ਨਕੋਦਰ/ਮਲਸੀਆਂ, 8 ਦਸੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਸਚਦੇਵਾ, ਸੁਖਦੀਪ ਸਿੰਘ)-ਨਕੋਦਰ 'ਚ ਫਿਰੌਤੀ ਨਾ ਦੇਣ 'ਤੇ ਬੀਤੇ ਦਿਨੀਂ ਮੋਟਰਸਾਈਕਲ ਸਵਾਰਾਂ ਵਲੋਂ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਇਸ ਹਾਦਸੇ 'ਚ ਟਿੰਮੀ ਚਾਵਲਾ ਦਾ ਸੁਰੱਖਿਆ ਮੁਲਾਜ਼ਮ ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵੀ ਚਾਰ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਅੱਜ ਸਵੇਰੇ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਉੱਧਰ ਭੁਪਿੰਦਰ ਸਿੰਘ ਚਾਵਲਾ ਦੀ ਹੱਤਿਆ ਦੇ ਵਿਰੋਧ ਵਿਚ ਅੱਜ ਨਕੋਦਰ ਸ਼ਹਿਰ ਮੁਕੰਮਲ ਬੰਦ ਰਿਹਾ ਅਤੇ ਕਈ ਜਗ੍ਹਾ 'ਤੇ ਲੋਕ ਪ੍ਰਦਰਸ਼ਨ ਵੀ ਕਰਦੇ ਨਜ਼ਰ ਆਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕਰ ਰਹੇ ਸਨ | ਇਸ ਦੌਰਾਨ ਸ਼ਹਿਰ ਵਾਸੀਆਂ ਨੇ ਇਕ ਰੋਸ ਮਾਰਚ ਵੀ ਕੱਢਿਆ, ਜਿਸ ਦੇ ਚਲਦਿਆਂ ਵੱਡੀ ਗਿਣਤੀ 'ਚ ਪੁਲਿਸ ਜਵਾਨ ਤਾਇਨਾਤ ਸਨ | ਅੱਜ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਕੋਟਲੀ ਗਾਜਰਾਂ (ਸ਼ਾਹਕੋਟ) ਵਿਖੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਤੇ ਆਈ.ਜੀ. ਜਲੰਧਰ ਰੇਂਜ ਗੁਰਸ਼ਰਨ ਸਿੰਘ ਸੰਧੂ ਪਹੁੰਚੇ | ਜਾਣਕਾਰੀ ਅਨੁਸਾਰ ਮਨਦੀਪ ਸਿੰਘ ਜ਼ਿਲ੍ਹਾ ਜਲੰਧਰ ਦੇ ਬਲਾਕ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦਾ ਵਸਨੀਕ ਸੀ ਅਤੇ 2013 'ਚ ਪੰਜਾਬ ਪੁਲਿਸ 'ਚ ਭਰਤੀ ਹੋਇਆ ਸੀ ਤੇ ਹੁਣ ਥਾਣਾ ਨਕੋਦਰ ਸਦਰ ਵਿਖੇ ਤਾਇਨਾਤ ਸੀ | ਨਕੋਦਰ ਦੇ ਕੱਪੜਾ ਵਪਾਰੀ ਟਿੰਮੀ ਚਾਵਲਾ ਨੂੰ ਫਿਰੌਤੀ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮਨਦੀਪ ਸਿੰਘ ਕਰੀਬ ਪਿਛਲੇ ਡੇਢ ਮਹੀਨੇ ਤੋਂ ਟਿੰਮੀ ਚਾਵਲਾ ਨਾਲ ਸੁਰੱਖਿਆ ਮੁਲਾਜ਼ਮ ਵਜੋਂ ਤਾਇਨਾਤ ਸੀ | ਮਨਦੀਪ ਸਿੰਘ ਦੇ 4 ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਵਿਚ 2 ਗੋਲੀਆਂ ਉਸ ਦੇ ਪੇਟ, ਇਕ ਗੋਲੀ ਉਸ ਦੇ ਸੱਜੇ ਮੋਢੇ ਅਤੇ ਇਕ ਗੋਲੀ ਪੱਟ ਤੋਂ ਉੱਪਰ ਲੱਗੀ ਸੀ | ਇਸ ਦੇ ਪਿਤਾ ਬਲਵਿੰਦਰ ਸਿੰਘ ਤੇ ਛੋਟਾ ਭਰਾ ਜਸਪਾਲ ਸਿੰਘ ਖੇਤੀਬਾੜੀ ਦਾ ਕੰਮ ਕਰਦੇ ਹਨ | ਮਨਦੀਪ ਦਾ ਕਰੀਬ 3 ਸਾਲ ਪਹਿਲਾਂ ਮਨਦੀਪ ਕੌਰ ਨਾਲ ਵਿਆਹ ਹੋਇਆ ਸੀ, ਜਿਸ ਦੇ ਬਾਅਦ ਇੰਨ੍ਹਾਂ ਦੇ ਘਰ ਬੱਚੇ ਸਮਰਦੀਪ ਸਿੰਘ (ਜੋ ਕਿ ਹੁਣ 2 ਸਾਲ ਦਾ ਹੈ) ਨੇ ਜਨਮ ਲਿਆ | ਅੱਜ ਏ.ਡੀ.ਜੀ.ਪੀ. ਸ਼ੁਕਲਾ ਤੇ ਆਈ.ਜੀ. ਸੰਧੂ ਨੇ ਸ਼ਹੀਦ ਮਨਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਤੇ ਤਾਇਆ ਸਰਪੰਚ ਅਵਤਾਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਐੱਸ.ਡੀ.ਐੱਮ ਸ਼ਾਹਕੋਟ ਅਮਨਪਾਲ ਸਿੰਘ ਤੇ ਨਾਇਬ ਤਹਿਸੀਲਦਾਰ ਲੋਹੀਆਂ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ | ਅਰਪਿਤ ਸ਼ੁਕਲਾ ਨੇ ਕਿਹਾ ਕਿ ਮਨਦੀਪ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਦੀ ਬਾਜ਼ੀ ਲਗਾਈ ਤੇ ਇਸ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ | ਸ੍ਰੀ ਸ਼ੁਕਲਾ ਨੇ ਕਿਹਾ ਕਿ ਮਨਦੀਪ ਸਿੰਘ ਦੇ ਪਰਿਵਾਰ ਲਈ ਮੁੱਖ ਮੰਤਰੀ ਵਲੋਂ 1 ਕਰੋੜ ਰੁਪਏ ਅਤੇ ਡੀ.ਜੀ.ਪੀ. ਵਲੋਂ 1 ਕਰੋੜ ਰੁਪਏ ਪਰਿਵਾਰ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ | ਮਨਦੀਪ ਸਿੰਘ ਦੇ ਤਾਇਆ ਸਰਪੰਚ ਅਵਤਾਰ ਸਿੰਘ ਨੇ ਦੱਸਿਆ ਕਿ ਰਿਸ਼ਤੇਦਾਰਾਂ ਦੇ ਵਿਦੇਸ਼ ਤੋਂ ਆਉਣ ਕਰਕੇ ਮਨਦੀਪ ਸਿੰਘ ਦਾ ਅੰਤਿਮ ਸੰਸਕਾਰ 9 ਦਸੰਬਰ ਨੂੰ ਕੀਤਾ ਜਾਵੇਗਾ | ਇਸ ਮੌਕੇ ਐੱਸ.ਐੱਚ.ਓ ਸ਼ਾਹਕੋਟ ਇੰਸ: ਗੁਰਿੰਦਰਜੀਤ ਸਿੰਘ ਨਾਗਰਾ, ਸਬ-ਇੰਸ: ਨਿਰਮਲ ਸਿੰਘ ਚੌਂਕੀ ਇੰਚਾਰਜ ਮਲਸੀਆਂ, ਸਬ-ਇੰਸ: ਦਿਨੇਸ਼ ਕੁਮਾਰ, ਏ.ਐੱਸ.ਆਈ ਮਲਕੀਤ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਰਣਚੇਤ ਸਿੰਘ ਕੋਟਲੀ, ਦਲਬੀਰ ਸਿੰਘ ਕੋਟਲੀ, ਨੰਬਰਦਾਰ ਸੁਖਦੇਵ ਸਿੰਘ, ਡਾ: ਜਰਨੈਲ ਸਿੰਘ, ਬਲਕਾਰ ਸਿੰਘ, ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ, ਜਸਪਾਲ ਸਿੰਘ, ਮਾਸਟਰ ਅਮਰਪ੍ਰੀਤ ਸਿੰਘ, ਜਰਨੈਲ ਸਿੰਘ ਸਕੱਤਰ, ਅਮਰਜੀਤ ਸਿੰਘ ਯੂ.ਐਸ.ਏ, ਚਰਨ ਸਿੰਘ, ਬੂਟਾ ਸਿੰਘ ਕੋਟਲੀ ਸਾਬਕਾ ਸਰਪੰਚ, ਗੁਰਦੇਵ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ | ਉੱਧਰ ਟਿੰਮੀ ਚਾਵਲਾ ਦੇ ਅੰਤਿਮ ਸੰਸਕਾਰ ਵੇਲੇ ਹਲਕਾ ਵਧਾਇਕ ਬੀਬੀ ਇੰਦਰਜੀਤ ਕÏਰ ਮਾਨ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਕਾਂਗਰਸ ਦੇ ਹਲਕਾ ਇੰਚਾਰਜ ਡਾਕਟਰ ਨਵਜੋਤ ਸਿੰਘ ਦਾਹੀਆ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ, ਵਿਧਾਇਕ ਸ਼ਾਹਕੋਟ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਕੇਵਲ ਸਿੰਘ ਤੱਖਰ ਅਤੇ ਵੱਡੀ ਗਿਣਤੀ 'ਚ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਸ਼ਹਿਰ ਵਾਸੀ ਹਾਜ਼ਰ ਸਨ |
ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਲੰਘੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ ਦੀ ਰਾਜਨੀਤੀ ਦੇ ਦੋ ਦਿੱਗਜ਼ ਆਗੂਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ ਨਵਜੋਤ ਸਿੰਘ ਸਿੱਧੂ ...
ਮਾਨਸਾ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਸਿੰਘ ਬਰਾੜ ਤੋਂ 1 ਘੰਟਾ ਪੁੱਛਗਿੱਛ ਕੀਤੀ | ਦੱਸ ਦੇਈਏ ਕਿ ਅਜੇਪਾਲ ਨੂੰ ਪਿਛਲੇ ਦਿਨੀਂ ਕਈ ਗਾਇਕਾਂ ਸਣੇ ਸੰਮਨ ਭੇਜੇ ਗਏ ...
ਲੰਬੀ, 8 ਦਸੰਬਰ (ਮੇਵਾ ਸਿੰਘ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95ਵਾਂ ਜਨਮ ਦਿਨ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਤਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ (ਬ), ਨੂੰਹ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ...
ਫ਼ਿਰੋਜ਼ਪੁਰ, 8 ਦਸੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਸੰਘਣੀ ਧੁੰਦ ਦੇ ਚਲਦਿਆਂ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਦਿਆਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਚੌਕਸੀ ਵਰਤਦਿਆਂ ਅੱਜ ਸਵੇਰੇ ਫ਼ਿਰੋਜ਼ਪੁਰ ਸੈਕਟਰ ਵਿਚ ...
ਚੰਡੀਗੜ੍ਹ, 8 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਵਿਜੀਲੈਂਸ ਬਿਉਰੋ ਦੇ ਪੰਜਾਬ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਹੁਣ ਭਾਰਤੀ ਜਨਤਾ ਪਾਰਟੀ ਨਾਲ ਰਲੇਵਾਂ ਕਰ ਚੁੱਕੇ ਹਨ, ਦੇ ਸਲਾਹਕਾਰ ਰਹਿ ...
ਚੰਡੀਗੜ੍ਹ, 8 ਦਸੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੀ ਏਕਤਾ ਤੇ ਇਕਜੁੱਟਤਾ ਲਈ ਬਣਾਈ 'ਸ਼ੋ੍ਰਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ' ਜਿਸ ਦੇ ਉਹ ਆਪ ਖ਼ੁਦ ਕਨਵੀਨਰ ਹਨ, ...
ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਸਥਾਨਕ ਰਣਜੀਤ ਐਵਨਿਊ ਵਿਖੇ ਸ਼ੁਰੂ ਕੀਤਾ ਗਿਆ | 12 ਦਸੰਬਰ ਤਕ ਲਗਣ ਵਾਲੇ ਇਸ 5 ਦਿਨਾਂ ਮੈਗਾ ਈਵੈਂਟ ਅਤੇ ਪ੍ਰਦਰਸ਼ਨੀ ...
ਚੰਡੀਗੜ੍ਹ, 8 ਦਸੰਬਰ (ਤਰੁਣ ਭਜਨੀ)-ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਵੀਰਵਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀਡੀਓ ਕਾਨਫਰੰਸਿੰਗ ਰਾਹੀਂ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ। ਡੀ.ਜੀ.ਪੀ ਨੇ ਇਸ ਸੰਬੰਧੀ ਆਪਣੇ ਟਵੀਟਰ ਹੈਂਡਲ ਰਾਹੀਂ ਦੱਸਿਆ ...
ਮਲਸੀਆਂ, 8 ਦਸੰਬਰ (ਸੁਖਦੀਪ ਸਿੰਘ)-ਪਾਰਲੀਮੈਂਟ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਪਾਣੀਆਂ ਦੀ ਫਿਕਰਮੰਦੀ ਜ਼ਹਿਰ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੇ ...
ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਸੰਬੰਧੀ ਅਤੇ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...
ਫਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)- ਪਾਕਿਸਤਾਨ ਸਰਕਾਰ ਨੇ ਭੁਲੇਖੇ ਨਾਲ ਬੀ.ਐਸ.ਐਫ. ਦਾ ਜਵਾਨ ਜੋ ਫ਼ਾਜ਼ਿਲਕਾ ਸੈਕਟਰ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਗਸ਼ਤ ਕਰ ਰਿਹਾ ਸੀ, ਪਾਕਿਸਤਾਨ ਦੀ ਸੀਮਾ ਅੰਦਰ ਦਾਖਲ ਹੋ ਗਿਆ ਸੀ, ਨੂੰ ਅੱਜ 30 ਘੰਟੇ ਬਾਅਦ ਭਾਰਤ ਦੇ ਹਵਾਲੇ ...
ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਗੁਜਰਾਤ ਵਿਧਾਨ ਸਭਾ ਚੋਣਾਂ ਦੌਰਾਨ ਗੁਜਰਾਤ ਦੇ ਲੋਕਾਂ ਵਲੋਂ 155 ਤੋਂ ਵੱਧ ਸੀਟਾਂ 'ਤੇ ਬਹੁਮਤ ਦੇ ਕੇ ਭਾਜਪਾ ਨੂੰ ਜਿੱਤ ਦਿਵਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਜਰਾਤ ਦੇ ਲੋਕਾਂ ...
ਪੁਰਖਾਲੀ (ਰੂਪਨਗਰ), 8 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਅਕਾਲਗੜ੍ਹ ਬੁਰਜਵਾਲਾ ਦੇ ਟੈਕਸੀ ਡਰਾਈਵਰ ਨੌਜਵਾਨ ਹਰਪ੍ਰੀਤ ਸਿੰਘ (28) ਪੁੱਤਰ ਸਵ ਬਲਜੀਤ ਸਿੰਘ ਅਤੇ ਦੋ ਸਵਾਰੀਆਂ ਦੀ ਅੱਜ ਸਵੇਰੇ ਮਨਾਲੀ ਨੇੜੇ (ਹਿਮਾਚਲ ਪ੍ਰਦੇਸ਼) ਸੜਕ ਹਾਦਸੇ ...
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ਼ਹਿਰ ਵਿਚ ਕਿਸੇ ਵਿਅਕਤੀ ਤੋਂ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਵਲੋਂ ਅੱਜ ਗੈਂਗਸਟਾਰ ਲਾਰੈਂਸ ਬਿਸ਼ਨੋਈ ਨੂੰ ਸੀ.ਜੇ.ਐੱਮ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਅਦਾਲਤ ਵਲੋਂ ਲਾਰੈਂਸ ...
ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਕਾਂਗਰਸ ਦੇ ਸਕੱਤਰ ਗੁਰਕੀਰਤ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਦੀ ਜਿੱਤ ਕਾਂਗਰਸ ਪ੍ਰਧਾਨ ਮਲਕਾਅਰਜੁਨ ਖੜਗੇ ਦੀ ਅਗਵਾਈ ਵਿਚ ਇਕ ਨਵੀਂ ਸ਼ੁਰੂਆਤ ਹੈ | ਅਸੀਂ ਕਾਂਗਰਸ ਮੁਕਤ ਭਾਰਤ ਦਾ ਸੁਪਨਾ ...
ਚੰਡੀਗੜ੍ਹ, 8 ਦਸੰਬਰ (ਵਿਕਰਮਜੀਤ ਸਿੰਘ ਮਾਨ)- ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਦੀ ਜਿੱਤ ਨਾਲ ਪੰਜਾਬ ਅਤੇ ਚੰਡੀਗੜ੍ਹ ਦੇ ਕਾਂਗਰਸ ਆਗੂ ਬਾਗੋ ਬਾਗ ਹੋ ਗਏ | ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਕਾਂਗਰਸ ਆਗੂਆਂ ਨੇ ਢੋਲ ਢਮੱਕੇ ਨਾਲ ਆਪਣੀ ਖ਼ੁਸ਼ੀ ਦਾ ...
ਕਾਲਾਂਵਾਲੀ/ਸਿਰਸਾ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕÏਰ ਦੀ ਅੰਤਿਮ ਅਰਦਾਸ ਦੁਸ਼ਹਿਰਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਦਾਦੂ ਵਿਖੇ ...
ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)-ਸੂਬੇ 'ਚ ਖੁੱਲ੍ਹੇ ਵਿਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ-ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ...
ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਸੰਬਰ ਮਹੀਨੇ ਦੇ ਅਖੀਰਲੇ ਹਫ਼ਤੇ ਆ ਰਹੇ ਪ੍ਰਕਾਸ਼ ਪੁਰਬ ਅਤੇ ਇਸ ਤੋਂ ਇਕ ਦਿਨ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੀਆਂ ਤਾਰੀਖਾਂ ਨੂੰ ਲੈ ਕੇ ਕਈ ਗੁਰਦੁਆਰਾ ...
ਟੋਰਾਂਟੋ, 8 ਦਸੰਬਰ (ਏਜੰਸੀ)- ਕੈਨੇਡਾ ਦੇ ਓਾਟਾਰੀਓ ਸੂਬੇ 'ਚ ਪਿਛਲੇ ਹਫ਼ਤੇ ਗੋਲੀ ਮਾਰ ਕੇ ਮਾਰੀ ਗਈ 21 ਸਾਲਾ ਸਿੱਖ ਲੜਕੀ ਦੇ ਦੁਖੀ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਧੀ ਨੂੰ ਪੜ੍ਹਾਈ ਲਈ ਵਿਦੇਸ਼ (ਕੈਨੇਡਾ) ਭੇਜਣ ਦਾ ਅਫ਼ਸੋਸ ਹੈ ਅਤੇ ਉਨ੍ਹਾਂ ਨੇ ਉਸ ਲਈ ...
ਨਵੀਂ ਦਿੱਲੀ, 8 ਦਸੰਬਰ (ਏਜੰਸੀ)-ਪੰਜਾਬ 'ਚ 2019 'ਚ ਹੋਏ ਤਰਨ ਤਾਰਨ ਬੰਬ ਧਮਾਕੇ ਦੇ ਮੁੱਖ ਸਾਜ਼ਿਸ਼ਕਾਰ ਦੀ ਵਿਆਨਾ ਤੋਂ ਹਵਾਲਗੀ ਹੋਣ ਬਾਅਦ ਅੱਜ ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਐਨ.ਆਈ.ਏ. ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਕ ਅਧਿਕਾਰੀ ਨੇ ਦੱਸਿਆ ਕਿ ਬਿਕਰਮਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX