ਤਾਜਾ ਖ਼ਬਰਾਂ


ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  11 minutes ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  26 minutes ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  25 minutes ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਬਠਿੰਡਾ

ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਚੋਰੀ ਹੋਇਆ ਨਵ-ਜੰਮਿਆ ਬੱਚਾ ਮਲੂਕਾ ਪਿੰਡ ਤੋਂ ਬਰਾਮਦ ਆਪਣੇ ਨਵ-ਜੰਮੇ ਬੱਚੇ ਦੀ ਮÏਤ ਹੋਣ ਕਾਰਨ ਧੀ ਨੇ ਮਾਂ ਨਾਲ ਰਲ ਕੇ ਰਚੀ ਸੀ ਸਾਜਿਸ਼, ਦੋਵੇਂ ਗਿ੍ਫ਼ਤਾਰ

ਬਠਿੰਡਾ/ਭਗਤਾ ਭਾਈਕਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ/ਸੁਖਪਾਲ ਸਿੰਘ ਸੋਨੀ)-ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਚੋਰੀ ਹੋਵੇ ਨਵ-ਜੰਮੇ ਬੱਚੇ ਨੂੰ ਦੋ ਦਿਨਾਂ ਬਾਅਦ ਪੁਲਿਸ ਨੇ ਆਖ਼ਰ ਜਿਲ੍ਹੇ ਦੇ ਪਿੰਡ ਮਲੂਕਾ ਤੋਂ ਬੀਤੀ ਦੇਰ ਰਾਤ ਬਰਾਮਦ ਕਰ ਲਿਆ, ਜਿਸ ਦਾ ਹਸਪਤਾਲ 'ਚ ਮੁੱਢਲਾ ਇਲਾਜ ਕਰਵਾਉਣ ਉਪਰੰਤ ਮਾਪਿਆਂ ਹਵਾਲੇ ਕਰ ਦਿੱਤਾ ਗਿਆ¢ ਪੁਲਿਸ ਨੇ ਬੱਚਾ ਚੋਰੀ ਕਰਨ ਵਾਲੀ ਮਾਂ ਤੇ ਧੀ ਨੂੰ ਵੀ ਮÏਕੇ ਤੋਂ ਗਿ੍ਫ਼ਤਾਰ ਕਰ ਲਿਆ¢ ਬੱਚੇ ਨੂੰ ਲੱਭਣ 'ਚ ਬਠਿੰਡਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਂਵਾਂ ਤੋਂ ਇਲਾਵਾ ਪਿੰਡ ਕੋਠਾਗੁਰੂ ਦੀ ਸਤਿਕਾਰ ਕਮੇਟੀ ਦੀ ਵੱਡੀ ਭੂਮਿਕਾ ਰਹੀ, ਜਿਸ ਬਦਲੇ ਕਮੇਟੀ ਨੂੰ ਐਲਾਨ ਕੀਤੀ ਗਈ ਇਨਾਮੀ ਰਾਸ਼ੀ ਨਾਲ ਸਨਮਾਨਿਆ ਗਿਆ¢ ਬਠਿੰੰਡਾ ਦੇ ਸਿਵਲ ਹਸਪਤਾਲ 'ਚ ਉਕਤ ਬੱਚੇ ਨੂੰ ਮਾਪਿਆਂ ਹਵਾਲੇ ਕਰਨ ਉਪਰੰਤ ਜ਼ਿਲ੍ਹਾ ਪੁਲਿਸ ਮੁੱਖੀ ਜੇ. ਇਲਨਚੇਲੀਅਨ ਨੇ ਦੱਸਿਆ ਕਿ ਬੀਤੇ 1 ਦਸੰਬਰ ਨੂੰ ਉਤਰ-ਪ੍ਰਦੇਸ਼ (ਹਾਲ ਆਬਾਦ ਪ੍ਰਤਾਪ ਨਗਰ ਬਠਿੰਡਾ) ਦੀ ਰਹਿਣ ਵਾਲੀ ਬਬਲੀ ਰਾਣੀ ਵਲੋਂ ਬਠਿੰਡਾ ਸਿਵਲ ਹਸਪਤਾਲ ਦੇ ਜੱਚਾ-ਬੱਚਾ ਕੇਂਦਰ ਵਿਖੇ ਇਕ ਲੜਕੇ ਨੂੰ ਜਨਮ ਦਿੱਤਾ ਗਿਆ ਸੀ, ਜਿਸ ਨੂੰ ਟੀਕਾ ਲਗਵਾਉਣ ਦੇ ਬਹਾਨੇ ਨਰਸ ਦੇ ਭੇਸ 'ਚ ਆਈ ਇਕ ਔਰਤ ਨੇ 4 ਦਸੰਬਰ ਨੂੰ ਦੁਪਹਿਰ ਸਮੇਂ ਚੋਰੀ ਕਰ ਲਿਆ, ਜਿਸ ਨਾਲ ਇਕ ਹੋਰ ਅÏਰਤ ਦੀਆਂ ਤਸਵੀਰਾਂ ਹਸਪਤਾਲ ਦੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈਆਂ ਸਨ¢ ਘਟਨਾ ਦੇ ਤੁਰੰਤ ਬਾਅਦ ਥਾਣਾ ਕੋਤਵਾਲੀ ਵਿਖੇ ਅਣਪਛਾਤੀਆਂ ਔਰਤਾਂ ਖਿਲਾਫ਼ ਮੁਕਦਮਾ ਦਰਜ ਕਰਨ ਬਾਅਦ ਉੱਚ-ਪੁਲਿਸ ਅਧਿਕਾਰੀਆਂ ਦੀ ਅਗਵਾਈ 'ਚ ਸੀ. ਆਈ. ਏ, ਸਪੈਸ਼ਲ ਸਟਾਫ਼ ਤੇ ਥਾਣਾ ਕੋਤਵਾਲੀ ਸਮੇਤ ਅੱਧੀ ਦਰਜਨ ਟੀਮਾਂ ਬਣਾ ਕੇ ਜਾਂਚ-ਪੜ੍ਹਤਾਲ ਵਿੱਢੀ ਗਈ, ਜਿਸ ਨੂੰ ਬੀਤੇ 6 ਦਸੰਬਰ ਦੀ ਰਾਤ ਨੂੰ ਸਤਿਕਾਰ ਕਮੇਟੀ ਕੋਠਾਗੁਰੂ ਦੇ ਸਹਿਯੋਗ ਨਾਲ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪਿੰਡ ਕੋਠਾਗੁਰੂ ਦੀਆਂ ਦੋ ਸ਼ੱਕੀ ਔਰਤਾਂ ਦੀ ਪੈੜ ਨੱਪਣ ਬਾਅਦ ਉਨ੍ਹਾਂ ਦੀ ਚੁੰਗਲ 'ਚੋਂ ਪਿੰਡ ਮਲੂਕਾ ਤੋਂ ਉਕਤ ਬੱਚੇ ਨੂੰ ਬਰਾਮਦ ਕੀਤਾ ਗਿਆ¢ਐਸ.ਐਸ.ਪੀ. ਨੇ ਦੱਸਿਆ ਕਿ ਬੱਚਾ ਚੋਰੀ ਕਰਨ ਵਾਲੀਆਂ ਔਰਤਾਂ ਦੀ ਪਹਿਚਾਣ ਸਿਮਰਨਜੀਤ ਕÏਰ ਤੇ ਕੁਲਵਿੰਦਰ ਕੌਰ ਵਾਸੀ ਕੋਠਾਗੁਰੂ ਵਜੋਂ ਹੋਈ ਹੈ, ਜੋ ਆਪਸ ਵਿਚ ਮਾਂ-ਧੀ ਹਨ¢ ਦੋਵਾਂ ਨੂੰ ਦਰਜ ਮੁਕੱਦਮੇ 'ਚ ਨਾਮਜਦ ਕਰ ਦਿੱਤਾ ਹੈ ਜਦਕਿ ਜਿਸ ਜਸਵਿੰਦਰ ਸਿੰਘ ਦੇ ਘਰੋਂ ਬੱਚਾ ਬਰਾਮਦ ਹੋਇਆ, ਉਸ ਦੀ ਜਾਂਚ ਕੀਤੀ ਜਾ ਰਹੀ ਹੈ¢ਉਨ੍ਹਾਂ ਬੱਚਾ ਇਕ ਰਾਤ ਬਠਿੰਡਾ ਰੱਖਣ ਉਪਰੰਤ ਦੂਸਰੇ ਦਿਨ ਪਿੰਡ ਮਲੂਕਾ ਪਹੁੰਚਾਇਆ ਸੀ¢
ਐਸ.ਐਸ.ਪੀ. ਨੇ ਖੁਲਾਸਾ ਕੀਤਾ ਕਿ ਮੁਢਲੀ ਪੁੱਛ-ਗਿੱਛ ਦੌਰਾਨ ਉਕਤ ਨੇ ਮੰਨਿਆ ਕਿ ਸਿਮਰਨਜੀਤ ਕÏਰ ਪਿੰਡ ਫਿੱਡੇ ਖੁਰਦ (ਫਰਦੀਕੋਟ) ਵਿਆਹੀ ਹੈ, ਜਿਸ ਨੇ ਕੁਝ ਸਮਾਂ ਪਹਿਲਾਂ ਬਠਿੰਡਾ ਸਿਵਲ ਹਸਪਤਾਲ ਦੇ ਉਕਤ ਜੱਚਾ-ਬੱਚਾ ਕੇਂਦਰ 'ਚ ਇਕ ਬੱਚੇ ਨੂੰ ਜਨਮ ਦਿੱਤਾ ਸੀ, ਜਿਸ ਦੀ ਜਣੇਪੇ ਉਪਰੰਤ ਮÏਤ ਹੋ ਗਈ, ਤਾਂ ਸਿਮਰਨਜੀਤ ਨੇ ਆਪਣੀ ਮਾਂ ਰਲ ਕੇ ਉਕਤ ਹਸਪਤਾਲ 'ਚੋਂ ਕਿਸੇ ਹੋਰ ਦਾ ਬੱਚਾ ਚੋਰੀ ਕਰ ਕੇ ਉਸ ਨੂੰ ਆਪਣਾ ਬੱਚਾ ਹੋਣ ਦਾ ਸਹੁਰੇ ਪਿੰਡ ਦਾਅਵਾ ਪੇਸ਼ ਕਰਨ ਲਈ ਇਹ ਸਕੀਮ ਬਣਾਈ ਸੀ, ਜਿਸ ਤਹਿਤ ਉਨ੍ਹਾਂ ਉਕਤ ਬੱਚਾ ਚੋਰੀ ਕੀਤਾ ਸੀ¢ ਉਨ੍ਹਾਂ ਦੱਸਿਆ ਕਿ ਬੱਚੇ ਨੂੰ ਸਤਿਕਾਰ ਕਮੇਟੀ, ਸਮਾਜਸੇਵੀਆਂ ਤੇ ਹਸਪਤਾਲ ਅਮਲੇ ਦੀ ਮÏਜੂਦਗੀ ਵਿਚ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਨਾਲ ਹੀ ਸਮਾਜਸੇਵੀ ਬੀਰੂ ਬਾਂਸਲ ਵਲੋਂ ਬੱਚਾ ਲੱਭਣ ਲਈ ਐਲਾਨੀ ਗਈ ਇਨਾਮੀ ਰਾਸ਼ੀ ਨੂੰ ਸਤਿਕਾਰ ਕਮੇਟੀ ਕੋਠਾਗੁਰੂ ਦੇ ਵਲੰਟੀਅਰਾਂ ਨੂੰ ਸÏਾਪ ਕੇ ਸਨਮਾਨਿਤ ਕੀਤਾ ਗਿਆ¢ ਪੁਲਿਸ ਵਲੋਂ ਕਥਿਤ ਦੋਸ਼ੀ ਅÏਰਤਾਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾ ਰਿਹਾ¢

ਅੰਗਹੀਣ ਮੁਲਾਜ਼ਮਾਂ ਦੇ ਸਰਟੀਫਿਕੇਟ ਪੀ. ਜੀ. ਆਈ. ਤੋਂ ਤਸਦੀਕ ਕਰਾਉਣ ਦਾ ਫ਼ੈਸਲਾ ਮੁਲਾਜ਼ਮ ਵਿਰੋਧੀ-ਆਗੂ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਸੂਬੇ ਦੇ ਅੰਗਹੀਣ ਮੁਲਾਜ਼ਮਾਂ ਨੂੰ ਸਫ਼ਰੀ ਭੱਤਾ ਮੁੜ ਚਾਲੂ ਕਰਨ ਦੇ ਐਲਾਨ ਨਾਲ ਜਿੱਥੇ ਸੂਬੇ ਦੇ ਅੰਗਹੀਣ ਮੁਲਾਜ਼ਮਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ ਉੱਥੇ ਹੀ ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਕਰਨ ਵਾਲੇ ਨਹੀਂ, ਬਲਕਿ ਨੌਕਰੀਆਂ ਦੇਣ ਵਾਲੇ ਬਣਾਉਣਾ-ਮੀਤ ਹੇਅਰ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):- ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਰਤ ਦੀ 140 ਕਰੋੜ ਦੀ ਆਬਾਦੀ ਵਿਚੋਂ ਪੰਜਾਬ ਦੇ ਨੌਜਵਾਨ ਨੂੰ ਨੌਕਰੀਆਂ ਕਰਨ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਸੂਬਾ ਸਰਕਾਰ ਦਾ ਸੁਪਨਾ ਹੈ¢ ...

ਪੂਰੀ ਖ਼ਬਰ »

ਉੱਚ ਸਿੱਖਿਆ ਵਿਚ ਆਦਰਸ਼ਕ ਤਬਦੀਲੀਆਂ ਤੇ ਭਵਿੱਖ ਵਿਸ਼ੇ 'ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਵਲੋਂ 'ਉੱਚ ਸਿੱਖਿਆ ਵਿਚ ਆਦਰਸ਼ਕ ਤਬਦੀਲੀਆਂ ਅਤੇ ਭਵਿੱਖ' ਵਿਸ਼ੇ 'ਤੇ ਤਿੰਨ ਰੋਜ਼ਾ ਕਾਨਫਰੰਸ ਦੀ ਸ਼ੁਰੂਆਤ ਕੀਤੀ ਗਈ¢ ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...

ਪੂਰੀ ਖ਼ਬਰ »

ਲੁਟੇਰੇ 40 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ

ਕੋਟਫੱਤਾ, 7 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ 'ਤੇ ਸਰਪੰਚ ਗੁਰਦੀਪ ਸਿੰਘ ਕੋਟਸ਼ਮੀਰ ਦੇ ਪੈਟਰੋਲ ਪੰਪ ਨਜ਼ਦੀਕ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਅÏਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਔਰਤ ਜ਼ਖ਼ਮੀ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਭਾਈ ਘਨੱਈਆ ਚੌਕ ਨੇੜੇ ਟਰਾਲੇ ਦੀ ਟੱਕਰ ਨਾਲ ਸਕੂਟਰੀ ਸਵਾਰ ਔਰਤ ਜ਼ਖ਼ਮੀ ਹੋ ਗਈ¢ ਘਟਨਾ ਦੀ ਸੂਚਨਾ ਮਿਲਣ 'ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੁਸਾਇਟੀ ਬਠਿੰਡਾ ਦੀ ਹਾਈਵੇ ਐਬੂਲੈਂਸ ਟੀਮ ਮੌਕੇ ...

ਪੂਰੀ ਖ਼ਬਰ »

'ਭਾਰਤਮਾਲਾ ਸੜਕ' ਲਈ ਕਿਸਾਨਾਂ ਦੀ ਸਹਿਮਤੀ ਤੋਂ ਬਗੈਰ ਜ਼ਮੀਨ ਐਕਵਾਇਰ ਨਹੀਂ ਕਰਨ ਦੇਵਾਂਗੇ-ਆਗੂ

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਦੇਸ਼ ਭਰ ਦੇ ਸੂਬਿਆਂ ਨੂੰ ਇਕ ਵੱਡੀ ਸੜਕੀ ਮਾਲਾ 'ਚ ਪ੍ਰੋਣ ਲਈ ਸਰਕਾਰ ਵਲੋਂ 'ਭਾਰਤਮਾਲਾ ਸੜਕ ਯੋਜਨਾ' ਅਮਲ 'ਚ ਲਿਆਂਦੀ ਜਾ ਰਹੀ ਹੈ, ਜਿਸ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਝੰਡਾ ਚੁੱਕਦੇ ਹੋਏ ਐਲਾਨ ...

ਪੂਰੀ ਖ਼ਬਰ »

ਵਰਕ ਪਰਮਿਟ ਦੀ ਬਜਾਏ ਟੂਰਿਸਟ ਵੀਜ਼ੇ 'ਤੇ ਦੁਬਈ ਭੇਜ ਕੀਤੀ ਠੱਗੀ

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਇਕ ਟ੍ਰੈਵਲ ਏਜੰਟ ਵਲੋਂ ਸੰਗਰੂਰ ਦੇ ਇਕ ਨੌਜਵਾਨ ਨੂੰ ਵਰਕ ਪਰਮਿਟ ਦੀ ਬਜਾਏ ਟੂਰਿਸਟ ਵੀਜ਼ੇ 'ਤੇ ਦੁਬਈ ਭੇਜ ਕੇ ਪੈਸਿਆਂ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖਿਲਾਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤੋਂ ਤਿੰਨ ਲੱਖ ਖੋਹ ਕੇ ਫ਼ਰਾਰ

ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ੍ਹ ਦੇ ਮੋਟਰਸਾਈਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ¢ ਮਾਮਲੇ ਸੰਬੰਧੀ ਪੁਲਿਸ ਸਟੇਸ਼ਨ ਦਿਆਲਪੁਰਾ ਭਾਈਕਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਦੇ 750 ਨੌਜਵਾਨ ਅਗਨੀਵੀਰ-2022 ਦੀ ਭਰਤੀ ਲਈ ਚੁਣੇ

ਮਾਨਸਾ, 7 ਦਸੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਪੱਧਰ 'ਤੇ ਹੋਈ ਅਗਨੀਵੀਰ 2022 ਦੀ ਫ਼ੌਜ ਭਰਤੀ 'ਚ ਮਾਨਸਾ ਜ਼ਿਲੇ੍ਹ ਦੇ ਨੌਜਵਾਨਾਂ ਨੇ ਮਾਅਰਕਾ ਮਾਰਿਆ ਹੈ | ਜ਼ਿਕਰਯੋਗ ਹੈ ਕਿ ਜ਼ਿਲੇ੍ਹ ਦੇ 750 ਨੌਜਵਾਨ ਭਰਤੀ 'ਚ ਸਫਲ ਹੋਏ ਹਨ | ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ ਵਿਚ ਇਕ ਨੂੰ ਸਾਲ ਦੀ ਸਜ਼ਾ, ਸਾਬਕਾ ਜੱਜ ਬਾਇੱਜ਼ਤ ਬਰੀ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਅਦਾਲਤ ਦੇ ਜੱਜ ਨਵਰੀਤ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਨੇ ਤਕਰੀਬਨ ਸਵਾ ਛੇ ਸਾਲ ਪਹਿਲਾਂ ਦਰਜ ਹੋਏ ਧੋਖਾਧੜੀ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ | ਜਦਕਿ ਇਸ ...

ਪੂਰੀ ਖ਼ਬਰ »

ਆਦੇਸ਼ ਇੰਸਟੀਚਿਊਟ ਆਫ ਡੈਂਟਲ ਸਾਇੰਸਜ਼ ਐਂਡ ਰਿਸਰਚ, ਬਠਿੰਡਾ ਵਿਖੇ ਸੀ. ਬੀ. ਸੀ. ਟੀ. ਮਸ਼ੀਨ ਦਾ ਉਦਘਾਟਨ

ਜਲੰਧਰ, 7 ਦਸੰਬਰ (ਅ. ਬ.)-ਕੋਨ ਬੀਮ ਕੰਪਿਊਟਡ ਟੋਮੋਗ੍ਰਾਫੀ (323T) ਦਾ ਉਦਘਾਟਨ ਮੰਗਲਵਾਰ ਆਦੇਸ਼ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ, ਬਠਿੰਡਾ ਵਿਖੇ ਓਰਲ ਮੈਡੀਸਨ ਅਤੇ ਰੇਡੀਓਲੋਜੀ ਵਿਭਾਗ ਵਿਚ ਕੀਤਾ ਗਿਆ¢ ਸਮਾਗਮ ਵਿਚ ਡਾ. ਗੁਰਪ੍ਰੀਤ ਸਿੰਘ ਗਿੱਲ (ਮੈਡੀਕਲ ...

ਪੂਰੀ ਖ਼ਬਰ »

ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਾਡੇਸ਼ਨ ਬਠਿੰਡਾ ਵਲੋਂ ਮੇਲੇ ਦਾ ਪੋਸਟਰ ਜਾਰੀ

ਬਠਿੰਡਾ, 7 ਦਸੰਬਰ (ਅਵਤਾਰ ਸਿੰਘ ਕੈਂਥ):-ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਾਡੇਸ਼ਨ ਬਠਿੰਡਾ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਪ੍ਰੋ: ਕਰਮ ਸਿੰਘ ਦੀ 100 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ 16ਵਾਂ ਵਿਰਾਸਤ ਮੇਲਾ 9, 10 ਅਤੇ 11 ਦਸੰਬਰ ਨੂੰ ਵਿਰਾਸਤੀ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਚਾਉਕੇ, 7 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ 'ਚ ਇੱਕ ਹੋਰ ਸ਼ਾਨਦਾਰ ਪ੍ਰਾਪਤੀ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੇ ...

ਪੂਰੀ ਖ਼ਬਰ »

ਵਿਧਾਇਕਾ ਵਲੋਂ ਵਰਕਰਾਂ ਨੂੰ ਲੋਕ ਸਭਾ 2024 ਲਈ ਅੱਜ ਤੋਂ ਤਿਆਰੀ ਸ਼ੁਰੂ ਕਰਨ ਦਾ ਸੱਦਾ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਦਿੱਲੀ ਐਮ. ਸੀ. ਡੀ. ਚੋਣਾਂ ਦੀ ਅੱਜ ਹੋਈ ਗਿਣਤੀ ਵਿਚ 'ਆਪ' ਨੂੰ ਸਪਸ਼ਟ ਬਹੁਮਤ ਹਾਸਲ ਹੋਣ 'ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵਰਕਰਾਂ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੰਦੇ ਹੋਏ ਹਲਕਾ ਵਿਧਾਇਕਾ ਪ੍ਰੋ: ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਦੀ ਗੁਰੂਸਰ-ਮਹਿਰਾਜ ਵਿਖੇ ਮੁਗ਼ਲਾਂ ਨਾਲ ਹੋਈ ਤੀਜੀ ਜੰਗ ਦੇ ਦਿਹਾੜੇ ਨੂੰ ਮਹਿਰਾਜ (ਬਾਹੀਏ) ਦੇ ਵਾਰਿਸਾਂ ਨੇ ਵਿਸਾਰਿਆ

ਮਹਿਰਾਜ, 7 ਦਸੰਬਰ (ਸੁਖਪਾਲ ਮਹਿਰਾਜ)-ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਦੇ ਵਸਾਏ ਅਤੇ ਵਰੋਸਾਏ ਹੋਏ ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ (ਬਾਹੀਆ) ਜਿਸ ਵਿਚੋਂ ਅੱਜ 22 ਪਿੰਡ ਵਸੇ ਹੋਏ ਹਨ | ਗੁਰੂ ਸਾਹਿਬ ਵਲੋਂ ਮਹਿਰਾਜ ਵੱਡਾ ਗੁਰੂਸਰ ਵਿਖੇ ਬਿਕਰਮੀ ਸੰਮਤ 1688, ...

ਪੂਰੀ ਖ਼ਬਰ »

ਬੱਸ ਨੇ ਕਾਰ ਨੂੰ ਮਾਰੀ ਟੱਕਰ

ਕੋਟਫੱਤਾ, 7 ਦਸੰਬਰ (ਰਣਜੀਤ ਸਿੰਘ ਬੁੱਟਰ)- ਕੋਟਸ਼ਮੀਰ ਦੀ ਤਲਵੰਡੀ ਰੋਡ 'ਤੇ ਨਸੀਬਪੁਰਾ ਮੋੜ ਕੋਲ ਖੜ੍ਹੀ ਇਕ ਕਾਰ ਨੰਬਰ ਪੀ.ਬੀ 63ਬੀ 7557 ਵਿਚ ਬਠਿੰਡਾ ਤੋਂ ਤਲਵੰਡੀ ਸਾਬੋ ਜਾ ਰਹੀ ਇਕ ਪ੍ਰਾਈਵੇਟ ਬੱਸ ਨੰਬਰ ਪੀ.ਬੀ 03 ਬੀ.ਜੇ 2031 ਪਿੱਛੇ ਤੋਂ ਆ ਕੇ ਟਕਰਾ ਗਈ, ਜਿਸ ਨਾਲ ਕਾਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਮਹਿਰਾਜ ਦੇ ਨਵੇਂ ਪਿ੍ੰਸੀਪਲ ਨੇ ਸੰਭਾਲਿਆ ਅਹੁਦਾ

ਮਹਿਰਾਜ, 7 ਦਸੰਬਰ (ਸੁਖਪਾਲ ਮਹਿਰਾਜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਨਵੇਂ ਆਏ ਪਿ੍ੰਸੀਪਲ ਗੀਤਾ ਅਰੋੜਾ ਨੇ ਅਹੁਦਾ ਸੰਭਾਲਣ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਕੂਲ ਵਿਚ ਸ਼ਿਰਕਤ ਕਰ ਕੇ ਪਿ੍ੰਸੀਪਲ ਨੂੰ ਫੁੱਲਾਂ ਦਾ ਬੁੱਕੇ ਦੇ ਕੇ ...

ਪੂਰੀ ਖ਼ਬਰ »

ਫੈਪ ਵਲੋਂ ਦੂਨ ਸਕੂਲ ਕਰਾੜਵਾਲਾ ਨੂੰ ਕੀਤਾ ਸਨਮਾਨਿਤ

ਚਾਉਕੇ, 7 ਦਸੰਬਰ (ਮਨਜੀਤ ਸਿੰਘ ਘੜੈਲੀ)-ਬੀਤੇ ਦਿਨੀਂ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ ਪੰਜਾਬ (ਫੈਪ) ਵਲੋਂ ਨੈਸ਼ਨਲ ਐਵਾਰਡ ਪ੍ਰੋਗਰਾਮ ਚੰਡੀਗੜ੍ਹ ਯੂਨਿਵਰਸਿਟੀ ਵਿਖੇ ਕਰਵਾਇਆ ਗਿਆ¢ ਇਸ ਪ੍ਰੋਗਰਾਮ ਚ ਫੈੱਡਰੇਸ਼ਨ ਵਲੋਂ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਵਿਧਾਇਕ ਰਾਹੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ):-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭਗਤਾ ਭਾਈਕਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਰਾਹੀ ਮੰਗ ਪੱਤਰ ਭੇਜਿਆ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਆਗੂਆਂ ਨੇ ਵਿਧਾਇਕ ਬਲਕਾਰ ਸਿੱਧੂ ਨੂੰ ਮੰਗ ਪੱਤਰ ਦਿੱਤਾ

ਭਾਈਰੂਪਾ, 7 ਦਸੰਬਰ (ਵਰਿੰਦਰ ਲੱਕੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭਗਤਾ ਵਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ ਦੀਆਂ ਦੋ ਅਧਿਆਪਕਾਵਾਂ ਸਰਬੋਤਮ ਅਧਿਆਪਕ-2022 ਦੇ ਐਵਾਰਡ ਨਾਲ ਸਨਮਾਨਿਤ

ਰਾਮਾਂ ਮੰਡੀ, 7 ਦਸੰਬਰ (ਤਰਸੇਮ ਸਿੰਗਲਾ)-ਸਥਾਨਕ ਸਟਾਰ ਪਲੱਸ ਕਾਨਵੈਂਟ ਸਕੂਲ ਦੀ ਪੰਜਾਬੀ ਅਧਿਆਪਕਾ ਰਾਜਵੀਰ ਕੌਰ ਅਤੇ ਮੈਥ ਅਧਿਆਪਕਾ ਪੂਜਾ ਗੋਇਲ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਪੰਜਾਬ ਵਲੋਂ ਸਰਬੋਤਮ ਅਧਿਆਪਕ-2022 ਦੇ ਐਵਾਰਡ ਨਾਲ ...

ਪੂਰੀ ਖ਼ਬਰ »

ਔਰਤਾਂ ਦੇ ਹੱਕਾਂ ਤੇ ਘਰੇਲੂ ਹਿੰਸਾ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ

ਨਥਾਣਾ, 7 ਦਸੰਬਰ (ਗੁਰਦਰਸ਼ਨ ਲੁੱਧੜ)- ਬਲਾਕ ਨਥਾਣਾ ਦੇ ਪਿੰਡਾਂ ਕਲਿਆਣ ਸੁੱਖਾ, ਸੱਦਾ ਅਤੇ ਕਲਿਆਣ ਮੱਲਕਾ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਹੱਕਾਂ ਅਤੇ ਿਲੰਗ ਆਧਾਰਿਤ ਹਿੰਸਾ ਦੇ ਵਿਰੁੱਧ ਔਰਤਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

38ਵੀਂ ਵਾਰ ਖ਼ੂਨਦਾਨ ਕਰਕੇ ਔਰਤਾਂ ਲਈ ਪ੍ਰੇਰਨਾ ਸਰੋਤ ਬਣੀ ਮੈਡਮ ਵੀਨਾ ਗਰਗ

ਬਠਿੰਡਾ, 7 ਦਸੰਬਰ (ਵੀਰਪਾਲ ਸਿੰਘ)-ਥੈਲੇਸੀਮੀਆ ਪੀੜਤ ਬੱਚਿਆਂ ਲਈ ਲਗਾਏ ਖੂਨ ਦਾਨ ਕੈਂਪ 'ਚ ਸਮਾਜ ਸੇਵਕ ਭਾਜਪਾ ਦੀ ਮਹਿਲਾ ਨੇਤਾ ਡਾ. ਵੀਨਾ ਗਰਗ ਵਲੋਂ 38ਵੀਂ ਵਾਰ ਖ਼ੂਨਦਾਨ ਕੀਤਾ ਗਿਆ | ਅਰਪਣ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਖੂਨ ਦਾਨ ਕੈਂਪ ਮੌਕੇ 38ਵੀਂ ਵਾਰ ਖੂਨ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਦਾ ਸ਼ੀਰਾਜ ਸਿੰਘ ਸਿੱਧੂ ਸ਼ੂਟਿੰਗ 'ਚ ਬਣਿਆ ਕੌਮੀ ਚੈਂਪੀਅਨ

ਭੁੱਚੋ ਮੰਡੀ, 7 ਦਸੰਬਰ (ਪਰਵਿੰਦਰ ਸਿੰਘ ਜੌੜਾ)-ਭੁੱਚੋ ਖ਼ੁਰਦ ਦੇ ਮੁੱਛ ਫੁੱਟ ਗੱਭਰੂ ਸ਼ੀਰਾਜ ਸਿੰਘ ਸਿੱਧੂ ਨੇ ਨਾ ਸਿਰਫ਼ ਜ਼ਿਲ੍ਹਾ ਬਠਿੰਡਾ, ਸਗੋਂ ਪੰਜਾਬ ਦਾ ਨਾਂਅ ਕੌਮੀ ਪੱਧਰ 'ਤੇ ਰੌਸ਼ਨ ਕੀਤਾ ਹੈ | ਛੋਟੇ ਜਿਹੇ ਪਿੰਡ ਦੇ ਇਸ ਨੌਜਵਾਨ ਨੇ 65ਵੀਂ ਕੌਮੀ ਸ਼ੂਟਿੰਗ ...

ਪੂਰੀ ਖ਼ਬਰ »

10ਵੀਂ ਗਤਕਾ ਸਟੇਟ ਚੈਂਪੀਅਨਸ਼ਿਪ ਲੜਕੀਆਂ 'ਚ ਬਠਿੰਡਾ ਨੇ ਮਾਰੀ ਬਾਜ਼ੀ

ਬਠਿੰਡਾ, 7 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ 10 ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਇਕ ਜ਼ਿਲ੍ਹਾ ਇਕ ਪ੍ਰਾਡੈਕਟ ਤਹਿਤ ਬਠਿੰਡਾ ਅੱਵਲ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਸਰਕਾਰ ਦੇ ਫੂਡ ਪ੍ਰਾਸੈਸਿੰਗ ਮੰਤਰਾਲੇ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਸਕੀਮ ਫ਼ਾਰ ਫਾਰਮਾਲਾਈਜੇਸ਼ਨ ਆਫ਼ ਮਾਈਕਰੋ ਇੰਟਰਪ੍ਰਾਈਜ਼ ਦਾ ਟੀਚਾ ਪੂਰਾ ਕਰਨ 'ਚ ਸਮੁੱਚੇ ਪੰਜਾਬ ਵਿਚ ਜ਼ਿਲ੍ਹਾ ਬਠਿੰਡਾ ਨੇ ...

ਪੂਰੀ ਖ਼ਬਰ »

ਯਾਦਵਿੰਦਰਾ ਸਾਇੰਸਜ਼ ਵਿਭਾਗ ਵਲੋਂ ਬੀ. ਐਸ. ਸੀ. ਵਿਭਾਗ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਸਾਇੰਸਜ਼ ਵਿਭਾਗ ਵਲੋਂ ਸੈਸ਼ਨ 2022-23 'ਚ ਬੀ. ਐਸ. ਸੀ. ਮੈਡੀਕਲ/ਨਾਨ-ਮੈਡੀਕਲ/ ਕੰਪਿਊਟਰ ਸਾਇੰਸ ਕਲਾਸਾਂ ਦੇ ਭਾਗ ਪਹਿਲਾ 'ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਜਤਿੰਦਰ. ਜੇ. ਮਿਨਹਾਸ, ਭਗਵਾਨ ਸਿੰਘ ਜੌਹਲ ਤੇ ਜਤਿੰਦਰ ਸਿੰਘ ਮੰਡ ਦਾ ਸਨਮਾਨ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਦੇ ਇਤਿਹਾਸ ਵਿਭਾਗ ਵਲੋਂ ਪ੍ਰੋ. (ਡਾ.) ਜਤਿੰਦਰ ਸਿੰਘ ਬੱਲ ਪ੍ਰੋ. ਚਾਂਸਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰੋ. (ਡਾ.) ਐਸ. ਕੇ. ਬਾਵਾ, ਵਾਈਸ ...

ਪੂਰੀ ਖ਼ਬਰ »

ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਸਾਈਬਰ ਕਰਾਇਮ ਵਿਸ਼ੇ 'ਤੇ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਪਿ੍ੰਸੀਪਲ ਡਾ. ਕਮਲਪ੍ਰੀਤ ਕÏਰ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵਲੋਂ 'ਕੰਪਿਊਟਰ ਸਿਕਿਓਰੀਟੀ ਦਿਵਸ' ਨੂੰ ਸਮਰਪਿਤ ਸਾਈਬਰ ਕਰਾਇਮ ਤੇ ਕੰਪਿਊਟਰ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਵੈਬੀਨਾਰ ਕਰਵਾਇਆ

ਤਲਵੰਡੀ ਸਾਬੋ, 7 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਤੇ ਇੰਟਰਨਲ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਨਵਿਆਉਣਯੋਗ ਊਰਜਾ ਦੇ ਖੋਜ ਖੇਤਰ ਸੰਬੰਧੀ ਵਿਗਿਆਨਕ ਪਹੁੰਚ' ਵਿਸ਼ੇ ਜੋ ਕਿ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਆਰਮਡ ਫੋਰਸਿਜ਼ ਫਲੈਗ ਡੇਅ ਮਨਾਇਆ

ਮਾਨਸਾ, 7 ਦਸੰਬਰ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਆਰਮਡ ਫੋਰਸਿਜ਼ ਫਲੈਗ ਡੇਅ ਮਨਾਇਆ ਗਿਆ | ਬਲਦੀਪ ਕੌਰ ਡਿਪਟੀ ਕਮਿਸ਼ਨਰ ਨੇ 3 ਲੋੜਵੰਦ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਪ੍ਰਦਾਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਤਾਇਕਵਾਂਡੋ ਐਸੋਸੀਏਸ਼ਨ ਨੇ ਕਰਵਾਏ ਸਬ-ਜੂਨੀਅਰ, ਕੈਡਿਟ, ਜੂਨੀਅਰ ਤੇ ਸੀਨੀਅਰ ਵਰਗ ਦੇ ਮੁਕਾਬਲੇ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਜ਼ਿਲ੍ਹਾ ਤਾਇਕਵਾਂਡੋ ਐਸੋਸੀਏਸ਼ਨ, ਬਠਿੰਡਾ ਵਲੋਂ ਤਾਇਕਵਾਂਡੋ ਮੁਕਾਬਲੇ ਕਰਵਾਏ ਗਏ¢ ਜਿਨ੍ਹਾਂ ਵਿਚ ਜ਼ਿਲ੍ਹੇ ਦੇ ਮੁੱਖ ਸਕੂਲਾਂ ਦੇ ਸਬ-ਜੂਨੀਅਰ, ਕੈਡਿਟ, ਜੂਨੀਅਰ ਅਤੇ ਸੀਨੀਅਰ ਵਰਗ ਦੇ ਪ੍ਰਤੀਯੋਗੀਆਂ ਨੇ ਭਾਗ ...

ਪੂਰੀ ਖ਼ਬਰ »

ਦੇਸ਼ ਲਈ ਸ਼ਹਾਦਤ ਦੇਣ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਨਿੱਜੀ ਫਰਜ਼-ਡੀ. ਸੀ.

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਸੈਨਿਕ ਭਲਾਈ ਵਿਭਾਗ ਵਲੋਂ ਆਨਰੇਰੀ ਕੈਪਟਨ ਰਿਟਾ: ਗੁਰਤੇਜ ਸਿੰਘ ਵੈਲਫ਼ੇਅਰ ...

ਪੂਰੀ ਖ਼ਬਰ »

'ਮਾਮਲਾ ਥਾਣਾ ਦਿਆਲਪੁਰਾ 'ਚੋਂ ਵੱਡੀ ਮਾਤਰਾ 'ਚ ਅਸਲ੍ਹਾ ਗੁੰਮ ਹੋਣ ਦਾ' ਥਾਣਾ ਦਿਆਲਪੁਰਾ ਦੇ ਮੁਨਸ਼ੀ ਸੰਦੀਪ ਸਿੰਘ ਦੀ ਗਿ੍ਫ਼ਤਾਰੀ 'ਤੇ 13 ਤੱਕ ਰੋਕ

ਬਠਿੰਡਾ, 7 ਦਸੰਬਰ (ਸੱਤਪਾਲ ਸਿੰਘ ਸਿਵੀਆਂ):-ਜ਼ਿਲੇ੍ਹ ਅਧੀਨ ਪੈਂਦੇ ਪੁਲਿਸ ਥਾਣਾ ਦਿਆਲਪੁਰਾ 'ਚੋਂ ਵੱਡੀ ਮਾਤਰਾ 'ਚ ਅਸਲਾ ਅਤੇ ਹੋਰ ਸਾਮਾਨ ਗੁੰਮ ਹੋਣ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਥਾਣੇ ਦੇ ਤਤਕਾਲੀ ਮੁਨਸ਼ੀ ਸੰਦੀਪ ਸਿੰਘ (ਹੈੱਡ ਕਾਂਸਟੇਬਲ) ਦੀ ਗਿ੍ਫ਼ਤਾਰੀ ...

ਪੂਰੀ ਖ਼ਬਰ »

ਪ੍ਰੋ: ਰਾਘਵੇਂਦਰ ਪ੍ਰਸਾਦ ਤਿਵਾਰੀ ਨੇਪਾਲ ਦੀ ਤਿ੍ਭੁਵਨ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ 'ਚ ਮੁੱਖ ਹੋਣਗੇ ਮਹਿਮਾਨ

ਬਠਿੰਡਾ, 7 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਨੇਪਾਲ ਦੀ ਸਭ ਤੋਂ ਨਾਮਵਰ ਤਿ੍ਭੁਵਨ ਯੂਨੀਵਰਸਿਟੀ ਵਲੋਂ 9 ਦਸੰਬਰ, 2022 ਨੂੰ ਹੋਣ ਵਾਲੇ 48ਵੇਂ ਟੀ. ਯੂ. ਡਿਗਰੀ ਵੰਡ ...

ਪੂਰੀ ਖ਼ਬਰ »

ਪੜਤਾਲ ਨੂੰ ਲੈ ਕੇ ਖੱਜਲ-ਖੁਆਰ ਹੋ ਰਹੇ ਹਨ ਲੋਕ ਸੱਤਾ ਬਦਲਦਿਆਂ ਹੀ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਹਰ ਵਾਰ ਗੁਜ਼ਰਨਾ ਪੈਂਦਾ ਪੜਤਾਲ ਨਾਮੀ ਅਗਨੀ ਪ੍ਰੀਖਿਆ ਵਿਚੋਂ

ਬਠਿੰਡਾ, 7 ਦਸੰਬਰ (ਵੀਰਪਾਲ ਸਿੰਘ)-ਆਟਾ ਦਾਲ ਨੀਲੇ ਸਮਾਰਟ ਕਾਰਡ ਲਾਭਪਾਤਰੀਆਂ ਨੂੰ ਆਪਣੇ ਕਾਰਡਾਂ ਦੀ ਸਹੀ ਪੜਤਾਲ ਕਰਵਾਉਣ ਲਈ ਸਰਕਾਰ ਦੀ ਪੜਤਾਲ ਨਾਮੀਂ ਅਗਨੀ ਪ੍ਰੀਖਿਆ 'ਚੋਂ ਗੁਜ਼ਰਨਾ ਪੈ ਰਿਹਾ ਹੈ | ਸ਼ਹਿਰ ਦੇ ਵੱਡੀ ਗਿਣਤੀ ਸਮਾਰਟ ਨੀਲੇ ਕਾਰਡ ਲਾਭਪਾਤਰੀਆਂ ...

ਪੂਰੀ ਖ਼ਬਰ »

ਸੱਤਾ ਬਦਲਦਿਆਂ ਹੀ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਹਰ ਵਾਰ ਗੁਜ਼ਰਨਾ ਪੈਂਦਾ ਪੜਤਾਲ ਨਾਮੀ ਅਗਨੀ ਪ੍ਰੀਖਿਆ ਵਿਚੋਂ

ਬਠਿੰਡਾ, 7 ਦਸੰਬਰ (ਵੀਰਪਾਲ ਸਿੰਘ)-ਆਟਾ ਦਾਲ ਨੀਲੇ ਸਮਾਰਟ ਕਾਰਡ ਲਾਭਪਾਤਰੀਆਂ ਨੂੰ ਆਪਣੇ ਕਾਰਡਾਂ ਦੀ ਸਹੀ ਪੜਤਾਲ ਕਰਵਾਉਣ ਲਈ ਸਰਕਾਰ ਦੀ ਪੜਤਾਲ ਨਾਮੀਂ ਅਗਨੀ ਪ੍ਰੀਖਿਆ 'ਚੋਂ ਗੁਜ਼ਰਨਾ ਪੈ ਰਿਹਾ ਹੈ | ਸ਼ਹਿਰ ਦੇ ਵੱਡੀ ਗਿਣਤੀ ਸਮਾਰਟ ਨੀਲੇ ਕਾਰਡ ਲਾਭਪਾਤਰੀਆਂ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਮਜ਼ਦੂਰ ਵਰਗ ਨੂੰ ਅੱਖੋਂ-ਪਰੋਖੇ ਕਰਨ ਲੱਗੀ-ਖਿਆਲੀਵਾਲਾ

ਗੋਨਿਆਣਾ, 7 ਦਸੰਬਰ (ਲਛਮਣ ਦਾਸ ਗਰਗ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਖਿਆਲੀ ਵਾਲੇ ਮਜ਼ਦੂਰਾਂ ਦੀ ਮੀਟਿੰਗ ਮਜ਼ਦੂਰ ਆਗੂ ਕਰਮ ਸਿੰਘ ਖਿਆਲੀ ਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮÏਕੇ ਮਜ਼ਦੂਰ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਕਿਹਾ ਕਿ ਪੰਜਾਬ ਦੀ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ ਦੇ ਅਧਿਆਪਕਾਵਾਂ ਸਰਬੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ

ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਪੰਜਾਬੀ ਅਧਿਆਪਕਾ ਰਾਜਵੀਰ ਕੌਰ ਤੇ ਮੈਥ ਅਧਿਆਪਕਾ ਪੂਜਾ ਗੋਇਲ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਪੰਜਾਬ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX