ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਗਰੂਰ

ਸੰਗਰੂਰ ਦਾ ਪੀ. ਜੀ. ਆਈ. ਹਸਪਤਾਲ ਫਰਵਰੀ-ਮਾਰਚ ਤੱਕ ਹੋ ਜਾਵੇਗਾ ਪੂਰੀ ਤਰ੍ਹਾਂ ਨਾਲ ਸ਼ੁਰੂ-ਡੀ. ਸੀ. ਜੋਰਵਾਲ

ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਹੈ ਕਿ ਸੰਗਰੂਰ ਲਾਗੇ ਘਾਬਦਾਂ ਵਿਖੇ ਬਣ ਰਿਹਾ ਪੀ.ਜੀ.ਆਈ. ਹਸਪਤਾਲ ਚੜ੍ਹਦੇ ਸਾਲ ਫਰਵਰੀ ਜਾਂ ਮਾਰਚ ਮਹੀਨੇ ਤੱਕ ਪੂਰੀ ਤਰ੍ਹਾਂ ਨਾਲ ਸ਼ੁਰੂ ਹੋ ਜਾਵੇਗਾ | ਅੱਜ ਪੀ.ਜੀ.ਆਈ. ਦੀ ਇਮਾਰਤ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡੀ.ਸੀ. ਜੋਰਵਾਲ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਹਸਪਤਾਲ ਨੰੂ ਸ਼ੁਰੂ ਕਰਨ ਲਈ ਪੀ.ਜੀ.ਆਈ. ਚੰਡੀਗੜ੍ਹ ਵਲੋਂ ਸਟਾਫ ਦੀ ਭਰਤੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ ਜੋ ਲਗਭਗ ਜਨਵਰੀ ਮਹੀਨੇ ਤੱਕ ਮੁਕੰਮਲ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ 300 ਬੈੱਡਾਂ ਵਾਲੇ ਇਸ ਹਸਪਤਾਲ ਅੰਦਰ ਵੱਖ-ਵੱਖ ਬਿਮਾਰੀਆਂ ਦੇ 78 ਸਪੈਸ਼ਲਿਸਟ ਡਾਕਟਰ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਲਗਭਗ 500 ਦੇ ਕਰੀਬ ਹੋਰ ਸਟਾਫ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਅੰਦਰ 8 ਆਪ੍ਰੇਸ਼ਨ ਥੀਏਟਰ ਬਣਾਏ ਗਏ ਹਨ ਅਤੇ ਇੱਥੇ ਮਰੀਜ਼ਾਂ ਦੇ ਇਲਾਜ ਲਈ ਐਮ.ਆਰ.ਆਈ., ਸਿਟੀ ਸਕੈਨ, ਰੇਡੀਓਥਰੈਪੀ, ਟੈਲੀ ਮੈਡੀਸਨ ਅਤੇ ਫਿਜੀਓਥਰੈਪੀ ਵਰਗੀਆਂ ਸਹੂਲਤਾਂ ਦੇ ਨਾਲ-ਨਾਲ ਬਲੱਡ ਬੈਂਕ ਵੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰੇਡੀਓਥਰੈਪੀ ਦੀ ਸਹੂਲਤ ਹੋਣ ਕਾਰਨ ਕੈਂਸਰ ਦੇ ਮਰੀਜ਼ਾਂ ਦਾ ਇਲਾਜ ਵੀ ਇਸ ਹਸਪਤਾਲ ਅੰਦਰ ਸੰਭਵ ਹੋ ਸਕੇਗਾ | ਪੀ.ਜੀ.ਆਈ. ਹਸਪਤਾਲ ਦੀ ਇਮਾਰਤ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਜੋਰਵਾਲ ਵਲੋਂ ਪੀ.ਜੀ.ਆਈ. ਸੰਗਰੂਰ ਦੀ ਮੁੱਖ ਪ੍ਰਬੰਧਕ ਡਾ. ਸ਼ਰੂਤੀ ਸ਼ਰਮਾ ਪਾਸੋਂ ਜਿੱਥੇ ਹਸਪਤਾਲ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਉੱਥੇ ਹੀ ਪ੍ਰਸ਼ਾਸਨਿਕ ਪੱਧਰ ਉੱਤੇ ਕਿਸੇ ਵੀ ਪ੍ਰਕਾਰ ਦੀ ਆ ਰਹੀ ਸਮੱਸਿਆ ਬਾਰੇ ਵੀ ਚਰਚਾ ਕੀਤੀ ਗਈ | ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਪਟਿਆਲਾ ਮੁੱਖ ਮਾਰਗ ਉੱਤੇ ਸਥਿਤ ਇਸ ਹਸਪਤਾਲ ਅੱਗੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੰੂ ਰੋਕੇ ਜਾਣ ਸੰਬੰਧੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੰੂ ਹਦਾਇਤ ਕਰ ਦਿੱਤੀ ਗਈ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਪ੍ਰਵਾਨਗੀ ਮਿਲਣ ਉਪਰੰਤ ਹਸਪਤਾਲ ਬਾਹਰ ਮੁੱਖ ਸੜਕ ਉੱਤੇ ਬੱਸ ਸਟਾਪ ਵੀ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਪਿਛਲੀ ਫੇਰੀ ਦੌਰਾਨ ਉਨ੍ਹਾਂ ਨੰੂ ਪਤਾ ਲੱਗਾ ਸੀ ਕਿ ਇਸ ਹਸਪਤਾਲ ਦੇ ਸ਼ੁਰੂ ਹੋਣ ਵਾਲੇ ਟਰੋਮਾ ਸੈਂਟਰ ਵਿਚ ਨਿਊਰੋ ਸਰਜਰੀ ਅਤੇ ਪਲਾਸਟਿਕ ਸਰਜਰੀ ਦੇ ਡਾਕਟਰਾਂ ਦੀ ਤਾਇਨਾਤੀ ਨਹੀਂ ਕੀਤੀ ਜਾ ਰਹੀ ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਉਕਤ ਦੋਵਾਂ ਡਾਕਟਰਾਂ ਦੀ ਤਾਇਨਾਤੀ ਲਈ ਤੁਰੰਤ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਸਕੱਤਰ ਨੰੂ ਲਿਖਤੀ ਪੱਤਰ ਭੇਜ ਕੇ ਮੰਗ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਿਹਤ ਸਕੱਤਰ ਵਲੋਂ ਉਨ੍ਹਾਂ ਦੇ ਇਸ ਮੰਗ ਨੰੂ ਕੇਂਦਰੀ ਸਿਹਤ ਵਿਭਾਗ ਪਾਸ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਇਸ ਟਰੋਮਾ ਸੈਂਟਰ ਵਿਚ ਇਹ ਦੋਵੇਂ ਡਾਕਟਰ ਦੀ ਤਾਇਨਾਤੀ ਸੰਭਵ ਹੋ ਸਕੇਗੀ | ਡਾ. ਸ਼ਰੂਤੀ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਪੀ.ਜੀ.ਆਈ. ਨੰੂ ਜਲਦ ਤੋਂ ਜਲਦ ਲੋਕਾਂ ਦੀ ਸੁਵਿਧਾ ਲਈ ਸ਼ੁਰੂ ਕਰਨ ਲਈ ਦਿਖਾਈ ਜਾ ਰਹੀ ਦਿਲਚਸਪੀ ਅਤੇ ਸੰਜੀਦਗੀ ਦੇ ਚੱਲਦਿਆਂ ਹਸਪਤਾਲ ਦੇ ਪ੍ਰਸ਼ਾਸਨਿਕ ਪੱਧਰ ਦੇ ਕੰਮਾਂ ਵਿਚ ਅਧਿਕਾਰੀਆਂ ਵਲੋਂ ਤੇਜ਼ੀ ਲਿਆਂਦੀ ਗਈ ਹੈ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦਾ ਸਹਿਯੋਗ ਸ਼ਲਾਘਾਯੋਗ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਸਹਾਇਕ ਕਮਿਸ਼ਨਰ ਨਿਤੇਸ਼ ਜੈਨ ਆਈ.ਏ.ਐਸ. ਵੀ ਮੌਜੂਦ ਸਨ |

ਜਬਰ ਜਨਾਹ ਦੇ ਦੋਸ਼ੀ ਮਾਸਟਰ ਦੀ ਗਿ੍ਫ਼ਤਾਰੀ ਨੰੂ ਲੈ ਕੇ ਥਾਣਾ ਸਿਟੀ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧੂਰੀ ਵਲੋਂ ਥਾਣਾ ਸਿਟੀ ਸੰਗਰੂਰ ਅੱਗੇ ਪ੍ਰਭਾਵਸ਼ਾਲੀ ਧਰਨਾ ਦਿੰਦਿਆਂ ਜਦ ਤੱਕ ਮਸਲੇ ਦਾ ਹੱਲ ਨਹੀਂ ਹੁੰਦਾ ਤਦ ਤੱਕ ਪੱਕਾ ਮੋਰਚਾ ਲਗਾਉਣ ਦਾ ਵੀ ਐਲਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ 27 ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਅਪਗ੍ਰੇਡ ਕਰਨ ਲਈ ਪ੍ਰਗਤੀ ਦਾ ਜਾਇਜ਼ਾ

ਸੰਗਰੂਰ, 8 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ 27 ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਅਪਗੇ੍ਰਡ ਕਰਨ ਲਈ ਹੁਣ ਤੱਕ ਅਧਿਕਾਰੀਆਂ ਦੁਆਰਾ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਂਦਿਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਟਾਇਗਰ ਫੋਰਸ ਦੇ ਧਰਨੇ ਦਾ ਮਸਲਾ ਨਿੱਬੜਿਆ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਗੁਰੂ ਰਵਿਦਾਸ ਟਾਇਗਰ ਫੋਰਸ ਵਲੋਂ ਪੁਲਿਸ ਲਾਇਨ ਅੱਗੇ ਲੱਗਣ ਵਾਲੇ ਧਰਨੇ ਦੇ ਮੱਦੇਨਜ਼ਰ ਅੱਜ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਸਵੇਰ ਤੋਂ ਹੀ ਪੁਲਿਸ ਬਲ ਪੱਬਾਂ ਭਾਰ ਨਜ਼ਰ ਆ ਰਹੀ ਸੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਵੱਡੀ ਗਿਣਤੀ ਲਾਭਪਾਤਰੀ ਕਿਸਾਨ ਹੋਣਗੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 'ਚੋਂ ਬਾਹਰ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ) - ਛੋਟੇ ਕਿਸਾਨਾਂ ਭਾਵ 5 ਏਕੜ ਤੋਂ ਘੱਟ ਜਮੀਨ ਮਾਲਕੀ ਵਾਲੇ ਕਿਸਾਨਾਂ ਦੀ ਆਰਥਿਕ ਸਹਾਇਤਾ ਲਈ 2018 ਤੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਲੈ ਰਹੇ ਕਿਸਾਨਾਂ ਨੰੂ 12ਵੀਂ ਕਿਸ਼ਤ ਜਾਰੀ ਕਰਨ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਮਗਾਰਡ ਜਵਾਨ ਦੀ ਮÏਤ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਧਾਲੀਵਾਲ, ਭੁੱਲਰ) - ਬੀਤੀ ਸ਼ਾਮ ਸੁਨਾਮ-ਲਹਿਰਗਾਗਾ ਸੜਕ ਉੱਤੇ ਹੋਏ ਹਾਦਸੇ ਵਿਚ ਇਕ ਹੋਮਗਾਰਡ ਜਵਾਨ ਦੀ ਮÏਤ ਹੋਣ ਦੀ ਖ਼ਬਰ ਹੈ¢ ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਹੋਮਗਾਰਡ ਜਵਾਨ ਮੇਜਰ ਸਿੰਘ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ ਔਰਤ ਬਰੀ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ) - ਜੱਜ ਸਪੈਸ਼ਲ ਕੋਰਟ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਇਕ ਔਰਤ ਨੂੰ ਚੂਰਾ ਪੋਸਤ ਦੀ ਤਸ਼ਕਰੀ ਕਰਨ ਦੇ ...

ਪੂਰੀ ਖ਼ਬਰ »

ਜਾਅਲੀ ਕਾਗਜ਼ਾਂ 'ਤੇ ਬਿਆਨਾ ਰਕਮ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਦਿੜ੍ਹਬਾ ਮੰਡੀ, 8 ਦਸੰਬਰ (ਹਰਬੰਸ ਸਿੰਘ ਛਾਜਲੀ) - ਜਾਅਲੀ ਕਾਗ਼ਜ਼ਾਤ ਤਿਆਰ ਕਰ ਕੇ ਜ਼ਮੀਨ ਦਾ ਬਿਆਨਾ ਰਕਮ ਲੈਣ ਵਾਲੇ ਪੰਜ ਵਿਅਕਤੀਆਂ ਖਿਲਾਫ ਪੁਲਿਸ ਥਾਣਾ ਦਿੜ੍ਹਬਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਅਰਜਨ ਦਾਸ ਪੁੱਤਰ ਪਰਮਾ ਨੰਦ ਵਾਸੀ ਰਤੇਰਾ (ਹਰਿਆਣਾ) ਨੇ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਸਕੂਲ ਵਿਖੇ ਨਾਟਕ 'ਆਖ਼ਰ ਕਦੋਂ ਤੱਕ' ਕਰਵਾਇਆ

ਭਵਾਨੀਗੜ੍ਹ, 8 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਾਕੜਾ ਦੇ ਦੀਵਾਨ ਟੋਡਰ ਮੱਲ ਸਕੂਲ ਵਿਖੇ ਨਸ਼ਿਆਂ ਦੇ ਮਾੜੇ ਨਤੀਜਿਆਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਦੀ ਰੈੱਡ ਆਰਟਸ ਪੰਜਾਬ ਟੀਮ ਵਲੋਂ 'ਆਖ਼ਰ ਕਦੋਂ ਤੱਕ' ਨੁੱਕੜ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਦੀ ਚੋਣ ਲਈ ਪ੍ਰਧਾਨਗੀ ਲਈ ਸਜੂਮਾਂ ਤੇ ਦੁੱਗਲ ਉਮੀਦਵਾਰ ਜਦਕਿ ਉੱਪ ਪ੍ਰਧਾਨ ਲਈ ਮੰਡੇਰ ਤੇ ਚੱਠਾ ਦਰਮਿਆਨ ਹੋਵੇਗਾ ਮੁਕਾਬਲਾ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ) - 16 ਦਸੰਬਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ ਹੋ ਰਹੀ ਚੋਣ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਸਮਾਪਤ ਹੋਣ ਤੋਂ ਬਾਅਦ ਬਾਰ ਦੇ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਕੇਵਲ ਸਿੰਘ ਸਜੂਮਾ ਅਤੇ ਐਡਵੋਕੇਟ ਵਿਨੀਤ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਭਲਕੇ

ਮਲੇਰਕੋਟਲਾ, 8 ਦਸੰਬਰ (ਹਨੀਫ਼ ਥਿੰਦ) - ਵਿਰਸਾ ਸੰਭਾਲ ਸਰਦਾਰੀ ਲਹਰਿ ਪੰਜਾਬ ਅਤੇ ਜੀਵਨ ਆਸਾ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ 7ਵਾਂ ਖ਼ੂਨਦਾਨ ਕੈਂਪ 10 ਦਸੰਬਰ ਦਿਨ ਸ਼ਨੀਵਾਰ ਨੂੰ ਸਿੰਗਲਾ ਹਸਪਤਾਲ ਮਾਲੇਰਕੋਟਲਾ ਵਿਖੇ ਲਗਾਇਆ ਜਾ ਰਿਹਾ ਹੈ¢ ਵਿਰਸਾ ਸੰਭਾਲ ...

ਪੂਰੀ ਖ਼ਬਰ »

ਅਮਰਗੜ੍ਹ ਕਬੱਡੀ ਕੱਪ 11 ਨੂੰ

ਅਮਰਗੜ੍ਹ, 8 ਦਸੰਬਰ (ਸੁਖਜਿੰਦਰ ਸਿੰਘ ਝੱਲ) - ਡਾ. ਕੁਲਵੰਤ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ 9ਵਾਂ ਕਬੱਡੀ ਕੱਪ 11 ਦਸੰਬਰ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਗੜ੍ਹ ਦੇ ਗਰਾਊਾਡ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਖੋ ਖੋ ਚੈਂਪੀਅਨਸ਼ਿਪ ਕੱਲ੍ਹ ਤੋਂ

ਲਹਿਰਾਗਾਗਾ, 8 ਦਸੰਬਰ (ਪ੍ਰਵੀਨ ਖੋਖਰ) - ਸੀ.ਬੀ.ਐੱਸ.ਈ. ਨਵੀਂ ਦਿੱਲੀ ਵਲੋਂ ਕਲੱਸਟਰ-17 ਦੀ ਖੋ ਖੋ ਚੈਂਪੀਅਨਸ਼ਿਪ ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ/ਲਹਿਰਾਗਾਗਾ ਵਿਚ 10 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੇਹਕੇ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਮਾਲੇਰਕੋਟਲਾ, 8 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਇਥੋਂ ਦੇ ਨੇੜਲੇ ਪਿੰਡ ਸੇਹਕੇ ਵਿਖੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐਡ. ਦੇ ਭਾਗ ਦੂਜਾ (ਸਮੈਸਟਰ ਚÏਥਾ) ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ ...

ਪੂਰੀ ਖ਼ਬਰ »

ਗਾਇਕ ਗੁਰਦਿਆਲ ਨਿਰਮਾਣ ਨੂੰ ਸਦਮਾ, ਪਤਨੀ ਦਾ ਦਿਹਾਂਤ

ਧੂਰੀ, 8 ਦਸੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਪੰਜਾਬੀ ਦੇ ਨਾਮਵਰ ਗਾਇਕ, ਪੰਜਾਬੀ ਸਾਹਿੱਤ ਸਭਾ ਧੂਰੀ ਦੇ ਜਨਰਲ ਸਕੱਤਰ ਅਤੇ ਸਮਾਜ ਸੇਵੀ ਗੁਰਦਿਆਲ ਨਿਰਮਾਣ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਬਲਦੇਵ ਕੌਰ (84) ਆਪਣੇ ਸਰੀਰ ਨੂੰ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰਾਂ ਨੇ ਪੱਕੀ ਜਗ੍ਹਾ ਅਲਾਟ ਕਰਨ ਦੀ ਮੰਗ

ਅਹਿਮਦਗੜ੍ਹ, 8 ਦਸੰਬਰ (ਸੋਢੀ) - ਇਮਾਰਤੀ ਨਿਰਮਾਣ ਨਾਲ ਜੁੜੇ ਅਹਿਮਦਗੜ੍ਹ ਇਲਾਕੇ ਦੇ ਮਜ਼ਦੂਰਾ ਨੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੇ ਬੈਠਣ ਲਈ ਪੱਕੀ ਜਗ੍ਹਾ ਅਲਾਟ ਕਰਨ ਦੀ ਮੰਗ ਕੀਤੀ | ਭਗਤ ਸਿੰਘ ਚੌਕ ਵਿਚ ਇਕੱਤਰ ਹੋਏ ਮਜ਼ਦੂਰਾ ਮਿਸਤਰੀ ਸੁਖਵਿੰਦਰ ਸਿੰਘ (ਸੁੱਖਾਂ) ...

ਪੂਰੀ ਖ਼ਬਰ »

ਬਾਬਾ ਸਾਹਿਬ ਅੰਬੇਡਕਰ ਦੀ ਬਰਸੀ ਮਨਾਈ

ਧੂਰੀ, 8 ਦਸੰਬਰ (ਸੰਜੇ ਲਹਿਰੀ) - ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਧੂਰੀ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਬਰਸੀ ਮਨਾਈ ਗਈ | ਇਸ ਮੌਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਓ.ਐਸ.ਡੀ. ਪ੍ਰੋ. ਓਾਕਾਰ ਸਿੰਘ, ਆਲ ਇੰਡੀਆ ਐਫ.ਸੀ.ਆਈ. ...

ਪੂਰੀ ਖ਼ਬਰ »

ਹੰਸ ਰਾਜ ਗੁਪਤਾ ਦੇ ਅਬਜ਼ਰਵਰ ਬਣੇ

ਧੂਰੀ, 8 ਦਸੰਬਰ (ਸੰਜੇ ਲਹਿਰੀ)-ਟਕਸਾਲੀ ਕਾਂਗਰਸੀ ਆਗੂ ਸ੍ਰੀ ਹੰਸ ਰਾਜ ਗੁਪਤਾ ਨੂੰ ਪਟਿਆਲਾ ਹਲਕੇ ਦਾ ਅਬਜ਼ਰਵਰ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਆਪਣੀ ਇਸ ਨਿਯੁਕਤੀ 'ਤੇ ਕਾਂਗਰਸੀ ਆਗੂ ਸ੍ਰੀ ਹੰਸ ਰਾਜ ਗੁਪਤਾ ਨੇ ਕਿਹਾ ਕਿ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਭਰਾਜ ਤੇ ਗਰਗ ਹੋਏ ਸ਼ਾਮਿਲ

ਸੰਗਰੂਰ, 8 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਸ੍ਰੀ ਬ੍ਰਾਹਮਣ ਸਭਾ ਸੰਗਰੂਰ ਵਲੋਂ ਗੀਤਾ ਜੈਅੰਤੀ ਦੇ ਸੁਭ ਅਵਸਰ ਉੱਤੇ ਮੰਦਰ ਮਾਤਾ ਰਾਜਰਾਜੇਸਵਰੀ ਸੰਗਰੂਰ ਵਿਖੇ ਸ੍ਰੀਮੱਦ ਭਾਗਵਤ ਪੁਰਾਣ ਕਥਾ ਦੀ ਕਥਾ ਵਿਆਸ ਆਚਾਰੀਆ ਪੰਡਿਤ ਮਧੁਸੂਦਨ ਸ਼ਾਸਤਰੀ ਮਧੁੱਰ ...

ਪੂਰੀ ਖ਼ਬਰ »

ਪੇਂਡੂ ਡਾਕਟਰਾਂ ਨੇ ਪ੍ਰੋ. ਗੱਜਣਮਾਜਰਾ ਨੂੰ ਦਿੱਤਾ ਮੰਗ ਪੱਤਰ

ਕੁੱਪ ਕਲਾਂ, 8 ਦਸੰਬਰ (ਮਨਜਿੰਦਰ ਸਿੰਘ ਸਰÏਦ) - ਪਿੰਡਾਂ ਅੰਦਰ ਰਾਤਾਂ ਨੂੰ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦਾ ਦੁਖ-ਦਰਦ ਸਮਝਣ ਵਾਲੇ ਪੇਂਡੂ ਡਾਕਟਰਾਂ ਵਲੋਂ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੂੰ ਆਪਣੇ ਦੁਖੜੇ ਸੁਣਾਏ ਗਏ¢ ਮੈਡੀਕਲ ...

ਪੂਰੀ ਖ਼ਬਰ »

ਸਤੌਜ ਅਕੈਡਮੀ ਦੇ ਖਿਡਾਰੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਧਰਮਗੜ੍ਹ, 8 ਦਸੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤÏਜ ਦੇ ਖਿਡਾਰੀਆਂ ਵੱਲੋਂ ਬੀਤੇ ਦਿਨੀਂ ਸੀ.ਬੀ.ਐੱਸ.ਈ. ਵੱਲੋਂ ਕਰਵਾਈਆਂ ਕਲੱਸਟਰ ਪੱਧਰੀ ਖੇਡਾਂ ਜੋ ਕਿ ਐੱਸ.ਆਰ.ਐੱਸ. ਵਿੱਦਿਆਪੀਠ ਸਮਾਣਾ ਵਿਖੇ ...

ਪੂਰੀ ਖ਼ਬਰ »

23 ਜ਼ਿਲਿ੍ਹਆਂ ਦੀਆਂ ਟੀਮਾਂ ਦੇ ਹੋਏ ਮੁਕਾਬਲਿਆਂ ਦੌਰਾਨ ਬਿਹਤਰੀਨ ਪ੍ਰਦਰਸ਼ਨ-ਭੁਪਿੰਦਰ ਕੌਰ

ਅਹਿਮਦਗੜ੍ਹ, 8 ਦਸੰਬਰ (ਰਣਧੀਰ ਸਿੰਘ ਮਹੋਲੀ)-ਗੁਰੂ ਨਾਨਕ ਕੰਨਿਆ ਮਹਾ ਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਕੋਟਕਪੂਰਾ ਵਿਖੇ ਕਰਵਾਏ ਦਸਵੇਂ ਗਤਕਾ ਮੁਕਾਬਲਿਆਂ ਵਿਚ ਭਾਗ ਲਿਆ ਗਿਆ | ਡਾਇਰੈਕਟਰ ਸਟੇਟ ਐਵਾਰਡੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸੁਸਾਇਟੀ ਵਲੋਂ ਸਾਲਾਨਾ ਗੁਰਮਤਿ ਸਮਾਗਮ

ਅਮਰਗੜ੍ਹ, 8 ਦਸੰਬਰ (ਸੁਖਜਿੰਦਰ ਸਿੰਘ ਝੱਲ) - ਪਿੰਡ ਰਾਮਪੁਰ ਛੰਨਾ ਵਿਖੇ ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਵਲੋਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮÏਕੇ ਭਾਈ ਚਰਨਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁ:ਪ੍ਰ: ਕਮੇਟੀ ਅਤੇ ਭਾਈ ਨਿਰਭੈ ਸਿੰਘ ਜਿਉਂਦ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਛਾਏ ਬਾਬਾ ਗੰਡਾ ਸਿੰਘ ਸਕੂਲ ਦੇ ਵਿਦਿਆਰਥੀ

ਅਮਰਗੜ੍ਹ, 8 ਦਸੰਬਰ (ਸੁਖਜਿੰਦਰ ਸਿੰਘ ਝੱਲ)-ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਾਂਗੜੀਆਂ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ ਸਕੂਲ ਦਾ ਨਾਂਅ ਰੋਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਮੱਲਾ ਮਾਰੀਆਂ | ਇਸ ਸੰਬੰਧੀ ਸਕੂਲ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੋਂ ਪੈਨਸ਼ਨਰ ਖ਼ਫ਼ਾ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਧਾਲੀਵਾਲ, ਭੁੱਲਰ, ਰੁਪਿੰਦਰ ਸਿੰਘ ਸੱਗੂ) - 'ਦੀ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਪੈਨਸ਼ਨ ਭਵਨ ਤਹਿਸੀਲ ਕੰਪਲੈਕਸ ਸੁਨਾਮ ਵਿਖੇ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ...

ਪੂਰੀ ਖ਼ਬਰ »

ਮਸਤੂਆਣਾ ਸਾਹਿਬ ਵਿਖੇ ਬਣ ਰਹੇ ਮੈਡੀਕਲ ਕਾਲਜ ਦੇ ਰੇੜਕੇ ਨੂੰ ਲੈ ਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਅੱਗੇ ਧਰਨਾ ਜਾਰੀ

ਲੌਂਗੋਵਾਲ, 8 ਦਸੰਬਰ (ਸ.ਸ.ਖੰਨਾ, ਵਿਨੋਦ) - ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਮੈਡੀਕਲ ਕਾਲਜ ਦੇ ਰੇੜਕੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ...

ਪੂਰੀ ਖ਼ਬਰ »

ਲੇਬਰ ਵੈੱਲਫ਼ੇਅਰ ਬੋਰਡ ਦੇ ਕਰਮਚਾਰੀਆਂ ਦੀ ਤਨਖਾਹ 5 ਫ਼ੀਸਦੀ ਵਧਾਉਣ ਦਾ ਲਿਆ ਫ਼ੈਸਲਾ - ਸੁਸ਼ੀਲ ਸ਼ਰਮਾ

ਧੂਰੀ, 8 ਦਸੰਬਰ (ਸੰਜੇ ਲਹਿਰੀ) - ਲੇਬਰ ਵੈੱਲਫੇਅਰ ਬੋਰਡ ਪੰਜਾਬ ਦੇ ਮੈਂਬਰ ਅਤੇ ਕੰਸਟਰੱਕਸ਼ਨ ਵਰਕਰ ਯੂਨੀਅਨ ਪੰਜਾਬ ਦੇ ਚੇਅਰਮੈਨ ਐਡਵੋਕੇਟ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ ਨੇ ਪੰਜਾਬ ਲੇਬਰ ਵੈੱਲਫੇਅਰ ਬੋਰਡ ਦੀ 54ਵੀਂ ਮੀਟਿੰਗ ਦਾ ਜ਼ਿਕਰ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਮਿਲਿਆ ਡੀ. ਸੀ. ਸੰਗਰੂਰ ਬਣਨ ਦਾ ਮÏਕਾ

ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਮੁੱਖ ਅਧਿਆਪਕ ਅਤੇ ਅਧਿਆਪਕਾਵਾਂ ਸਮੇਤ ਡਿਪਟੀ ਕਮਿਸ਼ਨਰ ਨਾਲ ਮਿਲਣ ਦੀ ਇੱਛਾ ਲੈ ਕੇ ਆਈਆਂ ਸਰਕਾਰੀ ਹਾਈ ਸਕੂਲ ਮੰਗਵਾਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੂੰ ਡਿਪਟੀ ...

ਪੂਰੀ ਖ਼ਬਰ »

ਅਕਾਲੀਆਂ ਤੇ ਕਾਂਗਰਸੀਆਂ ਦੀ ਆਪਸੀ ਸਿਆਸੀ ਖੇਡ ਕਾਰਨ ਲਹਿਰਾਗਾਗਾ ਦੇ ਮੱਥੇ 'ਤੇ ਲੱਗਿਆ ਪਛੜੇਪਨ ਦਾ ਦਾਗ ਮਿਟਾ ਕੇ ਹੀ ਲਵਾਂਗਾ ਦਮ-ਬਰਿੰਦਰ ਗੋਇਲ

ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੇ ਕਿਹਾ ਹੈ ਕਿ ਲੰਘੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਲਹਿਰਾ ਵਿਚ ਅਕਾਲੀ ਅਤੇ ਕਾਂਗਰਸੀ ਰਲ ਕੇ ਸਿਆਸੀ ਖੇਡ ਖੇਡਦੇ ਰਹੇ ਹਨ ਜਿਸ ...

ਪੂਰੀ ਖ਼ਬਰ »

ਸਿਹਤ ਜਾਂਚ ਕੈਂਪ ਲਗਾਇਆ

ਧਰਮਗੜ੍ਹ, 8 ਦਸੰਬਰ (ਗੁਰਜੀਤ ਸਿੰਘ ਚਹਿਲ)-ਸ਼ਰਮਾ ਚੈਰੀਟੇਬਲ ਹਸਪਤਾਲ ਧਰਮਗੜ੍ਹ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਪੋਰਟਸ ਕਲੱਬ ਭਾਦੜਾ ਦੇ ਵਿਸ਼ੇਸ਼ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਮਾਹਰ ਡਾਕਟਰਾਂ ਦੀ ਟੀਮ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਵਿਧਾਇਕ ਜਮੀਲ ਉਰ ਰਹਿਮਾਨ ਨੇ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਮਾਲੇਰਕੋਟਲਾ, 8 ਦਸੰਬਰ (ਹਨੀਫ਼ ਥਿੰਦ)-ਆਮ ਆਦਮੀ ਪਾਰਟੀ ਦੇ ਮਲੇਰਕੋਟਲਾ ਤੋਂ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਨਗਰ ਕੌਂਸਲ ਮਲੇਰਕੋਟਲਾ ਵਿਚ 2 ਵਾਲਮੀਕਿ ਸਮਾਜ ਦੇ ਮੁਲਾਜ਼ਮਾਂ ਸੁਮਿਤ ਕੁਮਾਰ ਤੇ ਪ੍ਰਦੀਪ ਕੁਮਾਰ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖੇ ਪੱਕਾ ਮੋਰਚਾ ਲਗਾਉਣਗੇ-ਵਰਮਾ

ਭਵਾਨੀਗੜ੍ਹ, 8 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਖ਼ੁਸ਼ਹਾਲੀ ਦੇ ਰਾਖੇ ਆਪਣੇ ਬੋਰਡ ਨੂੰ ਬਹਾਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਉਣਗੇ, ਇਹ ਵਿਚਾਰ ਜੀ.ਓ.ਜੀ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਕਮਲ ਵਰਮਾ ਨੇ ਸੰਯੁਕਤ ...

ਪੂਰੀ ਖ਼ਬਰ »

ਨੇਤਰ ਬੈਂਕ ਸਮਿਤੀ ਦੇ ਰਾਕੇਸ਼ ਜਿੰਦਲ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਭੁੱਲਰ, ਧਾਲੀਵਾਲ) - ਸੁਨਾਮ ਨੇਤਰ ਬੈਂਕ ਸਮਿਤੀ ਦੇ ਜਰਨਲ ਹਾਊਸ ਦੀ ਮੀਟਿੰਗ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ, ਜਿਸ ਵਿਚ ਜਨਰਲ ਸਕੱਤਰ ਪ੍ਰਮੋਦ ਕੁਮਾਰ ਨੀਟੂ ਵਲੋਂ ਆਪਣੇ ਕਾਰਜਕਾਲ ਦÏਰਾਨ ਪ੍ਰਧਾਨ ਗੋਪਾਲ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਭੁੱਲਰ, ਧਾਲੀਵਾਲ) - 'ਦੀ ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਗੰਗਾ ਵਾਲਾ ਡੇਰਾ ਸੁਨਾਮ ਵਿਖੇ ਹੋਈ | ਜਿਸ ਵਿਚ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਫਿਜ਼ੀਕਲ ਕਾਲਜ ਦੀ ਟੀਮ ਨੇ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ

ਮਸਤੂਆਣਾ ਸਾਹਿਬ, 8 ਜਨਵਰੀ (ਦਮਦਮੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀਤੇ ਦਿਨੀਂ ਬਰਨਾਲਾ ਵਿਖੇ ਕਰਵਾਏ ਗਏ ਇੰਟਰ ਕਾਲਜ ਟੇਬਲ ਟੈਨਿਸ ਮੁਕਾਬਲਿਆਂ ਦੌਰਾਨ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਲੜਕੀਆਂ ਦੀਆਂ ਟੀਮ ਨੇ ਮੋਦੀ ਕਾਲਜ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ 'ਚ ਵਿੱਦਿਅਕ ਸੈਮੀਨਾਰ ਕਰਵਾਇਆ

ਅਮਰਗੜ੍ਹ, 8 ਦਸੰਬਰ (ਜਤਿੰਦਰ ਮੰਨਵੀ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਰਗੜ੍ਹ ਨੇੜਲੇ ਪਿੰਡ ਰਾਮਪੁਰ ਛੰਨਾਂ ਵਿਖੇ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX