ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਆਫ਼ ਫ਼ਰੀਦਕੋਟ ਦੀ ਅਗਵਾਈ ਹੇਠ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ ਦਸਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਲੜਕੀਆਂ ਦੀ ਦੂਜੇ ਦਿਨ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਗਰੇਵਾਲ ਨੇ ਕਿਹਾ ਕਿ ਅੱਜ ਗਤਕਾ ਕਲਾ ਕੌਮਾਂਤਰੀ ਖੇਡ ਬਣ ਚੁੱਕੀ ਹੈ | ਜਥੇਬੰਦੀ ਵਲੋਂ ਜਲਦੀ ਹੀ ਝਾਰਖੰਡ ਵਿਖੇ ਕੌਮਾਂਤਰੀ ਮੁਕਾਬਲਿਆਂ ਵਿਚ ਹਿੱਸਾ ਲਿਆ ਜਾਵੇਗਾ | ਉਸ ਤੋਂ ਬਾਅਦ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀਆਂ ਟੀਮਾਂ ਇੰਟਰਨੈਸ਼ਨਲ 'ਤੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ | ਆਪਣੇ ਸੰਬੋਧਨ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ, ਬਾਬਾ ਜਤਿੰਦਰ ਸਿੰਘ ਹਜ਼ੂਰ ਸਾਹਿਬ, ਭੈਣ ਮਨਜੀਤ ਕੌਰ ਨਾਨਕਸਰ ਕਲੇਰ ਸਮੇਤ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਪੰਜਾਬ ਭਰ 'ਚੋਂ 400 ਦੇ ਲਗਪਗ ਲੜਕੀਆਂ ਇਨ੍ਹਾਂ ਮੁਕਾਬਲਿਆਂ 'ਚ ਸ਼ਮੂਲੀਅਤ ਕਰ ਰਹੀਆਂ ਹਨ | ਸਰਪ੍ਰਸਤ ਕੁਲਤਾਰ ਸਿੰਘ ਬਰਾੜ ਨੇ ਆਖਿਆ ਕਿ ਬਾਬਾ ਫ਼ਰੀਦ ਨਰਸਿੰਗ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਢਿੱਲੋਂ ਅਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਵਲੋਂ ਇਸ ਕਾਲਜ ਵਿਚ ਇੰਟਰਨੈਸ਼ਨਲ ਚੈਂਪੀਅਨਸ਼ਿਪ ਕਰਵਾਉਣ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਬਾਰੇ ਜਥੇਬੰਦੀ ਵਲੋਂ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਅੰਤ ਵਿਚ ਦੂਜੇ ਦਿਨ ਦੀਆਂ ਜੇਤੂ ਟੀਮਾਂ ਨੂੰ ਕੌਮੀ ਪ੍ਰਧਾਨ ਗਰੇਵਾਲ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ, ਨਰਿੰਦਰਪਾਲ ਸਿੰਘ ਪਾਰਸ, ਤਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਯੋਗਰਾਜ ਸਿੰਘ, ਇੰਦਰਜੀਤ ਸਿੰਘ, ਸ਼ੈਰੀ ਸਿੰਘ, ਮਨਿੰਦਰ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਕਰਨਜੀਤ ਸਿੰਘ, ਅਕਾਸ਼ਦੀਪ ਸਿੰਘ, ਸੁਖਦੀਪ ਸਿੰਘ, ਸੰਦੀਪ ਪਾਲ ਸਿੰਘ, ਵਿਕਰਮਜੀਤ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX