ਤਾਜਾ ਖ਼ਬਰਾਂ


ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  20 minutes ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  42 minutes ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  51 minutes ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 2 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 3 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 5 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 5 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 5 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 6 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 6 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 6 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 7 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 8 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 8 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 8 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 9 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 9 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 10 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਫਿਰੋਜ਼ਪੁਰ

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦੇ ਪਿੰਡ ਮਹਿਮਾ ਦੇ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਐੱਸ. ਐੱਸ. ਪੀ ਦਫ਼ਤਰ ਬਾਹਰ ਇਨਸਾਫ਼ ਲਈ ਲਗਾਇਆ ਧਰਨਾ

ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)-ਕਰੀਬ ਤਿੰਨ ਹਫ਼ਤੇ ਪਹਿਲਾਂ 15 ਨਵੰਬਰ ਨੂੰ ਪਿੰਡ ਮਹਿਮਾ ਦੇ ਇਕ ਨੌਜਵਾਨ ਦਾ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਇਕ ਪੈਲੇਸ ਸਿਟੀ ਰਿਸੋਰਟ ਵਿਚ ਚੱਲਦੇ ਇਕ ਵਿਆਹ ਸਮਾਗਮ ਦੌਰਾਨ ਕਤਲ ਹੋ ਗਿਆ ਸੀ | ਕਤਲ ਮਾਮਲੇ ਵਿਚ ਥਾਣਾ ਸਦਰ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਪਹਿਲਾਂ 4 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਵਲੋਂ ਕਤਲ ਮਾਮਲੇ ਵਿਚ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਸਨ | ਥਾਣਾ ਸਦਰ ਫ਼ਿਰੋਜ਼ਪੁਰ ਦੇ ਉਸ ਸਮੇਂ ਦੇ ਥਾਣਾ ਮੁਖੀ ਜਤਿੰਦਰ ਸਿੰਘ ਨੇ ਮਿ੍ਤਕ ਰਣਜੀਤ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੇ ਦਿੱਤੇ ਬਿਆਨਾਂ 'ਤੇ ਵਾਧਾ ਕਰਦੇ ਹੋਏ ਮੁਲਜ਼ਮ ਗੁਰਜੀਤ ਸਿੰਘ ਉਰਫ਼ ਭੋਲਾ ਪੁੱਤਰ ਜਾਗੀਰ ਸਿੰਘ ਜਾਗੀਰ ਸਿੰਘ ਪੁੱਤਰ ਬਗੀਚਾ ਸਿੰਘ, ਗੁਰਮੀਤ ਸਿੰਘ ਪੁੱਤਰ ਜਾਗੀਰ ਸਿੰਘ, ਸੁਖਚੈਨ ਸਿੰਘ ਉਰਫ਼ ਗੁੱਲੂ ਪੁੱਤਰ ਰੇਸ਼ਮ ਸਿੰਘ, ਗੁਰਭੇਜ ਸਿੰਘ ਪੱੁਤਰ ਸਵਰਨ ਸਿੰਘ, ਜੋਗਿੰਦਰ ਸਿੰਘ ਪੁੱਤਰ ਦਾਰਾ ਸਿੰਘ, ਪੰਜਾਬ ਸਿੰਘ ਪੁੱਤਰ ਪਿੱਪਲ ਸਿੰਘ ਵਾਸੀਆਨ ਪਿੰਡ ਮਹਿਮਾ ਥਾਣਾ ਲੱਖੋ ਕੇ ਬਹਿਰਾਮ ਅਤੇ ਇਕ ਅਣਪਛਾਤੇ ਵਿਰੱੁਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਸੀ, ਜਦਕਿ ਪੁਲਿਸ ਨੇ ਮੁਲਜ਼ਮ ਗੁਰਜੀਤ ਸਿੰਘ ਉਰਫ਼ ਭੋਲਾ ਅਤੇ ਉਸ ਦੇ ਪਿਤਾ ਜਾਗੀਰ ਸਿੰਘ ਨੂੰ ਕਾਬੂ ਕਰ ਲਿਆ ਸੀ ਤੇ ਬਾਕੀ ਮੁਲਜ਼ਮ ਪੁਲਿਸ ਦੋ ਪਕੜ ਤੋਂ ਬਾਹਰ ਸਨ | ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਹੋ ਰਹੀ ਦੇਰੀ ਵਿਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਜਿੱਥੇ ਪਰਿਵਾਰਕ ਮੈਂਬਰਾਂ ਵਿਚ ਭਾਰੀ ਰੋਸ ਪਾਇਆ ਗਿਆ, ਉੱਥੇ ਪਿੰਡ ਵਾਸੀ ਗੁੱਸੇ ਵਿਚ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੋਂ ਚਿੰਤਤ ਨਜ਼ਰ ਆਏ ਹਨ, ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਸੀਨੀਅਰ ਪੁਲਿਸ ਕਪਤਾਨ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ, ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਪੰਜਾਬ ਜਮਹੂਰੀ ਮੋਰਚਾ ਦੇ ਆਗੂਆਂ ਨੇ ਵਰਕਰਾਂ ਸਮੇਤ ਸ਼ਮੂਲੀਅਤ ਕੀਤੀ | ਕਾਤਲਾਂ ਨੂੰ ਨਾ ਫੜਨ ਦੇ ਰੋਸ ਕਾਰਨ ਧਰਨਾਕਾਰੀਆਂ ਨੇ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਤਿੰਨ ਹਫ਼ਤੇ ਬੀਤਣ ਦੇ ਬਾਵਜੂਦ ਵੀ ਰਣਜੀਤ ਸਿੰਘ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ ਹੈ | ਧਰਨੇ ਦੌਰਾਨ ਪੀੜਤ ਪਰਿਵਾਰ ਨੇ ਕਿਹਾ ਕਿ ਪੁਲਿਸ ਦੋਸ਼ੀਆਂ ਨੂੰ ਸ਼ਹਿ ਦੇ ਰਹੀ ਹੈ, ਜਿਸ ਕਰਕੇ ਪੀੜਤ ਪਰਿਵਾਰ ਅਤੇ ਪਿੰਡ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦਾ ਦੋਸ਼ੀ ਵਿਅਕਤੀਆਂ ਨੂੰ ਖੁੱਲੇ੍ਹ ਛੱਡਣਾ ਕਿਸੇ ਹੋਰ ਵੱਡੀ ਘਟਨਾ ਦਾ ਕਾਰਣ ਬਣ ਸਕਦਾ ਹੈ | ਇਸ ਮੌਕੇ ਡਿਟੈਕਟਿਵ ਪੁਲਿਸ ਕਪਤਾਨ ਗੁਰਮੀਤ ਸਿੰਘ ਚੀਮਾ ਵਲੋਂ ਤੁਰੰਤ ਦੋਸ਼ੀਆਂ ਨੂੰ ਫੜਨ ਦੇ ਭਰੋਸੇ ਮਗਰੋ ਧਰਨਾ ਸਮਾਪਤ ਕਰ ਦਿੱਤਾ ਗਿਆ | ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ, ਸੁਖਦੇਵ ਸਿੰਘ ਮਹਿਮਾ, ਸੁਰਜੀਤ ਬਜੀਦਪੁਰ, ਜਥੇਦਾਰ ਮਨਜੀਤ ਸਿੰਘ ਮਹਿਮਾ, ਪੰਜਾਬ ਜਮਹੂਰੀ ਮੋਰਚਾ ਦੇ ਸੂਬਾ ਆਗੂ ਜਸਵੰਤ ਸਿੰਘ ਪੱਟੀ, ਕਿਸਾਨ ਸੰਘਰਸ਼ ਕਮੇਟੀ ਦੇ ਸੁਖਦੇਵ ਸਿੰਘ ਅਰਾਈਆਂ ਵਾਲਾ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਕਸ਼ਮੀਰ ਸਿੰਘ ਅਰਾਈਆਂ ਵਾਲਾ, ਬੀ.ਕੇ.ਯੂ ਲੱਖੋਵਾਲ ਦੇ ਅਮਰੀਕ ਸਿੰਘ ਮਮਦੋਟ, ਬੀ.ਕੇ.ਯੂ ਸਿੱਧੂਪੁਰ ਦੇ ਗੁਰਮੀਤ ਸਿੰਘ ਘੋੜੇ ਚੱਕ, ਮਹਿਮਾ ਦੇ ਸਰਪੰਚ ਅਮਰਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ |

ਬਿਜਲੀ ਬੋਰਡ ਦੇ ਪੈਨਸ਼ਨਰਾਂ ਵਲੋਂ ਧਰਨਾ ਦੇ ਕੇ ਕੀਤਾ ਪਿੱਟ ਸਿਆਪਾ

ਫ਼ਿਰੋਜ਼ਪੁਰ, 5 ਦਸੰਬਰ (ਤਪਿੰਦਰ ਸਿੰਘ)-ਸਿਟੀ ਮੰਡਲ ਅਤੇ ਸਬ ਅਰਬਨ ਮੰਡਲ ਫ਼ਿਰੋਜ਼ਪੁਰ ਬਿਜਲੀ ਬੋਰਡ ਦੇ ਪੈਨਸ਼ਨਰਾਂ ਵਲੋਂ ਫ਼ਿਰੋਜ਼ਪੁਰ ਸਰਕਲ ਦਫ਼ਤਰ ਦੇ ਨੇੜੇ ਧਰਨਾ ਦਿੱਤਾ ਅਤੇ ਮਹਿਕਮੇ ਖ਼ਿਲਾਫ਼ ਪਿੱਟ ਸਿਆਪਾ ਕੀਤਾ | ਧਰਨੇ ਦੀ ਪ੍ਰਧਾਨਗੀ ਮੰਡਲ ਪ੍ਰਧਾਨ ...

ਪੂਰੀ ਖ਼ਬਰ »

ਅਸਲਾ ਲਾਇਸੈਂਸ ਰੀ-ਨਿਊ ਸੰਬੰਧੀ ਪੁਲਿਸ ਰਿਪੋਰਟ ਵਿਚ ਫੇਰਦਬਲ ਨੂੰ ਲੈ ਕੇ ਐੱਸ. ਐਚ. ਓ 'ਤੇ ਗੰਭੀਰ ਦੋਸ਼

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਅਸਲਾ ਲਾਇਸੈਂਸ ਰੀ-ਨਿਊ ਕਰਵਾਉਣ ਲਈ ਚੱਲਦੀ ਕਾਰਵਾਈ ਵਿਚ ਪੁਲਿਸ ਵਲੋਂ ਪ੍ਰਾਰਥੀ ਦੀ ਰਿਪੋਰਟ ਬਦਲੇ ਜਾਣ 'ਤੇ ਪ੍ਰਾਰਥੀ ਵਲੋਂ ਸੰਬੰਧਤ ਪੁਲਿਸ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਗਿਆ ਹੈ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਚਾਈਨਾ ਡੋਰ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਚੁੱਕੀ ਆਵਾਜ਼

ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)-ਮਨੁੱਖਾਂ ਅਤੇ ਪਸ਼ੂ ਪੰਛੀਆਂ ਲਈ ਮੌਤ ਦਾ ਸਮਾਨ ਬਣ ਰਹੀ ਚਾਈਨਾ ਪਤੰਗ ਡੋਰ 'ਤੇ ਪੂਰਨ ਪਾਬੰਦੀ ਲਗਵਾਉਣ ਲਈ ਪੰਜਾਬ ਜਮਹੂਰੀ ਮੋਰਚਾ ਦਾ ਵਫ਼ਦ ਸੂਬਾ ਆਗੂ ਜਸਵੰਤ ਸਿੰਘ ਪੱਟੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ਮਿਲਿਆ ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲੀ ਖੇਡਾਂ ਲਈ ਵਿਦਿਆਰਥੀਆਂ ਦੀਆਂ ਟੀਮਾਂ ਰਵਾਨਾ

ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਰਾਜ ਪੱਧਰੀ ਸਕੂਲੀ ਖੇਡਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀਆਂ ਹਨ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਨੁਮਾਇੰਦਗੀ ਕਰਨ ਲਈ ਸਥਾਨਕ ਸੈਂਟਰ ਸਕੂਲ ਤੋਂ ਟੀਮਾਂ ਰਵਾਨਾ ਹੋ ਗਈਆਂ ਹਨ | ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਨਿਸ਼ਾਨ ਸਾਹਿਬ ਦੀ ਹੋਈ ਬੇਅਦਬੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਫ਼ਿਰੋਜ਼ਪੁਰ, 5 ਦਸੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਛਾਉਣੀ ਸਥਿਤ ਗੁਰਦੁਆਰਾ ਸ੍ਰੀ ਤੇਗ ਬਹਾਦਰ ਜੀ ਵਿਖੇ ਹੋਈ ਨਿਸ਼ਾਨ ਸਾਹਿਬ ਦੀ ਹੋਈ ਬੇਅਦਬੀ ਨੂੰ ਲੈ ਕੇ ਸਿੱਖ ਸੰਗਤਾਂ ਵਿਚ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਧਰਨਾਕਾਰੀ ਆਦਰਸ਼ ਸਕੂਲ ਅਧਿਆਪਕਾਂ ਨੇ ਵਿਧਾਇਕ ਜ਼ੀਰਾ ਨੂੰ ਸੌਂਪਿਆ ਮੰਗ-ਪੱਤਰ

ਜ਼ੀਰਾ, 5 ਦਸੰਬਰ (ਪ੍ਰਤਾਪ ਸਿੰਘ ਹੀਰਾ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਦਿਆਂ ਹਲਕਾ ਜ਼ੀਰਾ ਦੀ ਕੋਠੀ ਅੱਗੇ ਧਰਨੇ 'ਤੇ ਬੈਠੇ ਆਦਰਸ਼ ਸਕੂਲ ਹਰਦਾਸਾ (ਫ਼ਿਰੋਜ਼ਪੁਰ) ਦੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵਲੋਂ ਧਰਨੇ ਦੇ ...

ਪੂਰੀ ਖ਼ਬਰ »

ਥਾਣਾ ਕੈਂਟ ਦੇ ਐੱਸ.ਐੱਚ.ਓ. 'ਤੇ ਕਾਤਲਾਨਾ ਹਮਲਾ ਕਰਨ ਵਾਲੇ ਪਿਉ-ਪੁੱਤਰ ਕਾਬੂ

ਫ਼ਿਰੋਜ਼ਪੁਰ, 5 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਅੰਦਰ ਗੈਰ ਸਮਾਜੀ ਅਨਸਰਾਂ ਦੇ ਹੌਸਲੇ ਏਨੇ ਵੱਧ ਗਏ ਹਨ ਕਿ ਉਹ ਡਿਊਟੀ 'ਤੇ ਖੜੇ੍ਹ ਪੁਲਿਸ ਅਫ਼ਸਰਾਂ ਉੱਪਰ ਜਾਨਲੇਵਾ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੇ ਹਨ | ਇਸੇ ਤਰ੍ਹਾਂ ਦਾ ਹੀ ਮਾਮਲਾ ਥਾਣਾ ਕੈਂਟ ਦੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਤਿੰਨ ਗਿ੍ਫ਼ਤਾਰ

ਫ਼ਿਰੋਜ਼ਪੁਰ, 5 ਦਸੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦਰਜ ਐਫ.ਆਈ.ਆਰ. ਨੰਬਰ 155 ਮਿਤੀ 4 ਦਸੰਬਰ ਆਈ.ਪੀ.ਸੀ. ਧਾਰਾ 379/411 ਵਿਚ ...

ਪੂਰੀ ਖ਼ਬਰ »

ਚਾਈਨਾ ਡੋਰ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਚੁੱਕੀ ਆਵਾਜ਼

ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)-ਮਨੁੱਖਾਂ ਅਤੇ ਪਸ਼ੂ ਪੰਛੀਆਂ ਲਈ ਮੌਤ ਦਾ ਸਮਾਨ ਬਣ ਰਹੀ ਚਾਈਨਾ ਪਤੰਗ ਡੋਰ 'ਤੇ ਪੂਰਨ ਪਾਬੰਦੀ ਲਗਵਾਉਣ ਲਈ ਪੰਜਾਬ ਜਮਹੂਰੀ ਮੋਰਚਾ ਦਾ ਵਫ਼ਦ ਸੂਬਾ ਆਗੂ ਜਸਵੰਤ ਸਿੰਘ ਪੱਟੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ਮਿਲਿਆ ...

ਪੂਰੀ ਖ਼ਬਰ »

ਮੁਸ਼ਕਿਲਾਂ ਅਤੇ ਮੰਗਾਂ ਨੂੰ ਲੈ ਕੇ ਸਰਪੰਚ ਯੂਨੀਅਨ ਗੁਰੂਹਰਸਹਾਏ ਦੀ ਮੀਟਿੰਗ 9 ਨੂੰ

ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਸਰਪੰਚ ਯੂਨੀਅਨ ਵਲੋਂ ਆਪਣੀਆਂ ਮੰਗਾਂ, ਮੁਸ਼ਕਿਲਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ 9 ਦਸੰਬਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਬੀ.ਡੀ.ਪੀ.ਓ. ਦਫ਼ਤਰ ਗੁਰੂਹਰਸਹਾਏ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਮਦੋਟ, 5 ਦਸੰਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਓਮ ...

ਪੂਰੀ ਖ਼ਬਰ »

ਪਾਰੁਲ ਯੂਨੀਵਰਸਿਟੀ ਵਡੋਦਰਾ ਵਲੋਂ ਪਿ੍ੰਸੀਪਲ ਦਵਿੰਦਰ ਗਿਰਧਰ ਨੂੰ ਨੈਸ਼ਨਲ ਮੈਗਾ ਅਕਾਦਮਿਕ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਪਾਰੁਲ ਯੂਨੀਵਰਸਿਟੀ ਜੋ ਕਿ ਗੁਜਰਾਤ ਦੀਆਂ ਪ੍ਰਸਿੱਧ ਯੂਨੀਵਰਸਿਟੀਆਂ ਵਿਚੋਂ ਇੱਕ ਹੈ ਵਲੋਂ ਦੇਸ਼ ਭਰ ਦੇ ਨਾਮਵਰ ਸਕੂਲਾਂ ਦੇ ਪਿ੍ੰਸੀਪਲਾਂ ਨੂੰ ਸਨਮਾਨਿਤ ਕਰਨ ਲਈ ਬਠਿੰਡਾ ਦੇ ਬਾਹੀਆ ਰਿਜ਼ੋਰਟ ਵਿਚ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਜੇ.ਐੱਨ. ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੂੰ ਨੈਸ਼ਨਲ ਮੈਗਾ ਅਕੈਡਮਿਕ ਐਕਸੀਲੈਂਸ ਐਵਾਰਡ ਨਾਲ ਕੀਤਾ ਸਨਮਾਨਿਤ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਭਾਰਤ ਦੇ ਰਾਜ ਗੁਜਰਾਤ ਦੀ ਪ੍ਰਮੁੱਖ ਯੂਨੀਵਰਸਿਟੀ ਪਾਰੁਲ ਯੂਨੀਵਰਸਿਟੀ ਵਲੋਂ ਪੰਜਾਬ ਰਾਜ ਦੀਆਂ ਨਾਮਵਰ ਸ਼ਖ਼ਸੀਅਤਾਂ ਅਤੇ ਸਕੂਲ ਮੁਖੀਆਂ ਨੂੰ ਨੈਸ਼ਨਲ ਮੈਗਾ ਅਕੈਡਮਿਕ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਡੀ.ਸੀ ਦਫ਼ਤਰ ਬਾਹਰ ਕਿਸਾਨ ਮਜ਼ਦੂਰ ਜਥੇਬੰਦੀ ਦਾ ਲੱਗਿਆ ਪੱਕਾ ਮੋਰਚਾ 10ਵੇਂ ਦਿਨ ਵਿਚ ਸ਼ਾਮਿਲ

ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ.ਸੀ ਦਫ਼ਤਰ ਫ਼ਿਰੋਜ਼ਪੁਰ ਅੱਗੇ ਚੱਲ ਰਿਹਾ ਪੱਕਾ ਮੋਰਚਾ 10ਵੇਂ ਦਿਨ ਕਿਸਾਨਾਂ ਮਜ਼ਦੂਰਾਂ ਨੇ ਪੂਰੇ ਜੋਸ਼ ਨਾਲ ਸ਼ਮੂਲੀਅਤ ਕੀਤੀ | ਮੋਰਚੇ ਦੌਰਾਨ ਪ੍ਰੈੱਸ ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਫ਼ਿਰੋਜ਼ਸ਼ਾਹ ਵਲੋਂ 11 ਲੜਕੀਆਂ ਦੇ ਕੀਤੇ ਵਿਆਹ

ਫ਼ਿਰੋਜ਼ਸ਼ਾਹ, 5 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)-ਸਚੈ ਮਾਰਗਿ ਚੱਲਦਿਆਂ ਉਸਤਤਿ ਕਰੇ ਜਹਾਨੁ ਸੇਵਾ ਸੁਸਾਇਟੀ (ਰਜਿ.) ਪਿੰਡ ਫ਼ਿਰੋਜ਼ਸ਼ਾਹ ਵਲੋਂ ਸੰਤ ਬਾਬਾ ਅਮਰਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ 11 ...

ਪੂਰੀ ਖ਼ਬਰ »

ਦੇਵ ਸਮਾਜ ਦੇ ਸੰਸਥਾਪਕ ਭਗਵਾਨ ਦੇਵ ਆਤਮਾ ਦੇ 172ਵੇਂ ਜਨਮ ਦਿਹਾੜੇ ਮੌਕੇ 'ਤੇ ਰੈਲੀ ਕੱਢੀ

ਫ਼ਿਰੋਜ਼ਪੁਰ, 5 ਦਸੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਦੇਵ ਸਮਾਜ ਦੇ ਸੰਸਥਾਪਕ ਪਰਮ ਪੂਜਨੀਕ ਭਗਵਾਨ ਦੇਵ ਆਤਮਾ ਦੇ 172ਵੇਂ ਜਨਮ ਦਿਹਾੜੇ ਦੇ ਮੌਕੇ 'ਤੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਵਲੋਂ ਇਕ ਰੈਲੀ ਕੱਢੀ ...

ਪੂਰੀ ਖ਼ਬਰ »

ਐੱਮ.ਐੱਸ.ਕੇ.ਪੀ. ਦੇ ਅਧਿਆਪਕ ਅਭੈ ਬਜਾਜ ਅਤੇ ਪਵਨਦੀਪ ਕੌਰ ਨੂੰ ਮਿਲਿਆ ਸਰਬੋਤਮ ਅਧਿਆਪਕ 2022 ਦਾ ਪੁਰਸਕਾਰ

ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦੂਸਰਾ ਐੱਫ.ਏ.ਪੀ. ਐਵਾਰਡ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੂਰੇ ਭਾਰਤ ਵਿਚੋਂ 16 ਸਟੇਟਾਂ ਦੇ ਸਕੂਲਾਂ ਦੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਵਕੀਲ ਚੰਦਰ ਸ਼ੇਖਰ ਦੀ ਆਤਮ ਹੱਤਿਆ ਦੇ ਮਾਮਲੇ 'ਚ 7 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 5 ਦਸੰਬਰ (ਰਾਕੇਸ਼ ਚਾਵਲਾ, ਗੁਰਿੰਦਰ ਸਿੰਘ)-ਜ਼ਿਲ੍ਹਾ ਕਚਹਿਰੀ ਦੇ ਵਕੀਲ ਚੰਦਰ ਸ਼ੇਖਰ ਦੀ ਆਤਮ-ਹੱਤਿਆ ਦੇ ਮਾਮਲੇ ਵਿਚ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਚੰਦਰ ਸ਼ੇਖਰ ਦੀ ਭੈਣ ਦੇ ਸਹੁਰੇ ਪਰਿਵਾਰ ਦੇ 7 ਜੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ 44 ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ ਦਿੱਤੇ 83 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ

ਗਰੀਬ ਲੋੜਵੰਦ ਔਰਤਾਂ ਨੂੰ 20 ਸਿਲਾਈ ਮਸ਼ੀਨਾਂ ਦੀ ਕੀਤੀ ਵੰਡ ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਬਲਾਕ ਦਫ਼ਤਰ ਫ਼ਿਰੋਜ਼ਪੁਰ ਵਿਖੇ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬਲਾਕ ਫ਼ਿਰੋਜ਼ਪੁਰ ਅਧੀਨ ਪੈਂਦੀਆਂ 44 ਗਰਾਮ ਪੰਚਾਇਤਾਂ ...

ਪੂਰੀ ਖ਼ਬਰ »

ਸਰਪੰਚ ਸੰਦੀਪ ਕੰਬੋਜ ਮਾਹਮੂਜੋਈਆ ਬਣੇ ਜ਼ਿਲ੍ਹਾ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ

ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਮਾਹਮੂਜੋਈਆ ਦੇ ਨੌਜਵਾਨ ਸਰਪੰਚ ਸੰਦੀਪ ਕੰਬੋਜ ਨੂੰ ਸਰਪੰਚ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਨੌਜਵਾਨ ਸਰਪੰਚ ਸੰਦੀਪ ਕੰਬੋਜ ਵਲੋਂ ਪਹਿਲਾਂ ...

ਪੂਰੀ ਖ਼ਬਰ »

ਨਾਮਾਲੂਮ ਕਾਰ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ
ਆਲਟੋ ਕਾਰ ਤੇ ਮੋਟਰਸਾਈਕਲ 'ਚ ਹੋਈ ਟੱਕਰ, ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਨਾਮਾਲੂਮ ਕਾਰ ਡਰਾਈਵਰ ਵਿਰੁੱਧ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਲਟੋ ਕਾਰ ਤੇ ਮੋਟਰਸਾਈਕਲ 'ਚ ਹੋਈ ਟੱਕਰ, ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਨਾਮਾਲੂਮ ਕਾਰ ਡਰਾਈਵਰ ਵਿਰੁੱਧ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ

ਮਖੂ, 5 ਦਸੰਬਰ (ਵਰਿੰਦਰ ਮਨਚੰਦਾ)- ਥਾਣਾ ਮਖੂ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮਖੂ ਦੇ ਸਬ ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਪੁਲਿਸ ਚੌਂਕੀ ...

ਪੂਰੀ ਖ਼ਬਰ »

ਅਫ਼ਸਰਸ਼ਾਹੀ ਦੀ ਅਣਦੇਖੀ ਕਾਰਨ 35 ਲੱਖ ਦੀ ਲਾਗਤ ਨਾਲ ਬਣੀ ਪਾਣੀ ਦੀ ਟੈਂਕੀ ਬਣੀ ਚਿੱਟਾ ਹਾਥੀ

ਖੋਸਾ ਦਲ ਸਿੰਘ, 5 ਦਸੰਬਰ (ਮਨਪ੍ਰੀਤ ਸਿੰਘ ਸੰਧੂ)-ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਅੰਦਰ ਹਜ਼ਾਰਾਂ ਕਰੋੜ ਰੁਪਏ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਮ 'ਤੇ ਖ਼ਰਚੇ ਗਏ, ਪਰ ਅਫ਼ਸੋਸ ਕੇ ਕਈ ਪਿੰਡਾਂ ਵਿਚ ਜ਼ਮੀਨੀ ਪੱਧਰ 'ਤੇ ਸਿਰਫ਼ ਖਾਨਾਪੂਰਤੀ ...

ਪੂਰੀ ਖ਼ਬਰ »

ਜ਼ਿਲ੍ਹਾ ਹਾਕੀ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਭਲਕੇ

ਫ਼ਿਰੋਜ਼ਪੁਰ, 5 ਦਸੰਬਰ (ਗੁਰਿੰਦਰ ਸਿੰਘ)-ਹਾਕੀ ਫ਼ਿਰੋਜ਼ਪੁਰ ਵਲੋਂ ਖਿਡਾਰੀਆਂ ਨੂੰ ਹਾਕੀ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ 7 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਹਾਕੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ¢ ਸ਼ਹੀਦ ਭਗਤ ਸਿੰਘ ਹਾਕੀ ਐਸਟਰੋਸਟਾਫ ਸਟੇਡੀਅਮ ਵਿਚ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਸਕੂਲ ਖੇਡਾਂ

ਫ਼ਿਰੋਜ਼ਪੁਰ, 5 ਦਸੰਬਰ (ਗੁਰਿੰਦਰ ਸਿੰਘ)-ਹੁਸ਼ਿਆਰਪੁਰ ਵਿਖੇ ਹੋਏ ਅੰਤਰ ਜ਼ਿਲ੍ਹਾ ਸਕੂਲ ਚੈਂਪੀਅਨਸ਼ਿਪ ਬੈਡਮਿੰਟਨ ਅੰਡਰ 14 ਸਾਲ (ਲੜਕੀਆਂ) ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਤਗਮਾ ਜੇਤੂ ਟੀਮ ਦਾ ਅੱਜ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰੂਹਰਸਹਾਏ-2 ਦਾ ਦਫ਼ਤਰ ਪਿੰਡੀ ਵਿਖੇ ਤਬਦੀਲ

ਗੁਰੂਹਰਸਹਾਏ, 5 ਦਫ਼ਤਰ (ਹਰਚਰਨ ਸਿੰਘ ਸੰਧੂ)-ਕਾਫ਼ੀ ਸਾਲਾਂ ਤੋਂ ਅਧਿਆਪਕ ਵਰਗ ਦੀ ਮੰਗ ਸੀ ਕਿ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰੂਹਰਸਹਾਏ-2 ਨੂੰ ਭੀੜ-ਭਾੜ ਵਾਲੇ ਸਥਾਨ ਤੋਂ ਬਦਲ ਕੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਕਰਨਾ ਚਾਹੀਦਾ ਹੈ, ਜਿਸ ਨੂੰ ...

ਪੂਰੀ ਖ਼ਬਰ »

ਜ਼ੀਰਾ ਤੋਂ ਖਿਡਾਰੀ ਪੰਜਾਬ ਪੱਧਰੀ ਪ੍ਰਾਇਮਰੀ ਖ਼ੇਡਾਂ ਲਈ ਅਧਿਆਪਕਾਂ ਦੀ ਅਗਵਾਈ 'ਚ ਰਵਾਨਾ

ਜ਼ੀਰਾ, 5 ਦਸੰਬਰ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖ਼ੇਡਾਂ ਵਿਚ ਵੀ ਰੁਚੀ ਵਧਾਉਣ ਲਈ ਕਰਵਾਈਆਂ ਜਾ ਰਹੀਆਂ ਖ਼ੇਡਾਂ ਦੇ ਪੰਜਾਬ ਪੱਧਰੀ ਮੁਕਾਬਲੇ ਲਈ ਵਿਭਾਗੀ ਹੁਕਮਾਂ ਤਹਿਤ ਬਲਾਕ ਜ਼ੀਰਾ ...

ਪੂਰੀ ਖ਼ਬਰ »

• ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਮੇਰਾ ਉਦੇਸ਼-ਰਣਬੀਰ ਭੁੱਲਰ • 210 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 5 ਦਸੰਬਰ (ਤਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲ) ਫ਼ਿਰੋਜ਼ਪੁਰ ਦੇ ਵਿਹੜੇ ਵਿਚ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ...

ਪੂਰੀ ਖ਼ਬਰ »

ਬਾਬਾ ਕੰਪਿਊਟਰ ਹੱਟ ਅਤੇ ਬਾਬਾ ਕੰਪਿਊਟਰ ਐਜੂਕੇਸ਼ਨ ਸੈਂਟਰ ਮੱਲਾਂਵਾਲਾ ਅੱਗ ਨਾਲ ਸੜ ਕੇ ਹੋਇਆ ਤਬਾਹ

ਮੱਲਾਂਵਾਲਾ, 5 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਬਾਬਾ ਕੰਪਿਊਟਰ ਹੱਟ ਅਤੇ ਬਾਬਾ ਕੰਪਿਊਟਰ ਐਜੂਕੇਸ਼ਨ ਮੱਲਾਂਵਾਲਾ (ਸੈਂਟਰ) ਸਾਰਟ ਸਰਕਟ ਕਾਰਨ ਪੂਰੀ ਤਰ੍ਹਾਂ ਸੜ ਗਿਆ | ਬਾਬਾ ਕੰਪਿਊਟਰ ਹੱਟ ਦੇ ਮਾਲਕ ਨਛੱਤਰ ਸਿੰਘ ਪੱੁਤਰ ਵਿਰਸਾ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮਿਹਰ ਸਿੰਘ ਵਾਲਾ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਬੱਚਿਆਂ ਦੇ ਵਿਗਿਆਨ ਅਤੇ ਧਾਰਮਿਕ ਜਾਣਕਾਰੀ ਵਿਚ ਵਾਧਾ ਕਰਨ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮਿਹਰ ਸਿੰਘ ਵਾਲਾ ਦੀ ਮੈਨੇਜ਼ਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਅਤੇ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਆਸ਼ਰਮ 'ਚ ਧੂਮ-ਧਾਮ ਨਾਲ ਮਨਾਈ ਗਈ ਸ੍ਰੀ ਗੀਤਾ ਜੈਅੰਤੀ

ਫ਼ਿਰੋਜ਼ਪੁਰ, 5 ਦਸੰਬਰ (ਤਪਿੰਦਰ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਭਾਰਤ ਨਗਰ ਖਾਈ ਰੋਡ ਸਥਿਤ ਆਸ਼ਰਮ ਦੇ ਅੰਦਰ ਗੀਤਾ ਜਯੰਤੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਗਣੇਸ਼ ਵੰਦਨਾ ਤੋਂ ਕੀਤੀ ਗਈ | ਸ੍ਰੀ ਆਸ਼ੂਤੋਸ਼ ਮਹਾਰਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX