ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਿਰੋਜ਼ਪੁਰ

ਕੈਬਨਿਟ ਮੰਤਰੀ ਵਲੋਂ 31 ਮਾਰਚ ਤੱਕ ਵਿਕਾਸ ਪ੍ਰੋਜੈਕਟ ਮੁਕੰਮਲ ਕਰਨ ਦੇ ਨਿਰਦੇਸ਼

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ, ਫ਼ਿਰੋਜ਼ਪੁਰ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ, ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ, ਐੱਸ.ਐੱਸ.ਪੀ. ਕੰਵਰਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ | ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲਿਆਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮਾਂਬੱਧ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਨੂੰ 31 ਮਾਰਚ 2023 ਤੱਕ ਹਰ ਹਾਲਤ ਵਿਚ ਪੂਰਾ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ | ਕੈਬਨਿਟ ਮੰਤਰੀ ਨੇ ਕਿਹਾ ਕਿ ਭਿ੍ਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਹੋਣ ਵਾਲੇ ਜਾਂ ਹੋ ਰਹੇ ਵਿਕਾਸ ਕਾਰਜਾਂ ਜਾਂ ਵਿਕਾਸ ਪ੍ਰਾਜੈਕਟਾਂ ਵਿਚ ਸਬੰਧਿਤ ਵਿਧਾਇਕ ਜਾਂ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤੇ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵੀ ਉਨ੍ਹਾਂ ਨੂੰ ਸਮੇਂ-ਸਮੇਂ ਜਾਣੂ ਕਰਵਾਇਆ ਜਾਵੇ | ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਜੋ ਵੀ ਕੰਮ ਹੋਣ ਵਾਲੇ ਹਨ, ਉਨ੍ਹਾਂ ਦੀ ਪ੍ਰਪੋਜਲ ਬਣਾ ਕੇ ਜਲਦੀ ਭੇਜੀ ਜਾਵੇ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕੰਮਾਂ ਲਈ ਮਿਲੀ ਹੋਈ ਗਰਾਂਟ ਨੂੰ ਵਿਕਾਸ ਕੰਮਾਂ 'ਤੇ ਵਰਤਿਆ ਜਾਵੇ ਅਤੇ ਵਿੱਤੀ ਸਾਲ ਦੇ ਅੰਤ ਤੱਕ ਕੋਈ ਵੀ ਪੈਸਾ ਲੈਪਸ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰੀ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਹਸਪਤਾਲ ਵਿਚ ਖ਼ਰਾਬ ਐਕਸਰੇ ਮਸ਼ੀਨ ਦਾ ਮੁੱਦਾ ਉਠਾਇਆ, ਜਿਸ 'ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸਿਹਤ ਸਹੂਲਤਾਂ ਨਾਲ ਕਿਸੇ ਤਰ੍ਹਾਂ ਦਾ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ | ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਵੀ ਹਲਕੇ ਦੀਆਂ ਲਿੰਕ ਸੜਕਾਂ ਤੇ ਹੋਰ ਵਿਕਾਸ ਪ੍ਰਾਜੈਕਟਾਂ ਦੇ ਮੁੱਦਿਆਂ ਸਬੰਧੀ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ | ਕੈਬਨਿਟ ਮੰਤਰੀ ਨੇ ਐੱਸ.ਐੱਸ.ਪੀ. ਕੰਵਰਦੀਪ ਕੌਰ ਤੋਂ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਅਤੇ ਪੁਲਿਸ ਪੈਟਰੋਲਿੰਗ ਵਧਾਈ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰੁਣ ਕੁਮਾਰ ਸ਼ਰਮਾ, ਐੱਸ.ਡੀ.ਐਮ. ਜ਼ੀਰਾ/ਗੁਰੂਹਰਸਹਾਏ ਗਗਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਕਿਸਾਨੀ ਮੰਗਾਂ ਸਬੰਧੀ ਕਿਸਾਨ-ਮਜ਼ਦੂਰ ਜਥੇਬੰਦੀ ਦਾ ਲੱਗਿਆ ਡੀ.ਸੀ ਦਫ਼ਤਰ ਅੱਗੇ ਪੱਕਾ ਮੋਰਚਾ 7ਵੇਂ ਦਿਨ ਵਿਚ ਸ਼ਾਮਿਲ

ਫ਼ਿਰੋਜ਼ਪੁਰ, 2 ਦਸੰਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਸਾਨ ਵਰਗ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਪਿਛਲੇ 6 ਦਿਨ ਤੋਂ ਸੂਬੇ ਭਰ ਦੇ ਕੁਝ ਜ਼ਿਲਿ੍ਹਆਂ ਦੇ ਡੀ.ਸੀ ਦਫ਼ਤਰਾਂ ਦੇ ਬਾਹਰ ਪੱਕੇ ਮੋਰਚੇ ਲਗਾ ਰੋਸ ...

ਪੂਰੀ ਖ਼ਬਰ »

ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 2 ਦਸੰਬਰ (ਕੁਲਬੀਰ ਸਿੰਘ ਸੋਢੀ)-ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਮਰੀਜ਼ਾਂ ਤੋਂ ਇਲਾਜ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਲੁਟੇਰਿਆਂ ਤੋਂ 41 ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੰਜਾਬ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਸਨੈਚਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 41 ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਚੋਰਾਂ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨੂੰ ਬਣਾਇਆ ਨਿਸ਼ਾਨਾ

ਫ਼ਿਰੋਜ਼ਪੁਰ, 2 ਦਸੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਵਿਚ ਪੁਲਸੀਆ ਡਰ ਤੋਂ ਬੇਖ਼ੌਫ਼ ਚੋਰਾਂ ਨੇ ਹੁਣ ਵਿੱਦਿਅਕ ਸੰਸਥਾਵਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ | ਕੁਝ ਦਿਨ ਪਹਿਲਾਂ ਸ਼ਹਿਰੀ ਆਬਾਦੀ ਦੇ ਬਾਹਰਵਾਰ ਸਥਿਤ ਜ਼ਿਲ੍ਹਾ ਸਿੱਖਿਆ ਤੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਅਤੇ ਇਲਾਜ ਕੈਂਪ ਲਗਾਇਆ

ਤਲਵੰਡੀ ਭਾਈ, 2 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹਿਲਾ ਵਿੰਗ ਦੀ ਆਗੂ ਜਸਪ੍ਰੀਤ ਸਿੰਘ ਯੂ.ਐੱਸ.ਏ ਵਲੋਂ ਲੋੜਵੰਦ ਲੋਕਾਂ ਦੀ ਮਦਦ ਨੂੰ ਮੁੱਖ ਰੱਖਦੇ ਹੋਏ ਸਥਾਨਕ ਗੁਰਦੁਆਰਾ ਗੁਰੂ ਨਾਨਕ ਸਭਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ...

ਪੂਰੀ ਖ਼ਬਰ »

ਕਵਲਜੀਤ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਕਾਰਜਭਾਰ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਪ੍ਰਸ਼ਾਸਨਿਕ ਫੇਰਬਦਲ ਤਹਿਤ ਸਰਹੱਦੀ ਜ਼ਿਲ੍ਹੇ ਵਿਚ ਕਵਲਜੀਤ ਸਿੰਘ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਸਮੇਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧੀਰਾ ਪੱਤਰਾਂ ਦੇ ਗੁਦਾਮ ਦੇ ਤਾਲੇ ਤੋੜ ਕੇ ਸਮਾਨ ਚੋਰੀ, ਮੁਕੱਦਮਾ ਦਰਜ

ਮਮਦੋਟ, 2 ਦਸੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਪਿੰਡ ਧੀਰਾ ਪੱਤਰਾ ਦੀ ਸਹਿਕਾਰੀ ਸਭਾ ਦੇ ਗੁਦਾਮ ਦੇ ਰਾਤ ਸਮੇਂ ਚੋਰਾਂ ਵਲੋਂ ਤਾਲੇ ਤੋੜ ਕੇ ਸਮਾਨ ਚੋਰੀ ਕਰ ਲਿਆ ਗਿਆ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਿਕਾਰੀ ਸਭਾ ਦੇ ਸਕੱਤਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ 'ਤੇ 3-4 ਦਸੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 8 ਦਸੰਬਰ ਤੱਕ ਕੀਤਾ ਜਾਣਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ 'ਚ…..!

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ 'ਤੇ ਸਥਿਤ ਸਾਰਾਗੜ੍ਹੀ ਮੈਰੀਟੋਰੀਅਸ ਸਕੂਲ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਹੈ | ਸਕੂਲ 'ਚ ਪੜ੍ਹਦੇ ਇਕ 16 ਸਾਲਾ ਹੋਸਟਲ ਵਿਦਿਆਰਥੀ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਸੂਚਨਾ ...

ਪੂਰੀ ਖ਼ਬਰ »

320 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਆਰਿਫ਼ ਕੇ, 2 ਦਸੰਬਰ (ਬਲਬੀਰ ਸਿੰਘ ਜੋਸਨ)-ਆਰਿਫ਼ ਕੇ ਪੁਲਿਸ ਨੇ ਦਾਣਾ ਮੰਡੀ ਵਕੀਲਾਂ ਵਾਲੀ ਵਿਖੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 320 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਥਾਣਾ ...

ਪੂਰੀ ਖ਼ਬਰ »

ਨਿਰਮਲ ਸਿੰਘ ਚਾਨਣਾ ਵਲੋਂ ਨੈਸ਼ਨਲ ਤਾਈਕਵਾਂਡੋ ਖੇਡ 'ਚ ਜਿੱਤਿਆ ਤਗਮਾ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਸੀ.ਆਈ.ਐੱਸ.ਸੀ.ਈ. ਨੈਸ਼ਨਲ ਸਪੋਰਟਸ ਐਂਡ ਗੇਮ ਅਹਿਮਦਾਬਾਦ (ਗੁਜਰਾਤ) ਵਿਖੇ ਨੈਸ਼ਨਲ ਚੈਂਪੀਅਨਸ਼ਿਪ ਤਾਈਕਵਾਂਡੋ ਵਿਚ ਦੂਨ ਜੂਨੀਅਰ ਸਕੂਲ ਫ਼ਿਰੋਜ਼ਪੁਰ ਦੇ ਵਿਦਿਆਰਥੀ ਨਿਰਮਲ ਸਿੰਘ ਚਾਨਣਾ ਪੁੱਤਰ ਸੁਖਚੈਨ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕਚਿਹਰੀ ਦੇ ਚੌਂਕੀਦਾਰ 'ਤੇ ਹਮਲਾ ਕਰਨ ਵਾਲੇ ਦੋ ਚੋਰਾਂ ਵਿਰੱੁਧ ਕੈਂਟ ਪੁਲਿਸ ਵਲੋਂ ਮਾਮਲਾ ਦਰਜ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਕਚਿਹਿਰੀ ਵਿਚ ਚੋਰੀ ਕਰਨ ਦੀ ਨੀਅਤ ਨਾਲ ਆਏ ਦੋ ਚੋਰਾਂ ਵਲੋਂ ਕੋਰਟ ਦੇ ਚੌਂਕੀਦਾਰ ਉੱਪਰ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਕੈਂਟ ਪੁਲਿਸ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਫ਼ਿਰੋਜ਼ਪੁਰ ਗਰੇਟਰ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਭਲਕੇ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਲਾਈਨਜ਼ ਕਲੱਬ ਫ਼ਿਰੋਜ਼ਪੁਰ ਗਰੇਟਰ ਵਲੋਂ ਲਾਈਨ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦਾ ਚੈਕਅਪ ਅਤੇ ਅੱਖਾਂ 'ਚ ਲੈਂਸ ਪਾਉਣ ਦਾ ਅਪੇ੍ਰਸ਼ਨ ਕੈਂਪ 4 ਦਸੰਬਰ ਦਿਨ ਐਤਵਾਰ ਨੂੰ ਲਾਈਨਜ਼ ਕਲੱਬ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਧਾਰਾ 145 ਅਧੀਨ ਜ਼ਮੀਨ 'ਚ ਕਣਕ ਬਿਜਾਈ ਕਰਨ ਦੇ ਦੋਸ਼ ਅਧੀਨ 2 ਭਰਾਵਾਂ ਖ਼ਿਲਾਫ਼ ਮੁਕੱਦਮਾ ਦਰਜ

ਮਮਦੋਟ, 2 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਪਿੰਡ ਕੋਹਰ ਸਿੰਘ ਵਾਲਾ ਵਿਖੇ ਝਗੜੇ ਵਾਲੀ 25 ਕਨਾਲ 15 ਮਰਲੇ ਜ਼ਮੀਨ 'ਤੇ ਉਪ ਮੰਡਲ ਮੈਜਿਸਟਰੇਟ ਗੁਰੂਹਰਸਹਾਏ ਵਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਧਾਰਾ 145 ਲਗਾ ਕੇ ਨਾਇਬ ਤਹਿਸੀਲਦਾਰ ਗੁਰੂਹਰਸਹਾਏ ਨੂੰ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਸਰਕਾਰੀ ਸਕੂਲ ਲੜਕੇ ਵਿਖੇ ਮਿਡ-ਡੇ ਮੀਲ ਰੂਮ ਦਾ ਉਦਘਾਟਨ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੇ ਬਣਦੇ ਬਕਾਏ ਦੇਣ ਦੀ ਪੈਨਸ਼ਨਰਾਂ ਕੀਤੀ ਮੰਗ

ਫ਼ਿਰੋਜ਼ਪੁਰ, 2 ਦਸੰਬਰ (ਤਪਿੰਦਰ ਸਿੰਘ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪੂਰਨ ਸਿੰਘ ਸੇਠੀ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਈ, ਜਿਸ ਵਿਚ ਸੰਸਥਾ ਦੇ ਸਰਪ੍ਰਸਤ ਸੁਰਿੰਦਰ ਕੁਮਾਰ ਸ਼ਰਮਾ, ...

ਪੂਰੀ ਖ਼ਬਰ »

ਖੇਤਾਂ 'ਚੋਂ ਮੋਟਰਾਂ ਦੀਆਂ ਕੇਬਲ ਤਾਰਾਂ ਹੋਈਆਂ ਚੋਰੀ

ਕੁੱਲਗੜ੍ਹੀ, 2 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਜਮੀਤਪੁਰ ਢੇਰੂ ਦੇ ਕਿਸਾਨ ਗੁਰਚਰਨ ਸਿੰਘ ਅਤੇ ਹਰਬੰਸ ਸਿੰਘ ਦੇ ਖੇਤਾਂ 'ਚੋਂ ਚੋਰ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਕੇ ਲੈ ਗਏ | ਕਿਸਾਨਾਂ ਕਸ਼ਮੀਰ ਸਿੰਘ ਢੇਰੂ ਨੇ ਦੱਸਿਆ ਨੇ ਚੋਰਾਂ ਨੇ ਕੁਝ ਹੋਰ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ ਹੋਣ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੱਲਾਂਵਾਲਾ, 2 ਦਸੰਬਰ (ਗੁਰਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਕੀਤੇ ਐਲਾਨ ਵਿਚ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਅਕਾਲੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਿਅਕਤੀ ਵਲੋਂ ਔਰਤ ਨਾਲ ਖੋਹ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਵਿਖੇ ਮੋਬਾਈਲ ਖੋਹਣ ਦੀਆਂ ਘਟਨਾਵਾਂ ਰੋਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ, ਜਿਸ ਦੇ ਚੱਲਦੇ ਹੋਏ ਫ਼ਿਰੋਜ਼ਪੁਰ ਕੈਂਟ ਦੇ ਨਾਮਵਰ ਬਾਜ਼ਾਰ ਵਿਚੋਂ ਇਕ ਔਰਤ ਪਾਸੋਂ ਖੋਹ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ

ਮਮਦੋਟ, 2 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਪਿੰਡ ਮਹਿਮਾ ਨਜ਼ਦੀਕ ਮੋਟਰ ਸਾਈਕਲ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਇਸ ਹਾਦਸੇ ਵਿਚ ਜ਼ਖ਼ਮੀ ਹੋਏ ਰਣਜੀਤ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਪਿੰਡ ਟਾਹਲੀ ਵਾਲਾ ਦੇ ਪਰਿਵਾਰਕ ...

ਪੂਰੀ ਖ਼ਬਰ »

ਅਨਜਾਣ ਨੌਜਵਾਨਾਂ ਵਲੋਂ ਮਹਿਲਾ ਅਧਿਆਪਕ 'ਤੇ ਤਲਵਾਰ ਨਾਲ ਹਮਲਾ

ਜ਼ੀਰਾ, 2 ਦਸੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਸ਼ਾਹ ਅਬੁਕਰ ਦੇ ਹਾਈ ਸਕੂਲ ਵਿਚ ਤਾਇਨਾਤ ਹਿੰਦੀ ਮਿਸਟੈੱ੍ਰਸ ਮਹਿਲਾ ਅਧਿਆਪਕ 'ਤੇ ਬਾਅਦ ਦੁਪਹਿਰ ਨੂੰ ਛੁੱਟੀ ਦੌਰਾਨ ਕੁਝ ਨੌਜਵਾਨਾਂ ਨੇ ਉਸ ਵੇਲੇ ਹਮਲਾ ਕਰ ਦਿੱਤਾ, ਜਦੋਂ ਉਹ ਛੁੱਟੀ ਕਰਕੇ ਆਪਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX