ਤਾਜਾ ਖ਼ਬਰਾਂ


ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  49 minutes ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 1 hour ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 2 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 3 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 5 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 6 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 6 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 7 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 8 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 9 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 10 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 10 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 11 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਰੂਪਨਗਰ

ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਤੇ ਪ੍ਰਿੰਸੀਪਲ ਸਕੱਤਰ ਦੇ ਪੁਤਲੇ ਫੂਕੇ

ਰੂਪਨਗਰ, 5 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਪ੍ਰਿੰਸੀਪਲ ਸਕੱਤਰ (ਸਿੱਖਿਆ) ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ ਦਾ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਪਰਵਿੰਦਰ ਭਾਰਤੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਈ.ਟੀ.ਟੀ. 6635 ਅਧਿਆਪਕਾਂ ਦੀ ਭਰਤੀ ਵਿਚ ਰਾਖਵਾਂਕਰਨ ਨੀਤੀ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ, ਜਿਸ ਵਿਚ ਪਹਿਲਾਂ ਓਪਨ ਸ਼੍ਰੇਣੀ ਦੀ ਕੱਟ ਆਫ਼ ਮੈਰਿਟ 66 ਅੰਕ ਦਿਖਾਈ ਗਈ ਸੀ, ਹੁਣ ਇਹ ਮੈਰਿਟ ਘੱਟ ਕਰਕੇ 61 ਅੰਕ ਕਰ ਦਿੱਤੀ ਗਈ ਹੈ ਅਤੇ 61 ਤੋਂ 66 ਅੰਕ ਦੀ ਮੈਰਿਟ ਵਾਲੇ ਸਿਰਫ਼ ਜਨਰਲ ਉਮੀਦਵਾਰਾਂ ਨੂੰ ਹੀ ਕਾਊਂਸਲਿੰਗ ਲਈ ਬੁਲਾਇਆ ਗਿਆ ਹੈ। ਬਲਾਕ ਪ੍ਰਧਾਨ ਹਰਜਿੰਦਰ ਅਰਜ਼ ਨੇ ਕਿਹਾ ਕਿ 2364 ਈ.ਟੀ.ਟੀ. ਦੀ ਭਰਤੀ ਨੂੰ ਪੂਰਾ ਕਰਨ ਲਈ ਵੀ ਸਰਕਾਰ ਸੁਹਿਰਦ ਨਹੀਂ ਹੈ । ਜਨਰਲ ਸਕੱਤਰ ਰਾਜ ਰੱਤੇਵਾਲ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਗ਼ਲਤ ਢੰਗ ਨਾਲ ਕੈਚ ਅੱਪ ਫ਼ਾਰਮੂਲਾ ਲਗਾ ਕੇ 20-11-2015 ਵਿਚ ਲੈਕਚਰਾਰ ਕੇਡਰ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ ਸੀ ਜਿਸ ਵਿਚ ਵੱਡੀ ਗਿਣਤੀ ਵਿੱਚ ਸੀਨੀਅਰ ਐੱਸ.ਸੀ. ਲੈਕਚਰਾਰਾਂ ਨੂੰ ਜੂਨੀਅਰ ਬਣਾ ਕੇ ਪ੍ਰਿੰਸੀਪਲ ਦੀ ਤਰੱਕੀ ਤੋਂ ਵਾਂਝੇ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਐਸ.ਸੀ/ਬੀ.ਸੀ ਵਿਦਿਆਰਥੀਆਂ ਨੂੰ ਆਮਦਨ ਸਰਟੀਫਿਕੇਟ ਤਹਿਸੀਲਦਾਰ ਤੋਂ ਬਣਾਉਣ ਵਰਗੀਆਂ ਸਖ਼ਤ ਸ਼ਰਤਾਂ ਲਗਾ ਕੇ ਵਜ਼ੀਫ਼ੇ ਲਈ ਅਪਲਾਈ ਕਰਨ ਤੋਂ ਵਾਂਝਾ ਕੀਤਾ ਜਾ ਰਿਹਾ ਹੈ।ਉਨ੍ਹਾਂ ਚੇਤਾਵਨੀ ਦਿੱਤੀ ਕਿ ਜਥੇਬੰਦੀ ਨਾ ਸਿਰਫ਼ ਸਰਕਾਰ ਅਤੇ ਅਧਿਕਾਰੀਆਂ ਖ਼ਿਲਾਫ਼ ਹੋਰ ਤਿੱਖਾ ਜਥੇਬੰਦਕ ਸੰਘਰਸ਼ ਵਿੱਢੇਗੀ ਬਲਕਿ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਐੱਸ.ਸੀ/ਐੱਸ.ਟੀ ਐਟਰੋਸਿਟੀ ਐਕਟ 1989 ਤਹਿਤ ਕੇਸ ਦਰਜ ਕਰਵਾਏਗੀ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਾਲੇ ਵਿਦਿਆਰਥੀਆਂ ਦੇ ਮੁੱਖ ਮੰਤਰੀ ਪੰਜਾਬ ਦੇ ਕਹਿਣ ਦੇ ਬਾਵਜੂਦ ਅਜੇ ਤੱਕ ਵੀ ਪ੍ਰਾਈਵੇਟ ਕਾਲਜਾਂ ਵਲੋਂ ਵਿਦਿਆਰਥੀਆਂ ਦੀਆਂ ਦੇ ਡੀ. ਐਮ. ਸੀ. ਤੇ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ। ਆਗੂਆਂ ਨੇ ਪੰਜਾਬ ਸਰਕਾਰ ਦੇ ਦੋਹਰੇ ਮਾਪਦੰਡਾਂ ਦੀ ਵੀ ਨਿੰਦਾ ਕੀਤੀ। ਇਸ ਮੌਕੇ ਸਮੂਹ ਬਲਾਕ ਪ੍ਰਧਾਨ, ਜਗਦੀਸ਼ ਹਵੇਲੀ, ਹਰਮੀਤ ਬਾਗਵਾਲੀ, ਪ੍ਰਿੰਸੀਪਲ ਮਨੀ ਰਾਮ, ਗੁਰਪ੍ਰੀਤ ਪੁਰਖਾਲੀ, ਓਮ ਪ੍ਰਕਾਸ਼ ਸੈਣੀਮਾਜਰਾ, ਕ੍ਰਿਸ਼ਨ ਅਬਿਆਣਾ, ਪ੍ਰਿੰਸੀਪਲ ਚਰਨ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ, ਰਵੀ ਮਨਸੂਹਾ, ਵਿਪਨ ਕਟਾਰੀਆ, ਮੈਡਮ ਅਮਨਪ੍ਰੀਤ, ਸੀਮਾ, ਰਾਜਿੰਦਰ ਕੌਰ, ਰਮਾ, ਮਨਜਿੰਦਰ ਕੌਰ, ਗੁਰਮੀਤ ਕੌਰ, ਵਿੱਦਿਆ, ਸੁਖਦੀਪ ਕੌਰ, ਨਵਦੀਪ ਕੌਰ, ਅਜੈ ਬੈਂਸ, ਬਿਕਰਮਜੀਤ ਸਿੰਘ, ਜਤਿੰਦਰ ਮੋਰਿੰਡਾ, ਰਵੀ ਕੱਕੜ, ਜਗਦੀਪ ਮੀਆਂਪੁਰ, ਰਜਿੰਦਰਪਾਲ ਬੈਂਸ, ਸਰਬਜੀਤ ਮਾਣਕਮਾਜਰਾ, ਨਾਨਕ ਸਿੰਘ ਆਦਿ ਮੌਜੂਦ ਸਨ ।

ਸਮਾਰਟ ਸਕੂਲ ਧਮਾਣਾ ਦੇ ਦੋ ਵਿਦਿਆਰਥੀਆਂ ਦੀ ਯੰਗ ਅਚੀਵਰ ਵਜ਼ੀਫ਼ੇ ਲਈ ਚੋਣ

ਨੂਰਪੁਰ ਬੇਦੀ, 5 ਦਸੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਭਾਰਤ ਸਰਕਾਰ ਵਲੋਂ ਯੰਗ ਅਚੀਵਰ ਸਕਾਲਰਸ਼ਿਪ ਅਵਾਰਡ ਸਕੀਮ ਲਈ ਕਰਵਾਏ ਗਏ ਪੇਪਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਦੇ ਦੋ ਵਿਦਿਆਰਥੀਆਂ ਨੇ ਪਾਸ ਕਰਕੇ ਕੁਆਲੀਫ਼ਾਈ ਕੀਤਾ | ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਦੋ ਅਧਿਆਪਕ ਫੈਪ ਕੌਮੀ ਐਵਾਰਡ ਨਾਲ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਜੇ.ਐਸ.ਨਿੱਕੂਵਾਲ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ, ਸ੍ਰੀ ਅਨੰਦਪੁਰ ਸਾਹਿਬ ਦੀਆਂ ਦੋ ਅਧਿਆਪਕਾਵਾਂ ਜਗਜੀਤ ਕੌਰ ਤੇ ਪਰਵੀਨ ਕੁਮਾਰੀ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਫੈਪ ਕੌਮੀ ਐਵਾਰਡ ਨਾਲ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਪੰਜਾਬ ਭਾਜਪਾ ਦੇ ਬੁਲਾਰੇ ਨਿਯੁਕਤ

ਨੰਗਲ, 5 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਰੂਪਨਗਰ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੂੰ ਭਾਜਪਾ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਵਲੋਂ ਭਾਜਪਾ ਵਿਚ ਪਿਛਲੇ ਸਾਲਾਂ ਦੌਰਾਨ ਕੀਤੇ ਲਗਨ ਤੇ ਮਿਹਨਤ ਨਾਲ ਕੰਮ ਨੂੰ ਵੇਖਦਿਆਂ ਪੰਜਾਬ ਭਾਜਪਾ ਦੀ ਨਵੀਂ ...

ਪੂਰੀ ਖ਼ਬਰ »

ਦਾਣਾ ਮੰਡੀ ਵਿਚ ਰਹਿੰਦੇ ਪ੍ਰਵਾਸੀਆਂ ਨੂੰ ਪਾਣੀ ਉਪਲਬੱਧ ਕਰਵਾਉਣ ਲਈ ਮੰਗ ਪੱਤਰ ਦਿੱਤਾ

ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਨਿੱਕੂਵਾਲ, ਸੈਣੀ)-ਸ਼ਹਿਰ ਵਾਸੀਆਂ ਵਲੋਂ ਨੌਜਵਾਨ ਭਾਜਪਾ ਆਗੂ ਬਲਰਾਮ ਪਰਾਸ਼ਰ ਦੀ ਅਗਵਾਈ ਹੇਠ ਸਾਬਕਾ ਮੀਤ ਪ੍ਰਧਾਨ ਕੇ.ਕੇ ਬੇਦੀ, ਵਾਲਮੀਕ ਸਭਾ ਦੇ ਸਾਬਕਾ ਤੇ ਜ਼ਿਲ੍ਹਾ ਅਨੁਸੂਚਿਤ ਜਾਤੀ ਪ੍ਰਧਾਨ ਰਵੀ ਹੰਸ, ਅੰਮਿ੍ਤ ਲਾਲ ਗੌਤਮ ...

ਪੂਰੀ ਖ਼ਬਰ »

ਘਰ ਦੇ ਅੰਦਰ ਖੜ੍ਹੀ ਕਾਰ ਚੋਰੀ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ਼ਹਿਰ ਦੇ ਘੁੱਗ-ਵੱਸਦੇ ਇਲਾਕੇ ਵਿਚ ਇੱਕ ਘਰ ਦੇ ਅੰਦਰੋਂ ਇੱਕ ਕਾਰ ਚੋਰੀ ਹੋਣ ਦੀ ਖ਼ਬਰ ਹੈ | ਖ਼ਾਲਸਾ ਪੰਜਾਬੀ ਢਾਬਾ ਦੇ ਮਾਲਕ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਤਕਰੀਬਨ ਸਾਢੇ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਵਲੋਂ ਚੀਨੀ ਦਾ ਉਤਪਾਦਨ ਸ਼ੁਰੂ

ਮੋਰਿੰਡਾ, 5 ਦਸੰਬਰ (ਕੰਗ)-ਖੰਡ ਮਿੱਲ ਮੋਰਿੰਡਾ ਵਿੱਚ ਅੱਜ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਹੁੰਚ ਕੇ ਮਿੱਲ ਵਿੱਚ ਚੀਨੀ ਦਾ ਉਤਪਾਦਨ ਸ਼ੁਰੂ ਹੋਣ 'ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪਹਿਲੀਆਂ ਦਸ ਬੋਰੀਆਂ 'ਤੇ ਨੰਬਰ ਲਗਾ ਦਿੱਤੇ | ਇਸ ਮੌਕੇ ਖੰਡ ਮਿੱਲ ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਸਮਾਗਮ ਸੰਬੰਧੀ ਮੀਟਿੰਗ

ਘਨੌਲੀ, 5 ਦਸੰਬਰ (ਜਸਵੀਰ ਸਿੰਘ ਸੈਣੀ)-ਯਾਦਗਾਰੀ ਬਾਬਾ ਕੁੰਮਾ ਮਾਸ਼ਕੀ ਸਾਹਿਬ ਪੱਤਣ ਚੱਕਢੇਰਾ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਸਭਾ ਕਰਵਾਉਣ ਸਬੰਧੀ ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਕਮੇਟੀ ਦੇ ...

ਪੂਰੀ ਖ਼ਬਰ »

ਨੰਗਲ ਡੈਮ ਫਲਾਈਓਵਰ ਨੂੰ ਲੱਗੇਗਾ ਹੋਰ 6 ਮਹੀਨੇ ਦਾ ਸਮਾਂ

ਨੰਗਲ, 5 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਡਾਕਟਰ ਸੈੱਲ) ਡਾ. ਸੰਜੀਵ ਗੌਤਮ ਨੇ ਦੱਸਿਆ ਕਿ ਨੰਗਲ ਡੈਮ ਫਲਾਈਓਵਰ ਦਾ ਸਾਰਾ ਕਾਰਜ ਮੁਕੰਮਲ ਹੋਣ ਲਈ 6 ਮਹੀਨੇ ਹੋਰ ਲੱਗਣਗੇ | ਉਨ੍ਹਾਂ ਦੱਸਿਆ ਕਿ ਰੇਲ ਲਾਂਘੇ ਲਾਗੇ ਹੋ ਰਿਹਾ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਦਾ ਜਨਮ ਦਿਵਸ ਸਮਾਗਮ 10

ਕੀਰਤਪੁਰ ਸਾਹਿਬ, 5 ਦਸੰਬਰ (ਸੰਨ੍ਹੀ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਦਾ ਜਨਮ ਦਿਵਸ ਹਰ ਸਾਲ ਦੀ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਹਿਮਾਚਲ ਐਕਸਪ੍ਰੈੱਸ ਦੀ ਲਪੇਟ ਵਿਚ ਆ ਜਾਣ ਨਾਲ ਵਿਅਕਤੀ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਜੇ.ਐਸ.ਨਿੱਕੂਵਾਲ)-ਸਥਾਨਕ ਰੇਲਵੇ ਸਟੇਸ਼ਨ ਲਾਗਿਓਾ ਹਿਮਾਚਲ ਐਕਸਪ੍ਰੈੱਸ ਦੀ ਲਪੇਟ ਵਿਚ ਆ ਜਾਣ ਨਾਲ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਅਣਪਛਾਤਾ ...

ਪੂਰੀ ਖ਼ਬਰ »

ਗਰੈਜੂਏਸ਼ਨ ਪਾਸ ਉਮੀਦਵਾਰਾਂ ਲਈ ਪਲੇਸਮੈਂਟ ਕੈਂਪ ਅੱਜ

ਰੂਪਨਗਰ, 5 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 6 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਅਰੁਣ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਨੰਗਲ ਟਰੱਕ ਯੂਨੀਅਨ ਦੀ ਨਵੀਂ ਕਮੇਟੀ ਦੀ ਚੋਣ 9 ਨੂੰ

ਨੰਗਲ, 5 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਦੀ ਨੰਗਲ ਸਹਿਕਾਰੀ ਟਰੱਕ ਓਪ੍ਰੇਟਰਜ਼ ਗੁੱਡਜ਼ ਕੈਰੀਅਰ ਟਰਾਂਸਪੋਰਟ ਸਭਾ ਲਿਮਟਿਡ ਨੰਗਲ (ਟਰੱਕ ਯੂਨੀਅਨ ) ਦੀ ਨਵੀਂ ਕਮੇਟੀ ਦੀ ਚੋਣ ਲਈ ਸਹਿਕਾਰੀ ਸਭਾਵਾਂ ਵਿਭਾਗ ਵਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ | ਜਿਸ ਮਗਰੋਂ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਦੀ ਮਿਹਨਤ ਸਦਕਾ ਅੱਜ ਪੰਜਾਬ ਅੰਦਰ ਭਾਜਪਾ ਪਹਿਲੇ ਨੰਬਰ 'ਤੇ ਪੁੱਜੀ-ਸ਼ਿਵਜੋਤ

ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਹਾਈ ਕਮਾਨ ਵਲੋਂ ਅਸ਼ਵਨੀ ਸ਼ਰਮਾ ਨੂੰ ਮੁੜ ਤੀਜੀ ਵਾਰ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ...

ਪੂਰੀ ਖ਼ਬਰ »

'ਆਪ' ਵਲੋਂ ਨਵੀਂ ਸਿੱਖਿਆ ਨੀਤੀ-2020 ਨੂੰ ਪੰਜਾਬ ਵਿਚ ਲਾਗੂ ਕਰਨ ਦਾ ਡੀ.ਟੀ.ਐੱਫ. ਵਲੋਂ ਵਿਰੋਧ

ਨੂਰਪੁਰ ਬੇਦੀ, 5 ਦਸੰਬਰ (ਰਾਜੇਸ਼ ਚੌਧਰੀ)-ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਵੀ ਲਾਗੂ ਕਰਨ ਜਾ ਰਹੀ ਹੈ | ਜਿਸ ਦੇ ਪਹਿਲੇ ਕਦਮ ਵਜੋਂ ਪੀ.ਐੱਮ. ਸ੍ਰੀ ਸਕੂਲ ਸਕੀਮ ਤਹਿਤ ਦੇਸ਼ ਵਿਚ 14,500 ਸਕੂਲਾਂ ਦੀ ਚੋਣ ਕੀਤੀ ...

ਪੂਰੀ ਖ਼ਬਰ »

ਕੁਲਦੀਪ ਸਿੰਘ ਮਾਨ ਨੂੰ ਸਦਮਾ, ਭਰਾ ਦੀ ਮੌਤ

ਮੁੱਲਾਂਪੁਰ-ਦਾਖਾ, 5 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਦੇ ਸਕੱਤਰ, ਧਾਮ ਤਲਵੰਡੀ ਖੁਰਦ ਬਾਲ ਘਰ ਦੇ ਬੁਲਾਰੇ ਕੁਲਦੀਪ ਸਿੰਘ ਮਾਨ ਦੇ ਮਾਨ ਪਰਿਵਾਰ ਨੂੰ ਉਦੋਂ ਅਸਹਿ ਸਦਮਾ ਲੱਗਾ, ਜਦ ਕੁਲਦੀਪ ਦੇ ਭਰਾਤਾ ...

ਪੂਰੀ ਖ਼ਬਰ »

ਪੋਤਰੀ ਦੇ ਵਿਆਹ ਦੌਰਾਨ ਸਦੀਵੀ ਵਿਛੋੜਾ ਦੇ ਗਿਆ ਦਾਦਾ

ਭਰਤਗੜ੍ਹ, 5 ਦਸੰਬਰ (ਜਸਬੀਰ ਸਿੰਘ ਬਾਵਾ)-ਕੱਲ੍ਹ ਸ਼ਾਮੀਂ ਬੜਾ ਪਿੰਡ 'ਚ ਸਵ. ਜਗਜੀਤ ਸਿੰਘ ਦੀ ਪੁੱਤਰੀ ਪ੍ਰਭਜੋਤ ਕੌਰ ਦੇ ਵਿਆਹ 'ਚ ਮਾਹੌਲ ਉਦੋਂ ਗ਼ਮਗੀਨ ਹੋ ਗਿਆ ਜਦੋਂ ਉਸ ਦੇ ਦਾਦਾ ਪ੍ਰੀਤਮ ਸਿੰਘ ਸੈਣੀ (85) ਵਿਆਹ ਦੇ ਅੰਤਿਮ ਪਲਾਂ ਦੌਰਾਨ ਪਰਿਵਾਰ ਨੂੰ ਸਦੀਵੀਂ ...

ਪੂਰੀ ਖ਼ਬਰ »

ਅੰਗਹੀਣ ਮੁਲਾਜ਼ਮਾਂ ਦੇ ਸਰਟੀਫਿਕੇਟ ਸੰਬੰਧੀ ਪੀ. ਜੀ. ਆਈ. ਤੋਂ ਵੈਰੀਫਾਈ ਕਰਵਾਉਣ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਿਆ

ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ, ਸੀਨੀਅਰ ਮੀਤ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਅੱਜ ਤੋਂ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਸੈਣੀ, ਨਿੱਕੂਵਾਲ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਇੰਜੀ: ਟੌਹੜਾ ਦੇ ਸੂਬਾ ਯੂਥ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ

ਨੂਰਪੁਰ ਬੇਦੀ, 5 ਦਸੰਬਰ (ਰਾਜੇਸ਼ ਚੌਧਰੀ )-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ ਸਿੰਘ ਟੌਹੜਾ ਨੂੰ ਭਾਜਪਾ ਯੁਵਾ ਮੋਰਚਾ, ਪੰਜਾਬ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਦੰਦਾਂ ਦੇ 34ਵੇਂ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ 15 ਜ਼ਰੂਰਤਮੰਦਾਂ ਨੂੰ ਡੈਂਚਰ ਵੰਡੇ

ਨੂਰਪੁਰ ਬੇਦੀ, 5 ਦਸੰਬਰ (ਵਿੰਦਰ ਪਾਲ ਝਾਂਡੀਆ)-ਅੱਜ ਪ੍ਰਾਇਮਰੀ ਹੈੱਲਥ ਸੈਂਟਰ ਝਾਂਡੀਆਂ ਕਲਾਂ ਵਿਖੇ ਦੰਦਾਂ ਦੇ 34ਵੇਂ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਅਮਰਜੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ

ਨੂਰਪੁਰ ਬੇਦੀ, 5 ਦਸੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮਾਸਿਕ ਮੀਟਿੰਗ ਸਰਬਣ ਸਿੰਘ ਜੈਤੇਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਮਾਸਟਰ ਹਰਜਿੰਦਰ ਸਿੰਘ ਜਟਵਾਹੜ ਦੀ ਅਚਾਨਕ ਮੌਤ 'ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟ ਅਤੇ ਜਰਸੀਆਂ ਵੰਡੇ

ਬੇਲਾ, 5 ਦਸੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ ਦੀ ਐਸ. ਐਮ. ਸੀ. ਕਮੇਟੀ ਦੇ ਚੇਅਰਮੈਨ ਸੇਵਾ ਮੁਕਤ ਮਾਸਟਰ ਸੁਰਿੰਦਰ ਕੁਮਾਰ ਭਰਵਾਕਰ ਨੇ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਅਤੇ ਜਰਸੀਆਂ ਵੰਡੀਆਂ | ਇਸ ਮੌਕੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਚ ਕਾਮਰੇਡ ਦਵਿੰਦਰ ਨੰਗਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 11 ਦਸੰਬਰ ਨੂੰ ਸਵੇਰੇ 11 ਵਜੇ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ 150 ਸਾਲਾ ਜਨਮ ਦਿਨ ਮਨਾਇਆ

ਨੰਗਲ, 5 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੰਗਲ ਡੈਮ ਖੇਤਰ ਵਲੋਂ ਡਾਕਟਰ ਭਾਈ ਵੀਰ ਸਿੰਘ ਦਾ 150ਵਾਂ ਜਨਮ ਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ, ਜਵਾਹਰ ਮਾਰਕੀਟ, ਨੰਗਲ ...

ਪੂਰੀ ਖ਼ਬਰ »

ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਵਲੋਂ ਸਨਮਾਨ ਸਮਾਰੋਹ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਵਿਸ਼ਵ ਏਡਜ਼ ਦਿਵਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਵਲੋਂ ਕਿਸਾਨ ਚੈਂਬਰ, ਚੰਡੀਗੜ੍ਹ ਵਿਖੇ ਸੂਬਾ ਪੱਧਰੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਆਈ. ਸੀ. ਟੀ. ਸੀ. ਸੈਂਟਰ, ਜ਼ਿਲ੍ਹਾ ਹਸਪਤਾਲ ...

ਪੂਰੀ ਖ਼ਬਰ »

ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਦੀ ਕਾਰਗੁਜ਼ਾਰੀ ਦਾ ਸਿਵਲ ਸਰਜਨ ਰੂਪਨਗਰ ਨੇ ਕੀਤਾ ਮੁਲਾਂਕਣ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜਰਜ ਦੀ ਮੀਟਿੰਗ ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਹੋਈ | ਮੀਟਿੰਗ ਦੌਰਾਨ ਨੈਸ਼ਨਲ ਵੈਕਟਰ ...

ਪੂਰੀ ਖ਼ਬਰ »

ਵਿੱਦਿਅਕ ਅਤੇ ਹੋਰ ਗਤੀਵਿਧੀਆਂ 'ਚ ਅੱਵਲ ਰਹੇ ਬੱਚੇ ਸਨਮਾਨਿਤ

ਭਰਤਗੜ੍ਹ, 5 ਦਸੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿੱਤ ਹੌਲੀ ਐਜਲਸ ਕਾਨਵੈਂਟ ਸਕੂਲ 'ਚ ਪੜ੍ਹ ਰਹੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਕਰਵਾਏ ਸਲਾਨਾ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਬਾਬੀ ਜੌਸਫ, ਡਾਇਰੈਕਟਰ ਪਿ੍ੰਸ ਪੌਲ, ਸ੍ਰੀਮਤੀ ਰੇਖਾ ਪਿ੍ੰਸ ਅਤੇ ...

ਪੂਰੀ ਖ਼ਬਰ »

ਮੱਕੀ ਅਤੇ ਝੋਨੇ ਦੀ ਫ਼ਸਲ ਦੇ ਖ਼ਰਾਬੇ ਬਾਬਤ ਡੀ. ਸੀ. ਨੂੰ ਮੰਗ ਪੱਤਰ ਦਿੱਤਾ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਕਿਰਤੀ ਕਿਸਾਨ ਮੋਰਚਾ, ਰੂਪਨਗਰ ਦੇ ਆਗੂਆਂ ਵਲੋਂ ਅੱਜ ਮੱਕੀ ਅਤੇ ਝੋਨਾ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਸੰਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ...

ਪੂਰੀ ਖ਼ਬਰ »

ਇਮਾਨਦਾਰੀ ਨਾਲ ਵਰਤਿਆ ਪੈਸਾ ਹਮੇਸ਼ਾ ਬਰਕਤ ਕਰਦਾ ਹੈ-ਹਰਜੋਤ ਬੈਂਸ

ਢੇਰ, 5 ਦਸੰਬਰ (ਸ਼ਿਵ ਕੁਮਾਰ ਕਾਲੀਆ)-ਮੇਰੇ ਲਈ ਮੇਰਾ ਹਲਕਾ ਸਭ ਤੋਂ ਪਹਿਲਾਂ ਹੈ ਭਾਵੇਂ ਸਰਕਾਰ ਵਿਚ ਮੇਰੇ ਪਾਸ ਕਈ ਅਹੁਦੇ ਹਨ ਪਰ ਇਹ ਅਹੁਦੇ ਮੇਰੇ ਹਲਕੇ ਦੀ ਦੇਣ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਨੇ ਪਿੰਡ ...

ਪੂਰੀ ਖ਼ਬਰ »

ਵੋਟਾਂ ਬਣਾਉਣ ਲਈ ਸਕੂਲਾਂ/ਕਾਲਜਾਂ ਵਿਚ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਉਪ ਮੰਡਲ ਮੈਜਿਸਟਰੇਟ ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਦੇ 233 ਬੂਥਾਂ ਉੱਤੇ ਵਿਸ਼ੇਸ਼ ਕੈਂਪ ਲਾਏ ਗਏ | ਇਸ ਦੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਦਾਖ਼ਲੇ ਲਈ ਰਜਿਸਟਰੇਸ਼ਨ ਸ਼ੁਰੂ-ਡਿਪਟੀ ਕਮਿਸ਼ਨਰ

ਰੂਪਨਗਰ, 5 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ 13ਵੇਂ ਦਾਖਲਾ ਕੋਰਸ ਲਈ ...

ਪੂਰੀ ਖ਼ਬਰ »

ਪਿਪਸ ਦੇ ਅਧਿਆਪਕਾਂ ਅਤੇ ਵਿਦਿਆਰਥੀ ਨੂੰ ਵੱਖ-ਵੱਖ ਅਵਾਰਡਾਂ ਨਾਲ ਕੀਤਾ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਵਿਖੇ ਫੈਪ ਨੈਸ਼ਨਲ ਅਵਾਰਡ ਸਮਾਰੋਹ ਵਿਚ ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਵੱਖ-ਵੱਖ ...

ਪੂਰੀ ਖ਼ਬਰ »

ਐਨ.ਡੀ.ਆਰ.ਐਫ. ਦੀਆਂ ਟੀਮਾਂ ਹੜ੍ਹਾਂ ਤੋਂ ਬਚਾਅ ਲਈ ਸਤਲੁਜ ਦਰਿਆ ਵਿਖੇ ਅਭਿਆਸ ਕਰਨਗੀਆਂ-ਡੀ. ਸੀ.

ਰੂਪਨਗਰ, 5 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨੈਸ਼ਨਲ ਡਾਇਜ਼ਾਸਟਰ ਰਿਸਪੋਂਸ ਫੋਰਸ (ਐਨਡੀਆਰਐਫ) ਦੀਆਂ ਟੀਮਾਂ, ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਪਿੰਡ ਕਟਲੀ ਵਿਖੇ ਦਰਿਆ ਸਤਲੁਜ ਵਿਚ ਹੜ੍ਹਾਂ ਨਾਲ ਹੋਣ ਵਾਲੀ ਕੁਦਰਤੀ ਤਬਾਹੀ ਨੂੰ ਰੋਕਣ ਲਈ ...

ਪੂਰੀ ਖ਼ਬਰ »

7ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਗਤਕਾ ਐਸੋ (ਰਜਿ:) ਰੂਪਨਗਰ ਦੀ ਮੀਟਿੰਗ ਐਸੋ: ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 7ਵੀਂ ਪੰਜਾਬ ਰਾਜ ਓਪਨ ਗਤਕਾ ਚੈਂਪੀਅਨਸ਼ਿਪ, ਜੋ ਕਿ ਪੰਜਾਬ ਗਤਕਾ ਐਸੋ: ਰਜਿ: (ਐਫੀਲੀਏਟਡ ਗਤਕਾ ...

ਪੂਰੀ ਖ਼ਬਰ »

ਪੁਰਖਾਲੀ ਅਤੇ ਬਿੰਦਰਖ ਦਰਮਿਆਨ ਪੈਂਦੀ ਨਦੀ ਦੇ ਪੁਲ ਦੇ ਸੁਸਤ ਚਾਲ ਚੱਲ ਰਹੇ ਨਿਰਮਾਣ ਕਾਰਜ ਤੋਂ ਇਲਾਕੇ ਦੇ ਲੋਕ ਪ੍ਰੇਸ਼ਾਨ...

ਪੁਰਖਾਲੀ, 5 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਅਤੇ ਬਿੰਦਰਖ ਦਰਮਿਆਨ ਪੈਂਦੀ ਨਦੀ 'ਤੇ ਪੁਲ ਦੇ ਕੀੜੀ ਦੀ ਚਾਲ ਚੱਲ ਰਹੇ ਨਿਰਮਾਣ ਕਾਰਜ ਨੂੰ ਲੈ ਕੇ ਇਲਾਕੇ ਦੇ ਲੋਕ ਪ੍ਰੇਸ਼ਾਨ ਹੋਏ ਪਏ ਹਨ | ਪ੍ਰੰਤੂ ਸਬੰਧਿਤ ਵਿਭਾਗ ਜਾਂ ਠੇਕੇਦਾਰ ਨੂੰ ਲੋਕਾਂ ਨੂੰ ਰੋਜ਼ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. ਥਰਮਲ ਯੂਨਿਟ ਦੀ ਮੀਟਿੰਗ 'ਚ ਕੀਤੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਘਨੌਲੀ, 5 ਦਸੰਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਦੀ ਜਨਰਲ ਕੌਂਸਲ ਮੀਟਿੰਗ ਅੱਜ ਯੂਨੀਅਨ ਦਫ਼ਤਰ ਨੂੰ ਹੋਂ ਕਲੌਨੀ ਵਿਖੇ ਜਥੇਬੰਦੀ ਦੇ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX