ਅੰਮਿ੍ਤਸਰ/ਅਜਨਾਲਾ/ਛੇਹਰਟਾ, 3 ਦਸੰਬਰ (ਗਗਨਦੀਪ ਸ਼ਰਮਾ, ਗੁਰਪ੍ਰੀਤ ਸਿੰਘ ਢਿੱਲੋਂ, ਵਡਾਲੀ)- ਛੇਹਰਟਾ ਦੇ ਨਰਾਇਣਗੜ੍ਹ ਇਲਾਕੇ 'ਚ ਪੁਲਿਸ ਦੀ ਗੈਂਗਸਟਰਾਂ ਨਾਲ ਮੁੱਠਭੇੜ ਹੋਣ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਤਿੰਨ ਨੌਜਵਾਨਾਂ ਨੰੂ ਪਿੰਡ ਸਰਾਂ, ਪੁਲਿਸ ਥਾਣਾ ਅਜਨਾਲਾ ਅੰਮਿ੍ਤਸਰ ਦਿਹਾਤੀ ਤੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 3 ਜਿੰਦਾ ਰੌਂਦ 30 ਬੋਰ ਤੇ 11 ਰੌਂਦ 32 ਬੋਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਮੌਕੇ ਤੋਂ ਭੱਜਣ 'ਚ ਮਦਦ ਕਰਨ ਵਾਲੇ ਅਤੇ ਪਨਾਹ ਦੇਣ ਵਾਲੇ ਵਿਅਕਤੀ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਹੈ | ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਇਹ ਖ਼ੁਲਾਸਾ ਅੱਜ ਇਥੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਸੰਮੇਲਨ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਉਕਤ ਮਾਮਲੇ ਦੇ ਕਥਿਤ ਦੋਸ਼ੀ ਪਿੰਡ ਸਰਾਂ ਵਿਖੇ ਮੌਜੂਦ ਹਨ | ਉਸ ਇਤਲਾਹ 'ਤੇ ਛਾਪੇਮਾਰੀ ਕਰਕੇ ਗੁਰਜਿੰਦਰ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਖਾਰਾ ਥਾਣਾ ਸਰਹਾਲੀ ਜ਼ਿਲ੍ਹਾ ਤਰਨ-ਤਾਰਨ, ਹਰਦੇਵ ਸਿੰਘ ਉਰਫ਼ ਗੋਪੀ ਵਾਸੀ ਪਿੰਡ ਕਾਲੇ ਘਨੂੰਪੁਰ ਨੇੜੇ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ ਥਾਣਾ ਛੇਹਰਟਾ ਅੰਮਿ੍ਤਸਰ ਅਤੇ ਵਰਿੰਦਰ ਸਿੰਘ ਉਰਫ਼ ਮਿੱਠੂ ਵਾਸੀ ਪਿੰਡ ਚੁਗਾਵਾ ਅਜਨਾਲਾ ਬਾਈਪਾਸ ਨੇੜੇ ਥਾਣਾ ਲੋਪੋਕੇ ਅੰਮਿ੍ਤਸਰ ਦਿਹਾਤੀ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਪਨਾਹ ਦੇਣ ਵਾਲੇ ਮੱਕਾ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਸਰਾਏ ਥਾਣਾ ਅਜਨਾਲਾ ਅੰਮਿ੍ਤਸਰ ਦਿਹਾਤੀ ਦੇ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਘਟਨਾ ਦੇ ਦਿਨ ਇਨ੍ਹਾਂ ਤਿੰਨਾਂ ਨੂੰ ਪੁਲਿਸ ਤੋਂ ਬਚਾ ਕੇ ਪਿੰਡ ਸਰਾਂ, ਥਾਣਾ ਅਜਨਾਲਾ ਪਹੁੰਚਾਉਣ ਵਾਲੇ ਰਾਹੁਲ ਵਾਸੀ ਪਿੰਡ ਘਨੂੰਪੁਰ ਕਾਲੇ ਨੂੰ ਵੀ ਮੁਕੱਦਮਾ ਹਜਾ ਵਿਚ ਨਾਮਜ਼ਦ ਕੀਤਾ ਗਿਆ ਹੈ, ਜਿਸ ਨੂੰ ਬਹੁਤ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਮੌਕੇ ਡੀ. ਸੀ. ਪੀ. ਮੁਖਵਿੰਦਰ ਸਿੰਘ ਭੁੱਲਰ, ਏ. ਡੀ. ਸੀ. ਪੀ. ਪ੍ਰਭਜੋਤ ਸਿੰਘ ਵਿਰਕ, ਛੇਹਰਟਾ ਪੁਲਿਸ ਥਾਣੇ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਵਿੰਦਰ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ | ਜਿਕਰਯੋਗ ਹੈ ਕਿ ਉਕਤ ਕਥਿਤ ਦੋਸ਼ੀਆਂ ਦਾ ਮਾਣਯੋਗ ਅਦਾਲਤ ਵਲੋਂ ਛੇਹਰਟਾ ਪੁਲਿਸ ਨੂੰ ਚਾਰ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ |
ਅੰਮਿ੍ਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਵਲੋਂ ਅਧਿਆਤਮਵਾਦੀ ਤੇ ਪ੍ਰਕਿਰਤੀਵਾਦੀ ਸ਼ਾਇਰ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਈ ਜਾ ਰਹੀ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫੰਰਸ ...
ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ) - ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਐਲਾਈਵ ਥੀਏਟਰ ਐਸੋਸੀਏਸ਼ਨ ਵਲੋਂ ਹਾਸਰਸ ਨਾਲ 'ਕੰਜੂਸ ਮੱਖੀ ਚੂਸ' ਦਾ ਮੰਚਨ ਅੱਜ ਪੰਜਾਬ ਨਾਟਸ਼ਾਲਾ ਦੇ ਮੰਚ 'ਤੇ ਕੀਤਾ ਗਿਆ | ਨਾਟਕ ਕਹਾਣੀ ਇਕ ਪਿਤਾ ਦੇ ਦੁਆਲੇ ਘੁੰਮਦੀ ਹੈ ਜੋ ਬਹੁਤ ...
ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਭਾਜਪਾ ਨੂੰ ਪਛਾੜਣ ਲਈ ਇਕਜੁੱਟ ਹੋਣ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਭਾਜਪਾ ਵਲੋਂ 2024 ਦੀਆਂ ਚੋਣਾਂ 'ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਅੰਮਿ੍ਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਸੀ. ਦਫ਼ਤਰਾਂ ਦੇ ਬਾਹਰ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਲਗਾਏ ਗਏ ਪੱਕੇ ਮੋਰਚੇ ਅੱਜ 8ਵੇਂ ਦਿਨ ਵੀ ...
ਅੰਮਿ੍ਤਸਰ, 3 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਤੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟੜ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ | ਇਸ ਦੌਰਾਨ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਪ੍ਰਧਾਨ ਪੋ੍ਰ: ...
ਬਾਬਾ ਬਕਾਲਾ ਸਾਹਿਬ, 3 ਦਸੰਬਰ (ਰਾਜਨ) - ਪਿਛਲੇ 37 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਅਨੈਕਸੀ ਹਾਲ, ਬਾਬਾ ...
ਅਜਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਨੇ ਅੱਜ ਅੰਮਿ੍ਤਸਰ ਜ਼ਿਲ੍ਹੇ ਦੇ ...
ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ) - ਬੱਸ ਅੱਡੇ ਦੀ ਸੜਕ 'ਤੇ ਲੱਗਣ ਵਾਲੇ ਆਵਾਜਾਈ ਦੇ ਜਾਮ ਸੜਕ 'ਤੇ ਰੇਹੜੀਆਂ ਫੜ੍ਹੀਆਂ ਨੂੰ ਇਥੋਂ ਹਟਾ ਕੇ ਦੂਸਰੀ ਜਗ੍ਹਾ 'ਤੇ ਲਗਾਉਣ ਸਬੰਧੀ ਨਗਰ ਨਿਗਮ ਦੇ ਅਸਟੇਟ ਵਿਭਾਗ ਅਤੇ ਪੁਲਿਸ ਵਲੋਂ ਸਾਂਝੇ ਤੋਂ ਚਲਾਈ ਮੁਹਿੰਮ ਨੂੰ ਅੱਜ ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) -15 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀਆਂ ਹੋ ਰਹੀਆਂ ਸਾਲਾਨਾ ਚੋਣਾਂ ਲਈ 'ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ (ਉਡਦਾ ਬਾਜ਼) ਵਲੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ...
ਚੇਤਨਪੁਰਾ, 3 ਦਸੰਬਰ (ਮਹਾਂਬੀਰ ਸਿੰਘ ਗਿੱਲ) - ਜ਼ਿਲ੍ਹਾ ਅੰਮਿ੍ਤਸਰ ਦੇ ਪੰਜ ਵਿਧਾਨ ਸਭਾ ਹਲਕਿਆਂ ਅੰਮਿ੍ਤਸਰ, ਅਜਨਾਲਾ, ਮਜੀਠਾ, ਅਟਾਰੀ ਅਤੇ ਫਤਿਹਗੜ੍ਹ ਚੂੜੀਆਂ ਨੂੰ ਆਪਸ 'ਚ ਜੋੜਨ ਵਾਲੀ ਕਾਮਰੇਡ ਸੋਹਣ ਸਿੰਘ ਜੋਸ਼ ਮਾਰਗ ਅੰਮਿ੍ਤਸਰ ਫਤਿਹਗੜ੍ਹ ਚੂੜੀਆਂ ਸੜਕ ਦਾ ...
ਵੇਰਕਾ, 3 ਦਸੰਬਰ (ਪਰਮਜੀਤ ਸਿੰਘ ਬੱਗਾ) - ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਵੱਖ-ਵੱਖ ਦਰਜ ਮਾਮਲਿਆਂ ਵਿਚ ਕਾਰਵਾਈ ਕਰਦਿਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਮੋਟਰਸਾਈਕਲ, 9 ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸਪਰਿੰਗ ਡੇਲ ਸੀਨੀਅਰ ਸਕੂਲ ਵਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਸਬੰਧੀ ਜਾਗਰੂਕਤਾ ਮਾਰਚ ਕੱਢਿਆ ਗਿਆ ਜਿਸ 'ਚ 200 ਦੇ ਕਰੀਬ ਸਕੂਲ ਦੇ ਐਨ. ਸੀ. ਸੀ. ਕੈਡੇਟ, ਸਟੂਡੈਂਟ ਕੌਂਸਲ ਦੇ ਕੋਰ ਗਰੁੱਪ ਮੈਂਬਰ, ਸੈਲਫ ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਵਿਧਾਇਕਾ ਜੀਵਨਜੋਤ ਕੌਰ ਵਲੋਂ ਅੱਜ ਹਲਕਾ ਪੂਰਬੀ ਅਧੀਨ ਆਉਂਦੀ ਵਾਰਡ ਨੰਬਰ 30 ਅਤੇ 31 ਵਿਚਲੀ ਮੁੱਖ ਸੜਕ ਦੇ ਨਿਰਮਾਣ ਕਾਰਜਾਂ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਵਲੋਂ ...
ਅੰਮਿ੍ਤਸਰ, 3 ਦਸੰਬਰ (ਜੱਸ) - ਅਮਰੀਕਾ 'ਚ ਵਰਲਡ ਟਰੇਡ ਸੈਂਟਰ 'ਤੇ ਹੋਏ ਹਮਲੇ ਤੋਂ ਬਾਅਦ ਓਸਾਮਾ ਬਿਨ ਲਾਦੇਨ ਵਰਗੀ ਪਹਿਚਾਣ ਦੇ ਭੁਲੇਖੇ ਨਸਲੀ ਨਫਰਤ ਦਾ ਸ਼ਿਕਾਰ ਹੋਏ ਦਸਤਾਰਧਾਰੀ ਸਿੱਖ ਸਵ: ਬਲਵੀਰ ਸਿੰਘ ਸੋਢੀ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ...
ਜਗਦੇਵ ਕਲਾਂ, 3 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸੀਨੀਅਰ ਕਾਂਗਰਸੀ ਆਗੂ ਸੁਖਬੀਰ ਸਿੰਘ ਧਾਲੀਵਾਲ (ਛੋਟਾ ਸੁੱਖ) ਅਤੇ ਸਤਨਾਮ ਸਿੰਘ ਧਾਲੀਵਾਲ ਜਗਦੇਵ ਕਲਾਂ ਦੇ ਮਾਤਾ ਸਰਦਾਰਨੀ ਹਰਜੀਤ ਕੌਰ ਧਾਲੀਵਾਲ ਜੋ ਕਿ ਬੀਤੇ ਦਿਨੀਂ ਗੁਰੂ ...
ਵੇਰਕਾ, 3 ਦਸੰਬਰ (ਪਰਮਜੀਤ ਸਿੰਘ ਬੱਗਾ) - ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਨੌਜਵਾਨ ਨੂੰ ਥਾਣਾ ਵੱਲਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐਸ. ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ...
ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੀ ਪੰਜਾਬ ਬਾਡੀ 'ਚ ਅੰਮਿ੍ਤਸਰ 'ਚੋਂ ਦੋ ਮੀਤ ਪ੍ਰਧਾਨ ਇਕ ਸੈਕਟਰੀ ਅਤੇ ਮੀਡੀਆਂ ਟੀਮ 'ਚ ਦੋ ਮੈਂਬਰ ਲਗਾਏ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਡਾ: ਰਾਜ ਕੁਮਾਰ ਵੇਰਕਾ ਅਤੇ ਜਗਮੋਹਨ ਸਿੰਘ ਰਾਜੂ ਨੂੰ ਮੀਤ ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਸਾਹਿਤ ਅਕਾਦਮੀ, ਦਿੱਲੀ ਦੇ ਸਹਿਯੋਗ ਨਾਲ ਉਪ-ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ 'ਬਹੁ ਅਤੇ ਪਾਰ ਸਭਿਆਚਾਰਵਾਦ : ਪੰਜਾਬੀ ...
ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੀ ਪੰਜਾਬ ਬਾਡੀ 'ਚ ਅੰਮਿ੍ਤਸਰ 'ਚੋਂ ਦੋ ਮੀਤ ਪ੍ਰਧਾਨ ਇਕ ਸੈਕਟਰੀ ਅਤੇ ਮੀਡੀਆਂ ਟੀਮ 'ਚ ਦੋ ਮੈਂਬਰ ਲਗਾਏ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਡਾ: ਰਾਜ ਕੁਮਾਰ ਵੇਰਕਾ ਅਤੇ ਜਗਮੋਹਨ ਸਿੰਘ ਰਾਜੂ ਨੂੰ ਮੀਤ ...
ਅੰਮਿ੍ਤਸਰ, 3 ਦਸੰਬਰ (ਗਗਨਦੀਪ ਸ਼ਰਮਾ)-ਹੁਸ਼ਿਆਰਪੁਰ ਵਿਖੇ ਆਯੋਜਿਤ ਟੇਬਲ ਟੈਨਿਸ ਦੇ ਪੰਜਾਬ ਸਕੂਲ ਸਟੇਟ ਚੈਂਪੀਅਨਸ਼ਿਪ 'ਚ ਜੇ.ਜੇ.ਐਸ. ਦੀ ਸਕਾਈ ਹਾਕ ਅਕੈਡਮੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-14 ਵਰਗ (ਲੜਕੇ-ਲੜਕੀਆਂ) ਦੇ ਮੁਕਾਬਲਿਆਂ 'ਚ ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਇਲੈਕਸ਼ਨ ਸੈਕਟਰ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ ਅਤੇ ਇਲੈਕਸ਼ਨ ਕਾਨੂੰਗੋ ਮੈਡਮ ਹਰਜੀਤ ਕੌਰ ਨੇ ਅੱਜ ਡਿਪਟੀ ਕਮਿਸ਼ਨਰ ਅੰਮਿ੍ਤਸਰ ਕਮ ਜ਼ਿਲ੍ਹਾ ਚੋਣ ਅਫਸਰ ਅਤੇ ਐੱਸ. ਡੀ. ਐੱਮ-2 ਕਮ ਵਿਧਾਨ ਸਭਾ ਹਲਕਾ 20 ਦੇ ...
ਚੱਬਾ, 3 ਦਸੰਬਰ (ਜੱਸਾ ਅਨਜਾਣ) - ਸੂਬੇ 'ਚ ਬਦਲਾਅ ਨੂੰ ਲੈ ਕੇ ਬਣੀ ਆਪ ਸਰਕਾਰ ਬੁਰੀ ਤਰ੍ਹਾਂ ਫਲਾਪ ਹੋ ਚੁੱਕੀ ਹੈ | ਜਿਸਦੇ ਨਤੀਜੇ ਜਨਤਾ ਦੇ ਬਿਲਕੁਲ ਸਾਹਮਣੇ ਹਨ | ਹਰ ਪਾਸੇ ਗੈਂਗਸਟਰਾਂ, ਲੁੱਟ-ਖੋਹਾਂ ਅਤੇ ਨਸ਼ੇ ਦਾ ਬੋਲਬਾਲਾ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ...
ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ)- ਅੰਮਿ੍ਤਸਰ ਵਿਕਾਸ ਅਥਾਰਟੀ ਵਲੋਂ ਆਪਣੇ ਅਧਿਕਾਰ ਖੇਤਰ 'ਚ ਆਉਂਦੇ ਇਲਾਕਿਆਂ 'ਚ ਪੈਂਦੀਆਂ ਕਾਲੋਨੀਆਂ ਦੀਆਂ ਰਜਿਸਟਰੀਆਂ 'ਤੇ ਰੋਕ ਲਗਾਉਣ ਸੰਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ | ਵਿਕਾਸ ਅਥਾਰਟੀ ...
ਤਰਨ ਤਾਰਨ, 3 ਨਵੰਬਰ (ਪਰਮਜੀਤ ਜੋਸ਼ੀ)- ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਿਸ 'ਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਭਗੌੜੇ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਸਿਟੀ ਤਰਨ ਤਾਰਨ ...
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ.ਟੀ. 'ਤੇ ਸਥਿਤ 66 ਕੇ. ਵੀ. ਸਬ ਸਟੇਸ਼ਨ ਮਾਨਾਂਵਾਲਾ ਵਿਖੇ 66 ਕੇ. ਵੀ. ਲਾਈਨ ਮਾਨਾਂਵਾਲਾ ਅਤੇ 66 ਕੇ ਵੀ ਲਾਈਨ ਬੰਡਾਲਾ ਨੂੰ ਪੈਰਲਲ ਸਰਕਟ ਰਾਹੀਂ ਚਲਾਉਣ ਦਾ ਉਦਘਾਟਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ...
ਅੰਮਿ੍ਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਦੱਖਣੀ ਅਧੀਨ ਪੈਂਦੇ ਸੁਲਤਾਨਵਿੰਡ ਰੋਡ 'ਤੇ ਸਥਿਤ ਆਬਾਦੀ ਗੁਰਨਾਮ ਨਗਰ, ਨਿਊ ਨਗਰ, ਜਸਪਾਲ ਨਗਰ, ਕਪੂਰ ਨਗਰ, ਨਿਊ ਕਪੂਰ ਨਗਰ ਆਦਿ ਇਲਾਕਾ ਵਾਸੀਆਂ ਨੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ...
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਹੜੇ 'ਚ ਟੀ.ਸੀ.ਐੱਸ. ਕੰਪਨੀ ਵਲੋਂ ਕੀਤੀ ਗਈ ਪਲਸਮੈਂਟ ਡਰਾਈਵ ਅਧੀਨ 2019-2023 ਬੈਚ ਦੇ ਵਿਦਿਆਰਥੀਆਂ ਪਲੇਸਮੈਂਟ ਕੀਤੀ ਗਈ | ਕੰਪਨੀ ਦੇ ਮਾਹਿਰਾਂ ਨੇ ਤਕਨੀਕੀ ਅਤੇ ਮਾਨਸਿਕ ਯੋਗਤਾ ...
ਵੇਰਕਾ, 3 ਦਸੰਬਰ (ਪਰਮਜੀਤ ਸਿੰਘ ਬੱਗਾ)- ਚਰਨਜੀਤ ਸਿੰਘ ਵਾਸੀ ਵੱਲਾ ਨੇ ਦੋੋਸ਼ ਲਗਾਇਆ ਕਿ ਉਨ੍ਹਾਂ ਦੀ ਲੜਕੀ ਨਵਨੀਤ ਕੌਰ ਦਾ ਵਿਆਹ 16 ਜਨਵਰੀ 2020 ਨੂੰ ਇੰਦਰਜੀਤ ਸਿੰਘ ਪੁੱਤਰ ਰਜਵੰਤ ਸਿੰਘ ਵਾਸੀ ਮੂਧਲ ਨਾਲ ਹੋਇਆ ਸੀ ਤੇ ਵਿਆਹ ਤੋਂ ਪਹਿਲਾ ਲੜਕੇ ਪਰਿਵਾਰ ਨੇ ਲੜਕੀ ...
ਅੰਮਿ੍ਤਸਰ, 3 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)- ਪਾਸਪੋਰਟ ਅਪੁਆਇੰਟਮੈਂਟ ਲਈ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲਾ ਵਲੋਂ ਦੇਸ਼ ਭਰ 'ਚ ਅੱਜ ਅਪੁਆਇੰਟਮੈਂਟ ਕੈਂਪ ਲਗਾਏ ਗਏ ਹਨ | ਜਿਸਦੇ ਤਹਿਤ ਅੱਜ ਅੰਮਿ੍ਤਸਰ ਦੇ ...
ਅਟਾਰੀ, 3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਬੀ. ਐੱਸ. ਐੱਫ. ਦੇ ਸਿਪਾਹੀ ਦੀ ਵਰਦੀ ਪਹਿਨ ਕੇ ਅੰਤਰਰਾਸ਼ਟਰੀ ਅਟਾਰੀ ਸਰਹੱਦ ਤੇ ਝੰਡੇ ਦੀ ਰਸਮ ਦੇਖਣ ਪਹੁੰਚੇ | ਉਹ 4 ਦਸੰਬਰ ਨੂੰ ਬੀ. ਐੱਸ. ਐੱਫ. ਦੇ 58ਵੇਂ ਸਥਾਪਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX