ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  17 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਫਰੀਦਕੋਟ

ਅਧਿਆਪਕਾਂ ਨੇ ਕਿਸ਼ੋਰ ਸਿੱਖਿਆ ਵਰਕਸ਼ਾਪ 'ਚ ਲਿਆ ਭਾਗ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਕਿਸ਼ੋਰ ਸਿੱਖਿਆ ਤਹਿਤ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ / ਸਿਖਲਾਈ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਸ਼ੁਰੂ ਕੀਤੀ ਗਈ ਹੈ | ਜਿਸ ਵਿਚ ਜ਼ਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ ਦੇ 140 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ | ਵਰਕਸ਼ਾਪ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਨਪ੍ਰੀਤ ਸਿੰਘ ਸਨ | ਉਨ੍ਹਾਂ ਕਿਹਾ ਕਿ ਅਜੋਕੇ ਤੇਜ਼ੀ ਦੇ ਯੁੱਗ ਦੀ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਜ਼ਿਲੇ੍ਹ ਦੇ ਪਹਿਲੇ ਦਿਨ ਸਮੂਹ ਮਿਡਲ, ਹਾਈ ਅਤੇ ਦੂਜੇ ਦਿਨ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਜ਼ਿਲ੍ਹਾ ਪੱਧਰ 'ਤੇ ਸਿਖਲਾਈ ਦਿੱਤੀ | ਜ਼ਿਲ੍ਹਾ ਪ੍ਰੋਗਰਾਮ ਦੇ ਨੋਡਲ ਅਫ਼ਸਰ ਪਿ੍ੰਸੀਪਲ ਦੀਪਕ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਜਗਰਾਈ ਕਲਾਂ (ਲੜਕੀਆਂ) ਨੇ ਸਵਾਗਤ ਕੀਤਾ | ਲੈਕਚਰਾਰ ਸੁਰੇਸ਼ ਕੁਮਾਰ ਅੱਜ ਦੇ ਦੌਰ 'ਚ ਅਧਿਆਪਕ ਦੀ ਭੂਮਿਕਾ ਵਿਸ਼ੇ 'ਤੇ ਦਿਲਚਸਪੀ ਢੰਗ ਨਾਲ ਗੱਲਬਾਤ ਕੀਤੀ | ਇਸ ਪ੍ਰੋਗਰਾਮ ਦੇ ਵੱਖ-ਵੱਖ ਸ਼ੈਸ਼ਨਜ਼ 'ਚ ਸਿਹਤ ਵਿਭਾਗ ਦੇ ਮਾਹਿਰ ਡਾ. ਰਪਿੰਦਰ ਕੌਰ ਐਮ. ਡੀ. ਮੈਡੀਸਨ ਨੇ ਐਚ.ਆਈ.ਵੀ, ਹੈਪੇਟਾਈਟਸ, ਬੱਚਿਆਂ ਨੂੰ ਨਸ਼ਿਆਂ ਤੋਂ ਕਿਵੇਂ ਬਚਾਈਏ, ਡਾ. ਨਿਸ਼ੂ ਐਮ.ਡੀ. ਕਮਿਊਨਿਟੀ ਮੈਡੀਸਨ ਨੇ ਜਨ ਸੰਖਿਆ ਸਿੱਖਿਆ, ਬੈਲੈਂਸ ਡਾਈਟ, ਸਰੀਰਕ ਟੈਸਟਾਂ ਦੀ ਮਹੱਤਤਾ, ਡਾ. ਪ੍ਰਭਜੋਤ ਕੌਰ ਵਿਦਿਆਰਥੀਆਂ ਦੀ ਚੰਗੀ ਸਿਹਤ, ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਸ਼ੇਖਰ ਕੱਕੜ ਨੇ ਬੱਚਿਆਂ ਦੀ ਮੈਂਟਲ ਹੈਲਥ, ਵੱਖ-ਵੱਖ ਸਮੇਂ 'ਤੇ ਬੱਚੇ 'ਤੇ ਪੈਣ ਵਾਲੇ ਪ੍ਰੈਸ਼ਰ, ਉਨ੍ਹਾਂ ਦਾ ਹੱਲ, ਡਾ. ਹਰਮੀਤ ਸਿੰਘ ਨੇ ਟੀ.ਬੀ.ਦੀ ਬਿਮਾਰੀ ਦੇ ਲੱਛਣ, ਇਲਾਜ, ਡਾ. ਮੋਨਿਕਾ ਨੇ ਏਡਜ਼ ਦੇ ਲੱਛਣ, ਕਾਰਨ ਅਤੇ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਜੱਸੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਕੀਤਾ | ਸਿਖਲਾਈ ਪ੍ਰੋਗਰਾਮ ਦੀ ਸਫ਼ਲਤਾ ਲਈ ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਸਰਕਾਰੀ ਕੰਨਿਆ ਸੀ.ਸੈ. ਸਕੂਲ ਫ਼ਰੀਦਕੋਟ, ਲੈਕਚਰਾਰ ਜਸਵਿੰਦਰਪਾਲ ਸਿੰਘ ਮਿੰਟੂ, ਬਲਾਕ ਮੈਂਟਰ ਨਰਿੰਦਰ ਕੁਮਾਰ ਸ਼ਰਮਾ, ਪੰਜਾਬੀ ਹਰਬਿੰਦਰ ਸਿੰਘ ਸੋਢੀ, ਹਿੰਦੀ ਮਾਸਟਰ ਸ਼ਵਿੰਦਰ ਸਿੰਘ ਮਾਨ ਨੇ ਅਹਿਮ ਭੂਮਿਕਾ ਅਦਾ ਕੀਤੀ |

ਡਿਪਟੀ ਕਮਿਸ਼ਨਰ ਵਲੋਂ ਕੋਟਕਪੂਰਾ ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਸੀਵਰੇਜ਼ ਵਾਲੇ ਪਾਣੀ ਦੀ ਨਿਕਾਸੀ ਲਈ ਇੱਥੋਂ ਦੇ ਦੇਵੀਵਾਲਾ ਰੋਡ ਤੇ 9 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਵਲੋਂ ਦੌਰਾ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਸਖ਼ਤ ਕਾਰਵਾਈ ਕਰਨ ਦਾ ਸਵਾਗਤ-ਕੁਲਬੀਰ ਸਿੰਘ ਮੱਤਾ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਅੱਜ ਲਏ ਗਏ ਇਕ ਮਹੱਤਵਪੂਰਨ ਫ਼ੈਸਲੇ ਵਿਚ ਪੁਲਿਸ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜੋ ਵਿਅਕਤੀ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਫ਼ੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਕਸਬਾ ਬਰਗਾੜੀ 'ਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ

ਬਰਗਾੜੀ, 7 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਪੀ. ਮੌਲ ਦੇ ਮਾਲਕ ਰਾਜੇਸ਼ ਕੁਮਾਰ ਪੱਪੀ ਨੇ ਦੱਸਿਆ ਕਿ ਚੋਰਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ | ਇਸ ਕਰਕੇ ਉਹ ...

ਪੂਰੀ ਖ਼ਬਰ »

ਦਸੰਬਰ ਮਹੀਨੇ ਗਰਾਮ ਸਭਾਵਾਂ ਦੇ ਕਰਵਾਏ ਜਾਣਗੇ ਇਜਲਾਸ-ਡੀ.ਡੀ.ਪੀ.ਓ.

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਦਸੰਬਰ ਮਹੀਨੇ ਵਿਚ ਗਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਜਾ ਰਹੇ ਹਨ ਜੋ 31 ਦਸੰਬਰ ਤੱਕ ਕਰਵਾਏ ਜਾਣੇ ਹਨ | ਇਸ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ: ਰੂਹੀ ਦੂੱਗ ਦੇ ...

ਪੂਰੀ ਖ਼ਬਰ »

-ਡੇਰਾ ਪ੍ਰੇਮੀ ਹੱਤਿਆ ਮਾਮਲਾ-

ਸ਼ੂਟਰ ਰਾਜਨ ਹੁੱਡਾ ਦੇ ਰਿਮਾਂਡ 'ਚ ਪੰਜ ਦਿਨ ਦਾ ਹੋਰ ਵਾਧਾ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਿਲ ਸ਼ੂਟਰ ਰਮਜ਼ਾਨ ਖ਼ਾਨ ਉਰਫ਼ ਰਾਜਨ ਹੁੱਡਾ ਨੂੰ ਅੱਜ ਅਦਾਲਤ ਨੇ ਪੰਜ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਅੱਜ ਰਿਮਾਂਡ ਖ਼ਤਮ ਹੋਣ 'ਤੇ ...

ਪੂਰੀ ਖ਼ਬਰ »

11 ਨੂੰ ਕੀਤਾ ਜਾਵੇਗਾ ਸਿੰਘੂ ਬਾਰਡਰ 'ਤੇ ਮੋਰਚੇ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ

ਸਾਦਿਕ, 7 ਦਸੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ 11 ਦਸੰਬਰ ਨੂੰ ਸਿੰਘੂ ਬਾਰਡਰ ...

ਪੂਰੀ ਖ਼ਬਰ »

ਬੂਟਾ ਸਿੰਘ ਗੋਂਦਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 7 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਨਿਵਾਸੀ ਲਖਵਿੰਦਰ ਸਿੰਘ ਗੋਂਦਾਰਾ ਦੇ ਪਿਤਾ ਅਤੇ ਯੂਥ ਅਕਾਲੀ ਆਗੂ ਜਗਸੀਰ ਸਿੰਘ ਜੱਗਾ ਗੋਂਦਾਰਾ ਦੇ ਸਤਿਕਾਰਤ ਤਾਇਆ ਬੂਟਾ ਸਿੰਘ ਗੋਂਦਾਰਾ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ...

ਪੂਰੀ ਖ਼ਬਰ »

ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਦੇ ਅਧਿਆਪਕ ਨੂੰ ਮਿਲਿਆ ਬੈਸਟ ਟੀਚਰ ਐਵਾਰਡ

ਜੈਤੋ, 7 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਦੇ ਅੰਗਰੇਜ਼ੀ ਅਧਿਆਪਕ ਹਰਪ੍ਰੀਤ ਸਿੰਘ ਨੂੰ ਬੈਸਟ ਟੀਚਰ ਦੇ ਐਵਾਰਡ ਵਜੋਂ ਚੁਣਿਆ ਗਿਆ | ਸਕੂਲ ਦੇ ਪ੍ਰਧਾਨ ਜਤਿੰਦਰ ਸਿੰਗਲਾ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਵਿਖੇ ...

ਪੂਰੀ ਖ਼ਬਰ »

ਬੂਟਾ ਸਿੰਘ ਗੋਂਦਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 7 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਨਿਵਾਸੀ ਲਖਵਿੰਦਰ ਸਿੰਘ ਗੋਂਦਾਰਾ ਦੇ ਪਿਤਾ ਅਤੇ ਯੂਥ ਅਕਾਲੀ ਆਗੂ ਜਗਸੀਰ ਸਿੰਘ ਜੱਗਾ ਗੋਂਦਾਰਾ ਦੇ ਸਤਿਕਾਰਤ ਤਾਇਆ ਬੂਟਾ ਸਿੰਘ ਗੋਂਦਾਰਾ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ...

ਪੂਰੀ ਖ਼ਬਰ »

ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਦੋ ਅਧਿਆਪਕ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਸਾਦਿਕ, 7 ਦਸੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਫ਼ੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦੇ ਸਨਮਾਨ ਵਜੋਂ ਇਕ ਬਹੁਤ ਵੱਡਾ ਪ੍ਰੋਗਰਾਮ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਦੀ ਹੋਈ ਮਹੀਨਾਵਾਰ ਮੀਟਿੰਗ

ਪੰਜਗਰਾਈਾ ਕਲਾਂ, 7 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮੈਡੀਕਲ ਪੈ੍ਰਕਟੀਸ਼ਨਰ ਬਲਾਕ ਪੰਜਗਰਾਈਾ ਕਲਾਂ ਦੀ ਮਹੀਨਾਵਾਰ ਮੀਟਿੰਗ ਪਿੰਡ ਪੰਜਗਰਾਈਾ ਕਲਾਂ ਸਥਾਨਕ ਧਰਮਸ਼ਾਲਾ ਵਿਖੇ ਡਾ: ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਦੇ ਸਮੂਹ ਡਾਕਟਰਾਂ ...

ਪੂਰੀ ਖ਼ਬਰ »

ਨੈੱਟਬਾਲ ਚੈਂਪੀਅਨਸ਼ਿਪ 'ਚ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੇ ਜਿੱਤਿਆ ਸੋਨ ਤਗਮਾ

ਬਰਗਾੜੀ, 7 ਦਸੰਬਰ (ਲਖਵਿੰਦਰ ਸ਼ਰਮਾ)-19ਵੀਂ ਪੰਜਾਬ ਸਟੇਟ ਸੀਨੀਅਰ ਨੈਟਬਾਲ ਚੈਂਪੀਅਨਸ਼ਿਪ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਾਉਂਦਾ ਮਲੇਰਕੋਟਲਾ ਵਿਖੇ ਹੋਈ, ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਟੀਮਾਂ ਨੇ ਭਾਗ ਲਿਆ | ਇਸ ਚੈਂਪੀਅਨਸ਼ਿਪ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ 22 ਨੂੰ ਜਥੇਬੰਦੀ ਨਾਲ ਪੈਨਲ ਮੀਟਿੰਗ ਕਰਨਗੇ-ਚੇਅਰਮੈਨ ਕਿ੍ਸ਼ਨ ਲਾਲ

ਫ਼ਰੀਦਕੋਟ, 7 ਦਸੰਬਰ (ਸਤੀਸ਼ ਬਾਗ਼ੀ)-ਗਜ਼ਟਿਡ ਐਂਡ ਨਾਨ-ਗਜ਼ਟਿਡ ਐਸ.ਸੀ/ਬੀ.ਸੀ ਮੁਲਾਜ਼ਮ, ਸਮਾਜਿਕ ਅਤੇ ਧਾਰਮਿਕ, ਅਠਾਰਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁੱਖ ਮੰਤਰੀ ਪੰਜਾਬ 22 ਦਸੰਬਰ ਨੂੰ ਪੈਨਲ ਮੀਟਿੰਗ ਕਰਨਗੇ | ਇਹ ਜਾਣਕਾਰੀ ਚੇਅਰਮੈਨ ਕਿ੍ਸ਼ਨ ਲਾਲ ਅਤੇ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਨੂੰ ਸਿਆਸੀ, ਗੈਰ-ਸਿਆਸੀ ਅਤੇ ਧਾਰਮਿਕ ਵਿਅਕਤੀਆਂ ਨੇ ਭੇਟ ਕੀਤੀਆਂ ਸ਼ਰਧਾਂਜਲੀਆਂ

ਜੈਤੋ, 7 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੇ ਸਤਿਕਾਰਯੋਗ ਮਾਤਾ ਕਰਤਾਰ ਕੌਰ (ਸੇਵਾ ਮੁਕਤ ਸੁਪਰਡੈਂਟ ਸਿੱਖਿਆ ਵਿਭਾਗ) ਧਰਮ-ਪਤਨੀ ਸੁਖਮੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਇਤਿਹਾਸਕ ...

ਪੂਰੀ ਖ਼ਬਰ »

ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਰੀਦਕੋਟ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 2022 ਮਨਾਇਆ ਗਿਆ | ਇਸ ਮੌਕੇ ਅਮਲੇ ਵਲੋਂ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਫ਼ਰੀਦਕੋਟ ਨੂੰ ...

ਪੂਰੀ ਖ਼ਬਰ »

ਬਾਬਾ ਬਲਵੰਤ ਸਿੰਘ ਖੰਡੇਵਾਲਾ ਦਾ ਅੰਤਿਮ ਸੰਸਕਾਰ ਅੱਜ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਇੰਜ. ਪਿ੍ਤਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਬਾਬਾ ਬਲਵੰਤ ਸਿੰਘ ਖੰਡੇਵਾਲਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਰਾਮਬਾਗ ਸ਼ਮਸ਼ਾਨ ਘਾਟ ਨੇੜੇ ਗਾਂਧੀ ਸਕੂਲ ...

ਪੂਰੀ ਖ਼ਬਰ »

ਗੁਰਦੇਵ ਸਿੰਘ ਸ਼ੰਟੀ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦਾ ਮੁੱਖ ਬੁਲਾਰਾ ਨਿਯੁਕਤ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਗੁਰਦੇਵ ਸਿੰਘ ਸ਼ੰਟੀ ਨੂੰ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਐਲਾਨ ਕਰਦਿਆਂ ਆਖਿਆ ਕਿ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਅਚਨਚੇਤ ਕੀਤਾ ਸੇਵਾ ਕੇਂਦਰ ਦਾ ਦੌਰਾ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਪਾਰਦਰਸ਼ੀ, ਸਮਾਂਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਮਕਸਦ ਨਾਲ ਸਥਾਪਿਤ ਕੀਤੇ ਗਏ ਸੇਵਾ ਕੇਂਦਰ ਕੋਟਕਪੂਰਾ ਦਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਵਲੋਂ ਅਚਨਚੇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX