ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 42ਵੀਂਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਇੱਥੋਂ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਆਰੰਭ ਹੋਈਆਂ | ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਗਿਆ | ਉਦਘਾਟਨੀ ਸਮਾਰੋਹ ਦੀ ਅਰੰਭਤਾ ਮੌਕੇ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਹੋਇਆ | ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀਆਂ ਨੰਨ੍ਹੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ | ਸਮਾਰੋਹ 'ਚ ਪਹੁੰਚਣ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਡੀ. ਪੀ. ਆਈ. (ਐ. ਸਿੱ) ਮੈਡਮ ਹਰਿੰਦਰ ਕੌਰ, ਡਿਪਟੀ ਸਪੋਰਟਸ ਡਾਇਰੈਕਟਰ ਸੁਨੀਲ ਕੁਮਾਰ, ਅਸਿਸਟੈਂਟ ਕਮਿਸ਼ਨਰ ਰੂਪਨਗਰ ਹਰਜੋਤ ਕੌਰ, ਐਸ. ਡੀ. ਐਮ. ਮਨੀਸ਼ਾ ਰਾਣਾ, ਪਿ੍ੰ. ਸਤਨਾਮ ਸਿੰਘ ਭਾਈ ਨੰਦ ਲਾਲ ਸਕੂਲ ਅਤੇ ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰ ਸੰਗੀਤਾ ਸ਼ਰਮਾ, ਜ਼ਿਲ੍ਹਾ ਸੈਕੰਡਰੀ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਰੰਜਨਾ ਕਟਿਆਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਐਸ.ਪੀ ਸਿੰਘ, ਬਲਵਿੰਦਰ ਕੌਰ ਬੈਂਸ, ਪਿ੍ੰ. ਵਰਿੰਦਰ ਸ਼ਰਮਾ, ਡੀ. ਐਮ. ਖੇਡਾਂ ਬਲਜਿੰਦਰ ਸਿੰਘ, ਕਮਿੱਕਰ ਸਿੰਘ ਡਾਢੀ ਪ੍ਰਧਾਨ ਜ਼ਿਲ੍ਹਾ ਯੂਥ ਆਪ, ਹਰਮਿੰਦਰ ਸਿੰਘ ਢਾਹੇ ਜ਼ਿਲ੍ਹਾ ਪ੍ਰਧਾਨ, ਬਾਬੂ ਚਮਨ ਲਾਲ, ਹਰਦਿਆਲ ਸਿੰਘ ਬੈਂਸ, ਪਿ੍ੰ.ਅਵਤਾਰ ਸਿੰਘ, ਪਿ੍ੰ. ਸ਼ਰਨਜੀਤ ਸਿੰਘ, ਪਿ੍ੰ. ਇੰਦਰਜੀਤ ਸਿੰਘ, ਸੀ. ਲੈਕ. ਸਤਨਾਮ ਸਿੰਘ ਸੰਧੂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ, ਜਸਵੀਰ ਸਿੰਘ ਅਰੋੜਾ, ਪਿ੍ੰ. ਹਰਦੀਪ ਸਿੰਘ ਢੀਂਡਸਾ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਰਵਿੰਦਰ ਕੁਮਾਰ, ਪੰਕਜ ਕੁਮਾਰ, ਲੈਕ.ਅਰਵਿੰਦਰ ਕੁਮਾਰ, ਦੀਪਕ ਸੋਨੀ, ਮਨਿੰਦਰ ਰਾਣਾ, ਕੁਲਦੀਪ ਪਰਮਾਰ, ਹਰਕੀਰਤ ਸਿੰਘ ਮਿਨਹਾਸ, ਦੀਪਕ ਆਂਗਰਾ, ਜਗਜੀਤ ਸਿੰਘ ਜੱਗੀ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਸ਼ੰਮੀ ਬਰਾਰੀ, ਰਾਮ ਕੁਮਾਰ ਮੁਕਾਰੀ, ਰਜਿੰਦਰ ਸੋਨੀ, ਹਰਤੇਗਬੀਰ ਸਿੰਘ ਤੇਗੀ, ਗੁਰਜਤਿੰਦਰ ਸਿੰਘ ਅਤੇ ਕੇਸਰ ਸਿੰਘ ਸੰਧੂ ਸਮੇਤ ਹੋਰ ਵੀ ਹਾਜ਼ਰ ਸਨ | ਸਿੱਖਿਆ ਮੰਤਰੀ ਵਲੋਂ 9 ਨੂੰ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ 'ਚ ਛੁੱਟੀ ਦਾ ਐਲਾਨ
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੇ ਉਦਘਾਟਨੀ ਸਮਾਰੋਹ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਮੂਹ ਪ੍ਰਾਇਮਰੀ ਸਕੂਲਾਂ 'ਚ ਅਤੇ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਵਾਲੇ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਤੇ ਕਰਮਚਾਰੀਆਂ ਲਈ 9 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ |
ਮੋਰਿੰਡਾ, 6 ਦਸੰਬਰ (ਕੰਗ)-ਮੋਰਿੰਡਾ ਸ਼ਹਿਰ 'ਚ ਸੀਵਰੇਜ ਸਿਸਟਮ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਸਿਸਟਮ ਨੇ ਲੋਕਾਂ ਨੂੰ ਮਗਰਲੇ 30 ਸਾਲ ਤੋਂ ਪ੍ਰੇਸ਼ਾਨ ਹੀ ਕੀਤਾ ਹੈ, ਸਹੂਲਤ ਕੋਈ ਨਹੀਂ ਦਿੱਤੀ | ਮੋਰਿੰਡਾ ਵਿਚ ਸੀਵਰੇਜ ਸਿਸਟਮ ਸਾਲ 1992 ਤੋਂ ਪੈਣਾ ਸ਼ੁਰੂ ਹੋਇਆ ਸੀ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਪੰਜਾਬ ਰਾਜ ਪ੍ਰਾਇਮਰੀ ਖੇਡਾਂ ਦੇ ਉਦਘਾਟਨੀ ਸਮਾਰੋਹ ਦਾ ਰੰਗ ਉਦੋਂ ਫਿੱਕਾ ਪੈ ਗਿਆ ਜਦੋਂ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਮੰਤਰੀ ਦਾ ...
ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ)-ਸਥਾਨਕ ਕਾਲਜ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 65ਵੀਂ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਮੁਕਾਬਲਿਆਂ 'ਚ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮਣਾ ਖੱਟਿਆ ...
ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਤੇ ਪ੍ਰਤਿੱਗਿਆ ਦਿਵਸ ਮਨਾਇਆ ਗਿਆ | ਸਾਥੀ ਜਰਨੈਲ ਸਿੰਘ ਕੰਧੋਲਾ, ਕਿ੍ਪਾਲ ਸਿੰਘ ਅਤੇ ਸੁਰਜੀਤ ਸਿੰਘ ਮੂਸਾਪੁਰ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਦੌਰਾਨ ...
ਪੁਰਖਾਲੀ, 6 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਬਬਾਨੀ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੇ ਮਾਪੇ ਖ਼ੂਬ ਪ੍ਰੇਸ਼ਾਨ ਹਨ ਅਤੇ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਵੀ ਖ਼ੂਬ ਨੁਕਸਾਨ ...
ਮੋਰਿੰਡਾ, 6 ਦਸੰਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਖੇ ਰਣਧੀਰ ਸਿੰਘ ਚੱਕਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਮੋਰਿੰਡਾ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨੂੰ 30 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਸੰਬੰਧੀ ...
ਰੂਪਨਗਰ, 6 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੀ 16 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਉਮੀਦਵਾਰਾਂ ਵਲੋਂ ਵੱਖ-ਵੱਖ ਅਹੁਦਿਆਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਬਾਬਤ ਰਿਟਰਨਿੰਗ ਅਫ਼ਸਰ ਐਡਵੋਕੇਟ ਵਰਿੰਦਰ ...
ਰੂਪਨਗਰ, 6 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇੱਕ ਮੰਗ ਪੱਤਰ ਦਿੱਤਾ ਗਿਆ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤੇ ਬਲਾਕ ਪ੍ਰਧਾਨ ਰੀਮਾ ਰਾਣੀ ਨੇ ਦੱਸਿਆ ...
ਰੂਪਨਗਰ, 6 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੱਤੀ ਕਿ ਐਮੇਚਿਓਰ ਕੈਕਿੰਗ ਐਂਡ ਕੈਨੋਇੰਗ ਐਸੋਸੀਏਸ਼ਨ, ਪੰਜਾਬ ਵਲੋਂ ਜੂਨੀਅਰ ਅਤੇ ਸਬ-ਜੂਨੀਅਰ ਕੈਟਾਗਰੀਆਂ 'ਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਕਰਨ ਲਈ ...
ਭਰਤਗੜ੍ਹ, 6 ਦਸੰਬਰ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਰਤਗੜ੍ਹ, ਜ਼ਿਲ੍ਹਾ ਰੂਪਨਗਰ ਦੇ ਪਿ੍ੰਸੀਪਲ ਵਿਜੈ ਕੁਮਾਰ ਸ਼ਰਮਾ ਨੂੰ ਤਰੱਕੀ ਦੇ ਕੇ ਸੈਕੰਡਰੀ ...
ਲੋਹਟਬੱਦੀ, 6 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਦੇ ਸਕੱਤਰ ਕੁਲਦੀਪ ਸਿੰਘ ਮਾਨ ਦੇ ਵੱਡੇ ਭਰਾ, ਭਗਵੰਤ ਸਿੰਘ ਮਾਨ ਧਾਲੀਵਾਲ ਪੱਖੋਵਾਲ ਦੇ ਰਿਸਤੇਦਾਰ ਸੁਪਿੰਦਰ ਸਿੰਘ ਮਾਨ ਜੋ ਕਿ ਅਚਾਨਕ ਹੀ ਗੁਰੂ ਚਰਨਾਂ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਚੋਣ ਲਈ ਮੌਜੂਦਾ ਪ੍ਰਧਾਨ ਦੌਲਤ ਸਿੰਘ ਚੱਬਰੇਵਾਲ ਦਾ ਮੁਕਾਬਲਾ ਐਡਵੋਕੇਟ ਨਰਿੰਦਰ ਕੁਮਾਰ ਪਰਾਸ਼ਰ ਨਾਲ ਹੋਵੇਗਾ | ਇਸ ...
ਰੂਪਨਗਰ, 6 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰਾਸ਼ਟਰੀ ਸਵੈ-ਇੱਛਕ ਖ਼ੂਨਦਾਨ ਦਿਵਸ ਦੇ ਸਬੰਧ ਵਿਚ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ...
ਸੁਖਸਾਲ, 6 ਦਸੰਬਰ (ਧਰਮ ਪਾਲ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫੈਪ ਨੈਸ਼ਨਲ ਅਵਾਰਡ 2022 ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਸ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸੰਤ ਬਾਬਾ ਸੁੱਚਾ ਸਿੰਘ ਦੀ ...
ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ (ਆਟੋਨਸ) ਕਾਲਜ ਆਫ਼ ਫਾਰਮੇਸੀ ਬੇਲਾ ਦੇ ਪ੍ਰੋ. (ਡਾ.) ਅਜੈ ਸਿੰਘ ਕੁਸ਼ਵਾ ਅਤੇ ਡਾ. ਰਾਹੁਲ ਸ਼ਰਮਾ ਨੂੰ 'ਹੱਥਾਂ ਨੂੰ ਸੰਭਾਲਣ ਲਈ ਰੋਬੋਟਿਕ ਹੈਂਡਸ' ਦੇ ਨਿਰਮਾਣ ਲਈ ...
ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਡੈਮ ਤੋਂ ਨਿਕਲਦੀ ਭਾਖੜਾ ਨਹਿਰ 'ਚ ਵਿਭਾਗੀ ਅਣਗਹਿਲੀ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ਗੰਦਗੀ ਤੈਰ ਰਹੀ ਹੈ ਜਿਸ ਕਾਰਨ ਇਸ ਦਾ ਪਾਣੀ ਲਗਾਤਾਰ ਦੂਸ਼ਿਤ ਹੋ ਰਿਹਾ ਹੈ ਪਰ ਸੰਬੰਧਿਤ ਵਿਭਾਗ ਪਾਣੀ 'ਚ ਤੈਰਦੀ ਗੰਦਗੀ ਤੋਂ ...
ਰੂਪਨਗਰ, 6 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੌਜੀ (ਆਈ. ਆਈ. ਟੀ) ਰੋਪੜ ਅਤੇ ਆਰਮੀ ਟ੍ਰੇਨਿੰਗ ਕਮਾਂਡ (ਏਆਰਟੀਆਰਏਸੀ) ਵਲੋਂ ਇੱਕ ਸਮਝੌਤਾ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਆਈ. ਆਈ. ਟੀ ਰੋਪੜ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ...
ਸੁਖਸਾਲ, 6 ਦਸੰਬਰ (ਧਰਮ ਪਾਲ)-ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਭੀਮ ਆਰਮੀ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਪਿੰਡ ਦਘੋੜ੍ਹ ਵਿਖੇ ਭੀਮ ਆਰਮੀ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਦਘੋੜ੍ਹ ਦੀ ਅਗਵਾਈ ਹੇਠ ਦਘੌੜ ਵਿਖੇ ਇੱਕ ...
ਮੋਰਿੰਡਾ, 6 ਦਸੰਬਰ (ਕੰਗ)-ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਰਗਰਮ ਆਗੂ ਅਤੇ ਕੁਲਦੀਪ ਸਿੰਘ ਮਾਨ ਦੇ ਭਰਾ ਸੁਪਿੰਦਰ ਸਿੰਘ ਮਾਨ ਦੀ ਹੋਈ ਬੇਵਕਤੀ ਅਚਾਨਕ ਮੌਤ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮਾਨ ਪਰਿਵਾਰ ਨਾਲ ...
ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਦੀਆਂ ਘਨੌਲੀ ਖਿਡਾਰਨਾਂ ਨੇ ਪੰਜਾਬ ਰਾਜ ਖੇਡਾਂ 'ਚੋਂ ਸੂਬਾ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਮੂਹ ਸਟਾਫ਼ ਤੇ ਮਾਪਿਆਂ ਦਾ ਨਾਂਅ ਸੁਨਹਿਰੀ ਅੱਖਰਾਂ 'ਚ ਚਮਕਾਇਆ ...
ਰੂਪਨਗਰ, 6 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕਿਸੇ ਵੀ ਕੁਦਰਤੀ ਆਫ਼ਤ ਨੂੰ ਰੋਕਿਆ ਨਹੀਂ ਜਾ ਸਕਦਾ ਪਰ ਇਸ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਹੈ ਜਿਸ ਲਈ ਐਨ.ਡੀ.ਆਰ.ਐਫ. ਦਾ ਮੁੱਖ ਮੰਤਵ ਕਿਸੇ ਹਾਦਸੇ ਦੇ ਸਮੇਂ ਉੱਤੇ ਘਟਨਾ ਵਾਲੀ ਇਮਾਰਤ ਜਾਂ ਥਾਂ ਵਿਖੇ ...
ਨੂਰਪੁਰ ਬੇਦੀ, 6 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਅਗਨੀਕਾਂਡ ਦੇ ਪੀੜਤ ਤਿੰਨ ਦੁਕਾਨਦਾਰਾਂ ਦੇ ਮੁੜ ਵਸੇਬੇੇ ਲਈ ਚੌਥੇ ਦਿਨ ਵੀ ਲੋਕਾਂ ਨੇ ਖੋਲ੍ਹ ਕੇ ਦਾਨ ਦਿੱਤਾ | ਜਿਸ ਵਿਚ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਕਾਰੋਬਾਰੀਆਂ, ਦੁਕਾਨਦਾਰਾਂ, ਆਮ ...
ਢੇਰ, 6 ਦਸੰਬਰ (ਸ਼ਿਵ ਕੁਮਾਰ ਕਾਲੀਆ)-ਮੇਹਰ ਚੰਦ ਕਾਲਜ ਆਫ਼ ਐਜੂਕੇਸ਼ਨ ਭਨੂਪਲੀ ਵਿਖੇ ਰੰਗਾਰੰਗ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਰੰਭ ਪਿ੍ੰ. ਡਾ. ਅਨਿਲ ਕੁਮਾਰ ਅਗਨੀਹੋਤਰੀ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ | ਇਸ ਦੌਰਾਨ ਪਿ੍ੰ. ਡਾ. ਅਨਿਲ ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੜਲੇ ਪਿੰਡ ਖੇੜੀ ਸਲਾਬਤਪੁਰ ਵਿਖੇ ਸ੍ਰੀ ਗੁਰੂ ਨਾਨਕ ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ, ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਇੰਟਰਨੈਸ਼ਨਲ ਕੈਲੀਫੋਰਨੀਆ ਦੇ ਸਹਿਯੋਗ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX