ਤਾਜਾ ਖ਼ਬਰਾਂ


ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  9 minutes ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  23 minutes ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  25 minutes ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  5 minutes ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  43 minutes ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  52 minutes ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 1 hour ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  58 minutes ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 1 hour ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 2 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 2 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 2 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 3 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 3 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 4 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 4 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ 124 ਉਮੀਦਵਾਰਾਂ ਦੀ ਲਿਸਟ
. . .  about 4 hours ago
ਨਵੀਂ ਦਿੱਲੀ, 25 ਮਾਰਚ-ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਸਾਬਕਾ ਮੁੱਖ ਮੰਤਰੀ ਸਿਧਰਮਈਆ ਅਤੇ ਸੂਬਾ ਪਾਰਟੀ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਦੇ ਨਾਂ ਮੌਜੂਦ ਹਨ।
ਕਿਸਾਨਾਂ ਲਈ ਵੈਰੀ ਬਣ ਬਹੁੜਿਆਂ ਰੱਬ, ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਪੱਕੀ ਫ਼ਸਲ ਕੀਤੀ ਤਬਾਹ
. . .  about 4 hours ago
ਬਾਘਾ ਪੁਰਾਣਾ, 25 ਮਾਰਚ (ਕ੍ਰਿਸ਼ਨ ਸਿੰਗਲਾ)-ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ, ਰੁਕ-ਰੁਕ ਕੇ ਮੀਂਹ ਵੀ ਪੈ ਰਿਹਾ ਹੈ ਤੇ ਗੜ੍ਹੇਮਾਰੀ ਵੀ ਹੋਈ ਹੈ। ਬੀਤੀ ਰਾਤ ਸਥਾਨਕ ਸ਼ਹਿਰ ਅਤੇ ਇਲਾਕੇ...
ਭਾਰੀ ਝੱਖੜ ਅਤੇ ਮੀਂਹ ਨੇ ਮਚਾਈ ਤਬਾਹੀ, ਕਣਕ, ਸਰੋਂ ਅਤੇ ਸਬਜ਼ੀਆਂ ਦੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
. . .  about 4 hours ago
ਸੁਲਤਾਨਪੁਰ ਲੋਧੀ, 25 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਲਾਡੀ)- ਬੀਤੀ ਰਾਤ ਤੋਂ ਚੱਲ ਰਹੇ ਝੱਖੜ ਅਤੇ ਮੀਂਹ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ’ਚ ਕਣਕ, ਸਰੋਂ, ਸ਼ਿਮਲਾ ਮਿਰਚ ਤੇ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਲੁਧਿਆਣਾ

ਪੀ.ਏ.ਯੂ. ਵਿਖੇ ਮਹਿਕਾਂ ਵੰਡਦਾ 25ਵਾਂ ਦੋ ਰੋਜ਼ਾ ਗੁਲਦਾਉਦੀ ਸ਼ੋਅ ਆਰੰਭ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਉੱਘੇ ਪੰਜਾਬੀ ਕਵੀ ਭਾਈ ਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਦੇ ਵਿਹੜੇ 'ਚ ਵੱਖ-ਵੱਖ ਕਿਸਮਾਂ ਨੂੰ ਪ੍ਰਦਰਸ਼ਿਤ ਕਰਨ ਵਾਲਾ 25ਵਾਂ ਦੋ ਰੋਜ਼ਾ ਗੁਲਦਾਉਦੀ ਸ਼ੋਅ ਅੱਜ ਸ਼ੁਰੂ ਹੋ ਗਿਆ | ਇਹ ਸ਼ੋਅ ਪੀ.ਏ.ਯੂ. ਦੇ ਫਲੋਰੀਕਲਚਰ ਤੇ ਲੈਂਡਸਕੇਪਿੰਗ ਵਿਭਾਗ ਤੇ ਅਸਟੇਟ ਆਰਗੇਨਾਈਜੇਸਨ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ ਹੈ | ਗੁਲਦਾਉਦੀ ਸ਼ੋਅ ਨੂੰ ਪੀ.ਏ.ਯੂ. ਦੇ ਡਾਇਮੰਡ ਜੁਬਲੀ ਜਸ਼ਨਾਂ ਦੀ ਲੜੀ ਦੇ ਇੱਕ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ | ਸ਼ੋਅ ਦਾ ਉਦਘਾਟਨ ਕਰਦਿਆਂ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਫੁੱਲ ਮਨੁੱਖੀ ਭਾਵਨਾਵਾਂ ਤੇ ਕੁਦਰਤ ਦਾ ਪ੍ਰਤੀਕ ਹਨ, ਪਰ ਫੁੱਲਾਂ ਦੀ ਵਰਤੋਂ ਮਨੁੱਖ ਦੇ ਵੱਖ-ਵੱਖ ਜ਼ਜ਼ਬਾਤ ਜਿਵੇਂ ਖੁਸ਼ੀ-ਖੁਸ਼ੀ, ਪ੍ਰਸ਼ੰਸਾ ਅਤੇ ਸ਼ਰਧਾ ਦੇ ਨਾਲ-ਨਾਲ ਹਮਦਰਦੀ, ਧੰਨਵਾਦ ਆਦਿ ਦਾ ਪ੍ਰਗਟਾਵਾ ਵੀ ਫੁੱਲਾਂ ਰਾਹੀਂ ਹੁੰਦਾ ਹੈ | ਉਹਨਾਂ ਕਿਹਾ ਕਿ ਕੁਦਰਤ ਦੇ ਨੇੜੇ ਰਹਿਣਾ ਮਨੁੱਖ ਦੀ ਸਭ ਤੋਂ ਵੱਡੀ ਪ੍ਰਾਪਤੀ ਅਤੇ ਖੁਸ਼ੀ ਹੁੰਦਾ ਹੈ | ਡਾ. ਗੋਸਲ ਨੇ ਕਿਹਾ ਕਿ ਇਸ ਗੱਲ ਦੀ ਖੁਸ਼ੀ ਹੈ ਕਿ ਇਸ ਸ਼ੋਅ ਨੂੰ ਆਧੁਨਿਕ ਪੰਜਾਬੀ ਕਵਿਤਾ ਦੇ ਪਿਤਾਮਾ ਭਾਈ ਵੀਰ ਸਿੰਘ ਨਾਲ ਜੋੜਿਆ ਜਾਂਦਾ ਹੈ | ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੇ ਜਨਮ ਤੋਂ ਲੈ ਕੇ ਮੌਤ ਤੱਕ ਆਪਣੇ ਪਿਆਰਿਆਂ ਲਈ ਫੁੱਲਾਂ ਦੇ ਗੁਲਦਸਤੇ ਉਪਹਾਰ ਦੇਣ ਦੀ ਰੀਤ ਨੂੰ ਬਣਾਈ ਰੱਖਿਆ ਹੈ | ਸ਼ੋਅ ਦੌਰਾਨ 3,000 ਤੋਂ ਵੱਧ ਗੁਲਦਸਤਿਆਂ ਵਿਚ 150 ਤੋਂ ਵੱਧ ਵੱਖ-ਵੱਖ ਕਿਸਮਾਂ ਵਿਲੱਖਣ ਨਜ਼ਾਰਾ ਪੇਸ਼ ਕਰ ਰਹੀਆਂ ਸਨ | ਇਸ ਦੌਰਾਨ ਫੁੱਲਾਂ ਦੇ ਬੀਜਾਂ ਦੇ ਪ੍ਰਸਿੱਧ ਨਿਰਯਾਤਕ ਅਵਤਾਰ ਸਿੰਘ ਢੀਂਡਸਾ ਲੋਂ ਪੀ.ਏ.ਯੂ. ਵਿਖੇ ਫਲੋਰੀਕਲਚਰ ਦੇ ਸਾਬਕਾ ਪ੍ਰੋਫੈਸਰ ਡਾ. ਏ.ਪੀ.ਐਸ. ਗਿੱਲ ਦੇ ਸਨਮਾਨ ਵਿਚ ਐੱਮ.ਐੱਸ.ਸੀ. ਫਲੋਰੀਕਲਚਰ ਦੇ ਵਿਦਿਆਰਥੀਆਂ ਲਈ ਸੋਨ ਤਮਗੇ ਦੀ ਸਥਾਪਨਾ ਕੀਤੀ ਗਈ | ਫਲੋਰੀਕਲਚਰ ਤੇ ਲੈਂਡਸਕੇਪਿੰਗ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪੀ.ਏ.ਯੂ. ਨੇ ਫੁੱਲਾਂ ਵਾਲੀਆਂ ਫਸਲਾਂ ਦੀਆਂ ਲਗਭਗ 50 ਹਾਈਬਿ੍ਡ ਕਿਸਮਾਂ ਵਿਕਸਿਤ ਕੀਤੀਆਂ ਹਨ, ਜਿਨ੍ਹਾਂ 'ਚੋਂ 20 ਗੁਲਦਾਉਦੀ ਦੀਆਂ ਕਿਸਮਾਂ ਪੰਜਾਬ ਵਿਚ ਆਮ ਖੇਤੀ ਅਤੇ ਗਮਲਿਆਂ ਲਈ ਜਾਰੀ ਕੀਤੀਆਂ ਗਈਆਂ ਹਨ | ਵਿਭਾਗ ਇਸ ਫੁੱਲ ਬਾਰੇ ਖੋਜ ਕਰਨ ਲਈ ਭਾਰਤੀ ਖੇਤੀ ਖੋਜ ਪ੍ਰੀਸਦ ਦਾ ਪ੍ਰਮੁੱਖ ਕੇਂਦਰ ਹੈ | ਸ਼ੋਅ ਦੇ ਕੋਆਰਡੀਨੇਟਰ ਡਾ. ਆਰ. ਕੇ. ਦੂਬੇ ਨੇ ਦੱਸਿਆ ਕਿ ਇਸ ਸ਼ੋਅ ਦੌਰਾਨ 12 ਵਰਗਾਂ ਵਿਚ ਗੁਲਦਸਤੇ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ 'ਚ 125 ਐਂਟਰੀਆਂ ਪ੍ਰਾਪਤ ਹੋਈਆਂ | ਇਨਾਮ ਵੰਡ ਸਮਾਗਮ 7 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ | ਲੋਕ ਸ਼ੋਅ ਵਿਚ ਗੁਲਦਾਉਦੀ ਦੇ ਫੁੱਲਾਂ ਵਾਲੇ ਗਮਲੇ ਵੀ ਖਰੀਦ ਸਕਦੇ ਹਨ | ਇਸ ਮੌਕੇ ਗਡਵਾਸੂ ਦੇ ਉਪ ਕੁਲਪਤੀ ਡਾ.ਇੰਦਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਨਗਰ ਨਿਗਮ ਕਮਿਸ਼ਨਰ ਦੀ ਅਗਵਾਈ ਹੇਠ ਬੈਠਕ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਮਹੱਤਵਪੂਰਨ ਬੈਠਕ ਹੋਈ ਜਿਸ ਵਿਚ ਰੰਗਾਈ ਤੇ ਡਾਇੰਗ ਉਦਯੋਗ ਦੇ ਨੁਮਾਇੰਦਿਆਂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਐਸ.ਟੀ.ਪੀ. ਦੇ ਟਰੀਟ ਕੀਤੇ ਪਾਣੀ ...

ਪੂਰੀ ਖ਼ਬਰ »

ਲੁੱਟਾਂ-ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਲੁਟੇਰਾ ਗਿਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਖਤਰਨਾਕ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਵਿਚੋਂ ਲੜਕੀ ਵੀ ਸ਼ਾਮਿਲ ਹੈ | ਪੁਲਿਸ ਨੇ ਇਨ੍ਹਾਂ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਵਿਅਕਤੀ ਦੀ ਮੌਤ, ਕਤਲ ਦਾ ਸ਼ੱਕ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹੈਬੋਵਾਲ ਦੇ ਬੱਲੋਕੇ ਇਲਾਕੇ ਵਿਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਦੀ ਉਸਦੇ ਘਰ 'ਚ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਮਿ੍ਤਕ ਵਿਅਕਤੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਨੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਟਿੱਬਾ ਰੋਡ ਵਿਖੇ ਦੇਸ਼ ਦੇ ਪਹਿਲੇ ਕਾਨੂੰਨ ਤੇ ਨਿਆਂ ਮੰਤਰੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ...

ਪੂਰੀ ਖ਼ਬਰ »

ਮਾਲਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਅਕਾਊਾਟੈਂਟ ਤੇ ਉਸ ਦੀ ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਲਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਸਮਾਜ 'ਚ ਫੈਲੀਆਂ ਬੁਰਾਈਆਂ ਚਿੰਤਾ ਦਾ ਵਿਸ਼ਾ-ਮਿੱਢਾ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਅਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੇ ਨਸ਼ੇ ਤੇ ਹੋਰ ਵੱਖ-ਵੱਖ ਸਮਾਜਿਕ ਬੁਰਾਈਆਂ ਬੜਾ ਹੀ ...

ਪੂਰੀ ਖ਼ਬਰ »

ਮੱਝਾਂ ਦੀ ਬਿਹਤਰ ਪ੍ਰਜਣਨ ਸਮਰੱਥਾ ਸੰਬੰਧੀ ਵੈਟਰਨਰੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਸਿਖਲਾਈ ਸਮਾਪਤ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-'ਮੱਝਾਂ ਦੀ ਪ੍ਰਜਣਨ ਸਮਰੱਥਾ ਬਿਹਤਰ ਕਰਨ ਸੰਬੰਧੀ' ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਅੰਤਰ-ਰਾਸ਼ਟਰੀ ਸਿਖਲਾਈ ਸੰਪੂਰਨ ਹੋ ਗਈ | ਸਿਖਲਾਈ 'ਚ ਨਿਪਾਲ ਦੇ ਵੈਟਰਨਰੀ ਅਫ਼ਸਰ ਤੇ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਮਾਰਗ ਜਲਦ ਬਣਾਉਣ ਲਈ ਆਰ.ਐਮ.ਪੀ.ਆਈ. ਪਾਰਟੀ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ( ਲੁਧਿਆਣਾ ਤੋਂ ਰਾਏਕੋਟ ਵਾਇਆ ਜੋਧਾਂ ਸਰਾਭਾ) ਬਣਾਉਣ ਤੇ ਹੋਰ ਮੰਗਾ ਸਬੰਧੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ. ਆਈ.) ਜ਼ਿਲ੍ਹਾ ਦਾ ਡੈਲੀਗੇਸ਼ਨ ਜ਼ਿਲ੍ਹੇ ਦੇ ਵਧੀਕ ਡਿਪਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਿਖੀਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਆਪਣੇ ਸੰਬੋਧਨ ਕਰਦਿਆ ਕਿਹਾ ਕਿ ਅੱਜ ਦਿਨ ਭਾਰਤੀ ਨਿਆਂ ਵਿਵਸਥਾ ਲਈ ਇਕ ਮਹੱਤਵਪੂਰਨ ਦਿਨ ਵਜੋ ਜਾਣਿਆ ਜਾਵੇਗਾ ਕਿਉਂਕਿ ਅੱਜ ਦਿਨ ਲਖੀਮਪੁਰ ਖੀਰੀ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਜਾ ਰਹੀ ਹੈ ਮੁਫ਼ਤ ਕਣਕ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਆਰੰਭ ਹੋ ਗਿਆ ਹੈ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਇਹ ਕੰਮ ਚੱਲ ਰਿਹਾ ਹੈ ਤੇ ਰਾਸ਼ਨ ਡਿਪੂਆਂ ...

ਪੂਰੀ ਖ਼ਬਰ »

ਏਵਨ ਸਾਈਕਲਜ਼ ਨੇ ਪੀ.ਏ.ਯੂ. ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦੋ ਈ-ਰਿਕਸ਼ਾ ਦਿੱਤੇ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ 'ਕਲੀਨ ਐਂਡ ਗ੍ਰੀਨ ਪੀ.ਏ.ਯੂ. ਕੈਂਪਸ' ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪ੍ਰਸਿੱਧ ਸਾਈਕਲ ਨਿਰਮਾਤਾ ਕੰਪਨੀ ਏਵਨ ਸਾਈਕਲਜ਼ ਪ੍ਰਾਈਵੇਟ ਲਿਮਟਿਡ ਦੁਆਰਾ ਦੋ ਈ-ਰਿਕਸਾ ਯੂਨੀਵਰਸਿਟੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਨਵਦੀਪ ਸਿੰਘ ਨੂੰ ਕੈਨੇਡਾ ਸਟੱਡੀ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਮਹਾਂਨਗਰ ਲੁਧਿਆਣਾ ਵਿਚ ਆਈਲਟਸ ਦੀ ਕੋਚਿੰਗ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ ਵਿਦਿਆਰਥੀਆਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਣਾ ਲੱਖਾਂ ਰੁਪਏ ਦੇ ਮੋਟਰਸਾਈਕਲਾਂ ਸਮੇਤ ਗਿ੍ਫਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਣੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਨਿਤੀਨ ਕੁਮਾਰ ਵਾਸੀ ...

ਪੂਰੀ ਖ਼ਬਰ »

ਭੂਮੀ ਤੇ ਪਾਣੀ ਇੰਜੀਨੀਅਰਿੰਗ ਵਿਭਾਗ ਪੀ.ਏ.ਯੂ. ਨੇ ਵਿਸ਼ਵ ਭੂਮੀ ਦਿਵਸ ਮਨਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਭੂਮੀ ਤੇ ਪਾਣੀ ਇੰਜਨੀਅਰਿੰਗ ਵਿਭਾਗ ਪੀ.ਏ.ਯੂ. ਦੇ ਪਾਣੀ ਤੇ ਭੂਮੀ ਕਲੱਬ ਵਲੋਂ 'ਵਿਸ਼ਵ ਮਿੱਟੀ ਦਿਵਸ' ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਅਸ਼ੋਕ ਕੁਮਾਰ ਨੇ ਮਿੱਟੀ ਦੀ ਸਹੀ ਵਰਤੋਂ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਚੋਰੀ ਕਰਨ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਬਾਜੜਾ ਵਿਚ ਬੀਤੇ ਦਿਨ ਚੋਰ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੇ ਨਵ-ਨਿਯੁਕਤ ਸਕੱਤਰ ਬਰਾੜ ਦਾ ਸਨਮਾਨ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਸਕੱਤਰ ਪਰਮਿੰਦਰ ਸਿੰਘ ਬਰਾੜ ਦਾ ਅੱਜ ਰੁਪਿੰਦਰ ਸਿੰਘ ਗੁਜਰਾਲ, ਜਸਪ੍ਰੀਤ ਸਿੰਘ ਤਨੇਜਾ, ਜਗਜੀਤ ਸਿੰਘ ਬੇਦੀ ਤੇ ਰਿਸ਼ੀ ਸੂਦ ਵਲੋਂ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ | ਸ.ਬਰਾੜ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਦੰਗਾ ਪੀੜਤ ਸੁਸਾਇਟੀ ਵਲੋਂ ਜਥੇਦਾਰ ਗਾਬੜੀਆ ਦਾ ਸਨਮਾਨ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਦੰਗਾ ਪੀੜਤ ਸੁਸਾਇਟੀ ਵਲੋਂ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਕੋਰ ਕਮੇਟੀ ਵਿਚ ਸ਼ਾਮਿਲ ਕਰਨ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ, ਰਾਣੀ ਧਾਲੀਵਾਲ, ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਰਣਜੀਤ ਤੇ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੀ ਮੀਟਿੰਗ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੀ ਮੀਟਿੰਗ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਉਪਰੋਕਤ ਤੋਂ ਬਿਨ੍ਹਾਂ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈਂਟ ਸੀਨੀ. ਸਕੈ. ਸਕੂਲ ਵਿਖੇ ਇਨਾਮ ਵੰਡ ਸਮਾਗਮ

ਫੁੱਲਾਂਵਾਲ, 6 ਦਸੰਬਰ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਬਹੁਤ ਹੀ ਸ਼ਾਨੋ-ਸ਼ੌਕਤ ਤੇ ਜੋਸ਼ ਨਾਲ ਮਨਾਇਆ ਗਿਆ | ਜਿਸ ਦੌਰਾਨ ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ

ਲੁਧਿਆਮਾ, 6 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਪੁਰਾਣੀ ਸਬਜੀ ਮੰਡੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ 'ਚ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਹਰ ਪੂਰਨਮਾਸ਼ੀ ਨੂੰ ਗੁਰਦੁਆਰਾ ਪੁਰਾਣੀ ਸਬਜ਼ੀ ਮੰਡੀ ...

ਪੂਰੀ ਖ਼ਬਰ »

ਗਿਆਨੀ ਫਤਹਿ ਸਿੰਘ ਦਾ ਸਨਮਾਨ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਡਾਕਟਰ ਭਾਈ ਵੀਰ ਸਿੰਘ ਦਾ 150ਵਾਂ ਜਨਮ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਮਨਾਇਆ ਗਿਆ, ਜਿਸ 'ਚ ਕਥਾਵਾਚਕ ਗਿਆਨੀ ਫਤਹਿ ਸਿੰਘ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਸਨਮਾਨ ਪੱਤਰ ਵੀ ਦਿੱਤਾ ਗਿਆ | ਗਿਆਨੀ ਜੀ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਵਲੋਂ ਮੋਬਾਈਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ ਦੀ ਮੁਹਿੰਮ ਜਾਰੀ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)- ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਵਿਧਾਇਕ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਵਲੋਂ 'ਮੋਬਾਇਲ ਦਫ਼ਤਰ ਵੈਨ' ਸੇਵਾ ਸ਼ੁਰੂ ਕੀਤੀ ਗਈ ਹੈ ,ਵਿਧਾਇਕ ਵੱਲੋਂ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬਿਜਲੀ ਬੰਦ ਰਹੇਗੀ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਲੁਧਿਆਣਾ ਦੇ 11 ਕੇ.ਵੀ. ਲੁਧਿਆਣਾ ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 7 ਦਸੰਬਰ ਬੁੱਧਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਨਿਤੀਸ਼ ਵਿਹਾਰ, ਸੰਤ ਐਨਕਲੇਵ, ਚੌਹਾਨ ਨਗਰ, ...

ਪੂਰੀ ਖ਼ਬਰ »

ਡੀ.ਐਮ. ਸੀ./ਹਸਪਤਾਲ 'ਚ ''ਐਲੂਮਨੀ ਮੀਟ 2022-ਲਮਹੇU 24 ਨੂੰ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਡੀ ਐਮ ਸੀ/ਐਚ ਐਲੂਮਨੀ ਕਮੇਟੀ ਵਲੋਂ ਕਾਲਜ/ਹਸਪਤਾਲ ਵਿਚ ਸਲਾਨਾ ਐਲੂਮਨੀ ਮੀਟ-2022 ਲਮਹੇ' 24 ਦਸੰਬਰ ਨੂੰ ਕਰਵਾਈ ਜਾ ਰਹੀ ਹੈ | ਅਲੂਮਨੀ ਮੀਟ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਕੌਮੀ ਕਨਵੈਨਸ਼ਨ ਕੱਲ੍ਹ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਦੇਸ਼ ਦੇ ਮੁਲਾਜ਼ਮਾਂ ਦੀ ਕੌਮੀ ਜਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੇ ਜਾ ਰਹੇ ਸੰਘਰਸ਼ ਨੂੰ ਅੱਗੇ ਤੋਰਦਿਆਂ 8 ਦਸੰਬਰ ਨੂੰ ਤਾਲਕਟੋਰਾ ਸਟੇਡੀਅਮ ਦਿੱਲੀ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਵਲੋਂ ਦੋਵੇਂ ਡੀ.ਈ.ਓਜ਼ ਦਾ ਨਿੱਘਾ ਸਵਾਗਤ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਬੀ ਐੱਡ ਅਧਿਆਪਕ ਫਰੰਟ ਲੁਧਿਆਣਾ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐੱ: ਸਿੱ:) ਬਲਦੇਵ ਸਿੰਘ ਜੋਧਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿੱ:) ਹਰਜੀਤ ਸਿੰਘ ਤੇ ਉੱਪ ...

ਪੂਰੀ ਖ਼ਬਰ »

ਕਿਸਾਨ ਕਲੱਬ ਮਹਿਲਾ ਵਿੰਗ ਪੀ.ਏ.ਯੂ. ਦੀ ਮਹੀਨਵਾਰ ਮੀਟਿੰਗ 'ਚ ਅਹਿਮ ਵਿਚਾਰ ਵਟਾਂਦਰਾ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਕਿਸਾਨ ਕਲੱਬ ਮਹਿਲਾ ਵਿੰਗ ਪੀ.ਏ.ਯੂ. ਦੀ ਮਹੀਨਵਾਰ ਮੀਟਿੰਗ ਹੁਨਰ ਵਿਕਾਸ ਕੇਂਦਰ ਪੀ.ਏ.ਯੂ. ਵਿਖੇ ਹੋਈ, ਜਿਸ ਵਿਚ ਕਿਸਾਨ ਔਰਤਾਂ ਵਲੋਂ ਖੇਤੀਬਾੜੀ ਸੰਬੰਧੀ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਸ਼ੁਰੂਆਤ ਡਾ. ਰੁਪਿੰਦਰ ...

ਪੂਰੀ ਖ਼ਬਰ »

ਆਪਣੀ ਤਸਵੀਰ ਦੀ ਦੁਰਵਰਤੋਂ ਨੂੰ ਲੈ ਕੇ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਆਪਣੀ ਤਸਵੀਰ ਦੀ ਦੁਰਵਰਤੋਂ ਨੂੰ ਲੈ ਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਸਾਰੇ ਪੁਲਿਸ ਅਧਿਕਾਰੀਆਂ, ਐਸਐਚਓਜ਼ ਤੇ ਪੁਲਿਸ ਚÏਕੀ ਇੰਚਾਰਜ ਨੂੰ ਲਿਖਤੀ ਆਦੇਸ਼ ਜਾਰੀ ਕੀਤੇ ਹਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 10 ਗ੍ਰਾਮ ਹੈਰੋਇਨ ਤੇ ਹੋਰ ਸਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 4 ਸਾਲ ਕੈਦ ਤੇ ਜੁਰਮਾਨਾ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਚਾਰ ਸਾਲ ਕੈਦ ਅਤੇ 40 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਪੁਲੀਸ ਵਲੋਂ 29 ਮਈ 2009 ...

ਪੂਰੀ ਖ਼ਬਰ »

ਸਾਹਿਤਕਾਰ ਸਦਨ ਵਲੋਂ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਨ 'ਤੇ ਸਾਹਿਤਕ ਸਮਾਗਮ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)- ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਪਦਮ ਭੂਸ਼ਣ ਡਾ. ਭਾਈ ਵੀਰ ਸਿੰਘ ਦਾ 150 ਸਾਲਾ ਜਨਮ ਦਿਵਸ ਸਾਹਿਤਕ ਤੇ ਸਨਮਾਨ ਸਮਾਗਮ ਦੇ ਰੂਪ ਵਿੱਚ ਸਾਹਿਤਕਾਰ ਸਦਨ ਤੇ ਲੁਧਿਆਣਾ ਜ਼ੋਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੱਜ ਇਥੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 5 ਦਿਨਾਂ ਫੈਕਲਟੀ ਡਿਵੈਲਪਮੈਂਟ ਸਮਾਗਮ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਨੇ ''ਉੱਚ ਸਿੱਖਿਆ ਦੀਆਂ ਸੰਸਥਾਵਾਂ ਦੀ ਗੁਣਵੱਤਾ ਵਧਾਉਣਾ ਐਨ.ਈ.ਪੀ. 2020 ਦੀ ਪਰਿਵਰਤਨਸ਼ੀਲ ਭੂਮਿਕਾU ਵਿਸ਼ੇ 'ਤੇ ਪੰਜ ਦਿਨਾਂ ਫੈਕਲਟੀ ...

ਪੂਰੀ ਖ਼ਬਰ »

ਵਿਆਹ ਦੇ ਮਾਮਲੇ 'ਚ ਨੌਜਵਾਨ ਨਾਲ ਧੋਖਾ ਕਰਨ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹ ਦੇ ਮਾਮਲੇ ਵਿਚ ਨੌਜਵਾਨ ਨਾਲ ਧੋਖਾ ਕਰਨ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਉਸ ਦੀ ਪਤਨੀ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਰਾਜੇਵਾਲ ਦੇ ਰਹਿਣ ਵਾਲੇ ਗਗਨਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਵਿਧਾਇਕ ਗੋਗੀ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਨੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)- ਭਾਜਪਾ ਲੁਧਿਆਣਾ ਸ਼ਹਿਰੀ ਵਲੋਂ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮੌਕੇ ਯਾਦ ਕੀਤਾ | ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਯਸ਼ਪਾਲ ਜਨੌਤਰਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵਿਧਾਇਕਾ ਛੀਨਾ ਨੇ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਵਿਧਾਇਕ ਛੀਨਾ ਵਲੋਂ ਹਲਕੇ ਦੇ ਵਿਕਾਸ ਲਈ ਜੀਅ ਤੋੜ ਮਿਹਨਤ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX