ਤਾਜਾ ਖ਼ਬਰਾਂ


ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  24 minutes ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 1 hour ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 1 hour ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 minute ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 3 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 4 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 6 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 6 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 7 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 8 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 8 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 9 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 minute ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 10 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਪਹਿਲਾ ਸਫ਼ਾ

ਜੀ-20 ਸੰਮੇਲਨ ਲਈ ਮੋਦੀ ਨੇ ਪਾਰਟੀਆਂ ਤੋਂ ਮੰਗਿਆ ਸਹਿਯੋਗ

ਨਵੀਂ ਦਿੱਲੀ, 5 ਦਸੰਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜੀ-20 ਲਈ ਭਾਰਤ ਦੀ ਪ੍ਰਧਾਨਗੀ 'ਤੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਮੀਟਿੰਗ ਦੀ ਅਗਵਾਈ ਕੀਤੀ ਅਤੇ ਇਸ ਨੂੰ ਸਫਲ ਬਣਾਉਣ ਲਈ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ | ਮੋਦੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਕਰਨ ਦਾ ਮੌਕਾ ਹੈ ਅਤੇ ਸਾਰਿਆਂ ਨੂੰ ਇਸ ਦੀ ਸਫ਼ਲਤਾ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਸੂਤਰਾਂ ਮੁਤਾਬਿਕ ਮੀਟਿੰਗ 'ਚ ਸ਼ਾਮਿਲ ਹੋਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਜੀ-20 ਪ੍ਰਧਾਨਗੀ ਇਕ ਪਾਰਟੀ ਦਾ ਏਜੰਡਾ ਨਹੀਂ ਸਗੋਂ ਸਮੁੱਚੇ ਦੇਸ਼ ਦਾ ਹੈ | ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਮੀਟਿੰਗ 'ਚ ਕਿਹਾ ਕਿ ਭਾਰਤ ਨੇ ਅਤੀਤ 'ਚ ਵੀ ਗੈਰ-ਗੱਠਜੋੜ ਅੰਦੋਲਨ (ਐਨ.ਏ.ਐਮ.) ਸੰਮੇਲਨ ਦੀ ਪ੍ਰਧਾਨਗੀ ਕੀਤੀ ਸੀ | ਖੱਬੇਪੱਖੀ ਨੇਤਾਵਾਂ ਸੀਤਾਰਾਮ ਯੇਚੁਰੀ, ਡੀ.ਰਾਜਾ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਭਾਰਤ ਨੂੰ ਜੀ-20 ਦੀ ਪ੍ਰਧਾਨਗੀ ਵਾਰੀ ਅਨੁਸਾਰ (ਰੋਟੇਸ਼ਨ) ਮਿਲੀ ਹੈ ਅਤੇ ਇਸ ਨੂੰ ਸਰਕਾਰ ਦੀ ਉਪਲਬਧੀ ਦੇ ਰੂਪ 'ਚ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ | ਟੀ.ਆਰ.ਐਸ. ਪ੍ਰਧਾਨ ਕੇ. ਚੰਦਰਸ਼ੇਖਰ ਰਾਓ ਅਤੇ ਜੇ.ਡੀ. (ਯੂ) ਪ੍ਰਧਾਨ ਲਲਨ ਸਿੰਘ ਮੀਟਿੰਗ 'ਚ ਸ਼ਾਮਿਲ ਨਹੀਂ ਹੋਏ | ਰਾਸ਼ਟਰੀ ਜਨਤਾ ਦਲ ਨੇ ਵੀ ਮੀਟਿੰਗ ਤੋਂ ਦੂਰੀ ਬਣਾਈ | ਹਾਲਾਂਕਿ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈਡੀ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ, ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ, ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀ.ਪੀ.ਆਈ. ਦੇ ਜਨਰਲ ਸਕੱਤਰ ਡੀ. ਰਾਜਾ, ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਨੇ ਮੀਟਿੰਗ 'ਚ ਸ਼ਿਰਕਤ ਕੀਤੀ | ਸਰਕਾਰ ਵਲੋਂ ਮੀਟਿੰਗ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਹਾਜ਼ਰੀ ਭਰੀ | ਦੱਸਣਯੋਗ ਹੈ ਕਿ ਭਾਰਤ ਨੇ 1 ਦਸੰਬਰ ਨੂੰ ਅਧਿਕਾਰਕ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੀ ਸੀ ਅਤੇ ਦੇਸ਼ ਭਰ 'ਚ 200 ਤੋਂ ਵੱਧ ਤਿਆਰੀ ਮੀਟਿੰਗਾਂ ਕਰਵਾਈਆਂ ਜਾਣਗੀਆਂ, ਜੋ ਇਸੇ ਮਹੀਨੇ ਤੋਂ ਸ਼ੁਰੂ ਹੋਣਗੀਆਂ | ਜੀ-20 ਨੇਤਾਵਾਂ ਦਾ ਸੰਮੇਲਨ ਅਗਲੇ ਸਾਲ 9 ਅਤੇ 10 ਸਤੰਬਰ ਨੂੰ ਦਿੱਲੀ ਵਿਖੇ ਹੋਵੇਗਾ | ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਦੀ ਪ੍ਰਧਾਨਗੀ ਲਈ ਭਾਰਤ ਦੀ ਹਮਾਇਤ ਕਰਨ ਦੇ ਬਦਲੇ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ |
ਕੇਂਦਰ ਜੀ-20 ਲੋਗੋ ਲਈ ਕਮਲ ਤੋਂ ਇਲਾਵਾ ਕਿਸੇ ਵੀ ਰਾਸ਼ਟਰੀ ਚਿੰਨ੍ਹ ਦੀ ਵਰਤੋਂ ਕਰ ਸਕਦਾ ਸੀ-ਮਮਤਾ
ਦਿੱਲੀ ਆਉਣ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਜੀ-20 ਦੇ ਲੋਗੋ 'ਚ ਕਮਲ ਦੇ ਫੁੱਲ ਦੀ ਵਰਤੋਂ ਨੂੰ ਲੈ ਕੇ ਵਿਵਾਦ ਕੋਈ ਗੈਰ-ਮਸਲਾ ਨਹੀਂ ਹੈ ਪਰ ਉਹ ਇਸ ਨੂੰ ਨਹੀਂ ਉਠਾਏਗੀ ਕਿਉਂਕਿ ਜੇਕਰ ਇਸ ਮਾਮਲੇ 'ਤੇ ਬਾਹਰ ਚਰਚਾ ਕੀਤੀ ਜਾਂਦੀ ਹੈ ਤਾਂ ਹੋ ਸਕਦਾ ਹੈ ਕਿ ਇਹ ਦੇਸ਼ ਲਈ ਚੰਗਾ ਨਾ ਹੋਵੇ | ਮਮਤਾ ਨੇ ਕਿਹਾ ਕਿ ਕੇਂਦਰ ਜੀ-20 ਲੋਗੋ ਲਈ ਕਮਲ ਤੋਂ ਇਲਾਵਾ ਕਿਸੇ ਹੋਰ ਰਾਸ਼ਟਰੀ ਚਿੰਨ੍ਹ ਦੀ ਵਰਤੋਂ ਕਰ ਸਕਦਾ ਸੀ, ਕਿਉਂਕਿ ਕਮਲ ਦਾ ਫੁੱਲ ਇਕ ਸਿਆਸੀ ਪਾਰਟੀ ਦੀ ਨੁਮਾਇੰਦਗੀ ਵੀ ਕਰਦਾ ਹੈ |

ਸੁਪਰੀਮ ਕੋਰਟ ਵਲੋਂ ਗੈਰ-ਕਾਨੂੰਨੀ ਸ਼ਰਾਬ ਮਾਮਲੇ 'ਚ ਪੰਜਾਬ ਸਰਕਾਰ ਦੀ ਝਾੜ ਝੰਬ

ਕਿਹਾ, ਅਜਿਹਾ ਹੀ ਚਲਦਾ ਰਿਹਾ ਤਾਂ ਜਵਾਨੀ ਤਬਾਹ ਹੋ ਜਾਵੇਗੀ
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ)-ਪੰਜਾਬ ਵਿਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਾਈ ਹੈ | ਸੁਪਰੀਮ ਕੋਰਟ ਨੇ ਪੰਜਾਬ ਵਿਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਨੂੰ ਗੰਭੀਰ ਮੁੱਦਾ ਮੰਨਦੇ ਹੋਏ, ਇਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ 'ਤੇ ਨਾਰਾਜ਼ਗੀ ਵੀ ਜਤਾਈ ਤੇ ਸੂਬਾ ਸਰਕਾਰ ਨੂੰ ਚੌਕਸੀ ਰੱਖਣ ਵਿਚ ਅਸਫ਼ਲ ਰਹਿਣ 'ਤੇ ਸਥਾਨਕ ਪੁਲਿਸ ਦੀ ਜ਼ਿੰਮੇਵਾਰੀ ਵੀ ਤੈਅ ਕਰਨ ਲਈ ਕਿਹਾ | ਸੁਪਰੀਮ ਕੋਰਟ ਨੇ ਚਿੰਤਾ ਭਰੇ ਲਹਿਜੇ 'ਚ ਕਿਹਾ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਪੰਜਾਬ ਦੀ ਜਵਾਨੀ ਤਬਾਹ ਹੋ ਜਾਵੇਗੀ | ਸ਼ਰਾਬ ਦਾ ਗੈਰ-ਕਾਨੂੰਨੀ ਉਤਪਾਦਨ ਰੁਕਣਾ ਚਾਹੀਦਾ ਹੈ ਕਿਉਂਕਿ ਇਸ ਤੋਂ ਗਰੀਬ ਲੋਕ ਹੀ ਪੀੜਤ ਹੋਣਗੇ | ਇਹ ਵਰਤਾਰਾ ਸਿੱਧੇ ਤੌਰ 'ਤੇ ਸਿਹਤ ਤੇ ਸਮਾਜ ਨੂੰ ਪ੍ਰਭਾਵਿਤ ਕਰੇਗਾ | ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਜੀਤ ਕੁਮਾਰ ਸਿਨਹਾ ਨੇ ਭਰੋੋਸਾ ਦਿਵਾਇਆ ਕਿ ਸੂਬਾ ਸਰਕਾਰ ਵਲੋਂ ਇਸ ਸੰਬੰਧੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਤੇ 13,000 ਨਾਜਾਇਜ਼ ਭੱਠੀਆਂ ਨੂੰ ਨਸ਼ਟ ਕੀਤਾ ਜਾ ਚੁੱਕਾ ਹੈ | ਨਾਲ ਦੇ ਨਾਲ ਪਿਛਲੇ ਦੋ ਸਾਲਾਂ 'ਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ 36,000 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਜਿਸ ਉਪਰੰਤ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਸਿਰਫ ਐਫ.ਆਈ.ਆਰ. ਦਰਜ ਕਰ ਰਹੀ ਹੈ ਪਰ ਇਸ ਤੋਂ ਅਗਲੀ ਕਾਰਵਾਈ ਨਹੀਂ ਕੀਤੀ ਜਾ ਰਹੀ | ਜਸਟਿਸ ਐਮ.ਆਰ. ਸ਼ਾਹ ਤੇ ਜਸਟਿਸ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਇਕ ਸੂਚੀ ਬਣਾ ਕੇ ਅਦਾਲਤ ਨੂੰ ਦੱਸਣ ਬਾਰੇ ਵੀ ਨਿਰਦੇਸ਼ ਦਿੱਤੇ ਹਨ | ਅਦਾਲਤ ਨੇ ਇਸ ਤੋਂ ਬਾਅਦ ਸਰਹੱਦ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ | ਅਦਾਲਤ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਤੇ ਜੇਕਰ ਕੋਈ ਦੇਸ਼ ਨੂੰ ਖਤਮ ਕਰਨਾ ਚਾਹੇਗਾ ਤਾਂ ਉਹ ਸਰਹੱਦ ਤੋਂ ਹੀ ਇਸ ਦੀ ਸ਼ੁਰੂਆਤ ਕਰੇਗਾ | ਸਰਕਾਰ ਵਲੋਂ ਸਰਹੱਦੀ ਸੁਰੱਖਿਆ ਸੰਬੰਧੀ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ | ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਤੰਬਰ 2020 ਦੇ ਇਕ ਆਦੇਸ਼ 'ਚੋਂ ਪੈਦਾ ਹੋਈ ਇਕ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ ਜਿਸ ਵਿਚ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ, ਇਸ ਦੀ ਵਿਕਰੀ ਤੇ ਅੰਤਰਰਾਜੀ ਤਸਕਰੀ ਸੰਬੰਧੀ ਪੰਜਾਬ 'ਚ ਦਰਜ ਕੁਝ ਐਫ.ਆਈ.ਆਰ. ਨੂੰ ਸੀ.ਬੀ.ਆਈ. ਨੂੰ ਤਬਦੀਲ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ | ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ 'ਤੇ ਪਾ ਦਿੱਤੀ ਹੈ |

ਗੁਜਰਾਤ-ਦੂਜੇ ਗੇੜ 'ਚ 61% ਮਤਦਾਨ

ਅਹਿਮਦਾਬਾਦ, 5 ਦਸੰਬਰ (ਏਜੰਸੀ)- ਗੁਜਰਾਤ ਵਿਧਾਨ ਸਭਾ ਲਈ ਅੱਜ ਦੂਸਰੇ ਗੇੜ ਦੀਆਂ ਚੋਣਾਂ ਦੌਰਾਨ 60.94 ਫੀਸਦੀ ਤੋਂ ਵੱਧ ਵੋਟਾਂ ਦਰਜ ਕੀਤੀਆਂ ਗਈਆਂ | ਦੂਜੇ ਗੇੜ ਲਈ ਸੂਬੇ ਦੇ ਕੇਂਦਰੀ ਤੇ ਉਤਰੀ ਖੇਤਰਾਂ 'ਚ 14 ਜ਼ਿਲਿ੍ਹਆਂ ਦੀਆਂ 93 ਸੀਟਾਂ ਲਈ 14,975 ਚੋਣ ਬੂਥਾਂ 'ਤੇ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ | ਪਹਿਲੇ ਗੇੜ ਦੀਆਂ ਚੋਣਾਂ ਲਈ ਸੂਬੇ ਦੇ ਦੱਖਣੀ ਅਤੇ ਸੌਰਾਸ਼ਟਰ-ਕੱਛ ਖੇਤਰਾਂ 'ਚ 89 ਸੀਟਾਂ ਲਈ 1 ਦਸੰਬਰ ਨੂੰ 63.31 ਫੀਸਦੀ ਵੋਟਾਂ ਪਈਆਂ ਸਨ | ਸੂਬੇ ਦੀਆਂ ਸਾਰੀਆਂ 182 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ | ਦੂਜੇ ਗੇੜ ਲਈ ਅਹਿਮਦਾਬਾਦ, ਵਡੋਦਰਾ, ਗਾਂਧੀਨਗਰ ਅਤੇ ਹੋਰ ਜ਼ਿਲਿ੍ਹਆਂ 'ਚ ਪੈਂਦੇ 93 ਵਿਧਾਨ ਸਭਾ ਹਲਕਿਆਂ 'ਚ ਭਾਜਪਾ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਸਮੇਤ 61 ਸਿਆਸੀ ਪਾਰਟੀਆਂ ਦੇ ਕੁੱਲ 833 ਉਮੀਦਵਾਰ ਚੋਣ ਮੈਦਾਨ 'ਚ ਹਨ | ਚੋਣ ਕਮਿਸ਼ਨ ਨੇ ਦੱਸਿਆ ਕਿ ਸਾਬਰਕਾਂਤਾ 'ਚ ਸਭ ਤੋਂ ਵੱਧ 65.84 ਫੀਸਦੀ ਅਤੇ ਅਹਿਮਦਾਬਾਦ 'ਚ ਸਭ ਤੋਂ ਘੱਟ 53.57 ਫੀਸਦੀ ਵੋਟਾਂ ਦਰਜ ਕੀਤੀਆਂ ਗਈਆਂ | ਸੂਬੇ 'ਚ ਕਈ ਥਾਵਾਂ 'ਤੇ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ. ਦੇ ਖਰਾਬ ਹੋਣ ਦੀਆਂ ਖਬਰਾਂ ਵੀ ਮਿਲੀਆਂ, ਜਿਸ ਕਾਰਨ ਕਈ ਚੋਣ ਬੂਥਾਂ 'ਤੇ ਵੋਟਾਂ ਦਾ ਕੰਮ ਪ੍ਰਭਾਵਿਤ ਹੋਇਆ | ਸੂਬਾ ਕਾਂਗਰਸ ਪ੍ਰਧਾਨ ਜਗਦੀਸ਼ ਠਾਕੋਰ ਨੇ ਨਾਰੋਡਾ ਖੇਤਰ 'ਚ ਆਪਣੀ ਵੋਟ ਪਾਉਣ ਤੋਂ ਬਾਅਦ ਚੋਣ ਕਮਿਸ਼ਨ 'ਤੇ ਭਾਜਪਾ ਦੀ ਗੋਦ 'ਚ ਬੈਠਣ ਦਾ ਦੋਸ਼ ਲਾਇਆ | ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ 2017 'ਚ ਜਿੱਤੀਆਂ ਵਿਧਾਨ ਸਭਾ ਸੀਟਾਂ 'ਤੇ ਹੌਲੀ ਵੋਟਿੰਗ ਦੀ ਸ਼ਿਕਾਇਤ ਕਰਨ ਦੇ ਬਾਵਜੂਦ ਚੋਣ ਅਧਿਕਾਰੀਆਂ ਨੇ ਇਸ ਮਾਮਲੇ ਦਾ ਹੱਲ ਨਹੀਂ ਕੀਤਾ | 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੂਜੇ ਗੇੜ ਲਈ 93 ਸੀਟਾਂ 'ਤੇ 69.99 ਫੀਸਦੀ ਵੋਟਾਂ ਪਈਆਂ ਸਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਦੇ ਰਾਨਿਪ ਇਲਾਕੇ 'ਚ ਨਿਸ਼ਾਨ ਹਾਈ ਸਕੂਲ ਵਿਖੇ ਇਕ ਪੋਲਿੰਗ ਬੂਥ 'ਤੇ ਪਹੁੰਚ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ | ਉਹ ਕੁਝ ਸਮਾਂ ਕਤਾਰ 'ਚ ਖੜ੍ਹੇ ਰਹੇ ਤੇ ਆਪਣੀ ਵੋਟ ਪਾਈ | ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਸੁਣਦੇ ਸਾਰਿਆਂ ਦੀ ਹਨ, ਪਰ ਜੋ ਸੱਚ ਹੈ ਉਸ ਨੂੰ ਸਵੀਕਾਰ ਕਰਨਾ ਉਨ੍ਹਾਂ ਦਾ ਸੁਭਾਅ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਜਸ਼ਨ ਲਈ, ਮੈਂ ਦੇਸ਼ ਦੇ ਨਾਗਰਿਕਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ | ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਹੀਰਾਬੇਨ ਨੇ ਗਾਂਧੀਨਗਰ ਨੇੜੇ ਰਾਏਸਨ ਪਿੰਡ 'ਚ ਚੋਣ ਬੂਥ 'ਤੇ ਆਪਣੀ ਵੋਟ ਪਾਈ | ਹੀਰਾਬਾ ਜੋ ਕਿ ਜੂਨ ਮਹੀਨੇ 'ਚ ਆਪਣੀ ਉਮਰ ਦੇ 100ਵੇਂ ਸਾਲ 'ਚ ਦਾਖਲ ਹੋ ਗਏ ਹਨ, ਆਪਣੇ ਛੋਟੇ ਬੇਟੇ ਪੰਕਜ ਮੋਦੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵੀਲ੍ਹਚੇਅਰ 'ਤੇ ਚੋਣ ਬੂਥ ਵਿਖੇ ਪਹੁੰਚੇ ਤੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਿਹੜੇ ਕਿ ਲੋਕ ਸਭਾ 'ਚ ਗਾਂਧੀਨਗਰ ਹਲਕੇ ਤੋਂ ਪ੍ਰਤੀਨਿਧਤਾ ਕਰਦੇ ਹਨ, ਇਥੇ ਨਰਾਣਪੁਰਾ ਸਬ-ਜ਼ੋਨਲ ਆਫਿਸ ਚੋਣ ਬੂਥ 'ਤੇ ਆਪਣੀ ਪਤਨੀ ਸੋਨਲਬੇਨ ਸ਼ਾਹ ਤੇ ਬੇਟੇ ਜੈ ਸ਼ਾਹ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਪਹੁੰਚੇ ਤੇ ਆਪਣੀ ਵੋਟ ਪਾਈ | ਇਸ ਤੋਂ ਇਲਾਵਾ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ, 'ਆਪ' ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਇਸੁਦਾਨ ਗੜਵੀ, ਵਿਰੋਧੀ ਧਿਰ ਦੇ ਆਗੂ ਸੁਖਰਾਮ ਰਾਠਵਾ, ਹਾਰਦਿਕ ਪਟੇਲ ਸਮੇਤ ਹੋਰ ਆਗੂਆਂ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ |

ਚੋਣ ਸਰਵੇਖਣਾਂ 'ਚ ਗੁਜਰਾਤ 'ਚ ਭਾਜਪਾ ਨੂੰ ਭਾਰੀ ਬਹੁਮਤ

ਹਿਮਾਚਲ 'ਚ ਵੀ ਵਾਪਸੀ ਦੇ ਸੰਕੇਤ
ਨਵੀਂ ਦਿੱਲੀ, 5 ਦਸੰਬਰ (ਪੀ. ਟੀ. ਆਈ.)-ਚੋਣ ਸਰਵੇਖਣਾਂ (ਐਗਜ਼ਿਟ ਪੋਲਜ਼) 'ਚ ਭਾਜਪਾ ਨੂੰ ਗੁਜਰਾਤ 'ਚ ਭਾਰੀ ਬਹੁਮਤ ਮਿਲਣ ਦਾ ਅਨੁਮਾਨ ਲਗਾਇਆ ਗਿਆ ਹੈ, ਜਦਕਿ ਜ਼ਿਆਦਾਤਾਰ ਸਰਵੇਖਣਾਂ ਨੇ ਹਿਮਾਚਲ 'ਚ ਵੀ ਭਾਜਪਾ ਦੀ ਵਾਪਸੀ ਹੋਣ ਦੀ ਭਵਿੱਖਬਾਣੀ ਕੀਤੀ ਹੈ | ਜੋ ਉਕਤ ਦੋਵਾਂ ਸੂਬਿਆਂ 'ਚ ਸੱਤਾਧਾਰੀ ਪਾਰਟੀ ਦੇ ਵਾਪਸੀ ਦੇ ਸੰਕੇਤ ਨੂੰ ਦਰਸਾਉਂਦਾ ਹੈ | ਹਾਲਾਂਕਿ ਦੋ ਚੋਣ ਸਰਵੇਖਣਾਂ ਨੇ ਹਿਮਾਚਲ ਪ੍ਰਦੇਸ਼ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਬੇਹੱਦ ਸਖ਼ਤ ਟੱਕਰ ਹੋਣ ਦਾ ਅਨੁਮਾਨ ਲਗਾਇਆ ਹੈ, ਜਿੱਥੇ ਨਤੀਜੇ ਕਿਸੇ ਵੀ ਪਾਸੇ ਜਾ ਸਕਦੇ ਹਨ | ਦੋਵਾਂ ਸੂਬਿਆਂ 'ਚ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ | ਜ਼ਿਆਦਾਤਾਰ ਚੋਣ ਸਰਵੇਖਣਾਂ ਨੇ ਗੁਜਰਾਤ 'ਚ ਭਾਜਪਾ ਨੂੰ 182 ਸੀਟਾਂ 'ਚੋਂ 117 ਤੋਂ 148 ਤੱਕ ਸੀਟਾਂ ਮਿਲਣ ਦਾ ਅਨੁਮਾਨ ਜਤਾਇਆ ਹੈ | ਜਦਕਿ ਕਾਂਗਰਸ ਨੂੰ 30 ਤੋਂ 51 ਸੀਟਾਂ ਮਿਲ ਸਕਦੀਆਂ ਹਨ | ਆਮ ਆਦਮੀ ਪਾਰਟੀ ਨੂੰ 3 ਤੋਂ 13 ਸੀਟਾਂ ਮਿਲਣ ਦਾ ਅਨੁਮਾਨ ਹੈ | ਸੂਬੇ 'ਚ ਬਹੁਮਤ ਦਾ ਅੰਕੜਾ 92 ਹੈ | ਹਿਮਾਚਲ ਪ੍ਰਦੇਸ਼ 'ਚ ਚੋਣ ਸਰਵੇਖਣਾਂ ਨੇ ਭਾਜਪਾ ਨੂੰ 24 ਤੋਂ 40 ਅਤੇ ਕਾਂਗਰਸ ਨੂੰ 26 ਤੋਂ 40 ਸੀਟਾਂ ਮਿਲਣ ਦਾ ਅਨੁਮਾਨ ਜਤਾਇਆ ਹੈ | ਇਥੇ 'ਆਪ' ਨੂੰ 0 ਤੋਂ 3 ਤੱਕ ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਗਿਆ ਹੈ | ਇਥੇ ਬਹੁਮਤ ਦਾ ਅੰਕੜਾ 35 ਸੀਟਾਂ ਹਨ | ਦਿੱਲੀ ਨਗਰ ਨਿਗਮ ਚੋਣਾਂ ਦੇ ਜ਼ਿਆਦਾਤਰ ਚੋਣ ਸਰਵੇਖਣਾਂ ਨੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਣ ਦਾ ਅਨੁਮਾਨ ਲਗਾਇਆ ਹੈ |

ਮੈਂ ਅਮਰੀਕਾ 'ਚ ਹੈ ਹੀ ਨਹੀਂ-ਗੋਲਡੀ ਬਰਾੜ ਸਰਕਾਰ ਨੂੰ ਦਿੱਤੀ ਜਿਊਾਦਾ ਗਿ੍ਫ਼ਤਾਰ ਕਰਨ ਦੀ ਚੁਣੌਤੀ

ਜਸਪਾਲ ਸਿੰਘ
ਜਲੰਧਰ, 5 ਦਸੰਬਰ-ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਗਿ੍ਫਤਾਰੀ ਨੂੰ ਲੈ ਕੇ ਲਗਾਤਾਰ ਭੇਦ ਬਣਿਆ ਹੋਇਆ ਹੈ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਦਿਨੀਂ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ 'ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਦਾਅਵਾ ਕੀਤਾ ਗਿਆ ਸੀ, ਪਰ ਉਸ ਤੋਂ ਅਗਲੇ ਹੀ ਦਿਨ ਗੋਲਡੀ ਬਰਾੜ ਦੇ ਨਾਂਅ 'ਤੇ ਪਾਈ ਗਈ ਪੋਸਟ 'ਚ ਗੋਲਡੀ ਬਰਾੜ ਨੇ ਆਪਣੀ ਗਿ੍ਫਤਾਰੀ ਤੋਂ ਇਨਕਾਰ ਕਰਕੇ ਸੂਬੇ 'ਚ ਸਿਆਸੀ ਭੁਚਾਲ ਲੈ ਆਂਦਾ ਸੀ ਤੇ ਸਿਆਸੀ ਪਾਰਟੀਆਂ ਤੋਂ ਇਲਾਵਾ ਆਮ ਲੋਕਾਂ ਵਲੋਂ ਵੀ ਮੁੱਖ ਮੰਤਰੀ ਦੇ ਦਾਅਵੇ 'ਤੇ ਸਵਾਲ ਚੁੱਕੇ ਜਾਣ ਲੱਗੇ ਸਨ | ਇਸ ਮਾਮਲੇ 'ਚ ਮੁੱਖ ਮੰਤਰੀ ਦਾ ਅਜੇ ਤੱਕ ਦੁਬਾਰਾ ਕੋਈ ਅਧਿਕਾਰਤ ਬਿਆਨ ਤਾਂ ਨਹੀਂ ਆਇਆ, ਪਰ ਗੈਂਗਸਟਰ ਗੋਲਡੀ ਬਰਾੜ ਨੇ ਇਕ ਯੂ-ਟਿਊਬ ਚੈਨਲ 'ਤੇ ਇੰਟਰਵਿਊ ਦੇ ਕੇ ਇਕ ਵਾਰ ਫਿਰ ਸਰਕਾਰ ਨੂੰ ਚੁਣੌਤੀ ਦੇ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਸ ਗੱਲਬਾਤ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਕਿ ਇਹ ਵਾਕਿਆ ਹੀ ਗੋਲਡੀ ਬਰਾੜ ਦੀ ਆਵਾਜ਼ ਹੈ ਜਾਂ ਕਿਸੇ ਹੋਰ ਦੀ | 'ਅਜੀਤ' ਇਸ ਗੱਲਬਾਤ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕਰਦਾ | ਗੱਲਬਾਤ ਦੌਰਾਨ ਆਪਣੀ ਗਿ੍ਫਤਾਰੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਦਾਅਵੇ ਨੂੰ ਗਲਤ ਦੱਸਦੇ ਹੋਏ ਗੋਲਡੀ ਬਰਾੜ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਉਹ ਅਮਰੀਕਾ ਵਿਚ ਹੈ ਹੀ ਨਹੀਂ | ਉਨ੍ਹਾਂ ਪੰਜਾਬ ਸਰਕਾਰ ਨੂੰ ਗਿ੍ਫਤਾਰੀ ਸਬੰਧੀ ਸਬੂਤ ਪੇਸ਼ ਕਰਨ ਦੀ ਵੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਸ ਨੂੰ ਜਿਊਾਦੇ ਜੀਅ ਕੋਈ ਵੀ ਗਿ੍ਫਤਾਰ ਨਹੀਂ ਕਰ ਸਕਦਾ | ਉਸ ਨੇ ਕਿਹਾ ਕਿ 24 ਘੰਟੇ ਉਸ ਦੇ ਹੱਥ 'ਚ ਹਥਿਆਰ ਹੁੰਦਾ ਹੈ ਤੇ ਪੁਲਿਸ ਦੇ ਹੱਥੇ ਚੜ੍ਹਨ ਤੋਂ ਪਹਿਲਾਂ ਉਹ ਖੁਦ ਨੂੰ ਗੋਲੀ ਮਾਰ ਲਵੇਗਾ | ਉਸ ਨੇ ਅੱਗੇ ਕਿਹਾ ਕਿ ਉਹ ਭਰਾਵਾਂ ਦੀਆਂ ਹੱਤਿਆਵਾਂ ਦਾ ਬਦਲਾ ਲਵੇਗਾ ਤੇ ਹਮੇਸ਼ਾ ਮਰਨ ਲਈ ਤਿਆਰ ਰਹਿੰਦਾ ਹੈ | ਇੰਟਰਵਿਊ ਦੌਰਾਨ ਖੁਦ ਨੂੰ ਗੋਲਡੀ ਬਰਾੜ ਦੱਸਣ ਵਾਲੇ ਉਕਤ ਵਿਅਕਤੀ ਨੇ ਇਕ ਵਾਰ ਫਿਰ ਆਪਣੀ ਗਿ੍ਫਤਾਰੀ ਤੋਂ ਇਨਕਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸ ਦੀ ਗਿ੍ਫਤਾਰੀ ਸਬੰਧੀ ਕੀਤਾ ਗਿਆ ਦਾਅਵਾ ਬਿਲਕੁਲ ਝੂਠਾ ਹੈ ਤੇ ਉਹ ਜਿੱਥੇ ਵੀ ਹੈ ਪੂਰੀ ਤਰ੍ਹਾਂ ਸੁਰੱਖਿਅਤ ਹੈ | ਉਸ ਨੇ ਬੀਤੇ ਦਿਨੀਂ ਰਾਜਸਥਾਨ 'ਚ ਹੋਏ ਰਾਜੂ ਠੇਠ ਦੇ ਕਤਲ ਦੀ ਵੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਪੁਲਿਸ ਦੀ ਹਿਰਾਸਤ ਵਿਚ ਕਤਲ ਕਿਵੇਂ ਕਰਵਾ ਸਕਦਾ ਹੈ? ਉਸ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਸਾਡੇ ਕਿਸੇ ਵੀ ਤਰ੍ਹਾਂ ਦੀ ਪੁਲਿਸ ਹਿਰਾਸਤ 'ਚ ਨਾ ਹੋਣ ਦੇ ਹੋਰ ਸਬੂਤ ਚਾਹੀਦੇ ਹੋਣ ਤਾਂ ਉਹ ਵੀ ਦੇਣ ਨੂੰ ਤਿਆਰ ਹਨ | ਉਸ ਨੇ ਕਿਹਾ ਕਿ ਅਜੇ ਕਈਆਂ ਦੀ ਭਾਜੀ ਮੋੜਨ ਵਾਲੀ ਹੈ ਤੇ ਆਉਣ ਵਾਲੇ ਦਿਨਾਂ 'ਚ ਉਹ ਇਨ੍ਹਾਂ ਨੂੰ ਮਾਰ ਕੇ ਹੋਰ ਸਬੂਤ ਵੀ ਦੇ ਸਕਦੇ ਹਨ | ਇਸ ਮੌਕੇ ਗੋਲਡੀ ਬਰਾੜ ਵਲੋਂ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਗੈਂਗਸਟਰਾਂ ਖਿਲਾਫ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਵੀ ਗਲਤ ਦੱਸਦੇ ਹੋਏ ਕਿਹਾ ਕਿ ਇਥੇ ਮਾਮੂਲੀ ਘਟਨਾਵਾਂ 'ਚ ਸ਼ਾਮਿਲ ਨੌਜਵਾਨਾਂ ਨੂੰ ਸਖ਼ਤ ਧਾਰਾਵਾਂ ਤਹਿਤ ਜੇਲ੍ਹਾਂ 'ਚ ਬੰਦ ਕੀਤਾ ਜਾ ਰਿਹਾ ਹੈ | ਉਸ ਨੇ ਕਿਹਾ ਕਿ ਅਜਿਹੀ ਧੱਕੇਸ਼ਾਹੀ ਦਾ ਸ਼ਿਕਾਰ ਕੋਈ ਵੀ ਬੇਕਸੂਰ ਵਿਅਕਤੀ ਜੇਲ੍ਹ ਕੱਟਣ ਤੋਂ ਬਾਅਦ ਗੈਂਗਸਟਰ ਨਹੀਂ ਬਣੇਗਾ ਤਾਂ ਹੋਰ ਕੀ ਬਣੇਗਾ? ਉਸ ਨੇ ਕਿਹਾ ਕਿ ਸਰਕਾਰ ਨੂੰ ਨਵੇਂ ਗੈਂਗਸਟਰ ਪਨਪਣ ਤੋਂ ਰੋਕਣ ਲਈ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਸ ਮੌਕੇ ਇੰਟਰਵਿਊ ਦੌਰਾਨ ਉਹ ਆਪਣੇ ਨਾਲ ਗੈਂਗਸਟਰ ਲੰਡਾ ਹਰੀਕੇ ਨਾਲ ਵੀ ਕਾਨਫਰੰਸ 'ਤੇ ਗੱਲ ਕਰਵਾਉਂਦਾ ਹੈ, ਜਿਸ ਬਾਰੇ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਗੋਲਡੀ ਬਰਾੜ ਨੂੰ ਉਸੇ ਦੀ ਜਾਣਕਾਰੀ ਦੇ ਆਧਾਰ 'ਤੇ ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਹੈ | ਦੋਵਾਂ ਨੇ ਖੁਦ ਦੇ ਸੁਰੱਖਿਅਤ ਹੋਣ ਦੀ ਗੱਲ ਕਰਦਿਆਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੇ ਪਰਿਵਾਰ ਬਾਰੇ ਵੀ ਕਈ ਤਰ੍ਹਾਂ ਦੀਆਂ ਗੱਲਾਂ ਸਾਂਝੀਆਂ ਕੀਤੀਆਂ ਤੇ ਪਾਕਿਸਤਾਨ 'ਚ ਰਹਿ ਰਹੇ ਹਰਵਿੰਦਰ ਸਿੰਘ ਰਿੰਦਾ ਦੇ ਵੀ ਜਿਊਾਦਾ ਹੋਣ ਦਾ ਦਾਅਵਾ ਕੀਤਾ ਹੈ |

ਐਫ.ਬੀ.ਆਈ. ਨੇ ਭਾਰਤ ਸਰਕਾਰ ਤੋਂ ਮੰਗੀ ਸੀ ਜਾਣਕਾਰੀ

ਹਰਕਵਲਜੀਤ ਸਿੰਘ
ਚੰਡੀਗੜ੍ਹ, 5 ਦਸੰਬਰ-'ਅਜੀਤ' ਵਲੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਉਰੋ ਆਫ਼ ਇਨਵੈਸਟੀਗੇਸ਼ਨ (ਐਫ.ਬੀ.ਆਈ.) ਵਲੋਂ ਭਾਰਤ ਸਰਕਾਰ ਤੋਂ 29 ਨਵੰਬਰ ਨੂੰ ਗੋਲਡੀ ਬਰਾੜ ਸੰਬੰਧੀ ਜਾਣਕਾਰੀ ਮੰਗੀ ਗਈ ਸੀ, ਜਿਸ ਸੰਬੰਧੀ ਰੈੱਡ ਕਾਰਨਰ ਨੋਟਿਸ ਕੌਮਾਂਤਰੀ ਏਜੰਸੀ ਇੰਟਰਪੋਲ ਰਾਹੀਂ ਜਾਰੀ ਕੀਤਾ ਹੋਇਆ ਹੈ | ਪੰਜਾਬ ਸਰਕਾਰ ਵਲੋਂ ਗੋਲਡੀ ਬਰਾੜ ਵਿਰੁੱਧ ਦਾਇਰ ਮਾਮਲਿਆਂ ਸੰਬੰਧੀ ਪੂਰੀ ਜਾਣਕਾਰੀ ਭਾਰਤ ਸਰਕਾਰ ਨੂੰ 1 ਦਸੰਬਰ ਨੂੰ ਹੀ ਭੇਜ ਦਿੱਤੀ ਗਈ ਸੀ | ਸੂਚਨਾ ਅਨੁਸਾਰ ਗੋਲਡੀ ਬਰਾੜ ਵਲੋਂ ਅਮਰੀਕਾ 'ਚ ਕੈਲੀਫੋਰਨੀਆ ਵਿਖੇੇ ਸਿਆਸੀ ਸ਼ਰਨ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਦੌਰਾਨ ਅਮਰੀਕੀ ਸਰਕਾਰ ਨੂੰ ਉਸ ਸੰਬੰਧੀ ਜਾਣਕਾਰੀ ਮਿਲੀ | ਅਮਰੀਕੀ ਸਰਕਾਰ ਦਾ ਇਹ ਵੀ ਮੰਨਣਾ ਹੈ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਦਾਖਲ ਹੋਇਆ ਹੋ ਸਕਦਾ ਹੈ, ਜਿਸ ਕਾਰਨ ਸਰਹੱਦ 'ਤੇ ਉਸ ਸੰਬੰਧੀ ਜਾਣਕਾਰੀ ਨਹੀਂ ਮਿਲੀ, ਪਰ ਭਾਰਤ ਸਰਕਾਰ ਦੀ ਜਾਣਕਾਰੀ ਅਨੁਸਾਰ ਵੀ ਗੋਲਡੀ ਬਰਾੜ ਫ਼ਿਲਹਾਲ ਨਾ ਤਾਂ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਨਾ ਹੀ ਉਹ ਹਿਰਾਸਤ 'ਚ ਹੈ, ਪਰ ਅਮਰੀਕੀ ਏਜੰਸੀ ਵਲੋਂ ਇਹ ਜ਼ਰੂਰ ਦੱਸਿਆ ਗਿਆ ਹੈ ਕਿ ਉਹ ਉਨ੍ਹਾਂ ਦੀ ਨਜ਼ਰ ਹੇਠ ਹੈ | ਸੂਚਨਾ ਅਨੁਸਾਰ ਅਮਰੀਕੀ ਕਾਨੂੰਨ ਅਨੁਸਾਰ ਕਿਸੇ ਵਿਰੁੱਧ ਦੋਸ਼ਾਂ ਦੀ ਪੁਸ਼ਟੀ ਹੋਣ 'ਤੇ ਉਸ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਸਕਦਾ ਤੇ ਇਸੇ ਲਈ ਅਮਰੀਕੀ ਸਰਕਾਰ ਵਲੋਂ ਗੋਲਡੀ ਬਰਾੜ ਵਿਰੁੱਧ ਅਪਰਾਧਕ ਮਾਮਲਿਆਂ ਸੰਬੰਧੀ ਜਾਣਕਾਰੀ ਮੰਗੀ ਗਈ ਹੈ | ਜਾਣਕਾਰੀ ਅਨੁਸਾਰ ਗੋਲਡੀ ਬਰਾੜ ਵਲੋਂ ਸਿਆਸੀ ਸ਼ਰਨ ਲਈ ਕੀਤੀ ਮੰਗ 'ਚ ਵੀ ਭਾਰਤ 'ਚ ਉਸ ਨੂੰ ਝੂਠੇ ਕੇਸ 'ਚ ਫਸਾਉਣ ਦੀਆਂ ਸਾਜ਼ਿਸ਼ਾਂ ਤੇ ਸਿਆਸੀ ਵਿਰੋਧਤਾ ਹੋਣ ਦੇ ਦੋਸ਼ ਲਗਾਏ ਗਏ ਹਨ, ਜਿਸ ਤੋਂ ਸਪੱਸ਼ਟ ਹੈ ਕਿ ਉਸ ਵਲੋਂ ਸਿਆਸੀ ਸ਼ਰਨ ਦਾ ਕੇਸ ਆਪਣੇ ਵਕੀਲ ਰਾਹੀਂ ਹੀ ਦਾਇਰ ਕੀਤਾ ਗਿਆ ਹੋਵੇਗਾ, ਜੋ ਉਥੇ ਸੁਪਰੀਮ ਕੋਰਟ ਤੱਕ ਵੀ ਜਾ ਸਕਦਾ ਹੈ |

ਫਾਰੂਕ ਅਬਦੱੁਲਾ ਨੈਸ਼ਨਲ ਕਾਨਫਰੰਸ ਦੇ ਮੁੜ ਪ੍ਰਧਾਨ ਬਣੇ

ਸ੍ਰੀਨਗਰ, 5 ਦਸੰਬਰ (ਏਜੰਸੀ)-ਫਾਰੂਕ ਅਬਦੁੱਲਾ ਨੂੰ ਸੋਮਵਾਰ ਨੂੰ ਇਕ ਹੋਰ ਕਾਰਜਕਾਲ ਲਈ ਨੈਸ਼ਨਲ ਕਾਨਫਰੰਸ (ਐਨ.ਸੀ.) ਦਾ ਦੁਬਾਰਾ ਪ੍ਰਧਾਨ ਚੁਣਿਆ ਗਿਆ | ਇਥੇ ਨਸੀਮ ਬਾਗ ਵਿਖੇ ਪਾਰਟੀ ਦੇ ਸੰਸਥਾਪਕ ਸ਼ੇਖ ਮੁਹੰਮਦ ਅਬਦੁੱਲਾ ਦੇ ਮਕਬਰੇ ਨੇੜੇ ਹੋਏ ਐਨ.ਸੀ. ਦੇ ਡੈਲੀਗੇਟ ਇਜਲਾਸ 'ਚ 85 ਸਾਲਾ ਆਗੂ ਨੂੰ ਸਰਬਸੰਮਤੀ ਨਾਲ ਪਾਰਟੀ ਦਾ ਮੁਖੀ ਚੁਣਿਆ ਗਿਆ | ਇਸ ਦਿਨ ਸ਼ੇਖ ਅਬਦੁੱਲਾ ਦੀ 117ਵੀਂ ਜੈਅੰਤੀ ਵੀ ਮਨਾਈ ਗਈ | ਐਨ.ਸੀ. ਦੇ ਜਨਰਲ ਸਕੱਤਰ ਅਲੀ ਮੁਹੰਮਦ ਸਾਗਰ ਨੇ ਕਿਹਾ ਕਿ ਨਾਮਜ਼ਦਗੀ ਭਰਨ ਦੀ ਆਖਰੀ ਤਰੀਕ ਤੱਕ ਸਿਰਫ਼ ਅਬਦੁੱਲਾ ਦੀ ਹੀ ਨਾਮਜ਼ਦਗੀ ਪ੍ਰਾਪਤ ਹੋਈ ਸੀ | ਸਾਗਰ ਨੇ ਦੱਸਿਆ ਕਿ ਫਾਰੂਕ ਅਬਦੁੱਲਾ ਦੇ ਸਮਰਥਨ 'ਚ ਕਸ਼ਮੀਰ ਤੋਂ ਕੁੱਲ 183, ਜੰਮੂ ਤੋਂ 396 ਅਤੇ ਲੱਦਾਖ ਤੋਂ 25 ਪ੍ਰਸਤਾਵ ਪ੍ਰਾਪਤ ਹੋਏ | ਸੀਨੀਅਰ ਨੇਤਾ ਨੇ ਹਾਲ ਹੀ ਵਿਚ ਆਪਣੀ ਸਿਹਤ ਦੇ ਕਾਰਨ ਅਹੁਦੇ ਤੋਂ ਅਸਤੀਫਾ ਦੇਣ ਦੀ ਇੱਛਾ ਜ਼ਾਹਰ ਕੀਤੀ ਸੀ |

ਕਾਰ ਨਹਿਰ 'ਚ ਡੁੱਬਣ ਕਾਰਨ 2 ਬੱਚਿਆਂ ਸਮੇਤ ਪਰਿਵਾਰ ਦੇ 4 ਜੀਆਂ ਦੀ ਮੌਤ

ਲਾਲੜੂ, 5 ਦਸੰਬਰ (ਰਾਜਬੀਰ ਸਿੰਘ)-ਲਾਲੜੂ ਨੇੜਲੇ ਪਿੰਡ ਟਿਵਾਣਾ ਦੇ ਪਰਿਵਾਰ ਦੇ 4 ਜੀਆਂ ਦੀ ਕਾਰ ਸਮੇਤ ਨਰਵਾਣਾ ਨਹਿਰ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ | 2 ਬੱਚਿਆਂ ਸਮੇਤ ਪਤੀ-ਪਤਨੀ ਮਾਰੂਤੀ ਕਾਰ 'ਚ ਘਨÏਰ ਹਲਕੇ ਦੇ ਪਿੰਡ ਕਬੂਲਪੁਰ ਗਏ ਹੋਏ ਸਨ | ਜਾਣਕਾਰੀ ਅਨੁਸਾਰ ਕਾਰ ...

ਪੂਰੀ ਖ਼ਬਰ »

ਦਾਨ, ਭੋਜਨ ਜਾਂ ਦਵਾਈਆਂ ਦਾ ਲਾਲਚ ਦੇ ਕੇ ਧਰਮ ਬਦਲੀ ਕਰਨਾ ਗਲਤ-ਸੁਪਰੀਮ ਕੋਰਟ

ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ)-ਗੈਰ-ਕਾਨੂੰਨੀ ਜਾਂ ਜਬਰਨ ਧਰਮ ਬਦਲਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਕ ਵਾਰੀ ਫਿਰ ਸਖ਼ਤ ਟਿੱਪਣੀ ਕੀਤੀ ਹੈ | ਦਾਨ, ਭੋਜਨ ਜਾਂ ਦਵਾਈ ਦਾ ਲਾਲਚ ਦੇ ਕੇ ਧਰਮ ਬਦਲੀ ਕਰਨ ਵਾਲਿਆਂ ਨੂੰ ਗਲਤ ਦੱਸਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ...

ਪੂਰੀ ਖ਼ਬਰ »

ਬੇਅਦਬੀ ਮਾਮਲਾ
ਹਾਈਕੋਰਟ ਵਲੋਂ ਰਾਮ ਰਹੀਮ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ

ਚੰਡੀਗੜ੍ਹ, 5 ਦਸੰਬਰ (ਤਰੁਣ ਭਜਨੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਨਾਲ ਸਬੰਧਿਤ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ | ਹਾਈਕੋਰਟ ਨੇ ਇਹ ਹੁਕਮ ਡੇਰਾ ਮੁਖੀ ਦੀ ਪਟੀਸ਼ਨ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ

ਟੋਰਾਂਟੋ, 5 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਟੋਰਾਂਟੋ 'ਚ 36 ਘੰਟਿਆਂ ਵਿਚਾਲੇ 2 ਪੰਜਾਬੀ ਕੁੜੀਆਂ ਦੀਆਂ ਮੌਤਾਂ ਹੋਣ ਦੀ ਖਬਰ ਮਿਲੀ ਹੈ | ਓਾਟਾਰੀਓ ਸੂਬੇ 'ਚ ਇਕ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਪੀਲਸ ਖੇਤਰੀ ਪੁਲਿਸ ਵਲੋਂ ਜਾਰੀ ਬਿਆਨ ...

ਪੂਰੀ ਖ਼ਬਰ »

ਜੀ-20 ਦੀ ਪ੍ਰਧਾਨਗੀ ਦੇਸ਼ਵਾਸੀਆਂ ਲਈ ਮਾਣ ਵਾਲੀ ਗੱਲ-ਮੋਦੀ

ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਬੈਠਕ ਦਾ ਕੀਤਾ ਉਦਘਾਟਨ ਨਵੀਂ ਦਿੱਲੀ, 5 ਦਸੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੀ-20 ਲਈ ਭਾਰਤ ਦੀ ਪ੍ਰਧਾਨਗੀ ਸਾਰੇ ਦੇਸ਼ਵਾਸੀਆਂ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਵਿਸ਼ਵ ਪੱਧਰ 'ਤੇ ਭਾਰਤੀਅਤਾ ਅਤੇ ...

ਪੂਰੀ ਖ਼ਬਰ »

ਭਾਰਤ ਸਰਹੱਦ ਪਾਰੋਂ ਅੱਤਵਾਦ ਨੂੰ ਬੜ੍ਹਾਵਾ ਦਿੱਤੇ ਜਾਣ ਤੱਕ ਪਾਕਿ ਨਾਲ ਗੱਲਬਾਤ ਨਹੀਂ ਕਰ ਸਕਦਾ-ਜੈਸ਼ੰਕਰ

ਭਾਰਤ ਅਤੇ ਜਰਮਨੀ ਵਲੋਂ ਗਤੀਸ਼ੀਲਤਾ ਭਾਈਵਾਲੀ ਸਮਝੌਤੇ 'ਤੇ ਦਸਤਖ਼ਤ ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੇ ਕਿਹਾ ਕਿ ਜੇਕਰ ਪਾਕਿਸਤਾਨ ਸਰਹੱਦ ਪਾਰੋਂ ਅੱਤਵਾਦ ਨੂੰ ਸਮਰਥਨ ਦੇਣਾ ਜਾਰੀ ਰੱਖਦਾ ਹੈ, ਤਦ ਤੱਕ ਭਾਰਤ ਗੁਆਂਢੀ ਦੇਸ਼ ਨਾਲ ...

ਪੂਰੀ ਖ਼ਬਰ »

ਅਸ਼ੀਸ਼ ਮਿਸ਼ਰਾ ਤੇ ਹੋਰਾਂ ਦੀਆਂ ਰਿਹਾਈ ਸੰਬੰਧੀ ਅਰਜ਼ੀਆਂ ਖ਼ਾਰਜ

ਲਖੀਮਪੁਰ ਖੀਰੀ (ਯੂ.ਪੀ.), 5 ਦਸੰਬਰ (ਏਜੰਸੀ)- ਇਥੋਂ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਲਖੀਮਪੁਰ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 13 ਮੁਲਜ਼ਮਾਂ ਨੂੰ ਰਿਹਾਅ ਕਰਨ ਦੀਆਂ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »

ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਅੱਜ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਸਰਕਾਰ ਨੇ ਸੰਸਦ ਦੇ 7 ਦਸੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਇਜਲਾਸ ਦੌਰਾਨ ਵਿਧਾਨਕ ਏਜੰਡੇ ਤੇ ਮਹਤੱਵਪੂਰਨ ਮੁੱਦਿਆਂ 'ਤੇ ਚਰਚਾ ਲਈ ਮੰਗਲਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ | ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਲਾਦ ਜੋਸ਼ੀ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਕਾਂਗਰਸ ਦੇ ਇੰਚਾਰਜ ਨਿਯੁਕਤ

ਕੁਮਾਰੀ ਸ਼ੈਲਜਾ ਨੂੰ ਛੱਤੀਸਗੜ੍ਹ ਦੀ ਜ਼ਿੰਮੇਵਾਰੀ ਸੌਂਪੀ ਨਵੀਂ ਦਿੱਲੀ, 5 ਦਸੰਬਰ (ਪੀ. ਟੀ. ਆਈ.)-ਕਾਂਗਰਸ ਨੇ ਪੰਜਾਬ ਦੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਇੰਚਾਰਜ ਬਣਾਇਆ ਹੈ | ਉਹ ਅਜੇ ਮਾਕਨ ਦਾ ਸਥਾਨ ਲੈਣਗੇ | ਇਸ ਤੋਂ ਇਲਾਵਾ ਸਾਬਕਾ ...

ਪੂਰੀ ਖ਼ਬਰ »

ਲਾਲੂ ਦਾ ਸਿੰਗਾਪੁਰ 'ਚ ਗੁਰਦਾ ਬਦਲਾਉਣ ਦਾ ਸਫਲ ਆਪ੍ਰੇਸ਼ਨ-ਤੇਜਸਵੀ ਯਾਦਵ

ਪਟਨਾ, 5 ਦਸੰਬਰ (ਏਜੰਸੀ)-ਆਰ. ਜੇ. ਡੀ. (ਰਾਸ਼ਟਰੀ ਜਨਤਾ ਦਲ) ਦੇ ਪ੍ਰਧਾਨ ਲਾਲੂ ਪ੍ਰਸਾਦ ਦਾ ਸੋਮਵਾਰ ਨੂੰ ਸਿੰਗਾਪੁਰ 'ਚ ਗੁਰਦਾ ਬਦਲਾਉਣ (ਕਿਡਨੀ ਟਰਾਂਸਪਲਾਂਟ) ਦਾ ਆਪ੍ਰੇਸ਼ਨ ਸਫਲ ਰਿਹਾ, ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਪੁੱਤਰ ਤੇ ਬਿਹਾਰ ਦੇ ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਦਿੱਲੀ ਨਗਮ ਚੋਣਾਂ 'ਚ 'ਆਪ' ਨੂੰ ਸਪੱਸ਼ਟ ਬਹੁਮਤ ਮਿਲਣ ਦੀ ਸੰਭਾਵਨਾ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਚੋਣਾਂ 'ਚ 3 ਐਗਜ਼ਿਟ ਪੋਲਾਂ ਨੇ ਆਮ ਆਦਮੀ ਪਾਰਟੀ ਦੀ ਸਪੱਸ਼ਟ ਜਿੱਤ ਤੇ ਨਗਰ ਨਿਗਮ 'ਚ ਭਾਜਪਾ ਦੇ 15 ਸਾਲਾਂ ਦੇ ਸ਼ਾਸਨ ਦੇ ਅੰਤ ਦੀ ਭਵਿੱਖਬਾਣੀ ਕੀਤੀ ਹੈ | ਐਮ.ਸੀ.ਡੀ. ਚੋਣਾਂ ਦੇ ਨਤੀਜੇ 7 ਦਸੰਬਰ ਨੂੰ ਵੋਟਾਂ ...

ਪੂਰੀ ਖ਼ਬਰ »

ਅੱਤਵਾਦੀ ਸੰਗਠਨ ਵਲੋਂ 56 ਕਸ਼ਮੀਰੀ ਪੰਡਿਤ ਮੁਲਾਜ਼ਮਾਂ ਦੀ ਸੂਚੀ ਜਾਰੀ ਕਰਕੇ ਹਮਲੇ ਦੀ ਧਮਕੀ

ਜੰਮੂ, 5 ਦਸੰਬਰ (ਏਜੰਸੀ)-ਅੱਤਵਾਦੀ ਸੰਗਠਨ ਵਲੋਂ ਵਾਦੀ 'ਚ ਕੰਮ ਕਰਦੇ 56 ਕਸ਼ਮੀਰੀ ਪੰਡਿਤ ਮੁਲਾਜ਼ਮਾਂ ਦੀ ਸੂਚੀ ਜਾਰੀ ਕੀਤੇ ਜਾਣ ਬਾਅਦ ਭਾਈਚਾਰੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਅੱਤਵਾਦੀਆਂ ਵਲੋਂ ਮਿੱਥ ਕੇ ਕੀਤੀਆਂ ਹੱਤਿਆਵਾਂ ਬਾਅਦ ਪ੍ਰਧਾਨ ਮੰਤਰੀ ਮੁੜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX