ਤਾਜਾ ਖ਼ਬਰਾਂ


ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  17 minutes ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  about 1 hour ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 2 hours ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 2 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 4 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 5 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 7 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 7 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 8 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 8 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 8 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 9 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 10 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 10 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਫਾਜ਼ਿਲਕਾ / ਅਬੋਹਰ

ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਧਰਨਾ ਪ੍ਰਦਰਸ਼ਨ

ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਅਬੋਹਰ ਅਤੇ ਬੱਲੂਆਣਾ ਹਲਕੇ ਦੇ ਪਟਵਾਰੀਆਂ ਨੇ ਸਥਾਨਕ ਉਪ ਮੰਡਲ ਮੈਜਿਸਟਰੇਟ ਦੇ ਰਵੱਈਏ ਦੇ ਵਿਰੋਧ ਚ ਪੱਕਾ ਮੋਰਚਾ ਲਗਾ ਦਿੱਤਾ ਹੈ, ਜਿਸ ਕਰਕੇ ਪਟਵਾਰੀ ਅਤੇ ਕਾਨੂੰਗੋ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਪਟਵਾਰੀਆਂ ਦਾ ਹੌਸਲਾ ਵਧਾਉਣ ਲਈ ਮੌਕੇ ਤੇ ਪਹੁੰਚੇ | ਧਰਨੇ ਦੌਰਾਨ ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਪਟਵਾਰੀਆਂ ਪ੍ਰਤੀ ਐਸ.ਡੀ.ਐਮ ਦਾ ਰਵੱਈਆ ਉਨ੍ਹਾਂ ਪ੍ਰਤੀ ਚੰਗਾ ਨਹੀਂ ਹੈ | ਉਨ੍ਹਾਂ ਕਿਹਾ ਕਿ ਐੱਸ.ਡੀ.ਐਮ ਦਾ ਰਵੱਈਆ ਸਹੀ ਹੋਣ ਤੱਕ ਸਮੂਹ ਪਟਵਾਰੀ ਛੁੱਟੀ ਤੇ ਰਹਿਣਗੇ | ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਲੈਂਦੇ ਹੋਏ ਅੱਜ ਤੋਂ ਐਸ.ਡੀ.ਐਮ ਦਫ਼ਤਰ ਦੇ ਸਾਹਮਣੇ ਰੋਜ਼ਾਨਾ ਸਵੇਰੇ 11 ਵਜੇ ਤੋਂ 2 ਵਜੇ ਤੱਕ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਦੂਜੇ ਪਾਸੇ ਜਦ ਐਸ.ਡੀ.ਐਮ ਨੇ ਇਸ ਬਾਰੇ ਜਾਣਕਾਰੀ ਮੰਗੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਰੇ ਪਟਵਾਰੀਆਂ ਨੂੰ ਸਹੀ ਗਿਰਦਾਵਰੀ ਕਰਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਹੀ ਮਾਲਕ ਨੂੰ ਮੁਆਵਜ਼ਾ ਮਿਲ ਸਕੇ | ਇਸ ਤੋਂ ਇਲਾਵਾ ਕਈ ਕਿਸਾਨਾਂ ਨੇ ਗਿਰਦਾਵਰੀ ਚ ਗੜਬੜੀਆਂ ਦੀਆਂ ਸ਼ਿਕਾਇਤਾਂ ਕੀਤੀਆਂ ਹਨ ਪਰ ਪਟਵਾਰੀਆਂ ਨੇ ਕੰਮ ਪੂਰਾ ਨਹੀਂ ਕੀਤਾ, ਜਿਸ ਤੋਂ ਬਾਅਦ ਪਟਵਾਰੀ ਤੇ ਕੀਤੀ ਸਖ਼ਤੀ ਕਾਰਨ ਉਹ ਨਾਰਾਜ਼ ਹੋ ਗਏ |

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ 3 ਮਹੀਨਿਆਂ 'ਚ 25 ਹਜ਼ਾਰ ਸਰਟੀਫ਼ਿਕੇਟ ਕੀਤੇ ਜਾਰੀ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪਿਛਲੇ ਤਿੰਨ ਮਹੀਨਿਆਂ ਵਿਚ ਮੁੱਖ ਤੌਰ 'ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕਿੰਨੂ ਮੰਡੀਕਰਨ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅਬੋਹਰ ਇਲਾਕੇ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰੇ : ਸੁਨੀਲ ਜਾਖੜ

ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਅੱਜ ਇੱਥੇ ਵਿਧਾਇਕ ਸੰਦੀਪ ਜਾਖੜ ਦੇ ਨਾਲ ਸਾਂਝੇ ਤੌਰ ਸਾਬਕਾ ਕੌਂਸਲਰ ਅਵਤਾਰ ਸਿੰਘ ਤਿੰਨਾ ਦੇ ਪੁੱਤਰ ਅਤਿੰਦਰਪਾਲ ਸਿੰਘ ਤਿੰਨਾ ਵੱਲੋਂ ਅਬੋਹਰ ਫਾਜਿਲਕਾ ਬਾਈਪਾਸ ਤੇ ਸਥਿਤ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਹੋਈ ਬਰਾਮਦ

ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਨੇੜਲੇ ਪਿੰਡ ਕੱਲਰ ਖੇੜਾ ਕੋਲ ਲੰਘਦੀ ਮਲੂਕਪੁਰਾ ਮਾਈਨਰ ਵਿਚ ਅੱਜ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਜਿਸ ਦੀ ਲਾਸ਼ ਨੂੰ ਕੱਲਰ ਖੇੜਾ ਪੁਲਿਸ ਨੇ ਪਹਿਚਾਣ ਲਈ ਮੁਰਦਾਘਰ ਵਿਚ ਰੱਖਵਾ ਦਿੱਤੀ ਹੈ | ਮਿਲੀ ...

ਪੂਰੀ ਖ਼ਬਰ »

ਕਿਸਾਨ ਫੂਡ ਪ੍ਰੋਸੈਸਿੰਗ ਇਕਾਈਆਂ ਸਥਾਪਿਤ ਕਰਨ ਨੂੰ ਤਰਜੀਹ ਦੇਣ : ਸੇਨੂੰ ਦੁੱਗਲ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੀ ਵਿਧੀਵਤ ਯੋਜਨਾ ਤਹਿਤ ਸਰਕਾਰ ਵਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਸਥਾਪਿਤ ਕਰਨ ਲਈ 35 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਫ਼ਾਜ਼ਿਲਕਾ ਦੇ ਡਿਪਟੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਜਲਾਲਾਬਾਦ, 5 ਦਸੰਬਰ (ਕਰਨ ਚੁਚਰਾ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਆਰੀਆ ਸਮਾਜ ਮੰਦਿਰ ਜਲਾਲਾਬਾਦ ਰੇਸ਼ਮ ਕੁਮਾਰ ਵਧਵਾ ਜੀ ਦੀ ਅਗਵਾਈ ਹੇਠ ਹੋਈ | ਜਰਨਲ ਸਕੱਤਰ ਦੇਵ ਰਾਜ ਸ਼ਰਮਾ ਨੇ ਆਏ ਸਮੂਹ ਮੈਂਬਰਾਂ ਨੂੰ ਜੀ ਆਇਆ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸਥਿਤ ਬੀ. ਐੱਸ. ਐੱਫ. ਦੀ 66ਵੀਂ ਬਟਾਲੀਅਨ ਜਨਰਲ ਚੌਧਰੀ ਟਰਾਫ਼ੀ ਨਾਲ ਸਨਮਾਨਿਤ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੈਕਟਰ ਦੀ ਸਰਹੱਦ 'ਤੇ ਦੇਸ਼ ਦੀ ਸੁਰੱਖਿਆ ਕਰ ਰਹੀ ਸੀਮਾ ਸੁਰੱਖਿਆ ਬੱਲ ਦੀ 66ਵੀਂ ਬਟਾਲੀਅਨ ਨੂੰ 200 ਬਟਾਲੀਅਨਾਂ ਵਿਚੋਂ ਸਰਬੋਤਮ ਦਾ 2022 ਦੀ ਜਨਰਲ ਚੌਧਰੀ ਟਰਾਫ਼ੀ ਨਾਲ ਨਿਵਾਜਿਆ ਗਿਆ ਹੈ | ਜਿਸ ਨਾਲ ਖੇਤਰ ...

ਪੂਰੀ ਖ਼ਬਰ »

ਨੌਜਵਾਨ ਨੇ ਸਹੁਰਿਆਂ 'ਤੇ ਲਗਾਏ ਉਸ ਦੀ ਅਤੇ ਮਾਂ ਦੀ ਕੁੱਟਮਾਰ ਦੇ ਦੋਸ਼

ਅਬੋਹਰ, 5 ਦਸੰਬਰ (ਵਿਵੇਕ ਹੂੜੀਆ)-ਸਥਾਨਕ ਫਰੈਂਡਜ਼ ਕਾਲੋਨੀ ਇਕ ਵਿਅਕਤੀ ਅਤੇ ਉਸ ਦੀ ਮਾਂ ਨੂੰ ਸਹੁਰਿਆਂ ਵਾਲਿਆਂ ਨੇ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ | ਜਿਨ੍ਹਾਂ ਨੂੰ ਇਲਾਜ ਦੇ ਲਈ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪੀੜਿਤਾ ਨੇ ...

ਪੂਰੀ ਖ਼ਬਰ »

ਪੰਜ ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਮੰਡੀ ਅਰਨੀਵਾਲਾ, 5 ਦਸੰਬਰ (ਨਿਸ਼ਾਨ ਸਿੰਘ ਮੋਹਲਾਂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਨੂੰ ਪੰਜ ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਮੇਸ਼ ਸਿੰਘ ਉਰਫ਼ ਮੇਸ਼ੀ ਪੁੱਤਰ ਮੱਲ ਸਿੰਘ ਵਾਸੀ ...

ਪੂਰੀ ਖ਼ਬਰ »

ਅਬੋਹਰ ਇਲਾਕੇ ਅੰਦਰ ਧਰੂ ਤਾਰੇ ਵਾਂਗ ਚਮਕ ਰਿਹੈ ਪਿੰਡ ਵਰਿਆਮ ਖੇੜਾ ਦਾ ਸਰਕਾਰੀ ਸਕੂਲ

ਅਬੋਹਰ, 5 ਦਸੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਅਤੇ ਤਹਿਸੀਲ ਅਬੋਹਰ ਅਤੇ ਬਲਾਕ ਖੂਈਆਂ ਸਰਵਰ ਦੇ ਪਿੰਡ ਵਰਿਆਮ ਖੇੜਾ ਦੇ ਸਰਕਾਰੀ ਸਕੂਲ ਦੀ ਤਾਂ ਕਾਫ਼ੀ ਮਨਮੋਹਕ ਨਜ਼ਰ ਆਉਣ ਲੱਗਿਆ ਹੈ | ਜੋ ਕਿ ਖੇਤਰ ਦੇ ਅਨੇਕ ਸਕੂਲਾਂ ਦੇ ਲਈ ਵੀ ਮਿਸਾਲ ਕਾਇਮ ...

ਪੂਰੀ ਖ਼ਬਰ »

2 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਝੂਲੇ ਲਾਲ ਕਾਲੋਨੀ ਵਿਚ 2 ਦਿਨ ਪਹਿਲਾਂ ਸ਼ੱਕ ਹਾਲਤ ਵਿਚ ਲਾਪਤਾ ਹੋਏ ਵਿਅਕਤੀ ਦੀ ਲਾਸ਼ ਨਹਿਰ ਵਿਚੋਂ ਬਰਾਮਦ ਹੋਈ ਹੈ | ਪੁਲਿਸ ਨੇ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚੋਂ ਪੋਸਟ ਮਾਰਟਮ ਕਰ ਕੇ ਲਾਸ਼ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ 'ਤੇ ਨਕਲੀ ਨੰਬਰ ਪਲੇਟ ਲਗਾਉਣ ਵਾਲਾ ਕਾਬੂ

ਜਲਾਲਾਬਾਦ, 5 ਦਸੰਬਰ(ਕਰਨ ਚੁਚਰਾ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਤੇ ਜਾਅਲੀ ਨੰਬਰ ਪਲੇਟ ਲਗਾਉਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ | ਐੱਚ.ਸੀ. ਅਮਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਾਥੀ ਕਰਮਚਾਰੀਆਂ ਸਮੇਤ ...

ਪੂਰੀ ਖ਼ਬਰ »

ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ ਫ਼ਾਜ਼ਿਲਕਾ ਤੋਂ ਬੱਚੇ ਰਵਾਨਾ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਤਰੰਜ ਅਤੇ ਰੱਸੀ ਕੁੱਦਣਾ ਖੇਡਾਂ ਲਈ ਬਲਾਕ ਫ਼ਾਜ਼ਿਲਕਾ-2 ਦੇ ਸੈਂਟਰ ਨੰਬਰ-1 ਦੇ ਵਿਦਿਆਰਥੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਨੁਮਾਇੰਦਗੀ ਕਰਨਗੇ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜੀ. ਏ. ਵੀ. ਜੈਨ ਸਕੂਲ ਦੇ ਖਿਡਾਰੀਆਂ ਨੇ ਜਿੱਤੇ 9 ਮੈਡਲ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਓਪਨ ਐਥਲੈਟਿਕਸ ਵਿਚ 9 ਮੈਡਲ ਹਾਸਿਲ ਕੀਤੇ ਹਨ | ਜਾਣਕਾਰੀ ਦਿੰਦਿਆਂ ਐਥਲੈਟਿਕਸ ਕੋਚ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਮੁਕਾਬਲੇ ਸ਼ਹੀਦ ਭਗਤ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਹਿੱਸਾ ਲੈਣ ਲਈ ਹਰੀ ਝੰਡੀ ਦਿਖਾ ਕੇ ਵਿਦਿਆਰਥੀਆਂ ਨੂੰ ਕੀਤਾ ਰਵਾਨਾ

ਮੰਡੀ ਲਾਧੂਕਾ, 5 ਦਸੰਬਰ (ਰਾਕੇਸ਼ ਛਾਬੜਾ)-ਪੰਜਾਬ ਸਕੂਲ ਸਿੱਖਿਆ ਅਤੇ ਖੇਡ ਵਿਭਾਗ ਵਲੋਂ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਵਿਚਕਾਰ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਵਿਦਿਆਰਥੀਆਂ ਨੂੰ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਕਾਈ ਬਜੀਦਪੁਰ ਭੋਮਾ ਦਾ ਕੀਤਾ ਗਠਨ

ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅੱਜ ਨੇੜਲੇ ਪਿੰਡ ਬਜੀਦਪੁਰ ਭੋਮਾ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਪ੍ਰਭਜੋਤ ਸਿੰਘ ਅਬੋਹਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਦੌਰਾਨ ਸਾਥੀ ਅਮਨਦੀਪ ਸਿੰਘ ਨੇ ਸਭਾ ਨੂੰ ਜਥੇਬੰਦ ਹੋ ਕੇ ਨੌਜਵਾਨਾਂ ਦੇ ...

ਪੂਰੀ ਖ਼ਬਰ »

ਆਧਾਰਸ਼ਿਲਾ ਸਕੂਲ ਦੇ ਅਧਿਆਪਕ ਨੂੰ ਮਿਲਿਆ ਬੈਸਟ ਟੀਚਰ ਨੈਸ਼ਨਲ ਅਵਾਰਡ

ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਐਫ.ਏ.ਪੀ ਨੈਸ਼ਨਲ ਐਵਾਰਡ 2022 ਚ ਅਧਾਰਸ਼ਿਲਾ ਸਕੂਲ ਅਬੋਹਰ ਦੀ ਅਧਿਆਪਕਾ ਅਮਿਤਾ ਗੋਇਲ ਨੂੰ ਸਰਬੋਤਮ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲਿਆਂ ਵਿਚ ਅਦਾਲਤ ਨੇ ਸੁਣਾਈ ਸਜ਼ਾ

ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਧਰਾਂਗਵਾਲਾ ਦੇ ਰਹਿਣ ਵਾਲੇ ਸੁਨੀਲ ਕੁਮਾਰ ਪੁੱਤਰ ਰਾਮ ਕੁਮਾਰ ਦੇ ਵਕੀਲ ਨੇ ਅਬੋਹਰ ਸਬ-ਡਵੀਜ਼ਨ ਦੀ ਜੱਜ ਮੈਡਮ ਜਸਪ੍ਰੀਤ ਕੌਰ ਦੀ ਅਦਾਲਤ ਵਿਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ | ਦੂਜੇ ਪਾਸੇ ਸ਼ਿਕਾਇਤਕਰਤਾ ਰਾਜ ਤਿੰਨਾ ...

ਪੂਰੀ ਖ਼ਬਰ »

ਮਨਰੇਗਾ ਤਹਿਤ ਸਰਕਾਰੀ ਪੈਸੇ ਦਾ ਗ਼ਬਨ ਅਤੇ ਜਾਅਲੀ ਹਸਤਾਖ਼ਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਜਲਾਲਾਬਾਦ, 5 ਦਸੰਬਰ (ਕਰਨ ਚੁਚਰਾ)-ਥਾਣਾ ਅਮੀਰ ਖਾਸ ਦੀ ਪੁਲਿਸ ਨੇ ਮਨਰੇਗਾ ਦੇ ਹਜ਼ਾਰਾਂ ਰੁਪਏ ਗ਼ਬਨ ਕਰਨ ਦੇ ਦੋਸ਼ਾਂ ਤਹਿਤ 16 ਜਣਿਆ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਰਵਨ ਸਿੰਘ ਨੇ ਦੱਸਿਆ ਕਿ ਰਾਜ ਰਾਣੀ ਪਤਨੀ ਦੌਲਤ ਰਾਮ ਨੇ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਹੋਣਹਾਰ ਅਧਿਆਪਕ ਮਨਪ੍ਰੀਤ ਹਾਂਡਾ ਨੂੰ ਸਿੱਖਿਆ ਮੰਤਰੀ ਪੰਜਾਬ ਨੇ ਕੀਤਾ ਸਨਮਾਨਿਤ

ਜਲਾਲਾਬਾਦ, 5 ਦਸੰਬਰ (ਸਤਿੰਦਰ ਸਿੰਘ ਸੋਢੀ)-ਸਥਾਨਕ ਸ਼ਹਿਰ ਨਿਵਾਸੀ ਤੇ ਜੇ.ਐਨ.ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਅਧਿਆਪਕ ਮਨਪ੍ਰੀਤ ਹਾਂਡਾ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਐਫ.ਏ.ਪੀ ਨੈਸ਼ਨਲ ਐਸੋਸੀਏਸ਼ਨ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਦੋ ਭੈਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਜਿੱਤੇ ਮੈਡਲ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਈ ਗਈ ਡਿਸਟਿ੍ਕਟ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਦੋ ਭੈਣਾਂ ਨੇ ਮੈਡਲ ਹਾਸਿਲ ਕੀਤੇ ਹਨ | ਜਾਣਕਾਰੀ ਦਿੰਦਿਆਂ ਐਥਲੈਟਿਕਸ ਕੋਚ ਗੁਰਮੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੱਛੀ ਪਾਲਣ ਦੀ ਸਿਖਲਾਈ ਲੈਣ ਵਾਲੇ ਕਿਸਾਨਾਂ ਨੂੰ ਸੌਂਪੇ ਸਰਟੀਫ਼ਿਕੇਟ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਮੱਛੀ ਪਾਲਣ ਵਿਭਾਗ ਤੋਂ ਮੱਛੀ ਪਾਲਨ ਤੇ ਕਿੱਤੇ ਦੀ ਤਕਨੀਕੀ ਸਿਖਲਾਈ ਲੈਣ ਵਾਲੇ ਫ਼ਾਜ਼ਿਲਕਾ ਜ਼ਿਲੇ੍ਹ ਦੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸਿਖਲਾਈ ਸਬੰਧੀ ਸਰਟੀਫਿਕੇਟ ਭੇਟ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਮਾਨਵ ਸੇਵਾ ਸੰਮਤੀ ਵਲੋਂ ਲਗਾਤਾਰ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਹਨ ਉਪਰਾਲੇ

ਅਬੋਹਰ, 5 ਦਸੰਬਰ (ਵਿਵੇਕ ਹੂੜੀਆ)-ਸਮਾਜ ਸੇਵੀ ਸੰਸਥਾ ਮਾਨਵ ਸੇਵਾ ਸਮਿਤੀ ਵਲੋਂ ਕਈ ਤਰ੍ਹਾਂ ਦੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ | ਇਸ ਸੇਵਾ ਵਿਚ ਇਕ ਵਾਤਾਵਰਨ ਸੰਭਾਲ ਸੇਵਾ ਵੀ ਹੈ | ਮਾਨਵ ਸੇਵਾ ਸਮਿਤੀ ਵਲੋਂ ਅਬੋਹਰ ਦੀ ਨਵੀਂ ਅਨਾਜ ਮੰਡੀ ਦੇ ਏਰੀਏ ਵਿਚ ਪੌਦੇ ...

ਪੂਰੀ ਖ਼ਬਰ »

ਪੈਨੇਸੀਆ ਸਕੂਲ ਵਿਖੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਕੈਂਪ ਲਗਾਇਆ

ਜਲਾਲਾਬਾਦ, 5 ਦਸੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ ਤੇ ਸਥਿਤ ਪੈਨੇਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਪਿਛਲੇ ਦਿਨੀਂ ਸਕੂਲ ਪਿ੍ੰਸੀਪਲ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਨੌਜਵਾਨ ਕਾਬੂ, 4 ਮੋਟਰਸਾਈਕਲ ਬਰਾਮਦ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਤੋਂ 4 ਮੋਟਰਸਾਈਕਲ ਬਰਾਮਦ ਕੀਤੇ ਹਨ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲਖਣ ਕਸ਼ਯਪ ਪੁੱਤਰ ਸੁਭਾਸ਼ ਚੰਦਰ ਵਾਸੀ ...

ਪੂਰੀ ਖ਼ਬਰ »

ਧੁੰਦ ਵਿਚ ਹਾਦਸਿਆਂ ਦਾ ਕਾਰਨ ਬਣ ਸਕਦਾ ਹੈ ਬਿਨਾਂ ਰੇਿਲੰਗ ਤੋਂ ਪੁਲ

ਮੰਡੀ ਅਰਨੀਵਾਲਾ, 5 ਦਸੰਬਰ (ਨਿਸ਼ਾਨ ਸਿੰਘ ਮੋਹਲਾਂ)-ਘੱਟਿਆਵਾਲੀ ਤੋਂ ਖਿਉਵਾਲੀ ਬੋਦਲਾ ਨੂੰ ਜਾਂਦੀ ਿਲੰਕ ਰੋਡ 'ਤੇ ਡਰੇਨ 'ਤੇ ਬਣਿਆ ਪੁਲ ਜੋ ਬਿਨਾ ਰੇਿਲੰਗ ਤੋਂ ਹੈ | ਧੁੰਦ ਵਿਚ ਕਿਸੇ ਵੀ ਹਾਦਸੇ ਦਾ ਕਾਰਨ ਬਣ ਸਕਦਾ ਹੈ | ਇਲਾਕਾ ਵਾਸੀਆਂ ਦੀ ਸਰਕਾਰ ਅਤੇ ਵਿਭਾਗ ਦੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਵਰਕਸ਼ਾਪ ਕਰਵਾਈ

ਮੰਡੀ ਅਰਨੀਵਾਲਾ, 5 ਦਸੰਬਰ (ਨਿਸ਼ਾਨ ਸਿੰਘ ਮੋਹਲਾਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਪ੍ਰੀ -ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮਾਵਾਂ ਨੂੰ ...

ਪੂਰੀ ਖ਼ਬਰ »

ਵੋਟਾਂ ਦਾ ਮਾਹੌਲ ਕਚਹਿਰੀਆਂ ਤੋਂ ਹੁੰਦਾ ਹੋਇਆ ਵਕੀਲਾਂ ਦੇ ਘਰਾਂ ਤੱਕ ਪੁੱਜਣ ਲੱਗਾ

ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ ਦੇ ਸੱਦੇ ਤਹਿਤ ਸਮੁੱਚੇ ਪੰਜਾਬ ਅਤੇ ਹਰਿਆਣਾ ਦੀਆਂ ਬਾਰ ਐਸੋਸੀਏਸ਼ਨ ਚੋਣਾਂ ਇਸ ਵਾਰ 16 ਦਸੰਬਰ ਨੂੰ ਹੋਣੀਆਂ ਤੈਅ ਮੰਨੀਆਂ ਜਾ ਰਹੀਆਂ ਹਨ | ਜਿਸ ਤਹਿਤ ਅਬੋਹਰ ਬਾਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਨਕਦੀ ਸਣੇ ਕਾਬੂ

ਜਲਾਲਾਬਾਦ, 5 ਦਸੰਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਦਰ ਪੁਲਿਸ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਸੈਂਕੜੇ ਰੁਪਏ ਦੀ ਰਾਸ਼ੀ, ਮੋਬਾਈਲ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਮੁਖਬਰ ਖਾਸ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਸੇਨੂੰ ਦੁੱਗਲ ਨੇ ਅਬੋਹਰ ਨਗਰ ਨਿਗਮ ਦੇ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲਿਆ

ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਫਾਜ਼ਿਲਕਾ ਜ਼ਿਲੇ੍ਹ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਤੇ ਅਬੋਹਰ ਨਗਰ ਨਿਗਮ ਦਾ ਵਾਧੂ ਚਾਰਜ ਸੰਭਾਲਦੇ ਹੋਏ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਅਬੋਹਰ ਨਗਰ ਨਿਗਮ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ...

ਪੂਰੀ ਖ਼ਬਰ »

ਸਰਪੰਚ ਸੰਦੀਪ ਕੰਬੋਜ ਮਾਹਮੂਜੋਈਆ ਬਣੇ ਜ਼ਿਲ੍ਹਾ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ

ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਮਾਹਮੂਜੋਈਆ ਦੇ ਨੌਜਵਾਨ ਸਰਪੰਚ ਸੰਦੀਪ ਕੰਬੋਜ ਨੂੰ ਸਰਪੰਚ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਨੌਜਵਾਨ ਸਰਪੰਚ ਸੰਦੀਪ ਕੰਬੋਜ ਵਲੋਂ ਪਹਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਹਾਕੀ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਭਲਕੇ

ਫ਼ਿਰੋਜ਼ਪੁਰ, 5 ਦਸੰਬਰ (ਗੁਰਿੰਦਰ ਸਿੰਘ)-ਹਾਕੀ ਫ਼ਿਰੋਜ਼ਪੁਰ ਵਲੋਂ ਖਿਡਾਰੀਆਂ ਨੂੰ ਹਾਕੀ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ 7 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਹਾਕੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ¢ ਸ਼ਹੀਦ ਭਗਤ ਸਿੰਘ ਹਾਕੀ ਐਸਟਰੋਸਟਾਫ ਸਟੇਡੀਅਮ ਵਿਚ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰੂਹਰਸਹਾਏ-2 ਦਾ ਦਫ਼ਤਰ ਪਿੰਡੀ ਵਿਖੇ ਤਬਦੀਲ

ਗੁਰੂਹਰਸਹਾਏ, 5 ਦਫ਼ਤਰ (ਹਰਚਰਨ ਸਿੰਘ ਸੰਧੂ)-ਕਾਫ਼ੀ ਸਾਲਾਂ ਤੋਂ ਅਧਿਆਪਕ ਵਰਗ ਦੀ ਮੰਗ ਸੀ ਕਿ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰੂਹਰਸਹਾਏ-2 ਨੂੰ ਭੀੜ-ਭਾੜ ਵਾਲੇ ਸਥਾਨ ਤੋਂ ਬਦਲ ਕੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਕਰਨਾ ਚਾਹੀਦਾ ਹੈ, ਜਿਸ ਨੂੰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 5 ਦਸੰਬਰ (ਤਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲ) ਫ਼ਿਰੋਜ਼ਪੁਰ ਦੇ ਵਿਹੜੇ ਵਿਚ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ...

ਪੂਰੀ ਖ਼ਬਰ »

ਬਾਬਾ ਕੰਪਿਊਟਰ ਹੱਟ ਅਤੇ ਬਾਬਾ ਕੰਪਿਊਟਰ ਐਜੂਕੇਸ਼ਨ ਸੈਂਟਰ ਮੱਲਾਂਵਾਲਾ ਅੱਗ ਨਾਲ ਸੜ ਕੇ ਹੋਇਆ ਤਬਾਹ

ਮੱਲਾਂਵਾਲਾ, 5 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਬਾਬਾ ਕੰਪਿਊਟਰ ਹੱਟ ਅਤੇ ਬਾਬਾ ਕੰਪਿਊਟਰ ਐਜੂਕੇਸ਼ਨ ਮੱਲਾਂਵਾਲਾ (ਸੈਂਟਰ) ਸਾਰਟ ਸਰਕਟ ਕਾਰਨ ਪੂਰੀ ਤਰ੍ਹਾਂ ਸੜ ਗਿਆ | ਬਾਬਾ ਕੰਪਿਊਟਰ ਹੱਟ ਦੇ ਮਾਲਕ ਨਛੱਤਰ ਸਿੰਘ ਪੱੁਤਰ ਵਿਰਸਾ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮਿਹਰ ਸਿੰਘ ਵਾਲਾ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਬੱਚਿਆਂ ਦੇ ਵਿਗਿਆਨ ਅਤੇ ਧਾਰਮਿਕ ਜਾਣਕਾਰੀ ਵਿਚ ਵਾਧਾ ਕਰਨ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮਿਹਰ ਸਿੰਘ ਵਾਲਾ ਦੀ ਮੈਨੇਜ਼ਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀਪ ਕੰਬੋਜ ਨੂੰ ਸੌਂਪਿਆ ਮੰਗ-ਪੱਤਰ

ਅਬੋਹਰ, 5 ਦਸੰਬਰ (ਵਿਵੇਕ ਹੂੜੀਆ)-ਆਲ ਪੰਜਾਬ ਆਂਗਣਵਾੜੀ ਕਰਮਚਾਰੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਮੰਗਾਂ ਪੂਰੀਆਂ ਕਰਵਾਉਣ ਲਈ ਬਲਾਕ ਖੂਈਆਂ ਸਰਵਰ ਪ੍ਰਧਾਨ ਇੰਦਰਜੀਤ ਕੌਰ ਅਤੇ ਅਤੇ ...

ਪੂਰੀ ਖ਼ਬਰ »

ਹਿੰਮਤਪੁਰਾ ਦੇ ਖਿਡਾਰੀਆਂ ਨੂੰ ਸਮਾਜ ਸੇਵੀਆਂ ਨੇ ਭੇਟ ਕੀਤੀ ਨਕਦ ਰਾਸ਼ੀ

ਬੱਲੂਆਣਾ, 5 ਦਸੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਹਿੰਮਤਪੁਰਾ ਦੇ ਖਿਡਾਰੀਆਂ ਨੂੰ ਸਮਾਜ ਸੇਵੀਆਂ ਵਲੋਂ ਅਸ਼ੀਰਵਾਦ ਦੇ ਤੌਰ 'ਤੇ ਨਕਦ ਰਾਸ਼ੀ ਭੇਟ ਕੀਤੀ ਗਈ ਹੈ | ਇਹ ਖਿਡਾਰੀ ਸੂਬਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਹਿੱਸਾ ਲੈਣ ...

ਪੂਰੀ ਖ਼ਬਰ »

ਬਾਂਡੀ ਵਾਲਾ ਦੇ ਸਕੂਲ 'ਚ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਫ਼ਾਜ਼ਿਲਕਾ, 5 ਦਸੰਬਰ (ਅਮਰਜੀਤ ਸ਼ਰਮਾ)-ਸਰਕਾਰੀ ਹਾਈ ਸਕੂਲ ਬਾਂਡੀ ਵਾਲਾ ਵਿਖੇ ਸਰਹੱਦੀ ਲੋਕ ਸੇਵਾ ਸਮਿਤੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸਰੀਰਕ ਪੱਖੋਂ ਨਿਰੋਗ ਬਣਾਉਣ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਬਲਾਕ ਜਲਾਲਾਬਾਦ ਨੇ ਔਰਤਾਂ ਨੂੰ ਮਧੂਮੱਖੀ ਪਾਲਣ ਦੀ ਟ੍ਰੇਨਿੰਗ ਲਈ ਭੇਜਿਆ

ਜਲਾਲਾਬਾਦ, 5 ਦਸੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਜਿਸ ਤਹਿਤ ਸੂਬੇ ਦੀਆਂ ਔਰਤਾਂ ਨੂੰ ਖ਼ੁਦ ਦਾ ਰੁਜ਼ਗਾਰ ਪੈਦਾ ਕਰਨ ਲਈ ਅਤੇ ਹੋਰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੌਕੇ ਦਿੱਤੇ ਜਾਂਦੇ ਹਨ, ਵਲ਼ੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX