ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਖੰਨਾ / ਸਮਰਾਲਾ

ਆਪ ਸਰਕਾਰ ਨੇ ਕੌਂਸਲ ਪ੍ਰਧਾਨ 'ਤੇ ਝੂਠਾ ਮਾਮਲਾ ਦਰਜ ਕਰ ਕੇ ਘਟੀਆ ਰਾਜਨੀਤਿਕ ਸੋਚ ਦਾ ਸਬੂਤ ਦਿੱਤਾ-ਗੁਰਕੀਰਤ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਆਪ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਮੌਕੇ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ¢ ਜਿਸ ਕਰ ਕੇ ਪੰਜਾਬ ਦੇ ਲੋਕਾਂ ਦਾ ਥੋੜੇ ਸਮੇਂ ਵਿਚ ਹੀ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ¢ ਜਿਸ ਕਰ ਕੇ ਆਪ ਆਗੂ ਬੌਖਲਾਹਟ ਵਿਚ ਆ ਕੇ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਝੂਠੇ ਮਾਮਲੇ ਦਰਜ ਕਰਵਾ ਰਹੇ ਹਨ | ਝੂਠੇ ਕੇਸਾਂ ਵਿਚ ਫਸਾਉਣ ਦਾ ਡਰਾਵਾ ਦੇ ਕੇ ਕਾਂਗਰਸੀ ਨੇਤਾਵਾਂ ਨੂੰ ਆਪ ਪਾਰਟੀ ਵਿਚ ਸ਼ਾਮਿਲ ਕਰਵਾ ਰਹੇ ਹਨ ¢ ਇਹ ਦੋਸ਼ ਅੱਜ ਇੱਥੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਵਲੋਂ ਇਕ ਪ੍ਰੈੱਸ ਕਾਨਫ਼ਰੰਸ ਵਿਚ ਲਗਾਏ ਗਏ ¢ ਉਨ੍ਹਾਂ ਨੇ ਸਰਕਾਰ ਦਾ ਹੱਥ ਠੋਕਾ ਬਣੇ ਪੁਲਿਸ ਅਧਿਕਾਰੀਆਂ ਨੂੰ ਵੀ ਸਖ਼ਤ ਚੇਤਾਵਨੀ ਦਿੱਤੀ ਕਿ ਪੰਜਾਬ ਵਿਚ ਹਮੇਸ਼ਾ ਆਪ ਪਾਰਟੀ ਦੀ ਸਰਕਾਰ ਨਹੀਂ ਰਹਿਣ ਵਾਲੀ ਅਤੇ ਕਾਂਗਰਸ ਦੀ ਸਰਕਾਰ ਆਉਣ 'ਤੇ ਹਰ ਸਰਕਾਰੀ ਅਧਿਕਾਰੀ ਤੋਂ ਹਿਸਾਬ ਲਿਆ ਜਾਵੇਗਾ¢
ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਅਤੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਪੁਲਿਸ ਆਪ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ ਅਤੇ ਆਪ ਆਗੂਆਂ ਦੇ ਇਸ਼ਾਰਿਆਂ 'ਤੇ ਕਾਂਗਰਸੀ ਆਗੂਆਂ 'ਤੇ ਝੂਠੇ ਮਾਮਲੇ ਦਰਜ ਕਰ ਰਹੀ ਹੈ ¢ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਖੰਨਾ ਦੇ ਇਕ ਦਲਿਤ ਪ੍ਰਧਾਨ ਕਮਲਜੀਤ ਸਿੰਘ ਲੱਧੜ 'ਤੇ ਝੂਠਾ ਮਾਮਲਾ ਦਰਜ ਕਰ ਕੇ ਆਪ ਸਰਕਾਰ ਵਲੋਂ ਜਿੱਥੇ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਹੈ | ਉੱਥੇ ਹੀ ਸੌੜੀ ਰਾਜਨੀਤਿਕ ਸੋਚ ਦਾ ਸਬੂਤ ਵੀ ਦਿੱਤਾ ਗਿਆ ਹੈ ¢ ਉਨ੍ਹਾਂ ਕਿਹਾ ਕਿ ਅਜਿਹੀ ਹਰਕਤ ਕਰ ਕੇ ਆਪ ਆਗੂਆਂ ਵਲੋਂ ਦਲਿਤ ਭਾਈਚਾਰੇ ਦੇ ਲੋਕਾਂ ਦੇ ਮਨਾਂ ਨੂੰ ਵੀ ਭਾਰੀ ਠੇਸ ਪਹੁੰਚਾਈ ਗਈ ਹੈ ¢ ਜਿਸ ਲਈ ਹੁਣ ਇਨ੍ਹਾਂ ਨੂੰ ਦਲਿਤ ਭਾਈਚਾਰਾ ਕਦੇ ਵੀ ਮਾਫ਼ ਨਹੀਂ ਕਰੇਗਾ ¢ ਸਾਬਕਾ ਮੰਤਰੀ ਗੁਰਕੀਰਤ ਨੇ ਕਿਹਾ ਕਿ ਕਾਂਗਰਸ ਪਾਰਟੀ ਆਪ ਆਗੂਆਂ ਦੀਆਂ ਆਪ ਹੁਦਰੀਆਂ ਤੋਂ ਡਰਨ ਵਾਲੀ ਨਹੀਂ ਹੈ, ਇਹ ਸ਼ਹੀਦਾਂ ਦੀ ਪਾਰਟੀ ਹੈ ਅਤੇ ਕੁਰਬਾਨੀਆਂ ਦੇਣਾ ਜਾਣਦੀ ਹੈ ¢ ਇਸ ਲਈ ਆਪ ਆਗੂ ਕੋਝੀਆਂ 'ਤੇ ਘਟੀਆ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਕਾਂਗਰਸ ਪਾਰਟੀ ਵਲੋਂ ਆਪ ਸਰਕਾਰ ਵਿਰੁੱਧ ਖੰਨਾ ਹਲਕੇ ਅੰਦਰ ਪੰਜਾਬ ਪੱਧਰੀ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ¢
ਨਕਲੀ ਸ਼ਰਾਬ ਫ਼ੈਕਟਰੀ ਦੇ ਮਾਮਲੇ ਦੀ ਮੁੱਖ ਮੰਤਰੀ ਤੋਂ ਉਚ ਪੱਧਰੀ ਜਾਂਚ ਦੀ ਕੀਤੀ ਮੰਗ
ਸ਼ਰਾਬ ਫ਼ੈਕਟਰੀ ਸੰਬੰਧੀ ਲੱਗਦੇ ਦੋਸ਼ਾਂ ਨੂੰ ਨਕਾਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਪਿੰਡ ਬਾਹੋਮਾਜਰਾ ਵਿਚ ਫੜੀ ਗਈ ਨਕਲੀ ਸ਼ਰਾਬ ਦੀ ਫ਼ੈਕਟਰੀ ਕਾਂਗਰਸ ਸਰਕਾਰ ਦੇ ਹੀ ਕਾਰਜਕਾਲ ਦੌਰਾਨ ਫੜੀ ਗਈ ਸੀ¢ ਜਿਸ ਦੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਗਿਆ, ਸਗੋਂ ਸਖ਼ਤ ਤੋਂ ਸਖ਼ਤ ਕਾਨੰੂਨੀ ਕਾਰਵਾਈ ਕੀਤੀ ਗਈ ਸੀ ¢ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਰਾਜਨੀਤੀ ਤੋਂ ਪ੍ਰੇਰਿਤ ਲੋਕਾਂ ਨੇ ਇਸ ਮਾਮਲੇ ਨੂੰ ਮੇਰੇ ਅਤੇ ਮੇਰੇ ਸਾਥੀ ਵਿਧਾਇਕ ਲਖਵੀਰ ਸਿੰਘ ਲੱਖਾ ਵਿਰੁੱਧ ਚੋਣਾਂ ਮੌਕੇ ਮੁੱਖ ਮੁੱਦਾ ਬਣਾ ਕੇ ਸਿਆਸੀ ਰੋਟੀਆਂ ਸੇਕੀਆਂ¢ ਗੁਰਕੀਰਤ ਨੇ ਕਿਹਾ ਕਿ ਹੁਣ ਸੂਬੇ ਵਿਚ ਆਪ ਪਾਰਟੀ ਦੀ ਸਰਕਾਰ ਹੈ ਅਤੇ ਉਹ ਮੁੱਖ ਮੰਤਰੀ ਤੋਂ ਮੰਗ ਕਰਦੇ ਹਨ ਕਿ ਇਸ ਮਾਮਲੇ ਦੀ ਉਚ ਪੱਧਰੀ ਨਿਰਪੱਖ ਜਾਂਚ ਕਰਵਾਉਣ ਤਾਂ ਜੋ ਖੰਨਾ ਹਲਕੇ ਦੇ ਲੋਕਾਂ ਦੇ ਸਾਹਮਣੇ ਸੱਚ ਆ ਸਕੇ¢
ਜੇਕਰ ਕੋਈ ਵੀ ਬੇਨਾਮੀ ਜਾਇਦਾਦ ਸਾਬਤ ਹੋਵੇ ਤਾਂ ਰਾਜਨੀਤੀ ਤੋਂ ਦੇਵਾਂਗਾ ਅਸਤੀਫ਼ਾ-ਗੁਰਕੀਰਤ
ਆਪ ਪਾਰਟੀ ਦੇ ਹਲਕਾ ਵਿਧਾਇਕ ਵਲੋਂ ਬੇਨਾਮੀ ਜਾਇਦਾਦ ਬਣਾਏ ਜਾਣ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਤਿੰਨ ਪੀੜੀਆਂ ਵਲੋਂ ਇਮਾਨਦਾਰੀ ਨਾਲ ਸਿਆਸਤ ਕੀਤੀ ਗਈ ਹੈ ਤੇ ਉਨ੍ਹਾਂ ਦਾ ਪਰਿਵਾਰ ਪਿਛਲੇ 50 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਦਾ ਆ ਰਿਹਾ ਹੈ¢ ਇਸ ਕਰ ਕੇ ਉਨ੍ਹਾਂ ਦੇ ਪਰਿਵਾਰ ਉੱਪਰ ਬੇਨਾਮੀ ਸੰਪਤੀ ਬਣਾਏ ਜਾਣ ਦੇ ਲਗਾਏ ਜਾ ਰਹੇ ਦੋਸ਼ ਬਿਲਕੁਲ ਨਿਰਾਧਾਰ ਹਨ ¢ ਉਨ੍ਹਾਂ ਆਪ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸੰਪਤੀ ਦੀ ਪੂਰੀ ਜਾਂਚ ਕਰਵਾਈ ਜਾਵੇ ¢ ਗੁਰਕੀਰਤ ਨੇ ਕਿਹਾ ਕਿ ਉਨ੍ਹਾਂ ਵਲੋਂ ਸੰਨ 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਸੰਪਤੀ ਦੇ ਵੇਰਵੇ ਜਨਤਕ ਕੀਤੇ ਗਏ ਸਨ | ਜੇਕਰ ਸਰਕਾਰ ਉਨ੍ਹਾਂ ਵੇਰਵਿਆਂ ਤੋਂ ਵੱਧ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਦੇ ਨਾਮ ਸੰਪਤੀ ਸਾਬਤ ਕਰੇ ਦੇਵੇ ਤਾਂ ਉਹ ਉਸੇ ਵੇਲੇ ਹੀ ਰਾਜਨੀਤੀ ਤੋਂ ਕਿਨਾਰਾ ਕਰਦੇ ਹੋਏ ਅਸਤੀਫ਼ਾ ਦੇ ਦੇਣਗੇ¢ ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੌਂਸਲ ਪ੍ਰਧਾਨ ਵਿਕਾਸ ਮਹਿਤਾ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜੀਵ ਰਾਏ ਮਹਿਤਾ, ਹਰਚੰਦ ਸਿੰਘ ਮਲਕਪੁਰ, ਗੁਰਮੁਖ ਸਿੰਘ ਬੁੱਲੇਪੁਰ ਆਦਿ ਵੀ ਹਾਜ਼ਰ ਸਨ |

2 ਕੁਇੰਟਲ 85 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਸਮੇਤ ਦੋਸ਼ੀ ਗਿ੍ਫ਼ਤਾਰ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਐੱਸ.ਐੱਸ.ਪੀ. ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵਲੋਂ ਮਾੜੇ ਅਨਸਰਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ¢ ਇਸ ਮੁਹਿੰਮ ਅਧੀਨ ਡਾ. ਪ੍ਰਗਿਆ ਜੈਨ ਐੱਸ.ਪੀ. (ਆਈ) ਖੰਨਾ ਦੀ ਅਗਵਾਈ ਹੇਠ ਜਸ਼ਨਦੀਪ ਸਿੰਘ ...

ਪੂਰੀ ਖ਼ਬਰ »

ਪਿੰਡ ਸਲੌਦੀ ਵਾਸੀਆਂ ਨੇ ਸ਼ਹੀਦ ਨਾਇਕ ਸਵਰਨਜੀਤ ਸਿੰਘ ਦਾ ਲਗਾਇਆ ਆਦਮ ਕੱਦ ਬੁੱਤ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ਹੀਦ ਨਾਇਕ ਸਵਰਨਜੀਤ ਸਿੰਘ ਦਾ ਆਦਮਕੱਦ ਬੁੱਤ ਪਿੰਡ ਸਲੌਦੀ ਸਿੰਘਾਂ ਦੇ ਵਾਸੀਆਂ ਨੇ ਐਨ.ਆਰ.ਆਈਜ਼, ਗਰਾਮ ਪੰਚਾਇਤ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ਼ਹੀਦ ਦੇ ਜਨਮ ਦਿਨ ਮੌਕੇ ਸਰਕਾਰੀ ਹਾਈ ...

ਪੂਰੀ ਖ਼ਬਰ »

ਸਰਕਾਰੀ ਕੰਮਾਂ 'ਚ ਹੋਰ ਫੁਰਤੀ ਲਿਆਉਣ ਲਈ ਵਿਧਾਇਕ ਦਿਆਲਪੁਰਾ ਦਾ ਇਕ ਹੋਰ ਸ਼ਲਾਘਾਯੋਗ ਕਦਮ

ਮਾਛੀਵਾੜਾ ਸਾਹਿਬ, 2 ਦਸੰਬਰ (ਮਨੋਜ ਕੁਮਾਰ)-ਪਿਛਲੇ ਕੁੱਝ ਦਿਨਾਂ ਤੋਂ ਆਪਣੇ ਹਲਕੇ ਅੰਦਰ ਪੁਲਿਸ ਨਫ਼ਰੀ ਦੀ ਨਜ਼ਰ ਆ ਰਹੀ ਘਾਟ ਨੂੰ ਕੁੱਝ ਹੱਦ ਤੱਕ ਪੂਰਾ ਕਰਨ ਦੇ ਇਰਾਦੇ ਨਾਲ ਸਮਰਾਲਾ ਤੋਂ ਆਪ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸ਼ਲਾਘਾਯੋਗ ਉੱਦਮ ਕਰਦਿਆਂ ...

ਪੂਰੀ ਖ਼ਬਰ »

ਨਾਹਰ ਖੰਡ ਮਿੱਲ ਵਲੋਂ ਗੰਨੇ ਦੀ ਪਿੜਾਈ ਸ਼ੁਰੂ

ਮਲੌਦ, 2 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸਿਹੋੜਾ ਡਵੀਜ਼ਨ ਦੇ ਸਰਵੇਅਰ ਮੇਜਰ ਸਿੰਘ ਨੇ ਗੰਨਾ ਉਤਪਾਦਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 2022-23 ਦੇ ਸੀਜ਼ਨ ਲਈ ਨਾਹਰ ਖੰਡ ਮਿਲ ਵਲੋਂ ਪਿੜਾਈ ਸ਼ੁਰੂ ਕਰ ਦਿੱਤੀ ਗਈ ¢ ਇਸ ਸਮੇਂ ਮਿਲ ਮੈਨੇਜਮੈਂਟ ਵਲੋਂ ਗੰਨਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦਾ ਵਫ਼ਦ ਕੌਂਸਲ ਪ੍ਰਧਾਨ ਲੱਧੜ ਦੇ ਹੱਕ 'ਚ ਐੱਸ.ਐੱਸ.ਪੀ ਨੂੰ ਮਿਲਿਆ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ 'ਤੇ ਹੋਈ ਐੱਫ.ਆਈ.ਆਰ. ਦੇ ਸੰਬੰਧ ਵਿਚ ਅੱਜ ਡਾ.ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦਾ ਇਕ ਵਫ਼ਦ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭੁੱਕੀ ਸਮੇਤ ਕੈਂਟਰ ਚਾਲਕ ਕਾਬੂ

ਖੰਨਾ, 2 ਦਸੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 4 ਕਿੱਲੋ ਭੁੱਕੀ ਸਮੇਤ ਕੈਂਟਰ ਚਾਲਕ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਨਛੱਤਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਬਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੇਨ ਜੀ.ਟੀ ਰੋਡ ਦਹਿੜੂ ਓਵਰ ਬਿ੍ਜ ਪੁਲ ...

ਪੂਰੀ ਖ਼ਬਰ »

ਖੇਤੀ ਸੈਕਟਰ ਲਈ ਬਿਜਲੀ ਸਪਲਾਈ 8 ਘੰਟੇ ਨਿਰਵਿਘਨ ਦਿੱਤੀ ਜਾਵੇ-ਗਿੱਲ

ਮੁੱਲਾਂਪੁਰ-ਦਾਖਾ, 2 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਨੇ ਕਿਹਾ ਕਿ ਪਹਿਲਾਂ ਹਾੜ੍ਹੀ ਫ਼ਸਲਾਂ ਆਲੂ ਅਤੇ ਕਣਕ ਦੀ ਬਿਜਾਈ ਡੀ.ਏ.ਪੀ ਖਾਦ ਥੁੜ ਕਰਕੇ ਪ੍ਰਭਾਵਿਤ ਹੋਈ, ਹੁਣ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਕਾਬੂ

ਸਮਰਾਲਾ, 2 ਦਸੰਬਰ (ਕੁਲਵਿੰਦਰ ਸਿੰਘ)-ਥਾਣਾ ਸਮਰਾਲਾ ਵਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਉਪ ਪੁਲਿਸ ਕਪਤਾਨ ਸਮਰਾਲਾ ਵਰਿਆਮ ਸਿੰਘ ਖਹਿਰਾ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਸਮਰਾਲਾ ਥਾਣੇਦਾਰ ਭਿੰਦਰ ਸਿੰਘ ਖੰਗੂੜਾ ਦੀਆ ਹਦਾਇਤਾਂ ...

ਪੂਰੀ ਖ਼ਬਰ »

ਗੋਦਾਮ 'ਚ ਭਿਆਨਕ ਅੱਗ ਲੱਗੀ

ਅਹਿਮਦਗੜ੍ਹ, 2 ਦਸੰਬਰ (ਪੁਰੀ)-ਲਾਗਲੇ ਪਿੰਡ ਛਪਾਰ ਵਿਖੇ ਅਹਿਮਦਗੜ੍ਹ ਬਜ਼ਰੰਗ ਅਖਾੜਾ ਨੇੜੇ ਇਕ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ | ਰੌਸ਼ਨ ਲਾਲ ਦੀਪਕ ਕੁਮਾਰ ਫ਼ਰਮ ਦਾ ਇਹ ਸਰਸੋਂ ਦੀ ਖਲ ਦਾ ਗੋਦਾਮ ਸੀ ਜਿਸ ਵਿਚ ਭਾਰੀ ਮਾਤਰਾ ਵਿਚ ਸਰਸੋਂ ਦੀ ਖਲ ਦਾ ਸਟਾਕ ਕੀਤਾ ਹੋਇਆ ...

ਪੂਰੀ ਖ਼ਬਰ »

ਭੁੱਕੀ ਬਰਾਮਦ, ਮੁਕੱਦਮਾ ਦਰਜ

ਮਾਛੀਵਾੜਾ ਸਾਹਿਬ, 2 ਦਸੰਬਰ (ਮਨੋਜ ਕੁਮਾਰ)-ਸਮਾਜਿਕ ਅਨਸਰਾਂ ਵਿਰੁੱਧ ਪੰਜਾਬ ਪੁਲਿਸ ਦੀ ਛੇੜੀ ਮੁਹਿੰਮ ਨੂੰ ਇਕ ਹੋਰ ਸਫਲਤਾ ਮਿਲੀ ¢ ਜਿਸ ਦੇ ਤਹਿਤ ਸਥਾਨਕ ਪੁਲਿਸ ਨੇ ਇਕ ਨਾਕੇ ਦੌਰਾਨ ਪਿੰਡ ਹੇਡੋਂ ਬੇਟ ਨਿਵਾਸੀ ਰਾਕੇਸ਼ ਕੁਮਾਰ ਪੁੱਤਰ ਤਰਸੇਮ ਲਾਲ ਨੂੰ 25 ਕਿੱਲੋ ...

ਪੂਰੀ ਖ਼ਬਰ »

ਅੱਜ ਜਗਰਾਉਂ, ਕੱਲ੍ਹ ਸਮਰਾਲਾ ਤੇ 5 ਨੂੰ ਖੰਨਾ ਵਿਖੇ ਮਿਲਣਗੀਆਂ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਜਲੰਧਰ, 2 ਦਸੰਬਰ (ਅ. ਬ.)-3 ਦਸੰਬਰ ਦਿਨ ਸਨਿਚਰਵਾਰ ਨੂੰ ਜੁਗਲ ਕਿਸ਼ੋਰ ਧਰਮਸ਼ਾਲਾ, ਰੇਲਵੇ ਸਟੇਸ਼ਨ ਰੋਡ, ਨੇੜੇ ਤਲਵਾਰ ਬੂਟ ਹਾਊਸ, ਜਗਰਾਉਂ ਅਤੇ 4 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗ੍ਰੰਥ ਸਾਹਿਬ ਜੀ, ਮੇਨ ਚੌਕ ਸਮਰਾਲਾ ਅਤੇ 5 ਦਸੰਬਰ ਦਿਨ ਸੋਮਵਾਰ ਨੂੰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ ਤੇ ਕਾਂਸੀ ਦੇ ਤਗਮੇ

ਸਮਰਾਲਾ, 2 ਦਸੰਬਰ (ਕੁਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ ਵਲੋਂ ਕਰਵਾਏ ਖੇਡ ਮੁਕਾਬਲਿਆਂ 'ਚ ਸੋਨੇ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰÏਸ਼ਨ ਕੀਤਾ | ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟਿਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਰਾਏਕੋਟ, 2 ਦਸੰਬਰ (ਸੁਸ਼ੀਲ)-ਮੈਡੀਕਲ ਪ੍ਰੈਕਟਿਸ਼ਰਜ਼ ਐਸੋਸੀਏਸ਼ਨ ਬਲਾਕ ਰਾਏਕੋਟ ਇਕਾਈ ਦੀ ਇਕ ਮੀਟਿੰਗ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿਚ ਜ਼ਿਲ੍ਹਾ ਲੁਧਿਆਣਾ ਇਕਾਈ ਦੇ ...

ਪੂਰੀ ਖ਼ਬਰ »

ਡਾ. ਚਰਨਜੀਤ ਸਿੰਘ ਅਟਵਾਲ ਤੇ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਨਿਯੁਕਤੀ ਦਾ ਸਵਾਗਤ

ਦੋਰਾਹਾ, 2 ਦਸੰਬਰ (ਮਨਜੀਤ ਸਿੰਘ ਗਿੱਲ)-ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੂੰ ਸਲਾਹਕਾਰ ਬੋਰਡ ਦੇ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਬਚਾਉਣ ਵਾਲੇ ਕਿਸਾਨਾਂ ਦਾ ਸਨਮਾਨ

ਮਲੌਦ, 2 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤੀਬਾੜੀ ਵਿਭਾਗ ਤੇ ਵਣ ਵਿਭਾਗ ਦੁਆਰਾ ਉਲੀਕੇ ਗਏ ਪ੍ਰੋਗਰਾਮ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਰਹਿੰਦ-ਖੂੰਹਦ ਖੇਤਾਂ ਵਿੱਚ ਮਿਲਾਉਣ ਵਾਲੇ ਕਿਸਾਨਾਂ ਦਾ ਸਨਮਾਨ ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਜਗਰਾਉਂ, 2 ਦਸੰਬਰ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਦੀ ਅਗਵਾਈ ਹੇਠ ਬੱਚਿਆਂ ਵਿਚ ਕਲਾ ਪ੍ਰਤੀ ਰੁਚੀ ਜਾਗਿ੍ਤ ਕਰਨ ਦੇ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ | ...

ਪੂਰੀ ਖ਼ਬਰ »

ਸੰਤ ਬਾਬਾ ਮੱਘਰ ਸਿੰਘ ਦੀ 98ਵੀਂ ਬਰਸੀ ਦੀ ਦੂਜੀ ਲੜੀ ਦੇ 70 ਸ੍ਰੀ ਅਖੰਡ ਪਾਠ ਦੇ ਭੋਗ ਤੇ ਤੀਜੀ ਲੜੀ ਆਰੰਭ, ਭਲਕੇ ਹੋਵੇਗੀ ਸਮੁੱਚੀ ਸਮਾਪਤੀ

ਹਠੂਰ, 2 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਜੀ ਰਾਮਗੜ੍ਹ ਵਾਲਿਆਂ ਦੀ 98ਵੀਂ ਬਰਸੀ ਨੂੰ ਸਮਰਪਿਤ ਚੱਲ ਰਹੇ 7 ਰੋਜ਼ਾ ਮਹਾਨ ਧਾਰਮਿਕ ਸਮਾਗਮਾਂ ਦੌਰਾਨ ਅੱਜ ਇਕੋਤਰੀ ਦੀ ਦੂਜੀ ਲੜੀ ਦੇ 70 ਸ੍ਰੀ ਅਖੰਡ ਪਾਠਾਂ ਦੇ ਪੂਰਨ ...

ਪੂਰੀ ਖ਼ਬਰ »

ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਦੋਰਾਹਾ, 2 ਦਸੰਬਰ (ਮਨਜੀਤ ਸਿੰਘ ਗਿੱਲ)-ਸਿੱਧੂ ਕਾਲਜ ਆਫ਼ ਨਰਸਿੰਗ ਦੋਰਾਹਾ 'ਚ ਪਿ੍ੰਸੀਪਲ ਅਨੀਤਾ ਅਸ਼ੋਕ ਅਤੇ ਉਪ ਪਿ੍ੰਸੀਪਲ ਅਨੀਤਾ ਸ਼ਰਮਾ ਦੀ ਅਗਵਾਈ 'ਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਿਚਕਾਰ ਏਡਜ਼ ਦੀ ਬਿਮਾਰੀ ਤੇ ਬਚਾਅ ਕੁਇਜ਼ 'ਤੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਪੰਜਾਬ ਨੰਬਰਦਾਰ ਯੂਨੀਅਨ ਦੀ ਖੰਨਾ ਤਹਿਸੀਲ ਦੇ ਨੰਬਰਦਾਰਾਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਭੁਪਿੰਦਰ ਸਿੰਘ ਹਰਿਓ ਕਲਾਂ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਚ ਹੋਈ ¢ ਜਿਸ ਵਿਚ ਕਿਸਾਨ ਯੂਨੀਅਨ ਦਾ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ ਨੇ ਰਾਜ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਰਾੜਾ ਸਾਹਿਬ, 2 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆਂ ਬੋਰਡ ਵਲੋਂ ਆਯੋਜਿਤ ਰਾਜ ਪੱਧਰੀ ਫੁੱਟਬਾਲ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਗੋਡਿਆਂ ਤੋਂ ਲਾਚਾਰ ਬਜ਼ੁਰਗ ਮਾਤਾ ਨੂੰ ਮਿਲੀ ਨਵੀਂ ਜ਼ਿੰਦਗੀ, ਪਿਛਲੇ ਚਾਰ ਸਾਲਾਂ ਤੋਂ ਸੀ ਬੈੱਡ 'ਤੇ

ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਾਲੇ ਅਰਥੋ ਵਿਭਾਗ ਨੇ ਪਿਛਲੇ 4 ਸਾਲਾਂ ਤੋਂ ਪੂਰੀ ਤਰ੍ਹਾਂ ਲਾਚਾਰ ਹੋਈ ਇਕ 65 ਸਾਲਾ ਦੇ ਬਜ਼ੁਰਗ ...

ਪੂਰੀ ਖ਼ਬਰ »

ਏ. ਐੱਸ. ਇੰਸਟੀਚਿਊਸ਼ਨਜ਼ ਵਿਖੇ ਡੀ.ਐੱਸ.ਪੀ. ਕਰਨੈਲ ਸਿੰਘ ਵਲੋਂ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਸ਼ਨ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਵਿਖੇ ਐਨ.ਐੱਸ.ਐੱਸ ਯੂਨਿਟ ਵਲੋਂ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ ¢ ਇਸ ਮੌਕੇ ਡੀ.ਐੱਸ.ਪੀ. ਟਰੈਫ਼ਿਕ ਪੁਲਿਸ ਕਰਨੈਲ ਸਿੰਘ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਡੀ.ਜੀ.ਐੱਸ.ਈ. ਨਾਲ ਮੀਟਿੰਗ

ਸਾਹਨੇਵਾਲ, 2 ਦਸੰਬਰ (ਅਮਰਜੀਤ ਸਿੰਘ ਮੰਗਲੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਦੀ ਅਗਵਾਈ ਵਿਚ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨਾਲ ਹੋਈ ¢ ਜਿਸ ਵਿਚ ਡੀ.ਪੀ.ਆਈ. ਸੈਕੰਡਰੀ ਅਤੇ ਪ੍ਰਾਇਮਰੀ ਸਮੇਤ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਪਿੰਡ ਬੇਰਕਲਾਂ ਵਿਖੇ ਸੰਤ ਲੰਗਰਾਂ ਵਾਲਿਆਂ ਤੇ ਸਾਬਕਾ ਮੰਤਰੀ ਗਾਬੜੀਆ ਦਾ ਸਨਮਾਨ

ਮਲੌਦ, 2 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਹਰਪ੍ਰੀਤ ਸਿੰਘ ਸੇਠ ਬੇਰ ਕਲਾਂ ਦੇ ਗ੍ਰਹਿ ਵਿਖੇ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਰੱਖੇ ਇਕ ਧਾਰਮਿਕ ਸਮਾਗਮ ਦੌਰਾਨ ਨਿਰਮਲ ਡੇਰਾ ਬੇਰਕਲਾਂ ਦੇ ਮੁਖੀ ਸੰਤ ਬਾਬਾ ਬੇਅੰਤ ਸਿੰਘ, ਸੰਤ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰਦੁਆਰਾ ਸਾਹਿਬ ਪਿੰਡ ਰਾਏਪੁਰ ਵਿਖੇ ਗੁਰਮਤਿ ਸਮਾਗਮ

ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਰਾਏਪੁਰ ਰਾਜਪੂਤਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ¢ ਜਿਸ ਵਿਚ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ਼੍ਰੀ ...

ਪੂਰੀ ਖ਼ਬਰ »

ਬੁੱਧਲ ਗੋਤਰਾ ਦੇ ਅਸਥਾਨ 'ਤੇ ਸਾਲਾਨਾ ਸਮਾਗਮ

ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਵਿਖੇ ਬੁੱਧਲ ਗੋਤਰਾ ਦੇ ਸਿੰਘ ਸ਼ਹੀਦਾਂ ਦੇ ਅਸਥਾਨ ਵਿਖੇ ਦਸਵੀਂ ਦੇ ਪਵਿੱਤਰ ਦਿਹਾੜੇ ਸੰਬੰਧੀ ਸਾਲਾਨਾ ਸਮਾਗਮ ਕਰਵਾਇਆ ਗਿਆ ¢ ਇਸ ਸਮਾਗਮ ਵਿਚ ਦੂਰੋਂ ਦੂਰੋਂ ਸੰਗਤਾਂ ਨਤਮਸਤਕ ਹੋ ਕੇ ਸ਼ਰਧਾ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਕੋਟਾਂ ਵਿਖੇ ਅਵਤਾਰ ਸਿੰਘ ਰਿਆ ਨੂੰ ਕੀਤਾ ਸਨਮਾਨਿਤ

ਬੀਜਾ, 2 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX