ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੇ ਚੋਰੀ ਸ਼ੁਦਾ 22 ਮੋਬਾਈਲਾਂ ਸਮੇਤ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ. ਡੀ. ਸੀ. ਪੀ. ਮੈਡਮ ਮੈਡਮ ਰੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਅਮਲ 'ਚ ਲਿਆਂਦੀ ਗਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਪਿ੍ੰਸ ਉਰਫ਼ ਤੋਤਾ ਪੁੱਤਰ ਪਵਨ ਕੁਮਾਰ ਵਾਸੀ ਹਰਗੋਬਿੰਦਪੁਰਾ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਕਥਿਤ ਦੋਸ਼ੀ ਇਸ ਧੰਦੇ ਵਿਚ ਸੀ | ਕਾਬੂ ਕੀਤਾ ਗਿਆ ਨੌਜਵਾਨ ਮੋਬਾਈਲ ਰਿਪੇਅਰ ਦਾ ਕੰਮ ਕਰਦਾ ਹੈ ਅਤੇ ਮੋਬਾਈਲ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਉਸ ਨੂੰ ਸਸਤੇ ਭਾਅ 'ਤੇ ਮੋਬਾਈਲ ਵੇਚ ਜਾਂਦੇ ਸਨ ਤੇ ਪਿ੍ੰਸ ਪ੍ਰਵਾਸੀ ਮਜ਼ਦੂਰਾਂ ਨੂੰ ਇਹ ਮੋਬਾਈਲ ਅੱਗੇ ਸਸਤੇ ਭਾਅ 'ਤੇ ਹੀ ਵੇਚ ਦਿੰਦਾ ਸੀ | ਪੁਲਿਸ ਅਨੁਸਾਰ ਪਿ੍ੰਸ ਪਿਛਲੇ 4 ਸਾਲਾਂ ਤੋਂ ਉਹ ਇਸ ਧੰਦੇ ਵਿਚ ਸੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਉਸ ਦੇ ਕਬਜ਼ੇ ਵਿਚੋਂ 22 ਮੋਬਾਈਲ ਬਰਾਮਦ ਕੀਤੇ ਗਏ ਹਨ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਯੂ-ਟਿਊਬ ਰਾਹੀਂ ਮੋਬਾਈਲ ਰਿਪੇਅਰ ਦਾ ਕੰਮ ਸਿੱਖ ਲਿਆ ਸੀ ਅਤੇ ਆਪਣੇ ਘਰ ਵਿਚ ਹੀ ਇਹ ਕੰਮ ਕਰ ਰਿਹਾ ਸੀ |
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ/ਵੈੱਬ ਚੈਨਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਜ਼ਿੰਮੇਵਾਰੀ ਨਾਲ ਕਰਦਿਆਂ ਜ਼ਿਲ੍ਹੇ ਵਿਚ ਸ਼ਾਂਤੀ ਅਤੇ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਗਊਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਖੂਹਾਂ ਦੇ ਮਾਲਕ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਮਾਡਲ ਟਾਊਨ ਐਕਸਟੈਨਸ਼ਨ ਗੁਰਦੁਆਰਾ ਸਾਹਿਬ ਵਿਖੇ ਹੋਏ ਇਕ ਧਾਰਮਿਕ ਸਮਾਗਮ ਦੌਰਾਨ ਰੰਘਰੇਟਾ ਦਲ ਯੂਨਾਈਟਿਡ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਖ਼ਾਲਸਾ ਦੀ ਅਗਵਾਈ 'ਚ ਜਥੇਦਾਰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਵਿਸ਼ੇਸ਼ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਅਦਾਕਾਰਾ ਮੈਂਡੀ ਤੱਖਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਵਿਚ ਭਾਰਤ ਦੇ ਸਭ ਤੋਂ ਮਸ਼ਹੂਰ ਗੇਮਿੰਗ ਅਤੇ ਮਨੋਰੰਜਨ ਕੇਂਦਰਾਂ ਵਿਚੋਂ ਇਕ ਸਮੈਸ਼ ਹਿੱਟ ਕਾਰਨੀਵਲ ਬੱਚਿਆਂ, ਨੌਜਵਾਨਾਂ ਤੇ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਨਵੇਂ ਨਿਯੁਕਤ ਪ੍ਰਧਾਨ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਅੱਜ ਹਲਕਾ ਉਤਰੀ ਵਿਚ ਪੈਂਦੇ ਵਾਰਡ ਨੰ. 88 ਦੇ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪਿਛਲੇ ਦੋ ਦਿਨਾਂ ਦੇ ਇਲਾਜ ਲਈ ਈ.ਐਸ.ਆਈ.ਅਸਪਤਾਲ ਵਿਚ ਦਾਖਲ 38 ਸਾਲਾ ਵਿਅਕਤੀ ਨੇ ਬੀਮਾਰੀ ਤੋਂ ਪਰੇਸ਼ਾਨ ਹੋ ਕੇ ਹਸਪਤਾਲ ਦੀ ਛੱਤ ਤੋਂ ਛਲਾਂਗ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ¢ ਮਿ੍ਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ...
ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਦੀ ਕਾਲਾ ਬਾਜ਼ਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ ਜੋ ਕਿ ਗੰਭੀਰਤਾ ਵਾਲਾ ਵਿਸ਼ਾ ਹੈ | ਅਨੇਕਾਂ ਹੀ ਵਾਰ ਕਾਰਵਾਈਆਂ ਕਰਦੇ ਹੋਇਆਂ ਪੁਲਿਸ ਪ੍ਰਸ਼ਾਸਨ ਅਤੇ ਖ਼ੁਰਾਕ ਸਪਲਾਈ ਵਿਭਾਗ ਵਲੋਂ ਛਾਪੇਮਾਰੀ ਕਰਦਿਆਂ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹੁਤਾ ਨੂੰ ਦਾਜ ਖ਼ਾਤਰ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮੋਤੀ ਬਾਗ਼ ਕਾਲੋਨੀ ਦੀ ਰਹਿਣ ਵਾਲੀ ਦੀਪਿਕਾ ਦੀ ਸ਼ਿਕਾਇਤ 'ਤੇ ਅਮਲ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਮਾਮਲਿਆਂ ਵਿਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਾਮਲੇ ਵਿਚ ਪੁਲਿਸ ਨੇ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਓ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...
ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਹੋਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਨਗਰ ਨਿਗਮ ਕਾਫ਼ੀ ਸਖ਼ਤ ਮੂੜ ਵਿਚ ਨਜ਼ਰ ਆ ਰਿਹਾ ਹੈ ਅਤੇ ਉਚ ਅਧਿਕਾਰੀਆਂ ਦੀ ਅਗਵਾਈ ਹੇਠ ਰਾਤ ਸਮੇਂ ਵੀ ਕਾਰਵਾਈਆਂ ਕੀਤੀਆਂ ...
ਲੁਧਿਆਣਾ, 3 ਦੰਸਬਰ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਲੁਧਿਆਣਾ ਦੱਖਣੀ ਅਤੇ ਆਤਮ ਨਗਰ ਦੀਆ ਡਿਸਪੈਂਸਰੀਆਂ ਦਾ ਦੌਰਾ ਕੀਤਾ, ਜਿਸ ਤੋਂ ਬਾਅਦ ਜੌੜੇਮਾਜਰਾ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ ਸਮੇਤ ਪੰਜਾਬ ਦੇ ਕੁੱਝ ਕਾਲਜਾਂ ਨੂੰ ਕੇਂਦਰ ਸਰਕਾਰ ਦੇ ਰਾਸ਼ਟਰ ਉੱਚਤਰ ਸਿੱਖਿਆ ਮੁਹਿੰਮ (ਰੂਸਾ) ਤਹਿਤ 4 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ | ਲੁਧਿਆਣਾ ਨਿਵਾਸੀ ਪ੍ਰੋ. ਤਰੁਣ ਘਈ ਨੇ 6 ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਦੇ 11 ਕੇ.ਵੀ. ਲੁਧਿਆਣਾ ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 4 ਦਸੰਬਰ ਦਿਨ ਐਤਵਾਰ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ | ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤਕ ਜੱਸੀਆਂ ਪਿੰਡ, ਹਰੀ ਸਿੰਘ ਨਗਰ, ਕੁੰਜ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਨਾਕੇ 'ਤੇ ਪੁਲਿਸ ਮੁਲਾਜ਼ਮ ਉਪਰ ਹਮਲਾ ਕਰਨ ਅਤੇ ਉਸ ਦੀ ਡਿਊਟੀ ਵਿਚ ਰੁਕਾਵਟ ਪਾਉਣ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਅੱਜ ਵਿਸ਼ਵ ਕੰਪਿਊਟਰ ਸਾਖਰਤਾ ਦਿਵਸ ਮਨਾਇਆ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ, ਉਪਰੰਤ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ...
ਸਿੱਧਵਾਂ ਬੇਟ, 3 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐੱਸ.ਆਈ. ਸੁਖਮੰਦਰ ਸਿੰਘ ਨੂੰ ਪਿੰਡ ਲੋਧੀਵਾਲ ਨਜ਼ਦੀਕ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਜੀਤ ਸਿੰਘ, ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਲੋਂ ਐਮ.ਐਸ.ਐਮ.ਈ. ਸਨਅਤਕਾਰਾਂ ਨੂੰ ਉਨ੍ਹਾਂ ਦੇ ਕਾਰਖ਼ਾਨੇ ਵਿਚ ਹੀ ਸਸਤਾ ਡੀਜ਼ਲ ਮੁਹੱਈਆ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਸਸਤੇ ...
ਲਾਡੋਵਾਲ, 3 ਦਸੰਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲਗਦੇ ਪਿੰਡ ਲਾਦੀਆਂ ਖੁਰਦ ਦੀ ਜੀ.ਏ.ਡੀ. ਅਕੈਡਮੀ ਦੇ ਹੋਣਹਾਰ ਬੱਚਿਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਜਿੱਤ ਹਾਸਲ ਕਰਕੇ ਅਕੈਡਮੀ ਦਾ ਨਾਮ ਉਚਾ ਕੀਤਾ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ...
ਲੁਧਿਆਣਾ, 3 ਦਸੰਬਰ (ਭੁਪਿੰਦਰ ਸਿੰਘ ਬੈਂਸ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਉਭਰਦੇ ਐਥਲੀਟਾਂ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਿਖੇ ਹਾਲ ਹੀ ਵਿਚ ਹੋਈ ਐਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਸਮਾਗਮ ਪੁਲਿਸ ਡੀ.ਏ.ਵੀ. ਪਬਲਿਕ ...
ਲੁਧਿਆਣਾ, 3 ਦਸੰਬਰ (ਭੁਪਿੰਦਰ ਸਿੰਘ ਬੈਂਸ)-ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਅਤੇ ਗੈਰ ਕਾਨੂੰਨੀ ਮੀਟ ਦੀ ਕਟਾਈ ਦੇ ਖਿਲਾਫ ਸਖਤੀ ਨਾਲ ਕਾਰਵਾਈ ਕਰਦੇ ਹੋਏ, ਨਗਰ ਨਿਗਮ ਪ੍ਰਸ਼ਾਸਨ ਦੀ ਟੀਮਾਂ ਵਲੋਂ ਨੂਰਵਾਲਾ ਰੋਡ ਅਤੇ ਕਾਲੀ ਸੜਕ ਤੇ ਦੁਕਾਨਦਾਰਾਂ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਦੀ ਪ੍ਰਬੰਧਕ ਕਮੇਟੀ ਵਲੋਂ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਗਾਬੜੀਆ ਦੇ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਨੇਤਰਹੀਣਾਂ ਅਤੇ ਅੰਗਹੀਣਾਂ ਦੀ ਬਿਹਤਰੀ ਲਈ ਕੰਮ ਕਰ ਰਹੇ ਸਮਾਜ ਸੇਵਕ ਪਰਮਿੰਦਰ ਸਿੰਘ ਫੁੱਲਾਂਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਦੀ ਮੰਗਾਂ ਮੰਨਣ ਲਈ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਹੈ | ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 5 ਦੀ ਐਸ.ਐਚ.ਓ. ਮੈਡਮ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਵਿਚਾਰ ਗੋਸ਼ਟੀ ਕਰਵਾਈ ਗਈ, ਜਿਸ ਵਿਚ ਵਿਦਵਾਨਾਂ ਨੇ ਹਿੱਸਾ ਲਿਆ | ਗੁਰਬਾਣੀ ਦੇ ਸਿਰਲੇਖਾਂ ਵਿਚ ਘਰੁ 1, ਘਰੁ 2, ਘਰੁ 3 ਆਦਿ ਬਾਰੇ ਗੁਰਬਾਣੀ ਦੇ ਖ਼ੋਜੀਆਂ ਵਿਚ ਭਾਰੀ ਦੁਬਿਧਾ ਪਾਈ ...
ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਹਨ, ਜਿਨ੍ਹਾਂ ਤੋਂ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਲੋਕਾਂ ਨੂੰ ਰਾਸ਼ਨ ਆਦਿ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਪੈਨਸ਼ਨਰ ਇਨਫਾਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਲੁਧਿਆਣਾ ਦੀ ਮੀਟਿੰਗ ਸੁਸ਼ੀਲ ਕੁਮਾਰ ਚੇਅਰਮੈਨ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਵਿਖੇ ਹੋਈ | ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰ ਸ਼ਾਮਿਲ ਹੋਏ | ਇਸ ਮੌਕੇ ਵੱਖ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਕਿ੍ਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ, ਵਿਚ ਕੌਮਾਂਤਰੀ ਅੰਗਹੀਣ ਵਿਅਕਤੀਆਂ ਲਈ ਜਾਗਰੂਕਤਾ ਦਿਵਸ ਮਨਾਇਆ ਗਿਆ | ਵਰਧਮਾਨ-ਸੀ. ਐਮ. ਸੀ/ਹਸਪਤਾਲ ਪੁਨਰਵਾਸ ਕੇਂਦਰ ਵਿਚ ਫਿਜ਼ੀਕਲ ਮੈਡੀਸਨ ਐਂਡ ਰੀਹੈਬਲੀਟੇਸ਼ਨ ਵਿਭਾਗ ਦੀ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਅੰਗਹੀਣ ਬੱਚਿਆਂ ਅਤੇ ਆਮ ਵਿਅਕਤੀ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਖ਼ਾਤਰ ਸਿਹਤ ਵਿਭਾਗ ਵਲੋਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਰੱਖ ਬਾਗ਼ ਵਿਚ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX