ਤਾਜਾ ਖ਼ਬਰਾਂ


ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  24 minutes ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  29 minutes ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  41 minutes ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  55 minutes ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  57 minutes ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  37 minutes ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 1 hour ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 1 hour ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 1 hour ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 2 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 2 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 2 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 2 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 2 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 3 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 4 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 4 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 4 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ 124 ਉਮੀਦਵਾਰਾਂ ਦੀ ਲਿਸਟ
. . .  about 4 hours ago
ਨਵੀਂ ਦਿੱਲੀ, 25 ਮਾਰਚ-ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਸਾਬਕਾ ਮੁੱਖ ਮੰਤਰੀ ਸਿਧਰਮਈਆ ਅਤੇ ਸੂਬਾ ਪਾਰਟੀ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਦੇ ਨਾਂ ਮੌਜੂਦ ਹਨ।
ਕਿਸਾਨਾਂ ਲਈ ਵੈਰੀ ਬਣ ਬਹੁੜਿਆਂ ਰੱਬ, ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਪੱਕੀ ਫ਼ਸਲ ਕੀਤੀ ਤਬਾਹ
. . .  about 5 hours ago
ਬਾਘਾ ਪੁਰਾਣਾ, 25 ਮਾਰਚ (ਕ੍ਰਿਸ਼ਨ ਸਿੰਗਲਾ)-ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ, ਰੁਕ-ਰੁਕ ਕੇ ਮੀਂਹ ਵੀ ਪੈ ਰਿਹਾ ਹੈ ਤੇ ਗੜ੍ਹੇਮਾਰੀ ਵੀ ਹੋਈ ਹੈ। ਬੀਤੀ ਰਾਤ ਸਥਾਨਕ ਸ਼ਹਿਰ ਅਤੇ ਇਲਾਕੇ...
ਭਾਰੀ ਝੱਖੜ ਅਤੇ ਮੀਂਹ ਨੇ ਮਚਾਈ ਤਬਾਹੀ, ਕਣਕ, ਸਰੋਂ ਅਤੇ ਸਬਜ਼ੀਆਂ ਦੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
. . .  1 minute ago
ਸੁਲਤਾਨਪੁਰ ਲੋਧੀ, 25 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਲਾਡੀ)- ਬੀਤੀ ਰਾਤ ਤੋਂ ਚੱਲ ਰਹੇ ਝੱਖੜ ਅਤੇ ਮੀਂਹ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ’ਚ ਕਣਕ, ਸਰੋਂ, ਸ਼ਿਮਲਾ ਮਿਰਚ ਤੇ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ 66ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਫੁੱਲ ਮਾਲਾਵਾਂ ਭੇਟ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 66ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਵੱਖ-ਵੱਖ ਰਾਜਨੀਤਕ ਤੇ ਸਵੈ-ਸੇਵੀ ਜਥੇਬੰਦੀਆਂ ਵਲੋਂ ਬੱਸ ਅੱਡਾ ਨਵਾਂਸ਼ਹਿਰ ਦੇ ਬਾਹਰ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ਅੱਜ ਸਵੇਰੇ ਤੋਂ ਹੀ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਬਾਬਾ ਸਾਹਿਬ ਦੇ ਬੁੱਤ ਤੇ ਇਕੱਤਰ ਹੋਣੇ ਸ਼ੁਰੂ ਹੋ ਗਏ | ਅੱਜ ਦੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਦੇ ਆਗੂਆਂ ਰੋਹਿਨ ਚੱਢਾ, ਸ਼ਿੰਗਾਰਾ ਸਿੰਘ ਕਲਿਆਣਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਬਾਬਾ ਸਾਹਿਬ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ | ਇਸ ਉਪਰੰਤ ਕਾਂਗਰਸ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ, ਕੌਂਸਲਰ ਡਾ.ਕਮਲਜੀਤ, ਕੌਂਸਲਰ ਚੇਤ ਰਾਮ ਰਤਨ, ਕੌਂਸਲਰ ਬਲਵਿੰਦਰ ਭੂੰਬਲਾ, ਕੌਂਸਲਰ ਬੀਬੀ ਕੁਲਵੰਤ ਕੌਰ, ਕੌਂਸਲਰ ਪ੍ਰਵੀਨ ਭਾਟੀਆ ਸਮੇਤ ਕੁਝ ਹੋਰ ਆਗੂ ਬਾਬਾ ਸਾਹਿਬ ਦੇ ਬੁੱਤ ਤੇ ਨਤਮਸਤਕ ਹੋਏ | ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਡਾ.ਕਮਲਜੀਤ ਨੇ ਆਖਿਆ ਕਿ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਨੇ ਸਾਰੀ ਜ਼ਿੰਦਗੀ ਦੱਬੇ ਕੁਚਲੇ ਸਮਾਜ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਮਹਾਨ ਘਾਲਣਾ ਘਾਲੀ ਇਹ ਦੱਬਿਆ ਕੁਚਲਿਆਂ ਸਮਾਜ ਉਹ ਮਜ਼ਦੂਰ ਵਰਗ ਹੈ ਜਿਸਨੂੰ ਪੂੰਜੀਵਾਦ, ਸਰਮਾਏਦਾਰੀ ਨੇ ਸਦੀਆਂ ਤੋਂ ਲੁੱਟਿਆ ਤੇ ਲਿਤਾੜਿਆ | ਨੈਸ਼ਨਲ ਲੇਬਰ ਆਫ਼ ਆਰਗੇਨਾਈਜ਼ੇਸ਼ਨ (ਐਨ.ਐਲ.ਓ) ਮੁਖੀ ਬਲਦੇਵ ਭਾਰਤੀ ਨੇ ਕਿਹਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ 9 ਭਾਸ਼ਾਵਾਂ ਦੇ ਮਾਹਿਰ ਸਨ ਅਤੇ ਉਨ੍ਹਾਂ ਨੇ 32 ਡਿਗਰੀਆਂ ਦੀ ਉਪਾਧੀ ਹਾਸਲ ਕੀਤੀ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਦੀ ਅਗਵਾਈ 'ਚ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਵਲੋਂ ਵੀ ਬਾਬਾ ਸਾਹਿਬ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸ੍ਰੀ ਬੱਲੂ ਨਾਲ ਸਾਬਕਾ ਡੀ.ਐੱਸ.ਪੀ. ਤੇ ਕੌਂਸਲਰ ਮਹਿੰਦਰ ਸਿੰਘ, ਰਮਨ ਉੱਮਟ, ਗਗਨ ਅਗਨੀਹੋਤਰੀ ਤੇ ਹੋਰ ਬਹੁਤ ਸਾਰੇ ਵਰਕਰ ਹਾਜ਼ਰ ਸਨ |

ਵਾਈਸ ਪਿ੍ੰਸੀਪਲ ਬੰਦਨਾ ਜੋਸ਼ੀ ਨੇ ਨੈਸ਼ਨਲ ਪੱਧਰ 'ਤੇ ਜਿੱਤਿਆ ਸਰਬੋਤਮ ਅਧਿਆਪਕ ਪੁਰਸਕਾਰ

ਬਲਾਚੌਰ, 6 ਦਸੰਬਰ (ਸ਼ਾਮ ਸੁੰਦਰ ਮੀਲੂ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਵਲੋਂ ਰਾਸ਼ਟਰੀ ਪੱਧਰ 'ਤੇ ਵਧੀਆ ਅਨੁਭਵੀ ਅਧਿਆਪਕ ਪੁਰਸਕਾਰ ਲਈ ਨੈਸ਼ਨਲ ਪੱਧਰ 'ਤੇ ਕਰਵਾਏ ਸਮਾਗਮ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਇਲਾਕਾ ਬੀਤ ਦੇ ਪਿੰਡ ਭਵਾਨੀਪੁਰ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਗਰੇਵਾਲ ਦੇ ਖ਼ਾਲਸਾ ਨਿਵਾਸ ਪਹੁੰਚਣ 'ਤੇ ਨਿੱਘਾ ਸਵਾਗਤ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਜਨਰਲ ਜਥੇਦਾਰ ਗੁਰਚਰਨ ਸਿੰਘ ਗਰੇਵਾਲ ਦੇ ਖ਼ਾਲਸਾ ਨਿਵਾਸ ਨਵਾਂਸ਼ਹਿਰ ਵਿਖੇ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਹ ਸਵਾਗਤ ਜਿੰਦਰਜੀਤ ਕੌਰ ...

ਪੂਰੀ ਖ਼ਬਰ »

'ਸੇਫ਼ ਸਕੂਲ ਵਾਹਨ' ਪਾਲਿਸੀ ਤਹਿਤ 6 ਸਕੂਲ ਵਾਹਨਾਂ ਦੇ ਕੱਟੇ ਚਲਾਨ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾਣ ਵਾਲੇ ਸਕੂਲ ਵਾਹਨਾਂ 'ਚ ਬੱਚਿਆਂ ਦੀ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਅੱਜ 'ਸੇਫ਼ ਸਕੂਲ ਵਾਹਨ' ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ 6 ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਨਵੀਨੀਕਰਨ ਲਈ ਸੜਕ ਦਾ ਪੁੱਟ ਕੇ ਛੱਡਿਆ ਇਕ ਪਾਸਾ ਬਣ ਸਕਦਾ ਹੈ ਹਾਦਸੇ ਦਾ ਕਾਰਨ

ਮਜਾਰੀ/ਸਾਹਿਬਾ, 6 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਮਹਿੰਦਪੁਰ ਅੱਡੇ ਤੋਂ ਕੁੱਕੜ ਮਜਾਰਾ ਤੱਕ ਸੜਕ ਦਾ ਨਵੀਨੀਕਰਨ ਕਰਕੇ 18 ਫੁੱਟ ਚੌੜੀ ਕਰਨ ਦਾ ਕੰਮ ਪੰਜਾਬ ਮੰਡੀ ਬੋਰਡ ਦੀ ਸਬ ਡਵੀਜ਼ਨ ਬਲਾਚੌਰ ਵਲੋਂ ਇਸ ਸਾਲ ਦੇ ਸ਼ੁਰੂ ਵਿਚ ਹੀ ਚਾਲੂ ਕਰਵਾ ਦਿੱਤਾ ਗਿਆ ਸੀ | ਪਰ ਇਸ ...

ਪੂਰੀ ਖ਼ਬਰ »

ਸਾਂਝ ਕੇਂਦਰ ਬਲਾਚੌਰ 'ਚ ਲਗਾਇਆ ਏਡਜ਼ ਜਾਗਰੂਕਤਾ ਕੈਂਪ

ਬਲਾਚੌਰ, 6 ਦਸੰਬਰ (ਸ਼ਾਮ ਸੁੰਦਰ ਮੀਲੂ)- ਵਿਸ਼ਵ ਏਡਜ਼ ਦਿਵਸ ਮੌਕੇ ਲੋਕਾਂ ਨੂੰ ਏਡਜ਼ ਤੋਂ ਬਚਾਅ ਸਬੰਧੀ ਅੱਜ ਪੁਲਿਸ ਸਾਂਝ ਕੇਂਦਰ ਬਲਾਚੌਰ ਵਿਖੇ ਏਡਜ਼ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ ਐੱਸ.ਆਈ. ਵਿਨੋਦ ਕੁਮਾਰ ਨੇ ਸੰਬੋਧਨ ...

ਪੂਰੀ ਖ਼ਬਰ »

ਗਰਚਾ 'ਚ ਸ਼ੂਗਰ ਮੁਕਤ ਮੁਹਿੰਮ ਤਹਿਤ ਚੈੱਕਅਪ ਕੈਂਪ ਲਗਾਇਆ

ਔੜ, 6 ਦਸੰਬਰ (ਜਰਨੈਲ ਸਿੰਘ ਖ਼ੁਰਦ)- ਗੁਰਦੁਆਰਾ ਸਿੰਘ ਸਭਾ ਪਿੰਡ ਗਰਚਾ ਵਿਖੇ ਇੱਥੋਂ ਦੇ ਸ੍ਰੀ ਗੁਰੂ ਨਾਨਕ ਸਾਹਿਬ ਸੇਵਾ ਕੇਂਦਰ ਦੇ ਪ੍ਰਬੰਧਕਾਂ ਵਲੋਂ ਨਰੋਆ ਪੰਜਾਬ ਸੰਸਥਾ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਭਰਪੂਰ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਵਲੋਂ ਰਾਤ ਵੇਲੇ ਨਸ਼ਾ ਛੁਡਾਊ ਕੇਂਦਰ, ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਿਹਾ ਹੈ, ਜਿਸ ਦੇ ਚੱਲਦਿਆਂ ਆਮ ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ 'ਤੇ ਭਰੋਸਾ ਵਧਿਆ ...

ਪੂਰੀ ਖ਼ਬਰ »

ਕਟਾਰੀਆਂ 'ਚ ਮੁਹੱਲਾ ਕਲੀਨਿਕ ਪਾਸ ਹੋਣ 'ਤੇ ਪਿੰਡ ਵਾਸੀਆਂ 'ਚ ਖੁਸ਼ੀ ਦੀ ਲਹਿਰ

ਕਟਾਰੀਆਂ, 6 ਦਸੰਬਰ (ਨਵਜੋਤ ਸਿੰਘ ਜੱਖੂ) - ਪੰਜਾਬ ਸਰਕਾਰ ਵਲੋਂ ਪੰਜਾਬ 'ਚ ਖੋਲ੍ਹੇ ਮੁਹੱਲਾ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਤੇ ਉਥੇ ਹੀ ਹੁਣ ਬੰਗਾ ਹਲਕੇ ਦੇ ਪਿੰਡ ਕਟਾਰੀਆਂ 'ਚ ਆਮ ਆਦਮੀ ਪਾਰਟੀ ਦੇ ਹਲਕਾ ਬੰਗਾ ਦੇ ਇੰਚਾਰਜ ਕੁਲਜੀਤ ਸਿੰਘ ਸਰਹਾਲ ਦੀ ...

ਪੂਰੀ ਖ਼ਬਰ »

ਫੋਟੋਗ੍ਰਾਫਰ ਬਰਿੰਦਰ ਕੁਮਾਰ ਦੀ ਚੱਬੇਵਾਲ ਨੇੜੇ ਭਿਆਨਕ ਸੜਕ ਹਾਦਸੇ ਵਿਚ ਮੌਤ

ਬਲਾਚੌਰ, 6 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਖ਼ੁਸ਼ੀਆਂ ਉਦੋਂ ਗ਼ਮੀਆਂ ਵਿਚ ਬਦਲ ਗਈਆਂ ਜਦੋਂ ਧੀ ਦੀ ਡੋਲੀ ਤੋਰ ਕੇ ਆ ਰਹੇ ਲਕਸ਼ਮੀ ਸਟੂਡੀਓ ਵਾਲੇ ਬਰਿੰਦਰ ਕੁਮਾਰ ਪੁੱਤਰ ਸਵ. ਹੰਸ ਰਾਜ ਚੱਬੇਵਾਲ ਨੇੜੇ ਇਕ ਸੜਕ ਹਾਦਸੇ ਵਿਚ ਸਦੀਵੀਂ ਵਿਛੋੜਾ ਦੇ ਗਏ | ਉਹ 60 ਕੁ ...

ਪੂਰੀ ਖ਼ਬਰ »

ਨਗਰ ਕੌਂਸਲ ਦੀਆਂ ਚੋਣਾਂ ਸੰਬੰਧੀ ਭਾਜਪਾ ਆਗੂਆਂ ਨੇ ਕੀਤੀ ਮੀਟਿੰਗ

ਬਲਾਚੌਰ, 6 ਦਸੰਬਰ (ਸ਼ਾਮ ਸੁੰਦਰ ਮੀਲੂ)- ਭਾਜਪਾ ਮੰਡਲ ਬਲਾਚੌਰ ਦੀ ਇਕ ਵਿਸ਼ੇਸ਼ ਮੀਟਿੰਗ ਸੰਜੀਵ ਵਸ਼ਿਸ਼ਟ ਚੋਣ ਪ੍ਰਭਾਰੀ ਨਗਰ ਕੌਂਸਲ ਬਲਾਚੌਰ ਦੇ ਆਦੇਸ਼ ਅਨੁਸਾਰ ਮੰਡਲ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਤੇ 81 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ

ਸੜੋਆ, 6 ਦਸੰਬਰ (ਨਾਨੋਵਾਲੀਆ)- ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸੜੋਆ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੜੋਆ ਵਿਖੇ ...

ਪੂਰੀ ਖ਼ਬਰ »

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ

ਔੜ/ਝਿੰਗੜਾਂ, 6 ਦਸੰਬਰ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਪਿ੍ੰ. ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਵਿਸ਼ਵ ਮਿੱਟੀ ਦਿਵਸ ਮਨਾਇਆ | ਉਨ੍ਹਾਂ ਬੱਚਿਆਂ ਨੂੰ ਮਿੱਟੀ ਦਿਵਸ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਜ਼ਿਲ੍ਹੇ ਦੀ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਫੂਡ ਸੇਫ਼ਟੀ ਵਿੰਗ ਵਲੋਂ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਅਭਿਨਵ ਤਿ੍ਖਾ ਦੇ ਨਿਰਦੇਸ਼ਾਂ ਤਹਿਤ, ਜ਼ਿਲ੍ਹੇ ਦੀ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਡਾ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਸਮਾਗਮ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਡਾ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਬੰਗਾ ਵਿਖੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਵੱਖ- ਵੱਖ ਆਗੂਆਂ ਵਲੋਂ ਡਾ. ਅੰਬੇਡਕਰ ਦੇ ਆਦਮ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਖਿਡਾਰੀ ਰਵਾਨਾ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਵਰਿੰਦਰ ਕੁਮਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ), ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਵਿੰਗ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਅੰਡਰ 11 ਸਾਲ ਦੇ ਖਿਡਾਰੀਆਂ ਨੂੰ ਰਾਜ ਪੱਧਰੀ ...

ਪੂਰੀ ਖ਼ਬਰ »

ਨਸ਼ਾ ਰੋਗੀਆਂ ਦੀ ਡੋਜ਼ ਹੌਲੀ-ਹੌਲੀ ਘਟਾ ਕੇ ਉਨ੍ਹਾਂ ਦੀ ਨਸ਼ੇ ਦੀ ਆਦਤ ਨੂੰ ਛੁਡਵਾਇਆ ਜਾਵੇ- ਸਿਵਲ ਸਰਜਨ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਮੀਟਿੰਗ ਵਿਚ ਅੱਜ ਜ਼ਿਲ੍ਹੇ ਦੇ ਨਿੱਜੀ ਨਸ਼ਾ ਮੁਕਤੀ ਕੇਂਦਰਾਂ ਦੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਦੇ ਦਾਖ਼ਲੇ ਦੀ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਕਾਠਗੜ੍ਹ, 6 ਦਸੰਬਰ (ਬਲਦੇਵ ਸਿੰਘ ਪਨੇਸਰ)- ਅੱਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਵਿਖੇ ਹੁੱਕੜਾਂ ਬ੍ਰਦਰਜ਼ ਤੇ ਏਰੀਆ ਯੂਥ ਏਲਾਇੰਸ ਦੇ ਸਹਿਯੋਗ ਨਾਲ ਜਵਾਹਰ ਨਵੋਦਿਆ ਵਿਦਿਆਲਿਆ ਦੇ ਦਾਖ਼ਲੇ ਦੀ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ। ...

ਪੂਰੀ ਖ਼ਬਰ »

ਹਿਮਾਚਲ ਤੇ ਗੁਜਰਾਤ 'ਚ ਆਪ ਵੱਡੀ ਜਿੱਤ ਪ੍ਰਾਪਤ ਕਰੇਗੀ- ਹਰਜੋਤ ਕੌਰ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਹਰਜੋਤ ਕੌਰ ਲੋਹਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ 8 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਦੇ ਆਉਣ ਵਾਲਿਆਂ ਨਤੀਜਿਆਂ 'ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਪ੍ਰਾਪਤ ...

ਪੂਰੀ ਖ਼ਬਰ »

ਵੇਈਂ 'ਤੇ ਪੁਲ ਬਣਾਉਣ ਦਾ ਕੰਮ ਸ਼ੁਰੂ

ਘੁੰਮਣਾਂ, 6 ਦਸੰਬਰ (ਮਹਿੰਦਰਪਾਲ ਸਿੰਘ) - ਕਈ ਦਹਾਕਿਆਂ ਤੋਂ ਬਾਅਦ ਪਿੰਡ ਮੇਹਲੀਆਣਾ ਤੇ ਮਲਕਪੁਰ ਵਿਚਕਾਰ ਪੈਂਦੀ ਵੇਈਂ 'ਤੇ ਪੁੱਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਨਾਲ ਇਲਾਕੇ ਦੇ ਲੋਕਾਂ ਦੀ ਸੁਣੀ ਗਈ। ਜਦੋਂ ਬਰਸਾਤ ਦੇ ਦਿਨ ਆਉਂਦੇ ਸਨ ਵੇਈਂ 'ਚ ਪਾਣੀ ਆਉਣ ਨਾਲ ਆਵਾਜਾਈ ...

ਪੂਰੀ ਖ਼ਬਰ »

ਖੰਡਰ ਦਾ ਰੂਪ ਧਾਰ ਚੁੱਕਾ ਪਿੰਡ ਲਸਾੜਾ 'ਚ ਬਣਿਆ ਕਮਿਊਨਿਟੀ ਸੈਂਟਰ

ਉੜਾਪੜ/ਲਸਾੜਾ, 6 ਦਸੰਬਰ (ਲਖਵੀਰ ਸਿੰਘ ਖੁਰਦ) - ਅੱਜ ਤੋਂ ਕਰੀਬ 27 ਸਾਲ ਪਹਿਲਾਂ ਪਿੰਡ ਲਸਾੜਾ ਵਿਖੇ ਕੁਟੀਆ ਬਾਬਾ ਦਲ ਸਿੰਘ ਨਜ਼ਦੀਕ ਲੱਖਾਂ ਰੁਪਏ ਦੀ ਲਾਗਤ ਨਾਲ ਲੋਕਾਂ ਦੀ ਸੁੱਖ ਸਹੂਲਤ ਲਈ ਬਣਾਇਆ ਗਿਆ ਕਮਿਊਨਿਟੀ ਹਾਲ ਖੰਡਰ ਦਾ ਰੂਪ ਧਾਰਨ ਕਰ ਚੁੱਕਾ ਹੈ। ਇਸਦੀਆਂ ...

ਪੂਰੀ ਖ਼ਬਰ »

ਜ਼ਿੰਦਗੀ ਦਾ ਅਨੰਦ ਮਾਨਣ ਲਈ ਖੇਡਾਂ ਜ਼ਰੂਰੀ - ਪਹਿਲਵਾਨ ਜੱਗਾ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਆਪਣੇ ਸਮੇਂ 'ਚ ਪੰਜਾਬ ਦੇ ਨਾਮਵਰ ਛਿੰਝ ਮੇਲਿਆਂ ਦਾ ਸ਼ਿੰਗਾਰ ਰਹੇ ਸਾਬਕਾ ਪ੍ਰਸਿੱਧ ਪਹਿਲਵਾਨ ਜੱਗਾ ਮਾਗਟਾਂ ਨੇ ਨਸ਼ਿਆਂ ਨਾਲ ਉਜੜ ਰਹੀ ਪੰਜਾਬ ਦੀ ਸਰੂੰ ਵਰਗੀ ਜਵਾਨੀ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਕੌਲਰ ਸਕੂਲ ਲਧਾਣਾ ਉੱਚਾ ਦੀ ਅਧਿਆਪਕਾ ਤੇ ਵਿਦਿਆਰਥਣ ਨੂੰ ਪੁਰਸਕਾਰ

ਬੰਗਾ, 6 ਦਸੰਬਰ (ਕਰਮ ਲਧਾਣਾ) - ਸਕੌਲਰ ਪਬਲਿਕ ਹਾਈ ਸਕੂਲ ਲਧਾਣਾ ਉੱਚਾ ਦੀ ਅਧਿਆਪਕ ਬਲਵਿੰਦਰ ਕੌਰ ਨੂੰ ਬੈਸਟ ਟੀਚਰ ਦਾ ਐਵਾਰਡ ਤੇ ਵਿਦਿਆਰਥਣ ਕਸ਼ਿਸ਼ ਮਾਰਕੰਡਾ ਨੂੰ 'ਮਾਣ ਪੰਜਾਬ ਦਾ ਐਵਾਰਡ' ਪ੍ਰਾਪਤ ਕਰਨ ਦਾ ਮਾਣ ਮਿਲਿਆ। ਵਿਦਿਆਰਥਣ ਕਸ਼ਿਸ਼ ਨੂੰ ਇਹ ਐਡਾਰਡ ਸੀ. ਬੀ. ...

ਪੂਰੀ ਖ਼ਬਰ »

ਜੀ.ਐੱਨ.ਏ. ਯੂਨੀਵਰਸਿਟੀ ਨੇ ਕਰਵਾਇਆ 36 ਘੰਟੇ ਦਾ ਮੈਗਾ 'ਜੀ.ਐੱਨ.ਏ. ਹੈਕਾਥਨ 1.0' ਸਮਾਗਮ

ਹੁਸ਼ਿਆਰਪੁਰ, 6 ਦਸੰਬਰ (ਅ.ਬ.)- ਜੀ.ਐੱਨ.ਏ. ਯੂਨੀਵਰਸਿਟੀ 36 ਘੰਟੇ ਦਾ ਮੈਗਾ 'ਜੀ.ਐੱਨ.ਏ. ਹੈਕਾਥਨ 1.0' ਸਮਾਗਮ ਕਰਵਾਇਆ, ਜਿਸ 'ਚ ਭਾਰਤ ਦੀਆਂ 50 ਤੋਂ ਵੱਧ ਯੂਨੀਵਰਸਿਟੀਆਂ/ਸੰਸਥਾਵਾਂ ਦੀਆਂ 150 ਟੀਮਾਂ ਦੇ 450 ਤੋਂ ਵੱਧ ਵਿਦਿਆਰਥੀਆਂ ਨੇ ਆਪਣੇ ਹੁਨਰ ਤੇ ਵਿਕਾਸ ਤਕਨੀਕੀ ਵਿਧੀਆਂ ...

ਪੂਰੀ ਖ਼ਬਰ »

ਢਾਹਾਂ ਕਲੇਰਾਂ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ...

ਪੂਰੀ ਖ਼ਬਰ »

ਸਾਈਂ ਕਾਲਜ ਦੇ ਵਿਦਿਆਰਥੀਆਂ ਨੇ ਕੀਤੀ ਵਿੱਦਿਅਕ ਯਾਤਰਾ

ਜਾਡਲਾ, 6 ਦਸੰਬਰ (ਬੱਲੀ)- ਇੱਥੋਂ ਦੇ ਸਾਈਂ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦੀ ਗਿਆਨ ਤੇ ਜੀਵਨ ਜਾਂਚ ਵਿਚ ਵਾਧਾ ਕਰਨ ਹਿਤ ਵਿੱਦਿਅਕ ਯਾਤਰਾ ਦੀ ਰਵਾਨਗੀ ਚੇਅਰਮੈਨ ਪੀ. ਕੇ. ਜੌਹਰ ਨੇ ਹਰੀ ਝੰਡੀ ਦੇ ਕੇ ਕੀਤੀ। ਰਾਹ ਵਿਚ ਗੁਰਦੁਆਰਾ ਕੋਟ ਪ੍ਰਾਣ ਹੈੱਡ ਵਰਕਸ ਰੋਪੜ ...

ਪੂਰੀ ਖ਼ਬਰ »

ਮੇਜਰ ਮਨਦੀਪ ਸਿੰਘ ਦੀ ਬਰਸੀ ਮੌਕੇ ਮੈਡੀਕਲ ਕੈਂਪ ਵਿਚ 300 ਮਰੀਜ਼ਾਂ ਦਾ ਜਾਂਚ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਮੇਜਰ ਮਨਦੀਪ ਸਿੰਘ ਵੈੱਲਫੇਅਰ ਸੁਸਾਇਟੀ (ਰਜਿ.) ਨਵਾਂਸ਼ਹਿਰ ਵਲੋਂ ਸਥਾਨਕ ਡਾ. ਅੰਬੇਡਕਰ ਭਵਨ ਵਿਖੇ ਮੇਜਰ ਮਨਦੀਪ ਸਿੰਘ ਦੀ ਬਰਸੀ ਮਨਾਈ ਗਈ ਅਤੇ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਸਿਵਲ ਸਰਜਨ ਸ਼ਹੀਦ ਭਗਤ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀ ਬਦੌਲਤ ਹੀ ਗਰੀਬਾਂ ਦੇ ਘਰ ਵਿੱਦਿਆ ਦਾ ਚਾਨਣ ਚੜ੍ਹਿਆ- ਡਾ. ਕਸ਼ਮੀਰ ਚੰਦ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਬਾਬਾ ਸਾਹਿਬ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸਿੱਖਿਆ ਬਿਨਾ ਦੱਬੇ-ਕੁਚਲੇ ਲੋਕ ਨਰਕ ਭਰੀ ਜਿੰਦਗੀ ਜਿਉ ਰਹੇ ਸੀ ਤੇ ਅਨਪੜ੍ਹਤਾ ਕਾਰਨ ਹੀ ...

ਪੂਰੀ ਖ਼ਬਰ »

ਖੰਭਿਆਂ ਤੋਂ ਗੈਰ ਸਰਕਾਰੀ ਕੇਬਲਾਂ ਨੂੰ ਜਲਦ ਹਟਾਇਆ ਜਾਵੇ-ਇੰਜ: ਸ਼ਰਮਾ

ਕੋਟਫ਼ਤੂਹੀ, 6 ਦਸੰਬਰ (ਅਵਤਾਰ ਸਿੰਘ ਅਟਵਾਲ)-ਇੰਜ. ਅਜੈ ਕੁਮਾਰ ਸ਼ਰਮਾ ਏ. ਏ. ਈ. ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਾਲਦੀ ਉੱਪ ਮੰਡਲ ਕੋਟਫ਼ਤੂਹੀ ਵੱਲੋਂ ਸਰਕਾਰੀ, ਗੈਰ ਸਰਕਾਰੀ ਸਾਰੇ ਟੈਲੀਫ਼ੋਨ ਨੈੱਟਵਰਕ ਫਾਇਬਰ ਤੇ ਕੇਬਲ ਆਪ੍ਰੇਟਰਾਂ ਨੂੰ ਸੂਚਿਤ ਕੀਤਾ ਜਾਂਦਾ ...

ਪੂਰੀ ਖ਼ਬਰ »

ਤਾਰਾ ਸਿੰਘ ਕਾਹਮਾ ਸਪੈਸ਼ਲ ਬੱਚਿਆਂ ਦੇ ਸਕੂਲ 'ਚ ਸਮਾਗਮ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਨਰੋਆ ਪੰਜਾਬ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321 ਡੀ ਵਲੋਂ ਵਿਸ਼ਵ ਅਪੰਗਤਾ ਦਿਵਸ ਤਾਰਾ ਸਿੰਘ ਕਾਹਮਾ ਸਪੈਸ਼ਲ ਬੱਚਿਆਂ ਦੇ ਸਕੂਲ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX