ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ 16 ਦਸੰਬਰ ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਕਚਹਿਰੀਆਂ 'ਚ ਚੋਣ ਸਰਗਰਮੀਆਂ ਪੂਰੇ ਜ਼ੋਰਾਂ 'ਤੇ ਹਨ | ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਵਲੋਂ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜੋਰ ਲਗਾਇਆ ਜਾ ਰਿਹਾ ਹੈ | ਇਸ ਚੋਣ 'ਚ ਪ੍ਰਧਾਨਗੀ ਪਦ ਲਈ 4, ਜਨਰਲ ਸਕੱਤਰ ਲਈ 3, ਮੀਤ ਪ੍ਰਧਾਨ ਲਈ 2, ਜੁਆਇੰਟ ਸੈਕਟਰੀ ਲਈ 2, ਲਾਇਬ੍ਰੇਰੀ ਸੈਕਟਰੀ ਲਈ 1, ਕੈਸ਼ੀਅਰ ਲਈ 1 ਅਤੇ ਅਗਜ਼ੈਕਟਿਵ ਕਮੇਟੀ ਮੈਂਬਰਾਂ ਲਈ 4 ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗ਼ਜ਼ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ-ਕਮ- ਰਿਟਰਨਿੰਗ ਅਫ਼ਸਰ ਐਡਵੋਕੇਟ ਜੀ.ਐਸ. ਰੈਹਲ ਕੋਲ ਦਾਖਲ ਕਰਵਾਏ ਗਏ | ਪ੍ਰਧਾਨਗੀ ਪਦ ਲਈ ਇਸ ਵਾਰ ਐਡਵੋਕੇਟ ਆਰ.ਪੀ. ਧੀਰ, ਐਡਵੋਕੇਟ ਗੋਬਿੰਦ ਜਸਵਾਲ, ਐਡਵੋਕੇਟ ਰਾਘਵ ਸ਼ਰਮਾ, ਐਡਵੋਕੇਟ ਧਰਮਿੰਦਰ ਕੁਮਾਰ ਦਾਦਰਾ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਏ | ਇਸੇ ਤਰ੍ਹਾਂ ਜਨਰਲ ਸਕੱਤਰ ਲਈ ਐਡਵੋਕੇਟ ਦੀਪਕ ਸ਼ਰਮਾ, ਐਡਵੋਕੇਟ ਡੀ.ਐਸ. ਗਰੇਵਾਲ ਅਤੇ ਐਡਵੋਕੇਟ ਨਵਜਿੰਦਰ ਬੇਦੀ ਵਲੋਂ, ਮੀਤ ਪ੍ਰਧਾਨ ਲਈ ਐਡਵੋਕੇਟ ਦਵਿੰਦਰ ਸਿੰਘ ਤੇ ਐਡਵੋਕੇਟ ਰਾਜਵੀਰ ਸਿੰਘ ਅਤੇ ਜੁਆਇੰਟ ਸੈਕਟਰੀ ਦੇ ਅਹੁਦੇ ਲਈ ਐਡਵੋਕੇਟ ਮਨਮਿਤਿਕਾ ਤੇ ਐਡਵੋਕੇਟ ਗੁਰਪ੍ਰੀਤ ਕੌਰ, ਲਾਇਬ੍ਰੇਰੀ ਸੈਕਟਰੀ ਅਤੇ ਕੈਸ਼ੀਅਰ ਲਈ ਇਕ-ਇਕ ਉਮੀਦਵਾਰ ਐਡਵੋਕੇਟ ਇਸ਼ਾਨ ਕੌਸ਼ਲ ਅਤੇ ਐਡਵੋਕੇਟ ਨਵਜੋਤ ਸਿੰਘ ਮਾਨ ਨੇ ਕਾਗ਼ਜ਼ ਦਾਖਲ ਕਰਵਾਏ | ਇਸੇ ਤਰ੍ਹਾਂ ਐਗਜ਼ੈਕਟਿਵ ਕਮੇਟੀ ਦੇ ਮੈਂਬਰਾਂ ਲਈ ਐਡਵੋਕੇਟ ਸ਼ਰੂਤੀ ਸੈਣੀ, ਐਡਵੋਕੇਟ ਅੰਮਿ੍ਤਾ ਸੇਠੀ, ਐਡਵੋਕੇਟ ਅਮਨਪ੍ਰੀਤ ਕੌਰ ਅਤੇ ਐਡਵੋਕੇਟ ਗਗਨਦੀਪ ਸਿੰਘ ਨੇ ਕਾਗ਼ਜ਼ ਦਾਖਲ ਕਰਵਾਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਰਿਟਰਨਿੰਗ ਅਫ਼ਸਰ ਐਡਵੋਕੇਟ ਜੀ.ਐਸ. ਰੈਹਲ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਲਈ 673 ਵਕੀਲ ਆਪਣੀ ਵੋਟ ਦਾ ਇਸਤੇਮਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਹ ਵੋਟਾਂ 16 ਦਸੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ, ਉਪਰੰਤ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਇਹ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ 9 ਦਸੰਬਰ ਨੂੰ ਉਮੀਦਵਾਰਾਂ ਵਲੋਂ ਕਾਗ਼ਜ਼ ਵਾਪਸ ਲਏ ਜਾ ਸਕਦੇ ਹਨ | ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ ਨੰੂ ਲੈ ਕੇ ਜ਼ਿਲ੍ਹਾ ਕਚਹਿਰੀਆਂ 'ਚ ਚੋਣ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ ਤੇ ਉਮੀਦਵਾਰਾਂ ਵਲੋਂ ਵੋਟਰਾਂ ਨੰੂ ਆਪਣੇ ਹੱਕ 'ਚ ਭੁਗਤਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ |
ਦਸੂਹਾ, 8 ਦਸੰਬਰ (ਭੁੱਲਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼-ਵਿਆਪੀ ਦਸਤਖ਼ਤੀ ਮੁਹਿੰਮ ਅਰੰਭ ਕੀਤੀ | ਇਸਦੇ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰਦੁਆਰਾ ਗਰਨਾ ਸਾਹਿਬ ਬੋਦਲ ਵਿਖੇ ...
ਤਲਵਾੜਾ, 8 ਦਸੰਬਰ (ਰਾਜੀਵ ਓਸ਼ੋ)- ਤਲਵਾੜਾ ਪੁਲਿਸ ਵਲੋਂ ਗਸ਼ਤ ਦੌਰਾਨ ਸੂਚਨਾ ਦੇ ਆਧਾਰ 'ਤੇ ਇੱਕ ਜੀਪ ਨੂੰ ਰੋਕਿਆ | ਪੁਲਿਸ ਨੂੰ ਦੇਖ ਕੇ ਤਿੰਨ ਵਿਅਕਤੀ ਜੀਪ ਤੋ ਫ਼ਰਾਰ ਹੋ ਗਏ ਤੇ ਦੋ ਵਿਅਕਤੀ ਪੁਲਿਸ ਦੇ ਕਾਬੂ ਆ ਗਏ | ਚੈਕਿੰਗ ਦੌਰਾਨ ਇਹ ਵਿਅਕਤੀ ਇਸ ਲੱਕੜੀ ਦਾ ਕੋਈ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਵਿਚ ਮਨੁੱਖੀ ਅਧਿਕਾਰਾਂ ਦੀ ਨਿੱਘਰਦੀ ਤੇ ਵਿਗੜ ਰਹੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 10 ਦਸੰਬਰ ਨੂੰ ਚੰਡੀਗੜ੍ਹ ਵਿਖੇ ਦਲ ਖ਼ਾਲਸਾ ਵਲੋਂ ਇਕੱਤਰਤਾ ਬੁਲਾਈ ਗਈ ਹੈ, ਜਿਸ ਵਿਚ ਸੰਘਰਸ਼ਸ਼ੀਲ ...
ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਣ 'ਤੇ ਇੱਥੇ ਬਲਾਕ ਕਾਂਗਰਸ ਦਫ਼ਤਰ ਵਿਖੇ ਬਲਾਕ ਪ੍ਰਧਾਨ ਬਲਦੇਵ ਰਾਜ ਖੇਪੜ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ...
ਹਾਜੀਪੁਰ, 8 ਦਸੰਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਮੁਕੱਦਮੇ ਵਿਚ ਲੋੜੀਂਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਮੁਖੀ ਅਮਰਜੀਤ ਕੌਰ ...
ਗੜ੍ਹਦੀਵਾਲਾ, 8 ਦਸੰਬਰ (ਚੱਗਰ)-ਬਲਾਕ ਭੂੰਗਾ ਦੇ ਪਿੰਡ ਧੁੱਗਾ ਕਲਾਂ ਜਿੱਥੇ ਪੰਜਾਬ ਸਰਕਾਰ ਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਅੰਡਰ ਗਰਾਊਾਡ ਸੀਵਰੇਜ ਸਿਸਟਮ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਜਿਸ ਦਾ 25 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਦੇ ਕੰਮ ਦਾ ...
ਬੁੱਲ੍ਹੋਵਾਲ, 8 ਦਸੰਬਰ (ਲੁਗਾਣਾ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਦੋਬਾਰਾ ਪ੍ਰਧਾਨ ਚੁਣੇ ਜਾਣ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਇਕ ਸਮਾਗਮ ਕਰਵਾਇਆ | ਇਹ ਸਮਾਗਮ ਗੁਰਦੁਆਰਾ ...
ਦਸੂਹਾ, 8 ਦਸੰਬਰ (ਭੁੱਲਰ)- ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀਆਂ ਮਦਰ ਵਰਕਸ਼ਾਪਾਂ ਸਿੱਖਿਆ ਦੇ ਖੇਤਰ ਵਿਚ ਸਾਰਥਿਕ ਸਿੱਧ ਹੋਣਗੀਆਂ | ਇਸ ਸਬੰਧੀ ਮੈਡਮ ਆਸ਼ੂ ਪ੍ਰਥਮ ਜ਼ਿਲ੍ਹਾ ਕੁਆਰਡੀਨੇਟਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਰੂਪੋਵਾਲ, ਸਰਕਾਰੀ ...
ਹਾਜੀਪੁਰ, 8 ਦਸੰਬਰ (ਜੋਗਿੰਦਰ ਸਿੰਘ)-ਬਲਾਕ ਸੰਮਤੀ ਹਾਜੀਪੁਰ ਦੇ ਸਮੂਹ ਕਰਮਚਾਰੀਆਂ ਤੇ ਪੰਚਾਇਤ ਸਕੱਤਰਾਂ ਵਲੋਂ ਮਹੀਨਿਆਂ ਬੱਧੀ ਤਨਖ਼ਾਹ ਨਾ ਮਿਲਣ, ਭੱਤੇ ਤੇ ਵਾਧੂ ਕੰਮਾਂ ਦੇ ਰੋਸ ਵਜੋਂ ਕੀਤੀ ਹੜਤਾਲ ਅੱਜ 17ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਗੱਲਬਾਤ ਕਰਦਿਆਂ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰੇ ਲਈ 'ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ' ...
ਗੜ੍ਹਦੀਵਾਲਾ, 8 ਦਸੰਬਰ (ਚੱਗਰ)-ਪਿੰਡ ਝੰਬੋਵਾਲ ਵਿਖੇ ਸਬਸਿਡਰੀ ਹੈਲਥ ਸੈਂਟਰ ਦਾਰਾਪੁਰ ਦੇ ਇੰਚਾਰਜ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਸਰਕਾਰ ਵਲੋਂ ਕੌਮੀ ਸਿਹਤ ਮਿਸ਼ਨ ਤਹਿਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਪ੍ਰਾਰਥਨਾ ਪੱਤਰ ਦੇਣ ਦੀ ਅੰਤਿਮ ਮਿਤੀ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ | ਇਸ ਪੁਰਸਕਾਰ ਲਈ ਬਿਨੈ ਕਰਨ ਵਾਲੇ ਨੌਜਵਾਨ ...
ਮੁਕੇਰੀਆਂ, 8 ਦਸੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 10 ਦਸੰਬਰ ਨੂੰ ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੱਖੀ ...
ਹੁਸ਼ਿਆਰਪੁਰ, 8 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ ਦੇ ਐਨ.ਐਸ.ਕਿਊ.ਐਫ. ਦੇ ਹੈਲਥ ਕੇਅਰ ਦੇ ਵਿਦਿਆਰਥੀਆਂ ਵਲੋਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਵਿੱਦਿਅਕ ਦੌਰਾ ਕਰਵਾਇਆ, ਜਿੱਥੇ ਵਿਦਿਆਰਥੀਆਂ ਨੂੰ ਹੈਲਥ ਕੇਅਰ ਵਿਸ਼ੇ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ...
ਦਸੂਹਾ, 8 ਦਸੰਬਰ (ਭੁੱਲਰ)- ਬੀਤੀ ਰਾਤ ਹਾਜੀਪੁਰ ਚੌਕ ਵਿਖੇ ਬਾਬਾ ਲਾਲ ਦਿਆਲ ਦੀ ਹਾਰਡਵੇਅਰ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ | ਸਿੱਟੇ ਵਜੋਂ ਦੁਕਾਨ 'ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਦੁਕਾਨ ਦੇ ਮਾਲਕ ਵਿਜੇ ਕੁਮਾਰ ਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ...
ਟਾਂਡਾ ਉੜਮੁੜ, 8 ਦਸੰਬਰ (ਦੀਪਕ ਬਹਿਲ)- ਟਾਂਡਾ ਪੁਲਿਸ ਨੇ ਆਰਮਜ਼ ਐਕਟ ਅਧੀਨ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਮਲਕੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ...
ਦਸੂਹਾ, 8 ਦਸੰਬਰ (ਭੁੱਲਰ)- ਆਤਮ ਪਰਗਾਸ ਸੋਸ਼ਲ ਵੈੱਲਫੇਅਰ ਕੌਂਸਲ ਵਲੋਂ ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ, ਫ਼ਤਿਹ ਅਕੈਡਮੀ ਅਤੇ ਬਿ੍ਟਿਸ਼ ਐਕਸਪਰਟ ਇਸਟੀਚੀਊਟ ਆਫ਼ ਐਜੂਕੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੀ ਵਿਰਾਸਤੀ ਵਿੱਦਿਅਕ ਪ੍ਰਣਾਲੀ ਮੁੜ ਸੁਰਜੀਤ ਕਿਵੇਂ ...
ਰਾਮਗੜ੍ਹ ਸੀਕਰੀ, 8 ਦਸੰਬਰ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਭਵਨੌਰ ਵਿਖੇ ਇੰਟਰ ਸਟੇਟ ਵਾਲੀਬਾਲ ਟੂਰਨਾਮੈਂਟ ਬੀਤੇ ਦਿਨ ਸਫਲਤਾਪੂਰਵਕ ਮੁਕੰਮਲ ਹੋ ਗਿਆ | ਟੂਰਨਾਮੈਂਟ ਦੇ ਪ੍ਰਬੰਧਕ ਦਲੇਰ ਸਿੰਘ ਪ੍ਰਸਿੱਧ ਕੋਚ ਨੇ ਅਜੀਤ ਨੂੰ ਦੱਸਿਆ ਕਿ ਇਸ ਟੂਰਨਾਮੈਂਟ ਵਿਚ ...
ਟਾਂਡਾ ਉੜਮੁੜ, 8 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਅੱਜ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਸ਼ਰਧਾਪੂਰਵਕ ਮਨਾਇਆ | ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ ਦੀ ...
ਮੁਕੇਰੀਆਂ, 8 ਦਸੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 63ਵੇਂ ਇੰਟਰ ਜ਼ੋਨਲ ਯੂਥ ਫ਼ੈਸਟੀਵਲ ਦੇ ਮੁਕੰਮਲ ਹੋਣ ਉਪਰੰਤ ਕਾਲਜ ਵਿਖੇ ਇੱਕ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਵਿਚ ਕਾਲਜ ਕਮੇਟੀ ਨੇ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 'ਰੈਡ ਆਰਟ ਪੰਜਾਬ' ਦੇ ਰੰਗ-ਕਰਮੀਆਂ ਵਲੋਂ 'ਵਹਿੰਗੀ' ...
ਦਸੂਹਾ, 8 ਦਸੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਮਿਤੀ ਬੀ. ਐੱਡ. ਤੀਜੇ ਸਮੈਸਟਰ ਦੇ ਵਿਦਿਆਰਥੀਆਂ ਦਾ ਸਕੂਲ ਸਮਾਪਨ ਸਮਾਰੋਹ ਬਹੁਤ ਵਧੀਆ ਢੰਗ ਨਾਲ ਸੰਪੰਨ ਹੋਇਆ | ਕਾਲਜ ਦੇ ਵਿਦਿਆਰਥੀਆਂ ਦੀ ਟੀਚਿੰਗ ਪ੍ਰੈਕਟਿਸ ਵੱਖ-ਵੱਖ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਕੋਦਰ ਵਿਖੇ ਭਾਜਪਾ ਵਰਕਰ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਦੀ ਫਿਰੌਤੀ ਨਾ ਦੇਣ 'ਤੇ ਉਸ ਦੀ ਦੁਕਾਨ ਦੇ ਬਾਹਰ ਗੋਲੀਆਂ ਮਾਰ ਕੇ ਕੀਤੀ ਹੱਤਿਆ 'ਤੇ ਦੁੱਖ ਪ੍ਰਗਟ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤ ਰਾਜ ਸੰਸਥਾ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ 'ਤੇ ਬਲਾਕ ਹੁਸ਼ਿਆਰਪੁਰ-1 'ਚ ਪੰਚਾਇਤਾਂ ਦੇ ਕਲੱਸਟਰ ਵਾਈਜ਼ 2 ...
ਦਸੂਹਾ,8 ਦਸੰਬਰ (ਭੁੱਲਰ)- ਅੱਜ ਦਸੂਹਾ ਵਿਖੇ ਭਾਜਪਾ ਆਗੂ ਰਵਿੰਦਰ ਸਿੰਘ ਰਵੀ ਤੇ ਵਿਵੇਕ ਰਿੰਕਾ ਦੀ ਅਗਵਾਈ ਹੇਠ ਗੁਜਰਾਤ ਵਿਚ ਭਾਜਪਾ ਦੀ ਹੋਈ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ ਗੁਜਰਾਤ ...
ਟਾਂਡਾ ਉੜਮੁੜ, 8 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਆਮ ਆਦਮੀ ਪਾਰਟੀ ਦੀ ਦਿੱਲੀ ਨਗਰ ਨਿਗਮ ਚੋਣਾਂ ਵਿਚ ਹੋਈ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ | ...
ਹਰਿਆਣਾ, 8 ਦਸੰਬਰ (ਹਰਮੇਲ ਸਿੰਘ ਖੱਖ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦੋਂ ਮੌਜੂਦਾ ਕਾਂਗਰਸੀ ਐਮ.ਸੀ. ਰਜਨੀ ਤੇ ਕਾਂਗਰਸੀ ਆਗੂ ਕੁਲਦੀਪ ਕੁਮਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਵਿਧਾਇਕ ਡਾ: ਰਵਜੋਤ ਸਿੰਘ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 26 ਜਨਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਤੇ 21 ਜਨਵਰੀ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਸਬੰਧੀ ਮੁੱਖ ...
ਟਾਂਡਾ ਉੜਮੁੜ, 8 ਦਸੰਬਰ (ਦੀਪਕ ਬਹਿਲ)- ਸਰਕਾਰੀ ਐਲੀਮੈਂਟਰੀ ਸਕੂਲ ਝਾਂਸ ਵਿਖੇ ਸਲਾਨਾ ਸਮਾਗਮ ਰੌਣਕ ਸਾਡੇ ਵਿਹੜੇ ਕਰਵਾਇਆ ਗਿਆ | ਸਕੂਲ ਮੁਖੀ ਸਟੇਟ ਐਵਾਰਡੀ ਨਰਿੰਦਰ ਅਰੋੜਾ ਦੀ ਅਗਵਾਈ ਹੇਠ ਹੋਏ ਸਮਾਗਮ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੁੱਖ ਮਹਿਮਾਨ ਵਜੋਂ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਖੇਲੋ ਇੰਡੀਆ ਜੂਨੀਅਰ ਤੇ ਯੂਥ ਵੂਮੈਂਨਜ਼ ਓਪਨ ਬਾਕਸਿੰਗ ਚੈਂਪੀਅਨਸ਼ਿਪ-ਨਾਰਥ ਜ਼ੋਨ ਸਪੋਰਟਸ ਸਟੇਡੀਅਮ ਕਾਸ਼ੀਪੁਰ (ਉੱਤਰਾਖੰਡ) 'ਚ ਹੋਏ ਬਾਕਸਿੰਗ 70-75 ਕਿੱਲੋ ਭਾਰ ਵਰਗ ਮੁਕਾਬਲੇ 'ਚ ਸਰਕਾਰੀ ਕੰਨਿਆਂ ਸੀਨੀਅਰ ...
ਬੁੱਲ੍ਹੋਵਾਲ, 8 ਦਸੰਬਰ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਰੈੱਡ ਆਰਟਸ ਥੀਏਟਰ ਗਰੁੱਪ ਚੰਡੀਗੜ੍ਹ ਦੇ ਕਲਾਕਾਰਾਂ ਵਲੋਂ ਵਿਦਿਆਰਥੀਆਂ ਨੂੰ ਨੁੱਕੜ ਨਾਟਕ ਜਾਗਰੂਕ ਕਰਦਿਆਂ ਇਕ ਨਾਟਕ ਪੇਸ਼ ...
ਮੁਕੇਰੀਆਂ, 8 ਦਸੰਬਰ (ਰਾਮਗੜ੍ਹੀਆ)-ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਪੰਚਾਇਤ ਸਕੱਤਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਲਗਭਗ 17ਵੇਂ ਦਿਨ ਵੀ ਰੋਸ ਧਰਨਾ ਸ੍ਰੀ ਹਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸਕੱਤਰ ਯੂਨੀਅਨ ਦੀ ਅਗਵਾਈ ਵਿਚ ਜਾਰੀ ਰਿਹਾ | ਬੁਲਾਰਿਆਂ ...
ਹਰਿਆਣਾ, 8 ਦਸੰਬਰ (ਹਰਮੇਲ ਸਿੰਘ ਖੱਖ)-ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਡਰ-19 ਦੇ ਬਾਕਸਿੰਗ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੀ ਵਿਦਿਆਰਥਣ ਤਰਨਵੀਰ ਕੌਰ ਨੂੰ ਪਹਿਲਾ ਸਥਾਨ ਹਾਸਲ ਕਰਨ 'ਤੇ ...
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੇਰੁਜ਼ਗਾਰ ਅਧਿਆਪਕਾਂ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ | ਇਸ ...
ਹਾਜੀਪੁਰ, 8 ਦਸੰਬਰ (ਜੋਗਿੰਦਰ ਸਿੰਘ)- ਕਸਬਾ ਹਾਜੀਪੁਰ ਦੇ ਗੋਰੀ ਸ਼ੰਕਰ ਮੰਦਿਰ ਦੇ ਨਜ਼ਦੀਕ ਤੋਂ ਪਿੰਡ ਅਜਮੇਰ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਬਹੁਤ ਖਸਤਾ ਹੋਣ ਦੇ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਖਣ ਵਿਚ ਆਇਆ ਹੈ ...
ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)-ਕੁਲ ਹਿੰਦ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਲਈ ਪਾਰਟੀ ਹਾਈਕਮਾਂਡ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX