ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸ੍ਰੀ ਮੁਕਤਸਰ ਸਾਹਿਬ

ਭਾਜਪਾ ਆਗੂ ਨਾਲ ਤਕਰਾਰ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ, ਪਾਟਿਲ)- ਭਾਰਤੀ ਜਨਤਾ ਪਾਰਟੀ ਮੰਡਲ ਮਲੋਟ ਦੇ ਪ੍ਰਧਾਨ ਅਤੇ ਸ਼ਹਿਰ ਦੇ ਹੀ ਵਸਨੀਕ ਇਕ ਹੋਰ ਨੌਜਵਾਨ 'ਚ ਮਾਮੂਲੀ ਝਗੜਾ ਹੋਣ ਉਪਰੰਤ ਝਗੜਾ ਇਸ ਕਦਰ ਵਧ ਗਿਆ ਕਿ ਦੋਵਾਂ ਧਿਰਾਂ ਵਲੋਂ ਇਕ-ਦੂਜੇ 'ਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ | ਥਾਣੇ ਦੇ ਬਾਹਰ ਆਪਣੇ ਸਾਥੀਆਂ ਸਮੇਤ ਧਰਨਾ ਲਾ ਕੇ ਬੈਠੇ ਭਾਜਪਾ ਆਗੂ ਕੇਸ਼ਵ ਸਿਡਾਨਾ ਨੇ ਕਿਹਾ ਕਿ ਉਹ ਆਦਰਸ਼ ਨਗਰ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਮੌਜੂਦ ਸੀ ਤਾਂ ਨੇੜੇ ਰਹਿੰਦੇ ਰਜਿੰਦਰ ਸਿੰਘ ਨਾਂਅ ਦਾ ਨੌਜਵਾਨ ਆ ਕੇ ਉਸ ਨਾਲ ਤਲਖ਼ ਲਹਿਜੇ ਵਿਚ ਬੋਲਣ ਲੱਗਿਆ | ਜਦ ਉਸ ਨੇ ਉਸ ਤੋਂ ਕਾਰਨ ਪੁੱਛਿਆ ਤਾਂ ਉਹ ਅਤੇ ਉਸ ਨਾਲ ਮੌਜੂਦ ਇਕ ਹੋਰ ਵਿਅਕਤੀ ਉਸ ਦੇ ਗਲ ਹੀ ਨਹੀਂ ਪਏ, ਸਗੋਂ ਉਸ ਦੀ 1 ਲੱਖ 80 ਹਜ਼ਾਰ ਦੀ ਰਕਮ ਵੀ ਚੁੱਕ ਕੇ ਲੈ ਗਏ | ਉਨ੍ਹਾਂ ਕਿਹਾ ਕਿ ਇਸ ਉਪਰੰਤ ਉਨ੍ਹਾਂ ਸਿਟੀ ਪੁਲਿਸ ਕੋਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਅਪੀਲ ਕੀਤੀ ਪਰ ਪੁਲਿਸ ਵਲੋਂ ਕਾਰਵਾਈ ਨਾ ਕਰਨ ਕਰਕੇ ਉਨ੍ਹਾਂ ਨੂੰ ਮਜਬੂਰੀਵੱਸ ਥਾਣੇ ਦੇ ਗੇਟ ਅੱਗੇ ਧਰਨਾ ਲਾਉਣਾ ਪਿਆ | ਉਧਰ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਰਜਿੰਦਰ ਸਿੰਘ ਨੇ ਕਿਹਾ ਕਿ ਉਹ ਲੰਘੀ ਦੇਰ ਸ਼ਾਮ ਆਪਣੇ ਬੇਟੇ ਨਾਲ ਜਾ ਰਿਹਾ ਸੀ ਤਾਂ ਉਕਤ ਭਾਜਪਾ ਆਗੂ ਤੇਜ ਰਫ਼ਤਾਰ ਕਾਰ ­'ਚ ਸਵਾਰ ਹੋ ਕੇ ਆਇਆ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਰਜਿੰਦਰ ਨੇ ਕਿਹਾ ਕਿ ਜੇਕਰ ਪੁਲਿਸ ਵਲੋਂ ਕੇਸ਼ਵ ਸਿਡਾਨਾ ਤੇ ਉਸ ਸਾਥੀ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਉਕਤ ਮਸਲਾ ਲਿਆਉਣਗੇ | ਉੱਧਰ ਥਾਣੇ ਦੇ ਬਾਹਰ ਧਰਨੇ 'ਤੇ ਬੈਠੇ ਭਾਜਪਾ ਆਗੂਆਂ ਨੂੰ ਡੀ.ਐੱਸ.ਪੀ. ਮਲੋਟ ਬਲਕਾਰ ਸਿੰਘ ਸੰਧੂ ਵਲੋਂ ਦੋ ਦਿਨ ਦੇ ਸਮੇਂ ਦੌਰਾਨ ਪੜਤਾਲ ਕਰਕੇ ਢੁਕਵੀਂ ਕਾਰਵਾਈ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ |

ਚੋਰ ਘਰ 'ਚੋਂ ਨਗਦੀ ਤੇ ਗਹਿਣੇ ਲੈ ਕੇ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)- ਦਿਨੋਂ-ਦਿਨ ਸ਼ਹਿਰ ਅੰਦਰ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ਜਿਸ ਦੇ ਚੱਲਦਿਆਂ ਸ਼ਹਿਰ ਵਾਸੀਆਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ | ਅਜਿਹੀ ਇਕ ਘਟਨਾ ਸਥਾਨਕ ਅਬੋਹਰ ਰੋਡ 'ਤੇ ਗਲੀ ਨੰਬਰ 4 'ਚ ...

ਪੂਰੀ ਖ਼ਬਰ »

ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮ ਤੇ ਸਰਪੰਚ ਯੂਨੀਅਨ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮ ਅਤੇ ਸਰਪੰਚ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੰਚਾਇਤ ...

ਪੂਰੀ ਖ਼ਬਰ »

ਰਾਸ਼ਟਰੀ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗ਼ਮਾ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਭੋਪਾਲ (ਐੱਮ.ਪੀ.) ਵਿਖੇ ਹੋ ਰਹੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਗੁਰਜੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਪਿੰਡ ਭਾਗੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 25 ਮੀਟਰ ਸਪੋਰਟਸ ਪਿਸਟਲ ਮਹਿਲਾ ਸਿਵਲੀਅਨ ਟੀਮ 'ਚ ਸੋਨ ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਦੇ ਮਾਮਲੇ 'ਚ 2 ਵਿਰੁੱਧ ਮੁਕੱਦਮਾ ਦਰਜ

ਲੰਬੀ, 2 ਦਸੰਬਰ (ਮੇਵਾ ਸਿੰਘ)- ਥਾਣਾ ਲੰਬੀ ਦੀ ਪੁਲਿਸ ਵਲੋਂ ਵੀਜ਼ਾ ਲਗਵਾਉਣ ਦੀ ਆੜ ਵਿਚ ਸਾਢੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਮਹਿਲਾ ਸਮੇਤ ਦੋ ਵਿਰੁੱਧ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਕਦੀਰ ਕੌਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਮਲੋਟ ਬਲਾਕ ਇਕਾਈ ਦੀ ਚੋਣ

ਮਲੋਟ, 2 ਦਸੰਬਰ (ਪਾਟਿਲ)- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਅਤੇ ਜਨਰਲ ਸਕੱਤਰ ਰਾਜਵਿੰਦਰ ਕੌਰ ਦੀ ਨਿਗਰਾਨੀ ਹੇਠ ਮਲੋਟ ਬਲਾਕ ਇਕਾਈ ਦੀ ਚੋਣ ਕੀਤੀ ਗਈ | ਮਲੋਟ ਬਲਾਕ ਦੀਆਂ ਮਿਡ ਡੇ ਮੀਲ ਵਰਕਰਾਂ ਦੀ ਔਲਖ ਵਿਖੇ ਇਕੱਤਰਤਾ ਕਰਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸੰਬੰਧੀ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਨੂੰ ਫ਼ੈਲਣ ਤੋਂ ਬਚਾਅ ਲਈ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਰਿਪੋਰਟ ਹੋਏ ਡੇਂਗੂ ਦੇ ਪਾਜ਼ੀਟਿਵ ਕੇਸਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਲੇ-ਦੁਆਲੇ ਥਾਂਦੇਵਾਲਾ ਰੋਡ, ...

ਪੂਰੀ ਖ਼ਬਰ »

ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ ਮਲੋਟ ਵਿਖੇ ਅੱਜ

ਮਲੋਟ, 2 ਦਸੰਬਰ (ਪਾਟਿਲ)- ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ 3 ਦਸੰਬਰ 2022 ਨੂੰ ਰੈਡ ਹਿੱਲ ਰਿਜੋਰਟ (ਹੋਟਲ ਅਲਾਸਕਾ) ਅਬੋਹਰ ਰੋਡ ਮਲੋਟ ਵਿਖੇ ਸਵੇਰੇ 11 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ 'ਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 2 ਦਸੰਬਰ (ਨਿਰਭੋਲ ਸਿੰਘ)- ਸਫ਼ਾਈ ਸੇਵਕ ਯੂਨੀਅਨ ਬਰੀਵਾਲਾ ਵਲੋਂ ਨਗਰ ਪੰਚਾਇਤ ਬਰੀਵਾਲਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਨਗਰ ਪੰਚਾਇਤ ਬਰੀਵਾਲਾ 'ਚ ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਾ ਸਨਮਾਨ

ਮਲੋਟ, 2 ਦਸੰਬਰ (ਪਾਟਿਲ)- ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਵਿਕਾਸ ਮੰਚ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਘੁੰਮਣ ਨੂੰ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਰੁਪਾਣਾ, 2 ਦਸੰਬਰ (ਜਗਜੀਤ ਸਿੰਘ)- ਕੈਂਟਰ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਕੈਂਟਰ ਚਾਲਕ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਰੁਪਾਣਾ ਤੋਂ ਗਿੱਦੜਬਾਹਾ ਰੋਡ ਉੱਪਰ ਸਥਿਤ ਪਿੰਡ ਸੋਥਾ ਦੇ ਬੱਸ ਸਟੈਂਡ ਨਜ਼ਦੀਕ ਕੈਂਟਰ ਅਤੇ ਨਰਮੇ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਨਗਰ ਦੀ ਮੁੱਖ ਗਲੀ 'ਚ ਸੀਵਰੇਜ ਨਾ ਪੈਣ ਕਰਕੇ ਲੋਕਾਂ ਦਾ ਜਿਊਣਾ ਹੋਇਆ ਦੁੱਭਰ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)- ਬੇਸ਼ੱਕ ਸੀਵਰੇਜ਼, ਪਾਣੀ ਆਦਿ ਸਹੂਲਤਾਂ ਲੋਕਾਂ ਦਾ ਮੁੱਢਲਾ ਹੱਕ ਹੈ ਪਰ ਮਲੋਟ ਸ਼ਹਿਰ ਦੇ ਗੁਰੂ ਰਵਿਦਾਸ ਨਗਰ ਵਿਖੇ ਸ਼ੁਰੂ ਤੋਂ ਹੀ ਸੀਵਰੇਜ਼ ਨਾ ਪੈਣ ਕਰਕੇ ਲੋਕਾਂ ਦਾ ਜਿਊਣਾ ਦੱੁਭਰ ਹੋਇਆ ਪਿਆ ਹੈ | ਤਕਰੀਬਨ ਡੇਢ ...

ਪੂਰੀ ਖ਼ਬਰ »

ਗੁਰੂ ਰਵਿਦਾਸ ਨਗਰ ਦੀ ਮੁੱਖ ਗਲੀ 'ਚ ਸੀਵਰੇਜ ਨਾ ਪੈਣ ਕਰਕੇ ਲੋਕਾਂ ਦਾ ਜਿਊਣਾ ਹੋਇਆ ਦੁੱਭਰ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)- ਬੇਸ਼ੱਕ ਸੀਵਰੇਜ਼, ਪਾਣੀ ਆਦਿ ਸਹੂਲਤਾਂ ਲੋਕਾਂ ਦਾ ਮੁੱਢਲਾ ਹੱਕ ਹੈ ਪਰ ਮਲੋਟ ਸ਼ਹਿਰ ਦੇ ਗੁਰੂ ਰਵਿਦਾਸ ਨਗਰ ਵਿਖੇ ਸ਼ੁਰੂ ਤੋਂ ਹੀ ਸੀਵਰੇਜ਼ ਨਾ ਪੈਣ ਕਰਕੇ ਲੋਕਾਂ ਦਾ ਜਿਊਣਾ ਦੱੁਭਰ ਹੋਇਆ ਪਿਆ ਹੈ | ਤਕਰੀਬਨ ਡੇਢ ...

ਪੂਰੀ ਖ਼ਬਰ »

ਹਿੰਦੂ ਕੰਨਿਆ ਪਾਠਸ਼ਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਲੋਟ, 2 ਦਸੰਬਰ (ਪਾਟਿਲ)- ਹਿੰਦੂ ਕੰਨਿਆ ਪਾਠਸ਼ਾਲਾ ਮਲੋਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਵਿਚ ਕਰਵਾਇਆ ਗਿਆ | ਸਟੇਜ ਸੰਚਾਲਨ ਕਸ਼ਮੀਰੀ ਲਾਲ ਤੇ ਕੁਮਾਰੀ ਪਲਵੀ ਸਕੂਲ ਅਧਿਆਪਕ ਨੇ ਕੀਤਾ | ਮਹਿਮਾਨਾਂ ਨੂੰ ਜੀ ਆਇਆ ਕਹਿੰਦਿਆਂ ਮਾ: ਕਸ਼ਮੀਰੀ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐੱਨ.ਐੱਸ.ਕਿਊ.ਐੱਫ਼. ਦੇ ਵਿਦਿਆਰਥੀਆਂ ਵਲੋਂ ਐਜੂਕੇਸ਼ਨਲ ਇੰਡਸਟਰੀਅਲ ਦਾ ਦੌਰਾ

ਗਿੱਦੜਬਾਹਾ, 2 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਦੇ ਹੈਲਥ ਕੇਅਰ ਵਿਸ਼ੇ ਦੇ ਵਿਦਿਆਰਥੀਆਂ ਨੂੰ ਇੰਡਸਟਰੀਅਲ ਦਾ ਦੌਰਾ ਕਰਵਾਇਆ ਗਿਆ | ਮੀਡੀਆ ਇੰਚਾਰਜ ਵਿਪਨ ਸੇਤੀਆ ਨੇ ਦੱਸਿਆ ਕਿ ਐੱਨ.ਐੱਸ.ਕਿਊ.ਐੱਫ਼. ਵੋਕਸ਼ਨਲ ...

ਪੂਰੀ ਖ਼ਬਰ »

ਜੀ.ਐੱਸ.ਟੀ. ਵਿਭਾਗ ਵਲੋਂ ਮੈਰਿਜ ਪੈਲੇਸਾਂ ਦੇ ਮਾਲਕਾਂ ਤੇ ਹਿੱਸੇਦਾਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)- ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹੇ ਵਿਚ ਪੈਂਦੇ ਮੈਰਿਜ ਪੈਲੇਸਾਂ ਦੇ ਮਾਲਕਾਂ ਤੇ ਹਿੱਸੇਦਾਰਾਂ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

ਗਿੱਦੜਬਾਹਾ, 2 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)- ਸੀਨੀਅਰ ਮੈਡੀਕਲ ਅਫ਼ਸਰ ਡਾ: ਰਸ਼ਮੀ ਚਾਵਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਗਿੱਦੜਬਾਹਾ ਵਿਖੇ ਜਨਤਕ ਥਾਂਵਾਂ 'ਤੇ ਤੰਬਾਕੂਨੋਸ਼ੀ ਤਹਿਤ ਚਲਾਨ ਕੱਟੇ ਗਏ | ਐੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਅੱਜ ਉਨ੍ਹਾਂ ਦੀ ਟੀਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ

ਗਿੱਦੜਬਾਹਾ, 2 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)- ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਗਿੱਦੜਬਾਹਾ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਪ੍ਰਸਿੱਧ ਸੂਫ਼ੀ ਗਾਇਕ ਅਤੇ ਸੰਗੀਤਕਾਰ ਗੁਲਜਿੰਦਰ ਸਿੰਘ ਗੁੱਲੂ ਦੇ ਆਸਟ੍ਰੇਲੀਆ ਤੋਂ ਵਾਪਸ ਆਉਣ 'ਤੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਬੱਚਿਆਂ ਨੂੰ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ

ਮਲੋਟ, 2 ਦਸੰਬਰ (ਪਾਟਿਲ)- ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਆਲਮਵਾਲਾ ਦੀ ਅਗਵਾਈ ਵਿਚ ਡਾ. ਇਕਬਾਲ ਸਿੰਘ ਮੈਡੀਕਲ ਅਫਸਰ (ਡੈਂਟਲ) ਵਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾ ਖੇੜਾ ਦੇ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ | ਡਾ. ਇਕਬਾਲ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX