ਤਾਜਾ ਖ਼ਬਰਾਂ


ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  12 minutes ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  32 minutes ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  about 2 hours ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  about 3 hours ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  about 3 hours ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  about 3 hours ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  about 4 hours ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  about 4 hours ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  about 4 hours ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  about 4 hours ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  about 2 hours ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  about 6 hours ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  about 6 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  about 6 hours ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  about 6 hours ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  about 6 hours ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  about 7 hours ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  about 7 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  about 7 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  about 7 hours ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ- ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 23 ਮਾਰਚ- ਕਥਿਤ ‘ਮੋਦੀ ਸਰਨੇਮ’ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰਾ ਧਰਮ ਸੱਚ ਅਤੇ ਅਹਿੰਸਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ-ਮਹਿਲਾ ਕਾਂਗਰਸ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅÏਰਤਾਂ ਦੀ ਸੁਰੱਖਿਆ ਲਈ ਅਪੀਲ

ਚੰਡੀਗੜ੍ਹ, 3 ਦਸੰਬਰ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਨੇ ਦੱਸਿਆ ਕਿ ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਨੂੰ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਰਾਤ ਨੂੰ ਸਫ਼ਰ ਕਰਕੇ ਵਾਪਸ ਆਉਣ ਵਾਲੀਆਂ ਅÏਰਤਾਂ, ਬਜ਼ੁਰਗਾਂ ਅਤੇ ਅਪਾਹਜ ਲੋਕਾਂ ਦੀ ਸੁਰੱਖਿਆ ਲਈ ਬੇਨਤੀ ਕੀਤੀ ਹੈ | ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਦੀ ਅਗਵਾਈ ਵਿਚ ਇੱਥੇ ਚੱਲ ਰਹੇ ਧਰਨੇ ਦਾ ਅੱਜ ਛੇਵਾਂ ਦਿਨ ਸੀ, ਜਿਸ ਵਿਚ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਅਤੇ ਉਨ੍ਹਾਂ ਦੀ ਟੀਮ ਨੇ ਵੱਧ ਚੜ ਕੇ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਪ੍ਰਸ਼ਾਸਨ ਨੇ ਇਸ ਅੱਤਿਆਚਾਰ ਨੂੰ ਨਾ ਰੋਕਿਆ ਤਾਂ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ | ਯੂਥ ਕਾਂਗਰਸ ਦੀ ਮੀਤ ਪ੍ਰਧਾਨ ਪ੍ਰੀਤੀ ਗੁਪਤਾ ਨੇ ਕਿਹਾ ਕਿ ਰੇਲਵੇ ਨੇ ਟਰੈਫ਼ਿਕ ਨੂੰ ਕੰਟਰੋਲ ਕਰਨ ਲਈ ਅਜਿਹਾ ਕੀਤਾ ਹੈ ਪਰ ਇਸ ਕਾਰਨ ਟਰੈਫ਼ਿਕ ਹੋਰ ਵੀ ਜਾਮ ਹੋ ਰਿਹਾ ਹੈ ਅਤੇ ਆਮ ਲੋਕਾਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਤ ਪ੍ਰਧਾਨ ਪ੍ਰੀਤੀ ਗੁਪਤਾ, ਜਨਰਲ ਸਕੱਤਰ ਸੁਖਦੇਵ ਭੋਰੀਆ, ਮਨਜ਼ੂਰ ਖ਼ਾਨ, ਨਿਤਿਨ ਕਵਲ, ਹਰਮਨ ਜੱਸੜ, ਅੰਸ਼ ਉਪਾਧਿਆਏ, ਸਾਹਿਲ ਕਲਿਆਣ, ਕਾਕਾ ਕਲਿਆਣ ਆਦਿ ਹਾਜ਼ਰ ਸਨ | ਚੰਡੀਗੜ੍ਹ ਮਹਿਲਾ ਕਾਂਗਰਸ ਨੇ ਦੇਸ਼ ਦੀ ਪ੍ਰਧਾਨ ਦ੍ਰੋਪਦੀ ਮੁਰਮੂ ਨੂੰ ਵੀ ਅÏਰਤਾਂ ਦੀ ਸੁਰੱਖਿਆ ਲਈ ਅਪੀਲ ਕੀਤੀ ਹੈ | ਚੰਡੀਗੜ੍ਹ ਮਹਿਲਾ ਕਾਂਗਰਸ ਨੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਅÏਰਤਾਂ, ਬਜ਼ੁਰਗ ਲੜਕੀਆਂ ਅਤੇ ਅਪਾਹਜਾਂ ਲਈ ਈ-ਬੱਸ, ਈ-ਰਿਕਸ਼ਾ, ਇਲੈਕਟਿ੍ਕ ਵਾਹਨ ਮੁਫ਼ਤ ਚਲਾਏ ਜਾਣ |ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਭਾਣਾ ਨੇ ਕਿਹਾ ਕਿ ਅਸੀਂ ਰਾਹੁਲ ਗਾਂਧੀ ਦੀ ਟੀਮ ਹਾਂ ਅਤੇ ਅਸੀਂ ਮੋਦੀ ਅਤੇ ਮੋਦੀ ਦੇ ਗੁੰਡਿਆਂ ਤੋਂ ਡਰਨ ਵਾਲੇ ਨਹੀਂ ਹਾਂ ਜਦੋਂ ਤੱਕ ਪਿਕ ਐਂਡ ਡਰਾਪ ਦੀ ਸਹੂਲਤ ਨਹੀਂ ਦਿੱਤੀ ਜਾਂਦੀ, ਵਧੀਆਂ ਕੀਮਤਾਂ ਵਾਪਸ ਨਹੀਂ ਲਈਆਂ ਜਾਂਦੀਆਂ ਉਦੋਂ ਤੱਕ ਚੰਡੀਗੜ੍ਹ ਯੂਥ ਕਾਂਗਰਸ ਅਤੇ ਚੰਡੀਗੜ੍ਹ ਕਾਂਗਰਸ ਵਲੋਂ ਤਿੱਖਾ ਵਿਰੋਧ ਜਾਰੀ ਰਹੇਗਾ | ਜੇਕਰ ਸਰਕਾਰ ਨੇ ਚੰਡੀਗੜ੍ਹ ਵਾਸੀਆਂ ਦੀ ਗੱਲ ਨਾ ਸੁਣੀ ਤਾਂ ਇਹ ਰੋਸ ਵਿਸ਼ਾਲ ਰੂਪ ਧਾਰਨ ਕਰ ਲਵੇਗਾ | ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਵੀ ਠਾਕੁਰ, ਮਮਤਾ ਰਾਣਾ, ਦੋਰਾਥੀ, ਸੁਮਨ ਲਤਾ, ਮਮਤਾ ਦੇਵੀ, ਅੰਜੂ, ਸਵਿਤਾ, ਸੋਨੀਆ ਗੁਰਬਾਚਲ, ਮੈਰੀ ਸਟੈਲਾ, ਹੀਰਾ ਦੇਵੀ, ਸ਼ਾਇਸਤਾ, ਮੀਨਾਕਸ਼ੀ, ਵਿਸ਼ਾਲੀ, ਨਿਰਮਲ, ਨਦਨੀ | ਯੂਥ ਕਾਂਗਰਸ ਤੋਂ ਮੁਕੇਸ਼ ਰਾਏ, ਉਮੇਸ਼ ਸੇਠੀ, ਮੁਕੇਸ਼ ਚੌਧਰੀ, ਸੁਲੇਮਾਨ, ਜਸੀਮ ਆਦਿ ਹਾਜ਼ਰ ਸਨ |

ਚੰਡੀਗੜ੍ਹ ਕਾਰਨੀਵਾਲ ਦੇ ਦੂਜੇ ਦਿਨ ਵੱਖ-ਵੱਖ ਪ੍ਰਾਂਤਾਂ ਦੇ ਲੋਕ ਨਾਚਾਂ ਦੀ ਪੇਸ਼ਕਾਰੀ

ਚੰਡੀਗੜ੍ਹ, 3 ਦਸੰਬਰ (ਅਜਾਇਬ ਸਿੰਘ ਔਜਲਾ) : ਸਥਾਨਕ ਲਈਅਰ ਵੈਲੀ ਵਿਖੇ ਕਰਵਾਏ ਜਾ ਰਹੇ 'ਚੰਡੀਗੜ੍ਹ ਕਾਰਨੀਵਾਲ' ਦੇ ਅੱਜ ਦੂਜੇ ਦਿਨ ਖ਼ੂਬ ਰੌਣਕਾਂ ਲੱਗੀਆਂ ਤੇ ਚੰਗੇ ਸੁਹਾਵਣੇ ਮੌਸਮ ਵਿਚ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਚੰਡੀਗੜ੍ਹ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਤੋਂ ਮੀਟ ਪਲਾਂਟ 'ਚ ਮੱਝਾਂ ਲੈ ਕੇ ਜਾ ਰਿਹਾ ਵਾਹਨ ਚਾਲਕ ਕਾਬੂ

ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬਿਨਾਂ ਮਨਜ਼ੂਰੀ ਤੋਂ ਗੱਡੀ ਵਿਚ 5 ਮੱਝਾਂ ਤੇ 2 ਛੋਟੇ ਕੱਟੜੂ ਮੀਟ ਪਲਾਂਟ 'ਚ ਲੈ ਕੇ ਜਾ ਰਹੇ ਵਾਹਨ ਚਾਲਕ ਨੂੰ ਪੁਲਿਸ ਨੇ ਕਾਬੂ ਕਰਦਿਆਂ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਮੋਟੇਸਰੀ ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ

ਖਰੜ, 3 ਦਸੰਬਰ (ਗੁਰਮੁੱਖ ਸਿੰਘ ਮਾਨ)-ਮੋਟੇਸਰੀ ਪਬਲਿਕ ਸਕੂਲ ਖਰੜ ਵਲੋਂ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਚਰਨਜੀਤ ਸਿੰਘ ਗਰੇਵਾਲ ਨੇ ਦੀਪ ਜਗਾ ਕੇ ਕੀਤੀ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਸਕਿੱਟ, ਹਰਿਆਣਵੀਂ- ਗੁਜਰਾਤੀ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਸੇਵਾ-ਮੁਕਤ ਹੋਏ ਸਬ-ਇੰਸਪੈਕਟਰ ਦਾ ਸਨਮਾਨ

ਲਾਲੜੂ, 3 ਦਸੰਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰਾਂ ਵਲੋਂ ਕਿਸਾਨ ਜਥੇਬੰਦੀ ਦੇ ਆਗੂ ਮਨਿੰਦਰ ਮਾਣਕਮਾਜਰਾ ਦੇ ਸੇਵਾ-ਮੁਕਤ ਹੋਏ ਸਹੁਰੇ ਸਬ-ਇੰਸਪੈਕਟਰ ਨਿਰਮਲ ਸਿੰਘ ਬੜਾਣਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਸ਼ਹਿਰ ਦੇ ਕਾਲਜਾਂ ਵਿਚ ਨਸ਼ਾ ਸਪਲਾਈ ਕਰਨ ਵਾਲਾ ਨੌਜਵਾਨ ਕ੍ਰਾਈਮ ਬ੍ਰਾਂਚ ਨੇ ਕੀਤਾ ਗਿ੍ਫ਼ਤਾਰ

ਚੰਡੀਗੜ੍ਹ, 3 ਦਸੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਸ਼ਹਿਰ ਵਿਚਲੇ ਕਾਲਜਾਂ ਵਿਚ ਨਸ਼ਾ ਵੇਚਣ ਵਾਲੇ ਇਕ 23 ਸਾਲਾ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਲੱਗੀ ਕਲਾ ਪ੍ਰਦਰਸ਼ਨੀ ਪ੍ਰਤੀ ਲੋਕਾਂ 'ਚ ਉਤਸ਼ਾਹ

ਚੰਡੀਗੜ੍ਹ, 3 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਦੇਸ਼ ਦੇ ਵੱਖ ਵੱਖ ਵੱਡੇ ਸ਼ਹਿਰਾਂ ਨਾਲ ਸਬੰਧਤ ਆਰਟ ਕਲਾਕਾਰਾਂ ਵਲੋਂ ਆਪਣੀਆਂ ਕਲਾਕ੍ਰਿਤਾਂ ਨੂੰ ਲੈ ਕੇ ਇਕ ਪ੍ਰਦਰਸ਼ਨੀ ਲਗਾਈ ਗਈ ਹੈ | ਵਿਸ਼ਵ ਪ੍ਰਸਿੱਧ ...

ਪੂਰੀ ਖ਼ਬਰ »

ਵਿਅਕਤੀ ਤੋਂ ਮੋਬਾਈਲ ਝਪਟਿਆ

ਚੰਡੀਗੜ੍ਹ, 3 ਦਸੰਬਰ (ਨਵਿੰਦਰ ਸਿੰਘ ਬੜਿੰਗ)- ਸੈਕਟਰ 49 ਬੀ ਦੇ ਰਹਿਣ ਵਾਲੇ ਵਿਨੀਤ ਭਾਟੀਆ ਨੇ ਸਥਾਨਕ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਸੈਕਟਰ 49 ਪਾਰਕ ਦੇ ਨੇੜਿਉਂ ਕੋਈ ਅਣਪਛਾਤਾ ਵਿਅਕਤੀ ਸ਼ਿਕਾਇਤਕਰਤਾ ਦਾ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਹਰਿਆਣਾ ਕੈਬਨਿਟ ਦੀ ਮੀਟਿੰਗ 14 ਨੂੰ

ਚੰਡੀਗੜ੍ਹ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ 14 ਦਸੰਬਰ, ਬੁੱਧਵਾਰ ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ ਦੀ ਚੌਥੀ ਮੰਜ਼ਿਲ ਸਥਿਤ ਮੁੱਖ ਕਮੇਟੀ ਰੂਮ ਵਿਚ ਹਰਿਆਣਾ ਕੈਬਨਿਟ ਦੀ ਮੀਟਿੰਗ ਪ੍ਰਬੰਧਿਤ ...

ਪੂਰੀ ਖ਼ਬਰ »

ਓਾਕਾਰ ਚੈਰੀਟੇਬਲ ਫਾਊਾਡੇਸ਼ਨ ਅਤੇ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਨੇ ਜਾਗਰੂਕਤਾ ਮੁਹਿੰਮ ਚਲਾਈ

ਚੰਡੀਗੜ੍ਹ, 3 ਦਸੰਬਰ (ਨਵਿੰਦਰ ਸਿੰਘ ਬੜਿੰਗ)- ਵਿਸ਼ਵ ਅੰਗਹੀਣ ਦਿਵਸ ਮੌਕੇ ਓਾਕਾਰ ਚੈਰੀਟੇਬਲ ਫਾਊਾਡੇਸ਼ਨ ਅਤੇ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਸੈਕਟਰ 36 ਦੇ ਆਪਸੀ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਰਵਿੰਦਰ ਸਿੰਘ ...

ਪੂਰੀ ਖ਼ਬਰ »

ਹਰਿਆਣਾ ਕਾਂਗਰਸ ਦੀ ਮੀਟਿੰਗ 7 ਨੂੰ

ਚੰਡੀਗੜ੍ਹ, 3 ਦਸੰਬਰ (ਪਰਵਾਨਾ)- ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਇਨ੍ਹਾਂ ਦਿਨਾਂ ਵਿਚ ਜੋ ਭਾਰਤ ਜੋੜੋ ਯਾਤਰਾ ਚੱਲ ਰਹੀ ਹੈ, ਦੀ ਤਿਆਰੀ ਲਈ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਮੀਟਿੰਗ 7 ਦਸੰਬਰ ਨੂੰ ਇੱਥੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹੈੱਡ ਆਫ਼ਿਸ ਵਿਚ ਬੁਲਾਈ ...

ਪੂਰੀ ਖ਼ਬਰ »

ਹਲਕਾ ਡੇਰਾਬੱਸੀ ਤੋਂ ਸੰਜੀਵ ਖੰਨਾ ਭਾਜਪਾ ਦੇ ਸੂਬਾ ਸਕੱਤਰ ਨਿਯੁਕਤ

ਜ਼ੀਰਕਪੁਰ, 3 ਦਸੰਬਰ (ਹੈਪੀ ਪੰਡਵਾਲਾ)-ਅੱਜ ਭਾਜਪਾ ਹਾਈਕਮਾਨ ਵਲੋਂ ਪੰਜਾਬ ਰਾਜ ਦੇ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ | ਇਸ ਸੰਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਚੀ ਜਾਰੀ ਕੀਤੀ ਹੈ, ਜਿਸ 'ਚ ...

ਪੂਰੀ ਖ਼ਬਰ »

ਪ੍ਰਭ ਆਸਰਾ ਸੰਸਥਾ ਪਡਿਆਲਾ ਵਿਖੇ ਮਨਾਇਆ ਗਿਆ 'ਅੰਤਰਰਾਸ਼ਟਰੀ ਦਿਵਿਆਂਗ ਦਿਵਸ'

ਕੁਰਾਲੀ, 3 ਦਸੰਬਰ (ਹਰਪ੍ਰੀਤ ਸਿੰਘ)-ਦਿਵਿਆਂਗ ਲੋਕਾਂ ਨੂੰ ਜਾਗਰੂਕ ਤੇ ਉਤਸ਼ਾਹਿਤ ਕਰਨ ਵਾਸਤੇ ਪ੍ਰਭ ਆਸਰਾ ਪਰਿਵਾਰ ਵਲੋਂ 'ਅੰਤਰਰਾਸ਼ਟਰੀ ਦਿਵਿਆਂਗ ਦਿਵਸ' ਸ਼ਹਿਰ ਦੀ ਹੱਦ 'ਚ ਪੈਂਦੀ ਪ੍ਰਭ ਆਸਰਾ ਸੰਸਥਾ ਪਡਿਆਲਾ ਵਿਖੇ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਪ੍ਰਭ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਵਫ਼ਦ ਵਲੋਂ ਉਦਯੋਗ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਬੰਗਲੁਰੂ ਦਾ ਦੌਰਾ

ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਪੰਜਾਬ ਨੂੰ ਆਰਥਿਕ ਪਾਵਰ ਹਾਊਸ ਬਣਾਉਣ ਦੇ ਸੁਪਨੇ ਨੂੰ ਲੈ ਕੇ ਇਨਵੈਸਟ ਪੰਜਾਬ (ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ) ਦਾ ਇੱਕ ਵਫ਼ਦ ...

ਪੂਰੀ ਖ਼ਬਰ »

ਯੂਟੀ ਚੰਡੀਗੜ੍ਹ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ 7 ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ

ਚੰਡੀਗੜ੍ਹ, 3 ਦਸੰਬਰ (ਬੜਿੰਗ)- ਯੂਟੀ ਚੰਡੀਗੜ੍ਹ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਗਰੁੱਪ ਡੀ ਵਰਕਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੇ ਰੋਸ ਵਜੋਂ 7 ਦਸੰਬਰ ਨੂੰ ਸੈਕਟਰ 17 ਮਟਕਾ ਚੌਕ ਦਾ ਘਿਰਾਓ ਕਰਕੇ ਡੀ.ਪੀ.ਆਈ ...

ਪੂਰੀ ਖ਼ਬਰ »

ਜਥੇ. ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਨ ਮੌਕੇ ਲਾਇਆ ਲੰਗਰ

ਖਰੜ, 3 ਦਸੰਬਰ (ਮਾਨ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਨ ਮੌਕੇ ਕੋਹਲੀ ਚੌਕ ਖਰੜ ਵਿਖੇ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਲੰਗਰ ਲਗਾਇਆ, ਜਿਸ ਦੌਰਾਨ ਸਥਾਨਕ ਵਾਰਡ ਨੰ. 21 ਦੀ ਕੌਂਸਲਰ ਸ਼ਿਵਾਨੀ ਚੱਢਾ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦੇ ਹੋਏ ...

ਪੂਰੀ ਖ਼ਬਰ »

ਜਥੇ. ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਨ ਮੌਕੇ ਕੜੀ-ਚੌਲਾਂ ਦਾ ਲੰਗਰ ਲਗਾਇਆ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਨੌਜਵਾਨ ਸਮਾਜ ਸੇਵੀ ਅਤੇ ਪਿੰਡ ਲਖਨੌਰ ਦੇ ਵਸਨੀਕ ਪਹਿਲਵਾਨ ਅਮਰਜੀਤ ਸਿੰਘ ਗਿੱਲ ਵਲੋਂ ਅੱਜ ਧੰਨ-ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਨ ਮੌਕੇ ਪਿੰਡ ਸਵਾੜਾ ਦੀ ਫ਼ਰਨੀਚਰ ਮਾਰਕੀਟ (ਨੇੜੇ ਥੰਡਰ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚ ਤੇ ਪੰਚ ਬਿਨਾਂ ਕਿਸੇ ਭੇਦ-ਭਾਵ ਦੇ ਕਰਨ ਪਿੰਡ ਦਾ ਵਿਕਾਸ - ਵਰਸ਼ਾ ਖਨਗਵਾਲ

ਚੰਡੀਗੜ੍ਹ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ਅਤੇ ਯਮੁਨਾਨਗਰ ਦੇ ਸਰਸਵਤੀ ਨਗਰ ਬਲਾਕ ਦੇ ਪਿੰਡ ਨਗਲਾ ਜਗੀਰ ਦੀ ਗ੍ਰਾਮ ਸਰੰਖਕ ਸ੍ਰੀਮਤੀ ਵਰਸ਼ਾ ਖਨਗਵਾਲ ਨੇ ਨਵੇਂ ਚੁਣੇ ਸਰਪੰਚ ਤੇ ਪੰਚਾਂ ...

ਪੂਰੀ ਖ਼ਬਰ »

ਹਰਿਆਣਾ ਦੇ ਅਧਿਆਪਕਾਂ ਨੂੰ ਕੌਮੀ ਸਿੱਖਿਆ ਨੀਤੀ, 2020 ਵਿਚ ਕੁਸ਼ਲ ਬਣਾਏਗਾ ਇਗਨੂ- ਸਿੱਖਿਆ ਮੰਤਰੀ

ਚੰਡੀਗੜ੍ਹ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਕੰਵਰਪਾਲ ਨੇ ਕਿਹਾ ਕਿ ਸੂਬੇ ਦੇ ਸਾਰੀ ਯੂਨੀਵਰਸਿਟੀਆਂ ਅਤੇ ਹਰਿਆਣਾ ਉੱਚੇਰੀ ਸਿੱਖਿਆ ਵਿਭਾਗ ਦੇ ਸਾਰੇ ਸਰਕਾਰੀ ਅਤੇ ਨਿੱਜੀ ਵਿੱਦਿਅਕ ਸੰਸਥਾਨਾਂ ਦੇ ਅਧਿਆਪਕਾਂ ਨੂੰ ਇੰਦਰਾ ...

ਪੂਰੀ ਖ਼ਬਰ »

ਅਮਿਤਾਭ ਬਚਨ ਬਣੇ ਨੇਕਸਸ ਮਾਲਸ ਦੇ ਬ੍ਰਾਂਡ ਅੰਬੈਸਡਰ

ਚੰਡੀਗੜ੍ਹ, 3 ਦਸੰਬਰ (ਅਜਾਇਬ ਸਿੰਘ ਔਜਲਾ)- ਭਾਰਤ ਦੇ ਵੱਡੇ ਰਿਟੇਲ ਪਲੇਟਫਾਰਮ ਨੇਕਸਸ ਮਾਲਜ਼ ਨੇ ਫ਼ਿਲਮ ਅਭਿਨੇਤਾ ਅਮਿਤਾਭ ਬਚਨ ਨੂੰ ਆਪਣਾ 'ਹੈਪੀਨੇਸ ਐਂਬੈਸੇਡਰ' ਬਣਾਉਣ ਦਾ ਐਲਾਨ ਕੀਤਾ ਹੈ | ਇਹ ਇਕ ਆਪਣੀ ਕਿਸਮ ਦੀ ਸਾਂਝੇਦਾਰੀ ਹੈ, ਜਿਸ ਵਿਚ ਭਾਰਤ ਦੇ ਸਭ ਤੋਂ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਗੁਰਸ਼ਰਨ ਸਿੰਘ ਨਾਟ ਉਤਸਵ ਦਾ ਆਗਾਜ਼

ਚੰਡੀਗੜ੍ਹ, 3 ਦਸੰਬਰ (ਅਜਾਇਬ ਸਿੰਘ ਔਜਲਾ) - ਪੰਜਾਬ ਕਲਾ ਭਵਨ ਦੇ ਰੰਧਾਵਾ ਆਡੀਟੋਰੀਅਮ ਵਿਚ 19ਵੇਂ ਗੁਰਸ਼ਰਨ ਸਿੰਘ ਨਾਟ ਉਤਸਵ ਦਾ ਆਗਾਜ਼ ਯਾਂ ਪਾਲ ਸਾਰਤਰ ਦੇ ਫਰੈਂਚ ਨਾਟਕ ਨਾਲ ਹੋਇਆ, ਜਿਸ ਦਾ ਪੰਜਾਬੀ ਰੂਪਾਂਤਰ ਸ਼ਬਦੀਸ਼ ਨੇ 'ਕੌਣ ਜਾਣੇ ਸਾਡੀ ਪੀੜ' ਵਜੋਂ ਕੀਤਾ ਹੈ | ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਦੇ ਸਹੁੰ ਚੱਕ ਸਮਾਗਮ ਵਿਚ ਸ਼ਾਮਿਲ ਹੋਏ ਮੁੱਖ ਮੰਤਰੀ

ਚੰਡੀਗੜ੍ਹ, 3 ਦਸੰਬਰ (ਐਨ . ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਸ਼ਨੀਵਾਰ ਨੂੰ ਪੂਰੇ ਸੂਬੇ ਵਿਚ ਨਵੇਂ ਚੁਣੇ ਪੰਚਾਇਤੀ ਰਾਜ ਸੰਸਥਾਵਾਂ ਦੇ ਪ੍ਰਤੀਨਿਧੀਆਂ ਦੇ ਸਹੁੰ ਗ੍ਰਹਿਣ ਵਿਚ ਸ਼ਾਮਿਲ ਹੋਏ, ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਸਭ ਤੋਂ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਅਤੇ ਨਸ਼ਾਖ਼ੋਰੀ ਦੀ ਰੋਕਥਾਮ ਸੰਬੰਧੀ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਸੀ. ਜੀ. ਸੀ. ਲਾਂਡਰਾਂ ਵਿਖੇ ਵਿਦਿਆਰਥੀਆਂ 'ਚ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਾਖੋਰੀ ਨੂੰ ਠੱਲ੍ਹ ਪਾਉਣ ਦੇ ਉਦੇਸ਼ ਤਹਿਤ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਸੜਕ ਸੁਰੱਖਿਆ ਜਾਗਰੂਕਤਾ ...

ਪੂਰੀ ਖ਼ਬਰ »

ਭਾਜਪਾ ਦੇ ਸੂਬਾਈ ਅਹੁਦੇਦਾਰਾਂ ਦੀ ਸੂਚੀ 'ਚ ਮੁਹਾਲੀ ਜ਼ਿਲ੍ਹੇ ਦੇ 10 ਆਗੂ ਸ਼ਾਮਿਲ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਭਾਜਪਾ ਵਲੋਂ ਅੱਜ ਐਲਾਨੀ ਗਈ ਪੰਜਾਬ ਕਾਰਜਕਾਰਨੀ ਦੀ ਸੂਚੀ 'ਚ ਮੁਹਾਲੀ ਜ਼ਿਲ੍ਹੇ ਦੇ 10 ਆਗੂਆਂ ਦੇ ਨਾਂਅ ਸ਼ਾਮਿਲ ਹਨ | ਸੂਚੀ ਅਨੁਸਾਰ ਸੁਭਾਸ਼ ਸ਼ਰਮਾ ਅਤੇ ਲਖਵਿੰਦਰ ਕੌਰ ਗਰਚਾ ਨੂੰ ਮੀਤ ਪ੍ਰਧਾਨ, ਜਸਮੀਨ ਸੰਧਾਵਾਲੀਆ, ...

ਪੂਰੀ ਖ਼ਬਰ »

ਜਿਊਲੀ ਸਕੂਲ ਵਿਖੇ ਸਾਇੰਸ ਤੇ ਕਾਮਰਸ ਗਰੁੱਪ ਸ਼ੁਰੂ ਕਰਵਾਉਣ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਲਿਖਿਆ ਪੱਤਰ

ਲਾਲੜੂ, 3 ਦਸੰਬਰ (ਰਾਜਬੀਰ ਸਿੰਘ)-ਪਿੰਡ ਜਿਊਲੀ ਦੀ ਪੰਚਾਇਤ ਸਮੇਤ ਨੇੜਲੀਆਂ ਅੱਧੀ ਦਰਜਨ ਤੋਂ ਵੱਧ ਪੰਚਾਇਤਾਂ ਵਲੋਂ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ, ਸਿੱਖਿਆ ਸਕੱਤਰ ਪੰਜਾਬ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਪੱਤਰ ਲਿਖ ਕੇ ਪਿੰਡ ...

ਪੂਰੀ ਖ਼ਬਰ »

ਮੁਹਾਲੀ ਦੇ ਸੈਕਟਰ-69 ਦਾ ਵੱਡਾ ਹਿੱਸਾ ਗਮਾਡਾ ਵਲੋਂ ਮਨਜ਼ੂਰਸ਼ੁਦਾ ਰਸਤੇ ਤੋਂ ਵਾਂਝਾ : ਧਨੋਆ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-69 ਨੂੰ ਵਸੇ ਹੋਏ ਲਗਪਗ 20 ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੁੱਖ ਦੀ ਗੱਲ ਹੈ ਕਿ ਇਸ ਸੈਕਟਰ ਦੇ ਵੱਡੇ ਹਿੱਸੇ ਦੇ ਵਸਨੀਕਾਂ ਨੂੰ ਗਮਾਡਾ ਵਲੋਂ ਰਾਖਵਾਂ ਰੱਖਿਆ ਗਿਆ ਰਸਤਾ ਅਜੇ ਤੱਕ ਨਹੀਂ ਦਿੱਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਨੇ ਅਹੁਦੇ ਸੰਭਾਲੇ

ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੁਹਾਲੀ ਵਿਖੇ ਐਲੀਮੈਂਟਰੀ ਵਿੰਗ ਵਿਚ ਨਵ-ਨਿਯੁਕਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਅਸ਼ਵਨੀ ਕੁਮਾਰ ਦੱਤਾ ਨੇ ਆਪਣੇ ਅਹੁਦੇ ਦਾ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਦੀ ਟੀਮ ਨੇ ਹਟਾਏ ਨਾਜਾਇਜ਼ ਕਬਜ਼ੇ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਆਪਣੀ ਮੁਹਿੰਮ ਨੂੰ ਅੱਗੇ ਤੋਰਦਿਆਂ ਪਿੰਡ ਮਟੌਰ 'ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਮੌਕੇ ਨਗਰ ਨਿਗਮ ਦੀ ਟੀਮ ਵਲੋਂ ਜੇ. ਸੀ. ਬੀ. ਦੀ ਸਹਾਇਤਾ ਨਾਲ ...

ਪੂਰੀ ਖ਼ਬਰ »

ਸ਼ੱਕੀ ਵਿਅਕਤੀਆਂ ਦੀ ਭਾਲ 'ਚ ਮੁਹਾਲੀ ਪੁਲਿਸ ਵਲੋਂ ਚਲਾਇਆ ਤਲਾਸ਼ੀ ਅਭਿਆਨ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਵਲੋਂ ਅੱਜ ਤੜਕੇ ਸ਼ੱਕੀ ਵਿਅਕਤੀਆਂ ਦੀ ਭਾਲ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਡਾਲਫਿਨ ਟਾਵਰ ਸੈਕਟਰ-77 ਮੁਹਾਲੀ, ਅਗਰਸੇਨ ਸੁਸਾਇਟੀ ਸੈਕਟਰ-76 ਮੁਹਾਲੀ ਅਤੇ ਪੂਰਵਾ ਅਪਾਰਟਮੈਂਟ ਸੈਕਟਰ-88 ...

ਪੂਰੀ ਖ਼ਬਰ »

ਆਨਲਾਈਨ ਕੈਬ ਬੁੱਕ ਕਰਕੇ ਲੁੱਟਣ ਵਾਲੇ 4 ਮੁਲਜ਼ਮ ਗਿ੍ਫਤਾਰ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਐਸ. ਪੀ. ਦਿਹਾਤੀ ਨਵਰੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਐਸ. ਆਈ. ਜਸਕੰਵਲ ਸਿੰਘ ਸੇਖੋਂ ਮੁੱਖ ਅਫ਼ਸਰ ਥਾਣਾ ...

ਪੂਰੀ ਖ਼ਬਰ »

ਸਕੂਲ 'ਚੋਂ ਸਾਮਾਨ ਚੋਰੀ

ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਪਿੰਡ ਬਿਜਨਪੁਰ ਸਥਿਤ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਸਾਮਾਨ ਚੋਰੀ ਕਰ ਲਿਆ ਗਿਆ | ਚੋਰੀ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ਹਰਦੀਪ ਖਾਰੀ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਜੂਸੈੱਟ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੀਤਾ ਉਤਸ਼ਾਹਿਤ

ਕੁਰਾਲੀ, 3 ਦਸੰਬਰ (ਹਰਪ੍ਰੀਤ ਸਿੰਘ)-ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਦੇ 100 ਫ਼ੀਸਦੀ ਨਤੀਜੇ ਲਿਆਉਣ ਦੇ ਮਨੋਰਥ ਨਾਲ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਐਜੂਸੈੱਟ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 3 ਨਵੰਬਰ (ਖੈਰਪੁਰ)-ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਵਲੋਂ ਸਥਾਪਤ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਨਵੰਬਰ ਮਹੀਨਾ ਮਨਾਇਆ ਗਿਆ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਪ੍ਰਸ਼ਾਸਨ ਵਲੋਂ ਰੈਣ ਬਸੇਰੇ ਤਿਆਰ ਕੀਤੇ ਜਾਣਗੇ: ਐਸ. ਡੀ. ਐਮ.

ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਰੈਣ-ਬਸੇਰੇ ਦੀ ਘਾਟ ਹੋਣ ਕਾਰਨ ਬੇਘਰੇ ਲੋਕ ਸੜਕਾਂ 'ਤੇ ਰਾਤਾਂ ਕੱਟ ਰਹੇ ਸਨ | ਇਸ ਮਾਮਲੇ ਸਬੰਧੀ ਜਾਣੂੰ ਕਰਵਾਉਣ 'ਤੇ ਐਸ. ਡੀ. ਐਮ. ਹਿਮਾਂਸ਼ੂ ਗੁਪਤਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਧਿਕਾਰੀਆਂ ਵਲੋਂ 4 ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜਿੱਤਾਂ ਦਰਜ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ

ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਸਰਕਾਰੀ ਕਾਲਜ ਡੇਰਾਬੱਸੀ ਦਾ ਖੇਡ ਮੈਦਾਨ ਕਾਲਜ ਦੇ ਵਿਦਿਆਰਥੀਆਂ ਅਤੇ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਖੇਡ ਮੈਦਾਨ ਅਤੇ ਆਧੁਨਿਕ ਤਕਨੀਕ ਨਾਲ ਬਣੇ ਟਰੈਕ ਦੀ ਸਾਂਭ-ਸੰਭਾਲ ਅਤੇ ਦੇਖਭਾਲ 'ਚ ਮਾਰਨਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਖਰੜ, 3 ਦਸੰਬਰ (ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼ਹੀਦੀ ਪੁਰਬ ਅਤੇ ਮਨੁੱਖੀ ਅਧਿਕਾਰਾਂ ਦੇ ਸਭ ਤੋਂ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਗੁਰੂ ਜੀ ਦੀਆਂ ਮਹਾਨ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਕੁਰਾਲੀ, 3 ਦਸੰਬਰ (ਹਰਪ੍ਰੀਤ ਸਿੰਘ)-ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਸਮਾਗਮ ਇਥੋਂ ਦੀ ਸਬਜ਼ੀ ਮੰਡੀ ਨਾਲ ਲੱਗਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ (ਚੀਫ਼ ਖਾਲਸਾ ਦੀਵਾਨ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ) ਵਿਖੇ ਕਰਵਾਇਆ ਗਿਆ | ਸਕੂਲ ਦੀ ...

ਪੂਰੀ ਖ਼ਬਰ »

ਤਾਇਕਵਾਂਡੋ ਚੈਂਪੀਅਨਸ਼ਿਪ 'ਚ ਜੇਤੂ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 3 ਦਸੰਬਰ (ਔਜਲਾ) : ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਦੀਆਂ ਵਿਦਿਆਰਥਣਾਂ ਨੇ ਸਪੋਰਟਸ ਸੈਂਟਰ, ਸੈਕਟਰ-56 ਵਿਖੇ ਹੋਏ ਇੰਟਰ ਸਕੂਲ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ 19 ਸਾਲ ਤੋਂ ਘੱਟ ਵਰਗ ਦੇ ਮੁਕਾਬਲੇ ਵਿਚ ਹਿੱਸਾ ...

ਪੂਰੀ ਖ਼ਬਰ »

ਅਧਿਆਪਕ ਰਾਸ਼ਟਰ ਦਾ ਨਿਰਮਾਤਾ ਹੁੰਦਾ ਹੈ : ਮੁੱਖ ਮੰਤਰੀ

ਚੰਡੀਗੜ੍ਹ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦਾ ਮੰਨਣਾ ਹੈ ਕਿ ਸਹੀ ਮਾਇਨਿਆਂ ਵਿਚ ਅਧਿਆਪਕ ਰਾਸ਼ਟਰ ਦਾ ਨਿਰਮਾਤਾ ਹੁੰਦਾ ਹੈ | ਇਸ ਲਈ ਉਨ੍ਹਾਂ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਭਾਜਪਾ ਦੀ ਕੌਮੀ ਟੀਮ 'ਚ ਸ਼ਾਮਿਲ ਹੋਏ ਪੰਜਾਬ ਭਾਜਪਾ ਦੇ ਆਗੂਆਂ ਨੂੰ ਵਧਾਈ ਦਿੱਤੀ

ਚੰਡੀਗੜ੍ਹ, 3 ਦਸੰਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਕੌਮੀ ਵਰਕਿੰਗ ਕਮੇਟੀ ਮੈਂਬਰ ਅਤੇ ਰਾਣਾ ਗੁਰਮੀਤ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦਾ ਸਰਦੀ ਰੁੱਤ ਸੈਸ਼ਨ 22 ਨੂੰ

ਚੰਡੀਗੜ੍ਹ, 3 ਦਸੰਬਰ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦਾ ਸਰਦੀ ਰੁੱਤ ਸੈਸ਼ਨ 22 ਦਸੰਬਰ ਤੋਂ ਸ਼ੁਰੂ ਹੋਵੇਗਾ | ਇਹ ਫੈਸਲਾ ਅੱਜ ਕੈਬਨਿਟ ਦੀ ਮੀਟਿੰਗ ਵਿਚ ਕੀਤਾ ਗਿਆ | ਮੁੱਖ ਮੰਤਰੀ ਨੇ ਕੈਬਨਿਟ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ)-ਗੁਰਦੁਆਰਾ ਸਾਹਿਬ ਬਾਬਾ ਨਿੱਕਾ ਸਿੰਘ, ਬਾਬਾ ਸੁੰਦਰ ਦਾਸ ਪਿੰਡ ਫਤਹਿਪੁਰ ਜੱਟਾਂ ਵਿਖੇ ਸੋਮਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਵਿਖੇ 3 ਰੋਜ਼ਾ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੁਹਾਲੀ ਵਲੋਂ ਮੈਡੀਕਲ ਐਜੂਕੇਸ਼ਨ ਟੈਕਨਾਲੋਜੀਜ਼ 'ਚ ਆਪਣੀ ਪਹਿਲੀ ਸੋਧੀ ਹੋਈ ਬੇਸਿਕ ਕੋਰਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਇਹ ਵਰਕਸ਼ਾਪ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਚਲਾਈ

ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਮੁਹਾਲੀ ਵਿਖੇ ਅਰਦਾਸ ਉਪਰੰਤ ਦੇਸ਼ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਅਜੀਤ ਕਰਮ ਸਿੰਘ ਪਬਲਿਕ ਸਕੂਲ 'ਚ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 3 ਦਸੰਬਰ (ਨਵਿੰਦਰ ਸਿੰਘ ਬੜਿੰਗ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ 41 ਬੀ ਚੰਡੀਗੜ੍ਹ ਵਿਚ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX