖਾਤੇ 'ਚ ਪਾਉਣ ਤੋਂ ਬਾਅਦ ਵੀ ਮਸ਼ੀਨ ਨਹੀਂ ਭੇਜੀ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ) - ਸਥਾਨਕ ਫ਼ੈਕਟਰੀ ਏਰੀਏ ਕਟਿੰਗ ਟੂਲਜ਼ ਬਣਾਉਂਦਾ ਹੈ, ਜਿਸ ਨੇ ਇਕ ਕੰਪਨੀ ਤੋਂ ਕਟਿੰਗ ਮਸ਼ੀਨ ਖ਼ਰੀਦਣ ਲਈ ਕੰਪਨੀ ਦੇ ਖਾਤੇ 'ਚ 5 ਲੱਖ 90 ਹਜ਼ਾਰ ਪਾ ਦਿੱਤੇ ਸੀ ਪਰੰਤੂ ਕੰਪਨੀ ਨੇ ਬਾਅਦ ਨਾ ਹੀ ਮਸ਼ੀਨ ਭੇਜੀ ਤੇ ਨਾ ਉਸ ਦੇ ਪੈਸੇ ...

ਪੂਰੀ ਖ਼ਬਰ »

ਸੈਰ ਕਰਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ) - ਰਾਜਪੁਰਾ ਰੋਡ 'ਤੇ ਪਾਲਮ ਕੋਰਟ ਪੈਲੇਸ ਲਾਗੇ ਸੈਰ ਕਰ ਰਹੇ ਦੋ ਵਿਅਕਤੀਆਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਇਸ ਹਾਦਸੇ 'ਚ ਗੁਰਮੀਤ ਸਿੰਘ ਵਾਸੀ ਚੌਰਾ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰਨ ਦੇ ਨਾਲ ਜਰਨੈਲ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਸੰਬੰਧੀ ਦਿੱਤੀ ਜਾਣਕਾਰੀ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ) - ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਇਸੇ ਕੜੀ ਤਹਿਤ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਜ਼ਖ਼ਮੀ ਹਾਲਤ 'ਚ ਲੜਕੀ ਮਿਲੀ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੌੜ)-ਜਸਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਰੇਲਵੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਬਲਾਨ ਰੇਲਵੇ ਸਟੇਸ਼ਨ 'ਤੇ ਲੜਕੀ ਪਏ ਹੋਣ ਦੀ ਸੂਚਨਾ ਮਿਲਣ 'ਤੇ ਪੁਲਿਸ ਕਰਮਚਾਰੀ ਮੌਕੇ 'ਤੇ ਪੁੱਜੇ ਤਾਂ ਪਤਾ ਲੱਗਿਆ ਕਿ ਲੜਕੀ ਨੂੰ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਸੰਬੰਧੀ ਦਿੱਤੀ ਜਾਣਕਾਰੀ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ) - ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਇਸੇ ਕੜੀ ਤਹਿਤ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ਼ੁਤਰਾਣਾ ਗਰਾਮ ਸਭਾ ਦਾ ਸਾਲਾਨਾ ਇਜਲਾਸ ਬੁਲਾਇਆ

ਸ਼ੁਤਰਾਣਾ, 2 ਦਸੰਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੁਤਰਾਣਾ ਦੀ ਪੰਚਾਇਤ ਵਲੋਂ ਗਰਾਮ ਸਭਾ ਦਾ ਸਾਲਾਨਾ ਇਜਲਾਸ ਬੁਲਾਇਆ ਗਿਆ, ਜਿਸ ਵਿਚ ਪਿੰਡ ਦੇ ਵੱਖ-ਵੱਖ ਮੁਹੱਲਿਆਂ ਤੇ ਵਾਰਡਾਂ ਦੇ ਲੋਕਾਂ ਤੇ ਵੱਡੀ ਗਿਣਤੀ 'ਚ ਔਰਤਾਂ ਨੇ ਸ਼ਿਰਕਤ ਕੀਤੀ | ਇਜਲਾਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ. ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 2 ਦਸੰਬਰ (ਗੁਰਬਖਸ਼ ਸਿੰਘ ਵੜੈਚ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਕਵੀਸ਼ਰੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਦੇਵੀਗੜ੍ਹ, 2 ਦਸੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰਮਤਿ ਮੁਕਾਬਲੇ ਕਰਵਾਏ ਗਏ | ਜਿਸ ਵਿਚ 40 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਨ੍ਹਾਂ ਵਿਚ ਮਾਤਾ ...

ਪੂਰੀ ਖ਼ਬਰ »

ਯੂਨੀਵਰਸਲ ਕਾਲਜ ਅਤੇ ਵਿਸਥਾਰ ਰੇਂਜ ਨੇ ਪ੍ਰਦੂਸ਼ਣ ਰੋਕਥਾਮ ਦਿਵਸ ਮਨਾਇਆ

ਪਾਤੜਾਂ, 2 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਯੂਨੀਵਰਸਲ ਕਾਲਜ ਦੇ ਵਿੱਦਿਆਰਥੀਆਂ ਅਤੇ ਵਿਸਥਾਰ ਰੇਂਜ ਨੇ ਪ੍ਰਦੂਸ਼ਣ ਰੋਕਥਾਮ ਦਿਵਸ ਮਨਾਉਦਿਆਂ ਵਾਤਾਵਰਣ ਨੂੰ ਸਾਫ ਰੱਖਣ ਲਈ ਇਕ ਜਾਗਰੂਕਤਾ ਰੈਲੀ ਕੱਢਣ ਮਗਰੋਂ ਇਕ ਦਿਨਾ ਲਾਏ ਗਏ ਐਨ.ਐਸ.ਐਸ. ਕੈਂਪ ਦੌਰਾਨ ਸਬਡਵੀਜਨ ...

ਪੂਰੀ ਖ਼ਬਰ »

ਏਸ਼ੀਅਨ ਕਾਲਜ ਨੇ ਪਿੰਡ ਨੰਦਪੁਰ ਕੇਸ਼ੋ ਦੇ ਸਰਕਾਰੀ ਸਕੂਲ 'ਚ ਸਟੱਡੀ ਸੈਂਟਰ ਖੋਲਿ੍ਹਆ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ) - ਉੱਨਤ ਭਾਰਤ ਅਭਿਆਨ ਦੇ ਤਹਿਤ ਏਸ਼ੀਅਨ ਕਾਲਜ ਵਲੋਂ ਪਿੰਡ ਨੰਦਪੁਰ ਕੇਸ਼ੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਸਟੱਡੀ ਸੈਂਟਰ ਖੋਲਿ੍ਹਆ ਗਿਆ ਹੈ ਜਿਸ ਦੀ ਸ਼ੁਰੂਆਤ ਵਿਧਾਇਕ ਡਾ. ਬਲਬੀਰ ਸਿੰਘ ਨੇ ਕੀਤੀ ਜਿਸ ਵਿਚ ...

ਪੂਰੀ ਖ਼ਬਰ »

ਵਰਲਡ ਪੰਜਾਬੀ ਸੈਂਟਰ ਵਿਖੇ 'ਮਾਤ-ਭਾਸ਼ਾ ਨਾਲ ਨਿਭਣ ਦਾ ਗਲੋਬਲ ਪ੍ਰਸੰਗ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵਰਲਡ ਪੰਜਾਬੀ ਸੈਂਟਰ ਵਿਖੇ ਮੈਡਮ ਰਸ਼ਪਾਲ ਕੌਰ ਸਿੰਘ, ਫਾਊਾਡਰ ਏਮਜ਼ ਸਕੂਲ, ਭਾਸ਼ਾਵਾਂ, ਸਪੇਨ ਦਾ 'ਮਾਤ-ਭਾਸ਼ਾ ਨਾਲ ਨਿਭਣ ਦਾ ਗਲੋਬਲ ਪ੍ਰਸੰਗ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਮੈਡਮ ...

ਪੂਰੀ ਖ਼ਬਰ »

ਅਸਲ੍ਹਾ ਲਾਇਸੰਸ 'ਤੇ ਦਰਜ ਤੀਸਰਾ ਹਥਿਆਰ ਅਜੇ ਤੱਕ ਵੀ ਵੇਚਣ ਜਾਂ ਜਮ੍ਹਾਂ ਨਾ ਕਰਵਾਉਣ ਵਾਲਿਆਂ ਨੂੰ ਇਕ ਹੋਰ ਮੌਕਾ-ਏ.ਡੀ.ਸੀ.

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ) - ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਦੇ ਉਨ੍ਹਾਂ ਅਸਲਾ ਲਾਇਸੰਸ ਧਾਰਕਾਂ ਨੂੰ ਇਕ ਹੋਰ ਮੌਕਾ ਦਿੰਦੇ ਹੋਏ ਆਪਣਾ ਤੀਸਰਾ ਹਥਿਆਰ ਵੇਚਣ ਜਾਂ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ, ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ ਯਕੀਨੀ-ਬਲਜਿੰਦਰ ਸਿੰਘ ਢਿੱਲੋਂ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਦਿੱਲੀ 'ਚ ਹੋਣ ਜਾ ਰਹੀਆਂ ਮਿਊਾਸੀਪਲ ਕੌਂਸਲਰ ਚੋਣਾਂ 'ਚ ਜਨਕਪੁਰੀ ਦੇ ਵਾਰਡ ਨੰ.104 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪਲ ਅਹੂਜਾ ਸੁਪਤਨੀ ਦੀਪਕ ਅਹੂਜਾ ਦੇ ਚੋਣ ਪ੍ਰਚਾਰ ਮੁਹਿੰਮ 'ਚ ਪਹੁੰਚੇ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਸੂਫ਼ੀ ਸੰਗੀਤਕ ਸ਼ਾਮ 'ਚ ਕਵਾਲਾਂ ਨੇ ਰੰਗ ਬੰਨਿ੍ਹਆ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ) - ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਅਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬੀ ਮਾਹ ਨੂੰ ਸਮਰਪਿਤ ਸੂਫ਼ੀ ਸੰਗੀਤਿਕ ਸ਼ਾਮ ਕਰਵਾਈ ਗਈ ਜਿਸ ਵਿਚ ਮੁਬਾਰਕਪੁਰ ...

ਪੂਰੀ ਖ਼ਬਰ »

ਰਿਆਸਤੀ ਸ਼ਹਿਰ ਨਾਭਾ 'ਚ ਪੰਜ ਦਿਨਾਂ ਕਥਾ ਸ਼ੁਰੂ

ਨਾਭਾ, 2 ਦਸੰਬਰ (ਜਗਨਾਰ ਸਿੰਘ ਦੁਲੱਦੀ) - ਪੁਰਾਣੀ ਹਾਈ ਕੋਰਟ ਗਰਾਊਾਡ ਵਿਖੇ ਦਿਵਯ ਜੋਤੀ ਜਾਗਿ੍ਤੀ ਸੰਸਥਾਨ ਦੀ ਵਲੋਂ ਕਰਵਾਈ ਜਾਣ ਵਾਲੀ ਸ੍ਰੀ ਕਿ੍ਸ਼ਨ ਕਥਾ ਦਾ ਪੰਜ ਦਿਨਾ ਵਿਸ਼ਾਲ ਸਮਾਗਮ ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ਪ੍ਰਧਾਨ, ਨਗਰ ਕੌਂਸਲ ਸੁਜਾਤਾ ਚਾਵਲਾ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਰੈਲੀ

ਰਾਜਪੁਰਾ, 2 ਦਸੰਬਰ (ਰਣਜੀਤ ਸਿੰਘ) - ਰਾਜਪੁਰਾ-ਚੰਡੀਗੜ੍ਹ ਹਾਈਵੇ 'ਤੇ ਪੈਂਦੇ ਆਰੀਅਨਜ਼ ਕਾਲਜ ਵਿਖੇ ਵਿਦਿਆਰਥੀਆਂ ਨੇ ਵਿਸ਼ਵ ਏਡਜ਼ ਦਿਵਸ ਮੌਕੇ 'ਤੇ ਰੈਲੀ ਕੱਢੀ ਅਤੇ ਇਸ ਸੰਬੰਧੀ ਨੁੱਕੜ ਨਾਟਕ, ਡਿਬੇਟ, ਪੋਸਟਰ ਮੇਕਿੰਗ ਅਤੇ ਹੋਰ ਮੁਕਾਬਲੇ ਕਰਵਾਏ ਗਏ | ਮੱਲ੍ਹਾਂ ...

ਪੂਰੀ ਖ਼ਬਰ »

12 ਕਿੱਲੋ ਗਾਂਜੇ ਸਮੇਤ ਇਕ ਕਾਬੂ

ਰਾਜਪੁਰਾ, 2 ਦਸੰਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 12 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਿੰਡ ਨਿਆਲ ਦੀ ਚੋਣ

ਪਾਤੜਾਂ, 2 ਦਸੰਬਰ (ਜਗਦੀਸ਼ ਸਿੰਘ ਕੰਬੋਜ) - ਕ੍ਰਾਂਤੀਕਾਰੀ ਕਿਸਾਨ ਵਲੋਂ ਪਿੰਡ ਨਿਆਲ ਦੀ ਇਕਾਈ ਦੀ ਚੋਣ ਕਰਦਿਆਂ ਮਹਿਲ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ | ਯੂਨੀਅਨ ਦੇ ਬਲਾਕ ਆਗੂ ਰਘਵੀਰ ਸਿੰਘ ਨਿਆਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੁਜਰਾਤ 'ਚ 'ਆਪ' ਬਹੁਮਤ ਨਾਲ ਸਰਕਾਰ ਬਣਾਏਗੀ-ਪ੍ਰਧਾਨ ਬਲਬੇੜਾ

ਡਕਾਲਾ, 2 ਦਸੰਬਰ (ਪਰਗਟ ਸਿੰਘ ਬਲਬੇੜਾ)-ਆਮ ਆਦਮੀ ਪਾਰਟੀ ਪੰਜਾਬ ਤੋਂ ਬਾਅਦ ਹੁਣ ਗੁਜਰਾਤ ਵਿਚ ਵੀ ਬਹੁਮਤ ਨਾਲ ਸਰਕਾਰ ਬਣਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਸਨੌਰ ਦੇ ਯੂਥ ਪ੍ਰਧਾਨ ਕੁਲਵੰਤ ਬਲਬੇੜਾ ਵਲੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੱਨਰਹੇੜੀ 'ਚ ਹਰਪ੍ਰੀਤ ਕੌਰ ਪਿ੍ੰਸੀਪਲ ਨਿਯੁਕਤ

ਭੁੱਨਰਹੇੜੀ, 2 ਦਸੰਬਰ (ਧਨਵੰਤ ਸਿੰਘ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਨਰਹੇੜੀ ਵਾਸਤੇ ਹਰਪ੍ਰੀਤ ਕੌਰ ਪਿ੍ੰਸੀਪਲ ਨਿਯੁਕਤ ਹੋਈ ਹੈ | ਸਾਬਕਾ ਪਿ੍ੰਸੀਪਲ ਰਜਨੀਸ਼ ਕੌਰ ਕੁੱਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਥਾਂ ਖ਼ਾਲੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 8ਵਾਂ ਨੌਰਾ ਰਿਚਰਡ ਥੀਏਟਰ ਫ਼ੈਸਟੀਵਲ ਸੰਪੰਨ

ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ, ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਾਰਥਿਕ ਰੰਗਮੰਚ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ, ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀਆਂ ਖੇਡਾਂ ਦਾ ਉਦਘਾਟਨ

ਪਟਿਆਲਾ, 2 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੈਂਟਰਲ ਰੈਵੀਨਿਊ ਸਪੋਰਟਸ ਬੋਰਡ ਵਲੋਂ ਆਮਦਨ ਕਰ ਵਿਭਾਗ, ਗੁਡਜ਼, ਸਰਵਿਸ ਟੈਕਸ ਵਿਭਾਗ ਦੀਆਂ ਦੋ ਦਿਨਾਂ ਸਪੋਰਟਸ ਮੀਟ ਦਾ ਉਦਘਾਟਨ ਪੋਲੋ ਗਰਾਊਾਡ ਵਿਖੇ ਉੱਤਰ-ਪੱਛਮ ਜ਼ੋਨ ਆਮਦਨ ਕਰ ਵਿਭਾਗ ਦੇ ਪਿ੍ੰਸੀਪਲ ਚੀਫ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨਾਲ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਬੈਠਕ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ ਇੰਡਸਟਰੀ ਨੂੰ ਕੰਮ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਤੇ ਇੰਡਸਟਰੀ ਨੂੰ ਆਉਂਦੀ ਕਿਸੇ ਵੀ ਸਮੱਸਿਆ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX