ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਦਿੱਲੀ / ਹਰਿਆਣਾ

ਸਰਕਾਰ ਨੇ ਝੋਨਾ ਖ਼ਰੀਦਣ ਤੋਂ ਬਾਅਦ ਕਿਸਾਨਾਂ ਦੇ ਬੈਂਕ ਖਾਤਿਆਂ 'ਚ 12,000 ਕਰੋੜ ਰੁਪਏ ਪਾਏ-ਦੁਸ਼ਯੰਤ ਚੌਟਾਲਾ

ਫ਼ਤਿਹਾਬਾਦ, 2 ਦਸੰਬਰ (ਹਰਬੰਸ ਸਿੰਘ ਮੰਡੇਰ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ ਨੇ ਕਿਹਾ ਹੈ ਕਿ ਸਰਕਾਰ ਨੇ ਪੰਚਾਇਤੀ ਰਾਜ ਸੰਸਥਾਵਾਂ 'ਚ 50 ਫ਼ੀਸਦੀ ਰਾਖਵਾਂਕਰਨ ਦੇ ਕੇ ਔਰਤਾਂ ਨੂੰ ਸਕਤੀ ਪ੍ਰਦਾਨ ਕੀਤੀ ਹੈ | ਇਨ੍ਹਾਂ ਸੰਸਥਾਵਾਂ ਦੀਆਂ ਚੋਣਾਂ 'ਚ ਪਛੜੀਆਂ ਸ਼ੇ੍ਰਣੀਆਂ-ਏ ਦੇ ਲੋਕਾਂ ਨੂੰ ਵੀ ਰਾਖਵਾਂਕਰਨ ਦਿੱਤਾ ਗਿਆ ਹੈ | ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਗਏ ਜਨ ਨੁਮਾਇੰਦਿਆਂ ਨੂੰ ਵਧਾਈ ਦਿੰਦੇ ਹੋਏ ਪਿੰਡ ਦੇ ਵਿਕਾਸ 'ਚ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ | ਉਪ ਮੁੱਖ ਮੰਤਰੀ ਸਥਾਨਕ ਭੂਨਾ ਰੋਡ 'ਤੇ ਸਥਿਤ ਲੋਕ ਨਿਰਮਾਣ ਰੈਸਟ ਹਾਊਸ ਵਿਖੇ ਪਾਰਟੀ ਵਰਕਰਾਂ ਅਤੇ ਜਨ ਪ੍ਰਤੀਨਿਧਾਂ ਦੀ ਕਾਨਫ਼ਰੰਸ ਨੰੂ ਸੰਬੋਧਨ ਕਰ ਰਹੇ ਸਨ | ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ ਨੇ ਵਰਕਰਾਂ ਨੂੰ 9 ਦਸੰਬਰ ਨੂੰ ਜਨਨਾਇਕ ਜਨਤਾ ਪਾਰਟੀ ਦੇ ਸਥਾਪਨਾ ਦਿਵਸ 'ਤੇ ਜ਼ਿਲ੍ਹਾ ਭਿਵਾਨੀ ਵਿਚ ਕੀਤੀ ਜਾਣ ਵਾਲੀ ਰੈਲੀ 'ਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਜ਼ਿਲੇ੍ਹ ਦੇ ਵੱਧ ਤੋਂ ਵੱਧ ਨਾਗਰਿਕ ਇਸ ਰੈਲੀ 'ਚ ਸ਼ਮੂਲੀਅਤ ਕਰਨ | ਉਪ ਮੁੱਖ ਮੰਤਰੀ ਨੇ ਕਿਹਾ ਕਿ ਜਨਨਾਇਕ ਜਨਤਾ ਪਾਰਟੀ ਕਰੀਬ 4 ਸਾਲ ਪਹਿਲਾਂ ਸਾਰਿਆਂ ਦੇ ਸਹਿਯੋਗ ਨਾਲ ਬਣੀ ਸੀ ਅਤੇ ਵਰਕਰਾਂ ਦੀ ਮਿਹਨਤ ਸਦਕਾ ਸੂਬੇ ਦੀਆਂ 10 ਵਿਧਾਨ ਸਭਾ ਸੀਟਾਂ ਜਿੱਤ ਕੇ ਸਰਕਾਰ ਵਿਚ ਸ਼ਾਮਿਲ ਹੋਈ ਹੈ | ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸੂਬਾ ਸਰਕਾਰ ਲੋਕਾਂ ਦੇ ਹਿਤ 'ਚ ਕੰਮ ਕਰ ਰਹੀ ਹੈ | ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਨੂੰ 50 ਫ਼ੀਸਦੀ ਅਤੇ ਪਛੜੀਆਂ ਸ਼ੇ੍ਰਣੀਆਂ-ਏ ਨੂੰ 8 ਫ਼ੀਸਦੀ ਰਾਖਵਾਂਕਰਨ ਦੇ ਕੇ ਸਸਕਤੀਕਰਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਨਨਾਇਕ ਜਨਤਾ ਪਾਰਟੀ ਦੇ ਵਰਕਰਾਂ ਨੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਜਿੱਤੀਆਂ ਹਨ, ਉਨ੍ਹਾਂ ਵਿਚ ਔਰਤਾਂ ਦੀ ਵੱਧ ਸ਼ਮੂਲੀਅਤ ਹੈ | ਉਪ ਮੁੱਖ ਮੰਤਰੀ ਚੌਟਾਲਾ ਨੇ ਦੱਸਿਆ ਕਿ ਇਸ ਸੀਜ਼ਨ ਵਿਚ ਸੂਬਾ ਸਰਕਾਰ ਵਲੋਂ 1.5 ਲੱਖ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ | ਫ਼ਸਲਾਂ ਦੀ ਖ਼ਰੀਦ ਲਈ 12 ਹਜਾਰ ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤੇ 'ਚ ਭੇਜੇ ਗਏ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੀ ਖ਼ਰੀਦ ਲਈ 2-3 ਦਿਨ ਦਾ ਸਮਾਂ ਲੱਗ ਜਾਂਦਾ ਸੀ ਪਰ ਗੱਠਜੋੜ ਸਰਕਾਰ ਨੇ ਮੰਡੀਆਂ ਵਿਚ ਆਉਂਦਿਆਂ ਹੀ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਕਰ ਦਿੱਤੀ ਹੈ | ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 27 ਲੱਖ ਲੋਕ ਜਿਨ੍ਹਾਂ ਦੀ ਆਮਦਨ 1 ਲੱਖ 80 ਹਜਾਰ ਰੁਪਏ ਤੱਕ ਹੈ, ਨੂੰ ਆਯੂਸ਼ਮਾਨ ਭਾਰਤ ਯੋਜਨਾ ਨਾਲ ਜੋੜਿਆ ਗਿਆ ਹੈ | ਉਨ੍ਹਾਂ ਦਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ | ਇਸ ਤੋਂ ਇਲਾਵਾ ਰਾਜ ਸਰਕਾਰ ਰਾਸ਼ਨ ਕਾਰਡਾਂ ਲਈ ਵੀ ਪ੍ਰਭਾਵਸ਼ਾਲੀ ਸਕੀਮ ਬਣਾ ਰਹੀ ਹੈ, ਜਿਸ ਨਾਗਰਿਕ ਦੇ ਪਰਿਵਾਰਕ ਸ਼ਨਾਖ਼ਤੀ ਕਾਰਡ ਦੀ ਆਮਦਨ 1 ਲੱਖ 80 ਹਜਾਰ ਰੁਪਏ ਤੱਕ ਹੈ, ਉਹ ਪਰਿਵਾਰ ਦਾ ਸ਼ਨਾਖ਼ਤੀ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਰਾਸ਼ਨ ਡਿਪੂ ਤੋਂ ਬੀ.ਪੀ.ਐਲ. ਦੀਆਂ ਸਾਰੀਆਂ ਸਹੂਲਤਾਂ ਲੈ ਸਕਦਾ ਹੈ | ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਕਿਹਾ ਕਿ 9 ਦਸੰਬਰ ਨੂੰ ਜਨਨਾਇਕ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਫ਼ਤਿਹਾਬਾਦ ਤੋਂ ਹਜ਼ਾਰਾਂ ਲੋਕ ਸ਼ਮੂਲੀਅਤ ਕਰਨਗੇ | ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਮਜ਼ਦੂਰਾਂ ਦੀ ਬਦੌਲਤ ਹੀ ਸਰਕਾਰ ਬਣੀ ਹੈ | ਸੂਬੇ ਦੀ ਗੱਠਜੋੜ ਸਰਕਾਰ ਹਰ ਵਰਗ ਲਈ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਮੰਤਰਾਲਾ ਵੀ ਪਾਰਟੀ ਕੋਲ ਹੈ, ਇਸ ਲਈ ਵਰਕਰਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ | ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਪਿੰਡ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ | ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ | ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ | ਇਨ੍ਹਾਂ ਉਮੀਦਾਂ ਦੇ ਚੱਲਦਿਆਂ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ, ਇਸ ਲਈ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਪੇਂਡੂ ਵਿਕਾਸ 'ਚ ਜਨ ਪ੍ਰਤੀਨਿਧਾਂ ਦਾ ਸਾਥ ਦੇਣ | ਜੇ.ਜੇ.ਪੀ. ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਕਿਹਾ ਕਿ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ ਦੇ ਯਤਨਾਂ ਸਦਕਾ ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਮਿਲੇ ਹਨ, ਜਿਸ ਦਾ ਨਤੀਜਾ ਹੈ ਕਿ ਉਨ੍ਹਾਂ ਦੀ ਅੱਧੀ ਆਬਾਦੀ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ, ਪੰਚ ਅਤੇ ਸਰਪੰਚ | ਉਨ੍ਹਾਂ 9 ਦਸੰਬਰ ਨੂੰ ਜ਼ਿਲ੍ਹਾ ਭਿਵਾਨੀ ਵਿਖੇ ਹੋਣ ਵਾਲੀ ਰੈਲੀ ਨੂੰ ਰਿਕਾਰਡ ਤੋੜ ਰੈਲੀ ਕਰਾਰ ਦਿੰਦਿਆਂ ਕਿਹਾ ਕਿ ਕੌਮੀ ਪ੍ਰਧਾਨ ਡਾ: ਅਜੈ ਸਿੰਘ ਚੌਟਾਲਾ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਪਾਰਟੀ ਦੀਆਂ ਪਿਛਲੀਆਂ ਰੈਲੀਆਂ ਦੇ ਸਾਰੇ ਰਿਕਾਰਡ ਤੋੜ ਦੇਵੇਗੀ | ਵਰਕਰ ਸੰਮੇਲਨ ਨੂੰ ਜਨਨਾਇਕ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਲੇਗਾ, ਕੌਮੀ ਕਾਰਜਕਾਰਨੀ ਮੈਂਬਰ ਕੁਲਜੀਤ ਕੁਲੜੀਆ, ਯੂਥ ਪ੍ਰਧਾਨ ਅਜੈ ਸੰਧੂ, ਇਨਸੋ ਦੇ ਜ਼ਿਲ੍ਹਾ ਪ੍ਰਧਾਨ ਜਿਤਨ ਖਿਲੇਰੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪੰਕਜ ਝੱਜ, ਪਵਨ ਚੁੱਘ, ਰਾਕੇਸ਼ ਸਿਹਾਗ, ਮਨੋਜ ਬਬਲੀ, ਕੁਲਦੀਪ ਸਿਗਰ, ਅਨਿਲ ਨਾਹਲਾ, ਮਨੋਜ ਸਿਓਰਾਣ, ਹਨੂੰਮਾਨ ਸੋਨੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਕੈਲਾਸੋ ਰਾਣੀ, ਅਨੂਪ ਸਿੰਘ, ਗਗਨ ਗੋਦਾਰਾ, ਪਰਮਜੀਤ ਕੌਰ, ਮੰਜੂ ਰਾਣੀ, ਵਰਿੰਦਰ ਸਿੰਘ, ਹੰਸਰਾਜ ਕਟਾਰੀਆ, ਅਸ਼ੋਕ ਟਾਂਡੀ, ਸੰਦੀਪ ਸਮੈਣ, ਮਨੋਜ ਧਰਸੁਲ, ਬਲਜੀਤ ਬੈਣੀਵਾਲ, ਇੰਦਰਾ ਝੱਜ, ਅਮਰ ਪਾਲ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਧਿਕਾਰੀ ਤੇ ਵਰਕਰ ਹਾਜ਼ਰ ਸਨ |

ਪਬਲਿਕ ਹੈਲਥ ਵਿਭਾਗ ਦਾ ਕਮਾਲ : ਦੋ ਟਿਊਬਵੈੱਲ ਡੀਕ ਗਏ ਅਧਿਕਾਰੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਪਬਲਿਕ ਹੈਲਥ ਵਿਭਾਗ ਵਲੋਂ ਲੋਕਾਂ ਨੂੰ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ ਲਾਏ ਗਏ ਟਿਊਬਵੈੱਲਾਂ 'ਚ ਘਟੀਆ ਸਮਗਰੀ ਦੀ ਵਰਤੋਂ ਕਰਨ ਪੂਰੇ ਟਿਊਬਵੈੱਲ ਨਾ ਲਾਉਣ ਦੇ ਦੋਸ਼ ਹੇਠ ਪੁਲਿਸ ਨੇ ਐਕਸੀਅਨ ਤੇ ਐੱਸ.ਡੀ.ਓ. ਸਮੇਤ ਚਾਰ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 'ਬੌਧਿਕ ਸੰਪਤੀ ਅਧਿਕਾਰ' ਵਿਸ਼ੇ 'ਤੇ ਕਰਵਾਈ ਇਕ ਰੋਜ਼ਾ ਵਰਕਸ਼ਾਪ

ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਆਈ. ਕਿਊ. ਏ. ਸੀ. ਵਲੋਂ 'ਬੌਧਿਕ ਸੰਪਤੀ ਅਧਿਕਾਰ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਪੇਟੈਂਟ ਸੂਚਨਾ ਕੇਂਦਰ ਹਰਿਆਣਾ ਸਰਕਾਰ ਅਤੇ ਬੌਧਿਕ ਸੰਪਤੀ ਦਫ਼ਤਰ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਭਾਤ ਫੇਰੀ ਦੀ ਸ਼ੁਰੂਆਤ ਗੁਰੂਘਰ ਦੇ ਮੁੱਖ ਸੇਵਾਦਾਰ ਬਾਬਾ ਕਿਸ਼ਨ ਸਿੰਘ ਵਲੋਂ ਸਰਬੱਤ ਦੀ ਭਲੇ ਦੀ ਅਰਦਾਸ ਨਾਲ ਹੋਈ | ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਆਨਲਾਈਨ ਦਾਖ਼ਲੇ ਕਰਵਾਉਣ ਸੰਬੰਧੀ ਜਾਣਕਾਰੀ ਦੇਣ ਲਈ ਵਰਕਸ਼ਾਪ ਕਰਵਾਈ

ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਐਨ. ਸੀ. ਸੀ. ਵਿੰਗ ਵਲੋਂ ਆਨਲਾਈਨ ਦਾਖ਼ਲੇ ਕਰਵਾਉਣ ਸੰਬੰਧੀ ਜਾਣਕਾਰੀ ਦੇਣ ਲਈ ਇਕ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਇਸ ਵਰਕਸ਼ਾਪ ਦੌਰਾਨ ਕਨਵੀਨਰ ਕੈਪਟਨ ਮਮਤਾ ਓਬਰਾਏ (ਐਨ. ਸੀ. ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ 'ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਚੋਣਾਂ 'ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ | ਕੋਰਟ ਨੇ ਕਿਹਾ ਹੈ ਕਿ ਸਮਾਂ ਬੀਤਣ ਦੇ ਨਾਲ ਇਹ ਪਟੀਸ਼ਨ ਬੇਅਰਥ ਹੋ ਗਈ ਹੈ | ਦੱਸਣਯੋਗ ਹੈ ਕਿ ਦਿੱਲੀ ...

ਪੂਰੀ ਖ਼ਬਰ »

ਦਾਜ ਲਈ ਤੰਗ-ਪੇ੍ਰਸ਼ਾਨ ਦੇ ਮਾਮਲੇ 'ਚ ਪਤੀ ਤੇ ਸੱਸ ਗਿ੍ਫ਼ਤਾਰ

ਗੂਹਲਾ ਚੀਕਾ, 2 ਦਸੰਬਰ (ਓ.ਪੀ. ਸੈਣੀ)-ਪੁਲਿਸ ਥਾਣਾ ਸੀਵਨ ਦੇ ਅਧੀਨ ਦਾਜ ਲਈ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ 'ਚ ਪੀੜਤਾ ਦੇ ਪਤੀ ਕਰਨ ਅਤੇ ਸੱਸ ਵਾਸੀ ਚੀਚੜ ਵਾਲਾ ਜ਼ਿਲ੍ਹਾ ਪਟਿਆਲਾ ਨੂੰ ਥਾਣਾ ਸੀਵਨ ਦੇ ਏ.ਐਸ.ਆਈ. ਸੀਸਪਾਲ ਨੇ ਗਿ੍ਫ਼ਤਾਰ ਕਰ ਲਿਆ ਹੈ | ਪੀੜਤ ਵਲੋਂ ਪੁਲਿਸ ...

ਪੂਰੀ ਖ਼ਬਰ »

ਨਰਸਿੰਗ ਦੀਆਂ ਵਿਦਿਆਰਥਣਾਂ ਨੇ ਏਡਜ਼ ਜਾਗਰੂਕਤਾ ਰੈਲੀ ਕੱਢੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸੰਸਾਰ ਏਡਜ਼ ਦਿਵਸ ਦੇ ਮÏਕੇ 'ਤੇ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ¢ ਇਸ ਮÏਕੇ ਹੋਏ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਕੀਤੀ ਤੇ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 9.5 ਲੱਖ ਦੀ ਠੱਗੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਪਿੰਡ ਨੇਜਾਡੇਲਾ ਕਲਾਂ ਵਾਸੀ ਇਕ ਨÏਜਵਾਨ ਲੰਦਨ ਜਾਣ ਦੇ ਲਾਲਚ ਵਿੱਚ ਸਾਢੇ ਨੌਂ ਲੱਖ ਠੱਗਾ ਬੈਠਾ ਹੈ¢ ਹੁਣ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਇਕ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਕੋਰਟ ਕਾਲੋਨੀ 'ਚੋਂ ਦਿਨ ਦਿਹਾੜੇ ਇਕ ਘਰੋਂ ਪÏਣੇ ਦੋ ਲੱਖ ਦੀ ਨਕਦੀ ਤੇ ਗਹਿਣੇ ਚੋਰੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਕੋਰਟ ਕਾਲੋਨੀ ਦੇ ਇਕ ਘਰ ਚੋਂ ਚੋਰਾਂ ਨੇ ਦਿਨ ਦਿਹਾੜੇ ਪÏਣੇ ਦੋ ਲੱਖ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ¢ ਮਾਕਨ ਮਾਲਕ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ¢ ...

ਪੂਰੀ ਖ਼ਬਰ »

3 ਸਕੂਟਰ ਸਵਾਰਾਂ ਨੇ ਬਾਊਾਸਰ 'ਤੇ ਚਾਕੂ ਨਾਲ ਕੀਤਾ ਹਮਲਾ

ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਈਸਟ ਜ਼ਿਲ੍ਹੇ ਦੀ ਨਿਊ ਫਰੈਂਡਸ ਕਾਲੋਨੀ 'ਚ ਇਕ ਵਿਅਕਤੀ 'ਤੇ ਸਕੂਟਰ ਸਵਾਰ ਬਦਮਾਸ਼ਾਂ ਨੇ ਚਾਕੂ ਦੇ ਨਾਲ ਅਚਾਨਕ ਹਮਲਾ ਕਰ ਦਿੱਤਾ, ਜਿਸ ਦੀ ਉਸ ਸਮੇਂ ਪੁਲਿਸ ਨੂੰ ਸੂਚਨਾ ਦਿੱਤੀ ਗਈ | ਪੁਲਿਸ ਨੇ ਮੌਕੇ 'ਤੇ ਆ ਕੇ ਸਭ ...

ਪੂਰੀ ਖ਼ਬਰ »

ਨਰਸਰੀ ਤੋਂ ਪਹਿਲੀ ਕਲਾਸ ਤੱਕ ਆਨਲਾਈਨ ਤੇ ਆਫਲਾਈਨ ਹੋ ਰਿਹੈ ਅਪਲਾਈ

ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿੱਜੀ ਸਕੂਲਾਂ 'ਚ ਨਰਸਰੀ ਤੋਂ ਪਹਿਲੀ ਕਲਾਸ ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋਣ 'ਤੇ ਬੱਚਿਆਂ ਦੇ ਮਾਪੇ ਆਪਣੇ ਘਰਾਂ ਦੇ ਨਜ਼ਦੀਕ ਸਕੂਲਾਂ 'ਚ ਪੁੱਜਣੇ ਸ਼ੁਰੂ ਹੋ ਗਏ ਹਨ | ਇਹ ਦਾਖ਼ਲੇ ਆਮ ਸੀਟਾਂ ਪ੍ਰਤੀ ...

ਪੂਰੀ ਖ਼ਬਰ »

ਸਿੱਖ ਚੇਤਨਾ ਮਿਸ਼ਨ ਕਰਾਏਗਾ ਬੱਚਿਆਂ ਦਾ ਗੁਰਮਤਿ ਕੁਇਜ਼ ਮੁਕਾਬਲਾ

ਨਵੀਂ ਦਿੱਲੀ, 2 ਦਸੰਬਰ (ਬਲਵਿੰਦਰ ਸਿੰਘ ਸੋਢੀ)-ਅਜੋਕੇ ਸਮੇਂ 'ਚ ਬੱਚਿਆਂ ਨੂੰ ਆਪਣੇ ਵਿਰਸੇ ਤੇ ਧਰਮ ਨਾਲ ਜੋੜਨਾ ਜ਼ਰੂਰੀ ਹੈ, ਤਾਂ ਕਿ ਬੱਚੇ ਆਪਣੇ ਇਤਿਹਾਸ ਨਾਲ ਜੁੜਨ ਅਤੇ ਨਾਲ ਹੀ ਸਿੱਖ ਧਰਮ ਦੀਆਂ ਕਦਰਾਂ ਕਿਮਤਾਂ ਤੋਂ ਵੀ ਜਾਣੂ ਹੋ ਸਕਣ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਵਲੋਂ ਦਿੱਲੀ ਨਿਗਮ ਚੋਣਾਂ ਲਈ ਭਾਜਪਾ ਦੇ ਸਮਰਥਨ ਦਾ ਐਲਾਨ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਨੇ ਦਿੱਲੀ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਹ ਜਾਣਕਾਰੀ ਪਾਰਟੀ ਦੀ ਦਿੱਲੀ ਇਕਾਈ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਦਿੱਤੀ | ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਦੇ ਪ੍ਰਚਾਰ ਲਈ ਆਖ਼ਰੀ ਦਿਨ ਭਾਜਪਾ ਨੇ ਲਾਇਆ ਪੂਰਾ ਜ਼ੋਰ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਦੇ ਆਖਿਰੀ ਦਿਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਨ ਸਭਾਵਾਂ ਅਤੇ ਪੈਦਲ ਯਾਤਰਾਵਾਂ ਰਾਹੀਂ ਵੋਟਰਾਂ ਤੱਕ ਪਹੁੰਚ ਕੀਤੀ ਅਤੇ ਦਿੱਲੀ ਨੂੰ ਕੇਂਦਰ ਦੀਆਂ ਵਿਕਾਸ ਯੋਜਨਾਵਾਂ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਮਾਮਲੇ 'ਚ ਭਾਜਪਾ ਤੇ 'ਆਪ' ਗੰਭੀਰ ਨਹੀਂ-ਸਰਨਾ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਚ 'ਭਾਜਪਾ' ਤੇ 'ਆਪ' ਨੂੰ ਸਵਾਲਾਂ ਦੇ ਕਟਹਿਰੇ 'ਚ ਖੜ੍ਹਾ ਕੀਤਾ | ਇਸ ਦੇ ਨਾਲ ਹੀ ਸਰਨਾ ਨੇ ਦਿੱਲੀ ਦੇ ਸਿੱਖਾਂ ਨੂੰ ...

ਪੂਰੀ ਖ਼ਬਰ »

ਐਚਟੈਟ ਪ੍ਰੀਖਿਆ : 25 ਪ੍ਰੀਿਖ਼ਆ ਕੇਂਦਰਾਂ 'ਤੇ ਪੰਜ ਸੌ ਪੁਲਿਸ ਜਵਾਨ ਹੋਣਗੇ ਤਾਇਨਾਤ

ਕਾਲਾਂਵਾਲੀ/ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਭਿਵਾਨੀ ਬੋਰਡ ਵਲੋਂ ਤਿੰਨ ਤੇ ਚਾਰ ਦਸੰਬਰ ਨੂੰ ਹੋਣ ਵਾਲੀ ਐਚਟੈਟ ਦੀ ਪ੍ਰੀਖਿਆ ਲਈ ਸਿਰਸਾ ਵਿਚ 25 ਪ੍ਰੀਖਿਆ ਕੇਂਦਰ ਬਣਾਏ ਗਏ ਹਨ¢ ਇਨ੍ਹਾਂ ਪ੍ਰੀਖਿਆ ਕੇਂਦਰਾਂ 'ਤੇ ਪੰਜ ਸੌ ਪੁਲਿਸ ਮੁਲਾਜ਼ਮ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਖ਼ਤਮ, 250 ਵਾਰਡਾਂ 'ਚ 4 ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੀਆਂ 4 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਲਈ ਅੱਜ ਚੋਣ ਪ੍ਰਚਾਰ ਖਤਮ ਹੋ ਗਿਆ | ਨਿਗਮ ਦੀ ਨਵੀਂ ਹੱਦਬੰਦੀ ਤੋਂ ਬਾਅਦ ਦਿੱਲੀ ਵਿਚ ਕੁਲ 250 ਵਾਰਡ ਹਨ | ਨਿਗਮ ਚੋਣਾਂ ਲਈ ਦਿੱਲੀ ਵਿਚ ਮੁੱਖ ਮੁਕਾਬਲਾ ...

ਪੂਰੀ ਖ਼ਬਰ »

ਵਿਧਾਇਕ ਨੇ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਰਤੀਆ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਵਿਧਾਇਕ ਐਡਵੋਕੇਟ ਲਕਸ਼ਮਣ ਨਾਪਾ ਨੇ ਰੈਸਟ ਹਾਊਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਟ੍ਰੈਫਿਕ ਇੰਚਾਰਜਾਂ ਨਾਲ ਮੀਟਿੰਗ ਕੀਤੀ | ਜਿਸ ਵਿਚ ਵਿਧਾਇਕ ਨੇ ਸ਼ਹਿਰ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ 100 ਲੋੜਵੰਦਾਂ ਨੂੰ ਵੰਡੇ ਕੰਬਲ

ਸ਼ਾਹਬਾਦ ਮਾਰਕੰਡਾ, 2 ਦਸੰਬਰ (ਅਵਤਾਰ ਸਿੰਘ)-ਰੋਟਰੀ ਕਲੱਬ ਵਲੋਂ ਸ਼ਕੁੰਭਰੀ ਦੇਵੀ ਮੰਦਰ ਵਿਖੇ 100 ਲੋੜਵੰਦਾਂ ਨੂੰ ਕੰਬਲ ਵੰਡੇ ਗਏ | ਇਸ ਪ੍ਰੋਗਰਾਮ ਦਾ ਉਦਘਾਟਨ ਰੋਟਰੀ ਕਲੱਬ ਦੇ ਸਕੱਤਰ ਆਰ. ਓ. ਰਾਜੇਸ਼ ਜੈਨ ਵਲੋਂ ਕੀਤਾ ਗਿਆ, ਉਪਰੰਤ ਉਨ੍ਹਾਂ ਸੰਗਤਾਂ ਦਾ ਧੰਨਵਾਦ ...

ਪੂਰੀ ਖ਼ਬਰ »

ਦਿਨ-ਦਿਹਾੜੇ ਨੌਜਵਾਨ 'ਤੇ ਗੋਲੀ ਚਲਾਉਣ ਵਾਲੇ ਦੀ ਹੋਈ ਪਛਾਣ

ਗੂਹਲਾ ਚੀਕਾ, 2 ਦਸੰਬਰ (ਓ.ਪੀ. ਸੈਣੀ)-ਚੀਕਾ ਪੁਲਿਸ ਨੇ ਬੀਤੇ ਦਿਨ ਚੀਕਾ ਵਿਖੇ ਦਿਨ ਦਿਹਾੜੇ ਇਕ ਠੇਕੇਦਾਰ 'ਤੇ ਗੋਲੀਆਂ ਚਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਦੀ ਸ਼ਨਾਖ਼ਤ ਕਰਨ ਦਾ ਦਾਅਵਾ ਕਰਦੇ ਹੋਏ ਅਜੇ ਕਟਾਰੀਆ ਇੱਥੋਂ ਦੇ ਵਾਰਡ-17 ਦੀ ਮੀਆਂ ਬਸਤੀ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਅੰਤਰ-ਸੰਸਥਾਗਤ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿੰਗ, ਐੱਨ.ਸੀ.ਸੀ. ਵਿੰਗ, ਯੂਥ ਰੈੱਡ ਕਰਾਸ ਅਤੇ ਰੋਟਰੈਕਟ ਕਲੱਬ ਦੀ ਸਾਂਝੀ ਸਰਪ੍ਰਸਤੀ ਹੇਠ ਕਾਲਜ ਵਿਖੇ 10 ਦਸੰਬਰ ਨੂੰ ਲਗਾਏ ਜਾਣ ਵਾਲੇ ਸਾਲਾਨਾ ਖ਼ੂਨਦਾਨ ਕੈਂਪ ਬਾਰੇ ...

ਪੂਰੀ ਖ਼ਬਰ »

ਲੋਕ ਪੰਚਾਇਤ ਨੇ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ ਗਰੰਟੀ ਕਾਨੂੰਨ ਬਣਾਏ ਜਾਣ ਦੀ ਕੀਤੀ ਮੰਗ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਨਾਮਧਾਰੀ ਗੁਰਦੁਆਰਾ 'ਚ ਲੋਕ ਪੰਚਾਇਤ ਦੀ ਮੀਟਿੰਗ ਡਾ. ਗੁਰਚਰਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਤਾ ਪਾਸ ਕਰਕੇ ਸਾਰੇ ਦੇਸ਼ ਵਿੱਚ ਸਾਰੀਆਂ ਫ਼ਸਲਾਂ 'ਤੇ ਗਰੰਟੀ ਕਾਨੂੰਨ ਬਣਾਏ ਜਾਣ ਦੀ ਮੰਗ ...

ਪੂਰੀ ਖ਼ਬਰ »

ਲੜਕੀਆਂ ਦੇ ਸਕੂਲ 'ਚ ਐੱਨ.ਐੱਸ.ਐੱਸ. ਵਲੰਟੀਅਰ ਵਲੋਂ ਇਕ ਰੋਜ਼ਾ ਸਫ਼ਾਈ ਸੇਵਾ ਪ੍ਰੋਗਰਾਮ

ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿਖੇ ਐਨ.ਐੱਸ.ਐੱਸ ਯੂਨਿਟ ਵਲੋਂ 'ਸਵੱਛਤਾ ਹੀ ਸੇਵਾ' ਦੇ ਨਾਅਰੇ ਤਹਿਤ ਇਕ ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਡਾ: ਨਾਇਬ ਸਿੰਘ ਮੰਡੇਰ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX