ਤਾਜਾ ਖ਼ਬਰਾਂ


ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  30 minutes ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  52 minutes ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 minute ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 2 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 3 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 5 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 5 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 5 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 6 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 6 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 7 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 7 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 8 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 8 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 minute ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 9 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 9 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 10 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੁਰਦੁਆਰਾ ਮੰਜੀ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕਰਵਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਜ਼ੋਨ ਤੋਂ ਪੰਥ ਦੇ ਧਰਮ ਪ੍ਰਚਾਰਕ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਨੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਆਪਣੀਆਂ ਸਜਾਵਾਂ ਨੂੰ ਪੂਰਾ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਸਰਕਾਰਾਂ ਦੀ ਪੱਖਪਾਤੀ ਨੀਤੀ ਸਾਫ਼ ਨਜ਼ਰ ਆ ਰਹੀ ਹੈ ਅਤੇ ਜਾਣ-ਬੁੱਝ ਕੇ ਸਰਕਾਰਾਂ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਦਸਤਖ਼ਤੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਉਸ ਨਾਲ ਆਸ ਹੈ ਕਿ ਸਰਕਾਰਾਂ ਦੇ ਬੰਦ ਕੰਨ ਜ਼ਰੂਰ ਖੁੱਲ੍ਹਣਗੇ | ਜਥੇ. ਖਾਲਸਾ ਨੇ ਕਿਹਾ ਕਿ ਮੌਜੂਦਾ ਸਮੇਂ ਸਰਕਾਰਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ ਵਿਚ ਅਪਣਾਇਆ ਗਿਆ ਨਾ-ਪੱਖੀ ਰਵੱਈਆ ਸਿੱਖ ਕੌਮ ਨਾਲ ਵੱਡੀ ਬੇਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਸਿੱਖ ਕੌਮ ਵਲੋਂ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇ ਬਾਵਜੂਦ ਵੀ ਆਪ ਦੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਆਪਣੇ ਘਰਾਂ ਨੂੰ ਪਰਤ ਸਕਣ | ਇਸ ਮੌਕੇ ਜਥੇ. ਗੁਰਬਖਸ਼ ਸਿੰਘ ਖ਼ਾਲਸਾ, ਬਾਬਾ ਨਾਰੰਗ ਸਿੰਘ, ਮੈਨੇਜਰ ਗੁਰਨੈਬ ਸਿੰਘ ਚਰਨ ਕਮਲ ਸਾਹਿਬ, ਪਰਮ ਸਿੰਘ ਖ਼ਾਲਸਾ, ਜਸਪਾਲ ਸਿੰਘ ਜਾਡਲੀ, ਤਰਨਜੀਤ ਸਿੰਘ ਥਾਂਦੀ, ਜਰਨੈਲ ਸਿੰਘ ਖ਼ਾਲਸਾ, ਅਮਰੀਕ ਸਿੰਘ ਸ਼ੇਖੂਪੁਰ, ਜਰਨੈਲ ਸਿੰਘ ਪੱਲਿਆ, ਹਰਬੰਸ ਸਿੰਘ ਅੜਿੱਕਾ, ਪਰਮਿੰਦਰ ਸਿੰਘ ਕਰਿਆਮ, ਹਰਦੀਪ ਸਿੰਘ ਕੋਟ ਰਾਂਝਾ, ਬਿਕਰਮਜੀਤ ਸਿੰਘ, ਗੁਰਮੁਖ ਨੋਰਥ ਐਮ.ਸੀ., ਸੀਸ ਕੌਰ ਬੀਕਾ ਐਮ.ਸੀ., ਜਸਵਿੰਦਰ ਸਿੰਘ ਜੱਸੀ, ਕੁਲਵਿੰਦਰ ਸਿੰਘ ਗਰਚਾ, ਅਮਰੀਕ ਸਿੰਘ ਹੰਸਰੋਂ, ਮਾਸਟਰ ਰਾਮ ਸਿੰਘ, ਬਹਾਦਰ ਸਿੰਘ, ਰੁਪਿੰਦਰ ਸਿੰਘ ਸੈਣੀ, ਅਸ਼ੋਕ ਸਿੰਘ, ਬਲਵੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸੁਨੀਤਾ ਚੌਧਰੀ ਨੇ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਵਿਖੇ ਕਰਵਾਈ ਅਰਦਾਸ

ਬਲਾਚੌਰ, 5 ਦਸੰਬਰ (ਸ਼ਾਮ ਸੁੰਦਰ ਮੀਲੂ)- ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸੁਨੀਤਾ ਚੌਧਰੀ ਨੂੰ ਪਾਰਟੀ ਵਲੋਂ ਕੋਰ ਕਮੇਟੀ ਮੈਂਬਰ ਚੁਣੇ ਜਾਣ ਉਪਰੰਤ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਸਮਾਗਮ ਦੌਰਾਨ ਬੰਗਾ 'ਚ ਡਾ. ਦੁਸ਼ਯੰਤ ਚੌਧਰੀ ਦਾ ਸਨਮਾਨ

ਬੰਗਾ, 5 ਦਸੰਬਰ (ਜਸਬੀਰ ਸਿੰਘ ਨੂਰਪੁਰ) - ਰੋਟਰੀ ਕਲੱਬ ਬੰਗਾ ਰੋਟਰੀ ਇੰਟਰਨੈਸ਼ਨਲ ਦੇ ਸਮਾਜ ਸੇਵਾ ਮਿਸ਼ਨ ਅਧੀਨ ਇਲਾਕੇ ਵਿਚ ਲਗਾਤਾਰ ਮਾਨਵ ਹਿਤੈਸ਼ੀ ਕਾਰਜ ਕਰ ਰਿਹਾ ਹੈ | ਕਲੱਬ ਵਲੋਂ ਰੋਟਰੀ ਡਿਸਟਿ੍ਕ ਗਵਰਨਰ ਮੀਟ ਬੰਗਾ ਵਿਖੇ ਕਰਵਾਈ ਗਈ | ਇਸ ਵਿਚ ਰੋਟਰੀ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ਦੇ ਸਿਹਤ ਸੰਭਾਲ ਢਾਂਚੇ 'ਚ ਮਿਸਾਲੀ ਸੁਧਾਰ ਹੋਣਗੇ-ਵਿਧਾਇਕ ਡਾ. ਬਲਵੀਰ ਸਿੰਘ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਲੋਕਾਂ ਨੂੰ 'ਆਮ ਆਦਮੀ ਕਲੀਨਿਕਾਂ' ਰਾਹੀਂ ਸਿਹਤ ਸੇਵਾਵਾਂ ਦੇ ਸੁਧਾਰ ਲਈ ਭਗਵੰਤ ਮਾਨ ਸਰਕਾਰ ਵਲੋਂ ਉਲੀਕੇ 'ਫ਼ਲੈਗਸ਼ਿੱਪ ਪ੍ਰੋਗਰਾਮ' ਨੂੰ ਦੂਜੇ ਪੜਾਅ ਵਿਚ ਵੱਡੇ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਅਖੰਡ ਕੀਰਤਨ ਸਮਾਗਮ

ਬੰਗਾ, 5 ਦਸੰਬਰ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ-ਬੰਗਾ ਵਿਖੇ ਅਖੰਡ ਕੀਰਤਨ ਜਥਾ ਬੰਗਾ ਵਲੋਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਦੇ ...

ਪੂਰੀ ਖ਼ਬਰ »

ਸੜੋਆ ਬਲਾਕ ਦੀ ਸੁਪਰਵਾਈਜ਼ਰ ਕਸ਼ਮੀਰ ਕੌਰ ਨੂੰ ਰਾਜ ਪੱਧਰੀ ਸਮਾਗਮ ਵਿਚ ਕੀਤਾ ਸਨਮਾਨਿਤ

ਬਲਾਚੌਰ, 5 ਦਸੰਬਰ (ਸ਼ਾਮ ਸੁੰਦਰ ਮੀਲੂ)- ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਕਰਵਾਏ ਰਾਜ ਪੱਧਰੀ ਦਿਵਿਆਂਗ ਦਿਵਸ ਸਮਾਗਮ ਮੌਕੇ ਸੜੋਆ ਬਲਾਕ ਦੀ ਸੁਪਰਵਾਈਜ਼ਰ ਕਸ਼ਮੀਰ ਕੌਰ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਬਜ਼ੁਰਗ ਦੁਕਾਨਦਾਰ ਤੋਂ ਲੋਈਆਂ ਵੇਚਣ ਵਾਲੇ ਠੱਗਾਂ ਨੇ 7000 ਰੁਪਏ ਠੱਗੇ

ਸਾਹਲੋਂ, 5 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਇਕ ਬਜ਼ੁਰਗ ਦੁਕਾਨਦਾਰ ਕੋਲੋਂ ਲੋਈਆਂ ਵੇਚਣ ਵਾਲੇ ਠੱਗਾਂ ਵਲੋਂ 7000 ਰੁਪਏ ਦੀ ਨਕਦੀ ਠੱਗ ਲਈ | ਪਿੰਡ ਕਰਿਆਮ 'ਚ ਕਰਿਆਨੇ ਦੀ ਦੁਕਾਨ ਕਰ ਰਹੇ ਸਰਬਣ ਰਾਮ ਨੇ ਦੱਸਿਆ ਕਿ ਦੁਪਹਿਰ 2.35 ਵਜੇ ਇਕ ਮੋਟਰਸਾਈਕਲ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਡੀ.ਐੱਸ.ਪੀ. (ਐਨ.ਡੀ.ਪੀ.ਐੱਸ.) ਸ਼ਹੀਦ ਭਗਤ ਸਿੰਘ ਨਗਰ ਅਮਰ ਨਾਥ ਨੇ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

'ਮਿਸ਼ਨ ਵਾਤਸਲਯ' ਸਕੀਮ ਅਧੀਨ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਦਾ ਵਿੱਤੀ ਲਾਭ ਮਿਲੇਗਾ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ 'ਮਿਸ਼ਨ ਵਾਤਸਲਯ' ਸਕੀਮ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿੱਪ ਸਕੀਮ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ | ਵਧੇਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ

ਸਾਹਲੋਂ, 5 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਪਿੰਡ ਲੋਧੀਪੁਰ ਦੇ ਨੌਜਵਾਨ ਦੀ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਵਿਖੇ ਮੌਤ ਦੀ ਖ਼ਬਰ ਨਾਲ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ | ਮਿ੍ਤਕ ਨੌਜਵਾਨ ਦੇ ਤਾਏ ਕੁਲਵਿੰਦਰ ਸਿੰਘ ਤੇ ਗੁਰਦਿਆਲ ...

ਪੂਰੀ ਖ਼ਬਰ »

ਚੌਧਰੀ ਅਜੈ ਮੰਗੂਪੁਰ ਨੇ ਸਵਾਮੀ ਦਾਸਾ ਨੰਦ ਭੂਰੀਵਾਲਿਆਂ ਦੀ ਸਿਹਤ ਸਬੰਧੀ ਲਈ ਜਾਣਕਾਰੀ

ਭੱਦੀ, 5 ਦਸੰਬਰ (ਨਰੇਸ਼ ਧੌਲ)- ਸਵਾਮੀ ਦਾਸਾ ਨੰਦ ਮਹਾਰਾਜ (ਸ੍ਰੀ ਅਨੁਭਵ ਧਾਮ ਨਾਨੋਵਾਲ) ਵਾਲੇ ਜੋ ਕਿ ਪਿਛਲੇ ਕੁਝ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਹਨ | ਉਨ੍ਹਾਂ ਦੀ ਖ਼ਬਰ ਲੈਣ ਲਈ ਅਜੈ ਮੰਗੂਪੁਰ ਪ੍ਰਧਾਨ ਕਾਂਗਰਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਵੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐੱਸ.ਪੀ.ਸੀ.ਐਲ. ਮੰਡਲ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐੱਸ.ਪੀ.ਸੀ.ਐਲ. ਮੰਡਲ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਐਨ.ਕੇ. ਮਹਿਤਾ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ ਵਿਚ ਪੈਨਸ਼ਨਰਜ਼ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਤੋਂ ਇਕੱਠੇ ਕੀਤੇ ਗਊ ਟੈਕਸ ਦਾ ਪੈਸਾ ਰਜਿ. ਗਊਸ਼ਾਲਾਵਾਂ ਨੂੰ ਦੇਵੇ- ਜਥੇ.ਬੈਂਸ

ਮਜਾਰੀ/ਸਾਹਿਬਾ, 5 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਗਊਸ਼ਾਲਾ ਮਹਾਂ ਸੰਘ ਪੰਜਾਬ ਦੇ ਪ੍ਰਧਾਨ ਜਥੇ. ਸ਼ਿੰਗਾਰਾ ਸਿੰਘ ਬੈਂਸ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਬਿੱਲ ਤੇ ਲੋਕਾਂ ਕੋਲੋਂ ਗਊ ਸੈੱਸ ਦੇ ਨਾਮ ਤੇ ਟੈਕਸ ਲਗਾ ਕੇ ...

ਪੂਰੀ ਖ਼ਬਰ »

ਜਥੇ. ਗੁਰਬਖ਼ਸ਼ ਸਿੰਘ ਖਾਲਸਾ ਨੂੰ ਬਛੌੜੀ ਵਿਖੇ ਕੀਤਾ ਸਨਮਾਨਿਤ

ਭੱਦੀ, 5 ਦਸੰਬਰ (ਨਰੇਸ਼ ਧੌਲ)- ਗੁਰਦੁਆਰਾ ਧਰਮਸ਼ਾਲਾ ਪਿੰਡ ਬਛੌੜੀ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਮੈਂਬਰ ਐੱਸ.ਜੀ.ਪੀ.ਸੀ. ਜਥੇ. ਗੁਰਬਖ਼ਸ਼ ਸਿੰਘ ਖਾਲਸਾ ਨੂੰ ਇੰਚਾਰਜ ਧਰਮ ਪ੍ਰਚਾਰ ਕਮੇਟੀ ਦੁਆਬਾ ਜ਼ੋਨ ਬਣਨ 'ਤੇ ਸਿਰੋਪਾਓ ਨਾਲ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਮਨਾਏ ਜਾ ਰਹੇ ਬੱਬਰ ਅਕਾਲੀ ਲਹਿਰ ਦੇ ਸੌ ਸਾਲਾ ਸ਼ਤਾਬਦੀ ਦਿਵਸ ਦਾ ਪੋਸਟਰ ਜਾਰੀ

ਔੜ/ਝਿੰਗੜਾਂ, 5 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਪ੍ਰਬੰਧਕਾਂ ਵਲੋਂ ਬੱਬਰ ਅਕਾਲੀ ਲਹਿਰ ਦੇ 100 ਸਾਲਾ ਸ਼ਤਾਬਦੀ ਦਿਵਸ ਨੂੰ ਸਮਰਪਿਤ 5 ਤੋਂ 7 ਦਸੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਦੀਆਂ ...

ਪੂਰੀ ਖ਼ਬਰ »

ਦੁਧਾਲੇ ਦੇ ਕਬੱਡੀ ਟੂਰਨਾਮੈਂਟ 'ਚ ਫ਼ਤਿਹਪੁਰ ਦੀ ਟੀਮ ਨੇ ਜਿੱਤ ਦੇ ਗੱਡੇ ਝੰਡੇ

ਔੜ, 5 ਦਸੰਬਰ (ਜਰਨੈਲ ਸਿੰਘ ਖੁਰਦ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ, ਗਰਾਮ ਪੰਚਾਇਤ ਦੋਧਾਲਾ, ਪ੍ਰਵਾਸੀ ਵੀਰਾਂ ਵਲੋਂ ਨਰੋਆ ਪੰਜਾਬ ਮਿਸ਼ਨ ਹੇਠ ਉੱਡਦਾ ਪੰਜਾਬ ਮੁਹਿੰਮ ਤਹਿਤ ਸਮੂਹ ਨਗਰ ਨਿਵਾਸੀਆਂ ਤੇ ਖੇਡ ਪ੍ਰੇਮੀ ਐਨ.ਆਰ.ਆਈ. ਵੀਰ ...

ਪੂਰੀ ਖ਼ਬਰ »

ਦੋਆਬਾ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ 128ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ-ਨਰਿੰਦਰ ਰਾਠੌਰ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਬਾਬਾ ਸੈਣ ਭਗਤ ਵੈੱਲਫੇਅਰ ਐਸੋਸੀਏਸ਼ਨ ਰਜਿ. ਨਵਾਂਸ਼ਹਿਰ ਵਲੋਂ ਬਾਬਾ ਸੈਣ ਭਗਤ ਜੀ ਦਾ 680ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ, ਸਥਾਨਕ ਗੁਰੂ ਦੁਆਰਾ ਬਾਬਾ ਸੈਣ ਭਗਤ ਜੀ, ਗੜ੍ਹਸ਼ੰਕਰ ਰੋੜ ਨਵਾਂ ਸ਼ਹਿਰ ਵਿਖੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ

ਪੋਜੇਵਾਲ ਸਰਾਂ, 5 ਦਸੰਬਰ (ਨਵਾਂਗਰਾਈਾ)- ਗੁਰੂ ਨਾਨਕ ਮਿਸ਼ਨ, ਅਦਾਰੇ ਵਲੋਂ ਟਰੱਸਟ ਦੇ ਬਾਨੀ ਬਾਬਾ ਬੁੱਧ ਸਿੰਘ ਢਾਹਾਂ ਦੇ ਜਨਮ ਦਿਨ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ | ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਵਿਖੇ ਲਗਾਏ ਗਏ | ਕੈਂਪ ਦੌਰਾਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਆਗੂ ਪ੍ਰਭਜੀਤ ਸਿੰਘ ਕਾਹਲੋਂ ਨੂੰ ਸਦਮਾ ਵੱਡੇ ਭਰਾ ਦੀ ਮੌਤ

ਰਾਹੋਂ, 5 ਦਸੰਬਰ (ਬਲਬੀਰ ਸਿੰਘ ਰੂਬੀ)- ਯੂਥ ਅਕਾਲੀ ਆਗੂ ਪ੍ਰਭਜੀਤ ਸਿੰਘ ਕਾਹਲੋਂ ਦੇ ਵੱਡੇ ਭਰਾ ਮਲਕੀਤ ਸਿੰਘ ਕਾਹਲੋਂ ਦਾ ਦਿਹਾਂਤ ਹੋਣ 'ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਅਕਾਲੀ ਆਗੂ ਪ੍ਰਭਜੀਤ ਸਿੰਘ ਕਾਹਲੋਂ ਦੇ ਵੱਡੇ ਭਰਾ ਮਲਕੀਤ ਸਿੰਘ ਕਾਹਲੋਂ ਦੀ ਮੌਤ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਸਕੂਲ ਦੇ ਦੋ ਅਧਿਆਪਕ ਨੈਸ਼ਨਲ ਪੱਧਰੀ ਐਫ. ਏ. ਪੀ. ਸਰਵੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨ

ਬੰਗਾ, 5 ਦਸੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਡਾ. ਗਗਨ ਅਹੂਜਾ (ਮੈਥ ਅਧਿਆਪਕ) ਅਤੇ ਰਮਨ ਕੁਮਾਰ (ਅੰਗਰੇਜ਼ੀ ਅਧਿਆਪਕ) ਨੂੰ ਐਫ. ਏ. ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ...

ਪੂਰੀ ਖ਼ਬਰ »

ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਦੀ ਕੋਠੀ ਦਾ ਘਿਰਾਓ 8 ਨੂੰ - ਬਲਕਾਰ ਕਟਾਰੀਆ

ਬਹਿਰਾਮ, 5 ਦਸੰਬਰ (ਨਛੱਤਰ ਸਿੰਘ ਬਹਿਰਾਮ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਵਿਚ ਬਹਿਰਾਮ ਵਿਖੇ ਬਾਬਾ ਸਾਹਿਬ ਡਾ. ਭੀਮ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀ ਯਾਦ 'ਚ ਸਮਾਗਮ ਅੱਜ

ਸੰਧਵਾਂ, 5 ਦਸੰਬਰ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ 6 ਦਸੰਬਰ ਨੂੰ ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਮੈਨੇਜਿੰਗ ...

ਪੂਰੀ ਖ਼ਬਰ »

ਸਕੂਲ 'ਚ ਚੋਰੀ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੌਂਗਰਾਈ ਵਿਖੇ ਚੋਰੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸਵੇਰੇ ਸਕੂਲ ਖੋਲਿ੍ਹਆ ਗਿਆ ਤਾਂ ਸਕੂਲ ਦੀ ਮਿਡ-ਡੇ-ਮੀਲ ਵਰਕਰ ਨੇ ਦੇਖਿਆ ਕਿ ਸਕੂਲ ਦੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਨਵਾਂਸ਼ਹਿਰ ਦੀ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਦੁੱਖ, ਤਕਲੀਫ਼ਾਂ ਸੁਣੀਆਂ ਗਈਆਂ | ਮੀਟਿੰਗ ਦੌਰਾਨ ਸਰਕਾਰ ਕੋਲ ...

ਪੂਰੀ ਖ਼ਬਰ »

ਪ੍ਰਭੂ ਦੀ ਕਿ੍ਪਾ ਤੋਂ ਬਿਨਾ ਸੁੱਖਾਂ ਦੀ ਪ੍ਰਾਪਤੀ ਨਹੀਂ ਹੋ ਸਕਦੀ- ਸੰਤ ਸਤਵਿੰਦਰ ਹੀਰਾ

ਸੜੋਆ, 5 ਨਵੰਬਰ (ਨਾਨੋਵਾਲੀਆ)- ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਆਦਿ ਧਰਮ ਸਤਿਸੰਗ ਕਰਵਾਇਆ | ਇਸ ਮੌਕੇ ਪ੍ਰਵਚਨ ਕਰਦਿਆਂ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਦਿ ਧਰਮ ਮਿਸ਼ਨ ...

ਪੂਰੀ ਖ਼ਬਰ »

ਅੰਡਰ-19 ਫੱੁਟਬਾਲ ਟੀਮਾਂ 'ਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 9 ਵਿਦਿਆਰਥੀਆਂ ਨੇ ਭਾਗ ਲੈ ਕੇ ਕੀਤਾ ਤੀਜਾ ਸਥਾਨ ਪ੍ਰਾਪਤ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਅੰਡਰ-19 ਫੁੱਟਬਾਲ ਟੀਮ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 9 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਅੰਤਰ ਜ਼ਿਲ੍ਹਾ ਟੂਰਨਾਮੈਂਟ 2022 ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ 'ਚ ਸਤਲੁਜ ਸਕੂਲ ਬੰਗਾ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਬੰਗਾ, 5 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਵਲੋਂ ਕਰਵਾਏ ਗਏ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਸਤਲੁਜ ਪਬਲਿਕ ਸਕੂਲ ਬੰਗਾ ਦੀ ਵਿਦਿਆਰਥਣ ਹੇਜ਼ਲ ਨੇ ਅੰਡਰ- 14 ਕੁਸ਼ਤੀ ਮੁਕਾਬਲਿਆਂ ਵਿਚ 42 ਕਿ. ਗ੍ਰਾਮ ਵਰਗ ਵਿਚ ਸੋਨ ਤਗਮਾ ਤੇ ਦਿਲਸ਼ਾਨ ਨੇ 44 ਕਿ. ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਰਕਾਰੀ ਕੰਨਿਆ ਸਕੂਲ ਰਾਹੋਂ ਵਿਖੇ ਵਲੰਟੀਅਰ ਦਿਵਸ ਮਨਾਇਆ

ਨਵਾਂਸ਼ਹਿਰ/ਰਾਹੋਂ, 5 ਦਸੰਬਰ (ਗੁਰਬਖਸ਼ ਸਿੰਘ ਮਹੇ, ਬਲਵੀਰ ਸਿੰਘ ਰੂਬੀ)- ਮਨਿਸਟਰੀ ਆਫ਼ ਯੂਥ ਅਫੇਅਰ ਐਂਡ ਸਪੋਰਟਸ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਯੂਥ ਅਫ਼ਸਰ ਸ਼੍ਰੀਮਤੀ ਵੰਦਨਾ ਲਾਓ ...

ਪੂਰੀ ਖ਼ਬਰ »

ਸੜਕਾਂ ਕੰਢੇ ਗਾਜਰ ਬੂਟੀ ਦੀ ਭਰਮਾਰ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਡਰ

ਸੰਧਵਾਂ, 5 ਦਸੰਬਰ (ਪ੍ਰੇਮੀ ਸੰਧਵਾਂ) - ਵੱਖ-ਵੱਖ ਸੜਕਾਂ ਕੰਢੇ ਵੱਡੀ ਤਾਦਾਦ 'ਚ ਉੱਗੀ ਗਾਜਰ ਬੂਟੀ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਕਿਉਂਕਿ ਬੂਟੀ ਕਾਰਨ ਭਿਆਨਕ ਬਿਮਾਰੀ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਰਾਹਗੀਰਾਂ ਨੇ ਕਿਹਾ ਕਿ ਮਾਹਿਰ ਡਾਕਟਰਾਂ ਅਨੁਸਾਰ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੀ ਰੈਲੀ ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ - ਪ੍ਰਵੀਨ ਬੰਗਾ

ਸੰਧਵਾਂ, 5 ਦਸੰਬਰ (ਪ੍ਰੇਮੀ ਸੰਧਵਾਂ) - ਬਸਪਾ ਪੰਜਾਬ ਦੇ ਜਨਰਲ ਸਕੱਤਰ ਤੇ ਸੀਨੀਅਰ ਬਸਪਾ ਆਗੂ ਪ੍ਰਵੀਨ ਬੰਗਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਬਠਿੰਡਾ ਦੇ ਇਤਿਹਾਸਕ ਕਸਬੇ ਤਲਵੰਡੀ ਸਾਬੋ ਵਿਖੇ ਡਾ. ਬੀ. ਆਰ. ਅੰਬੇਡਕਰ ਦੇ ...

ਪੂਰੀ ਖ਼ਬਰ »

24ਵੇਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀ ਬੰਗਾ 'ਚ ਸ਼ੁਰੂਆਤ

ਬੰਗਾ, 5 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ 24ਵਾਂ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸਿੱਖ ਨੈਸ਼ਨਲ ਕਾਲਜ ਦੇ ਖੇਡ ਮੈਦਾਨ ਵਿੱਚ ਸ਼ੁਰੂ ਕੀਤਾ ਗਿਆ | ਟੂਰਨਾਮੈਂਟ ਦਾ ਉਦਘਾਟਨ ਝੱਲਮਣ ਸਿੰਘ ਸਿੱਧੂ ਨੇ ਝੰਡਾ ...

ਪੂਰੀ ਖ਼ਬਰ »

ਔੜ ਨੂੰ ਲਾਇਬਰੇਰੀ ਦੀ 'ਉਡੀਕ' ਨਵਜੋਤ ਸਾਹਿਤ ਸੰਸਥਾ ਔੜ ਨੇ ਸਰਕਾਰ ਤੋਂ ਗਰਾਂਟ ਮੰਗੀ

ਔੜ/ਝਿੰਗੜਾਂ, 5 ਨਵੰਬਰ (ਕੁਲਦੀਪ ਸਿੰਘ ਝਿੰਗੜ)- ਕਸਬਾ ਔੜ ਬਾਕੀ ਖੇਤਰਾਂ ਵਾਂਗ ਸਾਹਿਤਕ ਸਰਗਰਮੀਆਂ ਲਈ ਵੀ ਸੂਬਾ ਪੱਧਰ 'ਤੇ ਪਹਿਚਾਣ ਬਣਾ ਚੁੱਕਾ ਹੈ | ਇਸਦੇ ਨਾਲ ਹੀ ਕਈ ਪ੍ਰਸਿੱਧ ਲੇਖਕ ਇਸ ਇਲਾਕੇ ਨਾਲ ਸਬੰਧਿਤ ਹਨ | ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸਾਹਿਤ ਲਈ ...

ਪੂਰੀ ਖ਼ਬਰ »

ਗੁਜਰਾਤ 'ਚ ਭਾਜਪਾ ਦੇ ਹੰਕਾਰ ਦਾ ਭਾਂਡਾ ਟੁੱਟੇਗਾ - ਬਲਾਕੀਪੁਰ

ਸੰਧਵਾਂ, 5 ਦਸੰਬਰ (ਪ੍ਰੇਮੀ ਸੰਧਵਾਂ) - ਦਾਣਾ ਮੰਡੀ ਮਕਸੂਦਪੁਰ-ਸੂੰਢ ਵਿਖੇ ਪਾਰਟੀ ਵਰਕਰਾਂ ਦੀ ਇਕੱਤਰਤਾ ਦੌਰਾਨ ਆਪ ਦੇ ਸੀਨੀਅਰ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਸੱਤਾ ਦੇ ਨਸ਼ੇ 'ਚ ਚੂਰ ਹੋਈ ਗੁਜਰਾਤ ਦੀ ਭਾਜਪਾ ਸਰਕਾਰ ਸਮੇਂ ਸਿੱਖਿਆ ਤੇ ਸਿਹਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX