ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਲੋਂ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੇ 11 ਚਲਾਨ ਕੱਟੇ ਗਏ ਅਤੇ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 6 ਬੱਸਾਂ ਬੰਦ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਸਖ਼ਤ ਹਦਾਇਤਾਂ ਕਰਦੇ ਹੋਏ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਸਕੂਲ ਵਾਹਨ ਵਿਦਿਆਰਥੀਆਂ ਦੀ ਸੁਰੱਖਿਆ ਵਿਚ ਅਣਗਿਹਲੀ ਵਰਤਦੇ ਹਨ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਕੂਲ ਮੁਖੀ ਅਤੇ ਪਰਿਵਾਰ ਦੀ ਹੋਵੇਗੀ, ਜਿੱਥੇ ਸਕੂਲ ਆਪਣੇ ਅਧੀਨ ਆਉਂਦੇ ਵਾਹਨਾਂ ਨੂੰ ਸੁਰੱਖਿਅਤ ਸਕੂਲ ਵਾਹਨ ਪਾਲਸੀ ਤਹਿਤ ਸਹੀ ਕਰਵਾਉਣ ਲਈ ਪਾਬੰਦ ਹਨ, ਉਸ ਤਰ੍ਹਾਂ ਮਾਤਾ-ਪਿਤਾ ਵੀ ਆਪਣੇ ਬੱਚੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹਨ | ਪਰਿਵਾਰ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਯੋਗ ਸਕੂਲੀ ਬੱਸਾਂ ਦੀ ਵਰਤੋਂ ਕਰਨ | ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਨਿੱਜੀ ਸਕੂਲਾਂ ਵਲੋਂ ਬੱਚਿਆਂ ਦੇ ਪਰਿਵਾਰ ਵਲੋਂ ਲਗਾਈਆਂ ਬੱਸਾਂ 'ਤੇ ਆਉਣ ਵਾਲੇ ਬੱਚਿਆਂ ਦੀ ਸੁਰੱਖਿਆ ਲਈ ਜ਼ਿੰਮੇਵਾਰੀ ਪਰਿਵਾਰ ਵਲੋਂ ਹਲਫ਼ਨਾਮੇ ਲਏ ਗਏ ਹਨ | ਇੱਥੇ ਇਹ ਸਪੱਸ਼ਟ ਕਰ ਦਿੱਤਾ ਜਾਂਦਾ ਹੈ ਕਿ ਸੁਪਰੀਮ ਕੋਰਟ ਦੀ ਹਦਾਇਤਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਸਬੰਧੀ ਸਕੂਲ ਮੁਖੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਕਿਉਂਕਿ ਇਨ੍ਹਾਂ ਵਾਹਨਾਂ 'ਤੇ ਆਉਣ ਵਾਲਿਆਂ ਬੱਚਿਆਂ ਤੋਂ ਸਕੂਲ ਨੂੰ ਆਮਦਨ ਹੋ ਰਹੀ ਹੈ | ਇਸ ਲਈ ਜ਼ਿਲ੍ਹੇ ਵਿਚ ਕਿਸੇ ਵੀ ਸਕੂਲ ਵਾਹਨ ਚਾਹੇ ਉਹ ਪਰਿਵਾਰ ਵਲੋਂ ਲਗਾਇਆ ਗਿਆ ਹੈ ਜਾਂ ਸਕੂਲ ਵਲੋਂ ਉਸ ਵਾਹਨ ਵਿਚ ਵਾਪਰਨ ਵਾਲੀਆਂ ਘਟਨਾਵਾਂ ਲਈ ਸਕੂਲ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ ਤੇ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਬੱਚਿਆਂ ਦੀ ਸੁਰੱਖਿਆ ਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਹਮੇਸ਼ਾਂ ਸਾਡਾ ਮਾਰਗ ਦਰਸ਼ਨ ਕਰਦੇ ਹਨ, ਜਿਸ ਕਰਕੇ ਜ਼ਿਲ੍ਹੇ ਵਿਚ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਸਖ਼ਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੋਟ ਦੇਣ ਯੋਗ ਨਹੀਂ ਹੋਵੇਗੀ | ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਵਲੋਂ 'ਸੇਫ਼ ਸਕੂਲ ਵਾਹਨ ਪਾਲਸੀ' ਤਹਿਤ ਦਿੱਤੇ ਗਏ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ਿਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿਚ ਸਪੀਡ ਗਵਰਨਰ ਲੱਗਿਆ ਹੋਣਾ ਲਾਜਮੀ, ਸਕੂਲ ਬੱਸ ਵਿਚ ਜੀ.ਪੀ.ਐੱਸ. ਲੱਗਿਆ ਹੋਣਾ ਲਾਜਮੀ, ਸਕੂਲ ਬੱਸ ਦੀ ਤਾਕੀਆਂ ਦੇ ਤਾਲ੍ਹੇ ਸਹੀ ਹੋਣੇ ਲਾਜ਼ਮੀ, ਸਕੂਲ ਬੱਸ ਵਿਚ ਫਸਟ ਏਡ ਬਾਕਸ ਲਾਜਮੀ, ਸਕੂਲ ਬੱਸ ਵਿਚ ਬੱਚਿਆਂ ਦੇ ਬੈਗ ਰੱਖਣ ਲਈ ਵੱਖਰੀ ਜਗ੍ਹਾ ਹੋਣੀ ਲਾਜ਼ਮੀ, ਸਕੂਲ ਬੱਸ ਡਰਾਈਵਰ ਕੋਲ ਚਾਰ ਸਾਲ ਦਾ ਤਜ਼ਰਬਾ ਲਾਜਮੀ, ਸਕੂਲ ਬੱਸ ਵਿਚ ਐਮਰਜੈਂਸੀ ਖਿੜਕੀਆਂ ਅੱਗੇ ਤੇ ਪਿੱਛੇ ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਹਿਰੀ ਪੀਲਾ ਹੋਣਾ ਲਾਜਮੀ, ਸਕੂਲ ਬੱਸ ਵਿਚ ਸੀ.ਸੀ.ਟੀ.ਵੀ. ਕੈਮਰੇ ਤੇ 60 ਦਿਨ ਦੀ ਫੁਟੇਜ਼ ਹੋਣਾ ਲਾਜ਼ਮੀ ਹੈ | ਸਕੂਲ ਬੱਸ ਕਿਰਾਏ 'ਤੇ ਹੈ ਤਾਂ ਬੱਸ 'ਤੇ 'ਆਨ ਸਕੂਲ ਡਿਊਟੀ' ਲਿਖਿਆ ਲਾਜ਼ਮੀ, ਸਕੂਲ ਬੱਸ ਵਿਚ ਅੱਗ ਬੁਝਾਉਣ ਵਾਲਾ ਯੰਤਰ ਲਾਜ਼ਮੀ, ਸਕੂਲ ਬੱਸ ਵਿਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿਚ ਡਰਾਈਵਰ ਕੋਲ ਬੱਚਿਆਂ ਦਾ ਨਾਂਅ, ਪਤਾ, ਕਲਾਸ ਤੇ ਬਲੱਡ ਗਰੁੱਪ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ਼, ਪੈਂਟ ਤੇ ਕਾਲੇ ਬੂਟ ਤੇ ਨਾਂਅ ਪਲੇਟ ਲੱਗੀ ਹੋਣਾ ਲਾਜ਼ਮੀ, ਸਕੂਲ ਬੱਸ 'ਤੇ ਸਕੂਲ ਦਾ ਨਾਂਅ ਤੇ ਨੰਬਰ ਲਿਖਿਆ ਲਾਜਮੀ, ਸਕੂਲ ਬੱਸ ਦੇ ਫੁੱਟ ਸਟੈੱਪ ਦੀ ਉੱਚਾਈ 220 ਮਿ. ਮੀ. ਤੋਂ ਵੱਧ ਨਾ ਹੋਵੇ, ਉਕਤ ਨਿਯਮਾਂ ਨੂੰ ਨਾ ਮੰਨਣ ਵਾਲਿਆਂ ਖਿਲਾਫ਼ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ | ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵਲੋਂ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵੀ ਸਕੂਲ ਵਲੋਂ ਸਕੂਲ ਬੱਸ ਚੈਕਿੰਗ ਵਿਚ ਕੋਈ ਰੁਕਾਵਟ ਜਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਤੇ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੇ ਧਿਆਨ ਵਿਚ ਲਿਆਂਦੇ ਹੋਏ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ | ਜੇਕਰ ਕਿਸੀ ਵੀ ਆਮ ਲੋਕਾਂ ਵਲੋਂ ਸਕੂਲੀ ਵਾਹਨ ਵਿਚ ਕਮੀ ਵੇਖਣ ਨੂੰ ਮਿਲਦੀ ਹੈ ਤਾਂ ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ, ਅੰਜੂ ਸਿੰਗਲਾ ਬਾਲ ਸੁਰੱਖਿਆ ਅਫ਼ਸਰ ਦੇ ਮੋਬਾਈਲ ਨੰਬਰ 95922-39025 ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ-311 ਤੀਜੀ ਮੰਜਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ |
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਦਫ਼ਤਰਾਂ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਦਫ਼ਤਰਾਂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ, ...
ਤਰਨ ਤਾਰਨ, 8 ਦਸੰਬਰ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਵਿਖੇ ਨਵੇਂ ਆਏ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੂੰ ਇਨਵਾਇਰਮੈਂਟ ਐਂਡ ਅਵੇਅਰਨੈੱਸ ਆਰਗੇਨਾਈਜੇਸ਼ਨ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਆਲੇ ਦੁਆਲੇ ਵਿਚ ਵਧ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ | ...
ਮੀਆਂਵਿੰਡ, 8 ਦਸੰਬਰ (ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ, ਸਕੱਤਰ ਜਨਰਲ ਰਸ਼ਪਾਲ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ ਹੁਸ਼ਿਆਰਪੁਰ, ਖਜਾਨਚੀ ਦਰਸ਼ਨ ਸਿੰਘ ਮਾਲਵਾ ਬਠਿੰਡਾ, ਮੀਤ ਪ੍ਰਧਾਨ ਵਰਿੰਦਰ ਕੁਮਾਰ ...
ਤਰਨ ਤਾਰਨ, 8 ਦਸੰਬਰ (ਇਕਬਾਲ ਸਿੰਘ ਸੋਢੀ)-ਗੁਜਰਾਤ ਚੋਣਾਂ ਵਿਚ ਭਾਜਪਾ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਅਤੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਵਲੋਂ ਗੁਜਰਾਤ ਚੋਣਾਂ ਵਿਚ ਇਤਿਹਾਸਕ ਜਿੱਤ ਪ੍ਰਾਪਤ ਕੀਤੀ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੁਆਰਾ 6635 ਈ. ਟੀ. ਟੀ. ਅਧਿਆਪਕ ਭਰਤੀ ਸਮੇਂ ਬੇਰੁਜ਼ਗਾਰਾਂ ਨੂੰ ਆਪਣੇ ਘਰਾਂ ਤੋਂ 200-250 ਕਿਲੋਮੀਟਰ ਦੂਰ ਦੁਰਾਡੇ ਲਗਾਇਆ ਗਿਆ ਹੈ, ਜਿਨ੍ਹਾਂ ਵਿਚ ਕੁਆਰੀਆਂ ਲੜਕੀਆਂ, ਵਿਧਵਾਵਾਂ, ਅੰਗਹੀਣ ਤੇ ਬਹੁਤ ਹੀ ਛੋਟੇ ...
ਭਿੱਖੀਵਿੰਡ, 8 ਦਸੰਬਰ (ਬੌਬੀ)-ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ 'ਆਪ' ਭਾਜਪਾ ਦੀ ਹੀ ਬੀ. ਟੀਮ ਹੈ ਅਤੇ ਗੁਜਰਾਤ ਅਤੇ ਹਿਮਾਚਲ ਵਿਚ ਭਾਜਪਾ ਨੂੰ ਸੱਤਾ ਵਿਚ ਵਾਪਸੀ ਕਰਵਾਉਣ ਅਤੇ ਕਾਂਗਰਸ ਨੂੰ ਰੋਕਣ ਲਈ ਹੀ ਇਹ ਅੱਡੀ ਚੋਟੀ ਦਾ ਜ਼ੋਰ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਅੱਗੇ ਲੱਗਾ ਮੋਰਚਾ 13ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਸਰਕਾਰਾਂ ਦੀ ਬੇਰੁਖੀ ਕਾਰਨ ਅੱਤ ਦੀ ਠੰਡ ਵਿਚ ਕਿਸਾਨ ਮਜ਼ਦੂਰ ਸੜਕਾਂ 'ਤੇ ਰਾਤਾਂ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਤੇ ਗੁਰਪ੍ਰੀਤ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਨੇ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ...
ਬਾਬਾ ਬਕਾਲਾ ਸਾਹਿਬ, 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 'ਪੈਨਸ਼ਨਰਜ਼ ਦਿਵਸ'17 ਦਸੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਪੁਸ਼ਪਾਵਤੀ ਹਾਲ, ਸ਼ਿਵਾਲਾ ਰੋਡ, ਅੰਮਿ੍ਤਸਰ ਵਿਖੇ ਵੱਡੀ ਪੱਧਰ 'ਤੇ ਮਨਾਇਆ ਜਾ ...
ਗੱਗੋਮਾਹਲ, 8 ਦਸੰਬਰ (ਬਲਵਿੰਦਰ ਸਿੰਘ ਸੰਧੂ) - ਚੋਰਾਂ ਵਲੋਂ ਕਿਸਾਨਾਂ ਦੀ ਰਾਤ ਦੀ ਨੀਂਦ ਹਰਾਮ ਹੋਈ ਪਈ ਹੈ, ਚੋਰ ਕਦੀ ਟਰਾਂਸਫਾਰਮਰ, ਬਿਜਲੀ ਦੀਆਂ ਕੇਬਲਾਂ ਆਦਿ ਚੋਰੀ ਕਰਦੇ ਹਨ ਤੇ ਕਦੀ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਕੇ ਲੈ ਜਾਂਦੇ ਹਨ ਜਿਸ ਦਾ ਪਤਾ ਕਿਸਾਨਾਂ ...
ਪੱਟੀ, 8 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਐੱਚ. ਡੀ. ਐੱਫ. ਸੀ. ਬੈਂਕ ਬ੍ਰਾਂਚ ਪੱਟੀ ਵਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਾਨਵਤਾ ਦੀ ਸੇਵਾ ਨੂੰ ਮੁੱਖ ਰਖਦਿਆਂ ਹੋਇਆਂ ਸਿਵਲ ਹਸਪਤਾਲ ਪੱਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਭਾਜਪਾ ਵਰਕਰਾਂ ਨੇ ਸ਼ਹਿਰ ਵਿਚ ਰੋਡ ਸ਼ੋਅ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਲੱਡੂ ...
ਚੋਹਲਾ ਸਾਹਿਬ, 8 ਦਸੰਬਰ (ਬਲਵਿੰਦਰ ਸਿੰਘ)-ਡੀ. ਟੀ. ਐੱਫ .ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਬਲਾਕ ਚੋਹਲਾ ਸਾਹਿਬ ਦੀ ਬਲਾਕ ਕਮੇਟੀ ਦੀ ਚੋਣ ਡੀ. ਟੀ. ਐੱਫ. ਜ਼ਿਲ੍ਹਾ ਤਰਨ ਤਾਰਨ ਦੇ ...
ਖਡੂਰ ਸਾਹਿਬ, 8 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਸਰਪੰਚ ਸਵ. ਬਲਬੀਰ ਸਿੰਘ ਸ਼ਾਹ ਦੀ ਸੁਪਤਨੀ ਪਿ੍ਤਪਾਲ ਕੌਰ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਸ ਦਾ ਦੁੱਖ ਪ੍ਰਗਟ ਕਰਨ ਲਈ ਰਾਣਾ ਗੁਰਜੀਤ ਸਿੰਘ ਵਿਧਾਇਕ ਹਲਕਾ ਕਪੂਰਥਲਾ ਆਪਣੇ ਸਾਥੀਆਂ ਸਮੇਤ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਨੌਜਵਾਨ ਦੇ ਗੰਭੀਰ ਸੱਟਾਂ ਲੱਗਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ) - ਇਸਲਾਮਾਬਾਦ ਦੇ ਜੀ-9 ਇਲਾਕੇ 'ਚ ਸਸਤੇ ਬਾਜ਼ਾਰ ਨਾਂ ਨਾਲ ਪ੍ਰਸਿੱਧ 'ਸੰਡੇ ਬਾਜ਼ਾਰ' 'ਚ ਭਿਆਨਕ ਅੱਗ ਲੱਗ ਗਈ | ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਜਲਦੀ ਹੀ 300 ਤੋਂ ਵੱਧ ਦੁਕਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਅੱਗ ਸੰਡੇ ਬਾਜ਼ਾਰ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਅਤੇ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਮਨਜੀਤ ਸਿੰਘ ਢਿੱਲੋਂ ਜਿਨ੍ਹਾਂ ਦੇ ਮਾਤਾ ...
ਤਰਨ ਤਾਰਨ, 8 ਦਸੰਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ 'ਤੇ ਲੋਕਾਂ ਨੂੰ ਟ੍ਰੈਫਿਕ ਸੰਬੰਧੀ ਜਾਗਰੂਕ ਕਰ ਲਈ ਸਮਾਜ ਸੇਵੀ ਸੰਸਥਾ ਸਿਟੀਜਨ ਕੌਂਸਲ ਵਲੋਂ ਆਪਣੇ ਦਫ਼ਤਰ ਵਿਖੇ ਚਲਾਏ ਜਾ ਰਹੇ ਮੁਫ਼ਤ ਸਿਲਾਈ ਕੇਂਦਰ ਵਿਖੇ ਸੈਂਟਰ ਦੀਆਂ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਸਮੇਂ-ਸਮੇਂ ਦੀਆਂ ਕੇਂਦਰ ਤੇ ਪੰਜਾਬ ਵਿਚ ਬਣੀਆਂ ਸਰਕਾਰਾਂ ਨੇ ਦਿੱਲੀ ਸਿੱਖ ਦੰਗਾ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕੀਤਾ ਹੈ ਅਤੇ ਚੋਣਾਂ ਸਮੇਂ ਇਨ੍ਹਾਂ ਪਰਿਵਾਰਾਂ ਦੇ ਨਾਂਅ 'ਤੇ ਵੋਟ ਬੈਂਕ ਹਾਸਲ ਕਰਨ ਤੋਂ ਬਾਅਦ ਇਨ੍ਹਾਂ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਤਰਨ ਤਾਰਨ ਦੇ ਦਫ਼ਤਰ ਵਿਚ ਦਿੱਲੀ ਐੱਮ. ਸੀ. ਡੀ. ਵਿਚ ਮਿਲੀ ਵੱਡੀ ਜਿੱਤ ਅਤੇ ਆਮ ਆਦਮੀ ਪਾਰਟੀ ਨੂੰ ਨੈਸ਼ਨਲ ਪਾਰਟੀ ਬਣਨ 'ਤੇ 'ਆਪ' ਵਰਕਰਾਂ ਵਲੋਂ ਭਾਰੀ ਖੁਸ਼ੀ ਮਨਾਈ ਗਈ | ਇਸ ਮੌਕੇ ਮਹਿਲਾ ਵਿੰਗ ਦੇ ...
ਝਬਾਲ, 8 ਦਸੰਬਰ (ਸੁਖਦੇਵ ਸਿੰਘ)-ਝਬਾਲ ਵਿਖੇ ਰੇਹੜੀ, ਫੜੀਆਂ ਤੇ ਰੇਹੜਿਆਂ ਵਲੋਂ ਸੜਕ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਅਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਰੱਖੇ ਸਮਾਨ ਕਾਰਨ ਗੰਭੀਰ ਬਣੀ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਮੁਸ਼ਤੈਦ ਹੋਈ ਪੁਲਿਸ ਨੇ ਤਾੜਨਾ ...
ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-7-8 ਦਸੰਬਰ ਦੀ ਦਰਮਿਆਨੀ ਰਾਤ ਕਰੀਬ 11 ਵਜੇ ਦਾਣਾ ਮੰਡੀ ਤਰਨ ਤਾਰਨ ਵਿਖੇ 2 ਮੋਟਰਸਾਈਕਲਾਂ 'ਤੇ ਆਏ ਚਾਰ ਲੁਟੇਰਿਆਂ ਵਲੋਂ ਹਥਿਆਰਾਂ ਦਿਖਾ ਕੇ ਬਾਸਮਤੀ ਦੀ ਲੁੱਟ ਕੀਤੀ ਗਈ ਅਤੇ ਉਨ੍ਹਾਂ ਨੂੰ ਰੋਕਣ 'ਤੇ ਲੁਟੇਰਿਆਂ ਵਲੋਂ ਗੋਲੀਆਂ ...
ਤਰਨ ਤਾਰਨ, 8 ਦਸੰਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਅਜੀਤ ਸਿੰਘ ਫਤਹਿਚਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖਡੂਰ ਸਾਹਿਬ, ਭਿੱਖੀਵਿੰਡ, ਪੱਟੀ ਅਤੇ ਤਰਨ ਤਾਰਨ ਤਹਿਸੀਲਾਂ ਦੇ ਪੈਨਸ਼ਨਰਾਂ ਨੇ ਭਾਗ ਲਿਆ | ਜਨਰਲ ਸਕੱਤਰ ...
ਪੱਟੀ, 8 ਦਸੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਰਵਾਇਤੀ ਕਣਕ ਝੋਨੇ ਦੀ ਖੇਤੀ ਦੇ ਮੁਕਾਬਲੇ ਵੰਨ ਸੁਵੰਨੀ ਖੇਤੀ ਵੱਧ ਖੇਚਲ ਅਤੇ ਖਰਚਾ ਮੰਗਦੀ ਹੈ | ਪ੍ਰਚਲਿਤ ਕਣਕ ਝੋਨੇ ਦੀਆਂ ਫਸਲਾਂ ਦੇ ਨਿਸ਼ਚਿਤ ਭਾਅ ਅਤੇ ਦੂਜੀਆਂ ਫਸਲਾਂ ਦੇ ਮੁਕਾਬਲੇ ਮੰਡੀਕਰਨ ...
ਤਰਨ ਤਾਰਨ, 8 ਦਸੰਬਰ (ਇਕਬਾਲ ਸਿੰਘ ਸੋਢੀ)-ਆਰ. ਐੱਮ. ਪੀ. ਆਈ. ਦਾ ਵਫ਼ਦ ਐੱਸ. ਐੱਸ. ਪੀ. ਅਤੇ ਡਿਪਟੀ ਕਮਿਸ਼ਨਰ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾ ਤੋਂ ਜਾਣੂ ਕਰਵਾਉਣ ਲਈ ਮਿਲਿਆ | ਵਫ਼ਦ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਕੱਤਰ ਚਮਨ ਲਾਲ ਦਰਾਜਕੇ ਤੇ ਮੁਖਤਾਰ ਸਿੰਘ ...
ਜੰਡਿਆਲਾ ਗੁਰੂ, 8 ਦਸੰਬਰ (ਪ੍ਰਮਿੰਦਰ ਸਿੰਘ ਜੋਸਨ) - ਬਾਬਾ ਸਾਹਿਬ ਵੈਲਫੇਅਰ ਸੁਸਾਇਟੀ ਰਜਿ: ਜੰਡਿਆਲਾ ਗੁਰੂ ਨੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਵਾਰਨ ਦਿਵਸ ਮਨਾਇਆ ਅਤੇ ਉਨ੍ਹਾਂ ਦੇ ਸਨਮਾਨ ਵਿਚ ਸੁਸਾਇਟੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ 2 ਲੜਕੀਆਂ, ...
ਅੰਮਿ੍ਤਸਰ, 8 ਦਸੰਬਰ (ਰੇਸ਼ਮ ਸਿੰਘ) - ਥਾਣਾ ਛਾਉਣੀ ਦੀ ਪੁਲਿਸ ਵਲੋਂ ਕਾਰ ਸਵਾਰ 2 ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 260 ਗਾ੍ਰਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਵਲੋਂ ਉਨ੍ਹਾਂ ਦੀ ਕਾਰ ਨੂੰ ਵੀ ਕਬਜੇ 'ਚ ਲੈ ਲਿਆ ਗਿਆ ਹੈ | ਬਰਾਮਦ ...
ਅੰਮਿ੍ਤਸਰ, 8 ਦਸੰਬਰ (ਸਟਾਫ ਰਿਪੋਰਟਰ)- ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜ਼ੋਨ ਦੀ ਧਰਮ ਪ੍ਰਚਾਰ ਲਹਿਰ ਦੇ ਮੁੱਖ ਸੇਵਾਦਾਰ ਭਾਈ ਗੁਰਬਖਸ਼ ਸਿੰਘ ਖ਼ਾਲਸਾ ਮੈਂਬਰ ਸ਼ੋ੍ਰਮਣੀ ਕਮੇਟੀ ਵਲੋਂ ਸਾਂਝੇ ...
ਰਾਮ ਤੀਰਥ, 8 ਦਸੰਬਰ (ਧਰਵਿੰਦਰ ਸਿੰਘ ਔਲਖ) - ਸੈਂਕੜੇ ਬਿਮਾਰ, ਅਵਾਰਾ ਗਊਆਂ ਦੀ ਸਾਂਭ ਸੰਭਾਲ ਕਰਨ ਵਾਲੀ ਬਾਬਾ ਭੌੜੇ ਵਾਲਾ ਗਊਸ਼ਾਲਾ ਸੇਵਾ ਸੰਮਤੀ ਰਾਮ ਤੀਰਥ ਵਲੋਂ ਸੰਦੀਪ ਰਿਸ਼ੀ ਨੂੰ ਦੁਬਾਰਾ ਅੰਮਿ੍ਤਸਰ ਕਾਰਪੋਰੇਸ਼ਨ ਦੇ ਕਮਿਸ਼ਨਰ ਨਿਯੁਕਤ ਹੋਣ ਤੇ ਪ੍ਰਧਾਨ ...
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਰਾਧਾ ਸੁਆਮੀ ਭਵਨ ਦੇ ਸਾਹਮਣੇ ਸਥਿਤ ਬਚਪਨ ਪਲੇਅ ਦਾ ਸਾਲਾਨਾ ਸਮਾਰੋਹ ਜੀ.ਆਰ.ਡੀ ਕੋਨਵੈਂਟ ਸਕੂਲ ਦੇ ਪਿ੍ੰਸੀਪਲ ਗੁਰਦਰਸ਼ਨ ਬਜਾਜ ਦੇ ਉੱੇਦਮ ਨਾਲ ਪਿ੍ੰਸੀਪਲ ਮੋਨਿਕਾ ਖੋਖਰ ਦੀ ਅਗਵਾਈ ਹੇਠ ...
ਰਈਆ, 8 ਦਸੰਬਰ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਲਗਪਗ 2000 ਸੀਨੀ: ਸੈਕੰ: ਸਕੂਲਾਂ 'ਚ ਭੂਗੋਲ (ਜੌਗਰਫ਼ੀ) ਲੈਕਚਰਾਰਾਂ ਦੀਆਂ ਆਸਾਮੀਆਂ ਦੀ ਘਾਟ ਨੂੰ ਪੂਰਾ ਕਰਵਾਉਣ, ਪੰਜਾਬ ਸਰਕਾਰ ਦੇ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਜੌਗਰਫ਼ੀ ਲੈਕਚਰਾਰਾਂ ਦੀਆਂ ਮਨਜ਼ੂਰਸ਼ੁਦਾ 357 ...
ਪੱਟੀ, 8 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਲੋਂ ਵਿਦਿਆਰਥੀ ਨੂੰ ਨੈਤਿਕ ਸਿੱਖਿਆ ਦੇਣ ਲਈ ਇਕ ਸੈਮੀਨਾਰ ਕਰਵਾਇਆ ਗਿਆ | ਸ਼ਹੀਦ ਭਗਤ ਸਿੰਘ ਸਕੂਲ ਦੇ ਨੌਂਵੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ...
ਪੱਟੀ, 8 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਪੱਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦੁਕਾਨ ਦੀ ਹਦੂਦ ਤੋਂ ਬਾਹਰ ਰੱਖੇ ਸਾਮਾਨ ਦੇ ਚਲਾਨ ਕੱਟੇ ਗਏ | ਵਰਨਣਯੋਗ ਹੈ ਕਿ ਪੱਟੀ ਸ਼ਹਿਰ ਵਿਚ ਜਗ੍ਹਾ-ਜਗ੍ਹਾ ਕੁਝ ਦੁਕਾਨਦਾਰਾਂ ...
ਸੁਰ ਸਿੰਘ, 8 ਦਸੰਬਰ (ਧਰਮਜੀਤ ਸਿੰਘ)-ਸਥਾਨਕ ਪਾਵਰਕਾਮ ਸਬ-ਡਵੀਜ਼ਨ ਮੁਲਾਜ਼ਮਾਂ ਦੀ ਘਾਟ ਨਾਲ ਜੂਝ ਰਿਹਾ ਹੈ, ਜਿਸ ਕਾਰਨ ਖ਼ਪਤਕਾਰਾਂ ਨੂੰ ਅਕਸਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਸ ਸਬ-ਡਵੀਜ਼ਨ ਅਧੀਨ ਲਗਪਗ 34 ਫ਼ੀਡਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX