ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਸਤੀ ਜੋਧੇਵਾਲ ਨੇੜੇ ਕੈਲਾਸ਼ ਨਗਰ ਰੋਡ 'ਤੇ ਸਥਿਤ ਵੜੈਚ ਮਾਰਕੀਟ 'ਚ ਸਥਿਤ ਕਰਿਆਨਾ ਦੀ ਦੁਕਾਨ 'ਚ ਵੀਰਵਾਰ ਨੂੰ ਅਚਾਨਕ ਅੱਗ ਲੱਗਣ ਨਾਲ ਦੁਕਾਨਦਾਰ ਝੁਲਸ ਗਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਅੱਗ ਲੱਗਣ ਕਾਰਨ ਫ਼ਰਿਜ ਦੇ ਕੰਪਰੈਸ਼ਰ 'ਚ ਧਮਾਕਾ ਹੋ ਗਿਆ | ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦੁਕਾਨ ਦੇ ਬਾਹਰ ਫ਼ਰਿਜ ਆ ਗਿਆ ਅਤੇ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਦੁਕਾਨ 'ਚ ਫੈਲੀ ਅੱਗ 'ਤੇ ਕਾਬੂ ਪਾਉਣ ਲਈ ਇਲਾਕਾ ਵਾਸੀਆਂ ਨੇ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ | ਦੁਕਾਨ ਦਾ ਮਾਲਕ ਮਹਿੰਦਰਪਾਲ (63) ਅੱਗ ਲੱਗਣ ਕਾਰਨ ਦੁਕਾਨ ਤੋਂ ਬਾਹਰ ਹੀ ਨਹੀਂ ਆ ਸਕਿਆ ਅਤੇ ਉਥੇ ਹੀ ਦਮ ਤੋੜ ਗਿਆ | ਨੇੜਲੇ ਦੁਕਾਨਦਾਰ ਰਵੀ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਸਵੇਰੇ 6.30 ਤੋਂ 7.00 ਵਜੇ ਦੇ ਦਰਮਿਆਨ ਵਾਪਰੀ ਅਤੇ ਅੱਗ ਲੱਗਣ ਕਾਰਨ ਦੁਕਾਨ ਅੰਦਰ ਬਹੁਤ ਜ਼ਿਆਦਾ ਧੂੰਆਂ ਸੀ ਤੇ ਉਨ੍ਹਾਂ ਨੂੰ ਅੰਦਰ ਕਿਸੇ ਦੇ ਮੌਜੂਦ ਹੋਣ ਬਾਰੇ ਕਿਸੇ ਨੂੰ ਕੁੱਝ ਪਤਾ ਨਹੀਂ ਸੀ | ਜਦੋਂ ਹੀ ਮਾਲਕ ਦਾ ਬੇਟਾ ਦੁਕਾਨ 'ਤੇ ਆਇਆ ਤਾਂ ਉਸ ਨੇ ਆਪਣੇ ਪਿਤਾ ਦੇ ਅੰਦਰ ਹੋਣ ਬਾਰੇ ਦੱਸਿਆ | ਅੱਗ ਲੱਗਣ ਸਮੇਂ ਦੁਕਾਨ ਅੰਦਰ ਹੋਏ ਧਮਾਕੇ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ ਕਿਉਂਕਿ ਅੰਦਰ ਕੋਈ ਰਸੋਈ ਗੈਸ ਸਿਲੰਡਰ ਜਾਂ ਕੋਈ ਹੋਰ ਚੀਜ਼ ਨਹੀਂ ਸੀ | ਉਨ੍ਹਾਂ ਕਿਹਾ ਕਿ ਫਾਇਰ ਬਿ੍ਗੇਡ ਦੀ ਗੱਡੀ ਮੌਕੇ 'ਤੇ ਪਹੁੰਚਦਿਆਂ ਹੀ ਲੋਕਾਂ ਨੇ ਅੱਗ 'ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਸੀ | ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਸਵੇਰੇ ਕਰੀਬ 7.40 ਵਜੇ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੁਕਾਨ 'ਚ ਰੱਖੇ ਸਾਮਾਨ ਨੂੰ ਅੱਗ ਲੱਗ ਚੁੱਕੀ ਸੀ | ਫਾਇਰ ਬਿ੍ਗੇਡ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਅੱਗ ਕੁੱਝ ਹੀ ਮਿੰਟਾਂ 'ਚ ਕਾਬੂ ਕਰ ਲਈ ਗਈ, ਪਰ ਉਦੋਂ ਤੱਕ ਦੁਕਾਨ ਮਾਲਕ ਦੀ ਮੌਤ ਹੋ ਚੁੱਕੀ ਸੀ | ਇਸ ਲਈ ਉਨ੍ਹਾਂ ਨੇ ਅਗਲੀ ਕਾਰਵਾਈ ਲਈ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ | ਫਾਇਰ ਬਿ੍ਗੇਡ ਦੇ ਅਧਿਕਾਰੀ ਆਤਿਸ਼ ਰਾਏ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਸਾਹਮਣੇ ਆ ਰਿਹਾ ਹੈ, ਪਰ ਫਿਰ ਵੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੁਕਾਨ ਵਿਚ ਪਏ ਫ਼ਰਿਜ ਦਾ ਕੰਪਰੈਸ਼ਰ ਫਟਣ ਕਾਰਨ ਧਮਾਕਾ ਹੋਇਆ ਸੀ | ਇਸ ਦੌਰਾਨ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ | ਜਾਂਚ ਅਧਿਕਾਰੀ ਐਸ. ਐਚ. ਓ. ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਇਸ ਨੂੰ ਕੁਦਰਤੀ ਮੌਤ ਮੰਨ ਕੇ ਮਿ੍ਤਕ ਦੇ ਲੜਕੇ ਗਗਨ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ | ਉਨ੍ਹਾਂ ਦੱਸਿਆ ਕਿ ਫਿਰ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |
ਲੁਧਿਆਣਾ, 8 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੌਰਾਨ ਸੜਕਾਂ ਅਤੇ ਸਰਕਾਰੀ ਜਗ੍ਹਾ ਉਪਰ ਕੀਤੇ ਨਾਜਾਇਜ਼ ਕਬਜੇ ਹਟਾਏ ਜਾ ਰਹੇ ਹਨ, ਜਿਸ ਨਾਲ ਨਾਜਾਇਜ਼ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮਿਲੇ ਭਾਰੀ ਬਹੁਮਤ ਦੀ ਖੁਸ਼ੀ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ 'ਚ ...
ਢੰਡਾਰੀ ਕਲਾਂ, 8 ਦਸੰਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦਾ ਉਦਯੋਗਿਕ ਇਲਾਕਾ ਲੁਟੇਰਿਆਂ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਦਾ ਗੜ੍ਹ ਬਣ ਚੁੱਕਿਆ ਹੈ | ਦਿਨ ਛਿਪਦੇ ਹੀ ਸ਼ਰਾਰਤੀ ਅਨਸਰ ਸਰਗਰਮ ਹੋ ਜਾਂਦੇ ਹਨ ਅਤੇ ਆਉਣ ਜਾਣ ਵਾਲੇ ਲੋਕਾਂ ਤੋਂ ਮੋਬਾਈਲ ਅਤੇ ...
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਹੋਏ ਟੈਂਡਰ ਘੁਟਾਲੇ ਵਿਚ ਗਿ੍ਫ਼ਤਾਰ ਕੀਤੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਸੁਖਵਿੰਦਰ ਸਿੰਘ ਗਿੱਲ ਦੀ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ 9 ਦਸੰਬਰ ਸ਼ਾਮ 6 ਵਜੇ 31ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ ਅਰਦਾਸ ਦੇ ਨਾਲ ਹੋਵੇਗੀ | ਇਸ ਤੋਂ ਪਹਿਲਾਂ ...
ਲੁਧਿਆਣਾ, 8 ਦਸੰਬਰ (ਆਹੂਜਾ)-ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਈਨਾ ਡੋਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਦੋਸ਼ੀ ਦੀ ...
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਅੱਜਕੱਲ੍ਹ ਸ਼ਹਿਰ ਵਿਚ ਲੁਟੇਰਿਆਂ ਦੀ ਦਹਿਸ਼ਤ ਹੈ | ਲੁਟੇਰਿਆਂ ਵਲੋਂ ਚਾਰ ਵੱਖ ਵੱਖ ਵੱਖ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ 7 ਦੇ ਘੇਰੇ ...
ਲੁਧਿਆਣਾ, 8 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਅਤੇ ਲੁਧਿਆਣਾ ਐਲ. ਪੀ.ਜੀ. ਡਿਸਟ੍ਰੀਬਿਊਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਕਿਹਾ ਕਿ ਸਮਾਜ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਅਤੇ ਸਮਾਜ ਵਿਚੋਂ ਅਨਪੜ੍ਹਤਾ ਖ਼ਤਮ ਕਰਨ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਬ੍ਰਹਮਾ ਕੁਮਾਰੀ ਸੰਸਥਾ ਲੁਧਿਆਣਾ ਵਲੋਂ ਵਿਸ਼ਵ ਸ਼ਾਂਤੀ ਸਦਨ ਵਿਖੇ ਪ੍ਰਸਿੱਧ ਗਾਇਕ ਹਰੀਸ਼ ਮੋਇਲ ਦਾ ਸੰਗੀਤ ਸਮਾਗਮ ਕਰਵਾਇਆ ਗਿਆ | ਭਰਾ ਹਰੀਸ਼ ਮੋਇਲ ਨੇ ਆਪਣੇ ਸੂਫ਼ੀ ਗੀਤ 'ਮੇਰੇ ਸਈਆਂ' ਲਈ 2011 ਵਿਚ ਆਈ.ਐਮ.ਏ. ਪੁਰਸਕਾਰ ...
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਕਸਟਮ ਸੁਪਰੀਡੈਂਟ ਦੇ ਘਰ ਜਬਰੀ ਦਾਖਲ ਹੋਣ ਦੇ ਇਕ ਮਾਮਲੇ ਵਿਚ ਸਾਬਕਾ ਸੈਂਟਰਲ ਐਕਸਾਈਜ਼ ਕਮਿਸ਼ਨਰ ਸਮੇਤ 8 ਵਿਅਕਤੀਆਂ ਨੂੰ 5 ਜਨਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤਾ ਹੈ | ਜਾਣਕਾਰੀ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਨੇ ਨਵੀਂ ਦਿੱਲੀ ਵਿਚ ਫਾਊਾਡੇਸ਼ਨ ਆਫ਼ ਐਮ.ਐਸ.ਐਮ.ਈ. ਕਲੱਸਟਰਜ਼ ਕਰਵਾਏ ਸਮਾਗਮ ਵਿਚ ਰਾਸ਼ਟਰੀ ਪੱਧਰ 'ਤੇ (200 ਸੰਗਠਨਾਂ ਵਿਚ) ਭਾਰਤ ਦਾ ਸਭ ਤੋਂ ਜ਼ਿੰਮੇਵਾਰ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਲੁਧਿਆਣਾ ਦੇ 11 ਕੇ.ਵੀ. ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 9 ਦਸੰਬਰ ਸ਼ੁੱਕਰਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਲਾਜਪਤ ਨਗਰ, ਅਸ਼ੋਕ ਨਗਰ, ਧਿਆਨ ਸਿੰਘ ਕੰਪਲੈਕਸ, ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਡਾਇਰੈਕਟਰ ਪਨਸਪ ਅਤੇ ਏਕ ਆਸ ਵੁਮੈਨ ਹੈਲਪ ਲਾਈਨ ਪੰਜਾਬ ਦੇ ਮੁਖੀ ਸ਼੍ਰੀਮਤੀ ਸਿੰਮੀ ਪਾਸ਼ਾਨ ਦਾ ਕੈਨੇਡਾ ਦੇ ਮੇਅਰ ਪੈਟਰਿਕ ਬਰਾਊਨ ਵਲੋਂ ਸਵਾਗਤ ਕਰਨ ਮਗਰੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦਾ ਆਯੋਜਨ ...
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਲੋਂ ਸੀ.ਆਈ.ਐਸ.ਐਫ. (ਕਾਂਸਟੇਬਲ/ਟਰੇਡਜਮੈਨ) ਦੀ ਭਰਤੀ ਲਈ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸੰਬੰਧੀ ਸੀ-ਪਾਈਟ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਨੇ ਯੁਵਕ ਸੇਵਾਵਾਂ ਲੁਧਿਆਣਾ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਵਲੋਂ ਬੀਸੀਐਮ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜਲਿ੍ਹਾ ਲੁਧਿਆਣਾ ਵਲੋਂ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬੀ.ਕੇ.ਯੂ. ਡਕੌਂਦਾ ਦੇ ਵਰਕਰ 11 ਦਸੰਬਰ ਨੂੰ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਦੀ ਇਸ ਮਹੱਤਵਪੂਰਨ ਪਹਿਲਕਦਮੀ 'ਤੇ ਮੁਬਾਰਕ ਦਿੱਤੀ ਹੈ ਕਿ ਉਨ੍ਹਾਂ ਨੇ ਰਾਜ ਸਭਾ ਵਿਚ ...
ਲੁਧਿਆਣਾ, 8 ਦਸੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨਾਲ ਹੋ ਰਹੀਆਂ ਕਥਿਤ ਧੱਕੇਸ਼ਾਹੀਆਂ ਖਿਲਾਫ਼ ਪੰਜਾਬ ਰੋਡਵੇਜ਼ /ਪਨਬੱਸ ਦੇ ਸਮੂਹ ਬੱਸ ਡਿਪੂਆਂ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਤੇਜਾ ਸਿੰਘ ਸੁਤੰਤਰ ਮੈ. ਸੀ. ਸੈ. ਸਕੂਲ ਸ਼ਿਮਲਾਪੁਰੀ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਸਮਿਤੀ ਵਲੋਂ ਭਾਸ਼ਣ ਪ੍ਰਤੀਯੋਗਤਾ ਤੇ ਲੇਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬਾਲ ਮਜ਼ਦੂਰੀ, ਬਾਲ ਵਿਆਹ, ਚੰਗੀ ਛੋਹ ਅਤੇ ਮਾੜੀ ਛੋਹ ਵਿਸ਼ਿਆਂ ...
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਚਿਕਨ ਕਾਰਨਰ 'ਤੇ ਸ਼ਰਾਬ ਪਿਲਾਉਣ ਵਾਲੇ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਉਪਿੰਦਰਪਾਲ ਸਿੰਘ ਪੁੱਤਰ ਸਤਿੰਦਰਪਾਲ ਸਿੰਘ ਵਾਸੀ ਗੁਰੂ ਤੇਗ਼ ...
ਲੁਧਿਆਣਾ, 8 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੂੰ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੂਬੇ ਦੀ ਭਾਜਪਾ ਦੀ ਵਿੱਤ ਕਮੇਟੀ ਦੇ ਮੈਂਬਰ ਪ੍ਰਵੀਨ ਬਾਂਸਲ ਦੀ ਅਗਵਾਈ ਹੇਠ ਵਫ਼ਦ ਮਿਲਿਆ | ਵਫਦ ਵਲੋਂ ...
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਢੰਡਾਰੀ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਚਕਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਆਈ.ਸੀ.ਆਈ.ਸੀ.ਆਈ. ਬੈਂਕ ਦੇ ਨਾਲ ਮਿਲ ਕੇ ਵਿੱਤ ਨਾਲ ਸੰਬੰਧਤ ਮੁੱਦਿਆਂ 'ਤੇ ਵਿਚਾਰ ਚਰਚਾ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਟੋ ਪਾਟਰਸ ਤੇ ਹੋਰ ਉਤਪਾਦ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਕ ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਅੱਜ 9 ਦਸੰਬਰ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਸਮਾਜ ਸੇਵਕਾ ਪ੍ਰੀਤ ਕੌਰ ਕੋਹਲੀ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਿਨਾਂ ਵਿਚ ਟਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਦੀ ਬਰਬਾਦੀ ਹੋ ਰਹੀ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪਹਿਲੀਆਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਹਰ ਮੌਕਾ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਹਲਕਾ ਲੁਧਿਆਣਾ ਪੂਰਬੀ ਤੋਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 18 ਅਧੀਨ ਆਉਂਦੇ ਬਜੁਰਗਾਂ ਦੇ ਬੁਢਾਪਾ ਪੈਨਸ਼ਨ ਦੇ ਫਾਰਮ ਆਪਣੇ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੇਸ਼ ਅਤੇ ਕਾਂਗਰਸ ਲਈ ਸ਼ੁੱਭ ਸੰਕੇਤ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਕੋਆਰਡੀਨੇਟਰ ਕਿ੍ਸ਼ਨ ਕੁਮਾਰ ਬਾਵਾ ਓ.ਬੀ.ਸੀ. ਵਿਭਾਗ ਨੇ ਕੀਤਾ | ਪਾਰਟੀ ...
ਡਾਬਾ/ਲੁਹਾਰਾ, 8 ਦਸੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੀ ਸਥਾਨਕ ਅਪੋਲੋ ਹਸਪਤਾਲ ਦੇ ਪਿਛਲੇ ਪਾਸੇ ਵਾਲੀ ਬਹੁ-ਚਰਚਿਤ ਸੜਕ ਨਗਰ ਨਿਗਮ ਦੀ ਅਫ਼ਸਰਸ਼ਾਹੀ ਅਤੇ ਚੁਣੇ ਹੋਏ ਲੋਕ ਨੁਮਾਇੰਦੇ ਪਿਛਲੇ ਪੰਜ ਸਾਲਾਂ ਦੌਰਾਨ ਵੀ ਮੁਕੰਮਲ ਨਾ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ/ਭੁਪਿੰਦਰ ਸਿੰਘ ਬੈਂਸ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਦੀ ਪ੍ਰਧਾਨਗੀ ਹੇਠ ਨਗਰ ਨਿਗਮ ...
ਲੁਧਿਆਣਾ, 8 ਦਸੰਬਰ (ਸਲੇਮਪੁਰੀ)-ਐਸ. ਪੀ. ਐਸ. ਹਸਪਤਾਲ ਦੇ ਦਿਲ ਦੇ ਰੋਗਾਂ ਮਾਹਿਰ ਡਾਕਟਰਾਂ ਵਲੋਂ ਦਿਲ ਦੀਆਂ ਵਧ ਰਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਦੇ 23 ਜ਼ਿਲਿ੍ਹਆਂ ਦੇ 1650 ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਪਹਿਲੀਆਂ ਰਾਜ ਪੱਧਰੀ ਖੇਡਾਂ ਦੀ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂਆਤ ਹੋ ਗਈ ਹੈ | ਰਾਜ ਪੱਧਰੀ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਿੱਖਿਆ, ਮਾਈਨਿੰਗ ਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਵਿਖੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬਿਜਲੀ ਦਾ ਕੁਨੈਕਸ਼ਨ ਨਾ ਕੱਟਣ ਸੰਬੰਧੀ ਉਹ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਅੰਬੇਡਕਰ ਨਵਯੁਵਕ ਦਲ ਦੇ ਆਗੂਆਂ/ਵਰਕਰਾਂ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਕਚਹਿਰੀ ਵਿਚ ਲੱਗੇ ਬਾਬਾ ਸਾਹਿਬ ਦੇ ਬੁੱਤ 'ਤੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਏ.ਡੀ.ਸੀ. ਜਨਰਲ ਰਾਹੁਲ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਨੌਜਵਾਨ ਪੀੜੀ ਨੂੰ ਸ਼ਬਦ ਗੁਰੂ ਨਾਲ ਜੋੜਨ ਦੇ ਮਕਸਦ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਭਾਈ ਰਜਿੰਦਰਪਾਲ ਸਿੰਘ ਖਾਲਸਾ ਦੇ ਜਥੇ ਨੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਸਾਹਿਬ, ਮੋਗਾ ਸ਼੍ਰੀ ਮਾਨ ਸੰਤ ਦਰਬਾਰਾ ਸਿੰਘ ਜੀ, ਸ੍ਰੀ ਮਾਨ ਸੰਤ ਜੋਰਾ ਸਿੰਘ ਜੀ ਲੋਪੋਂ ਅਤੇ ਸਮੂਹ ਸੰਗਤ ਵਲੋਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੇ ਅਵਤਾਰ ਪੁਰਬ ਨੂੰ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਕੋਰ ਕਮੇਟੀ ਮੈਂਬਰਾਂ ਵਿਚੋਂ ਇਕ ਜੱਥੇਦਾਰ ਹੀਰਾ ਸਿੰਘ ਗਾਬੜੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਦਾ ਅੱਜ ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ...
ਲੁਧਿਆਣਾ, 8 ਦਸੰਬਰ (ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਵਿੰਦਰ ਕੁਮਾਰ ਵਾਸੀ ਗੁਰੂ ...
ਲੁਧਿਆਣਾ, 8 ਦਸੰਬਰ (ਸਲੇਮਪੁਰੀ)-ਭਾਰਤ-ਚੀਨ ਭਾਈਚਾਰਕ ਸਾਂਝ ਅਤੇ ਦੋਸਤੀ ਦੇ ਪ੍ਰਤੀਕ ਦੇ ਤੌਰ 'ਤੇ ਜਾਣੇ ਜਾਂਦੇ ਅਤੇ ਸੁਤੰਤਰਤਾ ਸੈਨਾਨੀ, ਮਨੁੱਖਤਾ ਦੇ ਪੁਜਾਰੀ ਡਾ: ਦਵਾਰਕਾਨਾਥ ਕੋਟਨਿਸ ਦੀ ਬਰਸੀ ਦੀ ਵਰ੍ਹੇਗੰਢ ਨੂੰ ਸਮਰਪਿਤ ਅਤੇ ਡਾ: ਦਵਾਰਕਾਨਾਥ ਕੋਟਨਿਸ ਦੀ ...
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਅੰਮਿ੍ਤਸਰ ਬੰਬ ਧਮਾਕੇ ਵਿਚ ਨਾਮਜ਼ਦ ਗੈਂਗਸਟਰ ਯੁਵਰਾਜ ਤੋਂ ਇਕ ਹਫ਼ਤੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਅੱਜ ਉਸ ਨੰੂ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੰੂ ਨਿਆਇਕ ਹਿਰਾਸਤ ਵਿਚ ਭੇਜ ...
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹਰਿਆਣਾ ਵਿਚ ਮਾਰੂਤੀ ਸ਼ੋਅਰੂਮ ਖੁਲ੍ਹਵਾਉਣ ਦਾ ਝਾਂਸਾ ਦੇ ਕੇ ਵਪਾਰੀ ਪਾਸੋਂ 70 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...
ਲੁਧਿਆਣਾ, 8 ਦਸੰਬਰ (ਸਲੇਮਪੁਰੀ)-ਪਿਛਲੇ ਦਿਨੀਂ ਹਰਚੇਤਨ ਸਿੰਘ ਵਾਸੀ ਹੈਬੋਵਾਲ ਕਲਾਂ ਦੀ ਹੋਈ ਮੌਤ ਉਪਰੰਤ ਉਨ੍ਹਾਂ ਦੀ ਇੱਛਾ ਅਨੁਸਾਰ ਮਿ੍ਤਕ ਦੇਹ ਡਾਕਟਰੀ ਖੋਜਾਂ ਲਈ ਸੀ. ਐਮ. ਸੀ. ਹਸਪਤਾਲ ਲੁਧਿਆਣਾ ਨੂੰ ਸੌਂਪੀ ਗਈ ਸੀ | ਮਿ੍ਤਕ ਹਰਚੇਤਨ ਸਿੰਘ ਦੀ ਬੇਟੀ ਸੁਰਿੰਦਰ ...
ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਬਾਲ ਸਾਹਿੱਤ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਾਲ ਸਾਹਿੱਤਕਾਰ ਕੌਮੀ ਪੁਰਸਕਾਰ ਜੇਤੂ ਅਧਿਆਪਕ ਕਰਮਜੀਤ ...
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀ ਸੀ.ਏ. ਪਰਣ ਚਾਵਲਾ ਰੈਗੂਲੇਟਰੀ ਪਾਲਨਾ ਅਤੇ ਵਿੱਤੀ ਅਪਰਾਧ ਪਾਲਨਾ ਸਪੈਸ਼ਲਿਸਟ ਅਰਨਸਟ ਐਂਡ ਯੰਗ ਦੁਬਈ ਯੂ.ਏ.ਈ. ਰਹੇ ਹਨ, ਜਿਨ੍ਹਾਂ ਨੇ 2009 ਵਿਚ ਸੰਸਥਾ ਤੋਂ ਕਾਮਰਸ ਵਿਚ ਗਰੈਜੂਏਸ਼ਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX