ਤਾਜਾ ਖ਼ਬਰਾਂ


ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  47 minutes ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  about 1 hour ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  about 1 hour ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  about 2 hours ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  about 2 hours ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  about 2 hours ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  about 3 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  about 3 hours ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  about 3 hours ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  about 1 hour ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  about 4 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  about 5 hours ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  about 5 hours ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  about 5 hours ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  about 5 hours ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  about 5 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  about 5 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 5 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  about 6 hours ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  about 6 hours ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ- ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 23 ਮਾਰਚ- ਕਥਿਤ ‘ਮੋਦੀ ਸਰਨੇਮ’ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰਾ ਧਰਮ ਸੱਚ ਅਤੇ ਅਹਿੰਸਾ...
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ’ਤੇ ਦਰਜ ਝੂਠੇ ਕੇਸ ਸਾਬਤ ਨਹੀਂ ਹੋਣਗੇ- ਬਿਕਰਮ ਸਿੰਘ ਮਜੀਠੀਆ
. . .  about 6 hours ago
ਫਰੀਦਕੋਟ, 23 ਮਾਰਚ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅੱਜ ਇੱਥੇ ਹੋਣ ਵਾਲੀ ਪੇਸ਼ੀ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂ ਅਦਾਲਤ ਪਹੁੰਚੇ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਝੂਠੇ ਕੇਸ....
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਪਹੁੰਚੇ ਅਦਾਲਤ
. . .  about 6 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ ਅਤੇ ਮਾਣਯੋਗ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਆਰ.ਡੀ. ਖੋਸਲਾ ਸਕੂਲ ਦਾ 40ਵਾਂ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ

ਬਟਾਲਾ, 3 ਦਸੰਬਰ (ਕਾਹਲੋਂ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦਾ 40ਵਾਂ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਬੜੀ ਧੂਮ-ਧਾਮ ਨਾਲ ਸੰਪੰਨ ਹੋਇਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਬਿ੍ਗੇਡੀਅਰ ਹਰਚਰਨ ਸਿੰਘ ਬੋਪਾਰਾਏ (ਵੀ.ਐਸ.ਐਮ. ਅਰਜੁਨ ਐਵਾਰਡ, ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ, ਹਾਕੀ ਓਲੰਪੀਅਨ, ਵਿਸ਼ਵ ਕੱਪ ਹਾਕੀ 1975 ਵਿਜੇਤਾ) ਸਨ | ਮੁੱਖ ਮਹਿਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਦਿਲਰਾਜ ਕੌਰ, ਸਕੂਲ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੈ ਖੋਸਲਾ, ਪਿ੍ੰਸੀਪਲ ਡਾ. ਬਿੰਦੂ ਭੱਲਾ, ਮੈਨੇਜਿੰਗ ਕਮੇਟੀ ਦੇ ਮੈਂਬਰ ਸ੍ਰੀ ਕੇ.ਐਲ. ਗੁਪਤਾ, ਸ: ਭੁਪਿੰਦਰ ਸਿੰਘ, ਕਮਲ ਅਰੋੜਾ, ਵਰਿੰਦਰ ਕਾਂਸਰਾ, ਸ੍ਰੀਮਤੀ ਮੋਨਿਕਾ ਖੋਸਲਾ, ਸ੍ਰੀਮਤੀ ਮਨੀਸ਼ਾ ਖੋਸਲਾ, ਸ੍ਰੀਮਤੀ ਸੁਨੀਤ ਭਾਰਤੀ ਨੇ ਜੋਤੀ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਸਕੂਲ ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹੋਏ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ | ਉਨ੍ਹਾਂ ਸੀ.ਬੀ.ਐਸ.ਈ. ਬੋਰਡ ਦੇ ਦਸਵੀਂ ਤੇ ਬਾਰਵੀਂ ਦੇ ਸ਼ਾਨਦਾਰ ਨਤੀਜਿਆਂ, ਵੱਖ-ਵੱਖ ਮੁਕਾਬਲਿਆਂ 'ਚ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ, ਖੇਡਾਂ 'ਚ ਵਿਦਿਆਰਥੀਆਂ ਦੀਆਂ ਰਾਜ ਤੇ ਰਾਸ਼ਟਰੀ ਪੱਧਰ 'ਤੇ ਕੀਤੀਆਂ ਪ੍ਰਾਪਤੀਆਂ ਤੋਂ ਸਾਰਿਆਂ ਨੂੰ ਜਾਣੂ ਕਰਵਾਇਆ | ਇਸ ਪ੍ਰੋਗਰਾਮ ਦਾ ਥੀਮ ਜੀਵਨ 'ਚ ਭਾਵਨਾਵਾਂ ਦੀਆਂ ਲਹਿਰਾਂ ਸੀ | ਸੁੱਖ-ਦੁੱਖ, ਆਸਾ-ਨਿਰਾਸ਼ਾ, ਉਤਰਾਅ-ਚੜ੍ਹਾਅ, ਸਫਲਤਾ-ਅਸਫਲਤਾ, ਪ੍ਰੇਮ-ਨਫਰਤ, ਹਾਸੇ-ਖੁਸ਼ੀ, ਕ੍ਰੋਧ-ਸ਼ਾਂਤੀ ਆਦਿ ਨੂੰ ਨਾਚ, ਸੰਗੀਤ, ਗੀਤ, ਨਾਟਕ, ਗਿੱਧਾ ਤੇ ਭੰਗੜੇ ਦੇ ਮਾਧਿਅਮ ਨਾਲ ਸਾਰਿਆਂ ਸਾਹਮਣੇ ਬੜੀ ਖੂਬਸੂਰਤੀ ਨਾਲ ਪੇਸ਼ ਕੀਤਾ | ਮੁੱਖ ਮਹਿਮਾਨ ਸ: ਹਰਚਰਨ ਸਿੰਘ ਬੋਪਾਰਾਏ ਨੇ ਪ੍ਰੇਰਨਾਦਾਇਕ ਸ਼ਲਾਘਾਯੋਗ ਮਨੋਰੰਜਕ ਸੱਭਿਆਚਾਰਕ ਪ੍ਰੋਗਰਾਮ ਲਈ ਸਕੂਲ ਪ੍ਰਸ਼ਾਸਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਜਿਹੋ-ਜਿਹਾ ਵਾਤਾਵਰਨ ਮਿਲੇਗਾ, ਉਸ ਤਰ੍ਹਾਂ ਦਾ ਹੀ ਉਨ੍ਹਾਂ ਦਾ ਚਰਿੱਤਰ ਬਣੇਗਾ | ਇਸ ਲਈ ਵਿਦਿਆਰਥੀਆਂ ਨੂੰ ਆਪਣੇ 'ਤੇ ਵਿਸ਼ਵਾਸ, ਅਨੁਸ਼ਾਸਨ, ਮਿਹਨਤ, ਲਗਨ ਵਰਗੇ ਗੁਣਾਂ ਨੂੰ ਅਪਨਾਉਣਾ ਚਾਹੀਦਾ ਹੈ | ਅਸਫਲਤਾ ਤੋਂ ਘਬਰਾਏ ਬਿਨਾਂ ਅੱਗੇ-ਅੱਗੇ ਵਧਣ ਦਾ ਨਿਰੰਤਰ ਯਤਨ ਕਰਦੇ ਰਹਿਣਾ ਚਾਹੀਦਾ ਹੈ | ਆਪਣੀਆਂ ਕਮੀਆਂ ਨੂੰ ਸਵੀਕਾਰ ਕਰਕੇ ਵਿਜੇਤਾ ਬਣਨਾ ਚਾਹੀਦਾ ਹੈ | ਵਿਦੇਸ਼ਾਂ 'ਚ ਜਾਣ ਦੇ ਰੁਝਾਨ ਨੂੰ ਖਤਮ ਕਰਕੇ ਆਪਣੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ | ਸਕੂਲ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ ਨੇ ਮਹਿਮਾਨਾਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕੋਵਿਡ-19 ਤੋਂ ਬਾਅਦ ਸਕੂਲ ਪ੍ਰਸ਼ਾਸਨ ਦੀਆਂ ਬੱਚਿਆਂ ਪ੍ਰਤੀ ਜ਼ਿੰਮੇਵਾਰੀਆਂ ਹੋਰ ਜ਼ਿਆਦਾ ਵਧਣ ਦੇ ਬਾਵਜੂਦ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤੇ ਹਮੇਸ਼ਾ ਇਹ ਯਤਨ ਕਰਦੇ ਰਹਿਣਗੇ | ਸਕੂਲ ਪ੍ਰਧਾਨ ਸ੍ਰੀ ਅਜੈ ਖੋਸਲਾ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਮੁੱਖ ਮਹਿਮਾਨ ਦੀਆਂ ਸਿੱਖਿਆਦਾਇਕ ਗੱਲਾਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨਗੀਆਂ | ਮੁੱਖ ਮਹਿਮਾਨ ਨੇ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ | ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਤੇ ਉਨ੍ਹਾਂ ਦੀ ਪਤਨੀ ਨੂੰ ਸ਼ਾਲ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |

ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਕਾਬੂ

ਬਟਾਲਾ, 3 ਦਸੰਬਰ (ਹਰਦੇਵ ਸਿੰਘ ਸੰਧੂ)- ਇੰਚਾਰਜ ਸੀ.ਆਈ.ਏ. ਸਟਾਫ ਬਟਾਲਾ ਦਲਜੀਤ ਸਿੰਘ ਪੱਡਾ ਵਲੋਂ ਬੀਤੇ ਦਿਨੀਂ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਸੰਦੀਪ ਸਿੰਘ ਉਰਫ ਨਿੱਕਾ ਪੁੱਤਰ ਲਖਬੀਰ ਸਿੰਘ ਵਾਸੀ ਨਵੀਂ ਪੱਤੀ ਭਾਗੋਵਾਲ ਥਾਣਾ ਕਿਲ੍ਹਾ ਲਾਲ ਸਿੰਘ ਨੂੰ ...

ਪੂਰੀ ਖ਼ਬਰ »

4 ਦਿਨਾ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਰਾਉਂਡ 'ਚ 20 ਟੀਮਾਂ ਜਾਣਗੀਆਂ : ਸਮਸ਼ੇਰ ਫ਼ੌਜੀ

ਧਿਆਨਪੁਰ, 3 ਦਸੰਬਰ (ਕੁਲਦੀਪ ਸਿੰਘ)- ਸ਼ਹੀਦ ਭਗਤ ਸਿੰਘ ਜੀ ਸਪੋਰਟਸ ਕਲੱਬ ਬਸੰਤਕੋਟ ਵਿਚ 16ਵੇਂ 4 ਰੋਜ਼ਾ ਫੁੱਟਬਾਲ ਟੂਰਨਾਮੈਂਟ 'ਚ ਇਲਾਕੇ ਦੀਆਂ ਨਾਮਵਰ 40 ਕਲੱਬਾਂ ਵਿਚੋਂ 20 ਕਲੱਬਾਂ ਦੇ ਖਿਡਾਰੀ ਦੂਜੇ ਰਾਉਂਡ ਵਿਚ ਜਾਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਲੱਬ ...

ਪੂਰੀ ਖ਼ਬਰ »

ਕਰਾਟੇ ਪ੍ਰਤੀਯੋਗਤਾ 'ਚ ਡੀ.ਆਰ. ਹੈਰੀਟੇਜ ਸਕੂਲ ਨੇ ਮਾਰੀ ਬਾਜ਼ੀ

ਬਟਾਲਾ, 3 ਦਸੰਬਰ (ਕਾਹਲੋਂ)- ਬੀਤੇ ਦਿਨੀਂ ਜਲੰਧਰ ਦੇ ਆਰੀਆ ਸੀਨੀਅਰ ਸੈਕੰਡਰੀ ਬਸਤੀ ਗੁਜਾਂ ਵਿਖੇ ਪੰਜਾਬ ਰਾਜ 66ਵੀਂ ਖੇਡ ਪ੍ਰਤੀਯੋਗਤਾ ਕਰਵਾਈ ਗਈ | ਇਹ ਪ੍ਰਤੀਯੋਗਤਾ ਸੂਬਾ ਪੱਧਰ 'ਤੇ ਕਰਵਾਈ ਗਈ | ਬਟਾਲਾ ਦੇ ਡੀ.ਆਰ. ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲਿਆਂ 'ਚ ਮਹਿਕਦੀਪ ਕੌਰ ਨੇ ਪਹਿਲਾ ਸਥਾਨ ਕੀਤਾ ਹਾਸਲ

ਦੀਨਾਨਗਰ, 3 ਦਸੰਬਰ (ਸੋਢੀ/ਸੰਧੂ/ਸ਼ਰਮਾ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਰੀਨਾ ਤਲਵਾਰ ਦੀ ਪ੍ਰਧਾਨਗੀ ਤੇ ਕਾਲਜ ਦੇ ਪੰਜਾਬੀ ਵਿਭਾਗ ਦੀ ਮੁਖੀ ਕੁਲਵਿੰਦਰ ਕੌਰ ਛੀਨਾ ਦੀ ਦੇਖ-ਰੇਖ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ...

ਪੂਰੀ ਖ਼ਬਰ »

ਕੌਮੀਂ ਸ਼ਾਹ ਮਾਰਗ 'ਤੇ ਕਲਾਨੌਰ ਦੇ ਬਾਹਰਵਾਰ ਖ਼ਸਤਾ ਹਾਲਤ ਪੁਲੀ 'ਚ ਪਿਆ ਪਾੜ, ਹਾਦਸੇ ਨੂੰ ਦੇ ਰਿਹੈ ਸੱਦਾ

ਕਲਾਨੌਰ, 3 ਦਸੰਬਰ (ਪੁਰੇਵਾਲ)- ਗੁਰਦਾਸਪੁਰ ਵਾਇਆ ਕਲਾਨੌਰ, ਡੇਰਾ ਬਾਬਾ ਨਾਨਕ, ਅਜਨਾਲਾ ਕੌਮੀਂ ਸ਼ਾਹ ਮਾਰਗ 354 'ਤੇ ਕਲਾਨੌਰ ਤੋਂ ਬਾਹਰਵਾਰ ਡੇਰਾ ਬਾਬਾ ਨਾਨਕ ਮਾਰਗ 'ਤੇ ਸਥਿਤ ਖਸਤਾਹਾਲਤ ਪੁਲੀ 'ਚ ਦੋ ਦਿਨਾਂ ਤੋਂ ਪਏ ਪਾੜ ਨਾਲ ਵਾਪਰ ਰਹੇ ਹਾਦਸਿਆਂ ਤੋਂ ਰੋਹ 'ਚ ਆਏ ...

ਪੂਰੀ ਖ਼ਬਰ »

ਕੋਰ ਕਮੇਟੀ ਮੈਂਬਰ ਬਣਨ 'ਤੇ ਹਲਕੇ ਦੀ ਅਕਾਲੀ ਦਲ ਲੀਡਰਸ਼ਿਪ ਵਲੋਂ ਲੋਧੀਨੰਗਲ ਦਾ ਸਨਮਾਨ

ਫਤਹਿਗੜ੍ਹ ਚੂੜੀਆਂ, 3 ਦਸੰਬਰ (ਹਰਜਿੰਦਰ ਸਿੰਘ ਖਹਿਰਾ)-ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਬੀਤੇ ਦਿਨ ਜਾਰੀ ਕੀਤੀ ਕੋਰ ਕਮੇਟੀ ਦੇ ਜਥੇਬੰਦਕ ਢਾਂਚੇ ਦੀ ਸੂਚੀ ਵਿਚ ਸਾਬਕਾ ਵਿਧਾਇਕ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਸ: ਲਖਬੀਰ ਸਿੰਘ ਲੋਧੀਨੰਗਲ ...

ਪੂਰੀ ਖ਼ਬਰ »

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਵਡਾਲਾ ਬਾਂਗਰ, 3 ਦਸੰਬਰ (ਭੁੰਬਲੀ)- ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਭਾਰਤ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਦੇ ਗ੍ਰਹਿ ਧਾਲੀਵਾਲ ਨਿਵਾਸ ਭੋਜਰਾਜ ਵਿਖੇ ਅਜੀਤ ਸਿੰਘ ਗਵਾਰਾ ਦੀ ਅਗਵਾਈ ਹੇਠ ਪਹੁੰਚੇ ...

ਪੂਰੀ ਖ਼ਬਰ »

ਭਾਜਪਾ ਵਲੋਂ ਫ਼ਤਹਿਜੰਗ ਸਿੰਘ ਬਾਜਵਾ ਨੂੰ ਮੀਤ ਪ੍ਰਧਾਨ ਬਣਾਉਣ 'ਤੇ ਵਿੱਟੀ ਭਗਤੂਪੁਰ ਨੇ ਕੀਤਾ ਧੰਨਵਾਦ

ਬਟਾਲਾ, 3 ਦਸੰਬਰ (ਕਾਹਲੋਂ)- ਭਾਜਪਾ ਵਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸਾਬਕਾ ਵਿਧਾਇਕ ਅਤੇ ਬਟਾਲਾ ਤੋਂ ਭਾਜਪਾ ਦੇ ਸੀਨੀਅਰ ਆਗੂ ਫਤਹਿਜੰਗ ਸਿੰਘ ਬਾਜਵਾ ਨੂੰ ਪੰਜਾਬ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ | ਸ: ਬਾਜਵਾ ਦੀ ਇਸ ਨਿਯੁਕਤੀ 'ਤੇ ਜਿੱਥੇ ...

ਪੂਰੀ ਖ਼ਬਰ »

ਆਨਲਾਈਨ ਮੁਕਾਬਲੇ ਕਰਵਾਏ

ਕਲਾਨੌਰ, 3 ਦਸੰਬਰ (ਪੁਰੇਵਾਲ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਪਿ੍ੰਸੀਪਲ ਮੈਡਮ ਗੁਰਮਨਜੀਤ ਕੌਰ ਦੀ ਯੋਗ ਅਗਵਾਈ ਅਤੇ ਕੰਪਿਊਟਰ ਫੈਕਿਲਟੀ ਕਮ ਮੀਡੀਆ ਕੋਆਰਡੀਨੇਟਰ ਅਤੇ ਇੰਟਰਨੈਸ਼ਨਲ ਐਵਾਰਡੀ ਸ੍ਰੀ ਸੰਜੀਵ ਤੁਲੀ ਦੀ ਦੇਖ-ਰੇਖ ਹੇਠ ਆਨਲਾਈਨ ...

ਪੂਰੀ ਖ਼ਬਰ »

ਦਾ ਮਿਲੇਨੀਅਮ ਸਕੂਲ ਬਟਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਪੰਜਗਰਾਈਆਂ, 3 ਦਸੰਬਰ (ਬਲਵਿੰਦਰ ਸਿੰਘ)- ਦਾ ਮਿਲੇਨੀਅਮ ਸਕੂਲ ਬਟਾਲਾ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਸ਼੍ਰੀ ਅਰੁਣ ਖੋਸਲਾ, ਡਾਇਰੈਕਟਰ ਸ਼੍ਰੀਮਤੀ ਪਾਇਲ ਖੋਸਲਾ ਅਤੇ ਪਿ੍ੰਸੀਪਲ ਕੁਲਤਾਜ ਸਿੰਘ ਬੱਬਰ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਖੇ ਦੋ ਰੋਜ਼ਾ ਸਪੋਰਟਸ ਮੀਟ ਦੀ ਸ਼ਾਨੋ-ਸੌਕਤ ਨਾਲ ਹੋਈ ਸਮਾਪਤੀ

ਬਟਾਲਾ, 3 ਦਸੰਬਰ (ਕਾਹਲੋਂ)- ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਖੇ 42ਵੀਂ ਦੋ ਰੋਜ਼ਾ ਅੰਤਰ ਹਾਊਸ ਸਕੂਲ ਸਪੋਰਟਸ ਮੀਟ ਦੀ ਬੜੀ ਧੂਮ-ਧਾਮ ਨਾਲ ਸਮਾਪਤੀ ਹੋਈ | ਇਸ ਅਥਲੀਟ ਮੀਟ ਦੇ ਦੂਜੇ ਦਿਨ ਦੇ ਮੁੱਖ ਮਹਿਮਾਨ ਅੰਤਰਰਾਸਟਰੀ ਸ਼ਖ਼ਸੀਅਤ ਅਜੈਬ ਸਿੰਘ ਚੱਠਾ ਚੇਅਰਮੈਨ ਜਗਤ ...

ਪੂਰੀ ਖ਼ਬਰ »

ਘੁਮਾਣ ਇੰਟਰਨੈਸ਼ਨਲ ਸਕੂਲ ਵਿਖੇ ਸਾਇੰਸ ਮੇਲਾ ਲਗਾਇਆ

ਘੁਮਾਣ, 3 ਦਸੰਬਰ (ਬੰਮਰਾਹ)- ਘੁਮਾਣ ਇੰਟਰਨੈਸ਼ਨਲ ਸਕੂਲ ਘੁਮਾਣ ਵਿਖੇ ਸਾਇੰਸ ਮੇਲਾ ਲਗਾਇਆ ਗਿਆ | ਸਾਇੰਸ ਮੇਲੇ ਵਿਚ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸੇ ਦੌਰਾਨ ਵਿਦਿਆਰਥੀਆਂ ਨੂੰ ਸਥਿਰ ਤੇ ਕਾਰਜਸ਼ੀਲ ਮਾਡਲ ਬਣਾ ਕੇ ਆਪਣੀ ਸਖ਼ਤ ...

ਪੂਰੀ ਖ਼ਬਰ »

ਐੱਸ.ਐੱਸ.ਐਮ. ਕਾਲਜ ਨੇ ਸੰਗੀਤ ਪ੍ਰਤੀਯੋਗਤਾ 'ਚ ਓਵਰ ਆਲ ਟਰਾਫ਼ੀ ਜਿੱਤੀ

ਦੀਨਾਨਗਰ, 3 ਦਸੰਬਰ (ਸੰਧੂ/ਸੋਢੀ/ਸ਼ਰਮਾ) - ਐੱਸ.ਐੱਸ.ਐਮ. ਕਾਲਜ ਦੀਨਾਨਗਰ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਹੋਈ ਸੰਗੀਤ ਪ੍ਰਤੀਯੋਗਤਾ 2022 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੈਂਪੀਅਨ ਟਰਾਫ਼ੀ 'ਤੇ ਕਬਜ਼ਾ ਕੀਤਾ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਪੂਰੇ ਕਰ ਰਹੀ ਹੈ ਔਜ਼ੀ ਹੱਬ ਇੰਮੀਗ੍ਰੇਸ਼ਨ

ਗੁਰਦਾਸਪੁਰ, 3 ਦਸੰਬਰ (ਆਰਿਫ਼)- ਔਜ਼ੀ ਹੱਬ ਇੰਮੀਗ੍ਰੇਸ਼ਨ ਵਲੋਂ ਹੁਣ ਤੱਕ ਆਸਟ੍ਰੇਲੀਆ ਦੇ ਸਫਲਤਾ ਪੂਰਵਕ ਨਤੀਜੇ ਹਾਸਲ ਕੀਤੇ ਗਏ ਹਨ ਤੇ ਹਰ ਵਿਦਿਆਰਥੀ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰਾ ਕੀਤਾ ਗਿਆ ਹੈ | ਔਜ਼ੀ ਹੱਬ ਦੇ ਡਾਇਰੈਕਟਰ ਤੇ ਆਸਟ੍ਰੇਲੀਅਨ ਵੀਜ਼ਾ ...

ਪੂਰੀ ਖ਼ਬਰ »

ਕੀਵੀ ਐਂਡ ਕੰਗਾਰੂ ਸਟੱਡੀਜ਼ ਨੇ 5 ਸਾਲ ਦੇ ਗੈਪ ਵਾਲੀ ਵਿਦਿਆਰਥਣ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 3 ਦਸੰਬਰ (ਆਰਿਫ਼)- ਵਿਦਿਆਰਥੀਆਂ ਨੂੰ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਨਾਮਵਰ ਸੰਸਥਾ 'ਕੀਵੀ ਐਂਡ ਕੰਗਾਰੂ ਸਟੱਡੀਜ਼' ਗੁਰਦਾਸਪੁਰ ਵਲੋਂ ਆਪਣੇ ਤਜਰਬੇ ਸਦਕਾ ਇਕ ਹੋਰ ਲੰਬੇ ਗੈਪ ਵਾਲੀ ਵਿਦਿਆਰਥਣ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ...

ਪੂਰੀ ਖ਼ਬਰ »

ਸਹੋਦਿਆ ਇੰਟਰ ਸਕੂਲ ਅਥਲੈਟਿਕਸ ਮੀਟ 'ਚ ਕਲਗ਼ੀਧਰ ਇੰਟਰਨੈਸ਼ਨਲ ਸਕੂਲ ਦਾ ਸ਼ਾਨਦਾਰ ਖੇਡ ਪ੍ਰਦਰਸ਼ਨ

ਪੁਰਾਣਾ ਸ਼ਾਲਾ, 3 ਦਸੰਬਰ (ਗੁਰਵਿੰਦਰ ਸਿੰਘ ਗੋਰਾਇਆ)- ਬਿਆਸ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਈ ਗਈ ਸਹੋਦਿਆ ਇੰਟਰ ਸਕੂਲ ਐਥਲੈਟਿਕਸ ਮੀਟ 22-23 ਵਿਚ ਕਲਗ਼ੀਧਰ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਸੇਂਟ ਕਬੀਰ ਪਬਲਿਕ ਸਕੂਲ, ...

ਪੂਰੀ ਖ਼ਬਰ »

ਪਿੰਡ ਅੰਮੋਨੰਗਲ 'ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਪੁਰਜ਼ੋਰ ਮੰਗ

ਅੱਚਲ ਸਾਹਿਬ, 3 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਅੰਮੋਨੰਗਲ 'ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ ਹੈ | ਇਸ ਸਬੰਧੀ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਗੁਰਜੀਤ ਸਿੰਘ ਸਾਬ ਨੇ 75 ਲੱਖ ਰੁਪਏ ਖ਼ਰਚ ਕਰ ਕੇ ਆਪਣੇ ਪਿੰਡ ਬੂਲੇਵਾਲ ਦੀ ਬਦਲੀ ਨੁਹਾਰ

ਬਟਾਲਾ, 3 ਦਸੰਬਰ (ਕਾਹਲੋਂ)- ਅੰਮਿ੍ਤਸਰ-ਪਠਾਨਕੋਟ ਕੌਮੀ ਮਾਰਗ 'ਤੇ ਸਥਿਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੂਲੇਵਾਲ ਦੀ ਖੂਬਸੂਰਤੀ ਦੇਖਿਆਂ ਹੀ ਬਣਦੀ ਹੈ | ਇਸ ਪਿੰਡ ਨੂੰ ਦੇਖ ਕੇ ਕਿਸੇ ਵਿਕਸਤ ਸ਼ਹਿਰ ਦੀ ਸਭ ਤੋਂ ਖੂਬਸੂਰਤ ਕਾਲੋਨੀ ਦਾ ਭੁਲੇਖਾ ਪੈਂਦਾ ਹੈ | ਪਿੰਡ ...

ਪੂਰੀ ਖ਼ਬਰ »

'ਆਪ' ਆਗੂ ਹਰਦੀਪ ਸਿੰਘ ਵਲੋਂ ਮਾਨੇਪੁਰ 'ਚ ਵਿਕਾਸੀ ਕਾਰਜਾਂ ਦੀ ਸ਼ੁਰੂਆਤ

ਕਲਾਨੌਰ, 3 ਦਸੰਬਰ (ਪੁਰੇਵਾਲ)- ਆਮ ਆਦਮੀ ਪਾਰਟੀ ਦੇ ਪਿੰਡ ਮਾਨੇਪੁਰ ਤੋਂ ਆਗੂ ਹਰਦੀਪ ਸਿੰਘ ਵਲੋਂ ਪਿੰਡ 'ਚ ਵਿਕਾਸੀ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਹਰਦੀਪ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ...

ਪੂਰੀ ਖ਼ਬਰ »

ਮਨਦੀਪ ਕਾਲਾ ਦਾ 57ਵੀਂ ਵਾਰ ਖ਼ੂਨ ਦਾਨ ਕਰਨ 'ਤੇ ਕਲਾਨੌਰ 'ਚ ਸਨਮਾਨ

ਕਲਾਨੌਰ, 3 ਦਸੰਬਰ (ਪੁਰੇਵਾਲ)- ਆਪਣੇ ਰੁਝੇਵਿਆਂ ਭਰੀ ਜ਼ਿੰਦਗੀ 'ਚ ਕੁਝ ਲੋਕ ਸਮਾਜ ਸੇਵਾ ਕਰਨ 'ਚ ਵੀ ਆਪਣੀ ਰੁਚੀ ਰੱਖਦੇ ਹਨ | ਇਸੇ ਤਰ੍ਹਾਂ ਨੇੜਲੇ ਪਿੰਡ ਵਡਾਲਾ ਬਾਂਗਰ ਵਾਸੀ ਮਨਦੀਪ ਕਾਲਾ ਵਲੋਂ ਖੂਨਦਾਨ ਕਰਨ ਦੇ ਕਾਰਜ 'ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਉਸ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਅਧਿਆਪਕਾ 'ਫੈਪ ਨੈਸ਼ਨਲ ਐਵਾਰਡ' ਨਾਲ ਸਨਮਾਨਿਤ

ਬਟਾਲਾ, 3 ਦਸੰਬਰ (ਕਾਹਲੋਂ)- 'ਫੈਪ ਨੈਸ਼ਨਲ ਐਵਾਰਡ' ਵਲੋਂ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਅਧਿਆਪਕਾ ਨਵਪ੍ਰੀਤ ਕੌਰ ਨੂੰ ਬੈਸਟ ਟੀਰ ਫੈਪ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਚੰਡੀਗੜ੍ਹ ਯੂਨੀਵਰਸਿਟੀ ਵਿਚ ਦਿੱਤੇ ਗਏ, ਜਿਸ ਵਿਚ ਪੂਰੇ ਪੰਜਾਬ ...

ਪੂਰੀ ਖ਼ਬਰ »

ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਅਲੀਵਾਲ, 3 ਦਸੰਬਰ (ਸੁੱਚਾ ਸਿੰਘ ਬੁੱਲੋਵਾਲ)- ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਆਪਣੇ ਗ੍ਰਹਿ ਆਲੀਵਾਲ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ 'ਚ ਕੁਝ ਸਮੱਸਿਆਵਾਂ ਮੌਕੇ 'ਤੇ ਹੱਲ ਕੀਤੀਆਂ ਤੇ ਬਾਕੀ ਮੰਗਾਂ ਨੂੰ ਛੇਤੀ ਹੱਲ ...

ਪੂਰੀ ਖ਼ਬਰ »

ਓਪਨ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 3 ਦਸੰਬਰ (ਕਾਹਲੋਂ)- ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਵਿਚ 6 ਸੋਨੇ, 7 ਚਾਂਦੀ ਅਤੇ 11 ਕਾਂਸੇ ਦੇ ਤਗਮੇ ਹਾਸਲ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਬ੍ਰੇਨ ਵੇਵਜ਼ ਇੰਸਟੀਚਿਊਟ ਨੇ ਕੀਤਾ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ-ਕੌਂਟਾ

ਗੁਰਦਾਸਪੁਰ, 3 ਦਸੰਬਰ (ਆਰਿਫ਼)- ਸਥਾਨਕ ਜੇਲ੍ਹ ਰੋਡ ਗੁਰਦਾਸਪੁਰ ਸਥਿਤ ਬ੍ਰੇਨ ਵੇਵਜ਼ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਕੌਂਟਾ ਨੇ ਦੱਸਿਆ ਕਿ ਜਿਵੇਂ ਉਨ੍ਹਾਂ ਦੀ ਸੰਸਥਾ ਵਲੋਂ ਆਈਲੈਟਸ ਅਤੇ ਪੀ.ਟੀ.ਈ. ਵਿਚ ਸਭ ਤੋਂ ਵਧੀਆ ਨਤੀਜੇ ਦੇਣ ...

ਪੂਰੀ ਖ਼ਬਰ »

ਸੜਕਾਂ ਦੇ ਬਰਮਾ 'ਤੇ ਮਿੱਟੀ ਪਾਉਣ ਦੀ ਮੁਹਿੰਮ ਠੱਪ

ਪੁਰਾਣਾ ਸ਼ਾਲਾ, 3 ਦਸੰਬਰ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਵਲੋਂ ਸੰਪਰਕ ਸੜਕਾਂ ਦੇ ਬਰਮਾ 'ਤੇ ਮਿੱਟੀ ਪਾਉਣ ਦੀ ਮੁਹਿੰਮ ਸ਼ੁਰੂ ਕਰਵਾਈ ਸੀ ਤੇ ਉਹ ਬੁਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ | ਇੱਥੋਂ ਤੱਕ ਕਿ ਦਿਹਾਤੀ ਸੜਕਾਂ ਦੇ ਬਰਮਾ ਨੂੰ ਕਿਸਾਨਾਂ ਵਲੋਂ ਆਪਣੇ ਖੇਤਾਂ ...

ਪੂਰੀ ਖ਼ਬਰ »

ਗੁਜਰਾਤ 'ਚੋਂ ਆਮ ਆਦਮੀ ਪਾਰਟੀ ਦੀ ਹੋਵੇਗੀ ਇਤਿਹਾਸਕ ਜਿੱਤ : ਡਾਕਟਰ ਸੰਧੂ

ਬਟਾਲਾ, 3 ਦਸੰਬਰ (ਕਾਹਲੋਂ)-ਗੁਜਰਾਤ ਚੋਣਾਂ ਵਿਚ ਇਸ ਵਾਰ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਪ ਦੇ ਬਲਾਕ ਇੰਚਾਰਜ ਡਾਕਟਰ ਜਗਦੀਸ਼ ਸਿੰਘ ਸੰਧੂ ਰਜ਼ਾਦਾ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਤੋਂ ਪੈਸੇ ਨਾ ਮਿਲਣ 'ਤੇ ਸਬ ਟਰੈਵਲ ਏਜੰਟ ਨੇ ਕੀਤੀ ਖ਼ੁਦਕੁਸ਼ੀ

ਊਧਨਵਾਲ, 3 ਦਸੰਬਰ (ਪਰਗਟ ਸਿੰਘ)- ਪਿੰਡ ਮਧਰਾ ਦੇ ਇਕ ਵਿਅਕਤੀ ਨੇ ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ | ਪੁਲਿਸ ਚੌਕੀ ਊਧਨਵਾਲ ਦੇ ਇੰਚਾਰਜ ਏ. ਐਸ. ਆਈ. ਪੰਜਾਬ ਸਿੰਘ ਨੇ ਦੱਸਿਆ ਕਿ ਪਿੰਡ ਮਧਰਾ ਦੇ ਇਕ ਵਿਅਕਤੀ ਸਤਨਾਮ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਵਲੋਂ ਔਰਤਾਂ ਨੂੰ ਲਿੰਗ ਅਧਾਰਿਤ ਹਿੰਸਾ ਖ਼ਿਲਾਫ਼ ਕੀਤਾ ਜਾ ਰਿਹੈ ਜਾਗਰੂਕ

ਗੁਰਦਾਸਪੁਰ, 3 ਦਸੰਬਰ (ਆਰਿਫ਼)- ਭਾਰਤ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਲਿੰਗ ਅਧਾਰਿਤ ਹਿੰਸਾ ਦੇ ਵਿਰੁੱਧ 25 ਨਵੰਬਰ ਤੋਂ 20 ਦਸੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ...

ਪੂਰੀ ਖ਼ਬਰ »

ਲੋੜਵੰਦ ਬਜ਼ੁਰਗਾਂ ਨੂੰ ਬਨਾਉਟੀ ਦੰਦ ਲਗਾਏ

ਫ਼ਤਹਿਗੜ੍ਹ ਚੂੜੀਆਂ, 3 ਦਸੰਬਰ (ਐਮ.ਐਸ. ਫੁੱਲ)- ਸੀਨੀਅਰ ਮੈਡੀਕਲ਼ ਅਫ਼ਸਰ ਡਾ. ਲਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਮਿਉਨਿਟੀ ਸਿਹਤ ਕੇਂਦਰ ਫ਼ਤਹਿਗੜ੍ਹ ਚੂੜੀਆਂ ਵਿਖੇ ਲਗਾਇਆ ਗਿਆ 34ਵਾਂ ਮੁਫ਼ਤ ਦੰਦਾਂ ਦਾ ਪੰਦ੍ਹਰਵਾੜਾ ਸਮਾਪਤ ਹੋ ਗਿਆ | ਇਸ ਮੌਕੇ ਸਿਹਤ ਵਿਭਾਗ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਰਾਮੇਸ਼ ਠਾਕੁਰ ਨੇ ਬਤੌਰ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 3 ਦਸੰਬਰ (ਪ੍ਰੇਮ ਕੁਮਾਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ਰਾਮੇਸ਼ ਠਾਕੁਰ ਵਲੋਂ ਬਤੌਰ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ ਗਿਆ ਹੈ | ਜਦੋਂ ਕਿ ਇਸ ਤੋਂ ਪਹਿਲਾਂ ਪਿ੍ੰਸੀਪਲ ਰਾਮੇਸ਼ ਠਾਕੁਰ ਸਹਾਇਕ ਡਾਇਰੈਕਟਰ ਸਮਗਰਾ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ' ਨੇ ਕੈਨੇਡਾ ਦੇ 6 ਹੋਰ ਵੀਜ਼ੇ ਲਗਵਾਏ

ਗੁਰਦਾਸਪੁਰ, 3 ਦਸੰਬਰ (ਆਰਿਫ਼)- ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ਦੇ ਰਿਕਾਰਡ ਤੋੜ ਵੀਜ਼ੇ ਲਗਾਉਣ ਵਾਲੀ 'ਸੈਵਨਸੀਜ਼ ਇਮੀਗ੍ਰੇਸ਼ਨ' ਹੁਣ ਧੜਾਧੜ ਵਿਦਿਆਰਥੀਆਂ ਦੇ ਕੈਨੇਡਾ ਦੇ ਵੀ ਸਟੱਡੀ ਵੀਜ਼ੇ ਲਗਵਾ ਕੇ ਆਪਣੀ ਕਾਬਲੀਅਤ ਸਾਬਤ ਕਰ ਰਹੀ ਹੈ | ਲਗਪਗ ਹਰ ਦਿਨ ...

ਪੂਰੀ ਖ਼ਬਰ »

ਫਿਰੋਜ਼ਪੁਰ ਦੀ ਔਰਤ ਦਾ ਜ਼ੀਰੋ ਐਰਰ ਤਕਨੀਕ ਨਾਲ ਹੋਇਆ ਗੋਡੇ ਬਦਲੀ ਦਾ ਸਫਲ ਆਪ੍ਰੇਸ਼ਨ : ਡਾ: ਰਣਜੀਤ ਸਿੰਘ

ਅੰਮਿ੍ਤਸਰ, 3 ਦਸੰਬਰ (ਰੇਸ਼ਮ ਸਿੰਘ)­ -ਫਿਰੋਜ਼ਪੁਰ ਦੀ ਰਹਿਣ ਵਾਲੀ ਇਕ ਔਰਤ ਮਰੀਜ਼ ਜੋ ਲੰਮੇ ਸਮੇਂ ਤੋਂ ਗੋਡਿਆਂ ਦੀ ਤਕਲੀਫ ਤੋਂ ਪੀੜਤ ਸੀ, ਦੇ ਇੱਥੇ ਜ਼ੀਰੋ ਐਰਰ ਤਕਨੀਕ ਨਾਲ ਸਫਲਤਾ ਪੂਰਵਕ ਅਪਰੇਸ਼ਨ 'ਚ ਕਾਮਯਾਬੀ ਮਿਲੀ ਹੈ | ਇਹ ਪ੍ਰਗਟਾਵਾ ਇਥੇ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

ਪੇਂਡੂ ਡਿਸਪੈਂਸਰੀਆਂ 'ਚ ਦਵਾਈਆਂ ਤੇ ਸਟਾਫ਼ ਦੀ ਘਾਟ ਨਾਲ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਲੱਗੇ ਪ੍ਰਸ਼ਨ ਚਿੰਨ੍ਹ

ਪੁਰਾਣਾ ਸ਼ਾਲਾ, 3 ਦਸੰਬਰ (ਅਸ਼ੋਕ ਸ਼ਰਮਾ)- ਦਿਹਾਤੀ ਖੇਤਰ ਦੀਆਂ ਸਿਹਤ ਡਿਸਪੈਂਸਰੀਆਂ 'ਚ ਦਵਾਈਆਂ ਤੇ ਮੁਲਾਜ਼ਮਾਂ ਦੀ ਘਾਟ ਨਾਲ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਈ ਤਰ੍ਹਾਂ ਦੇ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ | ਫਿਰ ਵੀ ਪੰਜਾਬ ਸਰਕਾਰ ਇਸ ਪਾਸੇ ਕੋਈ ਵੀ ਧਿਆਨ ...

ਪੂਰੀ ਖ਼ਬਰ »

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਪਲੇਸਮੈਂਟ ਕੈਂਪ ਲਗਾਇਆ

ਗੁਰਦਾਸਪੁਰ, 3 ਦਸੰਬਰ (ਪ੍ਰੇਮ ਕੁਮਾਰ)- ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਉਪ ਕੁਲਪਤੀ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਲੇਸਮੈਂਟ ਵਿਭਾਗ ਵਲੋਂ ਐਸਕਾਰਟ ਪ੍ਰਾਈਵੇਟ ਲਿਮਟਿਡ ...

ਪੂਰੀ ਖ਼ਬਰ »

ਆਈ.ਏ.ਈ. ਗਲੋਬਲ ਇੰਡੀਆ ਦੇ ਆਸਟ੍ਰੇਲੀਆ ਸਟੱਡੀ ਵੀਜ਼ਿਆਂ ਦੇ ਆ ਰਹੇ ਸ਼ਾਨਦਾਰ ਨਤੀਜੇ

ਗੁਰਦਾਸਪੁਰ, 3 ਦਸੰਬਰ (ਆਰਿਫ਼)- ਆਈ.ਏ.ਈ. ਗਲੋਬਲ ਇੰਡੀਆ ਸੰਸਥਾ ਵਲੋਂ ਲਗਾਤਾਰ ਆਸਟ੍ਰੇਲੀਆ ਸਟੱਡੀ ਵੀਜ਼ੇ ਸੰਬੰਧੀ ਝੜੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਤਹਿਤ ਸੰਸਥਾ ਵਲੋਂ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਹਾਸਲ ਕੀਤਾ ਗਿਆ ਹੈ | ਇਸ ਸੰਬੰਧੀ ਇਮੀਗੇ੍ਰਸ਼ਨ ...

ਪੂਰੀ ਖ਼ਬਰ »

ਸਮਾਜ ਭਲਾਈ ਕੰਮਾਂ ਨੂੰ ਸਮਰਪਿਤ, ਵਾਤਾਵਰਨ ਪ੍ਰੇਮੀ ਤੇ ਲੋੜਵੰਦਾਂ ਦੀ ਹਮਦਰਦ ਸ਼ਖ਼ਸੀਅਤ 'ਜਗਮੋਹਣ ਸਿੰਘ ਮੱਲ੍ਹੀ ਕੈਨੇਡੀਅਨ'

ਵਡਾਲਾ ਬਾਂਗਰ, 3 ਦਸੰਬਰ (ਭੁੰਬਲੀ)- ਇਲਾਕੇ ਦੇ ਪਿੰਡ ਉਗੜੂ ਖੈੜਾ ਦੇ ਜੰਮਪਲ ਜਗਮੋਹਣ ਸਿੰਘ ਮੱਲ੍ਹੀ ਕਨੇਡੀਅਨ ਇਕ ਅਜਿਾਹੀ ਮਾਣਮੱਤੀ ਸ਼ਖਸੀਅਤ ਹਨ, ਜੋ ਮਾਨਵਤਾ ਦੀ ਭਲਾਈ ਅਤੇ ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਹਨ | ਅੱਜ ਕੱਲ੍ਹ ਉਹ ਕੈਨੇਡਾ ਦੇ ਸ਼ਹਿਰ ਟੋਰਾਂਟੋ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਨਿੱਝਰ ਵਲੋਂ ਡਾ. ਸਰਵਣ ਸਿੰਘ ਦਾ ਸਨਮਾਨ

ਬਟਾਲਾ, 3 ਦਸੰਬਰ (ਹਰਦੇਵ ਸਿੰਘ ਸੰਧੂ)- ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਬੱਚਿਆਂ ਦੇ ਭਾਸ਼ਣ ਮੁਕਾਬਲਿਆਂ ਦੌਰਾਨ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਬਟਾਲਾ ...

ਪੂਰੀ ਖ਼ਬਰ »

ਮੇਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ ਵਿਦਿਆਰਥਣ ਸੁਪਨਦੀਪ ਕੌਰ ਬੈਸਟ ਐਵਾਰਡ ਨਾਲ ਸਨਮਾਨਿਤ

ਅਲੀਵਾਲ, 3 ਦਸੰਬਰ (ਸੁੱਚਾ ਸਿੰਘ ਬੁੱਲੋਵਾਲ)- ਸਹੋਦਿਆ ਸਕੂਲ ਕੰਪਲੈਕਸ ਵਲੋਂ ਮਿਲੇਨੀਅਮ ਸਕੂਲ ਬਟਾਲਾ ਵਿਖ਼ੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੀ.ਬੀ.ਐਸ.ਈ. ਦੇ ਹੋਣਹਾਰ ਵਿਦਿਆਰਥੀਆਂ ਨੂੰ ਐਵਾਰਡ ਦਿੱਤੇ ਗਏ | ਸਨਮਾਨ ਸਮਾਗਮ ਤਹਿਤ ਮੈਰੀਗੋਲਡ ਪਬਲਿਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ : ਜਥੇਦਾਰ ਰਾਏਚੱਕ

ਧਿਆਨਪੁਰ, 3 ਦਸੰਬਰ (ਕੁਲਦੀਪ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ਦੇ ਸਬੰਧ ਵਿਚ ਕੇਂਦਰ ਸਰਕਾਰ ਵਲੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਬਲਬੀਰ ਸਿੰਘ ਰਾਏਚੱਕ ਨੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਅਮਰਪਾਲ ਸਿੰਘ ਨੂੰ ਦਿੱਤਾ ਮੰਗ ਪੱਤਰ

ਘੁਮਾਣ, 3 ਦਸੰਬਰ (ਬਾਵਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਹਰਗੋਬਿੰਦਪੁਰ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਪ੍ਰਧਾਨ ਸਰਬਜੀਤ ਕੌਰ ਮੀਕੇ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX