ਤਾਜਾ ਖ਼ਬਰਾਂ


ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  45 minutes ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 1 hour ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 2 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 3 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 5 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 6 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 6 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 7 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 8 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 9 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 10 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 10 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 11 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਪਟਿਆਲਾ

ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ

ਪਟਿਆਲਾ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਤੇ ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਭਾਈ ਵੀਰ ਸਿੰਘ ਜੀ ਦੇ 150 ਸਾਲਾ ਜਨਮ ਦਿਨ ਮੌਕੇ ਇਕ ਦੋ-ਰੋਜ਼ਾ ਸੈਮੀਨਾਰ ਦੀ ਆਰੰਭਤਾ ਡਾਨਲਵਾਲਾ ਵਿਖੇ ਹੋਈ, ਜਿਸ 'ਚ ਉਤਰਾਖੰਡ ਦੇ ਗਵਰਨਰ, ਲੈਫਟੀਨੈਂਟ ਜਨਰਲ (ਰਿਟਾ.) ਗੁਰਮੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ 'ਚ ਕੁੰਜੀਵਤ ਭਾਸ਼ਣ ਡਾ. ਜਸਪਾਲ ਕੌਰ ਕਾਂਗ ਵਲੋਂ ਦਿੱਤਾ ਗਿਆ | ਵਿਸ਼ੇਸ਼ ਭਾਸ਼ਣ 'ਚ ਡਾ. ਸੁਰਜੀਤ ਸਿੰਘ ਨਾਰੰਗ ਵਲੋਂ ਇਸ ਤੱਥ ਨੂੰ ਪ੍ਰਮੁੱਖਤਾ ਸਾਹਿਤ ਸਰੋਤਿਆਂ ਸਾਹਮਣੇ ਪੇਸ਼ ਕੀਤਾ ਗਿਆ ਕਿ ਭਾਈ ਵੀਰ ਸਿੰਘ ਵਲੋਂ ਪੰਜਾਬੀ ਦੀਆਂ ਪੁਰਾਤਨ ਲਿਖਤਾਂ ਨੂੰ ਆਧੁਨਿਕ ਪੰਜਾਬੀ ਭਾਸ਼ਾ ਵਿਚ ਨਵੇਂ ਸਾਹਿਤਕ ਰੂਪਾਂ ਰਾਹੀਂ ਪ੍ਰਚਾਰਿਆ ਤੇ ਪਾਸਾਰਿਆ ਗਿਆ | ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਵਲੋਂ ਵੀ ਭਾਈ ਵੀਰ ਸਿੰਘ ਜੀ ਦੇ ਸੰਸਥਾਗਤ ਯੋਗਦਾਨ ਬਾਰੇ ਦੱਸਦਿਆਂ ਹੇਮਕੁੰਟ ਸਾਹਿਬ ਦੀ ਸਥਾਪਨਾ ਨਾਲ ਭਾਈ ਵੀਰ ਸਿੰਘ ਦਾ ਮੁੱਖ ਸੰਬੰਧ ਹੋਣ ਬਾਰੇ ਚਾਨਣਾ ਪਾਇਆ ਗਿਆ | ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਕੀਤੀ ਗਈ | ਸੈਮੀਨਾਰ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਉੱਤਰਾਖੰਡ ਦੇ ਗਵਰਨਰ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ ਨੇ ਭਾਈ ਵੀਰ ਸਿੰਘ ਦੁਆਰਾ ਕੀਤੀ ਸਾਹਿਤਕ ਸੇਵਾ ਦੀ ਸ਼ਲਾਘਾ ਕੀਤੀ | ਇਸ ਸਮੇਂ ਉਨ੍ਹਾਂ ਵਲੋ ਆਪਣੇ ਬਹੁਤ ਸਾਰੇ ਨਿਜੀ ਅਨੁਭਵ ਵੀ ਸਾਂਝੇ ਕੀਤੇ ਗਏ | ਉਨ੍ਹਾਂ ਵਲੋਂ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਦੀਆਂ ਸਰਗਰਮੀਆਂ ਨੂੰ ਹੋਰ ਗਤੀਸ਼ੀਲ ਕਰਨ ਲਈ ਸਥਾਨਕ ਸੰਸਥਾਵਾਂ ਨੂੰ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ | ਅੰਤ 'ਚ 'ਗੁਰੂ ਤੇਗ ਬਹਾਦਰ ਜੀ : ਗੁਰਮੁਖੀ ਸਰੋਤ ਪੁਸਤਕ' ਤੇ ਗੁਰੂ ਨਾਨਕ ਦੇਵ ਜੀ ਸੰਬੰਧੀ ਪੁਸਤਕ ਰਿਲੀਜ਼ ਕੀਤੀਆਂ ਗਈਆਂ | ਸਮਾਗਮ ਦਾ ਸੰਚਾਲਨ ਤੇ ਸਰੋਤਿਆਂ ਦਾ ਸਵਾਗਤ ਡਾ. ਪਰਮਵੀਰ ਸਿੰਘ ਨੇ ਅਤੇ ਮਹਿਮਾਨਾਂ ਦਾ ਧੰਨਵਾਦ ਡਾ. ਕੁਲਵਿੰਦਰ ਸਿੰਘ ਨੇ ਕੀਤਾ | ਸਮਾਗਮ 'ਚ ਸੰਤ ਜੋਧ ਸਿੰਘ ਰਿਸ਼ੀਕੇਸ਼, ਦਵਿੰਦਰ ਸਿੰਘ ਮਾਨ, ਦਰਸ਼ਨ ਸਿੰਘ, ਸੇਵਾ ਸਿੰਘ ਮਠਾਰੂ, ਬਰਜਿੰਦਰਪਾਲ ਸਿੰਘ, ਅਮਰਜੀਤ ਸਿੰਘ ਭਾਟੀਆ, ਹਰਪਾਲ ਸਿੰਘ ਬਜਾਜ, ਡਾ. ਹਿੰਮਤ ਸਿੰਘ, ਗੁਰਬਖਸ਼ ਸਿੰਘ ਰਾਜਨ, ਗੁਰਦੀਪ ਸਿੰਘ ਸਹੋਤਾ, ਸਿਮਰਜੀਤ ਸਿੰਘ, ਡਾ. ਗੁਰਨਾਇਬ ਸਿੰਘ, ਬਾਲ ਕਲਾਕਾਰ ਕਮਲਜੀਤ ਸਿੰਘ ਨੀਲੋਂ, ਡਾ. ਗੁਰਮੇਲ ਸਿੰਘ, ਡਾ. ਜਸਵੰਤ ਸਿੰਘ, ਡਾ. ਅਮਰਜੀਤ ਕੌਰ ਕਰੀਰ, ਜੇ.ਐਸ. ਓਬਰਾਇ, ਡਾ. ਤੇਜਿੰਦਰ ਪਾਲ ਸਿੰਘ, ਡਾ. ਮੁਹੱਬਤ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਗੁਰਤੇਜ ਸਿੰਘ, ਡਾ. ਹਰਵਿੰਦਰ ਸਿੰਘ ਆਦਿ ਮੌਜੂਦ ਸਨ |

ਚੋਰੀਆਂ ਕਰਨ ਵਾਲੇ 4 ਮੈਂਬਰ ਸੀ.ਆਈ.ਏ. ਪਟਿਆਲਾ ਨੇ ਕੀਤੇ ਗਿ੍ਫ਼ਤਾਰ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੌੜ)-ਪਿਛਲੇ ਕਈ ਮਹੀਨਿਆਂ ਤੋਂ ਪਟਿਆਲਾ ਸ਼ਹਿਰ ਤੇ ਆਲੇ ਦੁਆਲੇ ਦੇ ਇਲਾਕਿਆਂ 'ਚ ਚੋਰੀਆਂ ਕਰਨ ਦੀਆਂ ਵਾਰਦਾਤਾਂ 'ਚ ਲੋੜੀਂਦੇ 4 ਮੁਲਜ਼ਮਾਂ ਨੂੰ ਸੀ.ਆਈ.ਏ. ਪਟਿਆਲਾ ਦੇ ਮੁਖੀ ਸ਼ਮਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ

ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਵਿਸ਼ਵ ਭੂਮੀ ਦਿਵਸ ਦੇ ਮੌਕੇ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ 'ਭੂਮੀ ਜਿੱਥੋਂ ਭੋਜਨ ਦੀ ਸ਼ੁਰੂਆਤ ਹੋਈ' ਦੇ ਸੁਨੇਹਾ ਨਾਲ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਗੁਰੂ ਘਰਾਂ 'ਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ- ਪ੍ਰੋ. ਬਡੂੰਗਰ

ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਫਿਲੌਰ ਦੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਭਾਈ ਵੀਰ ਸਿੰਘ ਜੀਵਨ 'ਤੇ ਰਚਨਾ ਵਿਸ਼ੇ 'ਤੇ ਸੈਮੀਨਾਰ

ਪਟਿਆਲਾ, 5 ਦਸੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਆਈ.ਕਿਊ.ਏ.ਸੀ. ਸੈੱਲ ਵਲੋਂ ਕਿਰਤ ਕਲੱਬ ਦੇ ਸਹਿਯੋਗ ਨਾਲ ਅੱਜ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ 'ਭਾਈ ਵੀਰ ਸਿੰਘ ਜੀਵਨ 'ਤੇ ਰਚਨਾ ਵਿਸ਼ੇ' 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਕਲੱਸਟਰ ਦਾ 17ਵਾਂ ਤਿੰਨ ਦਿਨਾਂ ਅਥਲੈਟਿਕਸ ਖੇਡ ਮੇਲਾ ਸ਼ੁਰੂ

ਸਮਾਣਾ, 5 ਦਸੰਬਰ (ਹਰਵਿੰਦਰ ਸਿੰਘ ਟੋਨੀ)-ਐੱਸ.ਆਰ.ਐੱਸ. ਵਿੱਦਿਆਪੀਠ ਵਿਖੇ ਸੀ.ਬੀ.ਐੱਸ.ਈ. ਕਲੱਸਟਰ ਦਾ 17ਵਾਂ ਤਿੰਨ ਦਿਨਾਂ ਅਥਲੈਟਿਕਸ ਖੇਡ ਮੇਲਾ ਜੋ 7 ਦਸੰਬਰ ਤੱਕ ਹੋਵੇਗਾ, ਅੱਜ ਸ਼ੁਰੂ ਹੋ ਗਿਆ ਹੈ | ਜਿਸ ਨੂੰ ਆਯੋਜਿਤ ਕਰਨ ਵਾਲੇ ਸੀ.ਬੀ.ਐੱਸ.ਈ. ਜਗਜੀਤ ਸਿੰਘ ਸਪੋਰਟਸ ...

ਪੂਰੀ ਖ਼ਬਰ »

ਮੋਦੀ ਸਰਕਾਰ ਹਰਿਆਣਾ ਨੂੰ ਪੰਜਾਬ ਰਾਜ 'ਚ ਸ਼ਾਮਿਲ ਕਰ ਦੇਵੇ, ਸਾਰੇ ਮਸਲੇ ਹੱਲ ਹੋ ਜਾਣਗੇ-ਖੰਘੂੜਾ

ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਕੇਂਦਰ ਸਰਕਾਰ 1966 ਤੋਂ ਹੀ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ | ਇਹ ਵਿਚਾਰ ਪਟਿਆਲਾ ਗੇਟ ਨਾਭਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਖਿਲ ਭਾਰਤੀ ਮਨੁੱਖੀ ਅਧਿਕਾਰ ਨਿਗਰਾਨੀ ਸਮਿਤੀ ਪੰਜਾਬ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 5 ਦਸੰਬਰ (ਜੀ.ਪੀ. ਸਿੰਘ)-ਸੜਕ ਹਾਦਸੇ 'ਚ ਕਾਰ ਦੀ ਟੱਕਰ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸ਼ਹਿਰੀ ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਬੈਠਕ

ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਸੰਯੁਕਤ ਕਿਸਾਨ ਮੋਰਚਾ ਪਟਿਆਲਾ ਦੀ ਸਾਂਝੀ ਮੀਟਿੰਗ ਗੁਰਬਚਨ ਸਿੰਘ ਕਨਸੂਹਾ ਦੀ ਪ੍ਰਧਾਨਗੀ ਹੇਠ, ਗੁਰਦੁਆਰਾ ਦੂਖ ਨਿਵਾਰਨ ਪਟਿਆਲਾ ਵਿਖੇ ਕੀਤੀ ਗਈ | ਮੀਟਿੰਗ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਦੇ ਸਮੂਹ ਮੈਂਬਰ ...

ਪੂਰੀ ਖ਼ਬਰ »

ਡੰਗਰਾਂ ਦੇ ਵਾੜੇ 'ਚੋਂ ਮੱਝਾਂ ਤੇ ਕੱਟੇ ਚੋਰੀ

ਸਮਾਣਾ, 5 ਦਸੰਬਰ (ਪ੍ਰੀਤਮ ਸਿੰਘ ਨਾਗੀ)-2-3 ਦਸੰਬਰ ਦੀ ਅੱਧੀ ਰਾਤ ਸਮੇਂ ਪਿੰਡ ਸਹਿਜਪੁਰਾ ਕਲਾਂ 'ਚ ਇਕ ਡੰਗਰਾਂ ਦੇ ਵਾੜੇ 'ਚੋਂ ਮੱਝਾਂ ਤੇ ਕੱਟੇ ਚੋਰੀ ਹੋਣ ਦੀ ਸੂਚਨਾ ਹੈ | ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਦਰ ਪੁਲਿਸ ...

ਪੂਰੀ ਖ਼ਬਰ »

ਕੈਨੇਡਾ ਫਾਰਮ ਵਰਕਰਾਂ ਲਈ ਆਇਲੈਟਸ ਜ਼ਰੂਰੀ ਨਹੀਂ-ਬਲਜੀਤ ਸੰਧੂ

ਪਟਿਆਲਾ, 5 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਫੇਸ-2 ਅਰਬਨ ਅਸਟੇਟ ਪਟਿਆਲਾ ਵਿਖੇ ਸਥਿਤ ਮਲਟੀਲਿੰਕਸ ਇਮੀਗੇ੍ਰਸ਼ਨ ਦੇ ਡਾਇਰੈਕਟਰ, ਕੈਨੇਡੀਅਨ ਲਾਇਸੈਂਸੀ ਇਮੀਗੇ੍ਰਸ਼ਨ ਸਲਾਹਕਾਰ ਤੇ ਕੈਨੇਡਾ ਦੇ ਇਮੀਗੇ੍ਰਸ਼ਨ ਲਾਅ ਗ੍ਰੈਜੂਏਟ ਬਲਜੀਤ ਸੰਧੂ ਨੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਘਰ ਬੈਠੀ ਔਰਤ ਦੀ ਚੇਨ ਖੋਹ ਕੇ ਮੁਲਜ਼ਮ ਫਰਾਰ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸੈਂਚਰੀ ਇਨਕਲੇਵ ਦੇ ਇਕ ਘਰ ਅੰਦਰ ਵਿਹੜੇ 'ਚ ਬੈਠੀ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੈਨ ਖੋਹ ਕੇ ਮੁਲਜ਼ਮ ਫਰਾਰ ਹੋ ਗਿਆ ਹੈ | ਜਿਸ ਅਧਾਰ 'ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਦੋ ਕਾਰਾਂ ਦੀ ਟੱਕਰ 'ਚ 9 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ

ਬਨੂੜ, 5 ਦਸੰਬਰ (ਭੁਪਿੰਦਰ ਸਿੰਘ)-ਬਨੂੜ ਬੈਰੀਅਰ ਚੌਕ ਤੋਂ ਤੇਪਲਾ ਨੂੰ ਜਾਂਦੇ ਮਾਰਗ 'ਤੇ ਕਾਰਾਂ ਵਿਚਕਾਰ ਹੋਈ ਟੱਕਰ ਵਿਚ 9 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਬੀਤੀ ਰਾਤ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖਨਊ ਦਾ ਵਸਨੀਕ ਮਿਲਿੰਦ ਕੁਮਾਰ ਪੁੱਤਰ ...

ਪੂਰੀ ਖ਼ਬਰ »

ਵਕੀਲਾਂ ਦੇ ਵਫ਼ਦ ਨੇ ਪੀ.ਪੀ.ਐਸ.ਸੀ. ਦੇ ਚੇਅਰਮੈਨ ਨੂੰ ਮੰਗ ਪੱਤਰ ਸੌਂਪਿਆ

ਪਟਿਆਲਾ, 5 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਇਕ ਵਫ਼ਦ ਵਕੀਲ ਪ੍ਰਦੁਮਨ ਗਰਗ ਤੇ ਵਿਪਿਨ ਸ਼ਰਮਾ ਦੀ ਅਗਵਾਈ ਵਿਚ ਮਿਲਿਆ | ਵਫ਼ਦ ਵਲੋਂ ਪੰਜਾਬ ਲੋਕ ਕਮਿਸ਼ਨ ਦੇ ਚੇਅਰਮੈਨ ਨੂੰ ਇਕ ਮੰਗ ਪੱਤਰ ਸੌਂਪਿਆ ਜਿਸ 'ਚ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਫਾਇਰ ਸਟੇਸ਼ਨ ਨਾਭਾ ਦਾ ਵਿਧਾਇਕ ਦੇਵਮਾਨ ਵਲੋਂ ਉਦਘਾਟਨ

ਨਾਭਾ, 5 ਦਸੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕੋ-ਇਕ ਸੁਪਨਾ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ | ...

ਪੂਰੀ ਖ਼ਬਰ »

ਅਦਾਲਤ ਵਲੋਂ ਸਾਬਕਾ ਵਿਧਾਇਕ ਕੰਬੋਜ ਦੀ ਅਗਾਊਾ ਜ਼ਮਾਨਤ 'ਤੇ ਫ਼ੈਸਲਾ ਅੱਜ ਲਈ ਰਾਖਵਾਂ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ ਰਾਜਪੁਰਾ ਦੇ ਇਕ ਪੱਤਰਕਾਰ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਖ਼ਿਲਾਫ਼ ਪੁਲਿਸ ਵਲੋਂ 306 ਦਾ ਪਰਚਾ ਦਰਜ ਕੀਤਾ ਗਿਆ ਸੀ | ਜਿਸ ਤਹਿਤ ਉਨ੍ਹਾਂ ਨੇ ਅਗਾਊਾ ਜ਼ਮਾਨਤ ਲਈ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰੀ ਸਿੱਖ ਸੰਗਤ ਹੰਭਲਾ ਮਾਰੇ: ਜਥੇਦਾਰ ਕਰਤਾਰਪੁਰ

ਡਕਾਲਾ, 5 ਦਸੰਬਰ (ਪਰਗਟ ਸਿੰਘ ਬਲਬੇੜਾ)-ਕੇਂਦਰ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰੀ ਸਿੱਖ ਸੰਗਤ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਹੋ ਸਕਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਨਰੇਸ਼ ਦੁੱਗਲ ਦਾ ਸਨਮਾਨ

ਪਟਿਆਲਾ, 5 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਰੇਸ਼ ਦੁੱਗਲ ਨੂੰ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਵਕੀਲ ਅਵਨੀਤ ਸਿੰਘ ਬਲਿੰਗ ਦੀ ਪ੍ਰਧਾਨਗੀ ਹੇਠ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਰੇਸ਼ ਦੱੁਗਲ ਨੇ ਆਖਿਆ ਕਿ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਕੇਤ ਭਾਸ਼ਾ ਸਿਖਾਉਣ ਲਈ ਟਰੇਨਿੰਗ ਸੈਸ਼ਨ ਲਗਾਇਆ ਜਾਵੇਗਾ

ਪਟਿਆਲਾ, 5 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜ ਭਰ 'ਚੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਦੀ ਮਦਦ ਲਈ ਸੰਵੇਦਨਸ਼ੀਲ ਬਣਾਉਣ ਦਾ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਪਟਿਆਲਾ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਦੇ ਭਾਈ ਵੀਰ ਸਿੰਘ ਹੋਸਟਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਭਗਵਾਨ ਸ੍ਰੀ ਕਿ੍ਸ਼ਨ ਦਾ ਜੀਵਨ ਚਰਿੱਤਰ ਸਾਡੇ ਜੀਵਨ ਲਈ ਪ੍ਰੇਰਨਾ ਸਰੋਤ-ਸਾਧਵੀ ਰੂਪੇਸ਼ਵਰੀ ਭਾਰਤੀ

ਨਾਭਾ, 5 ਦਸੰਬਰ (ਜਗਨਾਰ ਸਿੰਘ ਦੁਲੱਦੀ)-ਸਥਾਨਕ ਹਾਈਕੋਰਟ ਗਰਾਊਾਡ ਸਥਿਤ ਦਿਵਯ ਜਯੋਤੀ ਜਾਗਿ੍ਤੀ ਸੰਸਥਾ ਵਲੋਂ 5 ਦਿਨਾ ਸ੍ਰੀ ਕਿ੍ਸ਼ਨ ਕਥਾ ਦਾ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਦੇ ਪੰਜਵੇਂ ਤੇ ਆਖ਼ਰੀ ਦਿਨ ਚਰਨ ਸਿੰਘ ਮਲਕੀਤ ਐਗਰੋ, ਜਤਿੰਦਰ ਸਿੰਘ ਜੱਤੀ ਪ੍ਰਧਾਨ ...

ਪੂਰੀ ਖ਼ਬਰ »

75 ਸਾਲਾ ਮੁਖ਼ਤਿਆਰ ਨੇ ਲੰਬੀ ਛਾਲ 'ਚ ਸੋਨ ਤਗਮਾ ਜਿੱਤਿਆ

ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਚੰਡੀਗੜ੍ਹ ਮਾਸਟਰ ਅਥਲੈਟਿਕਸ ਮੀਟ 'ਚ ਪਟਿਆਲਾ ਦੇ ਪਿੰਡ ਚਮਾਰਹੇੜੀ ਦੇ 75 ਸਾਲਾ ਮੁਖ਼ਤਿਆਰ ਸਿੰਘ ਨੇ ਲੰਬੀ ਛਾਲ ਮਾਰ ਕੇ ਸੋਨ ਤਗਮਾ ਜਿੱਤਿਆ | 1.70 ਮੀਟਰ ਲੰਬੀ ਛਾਲ ਮਾਰਨ ਵਾਲੇ ਮੁਖ਼ਤਿਆਰ ਸਿੰਘ ਮੁਤਾਬਿਕ ਉਹ ਚਾਹੁੰਦੇ ਹਨ ਕਿ ...

ਪੂਰੀ ਖ਼ਬਰ »

'ਆਪ' ਸਰਕਾਰ ਬਦਲਾਖੋਰੀ ਦੀ ਰਾਜਨੀਤੀ ਛੱਡ ਕੇ ਕੀਤੇ ਵਾਅਦਿਆਂ ਨੂੰ ਪੂਰਾ ਕਰੇ-ਰਣਦੀਪ ਸਿੰਘ

ਅਮਲੋਹ, 5 ਦਸੰਬਰ (ਕੇਵਲ ਸਿੰਘ)-ਕਾਂਗਰਸ ਦਫ਼ਤਰ ਅਮਲੋਹ ਵਿਖੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪਾਰਟੀ ਨੂੰ ਆਉਣ ਵਾਲੇ ਦਿਨਾਂ 'ਚ ਮਜ਼ਬੂਤ ਕਰਨ ਲਈ ਸੁਝਾਅ ਲਏ ਤੇ ਸਮੱਸਿਆਵਾਂ ਵੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਮਹੀਨਾਵਾਰ ਮੀਟਿੰਗ ਸੇਵਾਮੁਕਤ ਇੰਸਪੈਕਟਰ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਿੱਥੇ ...

ਪੂਰੀ ਖ਼ਬਰ »

ਟੈਗੋਰ ਸਕੂਲ ਦੀ ਅਧਿਆਪਕਾ ਨਵਦੀਪ ਕੌਰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਵਲੋਂ ਵਧੀਆ ਅਧਿਆਪਕਾ ਦੇ ਪੁਰਸਕਾਰ ਨਾਲ ਸਨਮਾਨਿਤ

ਦੇਵੀਗੜ੍ਹ, 5 ਦਸੰਬਰ (ਰਾਜਿੰਦਰ ਸਿੰਘ ਮੌਜੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ (ਫੈਪ) ਵਲੋਂ ਨੈਸ਼ਨਲ ਫੈਪ ਐਵਾਰਡਜ਼-2022 'ਚ ਪੂਰੇ ਪੰਜਾਬ ਦੇ ਅਧਿਆਪਕ/ਅਧਿਆਪਕਾਵਾਂ 'ਚੋਂ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾਂ ਦੀ ਨਵਦੀਪ ਕੌਰ ਕਾਮਰਸ ਅਧਿਆਪਕਾ ਨੂੰ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ ਮੌਕੇ ਸ਼ਹੀਦੀ ਕਾਨਫ਼ਰੰਸਾਂ 'ਤੇ ਰੋਕ ਲਗਾਉਣਾ, ਸਿੱਖ ਕੌਮ ਦੇ ਹੱਕਾਂ ਨੂੰ ਕੁਚਲਨ ਵਾਲੀ ਕਾਰਵਾਈ-ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੱੁਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਲੱਗਣ ਵਾਲੀ ...

ਪੂਰੀ ਖ਼ਬਰ »

ਭਾਜਪਾ 'ਚ ਪਰਿਵਾਰਵਾਦ ਲਈ ਥਾਂ ਨਹੀ, ਮਿਹਨਤੀ ਵਰਕਰਾਂ ਨੂੰ ਦਿੱਤੇ ਜਾਂਦੇ ਹਨ ਅਹੁਦੇ-ਚੀਮਾ

ਖਮਾਣੋਂ, 5 ਦਸੰਬਰ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਭਾਜਪਾ ਦੇਸ਼ ਦੀ ਇਕ ਅਜਿਹੀ ਪਾਰਟੀ ਹੈ ਜਿਸ 'ਚ ਪਰਿਵਾਰਵਾਦ ਦੀ ਸਿਆਸਤ ਨੂੰ ਕੋਈ ਥਾਂ ਨਹੀਂ ਹੈ, ਸਗੋਂ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ | ਇਹ ਵਿਚਾਰ ਭਾਜਪਾ ਪੰਜਾਬ ਦੇ ਨਵੇਂ ਬਣੇ ...

ਪੂਰੀ ਖ਼ਬਰ »

ਮਨਰੇਗਾ ਸਕੀਮ ਦਾ ਲਾਭ ਲੈਣ ਲਈ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਪਿੰਡ ਫ਼ਤਹਿਪੁਰ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਮਨਰੇਗਾ ਸਕੀਮ ਅਧੀਨ ਵਰਕਰਾਂ ਨੂੰ ਕੰਮ ਦੇਣ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਪੰਚਾਇਤ ਵਲੋਂ ਮਨਰੇਗਾ ਸਕੀਮ ਅਧੀਨ ਹੋਣ ਵਾਲੇ ਕੰਮਾਂ ਸਬੰਧੀ ਤੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ 'ਚ ਹੋਈ | ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ਵਿਸ਼ਵ ਦਿਵਿਆਂਗਤਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਰਾਜਿੰਦਰ ਸਿੰਘ)-ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵਿਸ਼ਵ ਦਿਵਿਆਂਗਤਾ ਦਿਵਸ ਮੌਕੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਹਾਈ ਸਕੂਲ ਸਰਹਿੰਦ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਦਿਵਿਆਂਗ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ...

ਪੂਰੀ ਖ਼ਬਰ »

ਸ੍ਰੀਨਗਰ ਤੋਂ ਅਯੁੱਧਿਆ ਜਾਣ ਵਾਲੀ ਪੈਦਲ ਯਾਤਰਾ ਦਾ ਸਰਹਿੰਦ ਪਹੁੰਚਣ 'ਤੇ ਭਰਵਾਂ ਸਵਾਗਤ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਮਨਪ੍ਰੀਤ ਸਿੰਘ)-ਸ੍ਰੀ ਸ੍ਰੀ 1008 ਅਬਦੂਤ ਨਰਮਦਾਨੰਦ ਬਾਪ ਜੀ, ਜਿਨ੍ਹਾਂ ਦੁਆਰਾ ਮਿਤੀ 4 ਨਵੰਬਰ 2022 ਨੂੰ ਸ੍ਰੀਨਗਰ ਸੰਕਰਾਚਾਰੀਆ ਮੰਦਰ ਤੋਂ ਅਯੁੱਧਿਆ ਵਿਖੇ ਰਾਮ ਮੰਦਰ ਦਾ ਨਿਰਮਾਣ ਸ਼ੁਰੂ ਹੋਣ ਤੇ ਪੈਦਲ ਯਾਤਰਾ ਸ਼ੁਰੂ ਕੀਤੀ ਸੀ, ਦਾ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੁਸਤਕ ਮੇਲੇ 'ਚ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਐਮ.ਏ ਪੰਜਾਬੀ ਭਾਗ-ਪਹਿਲਾ ਤੇ ਦੂਸਰਾ ਦੇ ਵਿਦਿਆਰਥੀਆਂ ਨੇ ਪਬਲੀਕੇਸ਼ਨ ਬਿਊਰੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮਹਾਨ ਕਵੀ ਵਾਰਿਸ ਸ਼ਾਹ ਦੀ ਜਨਮ ...

ਪੂਰੀ ਖ਼ਬਰ »

ਸ੍ਰੀ ਰਾਧਾ ਕਿ੍ਸ਼ਨ ਦੀ ਮੂਰਤੀ ਸਥਾਪਨਾ ਨੂੰ ਲੈ ਕੇ ਸ਼ੋਭਾ ਯਾਤਰਾ ਕੱਢੀ

ਮੰਡੀ ਗੋਬਿੰਦਗੜ੍ਹ, 5 ਦਸੰਬਰ (ਮੁਕੇਸ਼ ਘਈ)-ਮਾਤਾ ਵੈਸ਼ਨੂੰ ਦੇਵੀ ਮੰਦਰ, ਮੁਹੱਲਾ ਇਕਬਾਲ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਸ੍ਰੀ ਰਾਧਾ ਕਿ੍ਸ਼ਨ ਜੀ ਦੀ ਮੂਰਤੀਆਂ ਸਥਾਪਤ ਕੀਤੀਆਂ ਗਈਆਂ | ਇਸ ਤੋਂ ਪਹਿਲਾਂ ਇਲਾਕੇ 'ਚ ਸ਼ੋਭਾ ਯਾਤਰਾ ਕੱਢੀ ਗਈ | ਇਸ ਸਮਾਗਮ ਦੀ ਅਗਵਾਈ ...

ਪੂਰੀ ਖ਼ਬਰ »

ਮਿਲਕ ਪਲਾਂਟ ਪਟਿਆਲਾ ਦੀ ਵਰਕਰ ਯੂਨੀਅਨ ਦੀ ਚੋਣ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਰਾਜਿੰਦਰ ਸਿੰਘ)-ਮਿਲਕ ਪਲਾਂਟ ਪਟਿਆਲਾ ਦੀ ਵਰਕਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਹੋਈ | ਜਿਸ 'ਚ ਵਰਕਰਾਂ ਵਲੋਂ ਸਰਬ ਸੰਮਤੀ ਨਾਲ ਚੋਣ ਕੀਤੀ ਗਈ ਤੇ ਦਵਿੰਦਰ ਸਿੰਘ ਨੂੰ ਪ੍ਰਧਾਨ ਤੇ ਕੁਲਦੀਪ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ | ਬਾਕੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਰਿਆ ਦਾ ਸਨਮਾਨ

ਖਮਾਣੋਂ, 5 ਦਸੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਜੂਨੀਅਰ ਪ੍ਰਧਾਨ ਅਵਤਾਰ ਸਿੰਘ ਰਿਆ ਦਾ ਪਿੰਡ ਰਾਏਪੁਰ ਰਾਈਆਂ ਵਿਖੇ ਪਿੰਡ ਦੀ ਅਧਿਕਾਰਤ ਪੰਚ ਬੇਅੰਤ ਕੌਰ ਵਲੋਂ ਸਿਰੋਪਾਓ ਪਾ ਕੇ ਤੇ ਸਨਮਾਨ ਚਿੰਨ੍ਹ ਦੇ ਕੇ ...

ਪੂਰੀ ਖ਼ਬਰ »

'ਆਪ' ਵਲੋਂ ਸ਼ਹੀਦੀ ਸਭਾ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਅਗੇਤੇ ਪ੍ਰਬੰਧ-ਰਮੇਸ਼ ਸੋਨੂੰ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਾਨ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਭਰਨ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਡਾ. ਬੀ.ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ ਦੀ ਰਾਸ਼ਟਰ ਪੱਧਰ ਲਈ ਚੋਣ

ਦੇਵੀਗੜ੍ਹ, 5 ਦਸੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ ਦੀਆਂ ਖਿਡਾਰਨਾਂ ਨੇ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022 -23 ਜੋ ਕਿ ਜਲੰਧਰ ਵਿਖੇ ਚੱਲ ਰਹੀਆਂ ਹਨ, ਵਿਚ ਹਿੱਸਾ ਲਿਆ ਤੇ ਕਰਾਟੇ ...

ਪੂਰੀ ਖ਼ਬਰ »

ਬਾਬੂ ਪ੍ਰਕਾਸ਼ ਚੰਦ ਗਰਗ ਦਾ ਸਨਮਾਨ

ਭਵਾਨੀਗੜ੍ਹ, 5 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ- ਨਿਯੁਕਤ ਸਲਾਹਕਾਰ ਬੋਰਡ ਦੇ ਮੈਂਬਰ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਸਮਾਣਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਤੇ ਵਰਕਿੰਗ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਅਮਰਜੀਤ ਸਿੰਘ ਪੰਜਰਥ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX