ਤਾਜਾ ਖ਼ਬਰਾਂ


ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  16 minutes ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  about 1 hour ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 2 hours ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 2 hours ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 4 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 5 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 7 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 7 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 8 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 8 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 8 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 9 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 10 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 10 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 11 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਬਰਨਾਲਾ

ਜ਼ਿਲ੍ਹਾ ਬਰਨਾਲਾ ਨੂੰ 12 ਹੋਰ ਆਮ ਆਦਮੀ ਕਲੀਨਿਕ ਮਿਲਣਗੇ-ਮੀਤ ਹੇਅਰ

ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਖੇਡ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪਿੰਡ ਸੇਖਾ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਪਿੰਡ 'ਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਉਨ੍ਹਾਂ ਦੱਸਿਆ ਕਿ ਪਿੰਡ ਸੇਖਾ ਸਣੇ ਜ਼ਿਲ੍ਹਾ ਬਰਨਾਲਾ 'ਚ 12 ਹੋਰ ਆਮ ਆਦਮੀ ਕਲੀਨਿਕਾਂ ਦੀ ਸਹੂਲਤ ਛੇਤੀ ਲੋਕਾਂ ਨੂੰ ਮਿਲੇਗੀ | ਮੀਤ ਹੇਅਰ ਨੇ ਪਹਿਲਾਂ ਸਰਕਾਰੀ ਸਕੂਲ ਨੇੜੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ, ਜਿਸ ਨੂੰ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਜਗ੍ਹਾ ਵਜੋਂ ਚੁਣਿਆ ਗਿਆ ਸੀ ਪਰ ਪਿੰਡ ਵਾਸੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੇਖਾ ਵਿਖੇ ਕਲੀਨਿਕ ਸਥਾਪਤ ਕਰਨ ਲਈ ਸੇਵਾ ਕੇਂਦਰ ਦੀ ਇਮਾਰਤ ਦੀ ਸ਼ਨਾਖ਼ਤ ਕੀਤੀ | ਉਪਰੰਤ ਪਿੰਡ ਦੇ ਛੱਪੜ ਦਾ ਦੌਰਾ ਕੀਤਾ ਤੇ ਕਿਹਾ ਕਿ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਥਾਪਰ ਮਾਡਲ ਆਧਾਰਿਤ ਪ੍ਰਾਜੈਕਟ ਦੇ ਨਿਰਮਾਣ ਲਈ 29 ਲੱਖ ਰੁਪਏ ਦਾ ਪ੍ਰਸਤਾਵ ਪਹਿਲਾਂ ਹੀ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ | ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਜਲਦੀ ਹੀ ਇਸ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਾ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਪੰਜ ਨਵੇਂ ਕਮਰਿਆਂ ਦੀ ਉਸਾਰੀ ਸੰਬੰਧੀ ਗੱਲਬਾਤ ਕੀਤੀ ਤੇ ਸਕੂਲ ਪ੍ਰਬੰਧਕਾਂ ਤੇ ਪਿੰਡ ਦੀ ਪੰਚਾਇਤ ਨੂੰ ਭਰੋਸਾ ਦਿੱਤਾ ਕਿ ਕਮਰਿਆਂ ਦੀ ਉਸਾਰੀ ਲਈ ਗਰਾਂਟ ਛੇਤੀ ਮਨਜ਼ੂਰ ਕਰਵਾਈ ਜਾਵੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਏ. ਡੀ. ਸੀ. (ਵਿਕਾਸ) ਪਰਮਵੀਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਰਜਵਾਹੇ ਦਾ ਪਾੜ ਬੰਦ ਕਰਨ ਦੇ ਘੰਟਿਆਂ ਬਾਅਦ ਪਾਣੀ ਛੱਡਿਆ ਪਰ ਨੱਕਾ ਦੁਬਾਰਾ ਟੁੱਟਣ ਦੀ ਕਗਾਰ 'ਤੇ

ਧਨੌਲਾ, 5 ਦਸੰਬਰ (ਜਤਿੰਦਰ ਸਿੰਘ ਧਨੌਲਾ)-ਰਿਪੇਅਰ ਕਰਨ ਦੇ ਕੁਝ ਘੰਟਿਆਂ ਬਾਅਦ ਹੀ ਕੱਸੀ 'ਚ ਪਾਣੀ ਛੱਡ ਦੇਣ ਕਾਰਨ ਰਾਜਗੜ੍ਹ-ਉੱਤਲੀ ਰਜਵਾਹਾ ਦੂਜੀ ਵਾਰ ਦਬ ਗਿਆ, ਜਿਸ ਕਰ ਕੇ ਨੇੜਲੇ ਕਿਸਾਨਾਂ 'ਚ ਫਿਰ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ 1 ਦਸੰਬਰ ਦੀ ...

ਪੂਰੀ ਖ਼ਬਰ »

ਟੈਂਪੂ ਲੁੱਟਣ ਦੀ ਨੀਅਤ ਨਾਲ ਕੀਤਾ ਸੀ ਚਾਲਕ 'ਤੇ ਕਾਤਲਾਨਾ ਹਮਲਾ-ਐਸ. ਐਚ. ਓ.

ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਬੀਤੇ ਦਿਨੀਂ ਬਾਜਾਖਾਨਾ ਰੋਡ 'ਤੇ ਸਥਿਤ ਡਰੇਨ 'ਚੋਂ ਇਕ ਵਿਅਕਤੀ ਦੀ ਤੈਰਦੀ ਲਾਸ਼ ਮਿਲਣ ਦੀ ਬਾਰੀਕੀ ਨਾਲ ਕੀਤੀ ਜਾਂਚ ਤੋਂ ਬਾਅਦ ਕਤਲ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਥਾਣਾ ਸਿਟੀ-1 ਪੁਲਿਸ ਨੂੰ ਸਫਲਤਾ ਹਾਸਲ ਹੋਈ ਹੈ | ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਇਥੇ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਹੋਈ | ਇਸ ਮੌਕੇ ਸੂਬਾਈ ਆਗੂ ਮਿੱਠੂ ਮੁਹੰਮਦ ਨੇ ਦੱਸਿਆ ਕਿ ਸੂਬਾ ਕਮੇਟੀ ਨੇ ਪੇਂਡੂ ਡਾਕਟਰਾਂ ਦੀਆਂ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸੰਬੰਧੀ ਸਮਾਗਮ ਕਰਵਾਇਆ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਤੇ ਕਾਲਜ ਪਿ੍ੰਸੀਪਲ (ਕਾਰਜਕਾਰੀ) ਡਾ. ਭੁਪਿੰਦਰ ਸਿੰਘ, ਵਾਈਸ ਪਿ੍ੰਸੀਪਲ ਤਾਰਾ ਸਿੰਘ ਸੰਘੇੜਾ, ਡਾਇਰੈਕਟਰ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਪਿੰਡ ਮੋੜਾਂ ਦੇ ਬੱਸ ਅੱਡੇ ਦਾ ਉਦਘਾਟਨ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਪਿੰਡ ਮੋੜਾਂ ਦੇ ਬੱਸ ਅੱਡੇ ਦਾ ਉਦਘਾਟਨ ਕੀਤਾ | ਇਸ ਮੌਕੇ ਸ: ਉਗੋਕੇ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਮੁੱਚੀਆਂ ਮੋੜਾਂ ਦੀਆਂ ਪੰਚਾਇਤਾਂ ਦੀ ਮੰਗ 'ਤੇ ਪਿੰਡ ਮੋੜਾਂ ਦੇ ਬੱਸ ਅੱਡੇ ਲਈ ...

ਪੂਰੀ ਖ਼ਬਰ »

ਪਾਵਰਕਾਮ ਦੇ ਸ਼ਹਿਰੀ ਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਪਾਵਰਕਾਮ ਦੇ ਸ਼ਹਿਰੀ ਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਰਣਜੀਤ ਸਿੰਘ ਜੋਧਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪਾਵਰਕਾਮ ਦੇ ਦੋਵੇਂ ਮੰਡਲਾਂ ਦੇ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ...

ਪੂਰੀ ਖ਼ਬਰ »

ਡੀ. ਸੀ. ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ ਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਨਵੇਂ ਸਥਾਪਿਤ ਹੋਣ ਵਾਲੇ ਆਮ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਵਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਗ-ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਐਲ. ਬੀ. ਐਸ. ਕਾਲਜ ਬਰਨਾਲਾ ਵਿਖੇ ਸੈਮੀਨਾਰ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਆਈ. ਕਿਊ. ਏ. ਸੀ. ਤੇ ਕੰਪਿਊਟਰ ਵਿਭਾਗ ਵਲੋਂ 'ਕਾਮਨ ਗਾਇਨੀ ਪ੍ਰਾਬਲਮ ਤੇ ਬਰੈਸਟ ਕੈਂਸਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐਮ. ਬੀ. ਬੀ. ਐਸ. ਨਵੀਂ ਦਿੱਲੀ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੇ ਬਲਾਕ ਦਫ਼ਤਰ ਵਿਖੇ ਧਰਨਾ ਲਾਇਆ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਸ਼ਹਿਣਾ ਦੇ ਨਰੇਗਾ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਦੇ ਸੰਬੰਧ 'ਚ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਾਮਰੇਡ ਖੁਸੀਆ ਸਿੰਘ ਤੇ ਜੁਗਰਾਜ ਸਿੰਘ ਰਾਮਾ ਨੇ ਕਿਹਾ ਕਿ ਸ਼ਹਿਣਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਲੰਟੀਅਰ ਦਿਵਸ ਮਨਾਇਆ

ਧਨੌਲਾ, 5 ਦਸੰਬਰ (ਚੰਗਾਲ)-ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਨੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਓਮਕਾਰ ਸਵਾਮੀ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਵਲੰਟੀਅਰ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ...

ਪੂਰੀ ਖ਼ਬਰ »

ਪੈਰਾਡਾਈਜ਼ ਅਕੈਡਮੀ ਦੀਆਂ ਵਿਦਿਆਰਥਣਾਂ ਦਾ ਸਟੇਟ ਪੱਧਰੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਪੈਰਾਡਾਈਜ਼ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ (ਹਮੀਦੀ-ਅਮਲਾ ਸਿੰਘ ਵਾਲਾ ਰੋਡ) ਦੀਆਂ ਵਿਦਿਆਰਥਣਾਂ ਨੇ ਸਟੇਟ ਪੱਧਰੀ ਟੂਰਨਾਮੈਂਟ 'ਚ ਪਹਿਲੀ ਪੁਜ਼ੀਸ਼ਨ ਹਾਸਲ ਕਰ ਕੇ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ 'ਚ ਅਥਲੈਟਿਕ ਮੀਟ ਮੁਕਾਬਲੇ ਕਰਵਾਏ

ਮਹਿਲ ਕਲਾਂ, 5 ਦਸੰਬਰ (ਤਰਸੇਮ ਸਿੰਘ ਗਹਿਲ)-ਕਸਬੇ ਦੀ ਉੱਘੀ ਵਿਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ. ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਅਥਲੈਟਿਕ ਮੀਟ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੀ ਸ਼ੁਰੂਆਤ ਡਾ. ...

ਪੂਰੀ ਖ਼ਬਰ »

ਐਸ. ਬੀ. ਐਸ. ਸੁਰਜੀਤਪੁਰਾ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-15ਵੀਂ ਜੂਨੀਅਰ ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ 'ਚ ਐਸ. ਬੀ. ਐਸ. ਸਕੂਲ ਸੁਰਜੀਤਪੁਰਾ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਅਰਸ਼ਦੀਪ ਸਿੰਘ ਜਵੰਧਾ, ਪ੍ਰਭਦੀਪ ਸਿੰਘ ਤੇ ਗੁਰਵੀਰ ਸਿੰਘ ਨੇ ਸੋਨ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਖੇਡ ਗਤੀਵਿਧੀਆਂ ਆਯੋਜਿਤ

ਧਨੌਲਾ, 5 ਦਸੰਬਰ (ਚੰਗਾਲ)-ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਤੰਦਰੁਸਤੀ ਲਈ ਖੇਡਾਂ ਮਹੱਤਵਪੂਰਨ ਹੁੰਦੀਆਂ ਹਨ | ਖੇਡਾਂ ਦੀ ਅਹਿਮੀਅਤ ਨੂੰ ਮੁੱਖ ਰੱਖਦੇ ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਵਿੱਤੀ ਸਾਖਰਤਾ ਕੈਂਪ ਲਾਇਆ

ਰੂੜੇਕੇ ਕਲਾਂ, 5 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਹਿਕਾਰੀ ਸਭਾ ਪੱਖੋ ਕਲਾਂ ਤੇ ਧੂਰਕੋਟ ਵਿਖੇ ਸਭਾ ਦੇ ਸੇਲਜ਼ਮੈਨ ਜਸਵਿੰਦਰ ਕੌਰ, ਪ੍ਰਧਾਨ ਹਰਦਿਆਲ ਸਿੰਘ ਦੇ ਸਹਿਯੋਗ ਨਾਲ ਦੀ ਸੰਗਰੂਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਲੋਂ ਵਿੱਤੀ ਸਾਖਰਤਾ ਕੈਂਪ ਆਯੋਜਿਤ ...

ਪੂਰੀ ਖ਼ਬਰ »

ਐਸ.ਐਸ.ਡੀ. ਕਾਲਜ ਦੇ ਖਿਡਾਰੀ ਅੰਤਰ ਕਾਲਜ ਦੇ ਖੇਡ ਮੁਕਾਬਲਿਆਂ 'ਚੋਂ ਤੀਜੇ ਸਥਾਨ 'ਤੇ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਜਾ ਰਹੇ ਅੰਤਰ ਕਾਲਜ ਖੇਡ ਮੁਕਾਬਲਿਆਂ 'ਚ ਐਸ. ਐਸ. ਡੀ. ਕਾਲਜ ਬਰਨਾਲਾ ਦੇ ਹੋਣਹਾਰ ਖਿਡਾਰੀ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਐਸ. ਡੀ. ...

ਪੂਰੀ ਖ਼ਬਰ »

ਬਫੈਲੋ ਫਾਰਮਰਜ਼ ਐਸੋਸੀਏਸ਼ਨ ਵਲੋਂ ਪਸ਼ੂ ਮੰਡੀ ਧਨੌਲਾ ਵਿਖੇ ਕਰਵਾਇਆ ਤਿੰਨ ਦਿਨਾਂ ਪਸ਼ੂ ਮੇਲਾ ਸਮਾਪਤ

ਧਨੌਲਾ, 5 ਦਸੰਬਰ (ਚੰਗਾਲ)-ਪਸ਼ੂ ਮੰਡੀ ਧਨੌਲਾ ਵਿਖੇ ਬਫੈਲੋ ਫਾਰਮਰਜ਼ ਐਸੋਸੀਏਸ਼ਨ ਵਲੋਂ ਕਰਵਾਇਆ ਉੱਤਰੀ ਭਾਰਤ ਦਾ ਵੱਡਾ ਪਸ਼ੂ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ ਹੈ | ਤਿੰਨ ਦਿਨਾ ਚੱਲੇ ਪਸ਼ੂ ਮੇਲੇ 'ਚ ਰਾਜਨੀਤਕ ਤੇ ਸਮਾਜ ਸੇਵੀ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਡੀ. ਸੀ. ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸੂਬੇ ਭਰ ਦੇ ਸਰਕਟ ਹਾਊਸਾਂ ਜਾਂ ਸਰਕਾਰੀ ਰੈਸਟ ਹਾਊਸਾਂ ਦੀ ਮੁਰੰਮਤ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਰਤੋਂ 'ਚ ਆ ਸਕਣ | ਇਸੇ ਤਹਿਤ ਬਰਨਾਲੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਦਾ ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਆਗਾਜ਼

ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ 66ਵੀਂ ਅਥਲੈਟਿਕ ਮੀਟ (ਅੰਤਰ ਜ਼ੋਨ) ਦਾ ਉਦਘਾਟਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਕੀਤਾ ਗਿਆ | ਸ੍ਰੀ ਮੀਤ ਹੇਅਰ ਨੇ ਕਿਹਾ ਕਿ 'ਖੇਡਾਂ ਵਤਨ ...

ਪੂਰੀ ਖ਼ਬਰ »

ਗ਼ਜ਼ਲਕਾਰ ਰਣਵੀਰ ਰਾਣਾ ਦੀ ਪੁਸਤਕ 'ਦਰਦ ਦਾ ਦਰਿਆ' 'ਤੇ ਗੋਸ਼ਟੀ ਕਰਵਾਈ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਗ਼ਜ਼ਲ ਮੰਚ ਬਰਨਾਲਾ ਵਲੋਂ ਚਿੰਟੂ ਪਾਰਕ ਬਰਨਾਲਾ ਵਿਖੇ ਬਠਿੰਡਾ ਦੇ ਗ਼ਜ਼ਲਕਾਰ ਰਣਵੀਰ ਰਾਣਾ ਦੀ ਗ਼ਜ਼ਲਾਂ ਦੀ ਪੁਸਤਕ 'ਦਰਦ ਦਾ ਦਰਿਆ' 'ਤੇ ਗੋਸ਼ਟੀ ਕਰਵਾਈ ਗਈ, ਜਿਸ 'ਤੇ ਪੇਪਰ ਪੜ੍ਹਦਿਆਂ ਨਾਮਵਰ ਆਲੋਚਕ ਨਿਰੰਜਨ ਬੋਹਾ ਨੇ ਕਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX