ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਸੂਬੇ 'ਚ ਖਾਸ ਕਰਕੇ ਪੇਂਡੂ ਖੇਤਰਾਂ 'ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ | ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਦੋ ਉਦੇਸ਼ਾਂ ਦੀ ਪੂਰਤੀ ਕਰੇਗਾ ਕਿਉਂਕਿ ਇਹ ਇਕ ਪਾਸੇ ਜਿੱਥੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਉਥੇ ਦੂਜੇ ਪਾਸੇ ਪੇਂਡੂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗਾ | ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਖ਼ਾਸ ਵਸਤਾਂ ਦੇ ਉਤਪਾਦਨ ਨੂੰ ਯਕੀਨੀ ਬਣਾਉਣ ਲਈ 'ਇਕ ਜ਼ਿਲ੍ਹਾ, ਇਕ ਉਤਪਾਦ' ਦਾ ਵਿਚਾਰ ਵੀ ਪੇਸ਼ ਕੀਤਾ | ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਦੇ ਨਾਲ ਉਦਯੋਗਾਂ ਲਈ ਸ਼ਾਂਤ-ਮਾਹੌਲ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ, ਸੂਬੇ 'ਚ ਸਨਅਤੀ ਵਿਕਾਸ ਲਈ ਅਨੁਕੂਲ ਮਾਹੌਲ ਮੁਹੱਈਆ ਕਰਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਮਿਆਰੀ ਸਹੂਲਤ ਵਜੋਂ ਕੰਮ ਕਰੇ | ਉਨ੍ਹਾਂ ਕਿਹਾ ਕਿ ਇਸ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ ਤਾਂ ਜੋ ਉਦਯੋਗਪਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਮੀਨੀ ਵਰਤੋਂ 'ਚ ਤਬਦੀਲੀ (ਸੀ.ਐਲ.ਯੂ.) ਨਾਲ ਸੰਬੰਧਿਤ ਲੰਬਿਤ ਮਸਲਿਆਂ ਨੂੰ ਵੀ ਜਲਦੀ ਹੱਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਕਿਸੇ ਵੀ ਕੀਮਤ 'ਤੇ ਇਸ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਰੋਸ ਪ੍ਰਦਰਸ਼ਨ ਹਰ ਕਿਸੇ ਦਾ ਜਮਹੂਰੀ ਹੱਕ ਹੈ, ਪਰ ਇਸ ਦੇ ਬਹਾਨੇ ਸੂਬੇ ਦੀ ਆਰਥਿਕ ਤਰੱਕੀ ਨੂੰ ਲੀਹੋਂ ਲਾਹਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਅੱਜ ਫਾਇਰ ਐਂਡ ਰੈਸਕਿਊ ਵਿਭਾਗ ਨਗਰ ਨਿਗਮ ਚੰਡੀਗੜ੍ਹ ਵਿਚ ਨਵੇਂ ਭਰਤੀ ਫਾਇਰਮੈਨਾਂ ਨੂੰ ਅੱਗੇ ਆਉਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸੰਬੰਧੀ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ | ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ...
ਚੰਡੀਗੜ੍ਹ, 6 ਦਸੰਬਰ (ਨਵਿੰਦਰ ਸਿੰਘ ਬੜਿੰਗ)-ਨੈਸ਼ਨਲ ਗਰਲਜ਼ ਯੂਥ ਪੀਸ ਕੈਂਪ ਵਿਚ ਭਾਗ ਲੈਣ ਵਾਲੀਆਂ 200 ਵਿਦਿਆਰਥਣਾਂ ਅਤੇ ਚੰਡੀਗੜ੍ਹ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ-ਸੀ.ਆਈ.ਐਚ.ਐਮ ਦੀਆਂ ਵਿਦਿਆਰਥਣਾਂ ਨੇ ਸੈਕਟਰ 17 ਪਲਾਜ਼ਾ ਚੰਡੀਗੜ੍ਹ ਵਿਖੇ ਲਿੰਗ ਸਮਾਨਤਾ ...
ਚੰਡੀਗੜ੍ਹ, 6 ਦਸੰਬਰ (ਨਵਿੰਦਰ ਸਿੰਘ ਬੜਿੰਗ)-ਗੈੱਸਟ ਟੀਚਰਜ਼ ਐਸੋਸੀਏਸ਼ਨ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਰੈਗੂਲਰ ਭਰਤੀਆਂ 'ਚ ਛੋਟ ਅਤੇ ਰੈਗੂਲਰ ਕਰਨ ਦੀ ਨੀਤੀ ਨਾ ਬਣਾਏ ਜਾਣ ਦੇ ਵਿਰੋਧ 'ਚ ਮਸਜਿਦ ਗਰਾਊਾਡ ਵਿਖੇ ਰੋਸ ...
ਗੁਲਾਬੀ ਪੱਗਾਂ ਬੰਨ੍ਹ ਕੇ ਲਿੰਗ ਸਮਾਨਤਾ ਦਾ ਸੰਦੇਸ਼ ਦਿੰਦਿਆਂ ਹੋਈਆਂ ਵਿਦਿਆਰਥਣਾਂ | ਤਸਵੀਰ : ਗੁਰਿੰਦਰ ਸਿੰਘ
ਚੰਡੀਗੜ੍ਹ, 6 ਦਸੰਬਰ (ਨਵਿੰਦਰ ਸਿੰਘ ਬੜਿੰਗ)-ਨੈਸ਼ਨਲ ਗਰਲਜ਼ ਯੂਥ ਪੀਸ ਕੈਂਪ ਵਿਚ ਭਾਗ ਲੈਣ ਵਾਲੀਆਂ 200 ਵਿਦਿਆਰਥਣਾਂ ਅਤੇ ਚੰਡੀਗੜ੍ਹ ...
ਚੰਡੀਗੜ੍ਹ, 6 ਦਸੰਬਰ (ਨਵਿੰਦਰ ਸਿੰਘ ਬੜਿੰਗ)-ਮਾਊਾਟ ਕਾਰਮਲ ਸਕੂਲ ਸੈਕਟਰ-47-ਬੀ ਚੰਡੀਗੜ੍ਹ ਦੇ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ 35ਵਾਂ ਸਥਾਪਨਾ ਦਿਹਾੜਾ ਮਨਾਇਆ | ਟੈਗੋਰ ਥੀਏਟਰ ਵਿਖੇ ਮਾਊਾਟ ਕਾਰਮਲ ਸਕੂਲ ਦੇ ਸੰਸਥਾਪਕਾਂ ਅਤੇ ਨਿਰਦੇਸ਼ਕਾਂ ਡਾ. ਐਨੀ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ | ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ...
ਚੰਡੀਗੜ੍ਹ 6 ਦਸੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਦੇ ਕ੍ਰਾਈਮ ਬ੍ਰਾਂਚ ਨੇ ਸਹਾਇਕ ਸਬ-ਇੰਸਪੈਕਟਰ ਦੀ ਭਰਤੀ ਵਿਚ ਹੇਰ-ਫੇਰ ਕਰਨ ਦੇ ਮਾਮਲੇ ਵਿਚ ਆਪਣੇ ਹੀ ਵਿਭਾਗ ਦੇ ਇਕ ਹੌਲਦਾਰ ਸਮੇਤ 2 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਗਿ੍ਫਤਾਰ ਕੀਤੇ ਵਿਅਕਤੀਆ ...
ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਸਾਬਕਾ ਕੇਂਦਰੀ ਮੰਤਰੀ ਮੋਹਸਿਨਾ ਕਿਦਵਾਈ ਵਲੋਂ ਆਪਣੀ ਸਵੈ ਜੀਵਨੀ ਦੇ ਰੂਪ 'ਚ ਲਿਖੀ ਗਈ ਪੁਸਤਕ 'ਮਾਈ ਲਾਈਫ਼ ਇੰਨ ਇੰਡੀਅਨ ਪੋਲਟਿਕਸ' ਸੰਬੰਧੀ ਇਕ ਵਿਸ਼ੇਸ਼ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਐਡੀਟੋਰੀਅਮ ਵਿਖੇ ...
ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)-ਸੈਕਟਰ 42 ਵਿਖੇ ਸਥਿਤ ਮੈਂਗੋ ਪਾਰਕ 'ਚ ਅੱਜ ਹੱਟ ਰਿਪੇਅਰ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਵਾਰਡ ਨੰਬਰ 24 ਤੋਂ ਕੌਂਸਲਰ ਜਸਬੀਰ ਸਿੰਘ ਬੰਟੀ ਦੀ ਮੌਜੂਦਗੀ ਵਿਚ ਜੇ.ਈ. ਹਰਮੋਹਨ ਦੀ ਦੇਖ-ਰੇਖ ਵਿਚ ਇਹ ਮੁਰੰਮਤ ਦੇ ਕੰਮ ਦੀ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਸਦੀਵੀ ਵਿਛੋੜਾ ਦੇ ਗਏ ਨਾਮਵਰ ਲੇਖਕ ਤੇ ਪੰਜਾਬੀ ਅਕਾਦਮੀ ਹਰਿਆਣਾ ਦੇ ਸਾਬਕਾ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਸੀ.ਆਰ. ਮੌਦਗਿੱਲ ਨੂੰ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਨੇ ਸ਼ਰਧਾਂਜਲੀ ਭੇਟ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਵੇਲੇ ਕੀਤੇ ਗਏ ਲਿਖਤੀ ਵਾਅਦੇ ਮੁਤਾਬਕ ਐਮ.ਐੱਸ.ਪੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇ ਅਤੇ ਇਨ੍ਹਾਂ ਵਿਚ ਕਿਸਾਨ ਆਗੂ ਸ਼ਾਮਿਲ ਕੀਤੇ ...
ਚੰਡੀਗੜ੍ਹ, 6 ਦਸੰਬਰ (ਐਨ.ਐਸ. ਪਰਵਾਨਾ)-ਇਤਿਹਾਸ ਵਿਚ ਸੁਨਹਿਰੇ ਪੰਨਿਆਂ ਵਿਚ ਦਰਜ ਬਾਬਾ ਬੰਦਾ ਸਿੰਘ ਬਹਾਦੁਰ ਦੀ ਬਹਾਦਰੀ ਅਤੇ ਬਲਿਦਾਨ ਦੀ ਗਾਥਾ ਨੂੰ ਪੁਨਰਜੀਵਤ ਕਰਨ ਲਈ ਹਰਿਆਣਾ ਸਰਕਾਰ ਅਣਥੱਕ ਯਤਨ ਕਰ ਰਹੀ ਹੈ | ਇਸੀ ਲੜੀ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ...
ਚੰਡੀਗੜ੍ਹ, 6 ਦਸੰਬਰ (ਨਵਿੰਦਰ ਸਿੰਘ ਬੜਿੰਗ)-ਐੱਸ.ਸੀ.ਈ.ਆਰ.ਟੀ ਚੰਡੀਗੜ੍ਹ ਵਲੋਂ ਐਨ.ਸੀ.ਈ.ਆਰ.ਟੀ ਨਵੀਂ ਦਿੱਲੀ ਦੇ ਸਹਿਯੋਗ ਨਾਲ 50ਵੀਂ ਰਾਜ ਪੱਧਰੀ ਵਿਗਿਆਨ, ਗਣਿਤ ਅਤੇ ਵਾਤਾਵਰਨ ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕੀਤਾ | ਇਸ ...
ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਹੇਮਾਟੋਲੋਜੀ ਵਿਭਾਗ ਵਿਚ ਇਕ ਐਡਵਾਂਸਡ ਅਤੇ ਪੂਰੀ ਤਰ੍ਹਾਂ ਆਟੋਮੇਟਿਡ ਹੀਮੋਗ੍ਰਾਮ ਲੈਬਾਰਟਰੀ ਦੀ ਸਥਾਪਨਾ ਕੀਤੀ ਗਈ | ਇਸ ਦਾ ਉਦਘਾਟਨ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਵਲੋਂ ਕੀਤਾ ਗਿਆ | ਇਹ ...
ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)-ਸੁਚੇਤਕ ਰੰਗਮੰਚ ਵਲੋਂ ਕਰਵਾਏ ਜਾ ਰਹੇ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਚੌਥੇ ਦਿਨ ਸਾਰਥਕ ਰੰਗਮੰਚ ਪਟਿਆਲਾ ਵਲੋਂ ਮਰਹੂਮ ਅਜਮੇਰ ਸਿੰਘ ਅÏਲਖ ਦਾ ਨਾਟਕ 'ਟੂੰਮਾਂ' ਦੀ ਪੇਸ਼ਕਾਰੀ ਡਾ. ਲੱਖਾ ਲਹਿਰੀ ਦੀ ਨਿਰਦੇਸ਼ਨਾਂ ਹੇਠ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਲਕਫੈੱਡ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਗਈ ਹੈ | ਅੱਜ ਇੱਥੇ ਮੁੱਖ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖ਼ਜ਼ਾਨੇ 'ਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫ਼ੀਸਦੀ ਜ਼ਿਆਦਾ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਪਿੰਡ ਮੁਬਾਰਕਪੁਰ ਵਿਖੇ ਇਕ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਕਾਰਨ ਜ਼ਖ਼ਮੀ ਵਿਅਕਤੀ ਦੀ ਜ਼ੇਰੇ ਇਲਾਜ ਮੌਤ ਹੋ ਗਈ | ਪੁਲਿਸ ਨੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੇ ਭਰਾ ਸ਼ੈਂਟੂ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਬਠਲਾਣਾ ਦੀ ਇਕ ਨਾਬਾਲਗ ਲੜਕੀ ਨੂੰ ਮਾਮੇ-ਭਾਣਜੇ ਵਲੋਂ ਵਰਗਲਾ ਕੇ ਆਪਣੇ ਨਾਲ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪੁਲਿਸ ਨੇ ਆਕਾਸ਼ਦੀਪ ਸਿੰਘ ਵਾਸੀ ਪਿੰਡ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਕਿਸੇ ਲੜਕੀ ਦੀ ਫੇਕ ਫੋਟੋਆਂ ਲਗਾ ਕੇ ਅਸ਼ਲੀਲ ਵੀਡੀਓ ਵਾਈਰਲ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਧਾਰਾ-354ਸੀ, 509, 500, ਅਤੇ 67ਏ ਆਈ. ਟੀ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਰਾਹਗੀਰਾਂ ਕੋਲੋਂ ਮੋਬਾਈਲ ਫ਼ੋਨ ਖੋਹ ਕਰਨ ਵਾਲੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮਾਂ ਦੀ ਪਛਾਣ ਅਲੀਸ਼ਾ ਉਰਫ਼ ਪਿ੍ੰਸ ਵਾਸੀ ਪਿੰਡ ...
ਜ਼ੀਰਕਪੁਰ, 6 ਦਸੰਬਰ (ਅਵਤਾਰ ਸਿੰਘ)-ਢਕੌਲੀ ਖੇਤਰ ਅਧੀਨ ਪੈਂਦੇ ਪਿੰਡ ਗਾਜੀਪੁਰ ਜੱਟਾਂ ਵਿਖੇ ਰੇਲਵੇ ਲਾਈਨ ਦੇ ਨੇੜੇ ਅੱਜ ਇਕ ਨੌਜਵਾਨ ਨੇ ਦਰੱਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਸ਼ਨਾਖਤ ਲਈ ਡੇਰਾਬੱਸੀ ਦੇ ਸਿਵਲ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਸਿੱਖਿਆ ਬੋਰਡ ਦੇ ਵੱਖ-ਵੱਖ ਕੇਸਾਂ ਦੀ ਪੜਤਾਲ ਕਰ ਰਹੇ ਪਨਸਪ ਦੇ ਸੇਵਾ ਮੁਕਤ ਅਧਿਕਾਰੀ ਇੰਦਰਪਾਲ ਸਿੰਘ ਮਲਹੋਤਰਾ ਦੇ ਬੋਰਡ ਦਫ਼ਤਰ 'ਚ ਨਿਰਧਾਰਿਤ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਝਗੜੇ ਦੌਰਾਨ ਇਕ ਨੌਜਵਾਨ ਨੇ ਦੂਜੇ ਨੌਜਵਾਨ ਦੀ ਦੰਦੀ ਵੱਡ ਕੇ ਜੀਭ ਹੀ ਵੱਖ ਕਰ ਦਿੱਤੀ | ਇਸ ਘਟਨਾ ਦੌਰਾਨ ਪੀੜਤ ਦੀ ਜੀਭ ਕਟ ਕੇ ਹੇਠਾਂ ਡਿੱਗ ਪਈ | ਫ਼ਿਲਹਾਲ ਡਾਕਟਰਾਂ ਨੇ ਆਪ੍ਰੇਸ਼ਨ ਕਰਕੇ ਜੀਭ ਜੋੜ ਦਿੱਤੀ ਹੈ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਵਲੋਂ ਬੀਤੀ ਰਾਤ ਡੇਰਾਬੱਸੀ ਅਤੇ ਢਕੌਲੀ ਦੇ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਸਟਾਫ਼ ਦੀ ਹਾਜ਼ਰੀ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ2 ਮੁਹਾਲੀ ਵਿਖੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਸੰਬੰਧੀ ਉਰਵਿੰਦਰ ਸਿੰਘ ਬਾਜਵਾ ਸੁਪਰਵਾਈਜ਼ਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਜਿਨ੍ਹਾਂ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਪਿੰਡ ਭਾਗਸੀ ਵਿਖੇ ਇਕ ਮਿ੍ਤਕ ਵਿਅਕਤੀ ਦੇ ਨਾਂਅ 'ਤੇ ਮਗਨਰੇਗਾ ਦੀ ਦਿਹਾੜੀ ਲਗਾਉਣ ਤੇ ਮਾਮਲੇ 'ਚ ਇਕ ਹੇਠਲੇ ਦਰਜੇ ਦੀ ਕਰਮਚਾਰੀ (ਮੇਡ) ਨੂੰ ਬਰਖ਼ਾਸਤ ਕੀਤਾ ਗਿਆ ਸੀ ਅਤੇ ਹੁਣ ਬਰਖ਼ਾਸਤ ਕਰਮਚਾਰੀ ਬਲਵਿੰਦਰ ਕੌਰ ਪਤਨੀ ਪੰਚ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਚੋਰੀ ਛਿਪੇ ਮਾਈਨਿੰਗ ਕਰਨ ਵਾਲੇ ਕਈ ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ 'ਚ ਮਾਈਨਿੰਗ ਵਿਭਾਗ ਦੇ ਜੇ. ਈ. ਕਮ ਇੰਸਪੈਕਟਰ ਹਰਪ੍ਰੀਤ ਸਿੰਘ ਨੇ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਦਰੱਖਤ ਕੱਟ ਕੇ ਵੇਚਣ ਦੇ ਮਾਮਲੇ 'ਚ 2 ਵਿਅਕਤੀਆਂ ਸਮੇਤ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦੀ ਧਾਰਾ-379 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਜਸਪਾਲ ਸਿੰਘ ਵਾਸੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਤੀਜੇੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਨਮ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਜੀਵ ਵਿਗਿਆਨ ਵਿਭਾਗ ਵਲੋਂ 'ਵਿਸ਼ਵ ਏਡਜ਼ ਦਿਵਸ' ਮਨਾਇਆ ਗਿਆ, ਜਿਸ ਦੌਰਾਨ 'ਏਡਜ਼ ਵਿਰੁੱਧ ਬਰਾਬਰੀ ਲਈ ਏਕਤਾ' ਵਿਸ਼ੇ 'ਤੇ ਪੋਸਟਰ ਮੇਕਿੰਗ ਅਤੇ ਐਕਸਟੈਂਪੋਰ ਮੁਕਾਬਲੇ ਕਰਵਾਉਣ ਦੇ ਨਾਲ ਹੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਮੁਹਾਲੀ ਵਿਖੇ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਅੱਜ ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਸੰਮੇਲਨ ਅਤੇ ਫਰਵਰੀ ਮਹੀਨੇ 'ਚ ਹੋਣ ਵਾਲੇ ਇਨਵੈਸਟਰ ਸੰਮੇਲਨ ਸੰਬੰਧੀ ਜਾਰੀ ਤਿਆਰੀਆਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਿਆ ਗਿਆ | ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਮੰਗ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਤੀਬਾੜੀ ਦੀ ਵਿਵਸਥਾ 'ਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ | ਇਸੇ ਦਿਸ਼ਾ 'ਚ ਅੱਗੇ ਕਦਮ ਪੁਟਦਿਆਂ 31 ਮਾਰਚ ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਰੈਜ਼ੀਡੈਂਟ ਵੈੱਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਮੁਹਾਲੀ ਦੀ ਰੋਸ ਜਨਰਲ ਬਾਡੀ ਮੀਟਿੰਗ ਕਿ੍ਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਸੱਦੀ ਗਈ, ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮੁਹਾਲੀ ਨਗਰ ਨਿਗਮ ...
ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਿਸਵਾਂ ਮਾਰਗ 'ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਲਈ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਸਕੂਲ ਦੇ ਡਾਇਰੈਕਟਰ ਮਾਨਵ ਸਿੰਗਲਾ ਦੀ ਦੇਖਰੇਖ ਹੇਠ ਲਗਾਏ ਗਏ ਇਸ ਕੈਂਪ 'ਚ ਤਜ਼ਰਬੇਕਾਰ ...
ਕੁਰਾਲੀ, 6 ਦਸੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਨੂੰ ਜ਼ਿਲ੍ਹਾ ਮੁਹਾਲੀ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੀ ਭਗਤ ਰਵਿਦਾਸ ਸਭਾ ਵਲੋਂ ਰਣਜੀਤ ਸਿੰਘ ਜੀਤੀ ਪਡਿਆਲਾ ...
ਡੇਰਾਬੱਸੀ, 6 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੰਚਾਇਤ ਸੰਮਤੀ ਮੁਲਾਜ਼ਮ ਯੂਨੀਅਨ ਦੀ ਚੋਣ 'ਚ ਮੰਗਤ ਰਾਮ ਪੰਚਾਇਤ ਸਕੱਤਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਬਾਕੀ ਦੇ ਅਹੁਦੇਦਾਰਾਂ 'ਚ ਮੀਤ ਪ੍ਰਧਾਨ ਲਖਵਿੰਦਰ ਸਿੰਘ ਗ੍ਰਾਮ ਸੇਵਕ, ਕਪਿਲ ਅਰੋੜਾ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਭਾਵੇਂ ਮੁਹਾਲੀ ਪੁਲਿਸ ਸਟਾਫ਼ ਦੀ ਕਮੀ ਨਾਲ ਜੂਝ ਰਹੀ ਹੈ, ਪਰ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਕਿਹਾ ਕਿ ਪੁਲਿਸ ਆਪਣੇ ਸਾਧਨਾਂ ਦੀ ਵਰਤੋਂ ਕਰਦੇ ਹੋਏ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਪੁਲਿਸ ਕੰਟਰੋਲ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਵਰਕਰਾਂ ਵਲੋਂ ਵਣ ਮੰਤਰੀ ਲਾਲ ਚੰਦ ਕਟਾਰੂਚੱਕ, ਪ੍ਰਧਾਨ ਮੁੱਖ ਵਣ ਪਾਲ ਰਮਨ ਕਾਂਤ ਮਿਸ਼ਰਾ, ਵਧੀਕ ਪ੍ਰਧਾਨ ਮੁੱਖ ਵਣ ਪਾਲ ਧਰਮਿੰਦਰ ਸ਼ਰਮਾ ਅਤੇ ਮੁੱਖ ਵਣ ਪਾਲ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੈਰੀਟੋਰੀਅਸ ਸਕੂਲ ਮੁਹਾਲੀ ਵਿਖੇ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਗੈਸਟ ਲੈਕਚਰਾਂ ਰਾਹੀਂ ਅਗਵਾਈ ਦੇ ਕੇ ਭਵਿੱਖ ਵਿਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਸੇ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ ਦੀ ਦੇਖਰੇਖ ਹੇਠ ਦੀਕਸ਼ਾ ਐਪ ਦੀ ਵਰਤੋਂ ਸੰਬੰਧੀ ਦੂਜੇ ਫੇਜ਼ ਦੀ ਸਿਖਲਾਈ ਵਰਕਸ਼ਾਪ 5 ਅਤੇ 6 ਦਸੰਬਰ ਨੂੰ ਮੁੱਖ ...
ਮਾਜਰੀ, 6 ਦਸੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵਲੋਂ ਤਿਆਰ ਕੀਤੇ ਗਏ ਬਾਥਰੂਮ ਅਤੇ ਵਾਟਰ ਹਾਰਵੈਸਟਿੰਗ ਸਿਸਟਮ ਦੇ ਉਦਘਾਟਨ ਸੰਬੰਧੀ ਸਮਾਗਮ ਪਿ੍ੰ. ਬੰਦਨਾ ਪੁਰੀ ਦੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਗੁਰਮਤਿ ਵਿਚਾਰ ਸਭਾ ਦੀ ਜਨਰਲ ਬਾਡੀ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਅਗਲੇ ਸਾਲ ਲਈ ਸਭਾ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਸਭਾ ਦੇ ਆਗੂਆਂ ਨੇ ਦੱਸਿਆ ਕਿ ਸਭਾ ਦੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-9 ਸਥਿਤ ਗਲੋਬ ਟੋਇਟਾ ਦੇ ਕਾਰਪੋਰੇਟ ਦਫ਼ਤਰ ਵਿਖੇ ਇਨਰਵ੍ਹੀਲ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਵਿਵੇਕ ਦੱਤਾ ਐਮ. ਡੀ. ਅਤੇ ਸੀ. ਈ. ਓ. ਗਲੋਬ ਟੋਇਟਾ ਨੇ ਦੱਸਿਆ ਕਿ ...
ਖਰੜ, 6 ਦਸੰਬਰ (ਜੰਡਪੁਰੀ)-ਸਰਬੱਤ ਦਾ ਭਲਾ ਵੈੱਲਫ਼ੇਅਰ ਸੁਸਾਇਟੀ ਵਲੋਂ ਦੂਜਾ ਖੇਡ ਮੇਲਾ ਕਰਵਾਇਆ ਗਿਆ, ਜਿਸ ਦੌਰਾਨ 6 ਸਾਲ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਦੇ ਖੋ-ਖੋ, ਨਿੰਬੂ ਦੌੜ, ਗੁਬਾਰਾ ਦੌੜ, ਅੜਿੱਕਾ ਦੌੜ, ਰਿਲੇਅ ਦੌੜ, ਰੁਕਾਵਟ ਦੌੜ ਅਤੇ ਚੱਕਰ ਨਾਲ ...
ਖਰੜ, 6 ਦਸੰਬਰ (ਜੰਡਪੁਰੀ)-ਰਾਸ਼ਟਰੀ ਸਵੈ-ਇਛੁੱਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਵੱਖ-ਵੱਖ ਐਨ. ਜੀ. ਓਜ਼, ਸਮਾਜ ਸੇਵੀ ਸੰਸਥਾਵਾਂ ਤੇ ਕਲੱਬਾਂ ਦੇ ਮੈਂਬਰਾਂ ਸਮੇਤ ਬਲੱਡ ਡੋਨਰ ਮੋਟੀਵੇਟਰਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਕਰਵਾਇਆ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX