ਤਾਜਾ ਖ਼ਬਰਾਂ


ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  3 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  19 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  27 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  42 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 1 hour ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 1 hour ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 2 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 3 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 4 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 4 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 2 hours ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਸੰਗਰੂਰ

ਐਸ.ਸੀ.ਬੀ.ਸੀ. ਵਰਗ ਨਾਲ ਸੰਬੰਧਿਤ 18 ਜਥੇਬੰਦੀਆਂ ਦਾ ਧਰਨਾ ਹੋਇਆ ਸਮਾਪਤ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਐਸ. ਸੀ. ਬੀ. ਸੀ. ਵਰਗ ਨਾਲ ਸੰਬੰਧਤ 18 ਮੁਲਾਜ਼ਮ ਤੇ ਸਮਾਜਿਕ ਜੱਥੇਬੰਦੀਆਂ ਵਲੋਂ ਸੂਬਾ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦੇ ਘਿਰਾਓ ਦਾ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਿਆ | ਤੜਕਸਾਰ ਤੋਂ ਹੀ ਸੰਗਰੂਰ-ਪਟਿਆਲਾ ਫਲਾਈਓਵਰ ਹੇਠਾਂ ਵੱਡੀ ਗਿਣਤੀ 'ਚ ਜਥੇਬੰਦੀਆਂ ਦੇ ਕਾਰਕੁਨ ਇਕੱਤਰ ਹੋਣੇ ਸ਼ੁਰੂ ਹੋ ਗਏ ਤੇ ਇਹ ਕਾਰਕੁਨ ਦੁਪਹਿਰ ਬਾਅਦ ਮਾਰਚ ਕਰਦੇ ਹੋਏ ਮੁੱਖ ਮੰਤਰੀ ਨਿਵਾਸ ਡਰੀਮ ਲੈਂਡ ਕਾਲੋਨੀ ਵੱਲ ਜਦ ਵਧਣ ਲੱਗੇ ਤਾਂ ਐਸ. ਪੀ. ਡੀ. ਪਲਵਿੰਦਰ ਸਿੰਘ ਚੀਮਾ, ਐਸ. ਪੀ. ਪੀ. ਬੀ. ਆਈ. ਮਨਪ੍ਰੀਤ ਸਿੰਘ, ਡੀ. ਐਸ. ਪੀ. (ਆਰ) ਅਜੈਪਾਲ ਸਿੰਘ, ਡੀ. ਐਸ. ਪੀ. (ਡੀ) ਕਰਨ ਸਿੰਘ ਸੰਧੂ ਤੇ ਡੀ. ਐਸ. ਪੀ. (ਹੈਡਕੁਆਰਟਰ) ਰੁਪਿੰਦਰ ਕੌਰ ਦੀ ਅਗਵਾਈ ਹੇਠ ਭਾਰੀ ਪੁਲਿਸ ਬਲ ਵਲੋਂ ਰੋਕ ਲਿਆ ਗਿਆ | ਐਸ. ਡੀ. ਐਮ. ਨਵਰੀਤ ਕੌਰ ਸੇਖੋਂ ਨੇ ਪ੍ਰਦਰਸ਼ਨਕਾਰੀਆਂ ਦੇ ਆਗੂ ਜਸਬੀਰ ਸਿੰਘ ਪਾਲ ਨਾਲ ਕਿਸੇ ਕੈਬਨਿਟ ਮੰਤਰੀ ਦੀ ਗੱਲ ਕਰਵਾਉਣ ਦੀ ਪੇਸ਼ਕਸ਼ ਕੀਤੀ ਪਰ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਲਈ ਹੀ ਅਡਿੱਗ ਰਹੇ | ਤਕਰੀਬਨ ਅੱਧੇ ਘੰਟੇ ਉਪਰੰਤ ਜਦ ਪ੍ਰਸ਼ਾਸਨ ਨੇ 22 ਦਸੰਬਰ ਦੀ ਮੁੱਖ ਮੰਤਰੀ ਨਿਵਾਸ ਵਿਖੇ ਮੀਟਿੰਗ ਤੈਅ ਕਰਵਾਈ ਤਾਂ ਪ੍ਰਦਰਸ਼ਨਕਾਰੀ ਸ਼ਾਂਤ ਹੋਏ | ਜਸਬੀਰ ਸਿੰਘ ਪਾਲ ਨੇ ਕਿਹਾ 85 ਵੀ ਸੰਵਿਧਾਨਿਕ ਸੋਧ ਜੂਨ 1995 ਤੋਂ ਲਾਗੂ ਕੀਤੀ ਜਾਵੇ, 10 ਅਕਤੂਬਰ 2014 ਦਾ ਪੱਤਰ ਜਾਰੀ ਕਰਨ ਦੀ ਮਿਤੀ ਤੋਂ ਰੱਦ ਕੀਤਾ ਜਾਵੇ, 36 ਹਜਾਰ ਸੀਨੀਅਰ ਐਸ. ਸੀ. ਅਧਿਕਾਰੀਆਂ ਦੀ ਸੀਨੀਅਰਤਾ ਸੂਚੀਆਂ ਪਿਛਲੀਆਂ ਮਿਤੀਆਂ ਤੋਂ ਬਹਾਲ ਕੀਤੀਆਂ ਜਾਣ, ਪੀ. ਈ. ਐਸ. ਅਧਿਕਾਰੀ, ਲੈਕਚਰਾਰ, ਹੈੱਡਮਾਸਟਰ, ਬੀ. ਪੀ. ਈ. ਓ. ਕਰਮਚਾਰੀਆਂ ਨੂੰ ਪਿਛਲੀ ਮਿਤੀਆਂ ਤੋਂ ਪ੍ਰਮੋਟ ਕੀਤਾ ਜਾਵੇ | ਪੁਲਿਸ ਪ੍ਰਸ਼ਾਸਨ ਨੇ ਧਰਨਾਕਾਰੀਆਂ ਦੀ ਆਮਦ ਨੂੰ ਦੇਖਦਿਆਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਪਰ ਅੰਤ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਖਤਮ ਹੋ ਗਿਆ | ਇਸ ਮੌਕੇ ਇੰਜੀਨੀਅਰ ਹਰਵਿੰਦਰ ਸਿੰਘ ਕੋਆਰਡੀਨੇਟਰ, ਕੁਲਵਿੰਦਰ ਸਿੰਘ ਬੋਦਲ, ਜੀਤ ਸਿੰਘ, ਭੁਪਿੰਦਰ ਸਿੰਘ ਜੱਸੀ, ਹਰਵਿੰਦਰ ਸਿੰਘ, ਪਿ੍ੰਸੀਪਲ ਪਰਗਟ ਸਿੰਘ, ਬਲਰਾਜ ਕੁਮਾਰ, ਡਾਕਟਰ ਕਮਲਜੀਤ ਸਿੰਘ, ਅਜਾਇਬ ਸਿੰਘ ਬਠੋਈ, ਰਾਜ ਸਿੰਘ ਟੋਡਰਵਾਲ, ਬਲਦੇਵ ਸਿੰਘ, ਜੱਗਾ ਸਿੰਘ, ਸੁਖਮਿੰਦਰ ਸਿੰਘ ਗੱਜਣਵਾਲ, ਪ੍ਰੀਤ ਕਾਂਸੀ ਅਮਰਜੀਤ ਸਿੰਘ ਖਟਕੜ, ਗੁਰਬਖਸ਼ ਸਿੰਘ, ਅਮਰਜੀਤ ਸਿੰਘ, ਜੋਗਰਾਜ ਸਿੰਘ ਟੱਲੇਵਾਲ, ਚਰਨ ਸਿੰਘ, ਕਰਨੈਲ ਸਿੰਘ ਨੀਲੋਵਾਲ, ਕ੍ਰਿਸ਼ਨ ਲਾਲ, ਮਨੋਹਰ ਲਾਲ, ਗੁਰਪਾਲ ਸਿੰਘ ਰੇਲਵੇ, ਸਲਵਿੰਦਰ ਜੱਸੀ, ਦਨੇਸ਼ ਕੁਮਾਰ, ਲਖਬੀਰ ਸਿੰਘ, ਹਰਜੱਸ ਸਿੰਘ ਸੁਨਾਮ, ਜੱਗਾ ਸਿੰਘ ਸੰਗਰੂਰ, ਸੁਰਿੰਦਰ ਰਾਣਾ ਧੂਰੀ, ਸਤਵੰਤ ਸਿੰਘ ਤੂਰਾ, ਗੁਰਮੁੱਖ ਸਿੰਘ ਭਵਾਨੀਗੜ੍ਹ, ਅਮਰਜੀਤ ਸਿੰਘ ਧੂਰੀ, ਸ਼ਿਵ ਸਿੰਘ ਬੱਗੜ, ਰੇਸ਼ਮ ਸਿੰਘ, ਪਿ੍ੰਸੀਪਲ ਕਰਮਜੀਤ ਸਿੰਘ ਮੌਜੂਦ ਸਨ |

13 ਸੰਮਤੀ ਮੈਂਬਰਾਂ ਨੇ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾ ਕੇ ਚੇਅਰਮੈਨ ਦੀ ਕੁਰਸੀ ਤੋਂ ਲਾਹਿਆ

ਭਵਾਨੀਗੜ੍ਹ, 6 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਬਲਾਕ ਸੰਮਤੀ ਵਿਖੇ ਪਿਛਲੇ ਕਈ ਦਿਨਾਂ ਨੂੰ ਸੰਮਤੀ ਦੇ ਮੌਜੂਦਾ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਉਣ ਲਈ ਚੱਲ ਰਹੀਆਂ ਸਰਗਰਮੀਆਂ 13 ਸੰਮਤੀ ਮੈਂਬਰਾਂ ਵਲੋਂ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ...

ਪੂਰੀ ਖ਼ਬਰ »

ਸੰਗਰੂਰ ਪੁਲਿਸ ਨੇ 3 ਘੰਟਿਆਂ 'ਚ ਅਗਵਾ ਤੇ ਫਿਰੌਤੀ ਦੇ ਮਾਮਲੇ ਨੂੰ ਸੁਲਝਾਇਆ

ਖਨੌਰੀ, 6 ਦਸੰਬਰ (ਰਮੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਖਨੌਰੀ ਮੰਡੀ ਦੇ 'ਚੋਂ ਸਵੇਰੇ ਅਗਵਾ ਕੀਤੇ ਹੋਏ ਵਿਅਕਤੀ ਤੋਂ ਫਰੋਤੀ ਮੰਗਣ ਵਾਲੇ ਦੋਸ਼ੀਆਂ ਨੂੰ ਪੁਲਿਸ ਵਲੋਂ 3 ਘੰਟਿਆਂ 'ਚ ਹੀ ਕਾਬੂ ਕਰ ਲਿਆ ਗਿਆ | ਥਾਣਾ ਖਨੌਰੀ 'ਚ ਡੀ. ਐਸ. ਪੀ. ਮਨੋਜ ਕੁਮਾਰ ...

ਪੂਰੀ ਖ਼ਬਰ »

ਸਭਾਵਾਂ ਦੇ ਨਵੀਨੀਕਰਨ ਲਈ ਨਵੀਂ ਯੋਜਨਾ ਉਲੀਕੀ ਜਾਵੇਗੀ-ਪ੍ਰੋ. ਗੱਜਣਮਾਜਰਾ

ਮਲੇਰਕੋਟਲਾ, 6 ਦਸੰਬਰ (ਪਾਰਸ ਜੈਨ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ਦੇ ਸਿਆਸੀ ਗਲਿਆਰਿਆਂ ਅੰਦਰ ਰਾਜਨੀਤਕ ਸੂਤਰਧਾਰ ਰਹੀ ਤੇ ਪਿਛਲੇ ਲੰਬੇ ਸਮੇਂ ਤੋਂ ਸਹਿਕਾਰਤਾ ਦੇ ਖੇਤਰ ਅੰਦਰ ਨਾਮਣਾ ਖੱਟ ਰਹੀ ਦੀ ਮਾਲੇਰਕੋਟਲਾ ਕੋਆਪਰੇਟਿਵ ਮਾਰਕੀਟਿੰਗ ਕਮ ...

ਪੂਰੀ ਖ਼ਬਰ »

ਔਰਤਾਂ ਦੇ ਗਲਾਂ ਦੀਆਂ ਚੇਨਾਂ ਝਪਟਣ ਵਾਲਾ 5 ਮੈਂਬਰੀ ਗਰੋਹ ਗਿ੍ਫ਼ਤਾਰ

ਸੰਗਰੂਰ, 6 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਸੰਗਰੂਰ, ਪਟਿਆਲਾ, ਭਵਾਨੀਗੜ੍ਹ ਤੇ ਖੰਨਾ ਆਦਿ ਸ਼ਹਿਰਾਂ 'ਚੋਂ ਔਰਤਾਂ ਦੇ ਗਲਾਂ 'ਚ ਪਾਈਆਂ ਸੋਨੇ ਦੀਆਂ ਚੇਨਾਂ ਝਪਟਣ ਵਾਲੇ 5 ਮੈਂਬਰੀ ਗਰੋਹ ਨੂੰ ਗਿ੍ਫ਼ਤਾਰ ਕਰ ਕੇ 5 ਸੋਨੇ ...

ਪੂਰੀ ਖ਼ਬਰ »

ਛੱਪੜਾਂ 'ਤੇ ਜਾਲ ਪਾਉਣ ਕਾਰਨ ਪੰਛੀਆਂ ਦੇ ਹੋ ਰਹੇ ਜਾਨੀ ਨੁਕਸਾਨ ਨੂੰ ਲੈ ਕੇ ਚੱਠਾ ਨੇ ਮੰਤਰੀ ਨੂੰ ਲਿਖਿਆ ਪੱਤਰ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਾਤਾਵਰਨ ਪ੍ਰੇਮੀ ਤੇ ਸਾਬਕਾ ਸੂਬਾ ਮੀਤ ਪ੍ਰਧਾਨ ਪੰਚਾਇਤ ਯੂਨੀਅਨ ਪੰਜਾਬ ਮਾਸਟਰ ਲਛਮਨ ਸਿੰਘ ਚੱਠਾ ਨਨਹੇੜਾ ਨੇ ਪੰਚਾਇਤ ਮੰਤਰੀ ਪੰਜਾਬ ਨੂੰ ਪੱਤਰ ਲਿਖਦਿਆਂ ਪੰਜਾਬ ਦੇ ਪਿੰਡਾਂ 'ਚ ਕੁਦਰਤੀ ਜਲਗਾਹਾਂ ...

ਪੂਰੀ ਖ਼ਬਰ »

ਅਮਰਗੜ੍ਹ ਵਿਖੇ ਹੈਲੀਕਾਪਟਰ 'ਚ ਬਰਾਤ ਲੈ ਕੇ ਪਹੁੰਚਿਆ ਲਾੜਾ

ਅਮਰਗੜ੍ਹ, 6 ਦਸੰਬਰ (ਸੁਖਜਿੰਦਰ ਸਿੰਘ ਝੱਲ)-ਕਸਬਾ ਅਮਰਗੜ੍ਹ ਵਿਖੇ ਇਕ ਨÏਜਵਾਨ ਆਪਣੀ ਜੀਵਨ ਸਾਥਣ ਨੂੰ ਵਿਆਹੁਣ ਲਈ ਹੈਲੀਕਾਪਟਰ 'ਚ ਪਹੁੰਚਿਆਂ | ਉੱਘੇ ਸਮਾਜ ਸੇਵੀ, ਪੱਤਰਕਾਰ ਤੇ ਮੁਲਾਜ਼ਮ ਆਗੂ ਅਸ਼ਵਨੀ ਜੋਸ਼ੀ ਤੇ ਇੰਡੀਅਨ ਬਿਊਟੀਪਾਰਲ ਅਕੈਡਮੀ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਪਿੰਡ ਬਡਲਾ ਦੇ ਸਰਪੰਚ ਤੇ ਨਰੇਗਾ ਸਕੱਤਰ ਖ਼ਿਲਾਫ਼ ਮਾਮਲਾ ਦਰਜ

ਅਮਰਗੜ੍ਹ, 6 ਦਸੰਬਰ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਦੀ ਪੁਲਿਸ ਨੇ ਪਿੰਡ ਬਡਲਾ ਦੇ ਮÏਜੂਦਾ ਸਰਪੰਚ ਲਖਵਿੰਦਰ ਸਿੰਘ ਤੇ ਡਿਊਟੀ 'ਤੇ ਤਾਇਨਾਤ ਨਰੇਗਾ ਸਕੱਤਰ ਸਕੀਲ ਮੁਹੰਮਦ ਵਿਰੁੱਧ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ 9 ਵਕੀਲਾਂ ਨੇ ਭਰੇ ਨਾਮਜ਼ਦਗੀ ਕਾਗ਼ਜ਼

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-16 ਦਸੰਬਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ ਹੋ ਰਹੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਮੁਕੰਮਲ ਹੋ ਗਿਆ ਹੈ | ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਕੇਵਲ ਸਿੰਘ ਸਜੂਮਾ ਤੇ ਐਡਵੋਕੇਟ ਵਿਨੀਤ ਦੁੱਗਲ ਨੇ ਆਪਣੇ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਕੀਤੀ ਮੀਟਿੰਗ

ਧੂਰੀ, 6 ਦਸੰਬਰ (ਸੁਖਵੰਤ ਸਿੰਘ ਭੁੱਲਰ)-ਪੰਜਾਬ ਨੰਬਰਦਾਰ ਯੂਨੀਅਨ ਧੂਰੀ ਦੇ ਅਹੁਦੇਦਾਰਾਂ ਦੀ ਮੀਟਿੰਗ ਕੇਸਰ ਸਿੰਘ ਜੱਖਲਾ ਦੀ ਪ੍ਰਧਾਨਗੀ ਹੇਠ ਧੂਰੀ 'ਚ ਹੋਈ | ਇਸ ਮÏਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ ਤੇ ਹੋਰ ਅਹੁਦੇਦਾਰਾਂ ਨੇ ਨੰਬਰਦਾਰਾਂ ਦੀਆਂ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਨੇ ਸਦਾ ਪੰਜਾਬ ਨਾਲ ਧੋਖਾ ਕੀਤਾ-ਸੁਖਮਿੰਦਰ ਸਿੰਘ ਜਵੰਦਾ

ਸੂਲਰ ਘਰਾਟ, 6 ਦਸੰਬਰ (ਜਸਵੀਰ ਸਿੰਘ ਅÏਜਲਾ)-ਕਾਂਗਰਸ ਤੇ 'ਆਪ' ਨੇ ਸਦਾ ਪੰਜਾਬ ਨਾਲ ਧੋਖਾ ਕੀਤਾ ਹੈ | ਇਹ ਪ੍ਰਗਟਾਵਾ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਸੁਖਮਿੰਦਰ ਸਿੰਘ ਜਵੰਦਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ...

ਪੂਰੀ ਖ਼ਬਰ »

ਭਾਈ ਮਨੀ ਸਿੰਘ ਦਾ ਸ਼ਹੀਦੀ ਜੋੜ ਮੇਲਾ 12 ਤੋਂ

ਲੌਂਗੋਵਾਲ, 6 ਦਸੰਬਰ (ਵਿਨੋਦ, ਖੰਨਾ)-ਕÏਮ ਲਈ ਬੰਦ ਬੰਦ ਕਟਵਾਉਣ ਵਾਲੇ ਅਨੋਖੇ ਸ਼ਹੀਦ ਬ੍ਰਹਮ ਗਿਆਨੀ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਲਵੇ ਦਾ ਪ੍ਰਸਿੱਧ ਤਿੰਨ ਰੋਜ਼ਾ ਜੋੜ ਮੇਲਾ ਗੁਰਦੁਆਰਾ ਜਨਮ ਸਥਾਨ ਸ਼ਹੀਦ ਭਾਈ ਮਨੀ ਸਿੰਘ ਰੰਧਾਵਾ ਪੱਤੀ ...

ਪੂਰੀ ਖ਼ਬਰ »

ਸਰਦਾਰ ਹਰਭਜਨ ਸਿੰਘ ਲੋਹਾਖੇੜਾ ਦੀ ਮÏਤ 'ਤੇ ਦੁੱਖ ਪ੍ਰਗਟ

ਲੌਂਗੋਵਾਲ, 6 ਦਸੰਬਰ (ਸ. ਸ. ਖੰਨਾ, ਵਿਨੋਦ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਆਸਟੇ੍ਰਲੀਆ ਇਕਾਈ ਦੇ ਸਰਪ੍ਰਸਤ ਹਰਦੀਪ ਸਿੰਘ ਸਮਰਾ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਹਰਭਜਨ ਸਿੰਘ ਸਮਰਾ ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਘੜੀ 'ਚ ...

ਪੂਰੀ ਖ਼ਬਰ »

ਆਇਲਟਸ ਤੇ ਪੀ. ਟੀ. ਈ. 'ਚੋਂ ਤਹਿਦਿਲ ਦੇ ਵਿਦਿਆਰਥੀਆਂ ਨੇ ਮਾਰੀਆਂ ਸ਼ਾਨਦਾਰ ਮੱਲਾਂ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਦੱਸਿਆ ਕਿ ਇਸ ਵਾਰ ਅਕੈਡਮੀ ਦੇ ਵਿਦਿਆਰਥੀਆਂ ਦੇ ਆਇਲਟਸ ਤੇ ਪੀ. ਟੀ. ਈ. 'ਚੋਂ ਨਤੀਜੇ ਬੇਹੱਦ ਸ਼ਾਨਦਾਰ ਰਹੇ ਹਨ | ਨਤੀਜਿਆਂ ਨੂੰ ਲੈ ਕੇ ਚਰਚਾ ਕਰਦਿਆਂ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕਾਲਜ ਇਮਾਰਤ ਦੀ ਵਾਪਸੀ ਲਈ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ

ਮਲੇਰਕੋਟਲਾ, 6 ਦਸੰਬਰ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਕਾਲਜ ਮਲੇਰਕੋਟਲਾ ਦੇ ਵੱਡੀ ਗਿਣਤੀ ਵਿਦਿਆਰਥੀਆਂ ਵਲੋਂ ਚੋਣਾਂ ਤੋਂ ਪਹਿਲਾਂ ਕਬਜ਼ੇ 'ਚ ਲਏ ਸਰਕਾਰੀ ਕਾਲਜ ਮਲੇਰਕੋਟਲਾ ਦੇ ਕਮਰਿਆਂ ਦੀ ਵਾਪਸੀ ਤੇ ...

ਪੂਰੀ ਖ਼ਬਰ »

ਹਰਕੇਵਲ ਸਿੰਘ ਸਜੂਮਾਂ ਵਲੋਂ ਜ਼ਿਲ੍ਹਾ ਬਾਰ ਦੀ ਚੋਣ ਲਈ ਨਾਮਜਦਗੀ ਕਾਗਜ਼ ਦਾਖਲ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ ਚੋਣ, ਜਿਸ ਲਈ 16 ਦਸੰਬਰ ਨੂੰ ਵੋਟਾਂ ਪੈਣੀਆਂ ਹਨ, ਦੇ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਕੇਵਲ ਸਿੰਘ ਸਜੂਮਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ | ਜ਼ਿਕਰਯੋਗ ਹੈ ਸ੍ਰੀ ਸਜੂਮਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ 'ਚੋਂ ਛਡਵਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਯਤਨ-ਭਾਈ ਚੰਗਾਲ

ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ)-ਗੁਰਦੁਆਰਾ ਅਕੋਈ ਸਾਹਿਬ ਵਿਖੇ ਮੈਨੇਜਰ ਹਰਬੰਸ ਸਿੰਘ ਦੀ ਨਿਗਰਾਨੀ ਹੇਠ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਭਾਈ ਮਲਕੀਤ ਸਿੰਘ ਚੰਗਾਲ ਨੂੰ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪੌਣੇ ਦੋ ਸਾਲ ਤੋਂ ਜੇਤੂ ਕੌਂਸਲਰਾਂ ਨੂੰ ਨਹੀਂ ਮਿਲਿਆ ਅਜੇ ਤੱਕ ਦਸਤਖ਼ਤ ਕਰਨ ਦਾ ਅਧਿਕਾਰ

ਲਹਿਰਾਗਾਗਾ, 6 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਨਗਰ ਕੌਂਸਲ ਚੋਣਾਂ ਜੋ ਫਰਵਰੀ 2021 ਵਿਚ ਹੋਈਆਂ ਸੀ ਜਿਸ 'ਚ ਵਾਰਡ ਨੰਬਰ 2 ਤੇ 8 ਦੇ ਕੌਂਸਲਰ ਨੂੰ ਕਥਿਤ ਜੇਤੂ ਮਗਰੋਂ ਹਾਰੇ ਹੋਏ ਐਲਾਨ ਕਰ ਕੇ ਮਾਮਲਾ ਪੌਣੇ ਦੋ ਸਾਲ ਤੋਂ ਹਾਈਕੋਰਟ 'ਚ ਹੈ ਜਿਸ ਕਰਕੇ ਅਜੇ ਤੱਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਖੇਡ ਮੈਦਾਨਾਂ 'ਚ ਮੁੜ ਤੋਂ ਰੌਣਕਾਂ ਲਗਾਵੇਗੀ-ਸਾਕਿਬ ਅਲੀ ਰਾਜਾ

ਸੰਦੌੜ, 6 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਸਵਾਮੀ ਮਨੀਸ਼ਾ ਨੰਦ ਦੀ ਯਾਦ ਨੂੰ ਸਮਰਪਿਤ ਨਜ਼ਦੀਕੀ ਪਿੰਡ ਕੁਠਾਲਾ ਵਿਖੇ ਕਰਵਾਏ ਕਿ੍ਕਟ ਕੱਪ ਦੇ ਅੰਤਿਮ ਦਿਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਮਲੇਰਕੋਟਲਾ ਸਾਕਿਬ ਅਲੀ ਰਾਜਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਡਾਕਟਰ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਮਾਜ ਸੇਵੀ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਤੇ ਗੇਟਵੇ ਐਜੂਕੇਸ਼ਨਲ ਤੇ ਵੈੱਲਫੇਅਰ ਸੁਸਾਇਟੀ ਸੰਗਰੂਰ ਵਲੋਂ ਸਥਾਨਕ ਕੋਲਾ ਪਾਰਕ ਵਿਖੇ ਭਾਰਤੀ ਅੰਬੇਡਕਰ ਮਿਸ਼ਨ ਦੇ ਕÏਮੀ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਮੰਗਾਂ ਜਲਦੀ ਮੰਨਣ ਦਾ ਦਿੱਤਾ ਭਰੋਸਾ

ਸੰਗਰੂਰ, 6 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਗੁਰਜੰਟ ਸਿੰਘ ਬਾਲੀਆ ਤੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੰਜੀਵ ਸ਼ਰਮਾ ਨੂੰ ਮਿਲਿਆ¢ ਵਫ਼ਦ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡਾ: ਰਾਜੀਵ ਜਿੰਦਲ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਇਕਾਈ ਸੁਨਾਮ ਦੀ ਮੀਟਿੰਗ ਡਾ. ਸ਼ਿਵ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡਾਕਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਮੰਗਾਂ ਸੰਬੰਧੀ ਵਿਚਾਰ ਚਰਚਾ ਕਰਨ ਉਪਰੰਤ ਐਸੋਸੀਏਸ਼ਨ ...

ਪੂਰੀ ਖ਼ਬਰ »

ਰੁਦਰਾ ਸੰਗਰੂਰ ਦੇ ਵਿਦਿਆਰਥੀ ਆਈਲਟਸ ਪ੍ਰੀਖਿਆ 'ਚ ਵੀ ਚਮਕੇ

ਸੰਗਰੂਰ, 6 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਹੁਣ ਤੱਕ ਸੈਂਕੜੇ ਵਿਦਿਆਰਥੀਆਂ ਦਾ ਬਾਹਰਲੇ ਦੇਸ਼ਾਂ ਦਾ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਭਵਿੱਖ ਬਣਾਉਣ ਵਿਚ ਯੋਗਦਾਨ ਦੇਣ ਵਾਲੇ ਰੁਦਰਾ ਇਮੀਗ੍ਰੇਸ਼ਨ ਤੇ ਆਇਲਟਸ ਸਟੱਡੀ ਸੈਂਟਰ ਸੰਗਰੂਰ ਦੇ ਵਿਦਿਆਰਥੀ ਹੁਣ ਆਇਲਟਸ ...

ਪੂਰੀ ਖ਼ਬਰ »

ਬਸਪਾ ਵਰਕਰ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਉਣ ਲਈ ਦਮਦਮਾ ਸਾਹਿਬ ਰਵਾਨਾ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦਾ ਇਕ ਕਾਫਲਾ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਦੀ ਅਗਵਾਈ ਹੇਠ ਡਾ. ਬੀ. ਆਰ. ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਉਣ ਲਈ ਦਮਦਮਾ ਸਾਹਿਬ ਨੂੰ ਰਵਾਨਾ ਹੋਇਆ | ਵੀਰ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਰਾਹੀਂ ਮੁੱਖ-ਮੰਤਰੀ ਨੂੰ ਭੇਜਿਆ ਮੰਗ ਪੱਤਰ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੇਰੁਜ਼ਗਾਰਾਂ ਨੇ ਪੰਜਾਬੀ, ਮੈਥ, ਸਾਇੰਸ ਵਿਸ਼ਿਆਂ ਦੀਆਂ ਉੱਤਰ ਕਾਪੀਆਂ 'ਚ ਤਰੁੱਟੀਆਂ ਨੂੰ ਲੈ ਕੇ ਬੀ. ਐਸ. ਐਨ. ਐਲ. ਪਾਰਕ ਸੰਗਰੂਰ ਵਿਖੇ ਮੀਟਿੰਗ ਕੀਤੀ ਤੇ ਮੀਟਿੰਗ ਉਪਰੰਤ ਡੀ. ਸੀ. ਸੰਗਰੂਰ ਰਾਹੀਂ ਮੁੱਖ ...

ਪੂਰੀ ਖ਼ਬਰ »

ਚਮੜੀ ਰੋਗ ਤੋਂ ਬਚਾਅ ਲਈ ਜਨਵਰੀ ਤੋਂ ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ 'ਚ 1.60 ਲੱਖ ਪਸ਼ੂਆਂ ਦੇ ਲਗਾਈ ਜਾਵੇਗੀ ਵੈਕਸੀਨ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਲੰਪੀ ਚਮੜੀ ਰੋਗ ਜਾਂ ਕਿਸੇ ਹੋਰ ਅਜਿਹੀ ਬਿਮਾਰੀ ਤੋਂ ਪਸ਼ੂਆਂ ਦੀ ਮੌਤ ਨਾ ਹੋਵੇ, ਇਸ ਨੂੰ ਲੈ ਕੇ ਪੰਜਾਬ 'ਚ ਜਨਵਰੀ ਤੋਂ ਪਸ਼ੂਆਂ ਦੇ ਵੈਕਸੀਨ ਗੋਟ ਪੋਕਸ ਦਾ ਟੀਕਾ ਲਗਾਏ ਜਾਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਦ ਕਿ ਹੋਰ ਬਿਮਾਰੀਆਂ ...

ਪੂਰੀ ਖ਼ਬਰ »

ਸਾਹਿਤਕਾਰਾਂ ਵਲੋਂ 'ਪੌਂਡਾਂ ਦੇ ਮੁਰੀਦ' ਗੀਤ ਲੋਕ ਅਰਪਣ

ਧੂਰੀ, 6 ਦਸੰਬਰ (ਸੰਜੇ ਲਹਿਰੀ)-ਪੰਜਾਬੀ ਸਾਹਿਤ ਸਭਾ ਧੂਰੀ ਦੀ ਇਕੱਤਰਤਾ ਪਿ੍ੰਸੀਪਲ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਧੂਰੀ ਵਿਖੇ ਹੋਈ, ਜਿਸ 'ਚ ਸਵ. ਸੀ. ਆਰ. ਮੋਦਗਿਲ, ਅਮਰਜੀਤ ਕੌਰ ਹਿਰਦੇ, ਸ਼ਵਿੰਦਰ ਕੌਰ, ਸਭਾ ਦੇ ਮੋਢੀ ਮੈਂਬਰ ਕੁਲਤਾਰ ਸਿੰਘ ਕੰਗ ਨੂੰ ...

ਪੂਰੀ ਖ਼ਬਰ »

ਝੂੰਦਾਂ ਪਾਰਟੀ ਦੇ ਜਥੇਬੰਦਕ ਕਾਡਰ ਨੂੰ ਮਜ਼ਬੂਤ ਤੇ ਵਿਸਥਾਰਤ ਕਰਨਗੇ-ਜਥੇ ਹਾਕਮ ਸਿੰਘ

ਧੂਰੀ, 6 ਦਸੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਤੋਂ ਸੀਨੀਅਰ ਆਗੂ ਤੇ ਦਿਹਾਤੀ ਸਰਕਲ ਪ੍ਰਧਾਨ ਜਥੇਦਾਰ ਹਾਕਮ ਸਿੰਘ ਢਢੋਗਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਹਿੱਤਾਂ ਦੀ ਪਹਿਰੇਦਾਰ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਆਸ਼ਰਮ ਵਿਖੇ ਬਰਸੀ ਸਮਾਗਮ ਅੱਜ

ਸੰਦੌੜ, 6 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਸੱਚਖੰਡ ਵਾਸੀ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਦੀ 20ਵੀਂ ਸਾਲਾਨਾ ਬਰਸੀ ਗੁਰਦੁਆਰਾ ਸੰਤ ਆਸਰਮ ਈਸਰਸਰ ਫਤਹਿਗੜ੍ਹ ਪੰਜਗਰਾਈਆਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚੋਂ ਔਰਤ ਬਰੀ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸ਼ੈਸ਼ਨ ਜੱਜ ਮੈਡਮ ਗਿਰੀਸ਼ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਅਜੇਪਾਲ ਸਿੰਘ ਅਕੋਈ ਵਲੋਂ ਕੀਤੀ ਪੈਰਵੀ ਤੋਂ ਬਾਅਦ ਨਸ਼ੀਲੀਆਂ ਦਵਾਈਆਂ ਦੇ ਇਕ ਮਾਮਲੇ 'ਚ ਇਕ ਔਰਤ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX