ਤਾਜਾ ਖ਼ਬਰਾਂ


ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  12 minutes ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  11 minutes ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  46 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਲੁਧਿਆਣਾ

ਪਲਾਸਟਿਕ ਰਿਵਰਸ ਵੈਂਡਿੰਗ ਮਸ਼ੀਨਾਂ ਦਾ ਸਥਾਨਕ ਸਰਕਾਰਾਂ ਮੰਤਰੀ ਵਲੋਂ ਉਦਘਾਟਨ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ/ਭੁਪਿੰਦਰ ਸਿੰਘ ਬੈਂਸ)-ਸਮਾਰਟ ਸਿਟੀ ਲੁਧਿਆਣਾ ਵਿਚ ਸਾਫ਼ ਸਫ਼ਾਈ ਨੂੰ ਉਤਸ਼ਾਹਿਤ ਕਰਨ ਅਤੇ ਪਲਾਸਟਿਕ ਪ੍ਰਦੂਸ਼ਣ ਘਟਾਉਣ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਵਲੋਂ ਸਿਵਲ ਹਸਪਤਾਲ ਲੁਧਿਆਣਾ ਵਿਚ ਪਲਾਸਟਿਕ ਰਿਵਰਸ ਵੈਂਡਿੰਗ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ | ਮਸ਼ੀਨਾਂ ਪਲਾਸਟਿਕ ਦੇ ਕਚਰੇ ਨੂੰ ਰੀਸਾਈਕਲ ਕਰਨ ਵਿਚ ਸਹਾਇਤਾ ਕਰਨਗੀਆਂ | ਪਹਿਲੇ ਗੇੜ ਵਿਚ ਸਮਾਰਟ ਸਿਟੀ ਮਿਸ਼ਨ ਤਹਿਤ 51.33 ਲੱਖ ਰੁਪਏ ਦੀ ਲਾਗਤ ਨਾਲ 10 ਮਸ਼ੀਨਾਂ ਖ੍ਰੀਦੀਆਂ ਗਈਆਂ ਹਨ, ਜਿੰਨ੍ਹਾਂ ਦੀ 5 ਸਾਲ ਲਈ ਸਾਂਭ-ਸੰਭਾਲ ਵੀ ਕੰਪਨੀ ਵਲੋਂ ਕੀਤੀ ਜਾਵੇਗੀ | 10 ਪਲਾਸਟਿਕ ਰਿਵਰਸ ਵੈਂਡਿੰਗ ਮਸ਼ੀਨਾਂ ਵਿਚੋਂ 2 ਮਸ਼ੀਨਾਂ ਸਿਵਲ ਹਸਪਤਾਲ, ਦੋ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ (ਮਿੰਨੀ ਸਕੱਤਰੇਤ), ਇੱਕ-ਇੱਕ ਮਸ਼ੀਨ ਈ.ਐਸ.ਆਈ.ਸੀ. ਹਸਪਤਾਲ, ਸਰਾਭਾ ਨਗਰ ਮਾਰਿਕਟ, ਟਿਊਸ਼ਨ ਮਾਰਿਕਟ ਮਾਡਲ ਟਾਊਨ ਐਕਸਟੈਨਸ਼ਨ, ਮਾਡਲ ਟਾਊਨ ਗੋਲ ਮਾਰਿਕਟ, ਸਰਕਾਰੀ ਕਾਲਜ (ਕੁੜੀਆਂ) ਅਤੇ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਜਾਵੇਗੀ | ਮਸ਼ੀਨ ਪਲਾਸਟਿਕ ਦੀਆਂ ਬੋਤਲਾਂ/ਐਲੂਮੀਨੀਅਮ ਦੇ ਡੱਬਿਆਂ ਤੇ ਮਲਟੀ ਲੇਅਰ ਪੈਕੇਜਿੰਗ ਨੂੰ ਕੁਚਲ ਦੇਵੇਗੀ ਜਿਸ ਵਿਚ ਆਲੂ ਦੇ ਚਿਪਸ, ਵੇਫਰ, ਚਾਕਲੇਟ ਰੈਪਰ, ਮਾਊਥ ਫਰੈਸ਼ਨਰ, ਸਾਰੇ ਚਮਕਦਾਰ ਲਚਕਦਾਰ ਪੈਕੇਜਿੰਗ (ਸ਼ੈਂਪੂ ਆਦਿ), ਕੈਚੱਪ, ਡੈਟੋਲ ਪੈਕ, ਫੇਸ ਵਾਸ਼, ਟੂਥਪੇਸਟ ਟਿਊਬ ਆਦਿ ਦੇ ਪੈਕੇਟ ਸ਼ਾਮਲ ਹਨ | ਕੁਚਲਿਆ/ਸੰਕੁਚਿਤ ਸਮੱਗਰੀ ਨੂੰ ਫਿਰ ਰੀਸਾਈਕਲਿੰਗ ਲਈ ਭੇਜਿਆ ਜਾਵੇਗਾ ਅਤੇ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ | ਨਗਰ ਨਿਗਮ ਕਮਿਸ਼ਨਰ ਡਾ.ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜੋ ਵੀ ਮਸ਼ੀਨਾਂ ਵਿਚ ਪਲਾਸਟਿਕ ਦਾ ਕੂੜਾ ਸੁੱਟਣਗੇ, ਉਨ੍ਹਾਂ ਲਈ ਵੱਖ-ਵੱਖ ਰੈਸਟੋਰੈਂਟਾਂ ਦੇ ਡਿਸਕਾਊਾਟ ਕੂਪਨ ਜਾਰੀ ਕਰਨ ਲਈ ਵੀ ਟ੍ਰਾਇਲ ਚੱਲ ਰਿਹਾ ਹੈ | ਸਿਵਲ ਹਸਪਤਾਲ ਵਿਖੇ ਮਸ਼ੀਨ ਦਾ ਉਦਘਾਟਨ ਕਰਦਿਆਂ ਮੰਤਰੀ ਡਾ.ਨਿੱਝਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਕੂੜੇ ਨੂੰ ਮਸ਼ੀਨਾਂ ਵਿਚ ਹੀ ਡੰਪ ਕਰਨ ਅਤੇ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ | ਉਦਘਾਟਨੀ ਸਮਾਰੋਹ ਦੌਰਾਨ ਵਿਧਾਇਕ (ਲੁਧਿਆਣਾ ਕੇਂਦਰੀ) ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ (ਲੁਧਿਆਣਾ ਉੱਤਰੀ) ਮਦਨ ਲਾਲ ਬੱਗਾ, ਵਧੀਕ ਕਮਿਸ਼ਨਰ ਆਦਿੱਤਿਆ ਡਚਲਵਾਲ ਆਦਿ ਵੀ ਹਾਜ਼ਰ ਸਨ |

ਨਿਗਮ ਨੇ ਬੁਲਡੋਜ਼ਰ ਚਲਾ ਕੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕੀਤੀ ਕਾਰਵਾਈ

ਲੁਧਿਆਣਾ, 7 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ-ਡੀ ਦੀ ਇਮਾਰਤੀ ਸ਼ਾਖਾ ਵਲੋਂ ਅੱਜ ਭਾਰੀ ਵਿਰੋਧਤਾ ਦੇ ਬਾਵਜੂਦ ਮਾਡਲ ਟਾਊਨ ਦੇ ਇਲਾਕੇ ਵਿਚ ਬੁਲਡਜੋਰ ਚਲਾ ਕੇ ਵੱਖ-ਵੱਖ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਇਸ ਮੌਕੇ ਨਿਗਮ ਦੀ ਟੀਮ ਨੂੰ ...

ਪੂਰੀ ਖ਼ਬਰ »

ਚੇਅਰਮੈਨ ਭਿੰਡਰ ਨੇ ਆਹੁਦਾ ਸੰਭਾਲਣ ਤੋਂ ਪਹਿਲਾਂ ਵਿੱਤ ਮੰਤਰੀ ਚੀਮਾ ਦੀ ਹਾਜ਼ਰੀ 'ਚ ਕੱਢਿਆ ਰੋਡ ਸ਼ੋਅ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਨੇ ਅੱਜ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲ ਲਿਆ ਹੈ, ਆਹੁਦਾ ਸੰਭਾਲਣ ਤੋਂ ਪਹਿਲਾਂ ਸ.ਭਿੰਡਰ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ...

ਪੂਰੀ ਖ਼ਬਰ »

31ਵੇਂ ਅਦੁੱਤੀ ਗੁਰਮਤਿ ਸੰਗੀਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਗੁਰਮਤਿ ਸੰਗੀਤ ਦੇ ਖੇਤਰ 'ਚ ਮਿਆਰ ਪੱਖੋਂ ਆ ਰਹੀ ਗਿਰਾਵਟ ਤੋਂ ਚਿੰਤਤ ਅਤੇ ਗੁਰਬਾਣੀ ਨੂੰ ਪੂਰਨ ਰੂਪ 'ਚ ਗੁਰੂ ਸਾਹਿਬਾਨਾਂ ਵਲੋਂ ਦਰਸ਼ਾਏ ਗੁਰਮਤਿ ਸੰਗੀਤ 'ਚ ਕੀਰਤਨ ਕਰਵਾਉਣ ਅਤੇ ਕੀਰਤਨ ਦੀ ਸਿੱਖਿਆ ਦਿਵਾਉਣ ਲਈ ਜੀਵਨ ਭਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਔਰਤ ਦੀ ਮੌਤ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਬੀਰ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਿੰਪੀ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 42 ਸਾਲ ਦੇ ਕਰੀਬ ਸੀ | ਜਾਂਚ ...

ਪੂਰੀ ਖ਼ਬਰ »

ਆਸ਼ੀਰਵਾਦ ਪੋਰਟਲ ਰਾਹੀਂ ਯੋਗ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਕਰਨ ਅਪਲਾਈ-ਸੁਰਭੀ ਮਲਿਕ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਆਸ਼ੀਰਵਾਦ ਸਕੀਮ ਤਹਿਤ ...

ਪੂਰੀ ਖ਼ਬਰ »

ਕਿਰਾਏਦਾਰ ਔਰਤ ਨਾਲ ਛੇੜਖ਼ਾਨੀ ਤੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਆਗੂ ਤੇ ਉਸ ਦਾ ਪਿਓ ਗਿ੍ਫ਼ਤਾਰ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕਿਰਾਏਦਾਰ ਔਰਤ ਨਾਲ ਛੇੜਖ਼ਾਨੀ ਅਤੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਨੌਜਵਾਨ ਆਗੂ ਅਤੇ ਉਸ ਦੇ ਪਿਓ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਦੋਵਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗਰਭਪਾਤ ਦਾ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਡਾਕਟਰ ਸਮੇਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗਰਭਪਾਤ ਦਾ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਡਾਕਟਰ ਸਮੇਤ ਦੋ ਵਿਅਕਤੀਆਂ ਖਿਲਾਫ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗੁਰੂ ਅਰਜਨ ਦੇਵ ਨਗਰ ਵਾਸੀ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਹੈਪੀ ਹਰਨਾਮਪੁਰਾ, ...

ਪੂਰੀ ਖ਼ਬਰ »

ਗਡਕਰੀ ਨੇ ਸੰਸਦ ਮੈਂਬਰ ਸੰਜੀਵ ਅਰੋੜਾ ਵਲੋਂ ਚੁੱਕੇ ਮੁੱਦਿਆਂ 'ਤੇ ਸੰਸਦ 'ਚ ਦਿੱਤਾ ਜਵਾਬ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵਲੋਂ ਪੰਜਾਬ ਵਿਚ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟਾਂ ਲਈ ਅਲਾਟ ਕੀਤੀ ਗਈ ਰਾਸ਼ੀ ਸੰਬੰਧੀ ਪੁੱਛੇ ਸਵਾਲ ਦੇ ...

ਪੂਰੀ ਖ਼ਬਰ »

ਹਰਿਆਣਾ ਦੇ ਦੋ ਵਪਾਰੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਣ-ਅਧਿਕਾਰਤ ਕੀਟਨਾਸ਼ਕ ਦਵਾਈਆਂ ਵੇਚਣ ਦੇ ਮਾਮਲੇ ਵਿਚ ਹਰਿਆਣਾ ਦੇ ਦੋ ਵਪਾਰੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਮਿ੍ਤਕ ਵਿਅਕਤੀ ਦੀ ਜਾਇਦਾਦ ਹੜੱਪਣ ਲਈ ਔਰਤ ਨੇ ਬਣਾਇਆ ਜਾਅਲੀ ਮੈਰਿਜ ਸਰਟੀਫਿਕੇਟ, ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਇਕ ਵਿਅਕਤੀ ਦੀ ਜਾਇਦਾਦ ਹੜੱਪਣ ਲਈ ਔਰਤ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਜਾਅਲੀ ਵਿਆਹ ਦਾ ਸਰਟੀਫਿਕੇਟ ਬਣਵਾ ਲਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਔਰਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਨਵਚੇਤਨਾ ਵਲੋਂ ਤਿਆਰ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਲੰਡਰ ਪੁਲਿਸ ਕਮਿਸ਼ਨਰ ਸਿੱਧੂ ਨੇ ਕੀਤਾ ਲੋਕ ਅਰਪਣ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਬਾਲ ਮਜ਼ਦੂਰੀ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਆਮ ...

ਪੂਰੀ ਖ਼ਬਰ »

ਧੋਖੇ ਨਾਲ ਖਾਤੇ 'ਚ ਪੈਸੇ ਜਮ੍ਹਾਂ ਕਰਵਾਉਣ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਸਵੰਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਪੱਪੂ ਸਿੰਘ ਵਾਸੀ ਮੱਧ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲੋਕ ਨਿਰਮਾਣ ਵਿਭਾਗ ਦਫ਼ਤਰ ਦਾ ਦੌਰਾ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਲੋਕ ਨਿਰਮਾਣ ਵਿਭਾਗ ਦਫ਼ਤਰ ਲੁਧਿਆਣਾ ਦਾ ਪਲੇਠਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ | ਸ. ਈ.ਟੀ.ਓ. ਨੇ ...

ਪੂਰੀ ਖ਼ਬਰ »

ਸੂਬੇ ਦੀ ਅਮਨ-ਸ਼ਾਂਤੀ ਨੂੰ ਢਾਹ ਲਾਉਣ ਵਾਲੇ ਗੈਂਗਸਟਰਾਂ ਖ਼ਿਲਾਫ਼ ਕਰਵਾਈ ਕਰੇ ਆਪ ਸਰਕਾਰ-ਅਰੋੜਾ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਲਾਇਸੰਸੀ ਹਥਿਆਰਾਂ ਵਾਲਿਆਂ ਉੱਪਰ ਕਰਵਾਈ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਾਜਾਇਜ਼ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਦੇ ਮਾਪਿਆਂ ਨਾਲ ਬਾਵਾ, ਛੀਨਾ ਤੇ ਗਰੇਵਾਲ ਨੇ ਕੀਤੀ ਮੁਲਾਕਾਤ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਮਾਲਵਾ ਸਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਹਰਿਆਣਾ ਇਕਾਈ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ ਅਤੇ ਮਹਾਰਾਸ਼ਟਰ ਮੰਚ ਦੇ ਪ੍ਰਧਾਨ ਅਮਰਜੀਤ ਸਿੰਘ ਗਰੇਵਾਲ ਨੇ ਮਰਹੂਮ ਗਾਇਕ ਸਵ: ਸ਼ੁਭਦੀਪ ਸਿੰਘ ਸਿੱਧੂ ...

ਪੂਰੀ ਖ਼ਬਰ »

ਸ਼ਹਿਰ ਵਿਚ ਸਫ਼ਾਈ ਨੂੰ ਬਿਹਤਰ ਬਣਾਉਣ ਲਈ 8 ਬੈਕਹੋ ਲੋਡਰਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ/ਜੋਗਿੰਦਰ ਸਿੰਘ ਅਰੋੜਾ)-ਸਹਿਰ ਵਿਚ ਸਫ਼ਾਈ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਅੱਜ ਸਥਾਨਕ ਸਰਕਾਰ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਵਲੋਂ ਖਰੀਦੀਆਂ ਗਈਆਂ 8 ਬੈਕਹੋ ਲੋਡਰ ਮਸ਼ੀਨਾਂ ਨੂੰ ...

ਪੂਰੀ ਖ਼ਬਰ »

ਸੀਟੀ ਯੂਨੀਵਰਸਿਟੀ 'ਚ ਕਾਲਜੀਏਟ ਡਿਗਰੀ ਕੋਰਸ ਦਾ ਆਰੰਭ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਸਿੱਖਿਆ ਦੇ ਖੇਤਰ ਵਿਚ ਇੱਕ ਹੋਰ ਅਗਾਂਹਵਧੂ ਕਦਮ ਚੁੱਕਦੇ ਹੋਏ ਸੀਟੀ ਯੂਨੀਵਰਸਿਟੀ ਲੁਧਿਆਣਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ ਨਗਰ, ਮੁਹਾਲੀ ਤੋਂ ਮਾਨਤਾ ਪ੍ਰਾਪਤ ਸੀਟੀ ਡਿਗਰੀ ਕਾਲਜ ਕਾਲਜੀਏਟ ਪ੍ਰੋਗਰਾਮ ਦਾ ਮੁੱਖ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਸਾਂਝੇ ਤੌਰ 'ਤੇ ਯਤਨ ਕਰਨੇ ਚਾਹੀਦੇ-ਜੌਲੀ ਬਾਵਾ

ਲੁਧਿਆਣਾ, 7 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਮੈਂਬਰ ਅਤੇ ਨੌਜਵਾਨ ਕਾਰੋਬਾਰੀ ਆਗੂ ਬਰਿੰਦਰ ਸਿੰਘ ਜੌਲੀ ਬਾਵਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਨ ਕਿਹਾ ਕਿ ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਸਾਂਝੇ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਪੰਜਾਬ ਟੈਕਨੀਕਲ ਟੈਕਸਟਾਈਲ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਪਲਾਸਟਿਕ ਦੀ ਆੜ ਵਿਚ ਨਾਨ ਵੋਵਨ ਲਿਫ਼ਾਫਿਆਂ 'ਤੇ ਪਾਬੰਦੀ ਲਗਾਉਣ ਦੇ ਵਿਰੋਧ ਵਿਚ ਐਸੋਸੀਏਸ਼ਨ ਆਫ਼ ਪੰਜਾਬ ਟੈਕਨੀਕਲ ਟੈਕਸਟਾਈਲ ਵਲੋਂ ਜਗਰਾਉਂ ਪੁੱਲ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ...

ਪੂਰੀ ਖ਼ਬਰ »

ਹੌਜ਼ਰੀ ਤੇ ਗਰਮ ਕੱਪੜਾ ਬਾਜ਼ਾਰਾਂ 'ਚ ਲੋਕਾਂ ਦੀ ਖੂਬ ਚਹਿਲ ਪਹਿਲ

ਲੁਧਿਆਣਾ, 7 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸਮਾਰਟ ਸਿਟੀ ਕਹੇ ਜਾਣ ਵਾਲੇ ਸ਼ਹਿਰ ਲੁਧਿਆਣਾ ਦੇ ਵੱਖ-ਵੱਖ ਹੌਜਰੀ ਅਤੇ ਗਰਮ ਕੱਪੜੇ ਦੇ ਬਜ਼ਾਰਾਂ ਵਿਚ ਲੋਕਾਂ ਦੀ ਭਾਰੀ ਚਹਿਲ ਪਹਿਲ ਨਜ਼ਰ ਆ ਰਹੀ ਹੈ | ਇਨ੍ਹਾਂ ਦਿਨਾਂ ਵਿਚ ਸਰਦੀ ਦਾ ਸੀਜ਼ਨ ਆਰੰਭ ਹੋਣ ਕਾਰਨ ਅਤੇ ...

ਪੂਰੀ ਖ਼ਬਰ »

ਪੰਜਾਬ ਦੇ ਮੌਜੂਦਾ ਉਦਯੋਗ ਨੂੰ ਬਚਾਉਣ ਲਈ ਫਿਕੋ ਦੇ ਵਫ਼ਦ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਪੰਜਾਬ ਦੇ ਮੌਜੂਦਾ ਉਦਯੋਗ ਨੂੰ ਬਚਾਉਣ ਲਈ ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਇੱਕ ਵਫ਼ਦ ਨੇ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਅਤੇ ਜਨਰਲ ਸਕੱਤਰ ਰਾਜੀਵ ਜੈਨ ਦੀ ਅਗਵਾਈ ਹੇਠ ਭਗਵੰਤ ਸਿੰਘ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤਾਂ ਕਰਵਾਉਣ ਦੇ ਦੋਸ਼ ਤਹਿਤ ਪੰਜ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤਾਂ ਕਰਵਾਉਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਾਨਯੋਗ ਜੱਜ ਸ਼ਿੰਪਾ ਰਾਣੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਧੋਖੇ ਨਾਲ ਕਾਰ ਦੀ ਮਾਲਕੀ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਚਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਧੋਖੇ ਨਾਲ ਕਾਰ ਦੀ ਮਾਲਕੀ ਆਪਣੇ ਨਾਮ 'ਤੇ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਾਖੀ ਕਵਾਤਰਾ ਵਾਸੀ ਭਾਈ ਰਣਧੀਰ ਸਿੰਘ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 5 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ ਤਹਿਤ ਪੰਜ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਰਾਭਾ ਨਗਰ ਦੇ ਰਹਿਣ ਵਾਲੇ ਵਰੁਨ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਦਿੱਲੀ ਵਿਖੇ ਐਮ.ਸੀ.ਡੀ. ਦੀਆਂ ਚੋਣਾਂ 'ਚ ਆਪ ਦੀ ਹੋਈ ਜਿੱਤ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਭਾਮੀਆਂ ਕਲਾਂ, 7 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਆਪ ਦੇ ਦਫ਼ਤਰ 33 ਫੁੱਟਾ ਰੋਡ ਵਿਖੇ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਦੀ ਅਗਵਾਈ ਹੇਠ ਦਿੱਲੀ 'ਚ ਐਮ.ਸੀ.ਡੀ. ਦੀਆਂ ਚੋਣਾਂ ਵਿਚ ਹੋਈ ਆਪ ਦੀ ਇਤਿਹਾਸਕ ਜਿੱਤ ਦੀ ...

ਪੂਰੀ ਖ਼ਬਰ »

ਦੋ ਨੌਜਵਾਨ ਹਥਿਆਰ ਤੇ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 7 ਦਸੰਬਰ (ਆਹੂਜਾ)-ਪੁਲਿਸ ਨੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਅਤੇ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸ਼ਮਸ਼ੇਰ ਸਿੰਘ ਉਰਫ਼ ਮੋਤੀ ...

ਪੂਰੀ ਖ਼ਬਰ »

ਗੰਗਾਨਗਰ ਤੇ ਹਨੂੰਮਾਨਗੜ੍ਹ ਦੇ ਅਗਾਂਹਵਧੂ ਕਿਸਾਨਾਂ ਵਲੋਂ ਪੀ.ਏ.ਯੂ. ਦਾ ਦੌਰਾ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਤੋਂ 24 ਅਤੇ ਹੰਨੂਮਾਨਗੜ੍ਹ ਤੋਂ 50 ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕੀਤਾ | ਇਸ ਦੌਰੇ ਦੇ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਅਪਰ ...

ਪੂਰੀ ਖ਼ਬਰ »

ਵਾਰਡ ਨੰਬਰ 31 ਇੰਚਾਰਜ ਸਰਬਜੀਤ ਢਿੱਲੋਂ ਨੇ ਲੋੜਵੰਦਾਂ ਨੂੰ ਲੇਬਰ ਕਾਰਡ ਵੰਡੇ

ਡਾਬਾ/ਲੁਹਾਰਾ, 7 ਦਸੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਸਥਾਨਕ ਵਾਰਡ ਨੰਬਰ 31 ਤੋਂ ਕਾਂਗਰਸ ਪਾਰਟੀ ਦੇ ਵਾਰਡ ਇੰਚਾਰਜ ਸਰਬਜੀਤ ਸਿੰਘ ਸਰਬਾ ਢਿੱਲੋਂ ਲੁਹਾਰਾ ਨੇ ਆਪਣੇ ਲੁਹਾਰਾ ਸਥਿਤ ਦਫ਼ਤਰ ਵਿਖੇ ਇਲਾਕੇ ਦੇ ਜ਼ਰੂਰਤਮੰਦ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਪਹਿਲੇ ਮਾਮਲੇ ਵਿਚ ਅਲਟੌਸ ਚੌਕ ਨੇੜਿਓਾ ਕਮਲਜੀਤ ਸਿੰਘ ਵਾਸੀ ਪ੍ਰਤਾਪ ਸਿੰਘ ਵਾਲਾ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਦੋ ਰੋਜ਼ਾ ਰਾਜ ਪੱਧਰੀ ਖੇਡਾਂ ਅੱਜ ਤੋਂ

ਲੁਧਿਆਣਾ, 7 ਦਸੰਬਰ (ਭੁਪਿੰਦਰ ਸਿੰਘ ਬੈਂਸ)-ਸਕੂਲ ਸਿੱਖਿਆ ਵਿਭਾਗ ਖੇਡ ਨੀਤੀ (2021) ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਦੂਜੇ ਵਿਦਿਆਰਥੀਆਂ ਦੀ ਤਰ੍ਹਾਂ ਖੇਡਾਂ ਨਾਲ ਜੋੜਨ ਲਈ ਦੋ-ਰੋਜ਼ਾ ਰਾਜ ਪੱਧਰੀ ਖੇਡਾਂ 8 ਤੇ 9 ਦਸੰਬਰ ...

ਪੂਰੀ ਖ਼ਬਰ »

ਯੂਥ ਪਾਰਲੀਮੈਂਟ ਫੈਸਟੀਵਲ 'ਚ ਲੁਧਿਆਣਾ ਦੀ ਜਪਨੀਤ ਕੌਰ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ

ਲੁਧਿਆਣਾ, 7 ਦਸੰਬਰ (ਭੁੁਪਿੰਦਰ ਸਿੰਘ ਬੈਂਸ)-ਭਾਰਤ ਤੇ ਰਾਸ਼ਟਰੀ ਨੇਤਾਵਾਂ ਨੰੂ ਸ਼ਰਧਾਂਜਲੀ ਦੇਣ ਲਈ ਭਾਰਤ ਦੀ ਸੰਸਦ ਨਵੀਂ ਦਿੱਲੀ ਵਿਖੇ ਨੈਸ਼ਨਲ ਯੂਥ ਪਾਰਲੀਮੈਂਟ ਫੈਸਟੀਵਲ ਵਿਚ ਲੁਧਿਆਣਾ ਦੀ ਮਿਸ ਜਪਨੀਤ ਕੌਰ ਪੰਜਾਬ ਸੂਬੇ ਦੀ ਪ੍ਰਤੀਨਿਧਤਾ ਕੀਤੀ | ਉਹ ਇਸ ਸਾਲ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਵਲੋਂ ਸੀ.ਈ.ਟੀ.ਪੀ. ਪਲਾਂਟ ਦੀ ਸਮਰੱਥਾ ਵਧਾਉਣ ਲਈ ਚੇਅਰਮੈਨ ਤੇ ਮੈਂਬਰ ਸੈਕਟਰੀ ਨੂੰ ਹਦਾਇਤ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ ਦਲੀਪ ਕੁਮਾਰ ਵਲੋਂ ਅੱਜ ਲੁਧਿਆਣਾ ਦੇ ਫੇਸ-8 ਵਿਚਲੇ ਇਲੈਕਟੋ੍ਰਪਲੇਟਿੰਗ ਇਕਾਈਆਂ ਲਈ ਲੱਗੇ ਸੀ.ਈ.ਟੀ.ਪੀ. ਪਲਾਂਟ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਪਲਾਂਟ ਦੀ ਕਾਰਜ ਪ੍ਰਣਾਲੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਹਸਪਤਾਲ 'ਚ ਬਾਪੂ ਸੂਰਤ ਸਿੰਘ ਦੀ ਸਿਹਤ ਦਾ ਹਾਲ ਚਾਲ ਪੁੱਛਿਆ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ/ਸਲੇਮਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਜੇਰੇ ਇਲਾਜ ਬਾਪੂ ਸੂਰਤ ਸਿੰਘ ਦੀ ਸਿਹਤ ਦਾ ਹਾਲ ਚਾਲ ਪੁੱਛਣ ਲਈ ਗਏ ਅਤੇ ਉਥੇ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 7 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ...

ਪੂਰੀ ਖ਼ਬਰ »

ਏ. ਯੂ. ਜੀ. ਸੀ. ਵਲੋਂ ਤਿੰਨ ਯੂਨੀਵਰਸਿਟੀਆਂ ਨੂੰ ਲਿਖੇ ਪੱਤਰ ਤੋਂ ਬਾਅਦ ਜੀ.ਐਨ.ਡੀ.ਯੂ. ਨੇ ਆਪਣੇ ਕਾਲਜਾਂ ਨੂੰ ਕੀਤੀਆਂ ਹਦਾਇਤਾਂ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਏ.ਯੂ.ਜੀ.ਸੀ. ਵਲੋਂ ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ ਨੂੰ ਲਿਖੇ ਪੱਤਰ ਦੇ ਅਸਰ ਵਜੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮਿ੍ਤਸਰ ਵਲੋਂ ਉਸ ਅਧੀਨ ਆਉਂਦੇ ਕਾਲਜਾਂ ਨੂੰ ਪੱਤਰ ਕੱਢ ਕੇ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੀ ਯਾਦ 'ਚ ਪੀ.ਏ.ਯੂ. ਵਿਖੇ 2 ਰੋਜ਼ਾ ਗੁਲਦਾਉਦੀ ਸ਼ੋਅ ਸਮਾਪਤ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦੀ ਯਾਦ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੱਜ 2 ਰੋਜਾ ਗੁਲਦਾਉਦੀ ਸ਼ੋਅ ਸਮਾਪਤ ਹੋ ਗਿਆ | ਸ਼ੋਅ ਦੌਰਾਨ ਰੰਗ-ਬਿਰੰਗੀ ਗੁਲਦਾਉਦੀ ਦੇ ਮਨਮੋਹਕ ਦਿ੍ਸ਼ ਨੇ ਦਰਸ਼ਕਾਂ ਦਾ ਮਨ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਲਾਇਆ ਧਾਰਮਿਕ ਟੂਰ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ

ਡਾਬਾ/ਲੁਹਾਰਾ, 7 ਦਸੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਨੇ ਵਿਦਿਆਰਥੀਆਂ ਲਈ ਧਾਰਮਿਕ ਟੂਰ ਕਰਵਾਇਆ, ਜਿਸ ਦਾ ਵਿਦਿਆਰਥੀਆਂ ਨੇ ਖ਼ੂਬ ਆਨੰਦ ਮਾਣਿਆ | ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ

ਆਲਮਗੀਰ, 7 ਦਸੰਬਰ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਕ ਅਹਿਮ ਬੈਠਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX