ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਿਖੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਤੋਂ ਆਏ ਵਾਤਾਵਰਨ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜ਼ਮੀਨਾਂ 'ਚ ਜੰਗਲ ਲਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ ਸਮਾਗਮ ਕਰਵਾਇਆ ਗਿਆ | ਉਕਤ ਸਮਾਗਮ 'ਚ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਨ | ਜਦਕਿ ਵਿਸ਼ੇਸ਼ ਮਹਿਮਾਨ ਡਾ. ਆਦਰਸ਼ਪਾਲ ਵਿੱਗ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਸਨ | ਸਪੀਕਰ ਸੰਧਵਾਂ ਨੇ ਕਿਹਾ ਕਿ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਲੰਮੇ ਸਮੇਂ ਤੋਂ ਵਾਤਾਵਰਨ ਸੁਧਾਰ ਦੇ ਯਤਨ ਕਰ ਰਹੀ ਹੈ | ਵਾਤਾਵਰਨ ਦੀ ਸੰਭਾਲ 'ਚ ਵੱਡਾ ਯੋਗਦਾਨ ਪਾ ਰਹੇ ਕਿਸਾਨ ਸਿਰਫ਼ ਆਪਣੇ ਖੇਤ ਅਤੇ ਆਪਣੇ ਪਰਿਵਾਰ ਦਾ ਹੀ ਨਹੀਂ ਸਗੋਂ ਸਰਬੱਤ ਦੇ ਭਲੇ ਦਾ ਕਾਰਜ ਵੀ ਕਰ ਰਹੇ ਹਨ | ਡਾ. ਆਦਰਸ਼ਪਾਲ ਵਿੱਗ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਕਿਹਾ ਕਿ ਪਰਾਲੀ ਨੂੰ ਖੇਤ 'ਚ ਵਾਹੁਣ ਨਾਲ ਖਾਦਾਂ ਦੀ ਜ਼ਰੂਰਤ ਬਹੁਤ ਘੱਟ ਜਾਵੇਗੀ, ਜੋ ਇਕ ਬਹੁਤ ਚੰਗੀ ਗੱਲ ਹੋਵੇਗੀ | ਇਸ ਮੌਕੇ ਉਮੇਂਦਰ ਦੱਤ ਡਾਇਰੈਕਟਰ ਖੇਤੀ ਵਿਰਾਸਤ ਮੰਚ, ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਕਨਵੀਨਰ ਨਰੋਆ ਪੰਜਾਬ ਮੰਚ, ਕੋਆਰਡੀਨੇਟਰ ਪੰਜਾਬ ਵਾਤਾਵਰਨ ਚੇਤਨਾ ਲਹਿਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਪੰਜਾਬ ਦੇ ਵਾਤਾਵਰਨ ਪ੍ਰਤੀ ਫਿਕਰਮੰਦੀ ਜਾਹਰ ਕੀਤੀ | ਉਘੇ ਲੇਖਕ ਤੇ ਚਿੰਤਕ ਡਾ. ਗੁਰਚਰਨ ਸਿੰਘ ਨੂਰਪੁਰ ਮੁਤਾਬਿਕ ਸੁਸਾਇਟੀ ਵਲੋਂ ਪਹਿਲਾਂ ਪੰਜਾਬ ਵਿਧਾਨ ਸਭਾ ਤੋਂ ਇਲਾਵਾ ਕੋਟਕਪੂਰਾ, ਹਰਿਰਾਏਪੁਰ ਬਠਿੰਡਾ, ਖਡੂਰ ਸਾਹਿਬ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਵੀ ਵੱਖ-ਵੱਖ ਸਮੇਂ 2100 ਦੇ ਲਗਪਗ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ | ਮੰਚ ਸੰਚਾਲਕ ਗੁਰਿੰਦਰ ਸਿੰਘ ਕੋਟਕਪੂਰਾ ਨੇ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਸਰਕਾਰ ਨੇ ਕਿਸਾਨਾਂ ਦੇ ਇਸ ਚੰਗੇ ਕੰਮ ਦੀ ਹੌਂਸਲਾ ਅਫ਼ਜ਼ਾਈ ਕੀਤੀ ਹੈ ਅਤੇ ਅਗਲੇ ਸਾਲ ਇਸ ਦੇ ਹੋਰ ਵੀ ਚੰਗੇ ਨਤੀਜੇ ਨਿਕਲਣਗੇ | ਉਨ੍ਹਾਂ ਦੱਸਿਆ ਕਿ ਉਕਤ ਸ਼ਖ਼ਸੀਅਤਾਂ ਵਲੋਂ ਕਿਸਾਨਾਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਪ੍ਰਸੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਰੋਹ 'ਚ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਦੋਨੋਂ ਜ਼ਿਲਿ੍ਹਆਂ ਦੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਵਣ ਰੇਂਜ ਅਫ਼ਸਰਾਂ ਤੋਂ ਇਲਾਵਾ ਡਾ. ਮਨਜੀਤ ਸਿੰਘ ਢਿੱਲੋਂ, ਜਗਸੀਰ ਸਿੰਘ ਗਿੱਲ, ਊਧਮ ਸਿੰਘ ਔਲਖ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਰਾਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਸੰਧੂ, ਅਮਨਦੀਪ ਸਿੰਘ ਸੰਧੂ, ਗਗਨਜੋਤ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ |
ਬਰਗਾੜੀ, 8 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਕੌਮੀ ਸ਼ਾਹ ਮਾਰਗ ਨੰ. 54 'ਤੇ ਅੱਜ ਸਵੇਰੇ ਗੋਂਦਾਰਾ ਪਿੰਡ ਦੇ ਨਜ਼ਦੀਕ ਬਣੇ ਕੱਟ ਉੱਪਰ ਟਰੈਕਟਰ ਅਤੇ ਪੀ.ਆਰ.ਟੀ.ਸੀ. ਦੀ ਰਿਕਵਰੀ ਵੈਨ ਦਰਮਿਆਨ ਹੋਈ ਟੱਕਰ ਕਾਰਨ ਟਰੈਕਟਰ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਮੌਕੇ ਤੋਂ ...
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਲਗਾਤਾਰ ਵਾਪਰ ਰਹੀਆਂ ਬੇਅਦਬੀ ਘਟਨਾਵਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯੂਨਾਈਟਿਡ ਅਕਾਲੀ ਦਲ ਬਠਿੰਡਾ ਵਲੋਂ ਗੁਰਦੀਪ ਸਿੰਘ ਬਠਿੰਡਾ ਦੀ ਅਗਵਾਈ ਵਿਚ ਫ਼ਰੀਦਕੋਟ ...
ਫ਼ਰੀਦਕੋਟ, 8 ਦਸੰਬਰ (ਸਤੀਸ਼ ਬਾਗ਼ੀ)-ਮਨਿਸਟਰੀਅਲ ਸਰਵਿਸਿਜ਼ ਡਵੀਜ਼ਨ ਦਫ਼ਤਰ ਅਤੇ ਸਰਕਲ ਦਫ਼ਤਰ ਫ਼ਰੀਦਕੋਟ ਜਥੇਬੰਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ 'ਚ ਸਾਂਝੀ ਕਮੇਟੀ ਦੀ ਕੀਤੀ ਗਈ ਚੋਣ ਅਨੁਸਾਰ ਅੰਮਿ੍ਤਪਾਲ ਸਿੰਘ ਬਰਾੜ ਯੂ.ਡੀ.ਸੀ. ਡਵੀਜ਼ਨ ਦਫ਼ਤਰ ...
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੇ ਵਫ਼ਦ ਨੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਅਗਵਾਈ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਪੰਜਾਬ ਦੇ ਸੀਨੀਅਰ ...
ਸਾਦਿਕ, 8 ਦਸੰਬਰ (ਚੌਹਾਨ)-ਥਾਣਾ ਸਾਦਿਕ ਦੀ ਪੁਲਿਸ ਨੇ ਸਾਦਿਕ-ਫ਼ਿਰੋਜ਼ਪੁਰ ਸੜਕ 'ਤੇ ਚੈਕਿੰਗ ਕਰਨ ਲਈ ਨਾਕਾਬੰਦੀ ਕੀਤੀ ਹੋਈ ਸੀ | ਸਾਦਿਕ ਤੋਂ 5 ਕਿਲੋਮੀਟਰ ਦੂਰ ਜਨੇਰੀਆ ਹਾਈ ਸਕੂਲ ਨਜ਼ਦੀਕ ਇਕ ਮੋਟਰਸਾਈਕਲ ਚਾਲਕ ਨੂੰ ਆਉਂਦੇ ਵੇਖਿਆ ਅਤੇ ਉਸਨੂੰ ਰੁਕਣ ਦਾ ...
ਫ਼ਰੀਦਕੋਟ, 8 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਇਕ ਬਸਤੀ 'ਚ ਰਹਿੰਦੀ 13 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਕੇ ਜਾਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਲੜਕੀ ਨੂੰ ਬਰਾਮਦ ਕਰ ਲਿਆ ਹੈ | ਪੁਲਿਸ ਨੇ ...
ਫ਼ਰੀਦਕੋਟ, 8 ਦਸੰਬਰ (ਸਰਬਜੀਤ ਸਿੰਘ)-ਸਥਾਨਕ ਕੋਟਕਪੂਰਾ-ਤਲਵੰਡ ਬਾਈਪਾਸ 'ਤੇ ਰੇਲਵੇ ਫ਼ਾਟਕ 'ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮ ਦੀ ਡਿਊਟੀ 'ਤੇ ਵਿਘਣ ਪਾਉਣ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਬੱਸ ਚਾਲਕ ਵਿਰੁੱਧ ...
ਫ਼ਰੀਦਕੋਟ, 8 ਦਸੰਬਰ (ਕਾਨੂੰਨੀ ਪ੍ਰਤੀਨਿਧ)-ਕਲੇਰ ਚੌਂਕੀ ਪੁਲਿਸ ਵਲੋਂ ਪਿੰਡ ਚੰਦਬਾਜਾ ਵਿਖੇ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਮੋਟਰਸਾਈਕਲ ਤੇ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਦਾਅਵਾ ...
ਲੰਬੀ, 8 ਦਸੰਬਰ (ਮੇਵਾ ਸਿੰਘ)-11 ਦਸੰਬਰ ਨੂੰ ਦਿੱਲੀ ਜਾਣ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਬੱਸ ਅੱਡਾ ਲੰਬੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਈ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਹਰਭਗਵਾਨ ਸਿੰਘ ਅਤੇ ਬਲਾਕ ਪ੍ਰਧਾਨ ਅਵਤਾਰ ...
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਹਰਮਹਿੰਦਰ ਪਾਲ)-ਬੀਤੇ ਦਿਨੀਂ ਬੱਸ ਅੱਡਾ ਚੌਂਕ ਪੁਲਿਸ ਨੂੰ ਇਕ ਬਜ਼ੁਰਗ ਵਿਅਕਤੀ ਰੋਡ ਤੋਂ ਮਿਲਿਆ ਸੀ, ਜਿਸ ਦਾ ਐਂਕਸੀਡੈਂਟ ਹੋਇਆ ਸੀ | ਬਜ਼ੁਰਗ ਵਿਅਕਤੀ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜਿਆ ਗਿਆ, ...
ਮੰਡੀ ਕਿੱਲਿਆਂਵਾਲੀ, 8 ਦਸੰਬਰ (ਇਕਬਾਲ ਸਿੰਘ ਸ਼ਾਂਤ)-ਟਰੱਕ ਯੂਨੀਅਨ ਮੰਡੀ ਕਿੱਲਿਆਂਵਾਲੀ ਦੀ 'ਵਿਵਾਦਤ ਚੌਧਰ' ਹੁਣ ਆਮ ਆਦਮੀ ਪਾਰਟੀ ਦੇ ਇਕ ਕਾਰਕੰੁਨ-ਕਮ-ਫੋਟੋਗ੍ਰਾਫ਼ਰ ਨਾਲ ਕਿਰਾਏ ਦੇ ਵਿਵਾਦ 'ਚ ਦੁਕਾਨ ਦਾ ਜ਼ਿੰਦਰਾ ਭੰਨ੍ਹ ਕੇ ਫ਼ੋਟੋ ਸਟੂਡੀਓ ਦਾ ਸਾਮਾਨ ਕਥਿਤ ...
ਲੰਬੀ, 8 ਦਸੰਬਰ (ਮੇਵਾ ਸਿੰਘ)-ਸੂਬਾ ਸਰਕਾਰ ਵਲੋਂ ਪਹਿਲੀ ਜਨਵਰੀ 2023 ਤੋਂ ਸੂਬੇ ਦੇ ਅੰਗਹੀਣ ਮੁਲਾਜ਼ਮਾਂ ਨੂੰ ਸਫ਼ਰੀ ਭੱਤਾ ਮੁੜ ਚਾਲੂ ਕਰਨ ਦੇ ਐਲਾਨ ਨਾਲ ਜਿਥੇ ਸੂਬੇ ਦੇ ਅੰਗਹੀਣ ਮੁਲਾਜ਼ਮਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ, ਉੱਥੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ...
ਮੰਡੀ ਲੱਖੇਵਾਲੀ, 8 ਦਸੰਬਰ (ਮਿਲਖ ਰਾਜ)-ਸੀ.ਐੱਚ.ਸੀ. ਬਲਾਕ ਚੱਕ ਸ਼ੇਰੇਵਾਲਾ ਅਧੀਨ ਵੱਖ-ਵੱਖ ਥਾਂਵਾਂ 'ਤੇ ਮਮਤਾ ਦਿਵਸ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮਮਤਾ ਦਿਵਸ 'ਤੇ ਗਰਭਵਤੀ ਔਰਤਾਂ ...
ਮੰਡੀ ਬਰੀਵਾਲਾ, 8 ਦਸੰਬਰ (ਪ.ਪ.)-ਬਘੇਲ ਸਿੰਘ, ਰਘਵੀਰ ਸਿੰਘ, ਰਾਜਪਾਲ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਡੋਡਾਂਵਾਲੀ ਤੋਂ ਜੰਮੂਆਣਾ ਨੂੰ ਜਾਣ ਵਾਲੀ ਸੜਕ ਕਈ ਜਗ੍ਹਾ ਤੋਂ ਟੁੁੱਟੀ ਹੋਈ ਹੈ | ਸੜਕ ਵਿਚ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ...
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸ੍ਹੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ...
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਹਰਮਹਿੰਦਰ ਪਾਲ)-ਪਿੰਡ ਰੱਤਾ ਖੇੜਾ ਦਾ 93ਵੇਂ ਸਾਲਾਂ ਬਾਬਾ ਇੰਦਰ ਸਿੰਘ ਅਜੇ ਵੀ ਦੌੜ ਅਤੇ ਲੰਬੀ ਛਾਲ ਦੇ ਮੁਕਾਬਲੇ ਵਿਚ ਹਿੱਸਾ ਲੈਂਦਾ ਅਤੇ ਜਿੱਤਦਾ ਹੈ | ਉਸ ਦੀ ਇੱਛਾ ਅੰਤਰਰਾਸ਼ਟਰੀ ਮੁਕਾਬਲੇ 'ਚ ਹਿੱਸਾ ਲੈਣ ਦੀ ਹੈ | ਇਸ ਵਾਸਤੇ ਉਹ ...
ਮਲੋਟ, 8 ਦਸੰਬਰ (ਅਜਮੇਰ ਸਿੰਘ ਬਰਾੜ)-ਯੂਥ ਵੈੱਲਫ਼ੇਅਰ ਐਂਡ ਸਪੋਰਟਸ ਕਲੱਬ (ਰਜਿ:) ਪਿੰਡ ਮਲੋਟ ਵਲੋਂ 19ਵਾਂ ਸ਼ਹੀਦ ਨੌਨਿਹਾਲ ਸਿੰਘ ਭੁੱਲਰ ਅਤੇ ਕਾਕਾ ਅਕਾਸ਼ਦੀਪ ਅਸੀਜਾ ਯਾਦਗਾਰੀ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਬੀਤੇ ਦਿਨੀਂ ਹੋਏ ਇਸ ਖੇਡ ਮੇਲੇ ਵਿਚ ਜ਼ਿਲ੍ਹਾ ...
ਗਿੱਦੜਬਾਹਾ, 8 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-16 ਦਸੰਬਰ ਨੂੰ ਹੋਣ ਵਾਲੀਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਵਾਈਸ ਪ੍ਰਧਾਨ ਐਡਵਕੇਟ ਡਾ: ਰੋਹਿਤ ਨਾਰੰਗ ਅਤੇ ਜੁਆਇੰਟ ਸਕੱਤਰ ਐਡ. ਹਰਮਨ ਕੋਚਰ ਨਿਰਵਿਰੋਧ ਚੁਣੇ ਗਏ | ਇਸ ਮੌਕੇ ਰਿਟਰਨਿੰਗ ਅਫ਼ਸਰ ਐਡ. ਮਨਦੀਪ ...
ਮੰਡੀ ਲੱਖੇਵਾਲੀ, 8 ਦਸੰਬਰ (ਮਿਲਖ ਰਾਜ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਲੱਖੇਵਾਲੀ ਵਿਖੇ ਸੁਰਜੀਤ ਸਿੰਘ ਬਰਾੜ ਕੈਨੇਡਾ ਵਾਲੇ ਦੀ ਰਹਿਨੁਮਾਈ ਹੇਠ ਚੱਲ ਰਹੇ ਭਗਤ ਪੂਰਨ ਸਿੰਘ ਟਰੱਸਟ ਦੇ ਅਹੁਦੇਦਾਰਾਂ ਅਤੇ ਸਕੂਲ ਸਟਾਫ਼ ਵਲੋਂ ਸਕੂਲ ਵਿਚ ਪੜ੍ਹਦੀਆਂ ਨੌਵੀਂ ਤੋਂ ...
ਗਿੱਦੜਬਾਹਾ, 8 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਰੂਰੀ ਮੀਟਿੰਗ ਮੰਡੀ ਵਾਲੀ ਧਰਮਸ਼ਾਲਾ ਵਿਖੇ ਜ਼ਿਲ੍ਹਾ ਵਾਈਸ ਪ੍ਰਧਾਨ ਇਕਬਾਲ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 30 ਦਸੰਬਰ ਨੂੰ ਮੁਹਾਲੀ ਵਿਖੇ ਯੂਨੀਅਨ ਦੀ ...
ਮਲੋਟ, 8 ਦਸੰਬਰ (ਪ.ਪ.)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਫ਼ਿਜਿਕਸ ਲੈਕਚਰਾਰਾਂ ਦਾ ਤਿੰਨ ਰੋਜ਼ਾ ਸੈਮੀਨਾਰ ...
ਮਲੋਟ, 8 ਦਸੰਬਰ (ਪ.ਪ.)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿ੍ੰਸੀਪਲ ਨੀਰੂ ਬਠਲਾ ਵਾਟਸ ਦੇ ਦਿਸ਼ਾ ਨਿਰਦੇਸ਼ ਅਤੇ ਐਨ.ਸੀ.ਸੀ ਅਫ਼ਸਰ ਸੀਮਾ ਖੁਰਾਣਾ ਦੀ ਦੇਖ-ਰੇਖ ਵਿਚ ਆਰਮਡ ਫੋਰਸਿਜ਼ ਫ਼ਲੈਗ ਡੇਅ ਮਨਾਇਆ ਗਿਆ, ਜਿਸ ਵਿਚ ਐਨ.ਸੀ.ਸੀ ਕਮਾਂਡਰ ਅਫ਼ਸਰ ਕਰਨਲ ...
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਹਰਮਹਿੰਦਰ ਪਾਲ)-ਪਿੰਡ ਰੱਤਾ ਖੇੜਾ ਦਾ 93ਵੇਂ ਸਾਲਾਂ ਬਾਬਾ ਇੰਦਰ ਸਿੰਘ ਅਜੇ ਵੀ ਦੌੜ ਅਤੇ ਲੰਬੀ ਛਾਲ ਦੇ ਮੁਕਾਬਲੇ ਵਿਚ ਹਿੱਸਾ ਲੈਂਦਾ ਅਤੇ ਜਿੱਤਦਾ ਹੈ | ਉਸ ਦੀ ਇੱਛਾ ਅੰਤਰਰਾਸ਼ਟਰੀ ਮੁਕਾਬਲੇ 'ਚ ਹਿੱਸਾ ਲੈਣ ਦੀ ਹੈ | ਇਸ ਵਾਸਤੇ ਉਹ ...
ਕੋਟਕਪੂਰਾ, 8 ਦਸੰਬਰ (ਨਿੱਜੀ ਪੱਤਰ ਪ੍ਰੇਰਕ)-ਪੰਜਾਬ ਸਰਕਾਰ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ 'ਚ ਮਨਾਇਆ ਗਿਆ | ਇਸ ...
ਜੈਤੋ, 8 ਦਸੰਬਰ (ਗਾਬੜੀਆ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਐਡ ਮੈਡ ਮੁਕਾਬਲਾ ਕਰਵਾਇਆ ਗਿਆ | ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਇਸ਼ਤਿਹਾਰਾਂ ਤੋਂ ਜਾਣੂ ਕਰਵਾਉਣਾ ਹੈ | ਇਹ ਮੁਕਾਬਲਾ ਦੋ ...
ਕੋਟਕਪੂਰਾ, 8 ਦਸੰਬਰ (ਨਿੱਜੀ ਪੱਤਰ ਪ੍ਰੇਰਕ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਨਿਰਦੇਸ਼ ਅਨੁਸਾਰ ਜ਼ਿਲ੍ਹਾ ਟੀ.ਬੀ ਅਫ਼ਸਰ ਡਾਕਟਰ ਸਰਵਦੀਪ ਸਿੰਘ ਰੋਮਾਣਾ ਅਤੇ ਸੇਪ ਇੰਡੀਆ ਫ਼ਰੀਦਕੋਟ ਦੇ ਡੀ.ਆਰ.ਪੀ ਰਮੇਸ਼ ਗੌਤਮ ਦੀ ਅਗਵਾਈ ਹੇਠ ਰਵੀ ਦਰਪਣ ...
ਫ਼ਰੀਦਕੋਟ, 8 ਦਸੰਬਰ (ਸਟਾਫ਼ ਰਿਪੋਰਟਰ)-ਬੀਤੇ ਦਿਨੀਂ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ (ਫ਼ੈਪ) ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਏ ਬੈਸਟ ਅਧਿਆਪਕ 2022 ਸਮਾਰੋਹ ਵਿਚ ਦਸਮੇਸ਼ ਕਾਨਵੈਂਟ ਸਕੂਲ ਭਾਣਾ ਦੇ ਕੋਆਡੀਨੇਟਰ ਮਧੂ ਗੇਰਾ ਨੂੰ ਵਿੱਦਿਅਕ ਖੇਤਰ ਵਿਚ ...
ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਬਹੁਜਨ ਸਮਾਜ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 66ਵਾਂ ਪ੍ਰੀਨਿਰਮਾਣ ਦਿਵਸ ਸਥਾਨਕ ਰਵੀਦਾਸ ਭਵਨ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬਹੁਜਨ ਸਮਾਜ ਦੇ ਬੁਲਾਰਿਆਂ ਨੇ ਬਾਬਾ ਸਾਹਿਬ ਡਾ. ਅੰਬੇਡਕਰ ...
ਪੰਜਗਰਾੲੀਂ ਕਲਾਂ, 8 ਦਸਬੰਰ (ਨਿੱਜੀ ਪੱਤਰ ਪ੍ਰੇਰਕ)-ਪੰਜਾਬ ਸਰਕਾਰ ਸੂਬੇ ਅੰਦਰ ਕਾਨੂੰਨ ਦੀ ਸਥਿਤੀ ਕਾਬੂ ਹੇਠ ਹੋਣ ਦੀਆਂ ਟਾਹਰਾਂ ਮਾਰਦੀ ਨਹੀਂ ਥਕਦੀ ਪ੍ਰੰਤੂ ਹਾਲਾਤ ਇਹ ਹਨ ਕਿ ਸੂਬੇ ਦੀ ਪੁਲਿਸ ਵਲੋਂ ਵੱਡੇ ਜ਼ੁਰਮਾਂ ਨੂੰ ਨੱਥ ਪਾਉਣਾ ਤਾਂ ਦੂਰ ਪੁਲਿਸ ਕੋਲੋਂ ...
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਵਿਹੜੇ 'ਚ 'ਫ਼ੁੱਲਾਂ ਨਾਲ ਮਿਲਣੀ' ਸਿਰਲੇਖ ਤਹਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਨ | ...
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਕਮ-ਚੇਅਰਮੈਨ (ਡੀ.ਬੀ.ਈ.ਈ, ਫ਼ਰੀਦਕੋਟ) ਡਾ. ਰੂਹੀ ਦੁੱਗ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਮ-ਸੀ.ਈ.ਓ (ਡੀ.ਬੀ.ਈ.ਈ, ਫ਼ਰੀਦਕੋਟ) ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ...
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਸਿੱਖਿਆ ਮੰਤਰੀ ਪੰਜਾਬ ਸਵ. ਸ: ਅਵਤਾਰ ਸਿੰਘ ਬਰਾੜ ਜੀ ਦੀ ਪੰਜਵੀਂ ਬਰਸੀ 'ਤੇ ਗੁਰਦੁਆਰਾ ਸਾਹਿਬ ਗਰੀਨ ਐਵਿਨਿਊ ਫ਼ਰੀਦਕੋਟ ਵਿਖੇ 10 ਦਸੰਬਰ ਦਿਨ ਸਨਿਚਰਵਾਰ ਨੂੰ ਸਵੇਰੇ 9:30 ਤੋਂ 10:30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਹਰਮਹਿੰਦਰ ਪਾਲ)-ਆਰਮਡ ਫੋਰਸਿਜ਼ ਫਲੈਗ ਦਿਵਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਵਿੱਤਰ ਢੰਗ ਨਾਲ ਫਲੈਗ ਲਗਾ ਕੇ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ...
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਮਾਨਵਤਾ ਫਾਊਾਡੇਸ਼ਨ ਵੈੱਲਫ਼ੇਅਰ ਸੁਸਾਇਟੀ ਦੇ ਸਹਿਯੋਗ ਨਾਲ ਗੋਨਿਆਨਾ ...
ਰੁਪਾਣਾ, 8 ਦਸੰਬਰ (ਜਗਜੀਤ ਸਿੰਘ)-ਪੰਜਾਬ ਦੀ ਮੌਜੂਦਾ ਸਰਕਾਰ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ 'ਚ ਵਾਧਾ ਕਰਨ ਅਤੇ ਬੱਚਿਆਂ ਨਾਲ ਵਾਪਰ ਰਹੇ ਹਾਦਸਿਆਂ ਤੋਂ ਬਚਾਉਣ ਲਈ ਵੱਡੇ-ਵੱਡੇ ਉਪਰਾਲੇ ਕਰ ਰਹੀ ਹੈ, ਪਰ ਦੂਜੇ ਪਾਸੇ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਵਾਲੇ ...
ਜੈਤੋ, 8 ਦਸੰਬਰ (ਨਿੱਜੀ ਪੱਤਰ ਪ੍ਰੇਰਕ)-ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦੇ ਸਬੰਧ ਵਿਚ (ਯਾਤਰਾ ਦੇ ਪ੍ਰਬੰਧਕ) ਆਬਜਰਵਰ ਕੇ.ਕੇ. ਅਗਰਵਾਲ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਭਾਰਤ ਜੋੜੋ ਯਾਤਰਾ ਦੀ ਪ੍ਰਬੰਧਕੀ ...
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਵਿਦਿਆਰਥੀਆਂ ਨੇ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਏ ਗਏ ਗਣਿਤ ਮੁਕਾਬਲਿਆਂ ਵਿਚ ਭਾਗ ਲਿਆ ਜਿਸ ਤਹਿਤ ਜਸਮੀਤ ਕੌਰ ਅੱਠਵੀਂ ...
ਫ਼ਰੀਦਕੋਟ, 8 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਰਬੱਤ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ ਸੁਸਾਇਟੀ ਦੇ ਮੈਂਬਰ ਇਕਬਾਲ ਸਿੰਘ ਸਮਾਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਸਰਬੱਤ ਸੁਸਾਇਟੀ ਵਲੋਂ ਪਿਛਲੇ ਸਮੇਂ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਤੇ ਆਉਣ ...
ਪੰਜਗਰਾੲੀਂ ਕਲਾਂ, 8 ਦਸੰਬਰ (ਬਰਾੜ)-ਭਾਜਪਾ ਮੰਡਲ ਪੰਜਗਰਾੲੀਂ ਕਲਾਂ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਭਲੂਰੀਆ ਦੇ ਅਗਵਾਈ ਹੇਠ ਭਾਜਪਾ ਦੀਆਂ ਨੀਤੀਆਂ ਦਾ ਸਮਰਥਨ ਕਰਦੇ ਹੋਏ ਗੁਰਜੰਟ ਸਿੰਘ ਅਤੇ ਸਾਥੀਆਂ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ...
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਦੀ ਤਰੀਕ ਵਿਚ ਹੁਣ ਸਰਕਾਰ ਵਲੋਂ 31 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ ...
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਕਹਿੰਦੇ ਹਨ ਕਿ ਜੇਕਰ ਇਨਸਾਨ ਆਪਣੇ ਮਨ ਵਿਚ ਕੁਝ ਕਰ ਗੁਜਰਨ ਦੀ ਠਾਣ ਲਵੇ ਤਾਂ ਫ਼ਿਰ ਉਸ ਨੂੰ ਕੋਈ ਵੀ ਔਕੜ ਰੋਕ ਨਹੀਂ ਸਕਦੀ ਉਹ ਦੇਰ ਸਵੇਰ ਆਪਣੇ ਮੰਤਵ ਨੂੰ ਸਰ ਕਰਨ ਵਿਚ ਸਫ਼ਲਤਾ ਹਾਸਲ ਕਰ ਲੈਂਦਾ ਹੈ | ਅਜਿਹੇ ਹੀ ਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX