ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਟੈਰੇਸ ਗਾਰਡਨ ਵਿਖੇ 'ਗੁਲਦਾਉਦੀ ਮੇਲਾ' ਅੱਜ ਤੋਂ

ਚੰਡੀਗੜ੍ਹ, 8 ਦਸੰਬਰ (ਔਜਲਾ) : ਸਥਾਨਕ ਸੈਕਟਰ-33 ਵਿਖੇ ਹਰ ਵਰ੍ਹੇ ਦੀ ਤਰ੍ਹਾਂ ਕਰਵਾਏ ਜਾਂਦੇ 'ਗੁਲਦਾਉਦੀ ਮੇਲੇ' ਦੀ ਸ਼ੁਰੂਆਤ 9 ਦਸੰਬਰ ਤੋਂ ਕੀਤੀ ਜਾਵੇਗੀ | ਸ੍ਰੀ ਅਰੋਬਿੰਦੋ ਸੁਸਾਇਟੀ ਚੰਡੀਗੜ੍ਹ, ਹਰਿਆਣਾ ਤੇ ਪੰਜਾਬ ਵਲੋਂ ਕਰਵਾਏ ਜਾਣ ਵਾਲੇ ਇਸ ਮੇਲੇ ਨੁਮਾ ਉਤਸਵ ਵਿਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਇਸ ਮੇਲੇ ਦੀਆਂ ਉਦਘਾਟਨੀ ਰਸਮਾਂ ਅਦਾ ਕਰਨਗੇ | ਇਸ ਮੌਕੇ ਚੰਡੀਗੜ੍ਹ ਦੀ ਸੰਸਦ ਮੈਂਬਰ ਸ੍ਰੀਮਤੀ ਕਿਰਨ ਖੇਰ, ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇ | ਇਸੇ ਦੌਰਾਨ ਰਾਂਚੀ ਦੇ ਮਾਸੂਮ ਗਰੁੱਪ ਵਲੋਂ 'ਹਰੀ ਮੋਹਨ ਕਾ ਸਪਨਾ' ਨਾਮੀ ਨਾਟਕ ਦੀ ਪੇਸ਼ਕਾਰੀ ਵੀ ਦਰਸ਼ਕਾਂ ਦੇ ਸਨਮੁੱਖ ਪੇਸ਼ ਕੀਤੀ ਜਾਵੇਗੀ |

ਗੁਜਰਾਤ ਚੋਣਾਂ 'ਚ ਜਿੱਤ ਦੀ ਖ਼ੁਸ਼ੀ 'ਚ ਭਾਜਪਾ ਨੇ ਮਨਾਇਆ ਜਸ਼ਨ

ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਹਾਸਲ ਕਰਨ ਦੀ ਖੁਸ਼ੀ 'ਚ ਚੰਡੀਗੜ੍ਹ ਭਾਜਪਾ ਵਲੋਂ ਜਸ਼ਨ ਮਨਾਇਆ ਗਿਆ | ਚੰਡੀਗੜ੍ਹ ਭਾਜਪਾ ਦੇ ਸੈਕਟਰ-33 ਵਿਖੇ ਸਥਿਤ ਦਫਤਰ 'ਕਮਲਮ' ਵਿਖੇ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਿਚ 'ਕੰਮ ਸੱਭਿਆਚਾਰ' ਵਿਕਸਿਤ ਹੋਵੇਗਾ: ਹਰਜੋਤ ਸਿੰਘ ਬੈਂਸ

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਦਫ਼ਤਰ ਡਾਇਰੈਕਟਰ ਐਸ. ਸੀ. ਈ. ਆਰ. ਟੀ. ਵਲੋਂ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ 100 ਫੀਸਦੀ ਗਿਵ ਯੂਅਰ ਬੈਸਟ ਸਬੰਧੀ ਕਰਵਾਈ ਗਈ ਇੱਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ ਵਿਚ ਉਚੇਚੇ ਤੌਰ 'ਤੇ ਪਹੁੰਚੇ ਸਿੱਖਿਆ ...

ਪੂਰੀ ਖ਼ਬਰ »

ਡੇਰਾਬੱਸੀ ਤੋਂ ਲਾਪਤਾ 4 ਬੱਚਿਆਂ 'ਚੋਂ 3 ਬੱਚੇ ਪੁਲਿਸ ਨੇ ਤੀਜੇ ਦਿਨ ਕੀਤੇ ਬਰਾਮਦ

ਡੇਰਾਬੱਸੀ, 8 ਦਸੰਬਰ (ਗੁਰਮੀਤ ਸਿੰਘ)- ਇਥੋਂ ਦੇ ਪਿੰਡ ਕਕਰਾਲੀ ਤੋਂ ਬੀਤੇ 3 ਦਿਨਾਂ ਤੋਂ ਲਾਪਤਾ ਚਾਰ ਬੱਚਿਆਂ 'ਚੋਂ ਅੱਜ ਸ਼ਾਮ 3 ਬੱਚੇ ਪੁਲਿਸ ਨੇ ਬਰਾਮਦ ਕਰ ਲਏ | ਇਹ ਬੱਚੇ ਮੌਲੀ ਜਾਗਰਾਂ (ਚੰਡੀਗੜ੍ਹ) ਨੇੜਿਓਾ ਪੁਲਿਸ ਨੇ ਬਰਾਮਦ ਕੀਤੇ ਹਨ ਜਦਕਿ ਚੌਥਾ 14 ਸਾਲਾ ਬੱਚਾ ...

ਪੂਰੀ ਖ਼ਬਰ »

ਟੈਰੇਸ ਗਾਰਡਨ ਵਿਖੇ 'ਗੁਲਦਾਉਦੀ ਮੇਲਾ' ਅੱਜ ਤੋਂ

ਚੰਡੀਗੜ੍ਹ, 8 ਦਸੰਬਰ (ਔਜਲਾ) : ਸਥਾਨਕ ਸੈਕਟਰ-33 ਵਿਖੇ ਹਰ ਵਰ੍ਹੇ ਦੀ ਤਰ੍ਹਾਂ ਕਰਵਾਏ ਜਾਂਦੇ 'ਗੁਲਦਾਉਦੀ ਮੇਲੇ' ਦੀ ਸ਼ੁਰੂਆਤ 9 ਦਸੰਬਰ ਤੋਂ ਕੀਤੀ ਜਾਵੇਗੀ | ਸ੍ਰੀ ਅਰੋਬਿੰਦੋ ਸੁਸਾਇਟੀ ਚੰਡੀਗੜ੍ਹ, ਹਰਿਆਣਾ ਤੇ ਪੰਜਾਬ ਵਲੋਂ ਕਰਵਾਏ ਜਾਣ ਵਾਲੇ ਇਸ ਮੇਲੇ ਨੁਮਾ ਉਤਸਵ ...

ਪੂਰੀ ਖ਼ਬਰ »

ਪੋਲਟਰੀ ਪਾਲਕਾਂ ਤੇ ਹੋਰਨਾਂ ਭਾਈਵਾਲਾਂ ਦਾ ਸੋਸ਼ਣ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ...

ਪੂਰੀ ਖ਼ਬਰ »

ਲੜਕੀ ਨੇ ਇਟਲੀ ਰਹਿੰਦੇ ਲੜਕੇ ਤੇ ਉਸ ਦੇ ਪਿਤਾ ਤੋਂ ਆਨਲਾਈਨ ਲੁੱਟੇ ਲੱਖਾਂ ਰੁਪਏ

ਚੰਡੀਗੜ੍ਹ, 8 ਦਸੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਕੇ ਇਨਸਾਫ਼ ਦੀ ਅਪੀਲ ਕਰਨ ਵਾਲੇ ਜਸਵੀਰ ਸਿੰਘ ਨੇ ਦੱਸਿਆ ਕਿ ਰਮਨਦੀਪ ਕੌਰ ਨੇ ਇਟਲੀ 'ਚ ਰਹਿੰਦੇ ਉਨ੍ਹਾਂ ਦੇ ਪੁੱਤਰ ਸਿਮਰਨਜੀਤ ਸਿੰਘ ਨੂੰ ਇਕ ...

ਪੂਰੀ ਖ਼ਬਰ »

ਆਨਲਾਈਨ ਵਿਧੀ ਰਾਹੀਂ 3.26 ਲੱਖ ਠੱਗਣ ਵਾਲੇ ਪੰਜ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 8 ਦਸੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪੁਲਿਸ ਨੇ ਗੁਜਰਾਤ ਸਰਕਾਰ ਦੇ ਸਾਬਕਾ ਸਲਾਹਕਾਰ ਨਾਲ ਆਨਲਾਈਨ ਵਿਧੀ ਰਾਹੀਂ 3 ਲੱਖ 26 ਹਜ਼ਾਰ ਦੀ ਠੱਗੀ ਕਰਨ ਵਾਲੇ ਇਕ ਗੈਂਗ ਦੇ ਪੰਜ ਮੁਲਜ਼ਮਾਂ ਨੰੂ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਗਿ੍ਫ਼ਤਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਚੰਡੀਗੜ੍ਹ, 8 ਦਸੰਬਰ (ਅਜਾਇਬ ਸਿੰਘ ਔਜਲਾ) - ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪਨਬੱਸ ਵਿੱਚ ਮੁਲਾਜ਼ਮਾਂ ਨਾਲ ਹੋ ਰਹੀਆਂ ਧੱਕੇਸ਼ਾਹੀ ਖਿਲਾਫ਼ ਪਨਬੱਸ ਦੇ ਸਮੂਹ ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਤੇ ਆਬਕਾਰੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵਿਰੁੱਧ ਸਾਂਝੀ ਮੁਹਿੰਮ ਨੂੰ ਤੇਜ਼ ਕਰਨ ਦੇ ਮਕਸਦ ਨਾਲ ਮੀਟਿੰਗ

ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)- ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿਚ ...

ਪੂਰੀ ਖ਼ਬਰ »

ਗੁਰੂਗ੍ਰਾਮ 'ਚ 500 ਏਕੜ 'ਚ ਬਣੇਗਾ ਜੈਵ ਵਿਵਿਧਤਾ ਪਾਰਕ ਤੇ ਝੀਲ

ਚੰਡੀਗੜ੍ਹ, 8 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਗੁਰੂਗ੍ਰਾਮ ਦੇ 3 ਪਿੰਡਾਂ ਦਮਦਮਾ, ਖੇੜਲਾ ਤੇ ਅਭੈਪੁਰ ਵਿਚ ਲਗਭਗ 420 ਏਕੜ ਵਿਚ ਜੈਵ ਵਿਵਿਧਤਾ ਪਾਰਕ ਦਾ ਨਿਰਮਾਣ ਹੋਵੇਗਾ ਤੇ ਲਗਭਗ 80 ਏਕੜ ਵਿਚ ਦਮਦਮਾ ਝੀਲ ਦਾ ਮੁੜ ਨਿਰਮਾਣ ਕੀਤਾ ਜਾਵੇਗਾ | ਇਸ ਵੱਡੀ ਯੋਜਨਾ ਦੀ ...

ਪੂਰੀ ਖ਼ਬਰ »

ਐਮ.ਸੀ.ਐਮ. ਕਾਲਜ 'ਚ ਜਵਾਨ ਤੇ ਸਿਹਤਮੰਦ ਰਹਿਣ ਦੀਆਂ ਤਕਨੀਕਾਂ 'ਤੇ ਸਮਾਗਮ

ਚੰਡੀਗੜ੍ਹ, 8 ਦਸੰਬਰ (ਪ੍ਰੋ. ਅਵਤਾਰ ਸਿੰਘ)- ਮੇਹਰ ਚੰਦ ਮਹਾਜਨ ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਚੰਡੀਗੜ੍ਹ ਦੀ ਮੈਡੀਕਲ ਕਮੇਟੀ ਨੇ 'ਉਮਰ ਦੇ ਹਿਸਾਬ ਨਾਲ ਜਵਾਨ ਅਤੇ ਸਿਹਤਮੰਦ ਰਹਿਣ ਦੀਆਂ ਤਕਨੀਕਾਂ' ਸਿਰਲੇਖ ਨਾਲ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਡਾ. ਪ੍ਰੀਤੀ ...

ਪੂਰੀ ਖ਼ਬਰ »

ਚੋਣ ਨਤੀਜੇ ਹਿਮਾਚਲ ਦੇ ਪਰ ਰੌਣਕਾਂ ਹੁੱਡਾ ਦੀ ਚੰਡੀਗੜ੍ਹ ਕੋਠੀ 'ਚ

ਚੰਡੀਗੜ੍ਹ, 8 ਦਸੰਬਰ (ਐਨ.ਐਸ. ਪਰਵਾਨਾ) -ਇੱਥੋਂ ਕੁੱਝ ਕਿਲੋਮੀਟਰ ਦੂਰ ਸ਼ਿਮਲੇ ਦੀ ਪਹਾੜੀਆਂ ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਆਮ ਚੋਣਾਂ 'ਚ ਕਾਂਗਰਸ ਦੀ ਜਿੱਤ ਤੇ ਸੱਤਾਧਾਰੀ ਭਾਜਪਾ ਦੀ ਜੋ ਹਾਰ ਹੋਈ ਹੈ, ਉਸ ਦਾ ਇਕ ਦਿਲਚਸਪ ਪਹਿਲੂ ਇਹ ਹੈ ਕਿ ਚੋਣਾਂ 'ਚ ਆਮ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਪ੍ਰੋ. ਕੇਸਰ ਸਿੰਘ ਕੇਸਰ ਯਾਦਗਾਰੀ ਸਮਾਗਮ ਕਰਵਾਇਆ

ਚੰਡੀਗੜ੍ਹ, 8 ਦਸੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਅਤੇ ਅੰਗਰੇਜ਼ੀ ਵਿਭਾਗ ਵਲੋਂ ਸਾਂਝੇ ਤੌਰ 'ਤੇ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਤੇ ਪੰਜਾਬ ਯੂਨੀਵਰਸਿਟੀ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਡਾ. ਕੇਸਰ ਸਿੰਘ ਕੇਸਰ ਯਾਦਗਾਰੀ ...

ਪੂਰੀ ਖ਼ਬਰ »

ਜਨਤਕ ਥਾਂ 'ਤੇ ਸ਼ਰਾਬ ਪੀਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 8 ਦਸੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪੁਲਿਸ ਨੇ ਮੁਨੀਸ਼ ਸ਼ੁਕਲਾ ਵਾਸੀ ਸੈਕਟਰ-45, ਚੰਡੀਗੜ੍ਹ ਨੂੰ ਜਨਤਕ ਥਾਂ 'ਤੇ ਸ਼ਰਾਬ ਪੀ ਕੇ ਹੁਲੜਬਾਜ਼ੀ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ | ਉਕਤ ਵਿਅਕਤੀ ਖਿਲਾਫ਼ ਪੁਲਿਸ ਸਟੇਸ਼ਨ ਸੈਕਟਰ 34 ਵਿਖੇ ...

ਪੂਰੀ ਖ਼ਬਰ »

ਗੀਤਾ ਮਹਾਂਉਤਸਵ ਦੇ ਸਫਲ ਪ੍ਰਬੰਧ ਲਈ ਖੱਟਰ ਨੂੰ ਪ੍ਰਧਾਨ ਮੰਤਰੀ ਵਲੋਂ ਵਧਾਈ

ਚੰਡੀਗੜ੍ਹ, 8 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਲੋਕ ਸਭਾ ਸੰਸਦ ਮੈਂਬਰ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮਾਂਤਰੀ ਗੀਤਾ ਮਹਾਂਉਤਸਵ ਦੇ ਸਫਲ ਪ੍ਰਬੰਧ ਲਈ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਵਧਾਈ ਦਿੱਤੀ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਭਾਗ ਲੈਣ ਵਾਲੇ ਅਧਿਆਪਕਾਂ, ਕਰਮਚਾਰੀਆਂ ਤੇ ਖਿਡਾਰੀਆਂ ਨੂੰ ਅੱਜ ਦੀ ਛੁੱਟੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਤੇ ਖੇਡਾਂ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਭਾਗ ਲੈਣ ਵਾਲੇ ਅਧਿਆਪਕਾਂ, ਕਰਮਚਾਰੀਆਂ ਤੇ ਖਿਡਾਰੀਆਂ ਨੂੰ ਅੱਜ ਦੀ ਛੁੱਟੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਤੇ ਖੇਡਾਂ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦੇ ਵਫ਼ਦ ਨੇ ਮੰਗ ਪੱਤਰ ਸੌਂਪਿਆ

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦਾ ਵਫ਼ਦ ਪਾਵਰ ਸੈਕਟਰ ਦੇ ਸਮੁੱਚੇ ਜੂਨੀਅਰ ਇੰਜੀਨੀਅਰ ਕਾਡਰ ਦੀਆਂ ਮੰਗਾਂ ਦੇ ਹੱਲ ਲਈ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਸੀ. ਐਮ. ਡੀ. ਪੀ. ਐੱਸ. ਪੀ. ਸੀ. ਐਲ. ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 8 ਦਸੰਬਰ (ਧੀਮਾਨ)- ਪੁਲਿਸ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਦਿੱਤੀ ਸ਼ਿਕਾਇਤ 'ਚ ਅੰਜੂ ਗੋਇਲ ਵਾਸੀ ਪੰਚਕੂਲਾ (ਹਰਿਆਣਾ) ਦੇ ਬਿਆਨਾ ਦੇ ਆਧਾਰ 'ਤੇ ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਹ ਕਰਨ ਵਾਲੇ 4 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 8 ਦਸੰਬਰ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-8 ਦੀ ਪੁਲਿਸ ਨੇ ਝਪਟਮਾਰੀ ਦੀਆਂ ਵਾਰਦਤਾਂ ਨੂੰ ਅੰਜਾਮ ਦੇਣ ਵਾਲੇ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਪ੍ਰੇਮ ਮੂਲ ਵਾਸੀ ਯੂ. ਪੀ. ਤੇ ਹਾਲ ਵਾਸੀ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 'ਮਿਸ਼ਨ 100 ਫ਼ੀਸਦੀ' ਦਾ ਆਗ਼ਾਜ਼

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਮਿਸ਼ਨ ਸੌ ਫ਼ੀਸਦੀ' ਪ੍ਰੋਗਰਾਮ ਦਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਆਗਾਜ਼ ਕੀਤਾ ਗਿਆ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਡਾ. ਕੰਚਨ ਸ਼ਰਮਾ ...

ਪੂਰੀ ਖ਼ਬਰ »

ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਐੱਸ. ਏ. ਐੱਸ. ਨਗਰ, 8 ਦਸੰਬਰ (ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-85/86 'ਚ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ...

ਪੂਰੀ ਖ਼ਬਰ »

ਰੇਲਗੱਡੀ ਦੀ ਲਪੇਟ 'ਚ ਆ ਕੇ ਨੌਜਵਾਨ ਦੀ ਮੌਤ

ਜ਼ੀਰਕਪੁਰ, 8 ਦਸੰਬਰ (ਅਵਤਾਰ ਸਿੰਘ)- ਜੀਰਕਪੁਰ ਦੇ ਢਕੌਲੀ ਖੇਤਰ ਵਿਚ ਬੀਤੀ ਰਾਤ ਰੇਲ ਗੱਡੀ ਦੀ ਲਪੇਟ ਵਿਚ ਆ ਕੇ ਇਕ ਕਰੀਬ 32 ਸਾਲਾ ਨੌਜਵਾਨ ਦੀ ਮੌਤ ਹੋ ਗਈ | ਰੇਲਵੇ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਪਛਾਣ ਲਈ ਡੇਰਾਬੱਸੀ ਹਸਪਤਾਲ ਵਿਖੇ ਰਖਵਾ ਕੇ ਅਗਲੀ ਕਾਰਵਾਈ ਆਰੰਭ ...

ਪੂਰੀ ਖ਼ਬਰ »

ਭਗਤਵੀਰ ਸਿੰਘ ਨੇ ਐੱਸ.ਐੱਚ.ਓ. ਥਾਣਾ ਸਦਰ ਖਰੜ ਵਜੋਂ ਅਹੁਦਾ ਸੰਭਾਲਿਆ

ਖਰੜ, 8 ਦਸੰਬਰ (ਮਾਨ)- ਜਿਲ੍ਹਾ ਪੁਲਿਸ ਮੁਖੀ ਵਲੋਂ ਜਿਲੇ ਵਿਚ ਥਾਣਿਆ ਦੇ ਬਦਲੇ ਗਏ ਐਸ. ਐਚ. ਓ. ਵਿਚ ਥਾਣਾ ਸਦਰ ਖਰੜ ਵਿਖੇ ਤਾਇਨਾਤ ਕੀਤੇ ਗਏ ਐਸ. ਐਚ. ਓ. ਭਗਤਵੀਰ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਉਹ ਥਾਣਾ ਸਦਰ ਕੁਰਾਲੀ ਤੋਂ ਬਦਲ ਕੇ ਇਥੇ ਆਏ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

-ਮਾਮਲਾ ਈ. ਓ. ਗਿਰੀਸ਼ ਵਰਮਾ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ- ਵਿਜੀਲੈਂਸ ਨੇ ਗਿਰੀਸ਼ ਵਰਮਾ ਖ਼ਿਲਾਫ਼ ਅਦਾਲਤ 'ਚ ਦਾਖ਼ਲ ਕੀਤੀ ਚਾਰਜ਼ਸ਼ੀਟ

ਐੱਸ. ਏ. ਐੱਸ. ਨਗਰ, 8 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਜ਼ੀਰਕਪੁਰ ਵਿਖੇ ਤਾਇਨਾਤ ਕਾਰਜਸਾਧਕ ਅਫ਼ਸਰ (ਈ. ਓ.) ਗਿਰੀਸ਼ ਵਰਮਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਅੱਜ ਅਦਾਲਤ ਵਿਚ ਚਾਰਜ਼ਸ਼ੀਟ ਦਾਖ਼ਲ ਕਰ ...

ਪੂਰੀ ਖ਼ਬਰ »

ਆਊਟਸੋਰਸਿੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਬ੍ਰਾਂਚ ਮੁਹਾਲੀ ਦੀ ਚੋਣ 'ਚ ਸਰਵਣ ਕੁਮਾਰ ਚੁਣੇ ਪ੍ਰਧਾਨ

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਨੰਬਰ 2 ਅਧੀਨ ਆਊਟਸੋਰਸਿੰਗ 'ਤੇ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀ ਮੀਟਿੰਗ ਵਾਟਰ ਵਰਕਸ ਸੈਕਟਰ-57 ਮੁਹਾਲੀ ਵਿਖੇ ਦਲਵੀਰ ਸਿੰਘ ਕਜੋਲੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦੇ ਵਫ਼ਦ ਨੇ ਮੰਗ ਪੱਤਰ ਸੌਂਪਿਆ

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦਾ ਵਫ਼ਦ ਪਾਵਰ ਸੈਕਟਰ ਦੇ ਸਮੁੱਚੇ ਜੂਨੀਅਰ ਇੰਜੀਨੀਅਰ ਕਾਡਰ ਦੀਆਂ ਮੰਗਾਂ ਦੇ ਹੱਲ ਲਈ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਸੀ. ਐਮ. ਡੀ. ਪੀ. ਐੱਸ. ਪੀ. ਸੀ. ਐਲ. ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲੇ੍ਹ ਦੇ ਕਈ ਥਾਣਿਆਂ ਦੇ ਮੁਖੀ ਬਦਲੇ

ਐੱਸ. ਏ. ਐੱਸ. ਨਗਰ, 8 ਦਸੰਬਰ (ਜਸਬੀਰ ਸਿੰਘ ਜੱਸੀ)- ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਡਾ. ਸੰਦੀਪ ਕੁਮਾਰ ਗਰਗ ਨੇ ਪੁਲਿਸ ਵਿਭਾਗ 'ਚ ਵੱਡੇ ਪੱਧਰ 'ਤੇ ਫੇਰ-ਬਦਲ ਕਰਦਿਆਂ ਜ਼ਿਲ੍ਹੇ ਦੇ ਕਈ ਥਾਣਾ ਮੁਖੀਆਂ ਦੀਆਂ ਬਦਲੀਆਂ ਕੀਤੀਆਂ ਹਨ, ਜਿਨ੍ਹਾਂ ਤਹਿਤ ਗੱਬਰ ਸਿੰਘ ਨੂੰ ...

ਪੂਰੀ ਖ਼ਬਰ »

ਬਲੌਂਗੀ 'ਚ ਗਮਾਡਾ ਦੀ ਟੀਮ ਵਲੋਂ ਅਣ-ਅਧਿਕਾਰਤ ਉਸਾਰੀਆਂ ਦਾ ਕੰਮ ਰੋਕਣ ਸਮੇਂ ਹੰਗਾਮਾ

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਗਮਾਡਾ ਵਲੋਂ ਅੱਜ ਬਲੌਂਗੀ, ਬਡਮਾਜਰਾ ਆਦਿ ਪਿੰਡਾਂ ਵਿਚ ਅਣ-ਅਧਿਕਾਰਤ ਉਸਾਰੀਆਂ ਦੇ ਚੱਲ ਰਹੇ ਕੰਮਾਂ ਨੂੰ ਰੋਕਿਆ ਗਿਆ ਅਤੇ ਉਸਾਰੀ ਕੰਮ ਵਿਚ ਵਰਤਿਆ ਜਾ ਰਿਹਾ ਸਾਮਾਨ ਜ਼ਬਤ ਕਰ ਲਿਆ ਗਿਆ | ਇਸ ਦੌਰਾਨ ਜਦੋਂ ...

ਪੂਰੀ ਖ਼ਬਰ »

ਐਚ.ਐਸ.ਬੀ.ਟੀ.ਈ ਨੇ ਟੈੱਕ ਮਹਿੰਦਰਾ ਫਾਊਾਡੇਸ਼ਨ ਨਾਲ ਕੀਤਾ ਸਮਝੌਤਾ

ਚੰਡੀਗੜ੍ਹ, 8 ਦਸੰਬਰ (ਐਨ.ਐਸ. ਪਰਵਾਨਾ) - ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਵਿਜਨ ਨੂੰ ਸਾਕਾਰ ਕਰਨ ਲਈ ਖੱਟਰ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ | ਸੂਬੇ ਵਿਚ ਨੌਜਵਾਨਾਂ ਨੂੰ ਕੌਸ਼ਲ ਸਿਖਲਾਈ ਪ੍ਰਦਾਨ ਕਰਨ ਲਈ ਅਨੁਕੂਲ ਮਾਹੌਲ ਸਥਾਪਿਤ ...

ਪੂਰੀ ਖ਼ਬਰ »

ਲੋਕਾਂ ਦੇ ਫ਼ਤਵੇ ਤੋਂ ਨੇਤਾਵਾਂ ਨੂੰ ਸਿੱਖਣ ਦੀ ਲੋੜ : ਸਿੱਧੂ

ਚੰਡੀਗੜ੍ਹ, 8 ਦਸੰਬਰ (ਔਜਲਾ) : ਦਿੱਲੀ ਦੀਆਂ ਸਥਾਨਕ ਚੋਣਾਂ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਸੂਬੇ ਦੀ ਵਿਧਾਨ ਸਭਾ ਚੋਣਾਂ ਵਿਚ ਵਿਲੱਖਣਤਾ ਭਰੇ ਨਤੀਜੇ ਆਏ | ਇਨ੍ਹਾਂ ਚੋਣ ਨਤੀਜਿਆਂ ਨੇ ਸਿੱਧ ਕਰ ਦਿੱਤਾ ਕਿ ਜਨਤਾ ਸਰਵੋਤਮ, ਹੁੰਦੀ ਹੈ ਲੋਕ ਫਤਵਾ ਹਮੇਸ਼ਾ ਜਿੱਥੇ ...

ਪੂਰੀ ਖ਼ਬਰ »

ਖੱਟਰ ਨੇ ਵਿਕਾਸ ਤੇ ਖੇਡ ਪ੍ਰੋਤਸਾਹਨ ਸਮਿਤੀ ਸੋਹਨਾ ਨੂੰ 21 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ, 8 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਦੇ ਦਮਦਮਾ ਪਿੰਡ ਵਿਚ ਦਮਦਮਾ ਝੀਲ ਵਿਚ ਕਿਯਾਕਿੰਗ ਐਂਡ ਕਨੋਇੰਗ ਖੇਡ ਨਾਲ ਜੁੜੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਦੇਖਣ ਬਾਅਦ ਇਸ ਖੇਡ ਨਾਲ ਜੁੜੀ ...

ਪੂਰੀ ਖ਼ਬਰ »

ਵੋਟਰ ਸੂਚੀ ਦੀ ਸਰਸਰੀ ਸੁਧਾਈ ਸੰਬੰਧੀ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਵਿਧਾਨ ਸਭਾ ਚੋਣ ਹਲਕਾ 53 ਮੁਹਾਲੀ ਦੇ ਵਸਨੀਕਾਂ ਲਈ ਉਰਵਿੰਦਰ ਸਿੰਘ ਬਾਜਵਾ ਸੁਪਰਵਾਈਜ਼ਰ ਤੇ ਮਿਤੇਸ਼ ਜੋਹਰ ਸਵੀਪ ਨੋਡਲ ਅਫ਼ਸਰ ਮੁਹਾਲੀ ਦੀ ਪ੍ਰਧਾਨਗੀ ਹੇਠ ਸਰਕਾਰੀ ਕਾਲਜ ਮੁਹਾਲੀ ਵਿਖੇ ਸਪੈਸ਼ਲ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਹੰਸਾਲੀ ਵਾਲੇ ਸੰਤਾਂ ਦੇ ਬਚਨ' ਰਿਲੀਜ਼

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਨੂੰ ਸਮਰਪਿਤ, ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਹੰਸਾਲੀ ਵਾਲੇ ...

ਪੂਰੀ ਖ਼ਬਰ »

ਰਾਣੀਮਾਜਰਾ ਸਕੂਲ ਵਿਖੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਲਾਲੜੂ, 8 ਦਸੰਬਰ (ਰਾਜਬੀਰ ਸਿੰਘ)- ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਤੇ ਟ੍ਰੈਫ਼ਿਕ ਪੁਲਿਸ ਹੰਡੇਸਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ ਵਿਖੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀ ਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀ ਚੋਣ ਤੋਂ ਪਹਿਲਾ ਨਿਰਵਿਰੋਧ ਚੁਣੇ ਗਏ ਸਕੱਤਰ ਅਤੇ ਸੰਯੁਕਤ ਸਕੱਤਰ

ਡੇਰਾਬੱਸੀ, 8 ਦਸੰਬਰ (ਰਣਬੀਰ ਸਿੰਘ ਪੜ੍ਹੀ)- ਬਾਰ ਐਸੋਸੀਏਸ਼ਨ ਡੇਰਾਬੱਸੀ ਦੀ 16 ਦਸੰਬਰ ਨੂੰ ਚੋਣ ਹੋਣੀ ਤੈਅ ਹੈ, ਇਸ ਤੋਂ ਪਹਿਲਾ ਸਕੱਤਰ ਤੇ ਸੰਯੁਕਤ ਸਕੱਤਰ ਨਿਰਵਿਰੋਧ ਚੁਣੇ ਗਏ | ਉਨ੍ਹਾਂ ਦੇ ਮੁਕਾਬਲੇ ਵਿਚ ਕੋਈ ਵੀ ਉਮੀਦਵਾਰ ਨਾ ਹੋਣ ਤੇ ਐਡਵੋਕੇਟ ਮਨੀਸ਼ ਪ੍ਰਤਾਪ ...

ਪੂਰੀ ਖ਼ਬਰ »

ਮਾਈਾਡ ਟ੍ਰੀ ਸਕੂਲ ਵਿਖੇ 'ਕਾਬੁਲੀਵਾਲਾ ਬੇਕਨ' ਦੇ ਬੈਨਰ ਹੇਠ ਸਾਲਾਨਾ ਦਿਵਸ ਮਨਾਇਆ

ਖਰੜ, 8 ਦਸੰਬਰ (ਜੰਡਪੁਰ)- ਮਾਈਾਡ ਟ੍ਰੀ ਸਕੂਲ ਵਲੋਂ ਜੂਨੀਅਰ ਗ੍ਰੇਡ-1 ਤੇ 2 ਦਾ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਦਾ ਵਿਸ਼ਾ ਪ੍ਰਸਿੱਧ ਲੇਖਕ ਰਬਿੰਦਰ ਨਾਥ ਟੈਗੋਰ ਦੀ ਕਹਾਣੀ 'ਕਾਬੁਲੀਵਾਲ' 'ਤੇ ਆਧਾਰਿਤ ਸੀ ਅਤੇ ਸਮਾਗਮ ਨੂੰ 'ਕਾਬੁਲੀਵਾਲਾ ਬੇਕਨ' ਦਾ ਨਾਂਅ ਦਿੱਤਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਬਿਨਾਂ ਲਾਇਸੰਸ ਤੋਂ ਕੰਮ ਕਰਨ ਵਾਲਿਆਂ ਦੇ 5 ਕੈਬਿਨ ਬੰਦ ਕਰਵਾਏ

ਖਰੜ, 8 ਦਸੰਬਰ (ਗੁਰਮੁੱਖ ਸਿੰਘ ਮਾਨ)- ਤਹਿਸੀਲ ਕੰਪਲੈਕਸ ਖਰੜ ਵਿਖੇ ਲਾਇਸੰਸ ਅਨੁਸਾਰ ਹੀ ਕੰਮ ਕੀਤਾ ਜਾਵੇ ਅਤੇ ਜੇਕਰ ਚੈਕਿੰਗ ਦੌਰਾਨ ਕੋਈ ਵਿਅਕਤੀ ਹੋਰ ਕੰਮ ਕਰਦਾ ਪਾਇਆ ਗਿਆ ਤਾਂ ਉਸ ਦਾ ਲਾਇਸੰਸ ਰੱਦ ਕਰਨ ਤੋਂ ਇਲਾਵਾ ਕੈਬਿਨ ਵੀ ਬੰਦ ਕਰਵਾ ਦਿੱਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਪ੍ਰੀ-ਨਿਰਵਾਣ ਦਿਵਸ ਸੰਬੰਧੀ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਡਾ. ਬੀ. ਆਰ. ਅੰਬੇਡਕਰ ਟ੍ਰੇਨਿੰਗ ਇੰਸਟੀਚਿਊਟ ਓਲਡ ਸਟੂਡੈਂਟਸ ਵੈੱਲਫ਼ੇਅਰ ਸੁਸਾਇਟੀ ਵਲੋਂ ਸਥਾਨਕ ਫੇਜ਼-3ਬੀ2 ਸਥਿਤ ਡਾ. ਬੀ. ਆਰ. ਅੰਬੇਡਕਰ ਟ੍ਰੇਨਿੰਗ ਐਂਡ ਕੈਰੀਅਰ ਕੋਰਸਿਜ਼ ਇੰਸਟੀਚਿਊਟ ਵਿਖੇ 67ਵੇਂ ਪ੍ਰੀ-ਨਿਰਵਾਣ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਦੀ ਅਗਵਾਈ 'ਚ ਕਾਂਗਰਸੀਆਂ ਨੇ ਜਿੱਤ ਦੇ ਜਸ਼ਨ ਮਨਾਏ

ਕੁਰਾਲੀ, 8 ਦਸੰਬਰ (ਹਰਪ੍ਰੀਤ ਸਿੰਘ)- ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਅੱਜ ਸਥਾਨਕ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਨੇ ਜਾਣੇ ਬੱਚਿਆਂ ਦੇ ਅਧਿਕਾਰਾਂ ਤੇ ਸੁਰੱਖਿਆ ਸੰਬੰਧੀ ਨੁਕਤੇ

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪੜ੍ਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX