ਮਹਿਲ ਕਲਾਂ, 4 ਦਸੰਬਰ (ਅਵਤਾਰ ਸਿੰਘ ਅਣਖੀ)-ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾਈ ਆਗੂਆਂ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲਿ੍ਹਆਂ 'ਚੋਂ ਮਾਰਚ ਕਰ ਕੇ ਮਹਿਲ ਕਲਾਂ ਵਿਖੇ ਪੁੱਜਣ 'ਤੇ ਜਥਾ ਮਾਰਚ ਦਾ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨਾਹਰ ਤੇ ਸੂਬਾ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਦਿਹਾਤੀ ਮਜ਼ਦੂਰ ਸਭਾ ਵਲੋਂ 27 ਨਵੰਬਰ ਤੋਂ 6 ਦਸੰਬਰ ਤੱਕ ਪੰਜਾਬ ਭਰ ਅੰਦਰ ਜਥਾ ਮਾਰਚ ਕਰ ਕੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਲਾਮਬੰਦ ਕੀਤਾ ਜਾ ਰਿਹਾ ਹੈ, ਪੰਜਾਬ ਭਰ 'ਚ ਜਥਾ ਮਾਰਚ ਮੁਕੰਮਲ ਹੋਣ ਉਪਰੰਤ ਦਿਹਾਤੀ ਮਜ਼ਦੂਰ ਸਭਾ ਪੰਜਾਬ ਵਲੋਂ 27 ਦਸੰਬਰ ਨੂੰ ਜਲੰਧਰ, 28 ਦਸੰਬਰ ਨੂੰ ਰਈਆ (ਅੰਮਿ੍ਤਸਰ) ਤੇ 30 ਦਸੰਬਰ ਨੂੰ ਬਠਿੰਡਾ ਵਿਖੇ ਵਿਸ਼ਾਲ ਮਜ਼ਦੂਰ ਰੈਲੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਸਮੂਹ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਰੈਲੀਆਂ ਵਿਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਜ਼ਿਲਾ ਜਰਨਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਸਮੇਂ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ | ਇਸ ਮੌਕੇ ਪ੍ਰਕਾਸ਼ ਸਿੰਘ ਸੱਦੋਵਾਲ, ਮਲਕੀਤ ਸਿੰਘ ਵਜੀਦਕੇ, ਅਮਰਜੀਤ ਕੁੱਕੂ, ਬਲਦੇਵ ਸਿੰਘ, ਹਰਬੰਸ ਸਿੰਘ, ਮਹਿੰਦਰ ਸਿੰਘ ਧਨੇਰ, ਹੈਪੀ ਸਿੰਘ ਛੀਨੀਵਾਲ, ਸਾਧੂ ਸਿੰਘ ਛੀਨੀਵਾਲ ਇਲਾਵਾ ਹੋਰ ਵਰਕਰ, ਆਗੂ ਹਾਜ਼ਰ ਸਨ |
ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਗਈ ਦਸਤਖ਼ਤੀ ਮੁਹਿੰਮ ਤਹਿਤ ਅੱਜ 96 ਕਰੋੜੀ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ...
ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਭੁੱਲਰ, ਧਾਲੀਵਾਲ)-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਊਧਮ ...
ਧਨੌਲਾ, 4 ਦਸੰਬਰ (ਚੰਗਾਲ)-ਵਾਤਾਵਰਨ ਪੱਖ ਤੋਂ ਪੰਜਾਬ ਸੂਬਾ ਭਾਰਤ 'ਚ ਹਮੇਸ਼ਾ ਸਭ ਤੋਂ ਮੋਹਰੀ ਰਿਹਾ ਹੈ ਪਰ ਅਸੀਂ ਆਪਣਾ ਆਲਾ ਦੁਆਲਾ ਸਾਫ਼ ਰੱਖਣ 'ਚ ਕਾਮਯਾਬ ਨਹੀਂ ਹੋ ਸਕੇ ਜਿਸ ਕਾਰਨ ਪੰਜਾਬ ਪਛੜ ਕੇ ਰਹਿ ਗਿਆ ਹੈ | ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ...
ਮਹਿਲ ਕਲਾਂ, 4 ਦਸੰਬਰ (ਤਰਸੇਮ ਸਿੰਘ ਗਹਿਲ)-ਭਾਰਤੀ ਜਨਤਾ ਪਾਰਟੀ ਵਲੋਂ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਮੀਤ ਪ੍ਰਧਾਨ ਤੇ ਦਰਸ਼ਨ ਸਿੰਘ ਨੈਣੇਵਾਲ ਨੂੰ ਕਿਸਾਨ ਮੋਰਚੇ ਦਾ ਪ੍ਰਧਾਨ ਚੁਣੇ ਜਾਣ 'ਤੇ ਹਲਕਾ ਆਗੂ ਸਰਪੰਚ ਬਲਦੀਪ ਸਿੰਘ ਮਹਿਲ ...
ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਹਲਕਾ ਬਰਨਾਲਾ ਤੋਂ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਵਲੋਂ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਵਿਚ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਅੱਜ ਉਨ੍ਹਾਂ ਦੇ ਸਮਰਥਕਾਂ ਤੇ ਭਾਜਪਾ ...
ਟੱਲੇਵਾਲ, 4 ਦਸੰਬਰ (ਸੋਨੀ ਚੀਮਾ)-ਡੇਰਾ ਬਾਬਾ ਭਜਨ ਸਿੰਘ ਜੀ ਪਿੰਡ ਦੀਵਾਨਾ ਦੇ ਮੁੱਖ ਸੇਵਾਦਾਰ ਬਾਬਾ ਜੰਗ ਸਿੰਘ ਦੀਵਾਨਾ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਜ਼ਰੂਰੀ ਸਾਮਾਨ ਤੇ ਰਸਦ ਦੀ ਸੇਵਾ ਕੀਤੀ ਗਈ | ਇਸ ਸੰਬੰਧੀ ਬਾਬਾ ਜੰਗ ਸਿੰਘ ਦੀਵਾਨਾ ਨੇ ...
ਤਪਾ ਮੰਡੀ, 4 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਇਲਾਕੇ ਦੀ ਸੁੱਖ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਰਾਮ ਕਥਾ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਕਥਾ ਦਾ ਆਯੋਜਨ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਸਵਾਮੀ ਰਾਮ ਤੀਰਥ ਜੀ (ਜਲਾਲ ਵਾਲੇ) ...
ਹੰਡਿਆਇਆ, 4 ਦਸੰਬਰ (ਗੁਰਜੀਤ ਸਿੰਘ ਖੁੱਡੀ)-ਇਕ ਪ੍ਰਾਈਵੇਟ ਫ਼ੈਕਟਰੀ 'ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਅੱਗ ਨਾਲ ਝੁਲਸਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੇ 2 ਦਸੰਬਰ ਨੂੰ ਫ਼ੈਕਟਰੀ ਵਿਖੇ ਬਾਬੂ ਲਾਲ (38) ਪੁੱਤਰ ਰਾਧੇ ਪ੍ਰਕਾਸ਼ ਵਾਸੀ ...
ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ ਰਜਿ. ਬਰਨਾਲਾ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਦੀ ਪੰਜਾਬੀ ਸਾਹਿਤ ਸਭਾ ਦੀ ਚੋਣ ਸੰਬੰਧੀ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ...
ਬਰਨਾਲਾ, 4 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ ਸਿਟੀ-1 ਪੁਲਿਸ ਵਲੋਂ ਨਾਮਾਲੂਮ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX