ਫਤਿਹਾਬਾਦ, 4 ਦਸੰਬਰ (ਹਰਬੰਸ ਸਿੰਘ ਮੰਡੇਰ)-ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਅੱਜ ਪੰਚਾਇਤ ਭਵਨ ਤੋਂ ਜਿਲ੍ਹਾ ਪੱਧਰੀ ਗੀਤਾ ਮਹੋਤਸਵ ਤਹਿਤ ਆਯੋਜਿਤ ਨਗਰ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਯਾਤਰਾ ਸਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘੀ ਜਿੱਥੇ ਸਹਿਰ ਵਾਸੀਆਂ ਅਤੇ ਸਮਾਜਿਕ-ਧਾਰਮਿਕ ਜਥੇਬੰਦੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਵਿਕਾਸ ਤੇ ਪੰਚਾਇਤ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਗੀਤਾ ਮਹੋਤਸਵ ਮੌਕੇ ਵੱਖ-ਵੱਖ ਵਿਭਾਗਾਂ ਅਤੇ ਸਮਾਜਿਕ-ਧਾਰਮਿਕ ਸੰਸਥਾਵਾਂ ਵਲੋਂ ਲਗਾਈ ਗਈ ਪ੍ਰਦਰਸਨੀ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀ ਸਲਾਘਾ ਕੀਤੀ | ਕੈਬਨਿਟ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਸ੍ਰੀਮਦ ਭਗਵਤ ਗੀਤਾ ਅੱਗੇ ਦੀਵਾ ਜਗਾ ਕੇ ਸਾਰਿਆਂ ਦੀ ਖੁਸੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਗੀਤਾ ਸਾਨੂੰ ਕਰਮ ਦਾ ਗਿਆਨ ਦਿੰਦੀ ਹੈ | ਉਨ੍ਹਾਂ ਨੇ ਹਰਿਆਣਾ ਸਰਕਾਰ ਅਤੇ ਮੁੱਖ ਮੰਤਰੀ ਮਨੋਹਰ ਲਾਲ ਦਾ ਜਿਲ੍ਹਾ ਪੱਧਰ 'ਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕਰਨ ਅਤੇ ਗੀਤਾ ਮਹੋਤਸਵ ਨੂੰ ਉਤਸਾਹਿਤ ਕਰਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਭਗਵਾਨ ਸ੍ਰੀ ਕਿ੍ਸਨ ਨੇ ਕੁਰੂਕਸੇਤਰ ਦੀ ਪਵਿੱਤਰ ਧਰਤੀ 'ਤੇ ਗੀਤਾ ਦਾ ਗਿਆਨ ਦਿੱਤਾ | ਗੀਤਾ ਸਾਨੂੰ ਕਰਮ ਦੇ ਮਾਰਗ 'ਤੇ ਚੱਲਣ ਦਾ ਸੰਦੇਸ ਦਿੰਦੀ ਹੈ | ਪਵਿੱਤਰ ਗ੍ਰੰਥ ਗੀਤਾ ਸਾਨੂੰ ਜੀਵਨ ਵਿੱਚ ਸਕਾਰਾਤਮਕ ਸੋਚ ਦੇ ਨਾਲ ਅੱਗੇ ਵਧਣ ਦੀ ਨਵੀਂ ਪ੍ਰੇਰਨਾ ਦਿੰਦੀ ਹੈ | ਜੇਕਰ ਕਿਸੇ ਵਿਅਕਤੀ ਦੇ ਜੀਵਨ ਵਿੱਚ ਹਨੇਰਾ ਜਾਂ ਮੁਸਕਲ ਆਉਂਦੀ ਹੈ ਤਾਂ ਗੀਤਾ ਸਾਨੂੰ ਰਸਤਾ ਦਿਖਾਉਂਦੀ ਹੈ | ਗੀਤਾ ਦੇ ਛੋਟੇ-ਛੋਟੇ ਸਾਰ ਨੂੰ ਪੜ੍ਹ ਕੇ ਸਾਡੇ ਜੀਵਨ ਦੇ ਹਰ ਸੰਦੇਹ ਨੂੰ ਦੂਰ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਮੁੱਚੀ ਮਨੁੱਖਤਾ ਦੀ ਬਾਣੀ ਗੀਤਾ ਵਿੱਚ ਹੀ ਦਰਜ ਹੈ | ਗੀਤਾ ਸਾਡੇ ਜੀਵਨ ਦਾ ਪਾਠਸਾਲਾ ਹੈ | ਇਸ ਨੂੰ ਪੜ੍ਹ ਕੇ ਅਸੀਂ ਆਪਣੇ ਜੀਵਨ ਦੇ ਸਹੀ ਰਸਤੇ 'ਤੇ ਅੱਗੇ ਵਧ ਸਕਦੇ ਹਾਂ | ਹਰੇਕ ਵਿਅਕਤੀ ਦੀਆਂ ਸਮਾਜਿਕ ਅਤੇ ਪਰਿਵਾਰਕ ਜਿੰਮੇਵਾਰੀਆਂ ਤੋਂ ਇਲਾਵਾ ਕੌਮ ਪ੍ਰਤੀ ਜਿੰਮੇਵਾਰੀਆਂ ਵੀ ਨਿਭਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ, ਪਾਣੀ ਦੀ ਸੰਭਾਲ ਆਦਿ ਲਈ ਕੰਮ ਕਰਨਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ | ਕੈਬਨਿਟ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਕਿਹਾ ਕਿ ਸਾਡੇ ਜਿਲ੍ਹੇ ਵਿੱਚ ਝੋਨੇ ਅਤੇ ਕਣਕ ਦੀ ਫਸਲ ਬੀਜੀ ਜਾ ਰਹੀ ਹੈ | ਇੱਥੋਂ ਦੇ ਕਿਸਾਨਾਂ ਨੇ ਇਸ ਵਾਰ ਪਰਾਲੀ ਨਾ ਸਾੜ ਕੇ ਪ੍ਰਬੰਧ ਕੀਤਾ ਹੈ, ਜੋ ਸਲਾਘਾਯੋਗ ਹੈ | ਉਨ੍ਹਾਂ ਖੇਤੀਬਾੜੀ ਵਿਭਾਗ ਅਤੇ ਜਿਲ੍ਹਾ ਪ੍ਰਸਾਸਨ ਨੂੰ ਕਿਹਾ ਕਿ ਉਹ ਬਲਾਕ ਪੱਧਰ 'ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਜਾਣੂ ਕਰਵਾਉਣ | ਉਨ੍ਹਾਂ ਕਿਹਾ ਕਿ ਨਸੇ ਲੈਣਾ ਅਤੇ ਵੇਚਣਾ ਇੱਕ ਸਮਾਜਿਕ ਅਤੇ ਕਾਨੂੰਨੀ ਬੁਰਾਈ ਹੈ | ਸਾਨੂੰ ਸਾਰਿਆਂ ਨੂੰ ਨਸਿਆਂ ਵਿਰੁੱਧ ਕੰਮ ਕਰਨਾ ਪਵੇਗਾ | ਸੂਬਾ ਸਰਕਾਰ ਵੀ ਨਸਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ | ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਵਿਸੇਸ ਤੌਰ 'ਤੇ ਬੁਲਾਉਂਦੇ ਹੋਏ ਕਿਹਾ ਕਿ ਨੌਜਵਾਨ ਇਸ ਨਸੇ ਦੀ ਬੁਰਾਈ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਦੀ ਉਸਾਰੂ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਕੰਮ ਜਨਤਾ ਦੇ ਸਹਿਯੋਗ ਤੋਂ ਬਿਨਾਂ ਨਹੀਂ ਹੋ ਸਕਦਾ, ਇਸ ਲਈ ਜਨਤਾ ਨੂੰ ਚਾਹੀਦਾ ਹੈ ਕਿ ਉਹ ਸਮਾਜਿਕ ਬੁਰਾਈਆਂ ਦੇ ਖਾਤਮੇ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਕਾਇਮ ਰੱਖਣ ਲਈ ਆਪਣਾ ਬਣਦਾ ਸਹਿਯੋਗ ਦੇਣ | ਕੈਬਨਿਟ ਮੰਤਰੀ ਬਬਲੀ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਹੁਣੇ-ਹੁਣੇ ਹਾਲ ਵਿੱਚ ਹੀ ਹੋਈਆਂ ਹਨ ਅਤੇ ਪੜ੍ਹੇ-ਲਿਖੇ ਅਤੇ ਸਾਫ ਸੁਥਰੇ ਅਕਸ ਵਾਲੇ ਲੋਕਾਂ ਨੂੰ ਚੁਣਿਆ ਗਿਆ ਹੈ | ਸਰਕਾਰ ਨੇ ਸਨੀਵਾਰ ਨੂੰ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਸਹੁੰ ਵੀ ਚੁਕਾਈ ਹੈ | ਇਸ ਲਈ ਲੋਕ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਉਹ ਪੇਂਡੂ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਕੰਮ ਕਰਨ ਅਤੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ | ਕੈਬਨਿਟ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਕਿਹਾ ਕਿ ਸਾਨੂੰ ਗੀਤਾ ਨੂੰ ਧਾਰਨ ਕਰਨ ਦੀ ਲੋੜ ਹੈ ਅਤੇ ਮਹਾਪੁਰਖਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜਿਕ ਅਤੇ ਧਾਰਮਿਕ ਕੰਮਾਂ ਦੇ ਨਾਲ-ਨਾਲ ਵਿਕਾਸ ਕਾਰਜਾਂ ਵਿੱਚ ਵੀ ਆਪਣੀ ਸਮੂਲੀਅਤ ਯਕੀਨੀ ਬਣਾਉਣੀ ਚਾਹੀਦੀ ਹੈ | ਇਸ ਮੌਕੇ ਡਿਪਟੀ ਕਮਿਸਨਰ ਜਗਦੀਸ ਸਰਮਾ, ਜਨਨਾਇਕ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਲੇਗਾ, ਜਿਪ ਸੀਈਓ ਕੁਲਭੂਸਣ ਬੰਸਲ, ਪਵਨ ਚੁੱਘ, ਟੇਕਚੰਦ ਮਿੱਢਾ, ਸੰਤ ਕੁਮਾਰ ਟੁਟੇਜਾ, ਨਰਿੰਦਰ ਮੋਂਗਾ, ਦੀਪਕ ਸਰਦਾਨਾ, ਮਹਿੰਦਰ ਸਿੰਘ ਵਧਵਾ, ਡਾ: ਮਹਿੰਦਰ ਮਹਿਤਾ ਅਤੇ ਵਿਭਾਗ ਦੇ ਅਧਿਕਾਰੀ, ਸਮਾਜਿਕ-ਧਾਰਮਿਕ ਸੰਸਥਾਵਾਂ ਦੇ ਅਧਿਕਾਰੀ ਅਤੇ ਇਲਾਕੇ ਦੇ ਉੱਘੇ ਨਾਗਰਿਕ ਹਾਜਰ ਸਨ | ਜਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਜਿਲ੍ਹਾ ਪੱਧਰੀ ਗੀਤਾ ਮਹਾਉਤਸਵ ਦੌਰਾਨ ਪ੍ਰਦਰਸਨੀ ਦੌਰਾਨ ਆਪਣੇ ਸਟਾਲ ਵਿੱਚ ਖੂਨਦਾਨ ਕੈਂਪ ਵੀ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਹਰਿਆਣਾ ਦੇ ਵਿਕਾਸ ਤੇ ਪੰਚਾਇਤ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਕੀਤਾ | ਕੈਬਨਿਟ ਮੰਤਰੀ ਦੇ ਨਾਲ ਡਿਪਟੀ ਕਮਿਸਨਰ ਜਗਦੀਸ ਸਰਮਾ ਵੀ ਮੌਜੂਦ ਸਨ | ਕੈਬਨਿਟ ਮੰਤਰੀ ਨੇ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕੀਤੀ | ਜਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਿੰਦਰ ਸਿਓਰਾਣ ਨੇ ਦੱਸਿਆ ਕਿ ਖੂਨਦਾਨ ਕੈਂਪ ਵਿੱਚ 20 ਯੂਨਿਟ ਖੂਨ ਇਕੱਤਰ ਕੀਤਾ ਗਿਆ | ਕੈਬਨਿਟ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਇੱਥੇ ਸੁਸਾਇਟੀ ਵਲੋਂ ਚਲਾਈ ਜਾ ਰਹੀ ਨਸਾ ਵਿਰੋਧੀ ਮੁਹਿੰਮ 'ਤੇ ਦਸਤਖਤ ਕਰਦਿਆਂ ਸਹਿਰ ਵਾਸੀਆਂ ਨੂੰ ਨਸਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ | ਉਨ੍ਹਾਂ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਈ ਇਸ ਮੁਹਿੰਮ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਨੌਜਵਾਨਾਂ ਵਿੱਚ ਨਵੀਂ ਊਰਜਾ ਪੈਦਾ ਕਰੇਗੀ | ਉਨ੍ਹਾਂ ਇਸ ਮੁਹਿੰਮ ਨੂੰ ਹਰ ਪਿੰਡ ਤੱਕ ਲਿਜਾਣ ਲਈ ਕਿਹਾ |
ਫਤਿਹਾਬਾਦ, 4 ਦਸੰਬਰ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਵਿਸਵ ਵਿਕਲਾਂਗ ਦਿਵਸ 'ਤੇ ਬੀਗੜ ਰੋਡ 'ਤੇ ਸਥਿਤ ਵਿਸਵਾਸ ਪੁਨਰਵਾਸ ਕੇਂਦਰ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਕੈਂਪ ਦੌਰਾਨ ...
ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)-ਕਾਂਗਰਸ ਪਾਰਟੀ ਦੇ ਸੀਨੀਅਰ ਕਿਸਾਨ ਆਗੂ ਅਤੇ ਸੂਬਾ ਕਾਂਗਰਸ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਗੁਰਾਇਆ ਨੇ ਹਲਕਾ ਨੀਲੋਖੇੜੀ ਅਤੇ ਕਰਨਾਲ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਨੂੰ 9 ਦਸੰਬਰ ਨੂੰ ...
ਸ਼ਾਹਬਾਦ ਮਾਰਕੰਡਾ, 4 ਦਸੰਬਰ (ਅਵਤਾਰ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵ-ਨਿਯੁਕਤ ਮੈਂਬਰ ਬੀਬੀ ਰਵਿੰਦਰ ਕੌਰ ਅਜਰਾਣਾ ਨੇ ਕਿਹਾ ਕਿ ਔਰਤਾਂ ਨੂੰ ਸਿੱਖਿਅਤ ਅਤੇ ਜਾਗਰੂਕ ਕਰਕੇ ਰਾਜਨੀਤੀ ਵਿਚ ਭਾਗੀਦਾਰੀ ਵਧਾਈ ਜਾਵੇਗੀ | ਇਨ੍ਹਾਂ ਹੀ ਨਹੀਂ ...
ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)-ਐਂਟੀ ਕੁਰੱਪਸ਼ਨ ਫਾਊਾਡੇਸ਼ਨ ਆਫ ਇੰਡੀਆ ਅਤੇ ਹਿਊਮਨ ਰਾਈਟਸ ਇੰਟਰਨੈਸ਼ਨਲ ਫੈਡਰੇਸ਼ਨ ਵਲੋਂ ਅੰਤਰਰਾਸ਼ਟਰੀ ਭਿ੍ਸ਼ਟਾਚਾਰ ਵਿਰੋਧੀ ਦਿਵਸ ਅਤੇ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ 'ਤੇ ਆਗਾਮੀ 9 ਦਸੰਬਰ ਨੂੰ ਹੋਟਲ ਡਿਵੇਂਚਰ ...
ਸ਼ਾਹਬਾਦ ਮਾਰਕੰਡਾ, 4 ਦਸੰਬਰ (ਅਵਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਸ੍ਰੀ ਮਸਤ ਗੜ੍ਹ ਸਾਹਿਬ ਤੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਤਵਾਰ ਦੀ ਪ੍ਰਭਾਤ ਫੇਰੀ ਹਰਵਿੰਦਰ ਸਿੰਘ, ਮਨਜਾਪ ਸਿੰਘ ਦੇ ਸੱਦੇ 'ਤੇ ...
ਕਾਲਾਂਵਾਲੀ/ਸਿਰਸਾ, 4 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਘੁੱਕਿਆਂਵਾਲੀ ਵਿੱਚ ਬੀਤੀ ਰਾਤ ਸਾਬਕਾ ਸਰਪੰਚ ਪਵਨ ਕੁਮਾਰ ਦੇ ਘਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ¢ ਥਾਣਾ ਔਢਾਂ ਪੁਲੀਸ ਨੇ ਪਵਨ ਕੁਮਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ...
ਨਕੋਦਰ, 4 ਦਸੰਬਰ (ਗੁਰਵਿੰਦਰ ਸਿੰਘ)- ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ ਸੰਜੀਵਨ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨ ਗਸ਼ਤ ਥਾਬਲਕੇ ਟੀ ਪੁਆਇੰਟ ਇਕ ...
ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ) - ਚੋਰੀ ਦੇ ਇਕ ਮਾਮਲੇ ਦੀ ਜਾਂਚ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਜੇਲ੍ਹ 'ਚ ਬੰਦ ਹਰਵਿੰਦਰ ਕੁਮਾਰ ਉਰਫ਼ ਮਨੀ ਉਰਫ਼ ਬਿੱਲਾ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਉਸ ਕੋਲੋਂ ਚੋਰੀਸ਼ੁਦਾ ਗਹਿਣੇ ਬਰਾਮਦ ...
ਜਲੰਧਰ, 4 ਦਸੰਬਰ (ਸ਼ਿਵ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਸੋਢੀ ਨੇ ਕਈ ਦਿਨਾਂ ਤੋਂ ਚਰਚਾ ਵਿਚ ਆਏ ਲਤੀਫਪੁਰਾ ਦੇ ਇਲਾਕੇ ਦਾ ਦੌਰਾ ਕੀਤਾ ਹੈ | ਇਸ ਮੌਕੇ ਇਲਾਕਾ ਵਾਸੀਆਂ ਨੇ ਸੁਰਿੰਦਰ ਸਿੰਘ ਸੋਢੀ ਨੂੰ ਸਾਰੇ ਇਲਾਕੇ ਬਾਰੇ ਜਾਣਕਾਰੀ ਦਿੱਤੀ ਕਿ ਉਹ ...
ਨਵੀਂ ਦਿੱਲੀ, 4 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਗਰ ਨਿਗਮ ਦੀਆਂ ਚੋਣਾਂ 'ਚ ਇਸ ਵਾਰ ਦੁਕਾਨਦਾਰਾਂ ਦੀ ਚਾਂਦੀ ਰਹੀ ਕਿਉਂਕਿ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀ ਚੋਣ ਸਮੱਗਰੀ ਤਿਆਰ ਕਰਵਾਈ | ਚੋਣ ਸਮੱਗਰੀ 'ਚ ਝੰਡੇ, ਛੋਟੀਆਂ ਝੰਡੀਆਂ, ਬੈਨਰ, ਟੋਪੀ, ...
ਨਵੀਂ ਦਿੱਲੀ, 4 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀ ਫਰਵਰੀ ਦੇ ਮਹੀਨੇ 'ਚ ਹੋਣ ਵਾਲੀ ਪ੍ਰੀਖਿਆ ਦੇ ਪ੍ਰਤੀ ਸਕੂਲਾਂ ਦੇ ਪੜ੍ਹ ਰਹੇ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਸਹਾਇਤਾ ਦੇ ਨਾਲ ਕਰ ਰਹੇ ਹਨ | ਬੋਰਡ ਦੀ ...
ਨਵੀਂ ਦਿੱਲੀ, 4 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਸਵੇਰੇ ਤੇ ਸ਼ਾਮ ਦੀ ਠੰਢ ਦਾ ਲੋਕਾਂ ਨੂੰ ਅਹਿਸਾਸ ਹੋ ਰਿਹਾ ਹੈ ਅਤੇ ਦੁਪਹਿਰ ਦੇ ਸਮੇਂ ਗਰਮੀ ਵੀ ਮਹਿਸੂਸ ਹੋ ਰਹੀ ਹੈ | ਸਵੇਰ ਦੇ ਸਮੇਂ ਦਿੱਲੀ ਧੁੰਦ ਦੀ ਚਾਦਰ 'ਚ ਲਿਪਟੀ ਵਿਖਾਈ ਦਿੰਦੀ ਹੈ | ਦਿੱਲੀ ਦੇ ...
ਨਵੀਂ ਦਿੱਲੀ, 4 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਜ਼ ਹਸਪਤਾਲ 'ਚ ਸਾਇਬਰ ਹਮਲੇ ਦੇ ਕਾਰਨ ਇਥੋਂ ਦੇ ਡਾਕਟਰਾਂ, ਮਰੀਜ਼ਾਂ ਨੂੰ ਬਹੁਤ ਪ੍ਰੇਸ਼ਾਨ ਹੋਣਾ ਪਿਆ ਸੀ ਅਤੇ ਸਾਰਾ ਢਾਂਚਾ ਹੀ ਹਿੱਲ ਗਿਆ ਸੀ | ਏਮਜ਼ ਹਸਪਤਾਲ ਦੇ ਸਰਵਰ 'ਤੇ ਹੋਏ ਰੈਨਸਮਵੇਅਰ ਅਟੈਕ ਦੀ ...
ਨਵੀਂ ਦਿੱਲੀ, 4 ਦਸੰਬਰ (ਜਗਤਾਰ ਸਿੰਘ)-ਦਿੱਲੀ ਨਗਰ ਨਿਗਮ (ਐਮ.ਸੀ.ਡੀ.), ਜਿਸਨੂੰ ਦਿੱਲੀ ਦੀ 'ਮਿੰਨੀ ਸਰਕਾਰ' ਵਜੋਂ ਵੀ ਜਾਣਿਆ ਜਾਂਦਾ ਹੈ, ਅੱਜ ਦਿੱਲੀ ਦੇ ਵੋਟਰਾਂ ਨੇ ਆਪਣੇ ਵੋਟ ਦੀ ਵਰਤੋਂ ਕਰਕੇ ਦਿੱਲੀ ਦੀ ਨਵੀਂ 'ਮਿੰਨੀ ਸਰਕਾਰ' ਚੁਣਨ ਦਾ ਰਾਹ ਪੱਧਰਾ ਕਰ ਦਿੱਤਾ | ...
ਕਾਲਾਂਵਾਲੀ/ਸਿਰਸਾ, 4 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਸੀ.ਆਈ.ਏ. ਸਟਾਫ ਪੁਲਿਸ ਕਾਲਾਂਵਾਲੀ ਦੇ ਇੰਚਾਰਜ ਰਾਜਪਾਲ ਸਮੇਤ ਪੰਜ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ¢ ਇਨ੍ਹਾਂ ਪੁਲਿਸ ਵਾਲਿਆਂ 'ਤੇ ਨਸ਼ਿਆਂ ਦੇ ਕਾਰੋਬਾਰ ਵਿਚ ...
ਕਾਲਾਂਵਾਲੀ/ਸਿਰਸਾ, 4 ਦਸੰਬਰ (ਭੁਪਿੰਦਰ ਪੰਨੀਵਾਲੀਆ)-ਬੜਾਗੁੜਾ ਬਲਾਕ ਖੇਤਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨਾਖਤੀ ਕਾਰਡ ਬਣਾਉਣ ਲਈ ਲਗਾਏ ਗਏ ਦੋ ਰੋਜ਼ਾ ਕੈਂਪ ਵਿਚ ਭਾਰੀ ਉਤਸ਼ਾਹ ਨਾਲ ਪਹੁੰਚੇ ਬਿਨੈਕਾਰਾਂ ਨੇ ਪੰਚਾਇਤੀ ਰਾਜ ...
ਕਾਲਾਂਵਾਲੀ/ਸਿਰਸਾ, 4 ਦਸੰਬਰ (ਭੁਪਿੰਦਰ ਪੰਨੀਵਾਲੀਆ)-ਬਿਸ਼ਨਾ ਮੱਲ ਜੈਨ ਸਰਸਵਤੀ ਵਿਦਿਆ ਮੰਦਰ ਦੇ ਖਿਡਾਰੀ ਮਨਦੀਪ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਏ ਰਾਸ਼ਟਰੀ ਪੱਧਰ ਦੇ ਵਾਕੋ ਇੰਡੀਆ ਮੁਕਾਬਲੇ ਵਿੱਚ ਪੁਆਇੰਟ ਫਾਈਟ ਵਿੱਚ ਸੋਨ ਤਮਗਾ ਅਤੇ ਲਾਈਟ ਫਾਈਟ ...
ਕਾਲਾਂਵਾਲੀ/ਸਿਰਸਾ, 4 ਦਸੰਬਰ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਵਿਖੇ ਨਿਸ਼ਕਾਮ ਹਫ਼ਤਾਵਾਰੀ ਸਮਾਗਮ ਕਰਕੇ ਧਰਮ ਪ੍ਰਚਾਰ ਦੀ ਲਹਿਰ ਚਲਾ ਰਹੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸਮਿਤੀ ਵਲੋਂ ਪਿੰਡ ਕਾਲਾਂਵਾਲੀ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ...
ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਨਗਰ ਕੌਂਸਲ ਤਰਨ ਤਾਰਨ ਜੋ ਕਿ ਅਕਸਰ ਸੁਰਖੀਆਂ ਵਿਚ ਰਹਿੰਦਾ ਹੈ ਅਤੇ ਨਗਰ ਕੌਂਸਲ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਕੋਈ ਤਰਜੀਹ ਨਹੀਂ ਦਿੱਤੀ ਜਾਂਦੀ ਅਤੇ ਇਸ ਦੇ ...
ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਡਇਰੈਕਟਰ ਐੱਸ.ਸੀ.ਈ.ਆਰ.ਟੀ ਪੰਜਾਬ ਦੇ ਹੁਕਮਾਂ ਤੇ ਸਟੇਟ ਪ੍ਰੋਜੈਕਟ ਡਾਇਰੈਕਟਰ (ਸਾਇੰਸ) ਜਸਵਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਤਰਨ ਤਾਰਨ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਿਜਿਕਸ, ਕੈਮਿਸਟਰੀ, ...
ਝਬਾਲ, 4 ਦਸੰਬਰ ( ਸੁਖਦੇਵ ਸਿੰਘ)-ਟ੍ਰੈਫਿਕ ਪੁਲਿਸ ਦੇ ਐਜੂਕੇਸ਼ਨ ਸੈਲ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਝਬਾਲ ਖੇਤਰ ਦੇ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਲਗਾਏ | ਟ੍ਰੈਫਿਕ ਵਿੰਗ ਦੇ ਐਜੂਕੇਸ਼ਨ ਸੈਲੱ ਦੇ ਇੰਚਾਰਜ ਮੁਖਤਿਆਰ ਸਿੰਘ, ...
ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਤਰ ਸਕੂਲ ਯੂਵਕ ਮੇਲਾ ਜੋ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਵਿਖੇ ਹੋਇਆ | ਇਸ ਮੇਲੇ ਵਿਚ 10 ਸਕੂਲਾਂ ਨੇ ਹਿੱਸਾ ਲਿਆ | ਯੁਵਕ ਮੇਲੇ ਵਿਚ ਕਵਿਤਾ ਵਿਚਾਰ, ਸੁੰਦਰ ਲਿਖਾਈ, ਕੁਇਜ਼ ...
ਸਿਰਸਾ, 4 ਦਸੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਚੋਣ ਅਫ਼ਸਰ (ਪੰਚਾਇਤ) ਅਤੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ 'ਚ ਕਰਵਾਏ ਗਏ ਸਹੁੰ ਚੁੱਕ ਸਮਾਗਮ 'ਚ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਇਕ-ਇਕ ਕਰਕੇ ਅਹੁਦੇ ...
ਕਰਨਾਲ, 4 ਦਸੰਬਰ (ਗੁਰਮੀਤ ਸਿੰਘ ਸੱਗੂ)-ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਬਿਸ਼ਨੋਈ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹੁੱਡਾ ਦਾ ਤੀਜੀ ਵਾਰ ਇਲਾਜ ਕਰਨਗੇ ਅਤੇ ਹੁੱਡਾ ਦੇ ਜੇਲ੍ਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX