ਮਾਨਸਾ/ਬਰੇਟਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ/ਜੀਵਨ ਸ਼ਰਮਾ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਜ਼ਦੂਰਾਂ 'ਤੇ ਕੀਤੇ ਵਹਿਸ਼ੀ ਲਾਠੀਚਾਰਜ ਦੇ ਰੋਸ 'ਚ ਭਗਵੰਤ ਮਾਨ ਦੀਆਂ ਅਰਥੀਆਂ ਸਾੜ ਕੇ ਪ੍ਰਦਰਸ਼ਨ ਕੀਤੇ ਗਏ | ਪਾਰਟੀ ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਮਾਨਸਾ, ਪਿੰਡ ਨੰਦਗੜ੍ਹ, ਭੰਮੇ ਖ਼ੁਰਦ, ਉੱਡਤ ਭਗਤ ਰਾਮ, ਡੋਡ ਫੁੱਲੂਵਾਲਾ, ਸੱਦਾ ਸਿੰਘ ਵਾਲਾ ਆਦਿ ਵਿਖੇ ਮਜ਼ਦੂਰਾਂ ਨੇ ਅਰਥੀਆਂ ਫੂਕਣ ਮੌਕੇ ਅਹਿਦ ਕੀਤਾ ਕਿ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਅੰਦੋਲਨ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ 'ਚ ਮਜ਼ਦੂਰਾਂ ਦਾ ਵੱਡਾ ਯੋਗਦਾਨ ਰਿਹਾ ਹੈ ਤੇ ਸਰਕਾਰ ਬਣਦਿਆਂ ਹੀ 'ਆਪ' ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸੰਘਰਸ਼ਕਾਰੀਆਂ ਨੂੰ ਕੁੱਟਿਆ ਜਾ ਰਿਹਾ ਹੈ | ਸਥਾਨਕ ਸ਼ਹਿਰ 'ਚ ਪ੍ਰਦਰਸ਼ਨ ਕਰਨ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ |
ਬਰੇਟਾ : ਲਿਬਰੇਸ਼ਨ ਵਲੋਂ ਮਾਰਕੀਟ ਕਮੇਟੀ 'ਚੋਂ ਮੁਜ਼ਾਹਰਾ ਕਰਨ ਉਪਰੰਤ ਸਥਾਨਕ ਕਿ੍ਸ਼ਨਾ ਮੰਦਿਰ ਚੌਕ ਵਿਖੇ 30 ਨਵੰਬਰ ਨੂੰ ਮੱਖ ਮੰਤਰੀ ਦੀ ਰਿਹਾਇਸ਼ 'ਤੇ ਮਜ਼ਦੂਰਾਂ 'ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜੀ ਗਈ | ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ | ਇਸ ਮੌਕੇ ਗੁਰਤੇਜ ਸਿੰਘ, ਗਮਦੂਰ ਸਿੰਘ, ਦਰਸ਼ਨ ਸਿੰਘ, ਦੀਪਾ ਸਿੰਘ, ਮਨਜੀਤ ਕੌਰ, ਰਜਿੰਦਰ ਕੌਰ ਆਦਿ ਹਾਜ਼ਰ ਸਨ |
ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਕਮੇਟੀ ਵਲੋਂ ਸਥਾਨਕ ਵਿਧਾਇਕ ਡਾ. ਵਿਜੈ ਸਿੰਗਲਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ | ਉਨ੍ਹਾਂ ਮੰਗ ਉਠਾਈ ਕਿ ਵਰਕਰਾਂ ਤੇ ਹੈਲਪਰਾਂ ਦੀਆਂ ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਲੋਂ ਪਿ੍ੰਸੀਪਲ ਜਗਦੀਪ ਸਿੰਘ ਦੀ ਪ੍ਰਵਾਨਗੀ ਨਾਲ ਬੱਚਿਆਂ ਨੂੰ ਇਕ ਦਿਨ ਦਾ ਧਾਰਮਿਕ ਟੂਰ ਲਿਜਾਇਆ ਗਿਆ, ਜਿਸ 'ਚ 38 ਵਿਦਿਆਰਥੀਆਂ ਤੇ 5 ਅਧਿਆਪਕਾਂ ਨੇ ...
ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਨੂੰ ਬੇਸਹਾਰਾ ਪਸ਼ੂ ਧੰਨ ਤੋਂ ਨਿਜਾਤ ਦਿਵਾਉਣ ਤੇ ਉਨ੍ਹਾਂ ਨੂੰ ਕਾਬੂ ਕਰ ਕੇ ਢੁਕਵੀਆਂ ਗਊਸ਼ਾਲਾਵਾਂ 'ਚ ਪਹੁੰਚਾਉਣ ਲਈ ਪ੍ਰਸ਼ਾਸਨ ਗੰਭੀਰ ਹੈ | ...
ਬੁਢਲਾਡਾ, 3 ਦਸੰਬਰ (ਪ. ਪ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਪ੍ਰਧਾਨ ਗੁਰਚਰਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਇਥੇ ਹੋਈ | ਜਨਰਲ ਸਕੱਤਰ ਨਰੇਸ਼ ਕੁਮਾਰ ਕਾਂਸਲ ਨੇ ਦੱਸਿਆ ਕਿ 17 ਦਸੰਬਰ ਨੂੰ ਸੰਸਾਰ ਪੱਧਰ 'ਤੇ ਮਨਾਏ ਜਾਂਦੇ ...
ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਡਾ. ਨਾਨਕ ਸਿੰਘ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ...
ਬਰੇਟਾ, 3 ਦਸੰਬਰ (ਪਾਲ ਸਿੰਘ ਮੰਡੇਰ)-ਮਾਰਕੀਟ ਕਮੇਟੀ ਬਰੇਟਾ ਦੇ ਸਕੱਤਰ ਦੇ ਰਵੱਈਏ ਤੋਂ ਪ੍ਰੇਸ਼ਾਨ ਆੜ੍ਹਤੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਅਨਾਜ ਮੰਡੀ 'ਚ ਆੜ੍ਹਤੀਆਂ ਵਲੋਂ ਬੋਲੀ ਬੰਦ ਰੱਖੀ ਗਈ | ਹੜਤਾਲ ਨੂੰ ਖ਼ਤਮ ਕਰਵਾਉਣ ਲਈ ਬਰੇਟਾ ਥਾਣਾ ਮੁਖੀ ...
ਮਾਨਸਾ, 3 ਦਸੰਬਰ (ਸ. ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਬਲਦੀਪ ਕੌਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ੍ਹ ਦੀਆਂ ਸੀਮਾਵਾਂ ਅੰਦਰ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ 'ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, 5 ਜਾਂ 5 ਤੋਂ ਵੱਧ ਵਿਅਕਤੀਆਂ ...
ਮਾਨਸਾ, 3 ਦਸੰਬਰ (ਸਟਾਫ਼ ਰਿਪੋਰਟਰ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜ਼ਿਲ੍ਹਾ ਚੋਣ ...
ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪਾਰਟੀ ਦੇ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ 'ਚ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੂੰ ਸੂਬਾ ਮੀਤ ਪ੍ਰਧਾਨ ਤੇ ਹਰਦੇਵ ਸਿੰਘ ਉੱਭਾ ਨੂੰ ...
ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਨਗਰ ਨਿਗਮ ਕਮਿਸ਼ਨਰ ਤੇ ਮੇਅਰ ਦੀ ਰਹਿਨੁਮਾਈ ਹੇਠ ਸਮਾਜ ਸੇਵਾ ਵਿਚ ਆਪਣਾ ਯੋਗਦਾਨ ਦਿੰਦੇ ਹੋਏ ਨਗਰ ਨਿਗਮ ਬਠਿੰਡਾ ਵਿਖੇ ਸਮਾਜ ਸੇਵੀ ਸੰਸਥਾ ਤੇ ਐਚ. ਡੀ. ਐਫ. ਸੀ. ਬੈਂਕ ਦੇ ...
ਗੋਨਿਆਣਾ, 3 ਦਸੰਬਰ (ਬਰਾੜ ਆਰ. ਸਿੰਘ)-ਗੋਨਿਆਣਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਜੰਟ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਪਵਨ ਮੈਡੀਕਲ ਸਟੋਰ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਸਲਾਹਕਾਰ ਡਾ. ...
ਭਾਈਰੂਪਾ, 3 ਦਸੰਬਰ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਇਕਾਈ ਭਾਈਰੂਪਾ ਦੀ ਇਕ ਜ਼ਰੂਰੀ ਮੀਟਿੰਗ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ | ਯੂਨੀਅਨ ਦੇ ਜਰਨਲ ਸਕੱਤਰ ਹਰਮੇਲ ਸਿੰਘ ਜੱਗੂ ਨੇ ਜਾਣਕਾਰੀ ਦਿੰਦੇ ਹੋਏ ...
ਮਾਨਸਾ, 3 ਦਸੰਬਰ (ਰਾਵਿੰਦਰ ਸਿੰਘ ਰਵੀ)-ਜ਼ਿਲੇ੍ਹ ਦੇ ਪਿੰਡ ਕਿਸ਼ਨਗੜ੍ਹ ਫਰਵਾਹੀ ਦੇ ਜੰਮਪਲ ਸੁਖਮੀਤ ਸਿੰਘ ਸਮਾਘ ਨੇ ਥਾਈਲੈਂਡ ਵਿਖੇ ਹੋਈ ਏਸ਼ੀਅਨ ਰੌਇੰਗ ਚੈਂਪੀਅਨਸ਼ਿਪ 'ਚੋਂ ਚਾਂਦੀ ਦਾ ਤਗ਼ਮਾ ਫੁੰਡਿਆ ਹੈ | ਭਾਰਤੀ ਫ਼ੌਜ 'ਚ ਸੂਬੇਦਾਰ ਵਜੋਂ ਸੇਵਾਵਾਂ ਨਿਭਾਅ ...
ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਮਾਨਸਾ ਸ਼ਹਿਰ 'ਚ ਦਿਨ ਢਲਦੇ ਹੀ ਹਨੇਰਾ ਛਾਅ ਜਾਂਦਾ ਹੈ | ਇਸ ਵਕਤ ਸ਼ਹਿਰ 'ਚ ਲੱਗੀਆਂ ਅੱਧ ਤੋਂ ਵਧੇਰੇ ਸਟਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਕਰ ਕੇ ਗੰਭੀਰ ਸਮੱਸਿਆਵਾਂ ਪੈਦਾ ਹੋ ਗਈਆਂ ਹਨ | ਕਈ ਥਾਵਾਂ ...
ਮਾਨਸਾ, 3 ਦਸੰਬਰ (ਸਟਾਫ਼ ਰਿਪੋਰਟਰ)-ਦਿੱਲੀ ਸੰਘਰਸ਼ ਦੀ ਵਰੇ੍ਹਗੰਢ ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਿਜਦਾ ਕਰਨ ਲਈ ਤੇ ਦਿੱਲੀ ਸੰਘਰਸ਼ ਦੀਆਂ ਰਹਿੰਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਵੱਡਾ ਇਕੱਠ ਕੀਤਾ ...
ਝੁਨੀਰ, 3 ਦਸੰਬਰ (ਨਿ. ਪ. ਪ.)-ਆਂਗਣਵਾੜੀ ਵਰਕਰ ਮਲਕੀਤ ਕੌਰ ਵਾਸੀ ਬੁਰਜ ਭਲਾਈਕੇ ਨੂੰ ਪੰਜਾਬ ਸਰਕਾਰ ਵਲੋਂ ਵਧੀਆ ਕਾਰਗੁਜ਼ਾਰੀ ਲਈ ਸੂਬਾ ਪੱਧਰੀ ਪ੍ਰੋਗਰਾਮ 'ਤੇ ਸਟੇਟ ਐਵਾਰਡ ਨਾਲ ਨਿਵਾਜਿਆ ਗਿਆ ਹੈ | ਬਾਲ ਵਿਕਾਸ ਵਿਭਾਗ ਦੇ ਸੀ. ਡੀ. ਪੀ. ਓ. ਜਸਵਿੰਦਰ ਕੌਰ ਅਤੇ ਸਟਾਫ਼ ...
ਝੁਨੀਰ, 3 ਦਸੰਬਰ (ਨਿ. ਪ. ਪ.)-ਆਂਗਣਵਾੜੀ ਵਰਕਰ ਮਲਕੀਤ ਕੌਰ ਵਾਸੀ ਬੁਰਜ ਭਲਾਈਕੇ ਨੂੰ ਪੰਜਾਬ ਸਰਕਾਰ ਵਲੋਂ ਵਧੀਆ ਕਾਰਗੁਜ਼ਾਰੀ ਲਈ ਸੂਬਾ ਪੱਧਰੀ ਪ੍ਰੋਗਰਾਮ 'ਤੇ ਸਟੇਟ ਐਵਾਰਡ ਨਾਲ ਨਿਵਾਜਿਆ ਗਿਆ ਹੈ | ਬਾਲ ਵਿਕਾਸ ਵਿਭਾਗ ਦੇ ਸੀ. ਡੀ. ਪੀ. ਓ. ਜਸਵਿੰਦਰ ਕੌਰ ਅਤੇ ਸਟਾਫ਼ ...
ਬੁਢਲਾਡਾ, 3 ਦਸੰਬਰ (ਸਵਰਨ ਸਿੰਘ ਰਾਹੀ)-ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਆਗੂਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਹਲਕਾ ਵਿਧਾਇਕ ਬੁੱਧ ਰਾਮ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਦੀਆਂ ਮੰਗਾਂ ਸੰਬੰਧੀ ਜਾਣਕਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX