ਤਾਜਾ ਖ਼ਬਰਾਂ


ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  21 minutes ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  about 1 hour ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 2 hours ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 2 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 4 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 5 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 7 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 7 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 8 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 8 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 8 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 9 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 10 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 10 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਤਰਨਤਾਰਨ

ਬਾਲ ਸੁਰੱਖਿਆ ਵਿਭਾਗ ਵਲੋਂ ਸਕੂਲੀ ਬੱਸਾਂ ਦੇ ਚਲਾਨ ਕੱਟਣ ਤੋਂ ਬਾਅਦ ਪੈਦਲ ਸਕੂਲ ਪਹੁੰਚੇ ਬੱਚੇ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਬੱਚਿਆਂ ਦੀ ਸੁਰੱਖਿਆ ਲਈ ਬਣਾਏ ਗਏ ਬਾਲ ਸੁਰੱਖਿਆ ਵਿਭਾਗ ਦੀ ਇਕ ਅਧਿਕਾਰੀ ਵਲੋਂ ਮਾਈ ਭਾਗੋ ਇੰਟਰਨੈਸ਼ਨਲ ਸਕੂਲ ਉਸਮਾ ਦੀਆਂ ਬੱਸਾਂ ਨੂੰ ਜੀ. ਟੀ. ਰੋਡ 'ਤੇ ਰੋਕ ਕੇ ਉਨ੍ਹਾਂ ਦੇ ਚਲਾਣ ਕੱਟੇ ਗਏ | ਸਵੇਰੇ ਤੜ੍ਹਕਸਾਰ ਕੀਤੀ ਗਈ ਇਸ ਕਾਰਵਾਈ ਕਾਰਨ ਬੱਸਾਂ ਵਿਚ ਬੈਠੇ ਛੋਟੇ-ਛੋਟੇ ਬੱਚੇ ਜੀ. ਟੀ. ਰੋਡ ਤੋਂ ਆਪਣੇ ਸਕੂਲ ਤੱਕ ਤਕਰੀਬਨ ਇਕ ਕਿਲੋਮੀਟਰ ਦਾ ਪੈਦਲ ਸਫ਼ਰ ਕਰਕੇ ਸਕੂਲ ਪਹੁੰਚੇ ਤੇ ਉਨ੍ਹਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਮੌਕੇ 'ਤੇ ਮੌਜੂਦ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅੰਜੂ ਸਿੰਗਲਾ ਵਲੋਂ ਬੱਚਿਆਂ ਦੇ ਪੈਦਲ ਤੁਰੇ ਜਾਣ ਦੀ ਘਟਨਾ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ | ਇਸ ਗੱਲ ਦਾ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਦੇ ਪ੍ਰਬੰਧਕਾਂ ਤੇ ਬੱਸਾਂ ਦੇ ਡਰਾਈਵਰਾਂ ਨੇ ਕਾਫ਼ੀ ਰੋਸ ਪਾਇਆ, ਪਰ ਟਰੈਫ਼ਿਕ ਪੁਲਿਸ ਤੇ ਬਾਲ ਸੁਰੱਖਿਆ ਅਫ਼ਸਰ ਵਲੋਂ ਚਾਰ ਬੱਸਾਂ ਦੇ ਚਲਾਣ ਇਸ ਗੱਲ ਕਰਕੇ ਕੱਟੇ ਗਏ ਕਿ ਬੱਸਾਂ ਵਿਚ ਪੂਰੀ ਤਰ੍ਹਾਂ ਫਸਟ ਏਡ ਕਿੱਟ ਦੇ ਨਾਲ-ਨਾਲ ਡਰਾਈਵਰਾਂ ਨੇ ਵਰਦੀਆਂ ਨਹੀਂ ਪਾਈਆਂ ਸਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਡਮ ਅੰਜੂ ਸਿੰਗਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਮਾਈ ਭਾਗੋ ਇੰਟਰਨੈਸ਼ਨਲ ਸਕੂਲ ਦੀ ਇਕ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ ਸੀ, ਜਿਸ ਵਿਚ ਇਕ ਵਿਦਿਆਰਥਣ ਤੇ ਬੱਸ ਡਰਾਈਵਰ ਦੀ ਮੌਤ ਹੋ ਗਈ ਸੀ | ਉਪਰੋਂ ਆਈਆਂ ਹਦਾਇਤਾਂ ਅਨੁਸਾਰ ਇਸ ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਸੇਫ ਸਕੂਲ ਵਾਹਨ ਪਾਲਿਸੀ ਤਹਿਤ ਉਨ੍ਹਾਂ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਸਿੱਖਿਆ ਵਿਭਾਗ ਤੋਂ ਇਲਾਵਾ ਟਰੈਫਿਕ ਵਿਭਾਗ ਦੇ ਕਰਮਚਾਰੀ ਉਨ੍ਹਾਂ ਦੇ ਨਾਲ ਰਹਿੰਦੇ ਹਨ, ਜਿਨ੍ਹਾਂ ਬੱਸਾਂ ਦੇ ਚਲਾਣ ਕੀਤੇ ਗਏ ਹਨ, ਉਨ੍ਹਾਂ ਵਿਚ ਬੱਚੇ ਓਵਰਲੋਡ, ਯੈਲੋ ਬੱਸ ਨਾ ਹੋਣਾ, ਡਰਾਈਵਰਾਂ ਵਲੋਂ ਸੀਟ ਬੈਲਟ ਨਾ ਹੋਣਾ, ਬਿਨਾਂ ਫਸਟ ਏਡ ਕਿੱਟ ਤੇ ਬਿਨਾਂ ਨੇਮ ਪਲੇਟ ਡਰਾਈਵਰ ਤੇ ਡਰਾਈਵਰ ਵਲੋਂ ਵਰਦੀ ਨਾ ਪਾਈ ਹੋਣਾ ਸ਼ਾਮਿਲ ਹੈ | ਦੂਜੀ ਤਰਫ਼ ਸਕੂਲ ਦੇ ਐੱਮ. ਡੀ. ਡਾ. ਆਰ. ਪੀ. ਸਿੰਘ ਨੇ ਕਿਹਾ ਕਿ ਜਿਸ ਗੱਡੀ 'ਤੇ ਬੱਸਾਂ ਦੇ ਚਲਾਣ ਕੱਟਣ ਲਈ ਇਹ ਅਧਿਕਾਰੀ ਆਏ ਸਨ, ਉਨ੍ਹਾਂ ਦੀ ਗੱਡੀ ਉਪਰ ਵੀ ਹਾਈ ਸਕਿਓਰਿਟੀ ਨੰਬਰ ਨਹੀਂ ਲੱਗੀ ਹੋਈ ਸੀ | ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਸਾਨੂੰ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਵਲੋਂ ਬੱਸਾਂ ਦੇ ਕਾਗਜ਼ਾਤ, ਪਰਮਿਟ ਆਦਿ ਲੈ ਕੇ ਆਉਣ ਲਈ ਉਨ੍ਹਾਂ ਦੇ ਦਫ਼ਤਰ ਬੁਲਾਇਆ ਗਿਆ ਸੀ, ਪਰ ਮੈਡਮ ਅੰਜੂ ਸਿੰਗਲਾ ਨੇ ਪਹਿਲਾਂ ਹੀ ਜੀ. ਟੀ. ਰੋਡ 'ਤੇ ਉਨ੍ਹਾਂ ਦੀਆਂ ਬੱਸਾਂ ਨੂੰ ਰੋਕ ਕੇ ਉਨ੍ਹਾਂ ਦੇ ਚਲਾਣ ਕੱਟ ਦਿੱਤੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਬਾਲ ਸੁਰੱਖਿਆ ਵਿਭਾਗ ਹੈ ਤੇ ਪਹਿਲਾਂ ਵੀ ਦੋ ਵਾਰੀ ਸਕੂਲ ਆ ਕੇ ਚਲਾਣ ਕੱਟ ਕੇ ਗਏ ਹਨ ਕਿ ਸਕੂਲ ਤੋਂ ਇਕ ਕਿਲੋਮੀਟਰ ਤੱਕ ਦਾ ਸਫ਼ਰ ਛੋਟੇ-ਛੋਟੇ ਬੱਚਿਆਂ ਨੂੰ ਪੈਦਲ ਕਰਨਾ ਪਿਆ ਤੇ ਬਾਲ ਸੁਰੱਖਿਆ ਵਿਭਾਗ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਕਿਵੇਂ ਸੁਰੱਖਿਅਤ ਰੱਖਿਆ ਗਿਆ, ਇਹ ਸਾਰੇ ਲੋਕਾਂ ਨੇ ਦੇਖਿਆ ਹੈ | ਉਨ੍ਹਾਂ ਸਕੂਲ ਦੇ ਬੱਚਿਆਂ, ਪ੍ਰਬੰਧਕਾਂ, ਡਰਾਈਵਰਾਂ ਤੇ ਹੋਰ ਸਟਾਫ਼ ਨੂੰ ਜਾਣਬੁੱਝ ਕੇ ਇਸ ਮੈਡਮ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਦੂਜੀ ਤਰਫ਼ ਡਰਾਈਵਰ ਕੁਲਦੀਪ ਸਿੰਘ, ਬੱਸਾਂ ਦੇ ਇੰਚਾਰਜ ਬਲਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਮੈਡਮ ਅਤੇ ਟਰੈਫਿਕ ਪੁਲਿਸ ਦੇ ਕਰਮਚਾਰੀ ਇਕ ਮਹੀਨਾ ਪਹਿਲਾਂ ਉਨ੍ਹਾਂ ਦੇ ਸਕੂਲ ਵਿਚ ਆਏ ਸਨ | ਬੱਸਾਂ ਦੇ ਸਾਰੇ ਕਾਗਜ਼ਾਤ ਤੋਂ ਇਲਾਵਾ ਡਰਾਈਵਰਾਂ ਦੇ ਹੈਵੀ ਲਾਇਸੰਸ ਬਣੇ ਹੋਏ ਹਨ | ਉਨ੍ਹਾਂ ਨੂੰ ਇਸ ਮੈਡਮ ਵਲੋਂ ਨਿੱਜੀ ਕਿੜ ਕੱਢਣ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਕਿਸੇ ਹੋਰ ਉੱਚ ਅਧਿਕਾਰੀ ਤੋਂ ਬੱਸਾਂ ਦੇ ਕਾਗਜ਼ਾਤ ਚੈੱਕ ਕਰਵਾਏ ਜਾਣ |

ਗੰਗਾ ਸਿੰਘ ਨਗਰ ਵਿਖੇ ਸਟਰੀਟ ਲਾਈਟਾਂ ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਜੰਡਿਆਲਾ ਰੋਡ 'ਤੇ ਪੈਂਦੇ ਗੰਗਾ ਸਿੰਘ ਨਗਰ ਦੇ ਨਿਵਾਸੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਸ ਮੁਹੱਲੇ ਵਿਚ ਲੱਗੀਆਂ ਕੁਝ ਸਟਰੀਟ ਲਾਈਟਾਂ ਪਿਛਲੇ 1 ਮਹੀਨੇ ਤੋਂ ਰਾਤ ਸਮੇਂ ਬੰਦ ਰਹਿੰਦੀਆਂ ...

ਪੂਰੀ ਖ਼ਬਰ »

'ਆਪ' ਸਰਕਾਰ ਬਣਨ ਤੋਂ ਬਾਅਦ ਵੀ ਸਥਾਨਕ ਪੁਲਿਸ ਲੁੱਟਾਂ-ਖੋਹਾਂ ਅਤੇ ਨਸ਼ਿਆਂ 'ਤੇ ਨਹੀਂ ਪਾ ਸਕੀ ਕਾਬੂ

ਫਤਿਆਬਾਦ, 5 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ, ਜੋ ਕਿ ਫਤਿਆਬਾਦ ਦੇ ਨਾਲ ਲੱਗਦੇ 20-25 ਪਿੰਡਾਂ ਦਾ ਵਪਾਰ ਕੇਂਦਰ ਹੈ | ਇੱਥੋਂ ਦੇ ਵਪਾਰੀ ਅਤੇ ਦੁਕਾਨਦਾਰਾਂ ਵਿਚ ਲੁੱਟਾਂ-ਖੋਹਾਂ ਕਰਨ ਵਾਲਿਆਂ ਦੀ ਦਹਿਸ਼ਤ ਕਾਰਨ ਅਸੁਰੱਖਿਅਤਾ ਦਾ ਮਹੌਲ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਮਰਹੂਮ ਕਾਮਰੇਡ ਦਰਸ਼ਨ ਸਿੰਘ ਝਬਾਲ ਦੇ ਯਾਦਗਾਰੀ ਗੇਟ 'ਤੇ ਚਿੱਟਾ ਰੰਗ ਕਰਕੇ ਕੇਸਰੀ ਝੰਡਾ ਲਹਿਰਾਇਆ

ਝਬਾਲ, 5 ਦਸੰਬਰ (ਸੁਖਦੇਵ ਸਿੰਘ)-ਦਿਹਾਤੀ ਮਜ਼ਦੂਰ ਸਭਾ ਦੇ ਬਾਨੀ ਪ੍ਰਧਾਨ ਤੇ ਚਾਰ ਵਾਰ ਵਿਧਾਇਕ ਰਹੇ ਮਰਹੂਮ ਕਾਮਰੇਡ ਦਰਸ਼ਨ ਸਿੰਘ ਝਬਾਲ ਦੀ ਯਾਦ ਵਿਚ ਝਬਾਲ ਵਿਖੇ 2003 ਵਿਚ ਬਣਾਏ ਲਾਲ ਗੇਟ 'ਤੇ ਕੁਝ ਵਿਅਕਤੀਆਂ ਵਲੋਂ ਚਿੱਟਾ ਰੰਗ ਫੇਰ ਕੇ ਉਸ ਉੱਪਰ ਕੇਸਰੀ ਝੰਡਾ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਲਾਲਪੁਰਾ ਨੂੰ ਦਿੱਤਾ ਮੰਗ ਪੱਤਰ

ਫਤਿਆਬਾਦ, 5 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਚੋਹਲਾ ਸਹਿਬ ਵਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ...

ਪੂਰੀ ਖ਼ਬਰ »

'ਆਪ' ਸਰਕਾਰ ਪੰਜਾਬ ਦੇ ਮੁੱਦਿਆਂ ਨੂੰ ਛੱਡ ਕੇ ਲੋਕਾਂ ਨੂੰ ਗੁੰਮਰਾਹ ਕਰਨ 'ਚ ਲੱਗੀ- ਜਥੇ. ਪੱਖੋਕੇ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਮੁੱਦਿਆਂ ਨੂੰ ਛੱਡ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਲੱਗੀ ਹੋਈ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਲੋਕ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੜਕਾਂ 'ਤੇ ਆ ਕੇ ਸਰਕਾਰ ਖਿਲਾਫ਼ ਸੰਘਰਸ਼ ਕਰ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਝਬਾਲ, 5 ਦਸੰਬਰ (ਸਰਬਜੀਤ ਸਿੰਘ)-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਦੇ ਅਫ਼ਸਰ ਅੰਜੂ ਸਿੰਗਲਾ, ਸਿੱਖਿਆ ਵਿਭਾਗ ਅਤੇ ਟਰੈਫਿਕ ਵਿਭਾਗ ਵਲੋਂ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ, ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੇ ਇਕ ...

ਪੂਰੀ ਖ਼ਬਰ »

ਹਥਿਆਰ ਦਿਖਾ ਕੇ ਪਤੀ-ਪਤਨੀ ਪਾਸੋਂ ਨਕਦੀ ਖੋਹੀ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਥਿਆਰ ਦਿਖਾ ਕੇ ਪਤੀ-ਪਤਨੀ ਪਾਸੋਂ ਨਕਦੀ ਖੋਹਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਸਮਸ਼ੇਰ ...

ਪੂਰੀ ਖ਼ਬਰ »

ਟਰੱਕ ਚੋਰੀ ਕਰਨ 'ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਅੰਮਿ੍ਤਸਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਸੋਹਲ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਵਿਚ ਜਲਦ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ...

ਪੂਰੀ ਖ਼ਬਰ »

ਸਿਲਾਈ ਸੈਂਟਰ ਦਾ ਸੈਸ਼ਨ ਮੁਕੰਮਲ ਹੋਣ 'ਤੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਭਰ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਲਾਈ, ਬਿਊਟੀ ਪਾਰਲਰ ਤੇ ਕੰਪਿਊਟਰ ਸੈਂਟਰ ਖੋਲ੍ਹੇ ਗਏ ਹਨ, ਜਿੱਥੇ ਸਿਖਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇ ਕੇ ਹੁਨਰਮੰਦ ਬਣਾਇਆ ਜਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਸੀਨੀਅਰ ਸਾਥੀਆਂ ਦਾ ਸਨਮਾਨ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਇਕੱਤਰਤਾ ਪੈਨਸ਼ਨ ਦਿਵਸ ਨੂੰ ਸਮਰਪਿਤ ਰੋਡਵੇਜ਼ ਭਵਨ ਤਰਨ ਤਾਰਨ ਵਿਖੇ ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਅਵਤਾਰ ਸਿੰਘ ਗਗੜਾ ਤੇ ਪੰਜਾਬ ਰੋਡਵੇਜ ...

ਪੂਰੀ ਖ਼ਬਰ »

ਲੋਕਾਂ ਨੂੰ ਹੁਣ ਅਕਾਲੀ ਦਲ ਦੀ ਸਰਕਾਰ ਦੀ ਯਾਦ ਆਉਣ ਲੱਗੀ- ਰਮਨਦੀਪ ਸਿੰਘ ਭਰੋਵਾਲ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਪੰਜਾਬ 'ਚ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਬਣੀ ਉਦੋਂ ਹੀ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲੀਆਂ ਸਨ, ਉੱਥੇ ਪੰਜਾਬ ਦਾ ਸਰਵਪੱਖੀ ਵਿਕਾਸ ਵੀ ਹੋਇਆ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਲੋਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 5 ਦਸੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਨੰਬਰਦਾਰ ਯੂਨੀਅਨ ਤਰਨ ਤਾਰਨ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜਨਰਲ ਸਕੱਤਰ ਜਸਬੀਰ ਸਿੰਘ ਫਤਹਿਚੱਕ ਨੇ ਕੀਤੀ | ਮੀਟਿੰਗ ਵਿਚ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਬੱਚਿਆਂ ਵਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਤੇ ਸੱਭਿਾਚਾਰਕ ਰੰਗ ਬੇਖਰਦਿਆਂ ਗੀਤ, ਕਵਿਤਾਵਾਂ, ਨਾਟਕ ਤੇ ਕੋਰਿਓਗ੍ਰਾਫ਼ੀ ਦੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਡੀ. ਸੀ. ਦਫ਼ਤਰ ਅੱਗੇ ਲੱਗਾ ਮੋਰਚਾ ਦਸਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਅੱਗੇ ਲੱਗਾ ਮੋਰਚਾ ਦਸਵੇਂ ਦਿਨ ਵਿਚ ਦਾਖ਼ਲ ਹੋ ਗਿਆ | ਪੰਜਾਬ ਭਰ ਦੇ ਸਾਂਸਦਾਂ ਨੂੰ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਬਲਾਕ ਚੋਹਲਾ ਸਾਹਿਬ ਦੀ ਚੋਣ ਹੋਈ

ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ)-ਇੰਡੀਅਨ ਐਕਸ ਸਰਵਿਸ ਮੈਨ ਲੀਗ ਬਲਾਕ ਚੋਹਲਾ ਸਾਹਿਬ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਪਹਿਲੀ ਚੋਹਲਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਬਲਾਕ ਚੋਹਲਾ ਸਾਹਿਬ ਨਾਲ ਸੰਬੰਧਿਤ ਇੰਡੀਅਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਤਰਨ ਤਾਰਨ, 5 ਦਸੰਬਰ (ਇਕਬਾਲ ਸਿੰਘ ਸੋਢੀ)-ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਅੰਤਰਰਾਸਟਰੀ ਵਲੰਟੀਅਰ ਦਿਵਸ ਮੌਕੇ ਯੂਥ ਹੋਸਟਲ ਤਰਨ ਤਾਰਨ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ਪ੍ਰੋਗਰਾਮ ਦੀ ਸੁਰੂਆਤ ...

ਪੂਰੀ ਖ਼ਬਰ »

ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ 8 ਨੂੰ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)- ਸ਼ਹਿਰ ਵਿਚ ਹੋਣ ਵਾਲੇ ਵਿਕਾਸ ਕਾਰਜ਼ਾਂ ਨੂੰ ਹੁਲਾਰਾ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ 8 ਦਸੰਬਰ 2022 ਨੂੰ ਦੁਪਹਿਰ 12 ਵਜੇ ਮੇਅਰ ਦਫ਼ਤਰ ਨੇੜੇ ਸਥਿਤ ...

ਪੂਰੀ ਖ਼ਬਰ »

ਰਾਣੀ ਕਾ ਬਾਗ ਖੇਤਰ ਨੇੜੇੇ ਹੋਟਲ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼

ਅੰਮਿ੍ਤਸਰ, 5 ਦੰਸਬਰ (ਰੇਸ਼ਮ ਸਿੰਘ) - ਇਥੇ ਸ਼ਹਿਰ ਦੇ ਪਾਸ਼ ਖੇਤਰ ਰਾਣੀ ਕਾ ਬਾਗ ਨੇੜੇ ਇਕ ਹੋਟਲ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪੁਲਿਸ ਵਲੋਂ ਪਰਦਾਫਾਸ਼ ਕਰਦਿਆਂ ਇਕ ਲੜਕੀ ਸਮੇਤ 6 ਵਿਅਕਤੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਖ਼ਿਲਾਫ਼ ਥਾਣਾ ਛਾਉਣੀ ...

ਪੂਰੀ ਖ਼ਬਰ »

ਫਤਿਹਜੰਗ ਸਿੰਘ ਬਾਜਵਾ ਦੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਝਬਾਲ ਚੌਂਕ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਸੰਧੂ ਵਲੋਂ ਫਤਿਹਜੰਗ ਸਿੰਘ ਬਾਜਵਾ ਨੂੰ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਬਣਨ 'ਤੇ ਲੋਕਾਂ ਵਿਚ ਲੱਡੂ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਵਿਖੇ ਜੁਗਰਾਜ ਸਿੰਘ ਰਾਜਸਥਾਨੀ, ਬਲਕਾਰ ਸਿੰਘ ਦੋਧੀ ਤੇ ਅਮਰਜੀਤ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਪ੍ਰੋ. ਵਲਟੋਹਾ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਖੇਮਕਰਨ, 5 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਦੀ ਕਾਬਲੀਅਤ ਤੇ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਵੇਖਦਿਆਂ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਅਕਾਲੀ ਦਲ ਦੀ ਕੋਰ ਕਮੇਟੀ ਦਾ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਪੁਲਿਸ ਦੀ ਢਿੱਲੀ ਕਾਰਗੁਜਾਰੀ ਦੇ ਚੱਲਦਿਆਂ ਰੋਜ਼ਾਨਾਂ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਵਾਰਦਾਤਾ ਹੋ ਰਹੀਆਂ ਹਨ, ਇਸੇ ਕੜੀ ਤਹਿਤ ਘਰ ਦੇ ਬਾਹਰ ਇਕ ਵਿਅਕਤੀ ਵਲੋਂ ਖੜਾ ਕੀਤਾ ਮੋਟਰਸਾਈਕਲ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 11 ਨੂੰ ਸਾਂਸਦ ਡਿੰਪਾ ਨੂੰ ਦਿੱਤਾ ਜਾਵੇਗਾ ਮੰਗ ਪੱਤਰ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਾਰੇ ਦੇਸ਼ 'ਚ ਮੈਂਬਰ ਲੋਕ ਸਭਾ ਤੇ ਰਾਜ ਸਭਾ ਨੂੰ ਕਿਸਾਨੀ ਮੰਗਾਂ ਸੰਬੰਧੀ ਦਿੱਤੇ ਜਾ ਰਹੇ ਮੰਗ ਪੱਤਰਾਂ ਦੇ ਐਕਸ਼ਨ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਮੋਰਚੇ ਦੇ ਜ਼ਿਲ੍ਹਾ ਆਗੂਆਂ ...

ਪੂਰੀ ਖ਼ਬਰ »

ਮੰਤਰੀ ਭੁੱਲਰ ਵਲੋਂ ਡਾ. ਜਤਿੰਦਰਪਾਲ ਸਿੰਘ ਤੇ ਉਨ੍ਹਾਂ ਦੀ ਟੀਮ ਦਾ ਸਨਮਾਨ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਵਿਸ਼ੇਸ਼ ਤੌਰ 'ਤੇ ਪਿੰਡ ਕੈਰੋਂ ਦੇ ਆਸ-ਪਾਸ ਦੇ ਪਿੰਡਾਂ ਦੇ ਗ਼ਰੀਬ ਲੋਕਾਂ ਦੀ ਭਾਰੀ ਮੰਗ ਅਨੁਸਾਰ ਪ੍ਰਸਿੱਧ ਤੇ ਗ਼ਰੀਬਾਂ ਦੇ ਮਸੀਹਾਂ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਦੀ ਮੀਟਿੰਗ ਹੋਈ

ਤਰਨ ਤਾਰਨ, 5 ਦਸੰਬਰ (ਇਕਬਾਲ ਸਿੰਘ ਸੋਢੀ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੀ ਮੀਟਿੰਗ ਪਿੰਡ ਤਖ਼ਤ ਮੱਲ ਦੀ 25 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਭੁਪਿੰਦਰ ਸਿੰਘ ਤਖ਼ਤ ਮੱਲ, ਜਰਨਲ ਸਕੱਤਰ ਜਗਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਤਰਸੇਮ ...

ਪੂਰੀ ਖ਼ਬਰ »

ਚੰਦ ਲਾਲ ਭੋਲਾ ਲਵ ਕੁਸ਼ ਸੈਨਾ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਲਵ-ਕੁਸ਼ ਸੈਨਾ ਦੀ ਮੀਟਿੰਗ ਪੰਜਾਬ ਪ੍ਰਧਾਨ ਬਾਊ ਸੁਰਜੀਤ ਦੈਤਿਆ ਦੀ ਅਗਵਾਈ ਵਿਚ ਤਰਨ ਤਾਰਨ ਵਿਖੇ ਹੋਈ | ਇਸ ਮੌਕੇ ਚੰਦ ਲਾਲ ਭੋਲਾ ਦੇ ਸਮਾਜ ਸੇਵੀ ਕੰਮਾਂ ਨੂੰ ਦੇਖਦਿਆਂ ਹੋਇਆ ਉਨ੍ਹਾਂ ਨੂੰ ਲਵ ਕੁਸ਼ ਸੈਨਾ ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਵਲੋਂ ਮੀਟਿੰਗ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੀ ਮੀਟਿੰਗ ਤਰਨ ਤਾਰਨ ਵਿਖੇ ਪ੍ਰਧਾਨ ਸ਼ਕਤੀ ਸ਼ਰਮਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਬੀਤੇ ਦਿਨੀਂ ਤਰਨ ਤਾਰਨ ਸੜਕ ਹਾਦਸੇ ਵਿਚ ਇਕ ਸਕੂਲੀ ਵਿਦਿਆਰਥਣ ਅਤੇ ਬੱਸ ਦੇ ਡਰਾਈਵਰ ਦੀ ਮੌਤ ਹੋਣ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX