ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  13 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  50 minutes ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  55 minutes ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 1 hour ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 1 hour ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 1 hour ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 1 hour ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 1 hour ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 2 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 2 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 1 hour ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 2 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 2 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 3 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 3 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 3 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 4 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 4 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 5 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 5 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ 124 ਉਮੀਦਵਾਰਾਂ ਦੀ ਲਿਸਟ
. . .  1 minute ago
ਨਵੀਂ ਦਿੱਲੀ, 25 ਮਾਰਚ-ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਸਾਬਕਾ ਮੁੱਖ ਮੰਤਰੀ ਸਿਧਰਮਈਆ ਅਤੇ ਸੂਬਾ ਪਾਰਟੀ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਦੇ ਨਾਂ ਮੌਜੂਦ ਹਨ।
ਕਿਸਾਨਾਂ ਲਈ ਵੈਰੀ ਬਣ ਬਹੁੜਿਆਂ ਰੱਬ, ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਪੱਕੀ ਫ਼ਸਲ ਕੀਤੀ ਤਬਾਹ
. . .  about 5 hours ago
ਬਾਘਾ ਪੁਰਾਣਾ, 25 ਮਾਰਚ (ਕ੍ਰਿਸ਼ਨ ਸਿੰਗਲਾ)-ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ, ਰੁਕ-ਰੁਕ ਕੇ ਮੀਂਹ ਵੀ ਪੈ ਰਿਹਾ ਹੈ ਤੇ ਗੜ੍ਹੇਮਾਰੀ ਵੀ ਹੋਈ ਹੈ। ਬੀਤੀ ਰਾਤ ਸਥਾਨਕ ਸ਼ਹਿਰ ਅਤੇ ਇਲਾਕੇ...
ਭਾਰੀ ਝੱਖੜ ਅਤੇ ਮੀਂਹ ਨੇ ਮਚਾਈ ਤਬਾਹੀ, ਕਣਕ, ਸਰੋਂ ਅਤੇ ਸਬਜ਼ੀਆਂ ਦੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
. . .  about 5 hours ago
ਸੁਲਤਾਨਪੁਰ ਲੋਧੀ, 25 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਲਾਡੀ)- ਬੀਤੀ ਰਾਤ ਤੋਂ ਚੱਲ ਰਹੇ ਝੱਖੜ ਅਤੇ ਮੀਂਹ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ’ਚ ਕਣਕ, ਸਰੋਂ, ਸ਼ਿਮਲਾ ਮਿਰਚ ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਲੁਧਿਆਣਾ

ਰਾਜ ਜੀ.ਐਸ.ਟੀ. ਵਿਭਾਗ ਵਲੋਂ ਲੁਧਿਆਣਾ 'ਚ ਕਈ ਥਾਵਾਂ 'ਤੇ ਛਾਪੇਮਾਰੀ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਰਾਜ ਜੀ.ਐਸ.ਟੀ. ਵਿਭਾਗ ਲੁਧਿਆਣਾ-3 ਵਲੋਂ ਅੱਜ ਲੁਧਿਆਣਾ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਵਿਭਾਗ ਦੀਆਂ ਟੀਮਾਂ ਵਲੋਂ ਸੰਬੰਧਤ ਥਾਵਾਂ ਤੋਂ ਦਸਤਾਵੇਜ਼ ਤੇ ਕਈ ਹੋਰ ਸਬੂਤ ਪ੍ਰਾਪਤ ਕੀਤੇ ਹਨ | ਕਮਿਸ਼ਨਰ ਕੇ. ਕੇ. ਯਾਦਵ ਅਤੇ ਡੀ.ਸੀ.ਐਸ.ਟੀ ਰਣਧੀਰ ਕੌਰ ਔਜਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਰਾਜ ਜੀ.ਐਸ.ਟੀ ਵਿਭਾਗ ਲੁਧਿਆਣਾ-3 ਵਲੋਂ ਘੁਮਾਰ ਮੰਡੀ ਵਿਚ ਸਥਿਤ ਚੌਧਰੀ ਕਰੌਕਰੀ ਹਾਊਸ, ਪਟਿਆਲਾ ਸ਼ਾਹੀ ਸ਼ਾਕਾਹਾਰੀ ਸੂਪ ਦੰਡੀ ਸਵਾਮੀ ਰੋਡ, ਮਾਡਲ ਟਾਊਨ ਤੇ ਕੈਲਾਸ਼ ਸਿਨੇਮਾ ਰੋਡ ਅਤੇ ਬ੍ਰਾਈਟਵੇ ਵੀਜ਼ਾ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ 'ਤੇ ਦਸਤਕ ਦਿੱਤੀ | ਰਾਜ ਦੇ ਜੀ.ਐਸ.ਟੀ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਚੌਧਰੀ ਕਰੌਕਰੀ ਹਾਊਸ ਵਿਖੇ ਨਿਰੀਖਣ ਦੌਰਾਨ ਪਤਾ ਲੱਗਿਆ ਹੈ ਕਿ ਕਰੌਕਰੀ ਹਾਊਸ ਦੀ ਵਿਕਰੀ ਬਹੁਤ ਜਿਆਦਾ ਹੈ, ਜਦਕਿ ਵਿਕਰੀ ਦੇ ਹਿਸਾਬ ਨਾਲ ਜੀ.ਐਸ.ਟੀ. ਅਦਾ ਨਹੀਂ ਕੀਤਾ ਜਾ ਰਿਹਾ, ਜਿਸ ਨਾਲ ਸਰਕਾਰ ਦੇ ਖ਼ਜਾਨੇ ਵਿਚ ਘੱਟ ਮਾਲੀਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਥਾਂ 'ਤੇ ਕਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਇਸ ਥਾਂ ਤੋਂ ਦਸਤਾਵੇਜ਼ ਪ੍ਰਾਪਤ ਕਰਕੇ ਅਗਲੀ ਜਾਂਚ ਅਰੰਭ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਪਟਿਆਲਾ ਸ਼ਾਹੀ ਸ਼ਾਕਾਹਾਰੀ ਸੂਪ ਦਾ ਮਾਲਕ ਲੁਧਿਆਣਾ ਦੇ ਦੰਡੀ ਸਵਾਮੀ ਰੋਡ, ਮਾਡਲ ਟਾਊਨ ਅਤੇ ਕੈਲਾਸ਼ ਸਿਨੇਮਾ ਰੋਡ 'ਤੇ ਸੂਪ ਵੇਚਣ ਦਾ ਧੰਦਾ ਕਰਦਾ ਹੈ ਪਰ ਇਸ ਨੇ ਕਾਫ਼ੀ ਵਿਕਰੀ ਹੋਣ ਦੇ ਬਾਵਜੂਦ ਜੀ.ਐਸ.ਟੀ. ਰਜਿਸਟ੍ਰੇਸ਼ਨ ਨਹੀਂ ਕਰਵਾਈ ਸੀ ਅਤੇ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾ ਰਿਹਾ ਸੀ | ਵਿਭਾਗ ਵਲੋਂ ਪਟਿਆਲਾ ਸ਼ਾਹੀ ਸ਼ਾਕਾਹਾਰੀ ਸੂਪ ਦੇ ਮਾਲਕ ਨੂੰ ਜੀ.ਐਸ.ਟੀ. ਨੰਬਰ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਬ੍ਰਾਈਟਵੇ ਵੀਜ਼ਾ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ 'ਤੇ ਨਿਰੀਖਣ ਕੀਤਾ ਗਿਆ ਤਾਂ ਕੰਪਨੀ ਦੇ ਪ੍ਰਬੰਧਕਾਂ ਵਲੋਂ ਕੰਮ ਨਾ ਚੱਲਦਾ ਹੋਣ ਦੀ ਗੱਲ ਆਖੀ ਗਈ, ਜਦਕਿ ਨਿਰੀਖਣ ਦੌਰਾਨ ਕੰਮ ਚੱਲਦਾ ਦੇਖਿਆ ਗਿਆ | ਉਨ੍ਹਾਂ ਕਿਹਾ ਕਿ ਜਿਹੜੀਆਂ ਥਾਵਾਂ 'ਤੇ ਅੱਜ ਛਾਪੇਮਾਰੀ ਕੀਤੀ ਗਈ ਹੈ, ਉਨ੍ਹਾਂ ਕੰਪਨੀਆਂ ਦਾ ਸਾਰਾ ਰਿਕਾਰਡ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਕੰਪਨੀਆਂ ਦੀ ਰਜਿਸਟ੍ਰੇਸ਼ਨ ਨੂੰ ਵਧਾਉਣ, ਡੀਲਰਾਂ ਦੀ ਗਿਣਤੀ ਵਧਾਉਣ ਅਤੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਟੈਕਸ ਦੇ ਘੇਰੇ ਵਿਚ ਲਿਆਉਣ ਲਈ ਸਖ਼ਤੀ ਨਾਲ ਕੰਮ ਕਰ ਰਿਹਾ ਹੈ |

ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੇਵਾ ਕਰਾਂਗਾ-ਭਿੰਡਰ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਪਾਰਟੀ ਹਾਈਕਮਾਨ ਵਲੋਂ ਚੇਅਰਮੈਨ ਦੀ ਜਿੰਮੇਵਾਰੀ ਸੌਂਪੀ ਗਈ ਹੈ, ਉਸ ਜਿੰਮੇਵਾਰੀ ਨੂੰ ਉਹ ...

ਪੂਰੀ ਖ਼ਬਰ »

ਭਾਜਪਾ ਵਲੋਂ ਪੰਜਾਬ ਦੀ ਸਿਆਸਤ 'ਚ ਵੱਡਾ ਜਵਾਰ ਭਾਟਾ ਲਿਆਉਣ ਲਈ ਜੋੜ-ਤੋੜ ਸ਼ੁਰੂ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਪੰਜਾਬ ਦੀ ਸਿਆਸਤ 'ਚ ਸਰਗਰਮ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਸੱਤਾਧਾਰੀ ਆਮ ਆਦਮੀ ਪਾਰਟੀ ਆਦਿ ਦੇ ਪ੍ਰਮੁੱਖ ਆਗੂਆਂ ਤੇ ਵਰਕਰਾਂ ਅੰਦਰ ਵੱਧ ਰਿਹਾ ਆਪਸੀ ਟਕਰਾਅ ਤੇ ਪਾਰਟੀਆਂ ਦਾ ਲਗਾਤਾਰ ਘੱਟ ਰਿਹਾ ਲੋਕ ਆਧਾਰ ਉਕਤ ...

ਪੂਰੀ ਖ਼ਬਰ »

ਬਾਰ ਕੌਂਸਲ ਦੀਆਂ ਹਦਾਇਤਾਂ 'ਤੇ 6 ਜਨਵਰੀ ਨੂੰ ਹੋਣਗੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 6 ਜਨਵਰੀ ਨੂੰ ਹੋਣਗੀਆਂ | ਇਸ ਸੰਬੰਧੀ ਸੂਚਨਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਆਬਜ਼ਰਵਰ, ਰਿਟਰਨਿੰਗ ਅਫ਼ਸਰ ਦੇ ...

ਪੂਰੀ ਖ਼ਬਰ »

ਸ਼ਹਿਰ ਵਾਸੀ ਸਮੇਂ ਸਿਰ ਪ੍ਰਾਪਰਟੀ ਟੈਕਸ ਨਗਰ ਨਿਗਮ ਨੂੰ ਜਮ੍ਹਾਂ ਕਰਵਾਉਣ-ਸ਼ੇਨਾ ਅਗਰਵਾਲ

ਲੁਧਿਆਣਾ, 5 ਦਸੰਬਰ (ਜੁਗਿੰਦਰ ਸਿੰਘ ਅਰੋੜਾ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੇ ਲੁਧਿਆਣ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਆਪਣਾ ਪ੍ਰਾਪਰਟੀ ਟੈਕਸ ਨਗਰ ਨਿਗਮ ਨੂੰ ਜਮ੍ਹਾਂ ਕਰਵਾਉਣ | ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ...

ਪੂਰੀ ਖ਼ਬਰ »

ਹੈਰੋਇਨ ਦੇ 2 ਤਸਕਰਾਂ ਨੂੰ ਕੈਦ ਤੇ ਜੁਰਮਾਨਾ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਕ੍ਰਮਵਾਰ 10 ਸਾਲ ਅਤੇ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਇਸ ਤੋਂ ਇਲਾਵਾ ਅਦਾਲਤ ਵਲੋਂ ਇਨ੍ਹਾਂ ਨੂੰ ਡੇਢ ਲੱਖ ਜੁਰਮਾਨਾ ਅਦਾ ਕਰਨ ਦੇ ਵੀ ਹੁਕਮ ਜਾਰੀ ...

ਪੂਰੀ ਖ਼ਬਰ »

ਆਈ. ਐਮ.ਐਸ.ਐਮ.ਈ. ਆਫ਼ ਇੰਡੀਆ ਵਲੋਂ 3 ਸਨਅਤਕਾਰਾਂ ਦਾ ਸਨਮਾਨ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਆਈ.ਐਮ.ਐਸ.ਐਮ.ਈ. ਆਫ਼ ਇੰਡੀਆ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਨਅਤੀ ਖੇਤਰ ਵਿਚ ਅਗਾਂਵਧੂ ਤੇ ਵੱਖਰਾ ਕਰਨ ਵਾਲੇ 3 ਸਨਅਤਕਾਰਾਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਮਜ਼ਦੂਰ ਜਮਾਤ 'ਤੇ ਲਾਠੀਆਂ ਵਰ੍ਹਾਉਣ ਦੀ ਬਜਾਏ ਹੱਕੀ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ-ਕਮੇਟੀ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਐਮਰਜੈਂਸੀ ਮੀਟਿੰਗ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੀਤੇ ਦਿਨੀਂ ਮਜ਼ਦੂਰ ਜਮਾਤ 'ਤੇ ਸੰਗਰੂਰ ਵਿਖੇ ਪੰਜਾਬ ਸਰਕਾਰ ਨਿਰਦੇਸ਼ਾਂ ਅਧੀਨ ...

ਪੂਰੀ ਖ਼ਬਰ »

ਮੁਫਤ ਅਤੇ ਸਸਤੀ ਕਣਕ ਮਿਲਣਾ ਸਮਾਰਟ ਰਾਸ਼ਨ ਕਾਰਡ ਧਾਰਕਾਂ ਵਾਸਤੇ ਰਾਹਤ ਵਾਲੀ ਗੱਲ

ਲੁਧਿਆਣਾ, 5 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਮੁਫਤ ਕਣਕ ਮਿਲਣਾ ਲੋੜਵੰਦਾਂ ਵਾਸਤੇ ਬੜੀ ਹੀ ਰਾਹਤ ਵਾਲੀ ਗੱਲ ਹੈ | ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਜ਼ਰੂਰਤਮੰਦਾਂ ਨੂੰ ਮੁਫਤ ਕਣਕ ਵੰਡੀ ਜਾ ਰਹੀ ਹੈ ਅਤੇ ਇਸ ਦਾ ਲਾਭ ਦੇਸ਼ ਦੇ ਕਰੀਬ 80 ਕਰੋੜ ਲੋਕਾਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਸਰਪੰਚ ਸਮੇਤ 11 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਮਹਿਲਾ ਸਰਪੰਚ ਸਮੇਤ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜਗਜੀਤ ਨਗਰ ਦੇ ਰਹਿਣ ਵਾਲੇ ਜਸਪ੍ਰੀਤ ...

ਪੂਰੀ ਖ਼ਬਰ »

ਟਰਾਂਸਪੋਰਟਰ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਵਪਾਰੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਰਟਰ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਟਰਾਂਸਪੋਰਟਰ ਸੁਨੀਲ ਕੁਮਾਰ ਸ਼ਰਮਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਮੁੰਡੀਆਂ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਪਰਮਜੀਤ ਕੌਰ ਪਤਨੀ ...

ਪੂਰੀ ਖ਼ਬਰ »

ਚੜ੍ਹਦੀ ਕਲਾ ਗਤਕਾ ਅਕੈਡਮੀ ਵਲੋਂ ਗਤਕਾ ਮੁਕਾਬਲੇ

ਭਾਮੀਆਂ ਕਲਾਂ, 5 ਦਸੰਬਰ (ਜਤਿੰਦਰ ਭੰਬੀ)-ਚੜ੍ਹਦੀ ਕਲਾ ਗੱਤਕਾ ਅਕੈਡਮੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੱਤਕਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਧਾਇਕ ਭਰਾ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ, ਗੁਰਮੀਤ ਸਿੰਘ ਮੁੰਡੀਆਂ, ਇੰਦਰਪਾਲ ਸਿੰਘ ਗਰੇਵਾਲ, ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਜ਼ ਵਲੋਂ ਪੰਜਾਬ ਭਰ 'ਚ ਬਲਾਕ ਤੇ ਤਹਿਸੀਲ ਪੱਧਰੀ ਰੋਸ ਰੈਲੀਆਂ ਸ਼ੁਰੂ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਸੂਬੇ ਦੇ ਸਮੁੱਚੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸੀਸ ਸਸਕਾਰ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਸਸਕਾਰ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਸਪੋਕਸਮੈਨ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਪਬੀਕੇਸ਼ਨ ਵਿਭਾਗ ਦਾ ...

ਪੂਰੀ ਖ਼ਬਰ »

ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਆਯੋਜਿਤ ਕੀਤਾ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ...

ਪੂਰੀ ਖ਼ਬਰ »

ਸੀਸੂ ਦੇ 8ਵੇਂ ਅੰਗਦ ਸਿੰਘ ਅਹੂਜਾ ਮੈਮੋਰੀਅਲ ਟੀ-20 ਕਾਰਪੋਰੇਟ ਕਿ੍ਕਟ ਟੂਰਨਾਮੈਂਟ ਦੇ 2 ਲੀਗ ਮੈਚ ਕਰਵਾਏ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ 8ਵੇਂ ਅੰਗਦ ਸਿੰਘ ਆਹੂਜਾ ਮੈਮੋਰੀਅਲ ਸੀਸੂ ਕਾਰਪੋਰੇਟ ਟੀ-20 ਕਿ੍ਕਟ ਟੂਰਨਾਮੈਂਟ ਦੇ 2 ਲੀਗ ਮੈਚ ਕਰਵਾਏ ਗਏ | ਟੂਰਨਾਮੈਂਟ ਦਾ 20ਵਾਂ ਅਤੇ 21ਵਾਂ ਲੀਗ ਮੈਚ ...

ਪੂਰੀ ਖ਼ਬਰ »

ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਨੂੰ ਮਿਲਿਆ ਫੈਪ ਨੈਸ਼ਨਲ ਐਵਾਰਡ

ਡਾਬਾ/ਲੁਹਾਰਾ, 5 ਦਸੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾ ਮੈਡਮ ਸਤਵੀਰ ਕੌਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਡਾ. ਜਗਜੀਤ ਸਿੰਘ ਧੂਰੀ ਅਤੇ ਪੂਰੀ ਫੈਡਰੇਸ਼ਨ ਵਲੋਂ ਬੈੱਸਟ ਅਧਿਆਪਕਾ ਦੇ ਅਵਾਰਡ ਵਜੋਂ ਨਿਵਾਜਿਆ ਗਿਆ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ ਅਪਾਹਜ ਵਿਅਕਤੀਆਂ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਖਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਕਾਉਂਸਲਿੰਗ ਸੈੱਲ ਨੇ 'ਅੰਤਰਰਾਸ਼ਟਰੀ ਡਿਸਏਬਲਡ ਪਰਸਨਜ਼ ਦਿਵਸ' ਦੇ ਮੌਕੇ 'ਤੇ ਸਮੂਹਿਕ ਵਿਕਾਸ ਲਈ ਪਰਿਵਰਤਨਸ਼ੀਲ ਹੱਲ ਇਕ ਪਹੰੁਚਣਯੋਗ ਨੂੰ ਵਧਾਉਣ ਵਿਚ ਨਵੀਨਤਾ ਦੀ ਭੂਮਿਕਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੂਰਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਵਿਚ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ...

ਪੂਰੀ ਖ਼ਬਰ »

ਦੋ ਲੁਟੇਰੇ ਨੌਜਵਾਨ ਤੋਂ ਮੋਬਾਈਲ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦੁੱਗਰੀ ਦੇ ਇਲਾਕੇ ਫੇਸ ਦੋ ਵਿਚ 2 ਲੁਟੇਰੇ ਇਕ ਨੌਜਵਾਨ ਤੋਂ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਜਸਪ੍ਰੀਤ ਸਿੰਘ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 5 ਦਸੰਬਰ (ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੰਦੀਪ ਸਿੰਘ ਵਾਸੀ ਸਾਵਨ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 6 ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 6 ਮੈਂਬਰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ, ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ. ਸੀ. ਪੀ. ਮੁਰਾਦ ਜਸਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਰਮੇ ਦੀ ਬੇਮੌਸਮੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਪੀ.ਏ.ਯੂ. ਦੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੇ ਸੁਝਾਅ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਨਰਮੇ ਦੀ ਫ਼ਸਲ 'ਤੇ ਬੇਮੌਸਮੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਸੁਝਾਅ ਦਿੱਤੇ ਹਨ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਿਬੀਰ ...

ਪੂਰੀ ਖ਼ਬਰ »

ਕੁਲਦੀਪ ਸਿੰਘ ਮਾਨ ਨੂੰ ਸਦਮਾ, ਭਰਾ ਦੀ ਮੌਤ

ਮੁੱਲਾਂਪੁਰ-ਦਾਖਾ, 5 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਦੇ ਸਕੱਤਰ, ਧਾਮ ਤਲਵੰਡੀ ਖੁਰਦ ਬਾਲ ਘਰ ਦੇ ਬੁਲਾਰੇ ਕੁਲਦੀਪ ਸਿੰਘ ਮਾਨ ਦੇ ਮਾਨ ਪਰਿਵਾਰ ਨੂੰ ਉਦੋਂ ਅਸਹਿ ਸਦਮਾ ਲੱਗਾ, ਜਦ ਕੁਲਦੀਪ ਦੇ ਭਰਾਤਾ ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਕੰਮਾਂ 'ਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇ-ਪਿ੍ੰਸ ਬੱਬਰ

ਲੁਧਿਆਣਾ, 5 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਭਲਾਈ ਦੇ ਕੰਮਾਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਲੋੜਵੰਦਾਂ ਦੀ ਮਦਦ ਵੀ ਕੀਤੀ ਜਾਵੇ | ਨੌਜਵਾਨ ਵਪਾਰੀ ਆਗੂ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ...

ਪੂਰੀ ਖ਼ਬਰ »

ਬਾਬਾ ਗੁਲਜ਼ਾਰ ਸਿੰਘ ਝਾਂਡੇ ਦੀ 21ਵੀਂ ਬਰਸੀ 'ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਤੇ ਉੱਘੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਇਯਾਲੀ/ਥਰੀਕੇ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸਨਅਤੀ ਸ਼ਹਿਰ ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਵਜੋਂ ਜਾਣੇ ਜਾਂਦੇ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸੱਚਖੰਡ ਵਾਸੀ ਬਾਬਾ ਗੁਲਜ਼ਾਰ ਸਿੰਘ ਦੀ 21ਵੀਂ ਸਾਲਾਨਾ ਬਰਸੀ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜਾਰੀ

ਲੁਧਿਆਣਾ, 5 ਦਸੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ਿਆਂ ਨੰੂ ਹਟਾਉਣ ਲਈ ਲਗਾਤਾਰ ਮੁਹਿੰਮ ਜਾਰੀ ਕੀਤੀ ਹੋਈ ਹੈ | ਇਸ ਮੁਹਿੰਮ ਦੇ ਤਹਿਤ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸੰਯੁਕਤ ਕਮਿਸ਼ਨਰ ਨੀਰਜ ਜੈਨ ਦੀ ਅਗਵਾਈ ਵਿਛ ...

ਪੂਰੀ ਖ਼ਬਰ »

ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਨਵਾਂ ਗੈਸ ਕੁਨੈਕਸ਼ਨ ਵੀ ਲੈ ਸਕਦੇ ਹਨ

ਲੁਧਿਆਣਾ, 5 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਤੇਜੀ ਨਾਲ ਹੋਈ ਤਰੱਕੀ ਦੇ ਜਮਾਨੇ ਵਿਚ ਹੁਣ ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਵੀ ਰਸੋਈ ਗੈਸ ਦਾ ਕੂਨੈਕਸ਼ਨ ਲੈ ਸਕਦੇ ਹਨ, ਜਦੋਂ ਕਿ ਰਸੋਈ ਦੀ ਬੁਕਿੰਗ ਲਈ ਤਾਂ ਖਪਤਕਾਰਾਂ ਵਲੋਂ ਕਾਫ਼ੀ ਦੇਰ ਤੋਂ ਆਨ ਲਾਈਨ ਪ੍ਰਣਾਲੀ ਦੀ ...

ਪੂਰੀ ਖ਼ਬਰ »

ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਲੁਧਿਆਣਾ ਦੇ 11 ਕੇ.ਵੀ. ਫੀਡਰਾਂ ਦੀ ਜਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 6 ਦਸੰਬਰ ਮੰਗਲਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 9.30 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨੈਲ ਸਿੰਘ ਨਗਰ ਦੇ ਫੇਜ਼-2, ਫੇਜ਼-3, 1600 ਨੰਬਰ ਫੇਜ਼-2 ਅਰਬਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਲੁਧਿਆਣਾ ਵਿਖੇ ਟੀ. ਬੀ. ਪੀੜਤਾਂ ਨੂੰ ਵੰਡਿਆ ਰਾਸ਼ਨ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ ਵਿਖੇ ਅੰਨ ਜਲ ਸੇਵਾ ਟਰੱਸਟ ਵਲੋਂ ਪਿਛਲੇ ਕਈ ਸਾਲਾਂ ਤੋਂ ਮਰੀਜ਼ਾਂ ਅਤੇ ਲੋੜਵੰਦਾਂ ਨੂੰ ਪੱਕਿਆ ਹੋਇਆ ਭੋਜਨ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਉਣ ਲਈ ਸੇਵਾਵਾਂ ਸ਼ੁਰੂ ਕੀਤੀਆਂ ਹੋਈਆਂ ਹਨ, ਜਿਸ ਤਹਿਤ ...

ਪੂਰੀ ਖ਼ਬਰ »

ਐਸ.ਡੀ.ਓ. ਸਹਿਜਪ੍ਰੀਤ ਸਿੰਘ ਮਾਂਗਟ ਵਲੋਂ ਪੁਲਿਸ ਕਮਿਸ਼ਨਰ ਨੂੰ ਆਪਣੇ ਕਾਵਿ ਸੰਗ੍ਰਹਿ ਭੇਟ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਲੋਕ ਨਿਰਮਾਣ ਵਿਭਾਗ ਦੇ ਐਸ. ਡੀ. ਓ., ਪੰਜਾਬੀ ਸਾਹਿਤ ਅਕਾਦਮੀ ਦੇ ਮੀਤ ਪ੍ਰਧਾਨ ਅਤੇ ਉੱਘੇ ਕਵੀ ਸਹਿਜਪ੍ਰੀਤ ਮਾਂਗਟ ਨੇ ਅੱਜ ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਆਪਣੇ ਗੁਰਮੁਖੀ ਵਿਚ ਛਪੇ ਤਿੰਨ ...

ਪੂਰੀ ਖ਼ਬਰ »

ਪੀ.ਏ.ਯੂ. ਕਿਸਾਨ ਕਲੱਬ ਦੀ ਮੀਟਿੰਗ 'ਚ ਨਦੀਨਾਂ ਦੀ ਰੋਕਥਾਮ ਬਾਰੇ ਦਿੱਤੀ ਜਾਣਕਾਰੀ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਹੁਨਰ ਵਿਕਾਸ ਕੇਂਦਰ ਵਿਖੇ ਪੀ.ਏ.ਯੂ. ਕਿਸਾਨ ਕਲੱਬ ਦੀ ਅਹਿਮ ਮੀਟਿੰਗ ਹੋਈ ¢ ਜਿਸ ਵਿਚ ਅਗਾਂਹਵਧੂ ਕਿਸਾਨਾਂ ਨੇ ਹਿੱਸਾ ਲਿਆ¢ ਮੀਟਿੰਗ ਦੀ ਸ਼ੁਰੂਆਤ ਡਾ. ਕੁਲਦੀਪ ਸਿੰਘ ਨੇ ਮੈਂਬਰ ...

ਪੂਰੀ ਖ਼ਬਰ »

ਅਥਲੈਟਿਕਸ 'ਚ ਜੀ.ਐਮ.ਟੀ. ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 7 ਮੈਡਲ

ਲੁਧਿਆਣਾ, 5 ਦਸੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਸਟੇਡੀਅਮ 'ਚ ਆਯੋਜਿਤ ਓਪਨ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਜੀ.ਐਮ.ਟੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 7 ਮੈਡਲ ਜਿੱਤੇ, ਜਿਸ ਵਿਚ ਬਾਰ੍ਹਵੀਂ ਕਲਾਸ ਦੇ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਨੇ ਅੰਤਰਰਾਸ਼ਟਰੀ ਮਿੱਟੀ ਦਿਵਸ ਮਨਾਇਆ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਸਮਾਜਿਕ ਉੱਦਮ, ਸਵੱਛਤਾ ਅਤੇ ਪੇਂਡੂ ਰੁਝੇਵੇਂ ਸੈੱਲ ਐਕਸ਼ਨ ਪਲਾਨ ਸੰਸਥਾ ਵਲੋਂ ਕਾਲਜ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ 11 ਦਸੰਬਰ ਨੂੰ ਲੋਕ ਸਭਾ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਿਲ ਜਥੇਬੰਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਲੁਧਿਆਣਾ ਸਥਿਤ ਦਫ਼ਤਰ ਵਿਚ ਬਲਦੇਵ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੰਯੁਕਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX