ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  9 minutes ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  1 minute ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 1 hour ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 1 hour ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਾਜ਼ਿਲਕਾ / ਅਬੋਹਰ

ਨਗਰ ਨਿਗਮ ਕਾਰਪੋਰੇਸ਼ਨ ਐਕਟ ਨੂੰ ਟਿੱਚ ਜਾਣਦੇ ਨੇ ਆਮ ਸ਼ਹਿਰੀ ਲੋਕ

ਅਬੋਹਰ, 4 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਨਗਰ ਨਿਗਮ ਬਣਨ ਤੋਂ ਬਾਅਦ ਸ਼ਹਿਰ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋਣੇ ਆਰੰਭੇ ਗਏ, ਜਿਸ ਦਾ ਪ੍ਰਤੱਖ ਪ੍ਰਮਾਣ ਸਵੱਛਤਾ ਰੈਕਿੰਗ ਵਿਚ ਸੁਧਾਰ ਹੋਣਾ ਦੇਖਿਆ ਜਾ ਸਕਦਾ ਹੈ | ਨਗਰ ਨਿਗਮ ਕਾਰਪੋਰੇਸ਼ਨ ਐਕਟ ਤਹਿਤ ਕਈ ਅਜਿਹੇ ਪ੍ਰਾਵਧਾਨ ਆਮ ਲੋਕਾਂ ਲਈ ਦਿੱਤੇ ਗਏ ਹਨ, ਜਿਨ੍ਹਾਂ ਦੀ ਇੰਨ ਬਿੰਨ ਪਾਲਣਾ ਕਰਨਾ ਲਾਜ਼ਮੀ ਮੰਨਿਆ ਗਿਆ ਹੈ ਪਰ ਨਗਰ ਨਿਗਮ ਤੇ ਸਿਆਸੀ ਦਖ਼ਲ ਅੰਦਾਜ਼ੀ ਹੋਣ ਕਾਰਨ ਅਜਿਹੀਆਂ ਕਈ ਹਦਾਇਤਾਂ ਦੀ ਪਾਲਣਾ ਕਰਨ ਤੋਂ ਆਮ ਲੋਕਾਂ ਨੂੰ ਰੋਕ ਲਿਆ ਜਾਂਦਾ ਹੈ | ਨਗਰ ਨਿਗਮ ਅਬੋਹਰ ਦੇ ਅਧਿਕਾਰਤ ਸੂਤਰਾਂ ਮੁਤਾਬਿਕ ਕਾਰਪੋਰੇਸ਼ਨ ਐਕਟ ਅਧੀਨ ਕੋਈ ਵੀ ਸ਼ਹਿਰੀ ਨਾਗਰਿਕ ਨਗਰ ਨਿਗਮ ਦੀ ਹੱਦ ਵਿਚ ਘਰ ਜਾਂ ਦੁਕਾਨ ਦਾ ਥੜ੍ਹਾ ਇੱਕ ਇੰਚ ਵੀ ਸਰਕਾਰੀ ਜਗ੍ਹਾ ਤੇ ਨਹੀਂ ਬਣਾ ਸਕਦਾ ਪਰ ਹਾਊਸ ਵੱਲੋਂ 2 ਫੁੱਟ ਤੱਕ ਦੀ ਮਨਜ਼ੂਰੀ ਦੇਣ ਉਪਰੰਤ ਵੀ 2 ਤੋਂ 3 ਅਤੇ 3 ਤੋਂ 4 ਫੁੱਟ ਤੱਕ ਦੇ ਥੜੇ੍ਹ ਹੱਲੇ ਵੀ ਕਈ ਲੋਕਾਂ ਦੇ ਘਰਾਂ ਬਾਹਰ ਆਮ ਬਣੇ ਦੇਖੇ ਜਾ ਸਕਦੇ ਹਨ ਜਦ ਕਿ ਨਿਯਮ ਅਨੁਸਾਰ ਥੜ੍ਹਾ ਮਕਾਨ ਮਾਲਕ ਨੂੰ ਆਪਣੀ ਮਾਲਕੀ ਵਾਲੀ ਜਗ੍ਹਾ ਵਿਚ ਹੀ ਬਣਾਉਣ ਦਾ ਪ੍ਰਾਵਧਾਨ ਹੈ | ਇਸ ਤੋਂ ਇਲਾਵਾ ਘਰਾਂ ਵਿਚ ਦੁਕਾਨਾਂ ਬਣਾ ਕੇ ਕਈ ਲੋਕ ਆਮ ਪ੍ਰਾਪਰਟੀ ਟੈਕਸ ਭਰ ਦਿੰਦੇ ਹਨ ਜਦ ਕਿ ਘਰ ਦੀ ਥਾਂ ਨੂੰ ਕਮਰਸ਼ੀਅਲ ਵਰਤੋਂ ਵਿਚ ਲਿਆ ਜਾਂਦਾ ਹੈ, ਜਿਸ ਬਾਬਤ ਨਗਰ ਨਿਗਮ ਨੇ ਕੁੱਝ ਲੋਕਾਂ ਨੂੰ ਨੋਟਿਸ ਵੀ ਕੱਢੇ ਹਨ | ਮਕਾਨ ਉਸਾਰੀ ਦੌਰਾਨ ਨਕਸ਼ਾ ਪਾਸ ਕਰਾਉਣ ਉਪਰੰਤ ਮਲਬਾ ਫੀਸ ਭਰੇ ਜਾਣ ਦਾ ਪ੍ਰਾਵਧਾਨ ਹੈ ਅਤੇ ਮਲਬੇ ਨੂੰ ਢੱਕ ਕੇ ਰੱਖਣ ਦੇ ਨਾਲ ਲਾਲ ਟੇਪ ਨਾਲ ਕਵਰ ਕੀਤੇ ਜਾਣ ਦੀ ਹਦਾਇਤ ਵੀ ਲਾਗੂ ਹੁੰਦੀ ਹੈ ਪਰ ਆਮ ਲੋਕਾਂ ਇਨ੍ਹਾਂ ਹਦਾਇਤਾਂ ਨੂੰ ਟਿੱਚ ਜਾਣ ਕੇ ਕਈ-ਕਈ ਮਹੀਨੇ ਗਲੀ ਬਾਹਰ ਵੀ ਮਲਬਾ ਸੁੱਟ ਆਮ ਲੋਕਾਂ ਦਾ ਰਾਹ ਰੋਕ ਕੇ ਰੱਖਦੇ ਹਨ | ਇਸ ਦੇ ਨਾਲ ਹੀ ਘਰੇਲੂ ਪ੍ਰੋਗਰਾਮ ਜਾਂ ਧਾਰਮਿਕ ਸਮਾਗਮ ਲਈ ਵੀ ਗਲੀ ਵਿਚ ਰਸਤਾ ਰੋਕਣ ਦੀ ਮਨਜ਼ੂਰੀ ਵੀ ਨਗਰ ਨਿਗਮ ਤੋਂ ਲੈਣੀ ਲਾਜ਼ਮੀ ਹੈ | ਦੂਜੇ ਪਾਸੇ ਵਾਟਰ ਅਤੇ ਸੀਵਰੇਜ ਬੋਰਡ ਵੱਲੋਂ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਲਈ ਨਵੀਂ ਬਣੀ ਗਲੀ ਵਿਚ ਵਿਚਾਲੇ ਤੋਂ ਕਦੇ ਵੀ ਅਤੇ ਕੋਈ ਵੀ ਸ਼ਹਿਰੀ ਨਾਗਰਿਕ ਤੋੜ ਕੇ ਕੁਨੈਕਸ਼ਨ ਬਹਾਲ ਕਰਵਾ ਲੈਂਦਾ ਹੈ ਜਦ ਕਿ ਇਸ ਕਾਰਜ ਲਈ ਵੀ ਰੋਡ ਕਟਿੰਗ ਫੀਸ ਵਿਭਾਗ ਨੂੰ ਭਰਨੀ ਲਾਜ਼ਮੀ ਬਣਾਈ ਗਈ ਹੈ | ਅਬੋਹਰ ਨਗਰ ਨਿਗਮ ਦੇ ਮਾਲੀ ਹਾਲਾਤ ਅਜਿਹੇ ਹਨ ਕਿ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਦੀਆ ਤਨਖ਼ਾਹਾਂ ਲੈਣ ਲਈ ਆਮ ਤੌਰ ਸੰਘਰਸ਼ ਕਰਨਾ ਪੈਂਦਾ ਹੈ ਅਤੇ ਨਗਰ ਨਿਗਮ ਕੋਲ ਐਸ.ਈ ਅਤੇ ਕਮਿਸ਼ਨਰ ਦਾ ਅਹੁਦਾ ਜੋ ਕਿ ਵਿਕਾਸ ਕਾਰਜ ਕਰਾਉਣ ਲਈ ਅਹਿਮ ਮੰਨਿਆ ਜਾਂਦਾ ਹੈ, ਸਥਾਈ ਤੌਰ ਤੇ ਨਹੀਂ ਹੈ | ਬਠਿੰਡਾ ਨਗਰ ਨਿਗਮ ਦੇ ਐਸ.ਈ ਇੱਕ ਦਿਨ ਆ ਕੇ ਅਬੋਹਰ ਦਾ ਕੰਮ ਦੇਖਦੇ ਹਨ ਜਦ ਕਿ ਡਿਪਟੀ ਕਮਿਸ਼ਨਰ ਫਾਜਿਲਕਾ ਨੂੰ ਅਬੋਹਰ ਨਗਰ ਨਿਗਮ ਦੇ ਕਮਿਸ਼ਨਰ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ | ਇਸ ਬਾਬਤ ਨਗਰ ਨਿਗਮ ਦੇ ਐਸ.ਈ ਗੁਪਤਾ ਜੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਨਿੱਜੀ ਪ੍ਰੋਗਰਾਮ ਵਿਚ ਰੁੱਝੇ ਹਨ ਪਰ ਤੁਹਾਡੇ ਦੱਸੇ ਗਏ ਹਰ ਮੁੱਦੇ ਬਾਬਤ ਪ੍ਰਾਵਧਾਨ ਕਾਰਪੋਰੇਸ਼ਨ ਐਕਟ ਵਿਚ ਹਨ ਅਤੇ ਅਸੀਂ ਆਪਣੀ ਟੀਮ ਨਾਲ ਉਕਤ ਪ੍ਰਬੰਧ ਕਰਾਉਣ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਾਂ ਅਤੇ ਅਜਿਹੀ ਕੋਈ ਵੀ ਸ਼ਿਕਾਇਤ ਆਉਣ ਤੇ ਨਗਰ ਨਿਗਮ ਪ੍ਰਸ਼ਾਸਨ ਬਿਨਾਂ ਦਬਾਅ ਤੋਂ ਕੰਮ ਕਰਦਾ ਹੈ |

ਫ਼ਾਜ਼ਿਲਕਾ ਦੇ ਖ਼ੂਨਦਾਨੀਆਂ ਨੇ ਕੀਤਾ 110 ਯੂਨਿਟ ਖ਼ੂਨ ਦਾਨ

ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਅਤੇ ਐੱਚ.ਡੀ.ਐਫ.ਸੀ. ਬੈਕ ਬਰਾਂਚ ਫ਼ਾਜ਼ਿਲਕਾ ਦੇ ਸਮੂਹਿਕ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਪੁਰਾਣੇ ਸਰਕਾਰੀ ਹਸਪਤਾਲ ਵਿਚ ਬਣੇ ਬਲੱਡ ਬੈਂਕ ਵਿਚ ਕੀਤਾ ਗਿਆ ...

ਪੂਰੀ ਖ਼ਬਰ »

ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੜੀ ਵਾਰ ਕੀਰਤਨ ਸਮਾਗਮ ਸ਼ੁਰੂ

ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਮਾਤਾ ਗੁਜ਼ਰੀ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫ਼ਾਜ਼ਿਲਕਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਗੁਜ਼ਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹਿਰ ਵਿਚ ਘਰ-ਘਰ ਕੀਰਤਨ ਸਮਾਗਮ ਦੀ ...

ਪੂਰੀ ਖ਼ਬਰ »

ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਕਾਰ ਨੁਕਸਾਨੀ, ਜਾਨੀ ਨੁਕਸਾਨ ਤੋਂ ਬਚਾਅ

ਜਲਾਲਾਬਾਦ, 4 ਦਸੰਬਰ (ਕਰਨ ਚੁਚਰਾ)-ਐਤਵਾਰ ਸਵੇਰ ਤੋਂ ਸੰਘਣੀ ਧੁੰਦ ਕਾਰਨ ਸੜਕ 'ਤੇ ਆਵਾਜਾਈ ਦੌਰਾਨ ਕੁਝ ਵੀ ਨਜ਼ਰ ਨਹੀ ਸੀ ਆ ਰਿਹਾ | ਜਿਸ ਦੇ ਚੱਲਦਿਆਂ ਜਲਾਲਾਬਾਦ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਓਵਰਟੇਕ ਕਰਦੇ ਸਮੇਂ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਤੇ ...

ਪੂਰੀ ਖ਼ਬਰ »

ਟੈਂਕਰ ਦੀ ਟੱਕਰ ਨਾਲ ਫਿਟਰ ਰੇੜ੍ਹਾ ਪਲਟਿਆ, ਕੁਝ ਮਜ਼ਦੂਰ ਔਰਤਾਂ ਗੰਭੀਰ ਜ਼ਖ਼ਮੀ

ਬੱਲੂਆਣਾ, 4 ਦਸੰਬਰ(ਜਸਮੇਲ ਸਿੰਘ ਢਿੱਲੋਂ)-ਪਿੰਡ ਬਜੀਦਪੁਰ ਤੋਂ ਵਾਇਆ ਬਿਸ਼ਨਪੁਰਾ ਸੀਤੋ ਗੰੁਨੋ੍ਹ ਜਾਣ ਵਾਲੀ ਸੜਕ 'ਤੇ ਇਕ ਟੈਂਕਰ ਦੀ ਟੱਕਰ ਨਾਲ ਫਿਟਰ ਰੇੜ੍ਹਾ ਪਲਟ ਗਿਆ | ਮੌਕੇ 'ਤੇ ਹਾਜ਼ਰ ਖੇਤ ਮਾਲਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਸ ਫਿਟਰ ਰੇੜੇ੍ਹ ਵਿਚ ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ

ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਅਧਿਆਪਕ ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਮੀਟਿੰਗ ਦੌਰਾਨ ਵੱਖ ਵੱਖ ਜਮਾਤਾਂ ਦੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਬੱਸ ਅੱਡੇ ਦੀ ਕਰੋੜਾਂ ਦੀ ਲਾਗਤ ਨਾਲ ਬਣੀ ਇਮਾਰਤ ਦਾ ਮਹੂਰਤ ਤਾਂ ਹੋ ਗਿਆ, ਪਰ ਨਹੀਂ ਚੱਲੀ ਕੋਈ ਬੱਸ, ਇਮਾਰਤ ਹੋ ਰਹੀ ਖ਼ਸਤਾ

ਫ਼ਾਜ਼ਿਲਕਾ, 4 ਦਸੰਬਰ (ਅਮਰਜੀਤ ਸ਼ਰਮਾ)-ਸਥਾਨਕ ਡੀ.ਸੀ. ਕੰਪਲੈਕਸ ਨੇੜੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਅੰਤਰਰਾਜੀ ਬੱਸ ਸਟੈਂਡ ਸ਼ੁਰੂ ਨਾ ਕੀਤੇ ਜਾਣ ਕਾਰਨ ਇਸ ਇਮਾਰਤ ਦੀ ਹਾਲਤ ਕਾਫ਼ੀ ਖ਼ਸਤਾ ਹੁੰਦੀ ਜਾ ਰਹੀ ਹੈ ਤੇ ਚਾਰ ਚੁਫੇਰੇ ਧੂੜ ਫੱਕ ਰਿਹਾ ਹੈ | ਇਸ ...

ਪੂਰੀ ਖ਼ਬਰ »

ਲੜਕੇ ਤੋਂ ਤੰਗ ਆ ਕੇ ਲੜਕੀ ਨੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼, ਪਰਚਾ ਦਰਜ

ਅਬੋਹਰ, 4 ਦਸੰਬਰ (ਵਿਵੇਕ ਹੂੜੀਆ)-ਛੱਤ ਤੋਂ ਛਲਾਂਗ ਮਾਰ ਕੇ ਜ਼ਖ਼ਮੀ ਹੋਈ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਜੇਰੇ ਇਲਾਜ ਲੜਕੀ ਦੇ ਬਿਆਨਾਂ 'ਤੇ ਪੁਲਿਸ ਨੇ ਅਬੋਹਰ ਵਾਸੀ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਮੋਨਿਕਾ ...

ਪੂਰੀ ਖ਼ਬਰ »

ਬਾਹਮਣੀ ਵਾਲਾ ਚੁੰਗੀ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੇ ਕੱਟੇ ਚਲਾਨ

ਜਲਾਲਾਬਾਦ, 4 ਦਸੰਬਰ (ਕਰਨ ਚੁਚਰਾ)-ਜਲਾਲਾਬਾਦ ਪੁਲਿਸ ਅਤੇ ਏ.ਆਰ.ਪੀ. ਪੁਲਿਸ ਵਲੋਂ ਸਾਂਝੇ ਤੌਰ 'ਤੇ ਚਲਾਏ ਸਪੈਸ਼ਲ ਅਭਿਆਨ ਦੇ ਤਹਿਤ ਅੱਜ ਬਾਹਮਣੀ ਵਾਲਾ ਚੁੰਗੀ 'ਤੇ ਵਾਹਨਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੀ ਯਾਦ 'ਚ ਸਾਲਾਨਾ ਭੰਡਾਰਾ 7 ਨੂੰ

ਮੰਡੀ ਰੋੜਾਂਵਾਲੀ, 4 ਦਸੰਬਰ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਵਿਖੇ ਸਥਿਤ ਬਾਬਾ ਖੇਤਰਪਾਲ ਮੰਦਰ ਵਿਚ ਹਰ ਸਾਲ ਦੀ ਤਰ੍ਹਾਂ ਮਨਾਇਆ ਜਾਣ ਵਾਲਾ ਸਾਲਾਨਾ 9ਵਾਂ ਭੰਡਾਰਾ 7 ਦਸੰਬਰ ਦਿਨ ਬੁੱਧਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਮੌਕੇ ਭਜਨ ਮੰਡਲੀ ਵਲੋਂ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਕੁਮਾਰ ਆਈ.ਏ.ਐੱਸ.ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਪਿੰਡ ਮਹਾਲਮ 'ਚੋਂ 700 ਲੀਟਰ ਲਾਹਣ ਬਰਾਮਦ

ਜਲਾਲਾਬਾਦ, 4 ਦਸੰਬਰ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਐਕਸਾਈਜ਼ ਵਿਭਾਗ ਨਾਲ ਸਾਂਝੇ ਅਭਿਆਨ ਦੇ ਤਹਿਤ ਸ਼ਰਾਬ ਲਈ ਮਸ਼ਹੂਰ ਪਿੰਡ ਮਹਾਲਮ ਵਿਖੇ ਛਾਪੇਮਾਰੀ ਕਰਕੇ ਸੈਂਕੜੇ ਲੀਟਰ ਲਾਹਣ ਨਸ਼ਟ ਕੀਤੀ ਹੈ | ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਰਾਦਵਾਲਾ ਦਲ ਸਿੰਘ ਤੋਂ ਘੁੜਿਆਣਾ ਆਉਂਦੀ ਸੜਕ ਪੱਕੀ ਬਣਾਉਣ ਦੀ ਮੰਗ

ਮੰਡੀ ਅਰਨੀਵਾਲਾ, 4 ਦਸੰਬਰ (ਨਿਸ਼ਾਨ ਸਿੰਘ ਮੋਹਲਾਂ)-ਪਿੰਡ ਮੁਰਾਦ ਵਾਲਾ ਦਲ ਸਿੰਘ ਤੋਂ ਘੁੜਿਆਣਾ ਆਉਂਦੇ ਰਸਤੇ ਨੂੰ ਪੱਕਾ ਕੀਤੇ ਜਾਣ ਦੀ ਇਲਾਕਾ ਵਾਸੀਆਂ ਵਲੋਂ ਮੰਗ ਕੀਤੀ ਹੈ | ਪਿੰਡ ਮੁਰਾਦ ਵਾਲਾ ਦਲ ਤੋਂ ਆਉਂਦੇ ਰਸਤੇ ਤੇ ਪੱਕੀਆਂ ਇੱਟਾਂ ਦਾ ਖੜਵੰਜਾ ਲੱਗਾ ਹੋਇਆ ...

ਪੂਰੀ ਖ਼ਬਰ »

ਸਰਹੱਦੀ ਪਿੰਡ ਪੱਕਾ ਚਿਸ਼ਤੀ 'ਚ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਇਲਾਕੇ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਵਲੋਂ ਨੈਸ਼ਨਲ ਮੈਡੀਕੋਜ਼ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਭਾਈ ਕਨ੍ਹਈਆ ਸਿਹਤ ਸੇਵਾ ...

ਪੂਰੀ ਖ਼ਬਰ »

ਸੇਬਾਂ ਦੀਆਂ ਪੇਟੀਆਂ ਲੁੱਟਣ ਦਾ ਕਾਰਾ ਪੰਜਾਬੀਆਂ ਲਈ ਸ਼ਰਮਨਾਕ-ਜਗਜੀਤ ਸਿੰਘ/ਬਾਵਾ ਅਸੀਜਾ

ਅਬੋਹਰ, 4 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਸੇਬਾਂ ਦੀਆਂ ਪੇਟੀਆਂ ਚੋਰੀ ਚੁੱਕ ਕੇ ਘਰ ਲੈ ਜਾਂਦੇ ਪੰਜਾਬ ਦੇ ਵਾਸੀਆਂ ਨੇ ਸਾਰੀ ਦੁਨੀਆ ਵਿਚ ਪੰਜਾਬੀਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ ਜਦ ਕਿ ਅਜਿਹੇ ਹਾਲਾਤ ਪੰਜਾਬ ਵਿਚ ਪਹਿਲਾਂ ਕਦੇ ਵੀ ਨਹੀਂ ਬਣੇ ਸਨ | ...

ਪੂਰੀ ਖ਼ਬਰ »

ਪਿੰਡ ਸ਼ੇਰਗੜ੍ਹ ਨੇੜੇ ਰਾਮਸਰਾ ਮਾਈਨਰ 'ਚ ਪਿਆ ਪਾੜ

ਅਬੋਹਰ, 4 ਦਸੰਬਰ (ਵਿਵੇਕ ਹੂੜੀਆ)-ਅਬੋਹਰ ਉਪਮੰਡਲ ਦੇ ਪਿੰਡ ਸ਼ੇਰਗੜ੍ਹ ਨੇੜੇ ਤੜਕਸਾਰ ਰਾਮਸਰਾ ਮਾਈਨਰ ਵਿਚ ਅਚਾਨਕ ਪਾੜ ਪੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਨਾਲ ਕਿਸਾਨਾਂ ਦੇ ਖੇਤਾਂ ਵਿਚ ਪਾਣੀ ਫੈਲ ਗਿਆ ਹੈ | ਮੌਕੇ 'ਤੇ ਪੁੱਜੇ ਪਿੰਡ ਸ਼ੇਰਗੜ੍ਹ ਦੇ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਬਲਾਕ ਜਲਾਲਾਬਾਦ ਦੀ ਹੋਈ ਮੀਟਿੰਗ

ਜਲਾਲਾਬਾਦ, 4 ਦਸੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਖੇਤ ਮਜ਼ਦੂਰ ਸਭਾ ਬਲਾਕ ਜਲਾਲਾਬਾਦ ਦੀ ਮੀਟਿੰਗ ਸਥਾਨਕ ਸੀ.ਪੀ.ਆਈ. ਦੇ ਦਫ਼ਤਰ ਦੇ ਵਿਖੇ ਪ੍ਰਧਾਨ ਕਾਮਰੇਡ ਰੇਸ਼ਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਮਜ਼ਦੂਰਾਂ ਤੇ ਹੋ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਜਲਾਲਾਬਾਦ, 4 ਦਸੰਬਰ (ਕਰਨ ਚੁਚਰਾ)-ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਇਕ ਮੀਟਿੰਗ ਹੋਈ | ਜਿਸ ਵਿਚ ਸਮੂਹ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੀ ਸ਼ੁਰੂਆਤ 'ਚ ਜਨਰਲ ਸਕੱਤਰ ਦੇਵ ਰਾਜ ਸ਼ਰਮਾ ਨੇ ਸਮੂਹ ਆਏ ਮੈਂਬਰਾਂ ਨੂੰ ਜੀ ਆਇਆ ਆਖਿਆ | ਇਸ ਤੋਂ ਬਾਅਦ ਦੇਸ ਰਾਜ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਭਵਨ 'ਚ ਬ੍ਰਾਹਮਣ ਸਮਾਜ ਦੀ ਹੋਈ ਮੀਟਿੰਗ

ਜਲਾਲਾਬਾਦ, 4 ਦਸੰਬਰ (ਜਤਿੰਦਰ ਪਾਲ ਸਿੰਘ)-ਬ੍ਰਾਹਮਣ ਸਮਾਜ ਜਲਾਲਾਬਾਦ ਦੀ ਮੀਟਿੰਗ ਸਥਾਨਕ ਭਗਵਾਨ ਪਰਸ਼ੂਰਾਮ ਭਵਨ ਵਿਖੇ ਪ੍ਰਧਾਨ ਰਾਜਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਪ੍ਰਧਾਨ ਰਾਜਪਾਲ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਪ੍ਰੇਮ ਲਤਾ ਸ਼ਰਮਾ ਨੇ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਵਿਚ 82 ਮਰੀਜ਼ਾਂ ਦੀ ਕੀਤੀ ਜਾਂਚ

ਜਲਾਲਾਬਾਦ, 4 ਦਸੰਬਰ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿਖੇ ਚਲਾਈ ਜਾ ਰਹੀ ਡਿਸਪੈਂਸਰੀ ਵਿਚ ਹਫ਼ਤਾਵਾਰੀ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਡਾ. ਰਾਜੀਵ ਮਿੱਢਾ ਵਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਲਗਾਇਆ ਮੈਡੀਕਲ ਜਾਂਚ ਕੈਂਪ

ਜਲਾਲਾਬਾਦ, 4 ਦਸੰਬਰ (ਕਰਨ ਚੁਚਰਾ)-ਸਮਾਜ ਸੇਵੀ ਕੰਮਾਂ ਦੀ ਅਗਾਂਹਵਧੂ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਆਪਣੇ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਸ੍ਰੀ ਆਨੰਦਪੁਰ ਸਤਿਸੰਗ ਆਸ਼ਰਮ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕਰਵਾਇਆ | ਜਾਣਕਾਰੀ ...

ਪੂਰੀ ਖ਼ਬਰ »

ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ 'ਚ ਪ੍ਰਸ਼ਾਸਨ ਨਾਕਾਮ-ਬੱਬੂ ਜੈਮਲ ਵਾਲਾ

ਮੰਡੀ ਲਾਧੂਕਾ, 4 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ਤੇ ਵਗ ਰਹੇ ਛੇਵੇਂ ਦਰਿਆ ਨਸ਼ਿਆਂ ਨੂੰ ਰੋਕਣ ਲਈ ਪ੍ਰਸ਼ਾਸਨ ਨਾਕਾਮ ਸਾਬਤ ਹੋ ਰਿਹਾ ਹੈ ਕਿਉਂਕਿ ਪੁਲਿਸ ਦੀ ਨੱਕ ਥੱਲੇ ਹਰ ਤਰ੍ਹਾਂ ਦੇ ਨਸ਼ਾ ਵੇਚਣ ਵਾਲੇ ਪੂਰੀ ਸਰਗਰਮੀ ਨਾਲ ਨਸ਼ਾ ...

ਪੂਰੀ ਖ਼ਬਰ »

ਐਕਮੇ ਸਕੂਲ 'ਚ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ

ਜਲਾਲਾਬਾਦ, 4 ਦਸੰਬਰ (ਕਰਨ ਚੁਚਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਆਥਾਰਟੀ ਵਲੋਂ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਐਕਮੇ ਪਬਲਿਕ ਸਕੂਲ ਵਿਖੇ ਲਗਾਇਆ ਗਿਆ | ਜਿਸ ਵਿਚ ਐਡਵੋਕੇਟ ਸੂਰਜ ਕਾਠਪਾਲ, ਮੋਹਿਤ ਜੰਗੀਰ, ਸ਼ਾਂਤਮ ਮੁੰਜਾਲ, ਅਮਿੱਤ ਕੱਕੜ, ਸੰਦੀਪ ਸਿੰਘ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਤੋਂ ਬਾਅਦ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 4 ਦਸੰਬਰ (ਵਿਵੇਕ ਹੂੜੀਆ)-ਥਾਣਾ ਖੂਈਆ ਸਰਵਰ ਪੁਲਿਸ ਨੇ ਨੌਜਵਾਨ ਦੀ ਮੌਤ ਤੋਂ ਬਾਅਦ ਨਾਮਾਲੂਮ ਟਰੈਕਟਰ ਟਰਾਲੀ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੱੁਖ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਲਮੀਰਖੇੜਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਅਬੋਹਰ, 4 ਦਸੰਬਰ (ਵਿਵੇਕ ਹੂੜੀਆ)-ਥਾਣਾ ਖੂਈਆ ਸਰਵਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਸਹਾਇਕ ਥਾਣੇਦਾਰ ਬਘੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX