ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਉਨ੍ਹਾਂ ਨੂੰ ਦੀਵਾਲੀ ਮੌਕੇ ਤੋਹਫ਼ਾ ਦੇਣ ਦੇ ਵਾਅਦੇ ਨੂੰ ਸਮੇਂ ਸਿਰ ਪੂਰਾ ਨਾ ਕਰਨ ਦੇ ਰੋਸ ਵਜੋਂ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ 10 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਅਨੰਦਪੁਰ ਸਾਹਿਬ ਵਿਖੇ ਹਜ਼ਾਰਾਂ ਦੀਵੇ ਬਾਲ਼ ਕੇ ਦੀਵਾਲ਼ੀ ਮਨਾਉਂਦੇ ਹੋਏ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ¢ ਇਸ ਐਕਸ਼ਨ ਸਬੰਧੀ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ¢ ਇਸ ਐਕਸ਼ਨ ਵਿਚ ਕੰਪਿਊਟਰ ਅਧਿਆਪਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਂਦੇ ਹੋਏ ਸਕੂਲਾਂ ਵਿਚ ਕੰਪਿਊਟਰ ਅਧਿਆਪਕਾਂ ਵਲੋਂ ਲਗਾਤਾਰ ਮੀਟਿੰਗਾਂ ਕਰ ਕੇ ਐਕਸ਼ਨ ਸਬੰਧੀ ਰਣਨੀਤੀ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ¢ ਇਸ ਸਬੰਧੀ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਪਰਮਵੀਰ ਸਿੰਘ ਪੰਮੀ, ਰਜਵੰਤ ਕੌਰ ਆਦਿ ਨੇ ਪ੍ਰੈਸ ਨੋਟ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਦੱਸਿਆ ਕਿ ਸੂਬੇ ਭਰ ਵਿਚ ਕੰਪਿਊਟਰ ਅਧਿਆਪਕਾਂ ਵਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ, ਅਤੇ ਇਸ ਐਕਸ਼ਨ ਨੂੰ ਲੈ ਕੇ ਕੰਪਿਊਟਰ ਅਧਿਆਪਕ ਪੂਰੀ ਤਰਾਂ ਨਾਲ ਜੋਸ਼ ਵਿਚ ਹਨ¢ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ¢ ਉਹ ਆਪਣੀਆਂ ਮੰਗਾਂ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜਾਣੂ ਕਰਵਾ ਚੁੱਕੇ ਹਨ ਅਤੇ ਉਨ੍ਹਾਂ ਨੇ ਇਨ੍ਹਾਂ ਸਾਰੀਆਂ ਮੰਗਾਂ ਨੂੰ ਜਾਇਜ਼ ਮੰਨਦੇ ਹੋਏ ਕੰਪਿਊਟਰ ਅਧਿਆਪਕਾਂ ਨੂੰ ਬੀਤੀ ਦੀਵਾਲ਼ੀ ਮੌਕੇ ਮੰਗਾਂ ਦੀ ਪੂਰਤੀ ਦੇ ਰੂਪ ਵਿਚ ਦੀਵਾਲ਼ੀ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਸਿੱਖਿਆ ਮੰਤਰੀ ਵਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਦਾ ਐਲਾਨ ਕਰਨਾ ਪਿਆ ਹੈ¢ ਉਨ੍ਹਾਂ ਦੱਸਿਆ ਕਿ ਉਹ ਸਰਕਾਰ ਨੂੰ ਆਪਣੇ ਵਲੋਂ ਪੂਰਾ ਸਮਾਂ ਦੇ ਚੁੱਕੇ ਹਨ ਸਰਕਾਰ ਪਾਸੋਂ ਹੋ ਰਹੀ ਦੇਰੀ ਕਾਰਨ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ¢ ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ 2011 ਤੱਕ ਰੈਗੂਲਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਇਕੋ ਹੀ ਮੰਗ ਹੈ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿਚ ਦਰਜ ਸਾਰੇ ਲਾਭ ਉਨ੍ਹਾਂ ਨੂੰ ਦਿੱਤ ਜਾਣ ਜਿਸ ਅਧੀਨ 6ਵੇਂ ਪੇ ਕਮਿਸ਼ਨ ਦਾ ਲਾਭ ਉਨ੍ਹਾਂ ਨੂੰ ਦਿੱਤਾ ਜਾਵੇ, ਸੀ ਐੱਸ ਆਰ ਅਧੀਨ ਉਨ੍ਹਾਂ ਦੇ ਬਣਦੇ ਲਾਭ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਵੀ ਪੁਰਾਣੀ ਪੈਨਸ਼ਨ ਦਾ ਲਾਭ ਦਿੱਤਾ ਜਾਵੇ¢ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਐਕਸ਼ਨ ਤੋਂ ਬਾਅਦ ਅਗਲੇ ਐਕਸ਼ਨ ਦਾ ਐਲਾਨ ਵੀ 10 ਦਸੰਬਰ ਨੂੰ ਹੀ ਕਰ ਦਿੱਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨਿਆ ਤਾਂ ਹੁਣ ਕੰਪਿਊਟਰ ਅਧਿਆਪਕਾਂ ਦਾ ਸਬਰ ਦਾ ਬੰਨ੍ਹ ਟੁੱਟਦਾ ਜਾ ਰਿਹਾ ਹੈ ਅਤੇ ਜੇਕਰ ਪਹਿਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਦਾ ਵੀ ਰਵੱਈਆ ਲਾਰੇ ਲੱਪੇ ਵਾਲ਼ਾ ਹੀ ਰਿਹਾ ਤਾਂ ਉਹ ਸੰਘਰਸ਼ ਨੂੰ ਸੜਕਾਂ ਤੇ ਲੈ ਆਉਣਗੇ ਅਤੇ ਉਨ੍ਹਾਂ ਦਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦ ਤੱਕ ਉਨ੍ਹਾਂ ਦੇ ਦੇ ਸਾਰੇ ਹੱਕ ਬਹਾਲ ਨਹੀਂ ਹੋ ਜਾਂਦੇ¢
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਹਿਰੀ ਪਾਣੀ ਦੀ ਕਿਸਾਨਾਂ ...
ਫ਼ਾਜ਼ਿਲਕਾ, 6 ਦਸੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵਲੋਂ ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਾਜ਼ਿਲਕਾ ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸ਼੍ਰੀ ਗਊ ਰਕਸ਼ਨੀ ਸਭਾ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਦਾ ਦੌਰਾ ਕੀਤਾ | ਗਊਸ਼ਾਲਾ ਪੁੱਜਣ ਮੌਕੇ ਸਭਾ ਦੇ ਸਰਪ੍ਰਸਤ ਸੁਭਾਸ਼ ਬੱਠਲਾ ਅਤੇ ਪ੍ਰਧਾਨ ਅਸ਼ੋਕ ਗੁਲਬਧਰ ਨੇ ਉਨ੍ਹਾਂ ...
ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਮਾਹਮੂਜੋਈਆ ਦੇ ਸਰਪੰਚ ਸੰਦੀਪ ਕੰਬੋਜ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਰਪੰਚ ਯੂਨੀਅਨ ਵਿਚ ਸਰਬਸੰਮਤੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਦੇ ਸੀਨੀਅਰ ਮੀਤ ...
ਅਬੋਹਰ, 6 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਅਬੋਹਰ ਵਲੋਂ ਸੂਬਾ ਕਮੇਟੀ ਵਲੋਂ ਲਏ ਫ਼ੈਸਲੇ ਅਨੁਸਾਰ ਜਲ ਸ੍ਰੋਤ ਸਕੱਤਰ ਕਿ੍ਸ਼ਨ ਕੁਮਾਰ ਦੇ ਜਥੇਬੰਦੀ ਪ੍ਰਤੀ ਮਾੜੇ ਵਤੀਰੇ ਕਰਕੇ ਅਬੋਹਰ ਦੇ ਨਹਿਰੀ ਵਿਭਾਗ ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਵਿਜੈ ਦਿਵਸ ਮੌਕੇ ਵੱਖ-ਵੱਖ ਸਮਾਗਮ ਮਨਾਉਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਹਰ ਸਾਲ ...
ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਅਤੇ ਹੋਰ ਸਮਾਨ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹਰਮੀਤ ਲਾਲ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਪਿੰਡ ਢੰਡੀ ਖ਼ੁਰਦ ...
ਫ਼ਾਜ਼ਿਲਕਾ, 6 ਦਸੰਬਰ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਤਾਰੀਖ਼ ਵਿਚ ਹੁਣ ਸਰਕਾਰ ਵਲੋਂ 31 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ | ...
ਅਬੋਹਰ, 6 ਦਸੰਬਰ (ਵਿਵੇਕ ਹੂੜੀਆ)-ਸ਼੍ਰੀ ਸੰਕਟ ਹਰਨ ਬਾਬਾ ਖੇਤਰਪਾਲ ਸੇਵਾ ਮੰਡਲ ਅਬੋਹਰ ਵਲੋਂ 7 ਦਸੰਬਰ ਨੂੰ ਬਾਬਾ ਜੀ ਦੇ ਪਵਿੱਤਰ ਚੌਦਸ ਦੇ ਸ਼ੁੱਭ ਦਿਹਾੜੇ ਤੇ ਮੰਦਿਰ ਵਿਖੇ ਛੋਲੇ ਪਨੀਰ ਅਤੇ ਚਾਵਲਾਂ ਦਾ ਲੰਗਰ ਅਟੁੱਟ ਵਰਤਾਇਆ ਜਾਵੇਗਾ | ਇਸ ਦੇ ਨਾਲ ਹੀ ਕੀਰਤਨ ...
ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)-4161 ਮਾਸਟਰ ਕੇਡਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਮੰਗਾਂ ਪੂਰੀਆਂ ਨਾ ਹੋਣ ਕਰਕੇ ਸੰਘਰਸ਼ ਤੇਜ਼ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਇਹ ਐਲਾਨ ਮੀਟਿੰਗ ...
ਅਬੋਹਰ, 6 ਦਸੰਬਰ (ਵਿਵੇਕ ਹੂੜੀਆ)-ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸੂਚਨਾ ਦੇ ਅਧਿਕਾਰ ਦੇ ਤਹਿਤ ਦਾਇਰ ਕੀਤੀਆਂ ਗਈਆਂ ਅਪੀਲਾਂ ਦੀ ਸੁਣਵਾਈ ਵਿਚ ਲਾਪ੍ਰਵਾਹੀ ਵਰਤਣ ਦੇ ਦੋਸ਼ ਵਿਚ ਪੰਜਾਬ ਸਰਕਾਰ ਸੂਚਨਾ ਆਯੋਗ ਨੇ ਸਥਾਨਕ ਸਰਕਾਰਾਂ ਵਿਭਾਗ ਤੇ ਦੋ ਮਾਮਲਿਆਂ ਵਿਚ ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਚੈੱਕ ਵਿਚ ਵਾਧੂ ਰਕਮ ਭਰ ਕੇ ਉਸ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿਚ ਸਦਰ ਥਾਣਾ ਫ਼ਾਜ਼ਿਲਕਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਖ਼ਤਿਆਰ ਸਿੰਘ ਪੁੱਤਰ ਕਸ਼ਮੀਰ ...
ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)-ਗੁਜਰਾਤ ਸੂਬੇ ਦੀ ਪ੍ਰਸਿੱਧ ਪਾਰੂਲ ਯੂਨੀਵਰਸਿਟੀ ਵਲੋਂ ਸਿੱਖਿਆ ਜਗਤ ਨਾਲ ਜੁੜੀਆਂ ਹਸਤੀਆਂ ਦੇ ਸਨਮਾਨ ਵਿਚ ਬਠਿੰਡਾ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿਚ ਦੇਸ਼ ਭਰ ਦੇ ਸਿੱਖਿਅਕ ਅਦਾਰਿਆਂ ਦੇ ਮੁਖੀਆਂ ਅਤੇ ...
ਮੰਡੀ ਲਾਧੂਕਾ, 6 ਦਸੰਬਰ (ਰਾਕੇਸ਼ ਛਾਬੜਾ)-ਮੰਡੀ ਵਾਸੀਆਂ ਵਲੋਂ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਮੰਡੀ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਤੋਂ ਜਾਣੂੰ ਕਰਵਾਇਆ ਗਿਆ | ਆਪ ਪਾਰਟੀ ਦੇ ਜ਼ੋਨ ਇੰਚਾਰਜ ਅਰਵਿੰਦ ਗਗਨੇਜਾ, ਅਮਨੀਸ਼ ਮਹਿਤਾ ਅਤੇ ਗੁਰਮੀਤ ...
ਅਬੋਹਰ, 6 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲਿਆਉਣ ਲਈ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਉੱਥੇ ਹੀ ਲਾਪ੍ਰਵਾਹੀ ਕਾਰਨ ਘਟੀਆ ਕਿਸਮ ਦਾ ਮੈਟੀਰੀਅਲ ਵਰਤ ਕੇ ਪੰਜਾਬ ਦੀ ਜਨਤਾ ਦੇ ਪੈਸੇ ਨੂੰ ਬਰਬਾਦ ...
ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)-ਇਲਾਕੇ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਜਲਾਲਬਾਦ ਗੋਲਡ ਵਲੋਂ ਸਰਦੀ ਦੇ ਮੌਸਮ ਮੱਦੇਨਜ਼ਰ ਧੁੰਦ ਕੇ ਕਾਰਨ ਸੜਕ ਹਾਦਸੇ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਦੇ ਨਾਲ ਮਿਲ ਕੇ ਸ਼ਹੀਦ ਊਧਮ ਸਿੰਘ ਚੌਕ ਵਿਚ ...
ਮੰਡੀ ਅਰਨੀਵਾਲਾ, 6 ਦਸੰਬਰ (ਨਿਸ਼ਾਨ ਸਿੰਘ ਮੋਹਲਾਂ)-ਸ਼ਹੀਦ ਸੁਖਚੈਨ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਇਸਲਾਮ ਵਾਲਾ ਵਲੋਂ ਲਾਂਸ ਨਾਇਕ ਸ਼ਹੀਦ ਸੁਖਚੈਨ ਸਿੰਘ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਸੱਤਵਾਂ ਕ੍ਰਿਕੇਟ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ | ਇਸ ਦਾ ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਰੂਹਦਾਰੀ ਦੀ ਗੱਲ ਹੋਵੇ, ਗੱਲ ਰੂਹਾਨੀਅਤ ਦੀ ਹੋਵੇ ਜਾ ਫਿਰ ਇਸ਼ਕ ਮਿਜਾਜੀ ਦੀ ਹਰ ਰੰਗ ਨੂੰ ਆਪਣੇ ਅੰਦਾਜ਼ ਵਿਚ ਪੇਸ਼ ਕਰਕੇ ਲੋਕਾਂ ਦੀ ਕਚਹਿਰੀ ਵਿਚ ਪੇਸ਼ ਕਾਰਨ ਵਾਲਾ ਗਾਇਕ ਆਰ.ਜੋਗੀ, ਜੋ ਕਿਸੇ ਵੀ ਜਾਣ ਪਛਾਣ ਦਾ ...
ਅਬੋਹਰ, 6 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਦੀ ਤਾਦਾਦ ਵੱਧ ਹੋਣ ਕਾਰਨ ਇੱਕ ਕਮਰਾ ਬਣਾਉਣ ਲਈ ਪੰਜਾਬ ਸਰਕਾਰ ਨੂੰ ਪ੍ਰਪੋਜ਼ਲ ਭੇਜੀ ਗਈ ਸੀ | ਇਸ ਬਾਬਤ ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਇੰਚਾਰਜ ...
ਅਬੋਹਰ, 6 ਦਸੰਬਰ (ਵਿਵੇਕ ਹੂੜੀਆ)-ਬੋਲਗਾਰਡ ਕੰਪਨੀ ਵਲੋਂ ਪਿੰਡ ਕੱਲਰ ਖੇੜਾ ਦੇ ਕਿਸਾਨ ਬਨ੍ਹਵਾਰੀ ਲਾਲ ਦੇ ਖੇਤ ਵਿਚ ਗੁਲਾਬੀ ਸੁੰਡੀ ਤੋਂ ਬਚਾਅ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਬੋਲ ਗਾਰਡ ਦੇ ਇੰਚਾਰਜ ਸ਼ਿਵਪਾਲ ਸਿਆਗ ਨੇ ਦੱਸਿਆ ਕਿ ਗੁਲਾਬੀ ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਅਤੇ ਟਰਾਂਸਮਿਸ਼ਨ ਪੰਜਾਬ ਦੇ ਸੱਦੇ ਤੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਫ਼ਾਜ਼ਿਲਕਾ ਵਲੋਂ ਪਾਵਰ ਕਾਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਨੂੰ ਸੰਬੋਧਨ ...
ਫ਼ਾਜ਼ਿਲਕਾ 6 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਫ਼ਾਜ਼ਿਲਕਾ ਦੇ ਨਵੇਂ ਬੱਸ ਸਟੈਂਡ ਨੂੰ ਛੇਤੀ ਤੋਂ ਛੇਤੀ ਸੁਚਾਰੂ ਢੰਗ ਨਾਲ ਚਲਾਉਣ ਦਾ ਹੱਲ ਕੱਢਦਿਆਂ ਇਸ ਨੂੰ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਲਈ ...
ਅਬੋਹਰ, 6 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੀ ਬਾਲਾ ਜੀ ਫਾੳਾੂਡੇਸ਼ਨ ਚੈਰੀਟੇਬਲ ਟਰੱਸਟ, ਲਾਈਨਜ਼ ਕਲੱਬ ਆਕਾਸ਼, ਭਾਰਤੀ ਫਾੳਾੂਡੇਸ਼ਨ ਵਲੋਂ ਵਿਸ਼ਵ ਜੋਤੀ ਦਿਹਾੜੇ ਮੌਕੇ ਸਥਾਨਕ ਪ੍ਰਾਇਮਰੀ ਸਕੂਲ ਬਲਾਕ 2 ਵਿੱਚ 57 ਅਪਾਹਜ ਖਿਡਾਰੀਆਂ ਨੂੰ ਟਰੈਕ ਸੂਟ ਵੰਡਣ ...
ਮੰਡੀ ਲਾਧੂਕਾ, 6 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ 'ਚ ਆਪਣੇ ਦਫ਼ਤਰ ਵਿਖੇ ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਮੰਡੀ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਦੌਰਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੰਡੀ ਵਾਸੀਆਂ ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਐਥਲੈਟਿਕਸ ਮੀਟ ਵਿਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਨੇ ਮੈਡਲ ਪ੍ਰਾਪਤ ਕਰ ਕੇ ਅਕੈਡਮੀ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...
ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)-ਐੱਸ.ਸੀ.ਐੱਸ.ਟੀ., ਓ.ਬੀ.ਸੀ.ਮਹਾਂ ਸੰਘਰਸ਼ ਕਮੇਟੀ ਜਲਾਲਾਬਾਦ ਵਲੋਂ ਵਿਸ਼ਵ ਰਤਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ 66ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ ਹੈ | ਇਸ ਮੌਕੇ ਸੰਘਰਸ਼ ਕਮੇਟੀ ਦੇ ਪ੍ਰਧਾਨ ...
ਅਬੋਹਰ, 6 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਕੁਮਾਰ ਉਰਫ਼ ਦੀਪ ਕੰਬੋਜ ਦੇ ਯਤਨਾਂ ਸਦਕਾ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਦੇ ਤਹਿਤ ਹੁਣ ਜਲਦੀ ਹੀ ਪੰਜਪੀਰ ...
ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਸਬ-ਡਵੀਜ਼ਨ ਸਬ-ਅਰਬਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ 132 ਕੇ ਵੀ ਦਫ਼ਤਰ ਜਲਾਲਾਬਾਦ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਨਰਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਕੁਮਾਰ ਨੇ ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸਰਵਹਿੱਤਕਾਰੀ ਸਕੂਲ ਦੇ ਖਿਡਾਰੀਆਂ ਨੇ 42 ਮੈਡਲ ਹਾਸਲ ਕੀਤੇ ਹਨ | ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਜੁਵੇਨਾਈਲ ਜਸਟਿਸ ਐਕਟ 2015 ਬਾਰੇ ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ (ਐਸ.ਜੇ.ਪੀ.ਯੂ) ਨੂੰ ਵਿਸਥਾਰ ਸਹਿਤ ਸਿਖਲਾਈ ਦਿੱਤੀ ਗਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਿਤੂ ਬਾਲਾ ਨੇ ਜਾਣਕਾਰੀ ...
ਮੰਡੀ ਲਾਧੂਕਾ, 6 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਵਿਖੇ ਅਵਾਰਾਂ ਪਸ਼ੂਆਂ ਦੀ ਭਰਮਾਰ ਕਾਰਨ ਲੋਕ ਭਾਰੀ ਪ੍ਰੇਸ਼ਾਨ ਹਨ | ਮੰਡੀ ਲਾਧੂਕਾ ਦੀਆਂ ਜਨਤਕ ਥਾਵਾਂ ਅਤੇ ਗਲੀਆਂ ਬਾਜ਼ਾਰਾਂ 'ਚ ਜਿੱਥੇ ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਆਵਾਜਾਈ 'ਚ ਵਿਘਨ ਪੈਂਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX